ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪਿੰਡ ਬਾਂਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਘਰ ਦੀ ਜਗ੍ਹਾ ਦੇ ਰੌਲੇ ਨੂੰ ਲੈ ਕੇ ਆਪਣੇ ਦਾਦੇ ਦੇ ਭਰਾ ਅਤੇ ਤਾਏ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਅਤੇ ਦਾਦੀ ਨੂੰ ਜ਼ਖ਼ਮੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਇਸ ਸਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਬੀਤੀ 2 ਜੁਲਾਈ ਨੂੰ ਥਾਣਾ ਸਦਰ ਵਿਖੇ ਸੂਚਨਾ ਮਿਲੀ ਕਿ ਹਰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਬਾਂਮ ਨੇ ਆਪਣੇ ਤਾਏ ਮਿੱਠੂ ਸਿੰਘ ਤੇ ਦਾਦੇ ਦੇ ਭਰਾ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ, ਜਦਕਿ ਦਾਦੀ ਨਸੀਬ ਕੌਰ ਪਤਨੀ ਜਰਨੈਲ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ | ਇਸ ਦੌਰਾਨ ਥਾਣਾ ਸਦਰ ਮਲੋਟ ਦੇ ਮੁੱਖ ਅਫ਼ਸਰ ਨਵਪ੍ਰੀਤ ਸਿੰਘ ਨੇ ਘਟਨਾ ਵਾਲੀ ਜਗ੍ਹਾ 'ਤੇ ਪਹੁੰਚ ਕੇ ਭਗਵਾਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬਾਂਮ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ | ਘਟਨਾ ਉਪਰੰਤ ਪੁਲਿਸ ਵਲੋਂ ਡੂੰਘਾਈ ਨਾਲ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ | ਦੋਸ਼ੀ ਹਰਦੀਪ ਸਿੰਘ ਖ਼ੁਦ ਹੀ ਥਾਣੇ ਵਿਚ ਪੇਸ਼ ਹੋਇਆ, ਜਿਸ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਉਪਰੰਤ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ | ਦੌਰਾਨੇ ਤਫ਼ਤੀਸ਼ ਦੋਸ਼ੀ ਹਰਦੀਪ ਸਿੰਘ ਨੇ ਮੰਨਿਆ ਕਿ ਉਕਤ ਵਾਰਦਾਤ ਵਿਚ ਜੋ ਪਿਸਤੌਲ ਉਸ ਵਲੋਂ ਵਰਤਿਆ ਗਿਆ ਸੀ, ਉਹ ਪਿਸਤੌਲ ਕ੍ਰਿਸ਼ਨ ਕੁਮਾਰ ਉਰਫ਼ ਗਲੋਅ ਪੁੱਤਰ ਭਿੰਦਰ ਸਿੰਘ ਵਾਸੀ ਪਿੰਡ ਬਾਂਮ ਕੋਲੋਂ ਲਿਆ ਸੀ, ਜਿਸ ਤੋਂ ਬਾਅਦ ਕ੍ਰਿਸ਼ਨ ਕੁਮਾਰ ਨੂੰ ਮੁਕੱਦਮਾ ਹਜ਼ਾ ਵਿਚ ਦੋਸ਼ੀ ਨਾਮਜ਼ਦ ਕੀਤਾ ਗਿਆ ਅਤੇ ਗਿ੍ਫ਼ਤਾਰ ਕਰ ਲਿਆ ਗਿਆ | ਕ੍ਰਿਸ਼ਨ ਕੁਮਾਰ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਨ 'ਤੇ ਉਸ ਨੇ ਮੰਨਿਆ ਕਿ ਉਕਤ ਵਾਰਦਾਤ ਵਿਚ ਵਰਤਿਆ ਗਿਆ 32 ਬੋਰ ਰਿਵਾਲਵਰ ਦੋਸ਼ੀ ਹਰਦੀਪ ਸਿੰਘ ਨੂੰ ਉਸ ਨੇ ਦਿੱਤਾ ਸੀ, ਜੋ ਉਸ ਨੇ ਚੱਕ ਚਿੱਬੜਾਂਵਾਲੀ ਦੀ ਢਾਣੀ ਵਿਚੋਂ ਚੋਰੀ ਕੀਤਾ ਸੀ | ਉਸ ਨੇ ਇਹ ਵੀ ਮੰਨਿਆ ਕਿ ਇਕ 12 ਬੋਰ ਰਾਈਫ਼ਲ ਅਤੇ ਹੋਰ ਕੀਮਤੀ ਸਮਾਨ ਵੀ ਉੱਥੋਂ ਚੋਰੀ ਕੀਤਾ ਸੀ | ਕ੍ਰਿਸ਼ਨ ਕੁਮਾਰ ਨੇ ਮੰਨਿਆ ਕਿ ਉਸ ਨੇ ਅਤੇ ਉਸ ਦੇ ਸਾਥੀ ਅਕਾਸ਼ਦੀਪ ਉਰਫ਼ ਬਾਬਾ ਅਤੇ ਇਕ ਹੋਰ ਸਾਥੀ ਨੇ ਰਲ ਕੇ ਚੱਕ ਸ਼ੇਰੇਵਾਲਾ ਵਿਚ ਪਿਸਤੌਲ ਦੀ ਨੋਕ 'ਤੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਘਰ ਦੇ ਮੈਂਬਰ ਉੱਠਣ ਕਰਕੇ ਉਹ ਚੋਰੀ ਕਰਨ ਵਿਚ ਅਸਫ਼ਲ ਰਹੇ | ਹਰਦੀਪ ਸਿੰਘ ਦੀ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਵਾਰਦਾਤ ਦੌਰਾਨ ਵਰਤਿਆ ਗਿਆ 32 ਬੋਰ ਰਿਵਾਲਵਰ ਸਮੇਤ 4 ਖੋਲ ਅਤੇ ਇਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਅਤੇ ਕਿ੍ਸ਼ਨ ਕੁਮਾਰ ਦੀ ਨਿਸ਼ਾਨਦੇਹੀ 'ਤੇ 12 ਬੋਰ ਰਾਈਫ਼ਲ ਸਮੇਤ 21 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦੱਸਿਆ ਗਿਆ ਕਿ ਚੱਕ ਚਿੱਬੜਾਂਵਾਲੀ ਵਿਖੇ ਹੋਈ ਚੋਰੀ ਦੀ ਵਾਰਦਾਤ ਸਬੰਧੀ 13 ਮਈ ਅਤੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਹੋਈ ਵਾਰਦਾਤ ਸਬੰਧੀ 24 ਜੂਨ ਨੂੰ ਥਾਣਾ ਲੱਖੇਵਾਲੀ ਵਿਖੇ ਮਾਮਲੇ ਦਰਜ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਪਾਸੋਂ ਪੁਲਿਸ ਵਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਪਿੰਡ ਈਨਾਖੇੜਾ ਵਿਖੇ ਜੀ.ਐੱਚ. ਪਾਈਪ ਫ਼ੈਕਟਰੀ 'ਚ ਫ਼ਰਿਜ ਦੇ ਪਾਣੀ ਨੂੰ ਲੈ ਕੇ ਮਜ਼ਦੂਰਾਂ ਦੇ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਇਕ ਮਜ਼ਦੂਰ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ...
ਗਿੱਦੜਬਾਹਾ, 4 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - 318 ਸਾਲ ਪਹਿਲਾਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ, ਸ੍ਰੀ ਮੁਕਤਸਰ ਸਾਹਿਬ (ਖਿਦਰਾਣੇ ਦੀ ਢਾਬ) ਦੀ ਜੰਗ ਜਿੱਤਣ ਮਗਰੋਂ ਸ੍ਰੀ ਦਮਦਮਾ ਸਾਹਿਬ ਨੂੰ ਜਾਂਦੇ ਸਮੇਂ ਇਕ ਰਾਤ ਦੇ ਵਿਸ਼ਰਾਮ ਲਈ ਪਿੰਡ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਥਾਣਾ ਸਿਟੀ ਮਲੋਟ ਦੀ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਸਫਲਤਾ ਮਿਲੀ ਜਦ ਪੁਲਿਸ ਨੇ ਪਤੀ-ਪਤਨੀ ਤੇ ਇਕ ਹੋਰ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਥਾਣਾ ਸਿਟੀ ਮਲੋਟ ਨੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਬਾਰਿਸ਼ਾਂ ਦੇ ਮੌਸਮ ਕਾਰਨ ਮੱਛਰ ਦੀ ਪੈਦਾਵਾਰ ਵਧ ਸਕਦੀ ਹੈ, ਇਸ ਲਈ ਸ਼ਹਿਰ ...
ਗਿੱਦੜਬਾਹਾ, 4 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ ਦਿਹਾੜੇ ਹੀ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਇਸ ਤਰ੍ਹਾਂ ਬੀਤੀ ਸ਼ਾਮ ਮੰਡੀ ਵਾਲੇ ਗੁਰਦੁਆਰਾ ਸਾਹਿਬ ਨੇੜੇ ਸਰਕੂਲਰ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲੇ੍ਹ ਦੀ ਹਦੂਦ ਅੰਦਰ ਪਲਾਸਟਿਕ ਦੀਆਂ ਵਸਤੂਆਂ ਦੀ ਵਿਕਰੀ ਅਤੇ ਖ਼ਰੀਦ ਕਰਨ ਤੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਰਣਦੀਪ ਕੁਮਾਰ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ ਅੱਠਵੀਂ ਜਮਾਤ ਦੇ ਕੁੱਲ 26 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਇਸ ਸਬੰਧੀ ਸਕੂਲ ਵਿਚ ਸਨਮਾਨ ...
ਰੁਪਾਣਾ, 4 ਜੁਲਾਈ (ਜਗਜੀਤ ਸਿੰਘ) - ਪਿੰਡ ਰੁਪਾਣਾ 'ਚ ਦਿਨ ਦਿਹਾੜੇ ਦੋ ਅਣਪਛਾਤੇ ਵਿਅਕਤੀ ਘਰ 'ਚ ਦਾਖਲ ਹੋ ਕੇ 2 ਲੱਖ ਰੁਪਏ ਅਤੇ 5 ਤੋਲੇ ਸੋਨਾ ਲੈ ਕੇ ਫ਼ਰਾਰ ਹੋ ਗਏ | ਇਕੱਤਰ ਕੀਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਭੰਗਚੜੀ ਦਾ ਵਾਸੀ ਸੁਖਮੰਦਰ ਸਿੰਘ ਪੁੱਤਰ ਸ਼ਾਮ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਪੰਜਾਬ ਸੂਬੇ ਅੰਦਰ ਸਾਬਕਾ ਸੈਨਿਕਾਂ ਦੇ ਰੂਪ ਵਿਚ ਤਾਇਨਾਤ ਵਲੰਟੀਅਰ ਖ਼ੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਵਲੋਂ 75ਵੇਂ ਆਜ਼ਾਦੀ ਮਹਾਂ ਉਤਸਵ ਦੇ ਸਬੰਧ ਵਿਚ ਸ਼ੁਰੂ ਕੀਤੀ ਰੁੱਖ ਲਗਾਓ ਜੀਵਨ ਬਚਾਓ ਮੁਹਿੰਮ ਨੂੰ ਮੌਨਸੂਨ ਦੀ ਆਮਦ ਦੇ ...
ਗਿੱਦੜਬਾਹਾ, 4 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਪਿ੍ੰਸੀਪਲ ਮਨੀ ਰਾਮ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਦੀਆਂ 25 ਵਿਦਿਆਰਥਣਾਂ 10 ਦਿਨਾਂ ਟ੍ਰੇਨਿੰਗ ਕੈਂਪ ਵਿਚ ਭਾਗ ਲੈਣ ਲਈ ਪੰਜਾਬ ਗਰਲਜ਼ ਐਨ.ਸੀ.ਸੀ. ਅਕੈਡਮੀ ਦਾਨੇਵਾਲਾ ...
ਮੰਡੀ ਬਰੀਵਾਲਾ, 4 ਜੁਲਾਈ (ਨਿਰਭੋਲ ਸਿੰਘ) - ਗੁਰਦੇਵ ਸਿੰਘ, ਛਿੰਦਰਪਾਲ ਸਿੰਘ, ਦਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰੰਧਾਵਾ ਤੋਂ ਡੋਹਕ ਨੂੰ ਜਾਣ ਵਾਲਾ ਰਸਤਾ ਕੱਚਾ ਹੈ | ਉਨ੍ਹਾਂ ਕਿਹਾ ਕਿ ਲੰਘਣਾ ਬਹੁਤ ਮੁਸ਼ਕਿਲ ...
ਮਲੋਟ, 4 ਜੁਲਾਈ (ਪਾਟਿਲ) - ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸ੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਡਾ: ਅਰੁਣ ਕਾਲੜਾ ਮੁਖੀ ਪੰਜਾਬੀ ਵਿਭਾਗ ਦੀ ਸੇਵਾ ਮੁਕਤੀ ਤੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਕਾਰਜਕਾਰੀ ਪਿ੍ੰਸੀਪਲ ...
ਲੰਬੀ, 4 ਜੁਲਾਈ (ਮੇਵਾ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ (ਕਾਦੀਆਂ) ਦੀ ਇਕ ਮੀਟਿੰਗ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੋਲਦਿਆਂ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੱਜ-ਕੱਲ੍ਹ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਸੀਜ਼ਨ ਜ਼ੋਰਾਂ ਤੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੌਰਨ ਡਜੀਜ਼ ਦੇ ਫ਼ੈਲਣ ਤੋਂ ਬਚਾਅ ਲਈ ਜਿੱਥੇ ਸਿਹਤ ਵਿਭਾਗ ਤੇ ਹੋਰ ਵਿਭਾਗਾਂ ਵਲੋਂ ਗਤੀਵਿਧੀਆਂ ਅਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਡਵੀਜ਼ਨ ਮਲੋਟ ਵਿਖੇ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਕਰਮਚਾਰੀ ਯੂਨੀਅਨ (ਪੰਜਾਬ) ਦੀ ਮੀਟਿੰਗ ਹੋਏ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸਰਾਂ ਅਤੇ ਬਾਕੀ ਮੈਂਬਰ ਹਾਜ਼ਰ ਹੋਏ | ਇਸ ਮੌਕੇ ਸਰਕਾਰ ਦੇ 36,000 ਮੁਲਾਜ਼ਮ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਮਾਨਵਤਾ ਫਾਊਾਡੇਸ਼ਨ ਵਲੋਂ ਗੁੰਮਸ਼ੁਦਾ ਬੱਚੇ ਨੂੰ ਮਾਪਿਆਂ ਨਾਲ ਮਿਲਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਡਾ:ਨਰੇਸ਼ ਪਰੂਥੀ ਨੇ ਦੱਸਿਆ ਕਿ ਕੁਝ ਦਿਨ ਪਹਿਲਾ ਥਾਣਾ ਬਰੀਵਾਲਾ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਿਹਤ ਵਿਭਾਗ ਵਲੋਂ 4 ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ:ਰੰਜੂ ਸਿੰਗਲਾ ਨੇ ਦੱਸਿਆ ਕਿ ਇਸ ਪੰਦ੍ਹਰਵਾੜੇ ਦਾ ਮਕਸਦ 5 ਸਾਲ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਮਾਲਵਾ ਢਾਡੀ ਕਵੀਸ਼ਰ ਗ੍ਰੰਥੀ ਸਭਾ ਦੀ ਮੀਟਿੰਗ ਪਿੰਡ ਪੰਜਾਵਾ ਵਿਖੇ ਹੋਈ | ਇਸ ਮੀਟਿੰਗ ਵਿਚ ਆਗੂਆਂ ਨੇ ਨੌਜਵਾਨਾਂ ਨੂੰ ਢਾਡੀ ਕਲਾ ਨਾਲ ਜੋੜਨ ਵਾਸਤੇ ਵਿਚਾਰਾਂ ਕੀਤੀਆਂ | ਮਾਲਵਾ ਢਾਡੀ ਕਵੀਸ਼ਰ ਗ੍ਰੰਥੀ ਸਭਾ ਦੇ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਨ ਸਭਾ ਦੇ ਪਲੇਠੇ ਇਜਲਾਸ ਵਿਚ ਨਿਭਾਈ ਗਈ ...
ਮਲੋਟ, 4 ਜੁਲਾਈ (ਪਾਟਿਲ) - 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫਰ ਤੇ ਲਿਆਉਣ ਦੇ ਮਕਸਦ ਨਾਲ ਐਸ.ਐਮ.ਓ. ਡਾ.ਜਗਦੀਪ ਚਾਵਲਾ ਦੀ ਅਗਵਾਈ ਵਿਚ ਸੀ.ਐਚ.ਸੀ ਆਲਮਵਾਲਾ ਵਿਖੇ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦ੍ਹਰਵਾੜਾ ...
ਲੰਬੀ, 4 ਜੁਲਾਈ (ਮੇਵਾ ਸਿੰਘ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ...
ਮੰਡੀ ਬਰੀਵਾਲਾ, 4 ਜੁਲਾਈ (ਨਿਰਭੋਲ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੀ ਇਕੱਤਰਤਾ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਕਲ ਬਰੀਵਾਲਾ ਦੇ ਭਾਕਿਯੂ ਏਕਤਾ ਡਕੌਂਦਾ ਦੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਪ੍ਰਾਪਰਟੀ ਦੇ ਕੁਲੈਕਟ ਰੇਟ ਨਾ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਅਸ਼ੋਕ ਚੁੱਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂਅ ...
ਦੋਦਾ, 4 ਜੁਲਾਈ (ਰਵੀਪਾਲ) - ਡੀਪੂ ਹੋਲਡਰ ਯੂਨੀਅਨ ਦੋਦਾ ਦੀ ਬਲਾਕ ਪੱਧਰੀ ਮੀਟਿੰਗ ਆਗੂ ਮਿਠਨ ਲਾਲ ਗਿਲਜੇਵਾਲਾ ਦੀ ਅਗਵਾਈ ਹੇਠ ਦੋਦਾ 'ਚ ਹੋਈ, ਜਿਸ ਦੌਰਾਨ ਡੀਪੂ ਹੋਲਡਰਾਂ ਨੂੰ ਆ ਰਹੀਆਂ ਕਈ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ...
ਗਿੱਦੜਬਾਹਾ, 4 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਦੀ ਰੈਵੇਨਿਊ ਪਟਵਾਰ ਯੂਨੀਅਨ ਗਿੱਦੜਬਾਹਾ ਦੀ ਇਕ ਮੀਟਿੰਗ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਦੌਰਾਨ ਰਾਜਿੰਦਰ ਕੁਮਾਰ ਪਟਵਾਰੀ ਨੂੰ ਸਰਬਸੰਮਤੀ ਨਾਲ ...
ਗਿੱਦੜਬਾਹਾ, 4 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਅੱਜ ਦਾਣਾ ਮੰਡੀ ਗਿੱਦੜਬਾਹਾ ਵਿਖੇ ਦਾਣਾ ਮੰਡੀ ਦੇ ਮਜ਼ਦੂਰਾਂ ਵਲੋਂ ਪ੍ਰਧਾਨ ਬਿੱਟੂ ਨੁਗਰੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਇਸ ਮਹਿੰਗਾਈ ਦੇ ਦੌਰ ਵਿਚ ਮਜ਼ਦੂਰਾਂ ਨੂੰ ਮਿਲਣ ਵਾਲੀ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਸ੍ਰੀ ਬਾਲਾ ਜੀ ਸਾਲਾਸਰ ਸੇਵਾ ਸੰਮਤੀ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਜਗਨ ਨਾਥ ਸ਼ਰਮਾ ਪ੍ਰਧਾਨ ਸ੍ਰੀ ਬਾਲਾ ਜੀ ਸਾਲਾਸਰ ਸੇਵਾ ਸੰਮਤੀ ਮਲੋਟ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਮਲੋਟ ਭੰਡਾਰੇ ਵਿਖੇ ਜੋ ਪੁਰਾਣੇ ਪਖਾਨੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਰਕੰਦੀ ਰੋਡ ਤੋਂ ਧਾਲੀਵਾਲ ਹਸਪਤਾਲ ਮਲੋਟ ਰੋਡ ਨੂੰ ਜਾਂਦੀ ਗਲੀ ਦੀ ਹਾਲਤ ਬੇਹੱਦ ਨਿਰਾਸ਼ਾਜਨਕ ਹੈ | ਇਸ ਸੜਕ 'ਤੇ ਕੂੜੇ ਦੇ ਢੇਰ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ ਤੋਂ ਦੁਕਾਨਦਾਰ ਬਹੁਤ ਪ੍ਰੇਸ਼ਾਨ ਹਨ | ਆਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX