ਤਾਜਾ ਖ਼ਬਰਾਂ


ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  27 minutes ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  52 minutes ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  57 minutes ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 1 hour ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 1 hour ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 2 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਕਪੂਰਥਲਾ / ਫਗਵਾੜਾ

ਭੁਲੱਥ ਵਿਖੇ ਆਵਾਜਾਈ ਦੇ ਯੋਗ ਪ੍ਰਬੰਧ ਨਾ ਹੋਣ ਕਾਰਨ ਤੇ ਥਾਂ-ਥਾਂ ਬਣੇ ਬੱਸ ਅੱਡਿਆਂ ਤੋਂ ਲੋਕ ਡਾਹਢੇ ਪ੍ਰੇਸ਼ਾਨ

ਭੁਲੱਥ, 4 ਜੁਲਾਈ (ਮਨਜੀਤ ਸਿੰਘ ਰਤਨ)-ਕਾਫ਼ੀ ਲੰਮੇ ਸਮੇਂ ਤੋਂ ਇਹ ਦੇਖਣ ਵਿਚ ਆ ਰਿਹਾ ਹੈ ਕਿ ਕਸਬਾ ਭੁਲੱਥ ਤੋਂ ਆਵਾਜਾਈ ਦੇ ਯੋਗ ਪ੍ਰਬੰਧ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜੇਕਰ ਕਿਸੇ ਨੇ ਸਮੇਂ ਸਿਰ ਦੂਰ ਦੁਰਾਡੇ ਕਿਸੇ ਕੰਮ ਵਾਸਤੇ ਜਾਣਾ ਪੈਂਦਾ ਹੈ ਤਾਂ ਉਸ ਨੂੰ ਜਾਣ ਵਾਸਤੇ ਕਦੇ ਵੀ ਕੋਈ ਯੋਗ ਸਾਧਨ ਨਹੀਂ ਮਿਲਦਾ | ਉਨ੍ਹਾਂ ਨੂੰ ਲੰਮਾਂ ਸਮਾਂ ਬੱਸ ਅੱਡੇ 'ਤੇ ਆਉਣ ਵਾਲੇ ਵਾਹਨ ਦੀ ਉਡੀਕ ਕਰਨੀ ਪੈਂਦੀ ਹੈ | ਸਵੇਰ ਸਾਰ ਸਕੂਲ, ਕਾਲਜ ਜਾਂ ਸ਼ਹਿਰਾਂ ਵਿਚ ਨੌਕਰੀਆਂ ਕਰਨ ਵਾਲੇ ਲੋਕ ਅਤੇ ਵਿਦਿਆਰਥੀ ਬੱਸ ਅੱਡਿਆਂ 'ਤੇ ਖੜ੍ਹੇ ਦਿਖਾਈ ਦਿੰਦੇ ਹਨ, ਪ੍ਰੰਤੂ ਬੱਸਾਂ ਦੇ ਟਾਈਮ ਘੱਟ ਹੋਣ ਕਰਕੇ ਇਹਨਾਂ ਨੂੰ ਕਾਫ਼ੀ ਖੱਜਲ ਖ਼ੁਆਰ ਹੋਣਾ ਪੈਂਦਾ ਹੈ | ਲੜਕੇ ਤਾਂ ਆਪੋ ਆਪਣੇ ਸਕੂਟਰ ਜਾਂ ਮੋਟਰਸਾਈਕਲਾਂ 'ਤੇ ਆਪੋ ਆਪਣੀ ਮੰਜਿਲ 'ਤੇ ਪਹੁੰਚ ਜਾਂਦੇ ਹਨ, ਪ੍ਰੰਤੂ ਔਰਤਾਂ ਅਤੇ ਖ਼ਾਸ ਕਰਕੇ ਲੜਕੀਆਂ ਨੂੰ ਕਸਬੇ ਅੰਦਰ ਵੱਖ-ਵੱਖ ਬਣੇ ਬੱਸ ਅੱਡਿਆਂ 'ਤੇ ਖੜੇ ਹੋ ਕੇ ਬੱਸ ਜਾਂ ਹੋਰ ਸਾਧਨਾਂ ਦੀ ਉਡੀਕ ਕਰਨੀ ਪੈਂਦੀ ਹੈ | ਭਾਵੇਂ ਕਿ ਕਸਬੇ ਅੰਦਰ ਨਗਰ ਪੰਚਾਇਤ ਵਲੋਂ ਪੱਕਾ ਬੱਸ ਅੱਡਾ ਬਣਾਇਆ ਗਿਆ ਹੈ, ਪ੍ਰੰਤੂ ਇਸ ਬੱਸ ਅੱਡੇ ਅੰਦਰ ਕਦੇ ਵੀ ਕੋਈ ਬੱਸ ਦਾਖਲ ਹੁੰਦੀ ਦਿਖਾਈ ਨਹੀਂ ਦਿੱਤੀ | ਜਲੰਧਰ ਸਾਈਡ ਤੋਂ ਆਉਣ ਵਾਲੀਆਂ ਸਵਾਰੀਆਂ ਨੂੰ ਤਹਿਸੀਲ ਚੌਕ ਨਜ਼ਦੀਕ ਹੀ ਉਤਾਰ ਦਿੱਤਾ ਜਾਂਦਾ ਹੈ, ਉੱਥੋਂ ਅੱਗੇ ਆਪੋ ਆਪਣੀ ਮੰਜਿਲ ਤੇ ਜਾਣ ਵਾਸਤੇ ਵੱਖ-ਵੱਖ ਬੱਸ ਅੱਡੇ ਬਣੇ ਅੱਡਿਆਂ 'ਤੇ ਜਾਣਾ ਪੈਂਦਾ ਹੈ, ਜਿਨ੍ਹਾਂ ਰਾਹਗੀਰਾਂ ਨੇ ਭੁਲੱਥ ਪਹੁੰਚ ਕੇ ਭੋਗਪੁਰ ਸਾਈਡ 'ਤੇ ਜਾਣਾ ਹੁੰਦਾ ਹੈ, ਉਨ੍ਹਾਂ ਨੂੰ ਕਾਫ਼ੀ ਲੰਮਾ ਰਸਤਾ ਪੈਦਲ ਚੱਲ ਕੇ ਭੋਗਪੁਰ ਅੱਡੇ 'ਤੇ ਪਹੁੰਚਣਾ ਪੈਂਦਾ ਹੈ | ਇਸੇ ਤਰ੍ਹਾਂ ਹੀ ਜਿਨ੍ਹਾਂ ਨੇ ਨਡਾਲਾ ਵੱਲ ਜਾਣਾ ਹੁੰਦਾ ਹੈ, ਉਨ੍ਹਾਂ ਨੂੰ ਵੀ ਤਹਿਸੀਲ ਚੌਕ ਨਜ਼ਦੀਕ ਉਤਰ ਕੇ ਲੰਮਾ ਰਸਤਾ ਪੈਦਲ ਚੱਲ ਕੇ ਨਡਾਲੇ ਵਾਲੇ ਬਣੇ ਅੱਡੇ 'ਤੇ ਜਾਣਾ ਪੈਂਦਾ ਹੈ ਫਿਰ ਉੱਥੋਂ ਉਨ੍ਹਾਂ ਨੂੰ ਅੱਗੇ ਜਾਣ ਵਾਸਤੇ ਬੱਸ, ਟੈਂਪੂ ਜਾਂ ਹੋਰ ਸਾਧਨ ਦੀ ਉਡੀਕ ਕਰਨੀ ਪੈਂਦੀ ਹੈ | ਨੌਜਵਾਨ ਤਾਂ ਪੈਦਲ ਚੱਲ ਕੇ ਅਗਲੇ ਅੱਡੇ 'ਤੇ ਪਹੁੰਚ ਜਾਂਦੇ ਹਨ, ਪ੍ਰੰਤੂ ਬਜ਼ੁਰਗਾਂ ਨੂੰ ਉੱਥੇ ਪਹੁੰਚਣ ਲਈ ਰਿਕਸ਼ਾ ਆਦਿ ਲੈਣਾ ਪੈਂਦਾ ਹੈ ਅਤੇ ਡਬਲ ਖਰਚਾ ਕਰਨਾ ਪੈਂਦਾ ਹੈ | ਨਗਰ ਪੰਚਾਇਤ ਵਲੋਂ ਬਣਾਏ ਗਏ ਬੱਸ ਸਟੈਂਡ ਦੀ ਹਾਲਤ ਵੀ ਬਹੁਤ ਤਰਸਯੋਗ ਹੈ | ਜ਼ਿਕਰਯੋਗ ਹੈ ਕਿ ਇਸ ਬੱਸ ਸਟੈਂਡ ਦਾ ਉਦਘਾਟਨ ਸੰਨ 2000 ਵਿਚ ਕੀਤਾ ਗਿਆ ਸੀ ਅਤੇ ਹੁਣ ਇਸ ਬੱਸ ਸਟੈਂਡ ਵਿਚ ਬੱਸਾਂ ਦੀ ਜਗ੍ਹਾ 'ਤੇ ਕੂੜਾ ਕਰਕਟ, ਕੂੜੇ ਵਾਲੀਆਂ ਰੇੜੀਆਂ ਅਤੇ ਹੋਰ ਵਾਹਨ ਖੜ੍ਹੇ ਦਿਖਾਈ ਦੇ ਰਹੇ ਹਨ | ਲੋਕਾਂ ਦੀ ਇਹ ਮੰਗ ਹੈ ਕਿ ਕਸਬਾ ਭੁਲੱਥ ਤੋਂ ਹੋਰ ਰੂਟਾਂ ਨੂੰ ਚਾਲੂ ਕੀਤਾ ਜਾਵੇ ਅਤੇ ਵੱਖ ਵੱਖ ਬਣੇ ਬੱਸ ਅੱਡਿਆਂ ਦੀ ਜਗ੍ਹਾ ਇਕ ਬੱਸ ਅੱਡਾ ਬਣਾਇਆ ਜਾਵੇ ਜਿਸ ਨਾਲ ਦੂਸਰੇ ਜਗਾ ਤੇ ਜਾਣ ਵਾਲੇ ਮੁਸਾਫ਼ਰਾਂ ਨੂੰ ਇਕ ਹੀ ਜਗਾ ਤੋਂ ਅੱਗੇ ਜਾਣ ਲਈ ਦੂਸਰਾ ਵਾਹਨ ਮਿਲ ਸਕੇ ਅਤੇ ਲੋਕ ਬਿਨਾਂ ਖੱਜਲ ਖ਼ੁਆਰੀ ਤੋਂ ਆਪੋ ਆਪਣੀ ਮੰਜਿਲ ਤੇ ਪਹੁੰਚ ਸਕਣ |

ਨਗਰ ਨਿਗਮ ਵਲੋਂ ਡਾ. ਅੰਬੇਡਕਰ ਨਗਰ ਨੇੜੇ ਸੁੱਟਿਆ ਜਾ ਰਿਹਾ ਕੂੜਾ ਲੋਕਾਂ ਲਈ ਬਣਿਆ ਪ੍ਰੇਸ਼ਾਨੀ

ਕਪੂਰਥਲਾ, 4 ਜੁਲਾਈ (ਵਿ.ਪ੍ਰ.)-ਡਾ: ਅੰਬੇਡਕਰ ਨਗਰ ਨੇੜੇ ਸੀਵਰੇਜ ਟਰੀਟਮੈਂਟ ਪਲਾਂਟ ਕਪੂਰਥਲਾ ਦੇ ਵਾਸੀਆਂ ਸ਼ਿੰਗਾਰਾ ਸਿੰਘ, ਜਸਮਿੰਦਰਪਾਲ ਸਿੰਘ, ਜੋਗਿੰਦਰ ਸਿੰਘ ਤੇ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਮੁਹੱਲਾ ਵਾਸੀਆਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਖ਼ਾਲਸਾ ਦਲ ਫਗਵਾੜਾ ਯੂਨਿਟ ਦੀ ਮੀਟਿੰਗ

ਫਗਵਾੜਾ, 4 ਜੁਲਾਈ (ਹਰਜੋਤ ਸਿੰਘ ਚਾਨਾ)-ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਦੇ ਫਗਵਾੜਾ ਯੂਨਿਟ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਮੁਹੱਲਾ ਭਗਤਪੁਰਾ ਵਿਖੇ ਹੋਈ | ਇਸ ਮੌਕੇ ਦਲ ਦੇ ਸੂਬਾ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਕੁਲੈਕਟਰ ਰੇਟਾਂ ਨੂੰ ਤਰਕਸੰਗਤ ਬਣਾਉਣ ਲਈ ਸੰਬੰਧਿਤ ਅਧਿਕਾਰੀ ਪ੍ਰਸਤਾਵ ਭੇਜਣ-ਡੀ.ਸੀ.

ਕਪੂਰਥਲਾ, 4 ਜੁਲਾਈ (ਵਿ.ਪ੍ਰ.)-ਜ਼ਿਲ੍ਹੇ ਵਿਚ ਕਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੇ ਮਨੋਰਥ ਨਾਲ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮਾਲ ਵਿਭਾਗ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ | ਮੀਟਿੰਗ ਵਿਚ ਚਰਚਾ ਉਪਰੰਤ ਉਨ੍ਹਾਂ ...

ਪੂਰੀ ਖ਼ਬਰ »

ਗੁ: ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ

ਫਗਵਾੜਾ, 4 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਫਗਵਾੜਾ ਵਿਖੇ ਆਗਮਨ ਦਿਵਸ ਦੀ ਖ਼ੁਸ਼ੀ 'ਚ ਸਾਲਾਨਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 4 ਜੁਲਾਈ (ਨਰੇਸ਼ ਹੈਪੀ, ਥਿੰਦ)-ਥਾਣਾ ਕਬੀਰਪੁਰ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਥਾਣਾ ਮੁਖੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਢਿਲਵਾਂ, 4 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਥਾਣਾ ਢਿਲਵਾਂ ਦੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਢਿਲਵਾਂ ਦੇ ਏ.ਐਸ.ਆਈ ਹਰਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਹਾਈਟੈੱਕ ਨਾਕਾ ...

ਪੂਰੀ ਖ਼ਬਰ »

ਕੋਰੋਨਾ ਦੇ ਦੋ ਨਵੇਂ ਮਾਮਲੇ

ਕਪੂਰਥਲਾ, 4 ਜੁਲਾਈ (ਵਿ.ਪ੍ਰ.)- ਕੋਰੋਨਾ ਦੇ ਅੱਜ ਦੋ ਮਰੀਜ਼ਾਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 18 ਹੋ ਗਈ ਹੈ | ਅੱਜ ਹਸਪਤਾਲ 'ਚੋਂ ਤਿੰਨ ਵਿਅਕਤੀਆਂ ਨੂੰ ਸਹੀ ਸਲਾਮਤ ਹੋਣ 'ਤੇ ਛੁੱਟੀ ਦਿੱਤੀ ਗਈ | ਸਿਹਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਦੀ ਸ਼ੁਰੂਆਤ

ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਗਰਮੀ ਦੇ ਮੌਸਮ ਵਿਚ ਬੱਚਿਆਂ ਤੇ ਬਜ਼ੁਰਗਾਂ ਨੂੰ ਆਮ ਤੌਰ 'ਤੇ ਦਸਤ ਲੱਗ ਜਾਂਦੇ ਹਨ ਤੇ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਉਣਾ ਪੈਂਦਾ ਹੈ | ਇਹ ਸ਼ਬਦ ਡਾ: ...

ਪੂਰੀ ਖ਼ਬਰ »

ਔਰਤ ਦੀ ਸ਼ਿਕਾਇਤ 'ਤੇ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 4 ਜੁਲਾਈ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਰੀਤੂ ਸ਼ਰਮਾ ਵਾਸੀ ਸ਼ਰਮਾ ਕਾਲੋਨੀ ਕਪੂਰਥਲਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸੁਮਿਤ ਭਾਰਦਵਾਜ ਵਾਸੀ ਫ਼ਰੀਦਾਬਾਦ ਹਰਿਆਣਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਤੇ ਗੋਲੀਆਂ ਸਣੇ ਦੋ ਕਾਬੂ

ਫਗਵਾੜਾ, 4 ਜੁਲਾਈ (ਹਰਜੋਤ ਸਿੰਘ ਚਾਨਾ)-ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੇ ਟੀਕੇ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਦਰ ਗੌਰਵ ਧੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਕੁੰਵਰ ਵਿਜੇਪ੍ਰਤਾਪ ਸਿੰਘ ਨੂੰ ਮੰਤਰੀ ਮੰਡਲ 'ਚ ਨਾ ਸ਼ਾਮਿਲ ਕਰਨਾ ਸਿੱਖਾਂ ਨਾਲ ਧ੍ਰੋਹ-ਭਿੰਡਰ

ਡਡਵਿੰਡੀ, 4 ਜੁਲਾਈ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਕਿ ਕੁੰਵਰ ਵਿਜੇਪ੍ਰਤਾਪ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕਰਕੇ ਪੰਜਾਬ ਸਰਕਾਰ ਸਿੱਖ ਕੌਮ ਨਾਲ ਧ੍ਰੋਹ ਕਮਾ ਰਹੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ ਦੋ ਵਿਦਿਆਰਥੀ ਜ਼ਖ਼ਮੀ

ਫਗਵਾੜਾ, 4 ਜੁਲਾਈ (ਹਰਜੋਤ ਸਿੰਘ ਚਾਨਾ)- ਅੱਜ ਇੱਥੋਂ ਦੇ ਵੱਖ ਵੱਖ ਸਕੂਲਾਂ ਦੇ ਬਾਹਰ ਹੋਈ ਲੜਾਈ 'ਚ ਦੋ ਵਿਦਿਆਰਥੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ 'ਚ ਦਾਖ਼ਲ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲਾ ਪਦਾਰਥ ਸਮੇਤ ਨੌਜਵਾਨ ਕਾਬੂ

ਢਿਲਵਾਂ, 4 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 3 ਗ੍ਰਾਮ ਹੈਰੋਇਨ ਅਤੇ 250 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਕੂਮਤ ਰਾਏ ਰੋਟਰੀ ਸਾਊਥ ਈਸਟ ਦੇ ਪ੍ਰਧਾਨ ਬਣੇ

ਫਗਵਾੜਾ, 4 ਜੁਲਾਈ (ਟੀ.ਡੀ. ਚਾਵਲਾ)-ਬੀਤੇ ਦਿਨ ਰੋਟਰੀ ਕਲੱਬ ਫਗਵਾੜਾ ਸਾਊਥ ਈਸਟ ਦਾ ਸਥਾਪਨਾ ਸਮਾਗਮ ਹੋਇਆ ਜਿਸ ਵਿਚ ਹਕੂਮਤ ਰਾਏ ਨੂੰ ਅਗਲੇ ਸਾਲ ਦਾ ਪ੍ਰਧਾਨ ਸਥਾਪਿਤ ਕੀਤਾ ਗਿਆ | ਸੰਖੇਪ ਸਮਾਗਮ ਵਿਚ ਸੀਨੀਅਰ ਮੈਂਬਰ ਸਾਬਕਾ ਪ੍ਰਧਾਨ ਸੁਰਿੰਦਰ ਜਸਵਾਲ ਅਤੇ ਹਰਦੀਪ ...

ਪੂਰੀ ਖ਼ਬਰ »

ਡਾ. ਬੀ.ਆਰ ਅੰਬੇਡਕਰ ਪਾਰਕ 'ਚ ਮਨਾਇਆ ਰਾਜਰਿਸ਼ੀ ਸ਼ਾਹੂ ਛਤਰਪਤੀ ਦਾ ਭਾਗੀਦਾਰੀ ਦਿਵਸ

ਫਗਵਾੜਾ, 4 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਡਾ. ਬੀ.ਆਰ. ਅੰਬੇਡਕਰ ਪਾਰਕ ਹਦੀਆਬਾਦ ਫਗਵਾੜਾ ਵਿਖੇ ਰਾਜਰਿਸ਼ੀ ਸ਼ਾਹੂ ਛਤਰਪਤੀ ਦਾ ਭਾਗੀਦਾਰੀ ਦਿਵਸ ਅੰਬੇਡਕਰਵਾਦੀ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਭੁਲੱਥ, 4 ਜੁਲਾਈ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਖੱਸਣ ਤੋਂ ਮਾਨਾ ਤਲਵੰਡੀ ਜਾ ਰਹੀ ਸੀ | ਜਦ ਪੁਲਿਸ ਪਾਰਟੀ ਵੇਈਾ ਪੁਲ ...

ਪੂਰੀ ਖ਼ਬਰ »

ਗੁ: ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਸ਼ਰਧਾਲੂ 18 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ-ਬੀਬੀ ਰੂਹੀ

ਸੁਲਤਾਨਪੁਰ ਲੋਧੀ, 4 ਜੁਲਾਈ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਅੰਤਿ੍ੰਗ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਇੰਜੀ. ਸਵਰਨ ਸਿੰਘ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX