ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਹੀਂ-ਢੁੱਡੀਕੇ

ਚੰਡੀਗੜ੍ਹ, 5 ਜੁਲਾਈ (ਨਵਿੰਦਰ ਸਿੰਘ ਬੜਿੰਗ)-ਕਿਰਤੀ ਕਿਸਾਨ ਯੂਨੀਅਨ ਨਾਲ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਮੁੱਦੇ ਉੱਪਰ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਸੀ | ਇਸ ਮੀਟਿੰਗ 'ਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਜਦੋਂ ਜੱਥੇਬੰਦੀ ਦਾ ਵਫ਼ਦ ਸਵੇਰੇ 11.30 ਵਜੇ ਪੰਜਾਬ ਭਵਨ ਪਹੁੰਚਿਆਂ ਤਾਂ ਅੱਗੇ ਜਾ ਕੇ ਪਤਾ ਲੱਗਿਆ ਕਿ ਮੁੱਖ ਮੰਤਰੀ ਕਿਤੇ ਬਾਹਰ ਹਨ | ਇਸ ਲਈ ਉੱਚ ਅਧਿਕਾਰੀਆਂ ਵਲੋਂ ਜਥੇਬੰਦੀ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸਖ਼ਤ ਇਤਰਾਜ਼ ਜਤਾਇਆ ਗਿਆ ਅਤੇ ਰੋਸ ਵਜੋਂ ਮੀਟਿੰਗ ਦਾ ਬਾਈਕਾਟ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਜਦੋਂ ਪੰਜਾਬ ਵਿਚ ਪਾਣੀ ਦਾ ਸੰਕਟ ਬੇਹੱਦ ਗੰਭੀਰ ਹੋ ਗਿਆ ਹੈ ਅਤੇ ਆਉਣ ਵਾਲੇ ਕੁਝ ਸਮੇਂ ਤਕ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਜਾ ਰਿਹਾ ਹੈ | ਪੰਜਾਬ ਰੇਗਿਸਤਾਨ ਬਣਨ ਦੀਆਂ ਬਰੰੂਹਾਂ 'ਤੇ ਖੜ੍ਹਾ ਹੈ | ਪੰਜਾਬ ਦੀ ਖੇਤੀ ਤੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ | ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਾਡੇ ਵਲੋਂ ਜ਼ਮੀਨੀ ਪੱਧਰ 'ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਵਫ਼ਦ 'ਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਸੂਬਾ ਆਗੂ ਸੰਤੋਖ ਸਿੰਘ ਸੰਧੂ, ਰਾਮਿੰਦਰ ਸਿੰਘ ਪਟਿਆਲਾ, ਯੂਥ ਵਿੰਗ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ |

ਆਲ ਇੰਡੀਆ ਜੂਨੀਅਰ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਕੱਲ੍ਹ ਤੋਂ

ਚੰਡੀਗੜ੍ਹ, 5 ਜੁਲਾਈ (ਨਵਿੰਦਰ ਸਿੰਘ ਬੜਿੰਗ)-ਐਕਸਪ੍ਰੈੱਸ ਸਟਲ ਕਲੱਬ ਟਰੱਸਟ ਵਲੋਂ ਜੂਨੀਅਰ ਲੜਕਿਆਂ ਅਤੇ ਲੜਕੀਆਂ ਲਈ ਵਿਸ਼ੇਸ਼ ਤੌਰ 'ਤੇ ਆਲ ਇੰਡੀਆ ਬੈਡਮਿੰਟਨ ਟੂਰਨਾਮੈਂਟ ਪਿਛਲੇ 28 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ | ਇਸ ਵਾਰ ਇਹ ਵੱਕਾਰੀ ਟੂਰਨਾਮੈਂਟ ਤਾਊ ...

ਪੂਰੀ ਖ਼ਬਰ »

ਬੀਮਾ ਪਾਲਿਸੀ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 5 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਧੋਖਾਧੜੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਦਿੱਲੀ ਦੇ ਰਹਿਣ ਵਾਲੇ ਫੈਸਲ ਹੁਸੈਨ ਵਜੋਂ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਰਾਜਸਥਾਨ 'ਚ ਅਵੈਧ ਹਥਿਆਰ ਫੈਕਟਰੀ ਦਾ ਪਰਦਾਫਾਸ਼

ਚੰਡੀਗੜ੍ਹ, 5 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਰਾਜਸਥਾਨ ਦੇ ਕਠੋਲ ਪਿੰਡ 'ਚ ਅਵੈਧ ਹਥਿਆਰ ਬਣਾਉਣ ਦੀ ਫੈਕਟਰੀ ਦਾ ਪਰਦਾਫਾਸ਼ ਕਰ ਅਵੈਧ ਹਥਿਆਰਾਂ ਦੇ ਮੁੱਖ ਸਪਲਾਇਰ ਸਮੇਤ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਬੱਚੇ ਦਾ ਡੀ.ਐਨ.ਏ ਟੈਸਟ ਕਰਵਾਉਣ ਦੇ ਆਦੇਸ਼ਾਂ ਨੂੰ ਹਾਈਕੋਰਟ ਨੇ ਕੀਤਾ ਰੱਦ

ਚੰਡੀਗੜ੍ਹ, 5 ਜੁਲਾਈ (ਤਰੁਣ ਭਜਨੀ)-ਵਿਆਹ ਵਿਵਾਦ ਦੇ ਇਕ ਮਾਮਲੇ ਵਿਚ ਗੁਰੂਗ੍ਰਾਮ ਦੀ ਫੈਮਿਲੀ ਕੋਰਟ (ਪਰਿਵਾਰਕ ਮਸਲਿਆਂ ਨਾਲ ਸੰਬੰਧਿਤ ਅਦਾਲਤ) ਵਲੋਂ ਪਤੀ ਦੀ ਮੰਗ 'ਤੇ ਬੱਚੇ ਦਾ ਡੀ.ਐਨ.ਏ. ਟੈਸਟ ਕਰਵਾਉਣ ਦੀ ਦਿੱਤੀ ਗਈ ਇਜਾਜ਼ਤ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਗ਼ੈਰ-ਕਾਨੂੰਨੀ ਢੰਗ ਨਾਲ ਫਲੈਟ ਵੇਚਣ ਵਾਲਿਆਂ ਦਾ ਪਤਾ ਲਗਾਉਣ ਲਈ ਸ਼ੁਰੂ ਕੀਤਾ ਜਾਵੇਗਾ ਸਰਵੇਖਣ, ਅਲਾਟਮੈਂਟ ਕੀਤੀ ਜਾਵੇਗੀ ਰੱਦ

ਚੰਡੀਗੜ੍ਹ, 5 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਹਾਊਸਿੰਗ ਬੋਰਡ (ਸੀ.ਐੱਚ.ਬੀ) ਵਲੋਂ ਗੈਰ-ਕਾਨੂੰਨੀ ਢੰਗ ਨਾਲ ਫਲੈਟ ਵੇਚਣ ਵਾਲਿਆਂ ਦਾ ਪਤਾ ਲਗਾਉਣ ਲਈ ਸਰਵੇਖਣ ਸ਼ੁਰੂ ਕੀਤਾ ਜਾਵੇਗਾ | ਜੇਕਰ ਸਰਵੇਖਣ ਦੌਰਾਨ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਪਾਈ ਗਈ ਤਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 52 ਨਵੇਂ ਮਾਮਲੇ

ਚੰਡੀਗੜ੍ਹ, 5 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 52 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 96 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 424 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-4, 7, 9, 15, 19, 20, 23, 24, 25, 27, 28, 29, 30, 31, 32, 33, ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਵਿਭਾਗਾਂ 'ਚ ਫੇਰ ਬਦਲ

ਚੰਡੀਗੜ੍ਹ, 5 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਦੇ ਵਿਭਾਗਾਂ ਵਿਚ ਫੇਰ ਬਦਲ ਕੀਤਾ ਗਿਆ ਹੈ | ਆਈ. ਏ. ਐੱਸ. ਅਧਿਕਾਰੀ ਰੁਪੇਸ਼ ਕੁਮਾਰ ਨੂੰ ਡਾਇਰੈਕਟਰ ਇਨਫੋਰਮੇਸ਼ਨ ਟੈਕਨਾਲੌਜੀ, ਡਾਇਰੈਕਟਰ ਫੂਡ ਐਂਡ ਸਪਲਾਈ ਐਂਡ ਕਨਜ਼ਿਊਮਰ ...

ਪੂਰੀ ਖ਼ਬਰ »

ਨਵੀਂ ਨਿਯੁਕਤੀ ਦੇ ਆਦੇਸ਼

ਚੰਡੀਗੜ੍ਹ, 5 ਜੁਲਾਈ (ਵਿ. ਪ੍ਰ.) ਹਰਿਆਣਾ ਸਰਕਾਰ ਨੇ ਮੁੱਖਲੀ ਸਿਖਿਆ ਵਿਭਾਗ ਦੇ ਨਿਰਦੇਸ਼ਕ ਅੰਸ਼ਜ ਸਿੰਘ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਸੈਕੰਡਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਤੇ ਹਰਿਆਣਾ ਸਕੂਲ ਸਿਖਿਆ ਪਰਿਯੋਜਨਾ ਪਰਿਸ਼ਦ ਦੇ ਸਟੇਟ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਕਾਬੂ

ਐੱਸ.ਏ.ਐੱਸ. ਨਗਰ, 5 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਾਊਡਰ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਣਨ ਉਪਰੰਤ ਅਨਮੋਲ ਗਗਨ ਮਾਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦਾ ਦੌਰਾ

ਐੱਸ.ਏ.ਐੱਸ. ਨਗਰ, 5 ਜੁਲਾਈ (ਕੇ.ਐੱਸ. ਰਾਣਾ)-ਪੰਜਾਬ ਸਰਕਾਰ 'ਚ ਕੈਬਨਿਟ ਮੰਤਰੀ ਬਣਨ ਮਗਰੋਂ ਅਨਮੋਲ ਗਗਨ ਮਾਨ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ...

ਪੂਰੀ ਖ਼ਬਰ »

ਚੋਰੀ ਦੀਆਂ ਤਾਰਾਂ ਸਮੇਤ ਚੋਰ ਕਾਬੂ

ਡੇਰਾਬਸੀ, 5 ਜੁਲਾਈ (ਗੁਰਮੀਤ ਸਿੰਘ)-ਮੁਬਾਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਚੋਰੀ ਦੀਆਂ ਤਾਰਾਂ ਸਮੇਤ ਚੋਰ ਕਾਬੂ ਕੀਤਾ ਹੈ | ਪੁਲਿਸ ਨੇ ਚੋਰ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦੇ ਚੌਕੀ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »

ਬਡਾਲਾ-ਝੰਜੇੜੀ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਖਰੜ, 5 ਜੁਲਾਈ (ਗੁਰਮੁੱਖ ਸਿੰਘ ਮਾਨ)-ਬਡਾਲਾ-ਝੰਜੇੜੀ ਸੜਕ ਨੂੰ ਚੌੜਾ ਕਰਨ ਲਈ ਪਿਛਲੀ ਸਰਕਾਰ ਵਲੋਂ ਕੰਮ ਸ਼ੁਰੂ ਕਰਵਾਇਆ ਗਿਆ, ਜਿਸ 'ਤੇ ਗਟਕਾ ਤਾਂ ਪੈ ਚੁੱਕਿਆ ਹੈ ਪਰ ਅਜੇ ਤੱਕ ਪ੍ਰੀਮਿਕਸ ਨਹੀਂ ਪਾਇਆ ਗਿਆ | ਇਲਾਕੇ ਦੀਆਂ ਪੰਚਾਇਤਾਂ ਦੇ ਸਰਪੰਚ ਗੁਰਮੀਤ ਸਿੰਘ, ...

ਪੂਰੀ ਖ਼ਬਰ »

ਭਗੌੜਾ ਕਾਬੂ

ਡੇਰਾਬੱਸੀ, 5 ਜੁਲਾਈ (ਗੁਰਮੀਤ ਸਿੰਘ)-ਅਦਾਲਤ ਵਲੋਂ ਚੋਰੀ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਇਕ ਮੁਲਜ਼ਮ ਨੂੰ ਮੁਬਾਰਕਪੁਰ ਪੁਲਿਸ ਨੇ 13 ਸਾਲਾਂ ਬਾਅਦ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮ ਦੀ ਪਛਾਣ ਇਸ਼ਵਰ ਦਾਸ ਪੁੱਤਰ ਸੁਰਜਨ ਵਾਸੀ ਰਾਮਪੁਰ ...

ਪੂਰੀ ਖ਼ਬਰ »

ਆਰ.ਟੀ.ਏ. ਮੁਹਾਲੀ ਨੇ ਪੰਜਾਬ ਦਾ ਟੈਕਸ ਭਰੇ ਬਗ਼ੈਰ ਚੱਲਣ ਵਾਲੀਆਂ ਬਾਹਰੀ ਰਾਜਾਂ ਦੀਆਂ 11 ਬੱਸਾਂ ਨੂੰ ਕੀਤਾ ਬੰਦ

ਐੱਸ.ਏ.ਐੱਸ. ਨਗਰ, 5 ਜੁਲਾਈ (ਕੇ.ਐੱਸ. ਰਾਣਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਤਹਿਤ ਮੁਹਾਲੀ ਦੇ ਆਰ. ਟੀ. ਏ. ਪਰਦੀਪ ਸਿੰਘ ਢਿੱਲੋਂ ਵਲੋਂ ਪੰਜਾਬ ਦਾ ਟੈਕਸ ਭਰੇ ਬਗੈਰ ਚੱਲਣ ਵਾਲੀਆਂ ਬਾਹਰੀ ਰਾਜਾਂ ਦੀਆਂ 11 ਟੂਰਿਸਟ ਬੱਸਾਂ ਨੂੰ ...

ਪੂਰੀ ਖ਼ਬਰ »

ਨਵ-ਨਿਯੁਕਤ ਡੀ.ਜੀ.ਪੀ ਵਲੋਂ ਮੁਹਾਲੀ ਦੇ ਥਾਣਾ ਮਟੌਰ ਤੇ ਫੇਜ਼-8 ਥਾਣੇ ਦਾ ਅਚਨਚੇਤ ਨਿਰੀਖਣ

ਐੱਸ. ਏ. ਐੱਸ. ਨਗਰ, 5 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਦੇ ਨਵਨਿਯੁਕਤ ਡੀ. ਜੀ. ਪੀ. ਗੌਰਵ ਯਾਦਵ ਵਲੋਂ ਅੱਜ ਮੁਹਾਲੀ ਦੇ ਮਟੌਰ ਥਾਣੇ ਅਤੇ ਫੇਜ਼-8 ਥਾਣੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਭੁੱਲਰ ਡੀ. ਆਈ. ਜੀ. ਰੂਪਨਗਰ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਤੇ 52 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਅਕਤੀ ਕਾਬੂ

ਐੱਸ. ਏ. ਐੱਸ. ਨਗਰ, 5 ਜੁਲਾਈ (ਜਸਬੀਰ ਸਿੰਘ ਜੱਸੀ)-ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਆਪ੍ਰੇਸ਼ਨ ਸੈੱਲ ਕੈਂਪ ਐਟ ਮੁਹਾਲੀ ਦੀ ਪੁਲਿਸ ਪਾਰਟੀ ਵਲੋਂ ਡੇਢ ਕਿੱਲੋ ਅਫ਼ੀਮ ਤੇ 52 ਹਜ਼ਾਰ ਰੁਪਏ ਡਰਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਐਂਟੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਮਾਤਾ ਨਸੀਬ ਕੌਰ ਦਾ ਸਨਮਾਨ

ਐੱਸ. ਏ. ਐੱਸ. ਨਗਰ, 5 ਜੁਲਾਈ ਮਈ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੈਕਟਰ-125 ਸੰਨੀ ਇਨਕਲੇਵ ਖਰੜ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਮਾਤਾ ਨਸੀਬ ਕੌਰ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਮਨਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਜੱਜ

ਜ਼ੀਰਕਪੁਰ, 5 ਜੁਲਾਈ (ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਪੂਰੇ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲ ਦਿਆਲਪੁਰਾ ਦੀ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ...

ਪੂਰੀ ਖ਼ਬਰ »

ਡਾਕਟਰ ਨੇ ਜ਼ਹਿਰੀਲਾ ਟੀਕਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 5 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-2 ਵਿਚਲੇ ਕੁਆਟਰਾਂ 'ਚ ਰਹਿੰਦੇ ਇਕ ਡਾਕਟਰ ਵਲੋਂ ਜ਼ਹਿਰੀਲਾ ਟੀਕਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸੰਦੀਪ ਸਿੰਘ (32) ਵਜੋਂ ਹੋਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 5 ਜੁਲਾਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਲੈਹਲੀ ਟੀ-ਪੁਆਇੰਟ 'ਤੇ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੈਹਲੀ ਚੌਕੀ ਇੰਚਾਰਜ ਐੱਸ. ਆਈ. ਮਨਦੀਪ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਐੱਸ.ਏ.ਐੱਸ. ਨਗਰ, 5 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ 'ਚ ਮੋਟਰਸਾਈਕਲ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਨੀਰਜ ਕੁਮਾਰ ਵਾਸੀ ਪਿੰਡ ਸੰਭਾਲਕੀ ਜ਼ਿਲ੍ਹਾ ਮੁਹਾਲੀ ਵਜੋਂ ...

ਪੂਰੀ ਖ਼ਬਰ »

10ਵੀਂ ਦੇ ਐਲਾਨੇ ਗਏ ਨਤੀਜੇ 'ਚ ਜ਼ਿਲੇ੍ਹ 'ਚੋਂ ਪਹਿਲੇ 3 ਸਥਾਨਾਂ 'ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਕਬਜ਼ਾ

ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2022 ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ 'ਚ ਜ਼ਿਲ੍ਹਾ ਮੁਹਾਲੀ 'ਚੋਂ ਪਹਿਲੇ 3 ਸਥਾਨਾਂ 'ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕਬਜ਼ਾ ਕੀਤਾ ਹੈ | ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਹਰਿਆਣਾ ਰਾਜ ਫਾਰਮੇਸੀ ਕੌਂਸਲ ਦੇ ਦਫ਼ਤਰ ਵਿਖੇ ਛਾਪੇਮਾਰੀ

ਪੰਚਕੂਲਾ, 5 ਜੁਲਾਈ (ਕਪਿਲ)-ਰਿਸ਼ਵਤ ਲੈ ਕੇ ਹਰਿਆਣਾ ਰਾਜ ਫਾਰਮੇਸੀ ਕੌਂਸਲ 'ਚ ਰਜਿਸਟ੍ਰੇਸ਼ਨ ਕਰਵਾਉਣ ਅਤੇ ਲਾਇਸੰਸ ਦਿਵਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਵਿਜੀਲੈਂਸ ਬਿਊਰੋ ਵਲੋਂ ਸਥਾਨਕ ਸੈਕਟਰ-14 ਸਥਿਤ ਹਰਿਆਣਾ ਰਾਜ ਫਾਰਮੇਸੀ ਕੌਂਸਲ ਦੇ ਦਫ਼ਤਰ ਵਿਖੇ ਛਾਪੇਮਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਔਰਤ ਦੇ ਹੋਏ ਕਤਲ ਤੇ ਵਿਅਕਤੀ ਵਲੋਂ ਕੀਤੀ ਖ਼ੁਦਕੁਸ਼ੀ ਕਰਨ ਦਾ ਮਾਮਲਾ ਸੁਲਝਾਉਣ ਦਾ ਦਾਅਵਾ

ਕੁਰਾਲੀ, 5 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਪੁਲਿਸ ਨੇ ਅੱਜ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਕਰ ਕੇ ਬੀਤੇ ਦਿਨੀਂ ਨੇੜਲੇ ਪਿੰਡ ਬੜੌਦੀ ਵਿਖੇ ਹੋਏ ਔਰਤ ਦੇ ਕਤਲ ਅਤੇ ਬੜੌਦੀ ਪਿੰਡ ਦੇ ਬਾਹਰਵਾਰ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਸੰਬੰਧੀ ਪੰਜਾਬ ਸਰਕਾਰ ਦੀ ਕਾਰਵਾਈ ਮਹਿਜ਼ ਖਾਨਾ ਪੂਰਤੀ-ਬੀਬੀ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 5 ਜੁਲਾਈ (ਕੇ. ਐੱਸ. ਰਾਣਾ)-ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸੂਬੇ ਅੰਦਰ ਉਨ੍ਹਾਂ ਦੀ ਸਰਕਾਰ ਬਣਨ ਉਪਰੰਤ ...

ਪੂਰੀ ਖ਼ਬਰ »

ਅਮਲਾਲਾ ਵਿਖੇ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਸਰਗਰਮ

ਡੇਰਾਬੱਸੀ, 5 ਜੁਲਾਈ (ਰਣਬੀਰ ਸਿੰਘ ਪੜ੍ਹੀ)-ਪਿੰਡ ਅਮਲਾਲਾ ਵਿਖੇ ਰਾਤ ਵੇਲੇ ਖੇਤਾਂ ਵਿਚਲੀਆਂ ਮੋਟਰਾਂ ਦੀ ਕੇਬਲ ਤਾਰਾਂ ਚੋਰੀ ਕਰਨ ਵਾਲਾ ਗਰੋਹ ਸਰਗਰਮ ਹੈ | ਇਸ ਕਾਰਨ ਜਿੱਥੇ ਕਿਸਾਨਾਂ ਨੂੰ ਮੋਟਰਾਂ ਦੀਆਂ ਕੱਟੀਆਂ ਗਈਆਂ ਤਾਰਾਂ ਕਾਰਨ ਬੋਰ ਵਿਚੋਂ ਮੋਟਰਾਂ ਬਾਹਰ ...

ਪੂਰੀ ਖ਼ਬਰ »

ਅਨਮੋਲ ਗਗਨ ਮਾਨ ਦੇ ਕੈਬਨਿਟ ਮੰਤਰੀ ਬਣਨ ਨਾਲ ਖਰੜ ਹਲਕੇ ਦਾ ਬਹੁਪੱਖੀ ਵਿਕਾਸ ਹੋਵੇਗਾ- ਕੈਰੋਂ

ਖਰੜ, 5 ਜੁਲਾਈ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਕੈਰੋਂ ਨੇ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ 'ਚ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਵਧਾਈ ...

ਪੂਰੀ ਖ਼ਬਰ »

ਅਨਮੋਲ ਗਗਨ ਮਾਨ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਵੰਡੇ ਲੱਡੂ

ਮੁੱਲਾਂਪੁਰ ਗਰੀਬਦਾਸ, 5 ਜੁਲਾਈ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਹਲਕਾ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਬਣਨ 'ਤੇ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਇਸ ਲੜੀ ਤਹਿਤ ਦਲਵਿੰਦਰ ਸਿੰਘ ...

ਪੂਰੀ ਖ਼ਬਰ »

ਕੁਲੈਕਟਰ ਰੇਟਾਂ 'ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਐੱਸ.ਏ.ਐੱਸ. ਨਗਰ, 5 ਜੁਲਾਈ (ਕੇ.ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ 'ਚ ਕੀਤੇ ਤਾਜਾ ਵਾਧੇ ਨੂੰ ਬਹੁਤ ਜ਼ਿਆਦਾ ਦੱਸਦਿਆਂ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐੱਸ.ਏ.ਐੱਸ. ਨਗਰ, 5 ਜੁਲਾਈ (ਕੇ.ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਬੌਧਿਕ ਸੰਪੱਤੀ ਸਾਖਰਤਾ ਅਤੇ ਜਾਗਰੂਕਤਾ ਮੁਹਿੰਮ (ਕਪਿਲਾ) ਤਹਿਤ ਕਲਾਮ ਪ੍ਰੋਗਰਾਮ ਦੇ ਬੈਨਰ ਹੇਠ 'ਬੌਧਿਕ ਸੰਪੱਤੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ' ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਲਾਲੜੂ ਖੇਤਰ ਦੀਆਂ ਸਮੱਸਿਆਵਾਂ ਸੰਬੰਧੀ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ ਪੱਤਰ

ਲਾਲੜੂ, 5 ਜੁਲਾਈ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ 'ਚ ਇਲਾਕੇ ਦੀਆਂ ...

ਪੂਰੀ ਖ਼ਬਰ »

ਵੋਟਾਂ ਤੋਂ 2 ਦਿਨ ਪਹਿਲਾਂ ਪੁੱਟੀ ਗਲੀ ਅੱਜ ਤੱਕ ਨਹੀਂ ਬਣੀ

ਡੇਰਾਬੱਸੀ, 5 ਜੁਲਾਈ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੋਟਾਂ ਪਾਉਣ ਦਾ ਨਤੀਜਾ ਵਾਰਡ ਨੰ. 4 'ਚ ਪੈਂਦੀ ਭਗਤ ਸਿੰਘ ਕਾਲੋਨੀ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ | ਵੋਟਾਂ ਤੋਂ 2 ਦਿਨ ਪਹਿਲਾਂ ਪੁੱਟੀ ਹੋਈ ਗਲੀ ਅੱਜ ਤੱਕ ਨਹੀਂ ਬਣੀ | ਇਹ ਕਹਿਣਾ ਹੈ ...

ਪੂਰੀ ਖ਼ਬਰ »

12 ਪਟਵਾਰ ਹਲਕਿਆਂ 'ਚ ਸਿਰਫ 2 'ਚ ਪਟਵਾਰੀ ਤਾਇਨਾਤ, ਲੋਕ ਹੋ ਰਹੇ ਨੇ ਖ਼ੱਜਲ-ਖੁਆਰ

ਲਾਲੜੂ, 5 ਜੁਲਾਈ (ਰਾਜਬੀਰ ਸਿੰਘ)-ਲੋਕਾਂ ਨੂੰ ਰੁਜ਼ਗਾਰ ਦੇਣ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦਾ ਦਾਅਵਾ ਕਰਕੇ ਸੱਤਾ 'ਚ ਆਈ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੀ ਗਿਣਤੀ ਪਟਵਾਰਖਾਨੇ ਪਟਵਾਰੀਆਂ ਤੋਂ ਬਿਨਾਂ ਖਾਲੀ ਪਏ ਹਨ ਤੇ ਇਸ ਸਮੱਸਿਆ ਵੱਲ ਮੌਜੂਦਾ ਸਰਕਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਲੈ ਕੇ ਵਿਕਾਸ ਭਵਨ ਮੂਹਰੇ ਧਰਨਾ

ਐੱਸ. ਏ. ਐੱਸ. ਨਗਰ, 5 ਜੁਲਾੲਾੀ (ਕੇ. ਐੱਸ. ਰਾਣਾ)-ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਧਰਨਾ ਲਗਾਇਆ ਗਿਆ ਅਤੇ ਵਿਭਾਗੀ ਅਫ਼ਸਰਸ਼ਾਹੀ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਮੁਹਾਲੀ ਨਗਰ ਨਿਗਮ ਦੇ ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਸੱਦੀ ਮੀਟਿੰਗ

ਐੱਸ. ਏ. ਐੱਸ. ਨਗਰ, 5 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਵਲੋਂ ਮੁਹਾਲੀ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਕਰਨ ਨੂੰ ਲੈ ਕੇ ਨਿਗਮ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਭੱਠੇ 'ਤੇ ਕੰਮ ਕਰਨ ਵਾਲੇ ਪਰਿਵਾਰ ਦੀ ਲੜਕੀ ਨੇ ਡੇਰਾਬੱਸੀ 'ਚੋਂ ਕੀਤਾ ਟਾਪ

ਡੇਰਾਬੱਸੀ, 5 ਜੁਲਾਈ (ਰਣਬੀਰ ਸਿੰਘ ਪੜ੍ਹੀ/ਗੁਰਮੀਤ ਸਿੰਘ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਮੁਬਾਰਕਪੁਰ ਦੇ ਇਕ ਗਰੀਬ ਪਰਿਵਾਰ ਦੀ ਲੜਕੀ ਨੇ 10ਵੀਂ ਜਮਾਤ 'ਚੋਂ ਡੇਰਾਬੱਸੀ ਬਲਾਕ 'ਚੋਂ ਟਾਪ ਕੀਤਾ ਹੈ | ਤਾਨੀਆ ਪੁੱਤਰੀ ਸੁਸ਼ੀਲ ਵਾਸੀ ਨੇੜੇ ਮੁਬਾਰਕਪੁਰ ...

ਪੂਰੀ ਖ਼ਬਰ »

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵਲੋਂ ਲੜਕੀਆਂ ਨੂੰ 70 ਘੰਟਿਆਂ ਦਾ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਇਆ ਜਾ ਰਿਹੈ- ਏ.ਡੀ.ਸੀ.

ਐੱਸ. ਏ. ਐੱਸ. ਨਗਰ, 5 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਲੜਕੀਆਂ ਲਈ ਮਾਈਕ੍ਰੋਸਾਫਟ ਡਾਇਵਰਸਿਟੀ ਸਕਿਲਿੰਗ ਪ੍ਰੋਗਰਾਮ ਤਹਿਤ ਮੁਫ਼ਤ ਕਿੱਤਾ ਮੁਖੀ ਕੋਰਸ ਚਲਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX