ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਲਾਇਸੰਸੀ ਅਸਲ੍ਹਾ ਤੇ ਕਾਰ ਘਰੋਂ ਧੱਕੇ ਨਾਲ ਲੈ ਜਾਣ ਦੇ ਲਗਾਏ ਦੋਸ਼

ਚੋਗਾਵਾਂ, 5 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਕੁਲਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਤੇ ਕਮਲਪ੍ਰੀਤ ਕੌਰ ਪਤਨੀ ਮਨਪ੍ਰੀਤ ਸਿੰਘ ਵਾਸੀ ਕਸਬਾ ਚੋਗਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ, ਡੀ. ਜੀ. ਪੀ. ਪੰਜਾਬ, ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਤੇ ਹੋਰਨਾ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਹੋਏ ਧੱਕੇਸ਼ਾਹੀ ਦੀ ਫਰਿਆਦ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ ਆਪਣੇ ਦੋਸ਼ ਪੱਤਰਾਂ 'ਚ ਉਕਤ ਦਰਾਣੀ-ਜਠਾਣੀ ਨੇ ਕਿਹਾ ਕਿ ਉਨ੍ਹਾਂ ਦਾ ਕਸਬਾ ਚੋਗਾਵਾਂ 'ਚ ਜਿੰਮ ਦਾ ਸਾਂਝਾ ਕਾਰੋਬਾਰ ਹੈ ਅਤੇ ਦੁਕਾਨਾਂ ਹਨ ਅਤੇ ਰਿਹਾਇਸ਼ ਵੀ ਇਕੋ ਘਰ ਵਿਚ ਹੈ | ਉਨ੍ਹਾਂ ਦੱਸਿਆ ਕਿ ਸਾਡੇ ਪਤੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਪਿਛਲੇ ਕਈ ਸਾਲਾਂ ਤੋਂ ਮਿਲ ਰਹੀਆਂ ਸਨ, ਇਸ ਲਈ ਰਵਿੰਦਰ ਸਿੰਘ ਰਵੀ ਨੇ ਆਪਣੀ ਸੁਰੱਖਿਆ ਲਈ ਲਾਇਸੰਸੀ ਪਿਸਤੌਲ ਤੇ ਗੰਨ ਲਈ ਸੀ ਅਤੇ ਉਨ੍ਹਾਂ ਕੋਲ ਆਈ ਟਵੰਟੀ ਕਾਰ ਹੈ, ਪਰ ਬੀਤੀ 2 ਜੁਲਾਈ ਨੂੰ ਲੋਪੋਕੇ ਦੀ ਪੁਲਿਸ ਜਿਸ ਦੀ ਅਗਵਾਈ ਡੀ. ਐੱਸ. ਪੀ. ਅਟਾਰੀ ਬਲਬੀਰ ਸਿੰਘ, ਐੱਸ. ਐੱਚ. ਓ. ਨਰਿੰਦਰ ਸਿੰਘ ਲੋਪੋਕੇ ਕਰ ਰਿਹਾ ਸੀ ਨੇ ਸਵੇਰੇ ਤੜਕੇ ਸੌ ਤੋਂ ਉਪਰ ਪੁਲਿਸ ਮੁਲਾਜ਼ਮਾਂ ਨਾਲ ਚੋਗਾਵਾਂ ਦੀ ਘੇਰਾਬੰਦੀ ਕਰਕੇ ਨਸ਼ੇ ਦਾ ਕਾਰੋਬਾਰ ਕਰ ਰਹੇ ਘਰਾਂ ਵਿਚ ਛਾਪੇਮਾਰੀ ਕੀਤੀ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਸੀ (ਜਿਨ੍ਹਾਂ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ) ਸਾਡੇ ਘਰ ਆਏ ਉਹ ਸਾਡੇ ਘਰ 7 ਤੋਂ 10 ਵਜੇ ਤੱਕ ਬਰੀਕੀ ਨਾਲ ਤਲਾਸ਼ੀ ਕਰਦੇ ਰਹੇ ਇਸ ਤਲਾਸ਼ੀ ਦੌਰਾਨ ਉਨ੍ਹਾਂ ਨੂੰ ਸਾਡੇ ਘਰੋਂ ਕੋਈ ਵੀ ਇਤਰਾਜ਼ਯੋਗ ਚੀਜ਼ ਜਾਂ ਨਸ਼ਾ ਆਦਿ ਨਹੀਂ ਮਿਲਿਆ ਤੇ ਪੁਲਿਸ ਨੇ ਸਾਡੇ ਘਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਤੇ ਡੀ. ਵੀ. ਆਰ. ਵੀ ਪੁੱਟ ਕੇ ਲੈ ਗਏ ਤੇ ਘਰ ਵਿਚ ਲਾਇਸੰਸੀ ਪਿਸਤੌਲ, ਗੰਨ ਤੇ ਆਈ ਟਵੰਟੀ ਕਾਰ ਜਬਰੀ ਲੈ ਗਏ, ਜਿਸ ਦਾ ਸਾਰਾ ਪਿੰਡ ਗਵਾਹ ਹੈ ਕੀ ਇਹ ਚੀਜ਼ਾਂ ਇਨ੍ਹਾਂ ਘਰੋਂ ਧੱਕੇ ਨਾਲ ਖੜੀਆਂ, ਪਰ ਪੁਲਿਸ ਨੇ ਸਾਡੇ ਪਤੀਆਂ ਉੱਪਰ ਪਿੰਡ ਟਪਿਆਲਾ ਦਾ ਝੂਠਾ ਵਾਕਿਆ ਬਣਾ ਕੇ ਇਹ ਝੂਠਾ ਕੇਸ ਦਰਜ ਕਰ ਦਿੱਤਾ ਕਿ ਇਹ ਅਸਲਾ ਤੇ ਕਾਰ ਰਵਿੰਦਰ ਸਿੰਘ ਦੀ ਥਾਂ ਉਸ ਦਾ ਭਰਾ ਮਨਪ੍ਰੀਤ ਸਿੰਘ ਵਰਤ ਰਿਹਾ ਹੈ | ਪੀੜਤਾਂ ਨੇ ਦੱਸਿਆ ਕਿ ਇਹ ਸਾਰਾ ਕੁਝ ਪੁਲਿਸ ਨੇ ਸਾਡੇ ਵਿਰੋਧੀ ਦੇ ਕਹੇ ਉਪਰ ਕੀਤਾ ਹੈ, ਜਿਨ੍ਹਾਂ ਤੋਂ ਸਾਨੂੰ ਜਾਨ ਮਾਲ ਦਾ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਘਰ ਕੋਈ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ, ਕਿਉਂਕਿ ਅਸੀਂ ਕਾਨੂੰਨ ਮੁਤਾਬਕ ਹੀ ਲਾਇਸੰਸੀ ਅਸਲਾ ਆਪਣੀ ਸੁਰੱਖਿਆ ਲਈ ਰੱਖਿਆ ਹੈ ਤੇ ਕਾਰ ਵੀ ਸਾਡੀ ਆਪਣੀ ਮਲਕੀਅਤ ਹੈ, ਪਰ ਪੁਲਿਸ ਨੇ ਗੈਰ ਕਾਨੂੰਨੀ ਤੌਰ 'ਤੇ ਸਾਡੇ ਪਤੀਆਂ ਉਪਰ ਕੇਸ ਦਰਜ ਕੀਤੇ ਹਨ | ਉਨ੍ਹਾਂ ਉੱਚ ਅਧਿਕਾਰੀਆਂ ਤੋਂ ਇਸ ਪ੍ਰਤੀ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜ਼ਿਲ੍ਹੇ ਤੇ ਬਲਾਕ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਹੋਰ ਇਨਸਾਫ਼ ਪਸੰਦ ਲੋਕਾਂ ਨੇ ਪੁਲਿਸ ਦੇ ਇਸ ਵਤੀਰੇ ਦੀ ਨਿੰਦਾ ਕੀਤੀ | ਇਸ ਸੰਬੰਧੀ ਡੀ. ਐੱਸ. ਪੀ. ਨਾਲ ਸੰਪਰਕ ਕਰਨ ਤੇ ਉਨ੍ਹਾਂ ਦੱਸਿਆ ਕਿ ਰਾਮ ਤੀਰਥ ਵਿਖੇ ਸੀ. ਐੱਮ. ਆਏ ਹਨ ਮੇਰੀ ਡਿਊਟੀ ਉੱਥੇ ਹੈ ਤੁਸੀਂ ਐੱਸ. ਅੱੈਚ. ਓ. ਨੂੰ ਪੁੱਛੋ, ਐੱਸ. ਐੱਚ. ਓ. ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਅਸਲੇ ਦੇ ਲਾਇਸੰਸ ਦੀ ਤਰੀਕ ਲੰਘ ਚੁੱਕੀ ਸੀ, ਇਸ ਲਈ ਫੜਿਆ ਗਿਆ ਹੈ ਬਾਕੀ ਸਾਹਿਬ ਹੀ ਦੱਸ ਸਕਦੇ ਹਨ, ਪਰ ਘਰ ਵਾਲੇ ਤੇ ਕਸਬਾ ਵਾਸੀਆਂ 'ਚ ਇਹ ਸਵਾਲ ਭਾਰੂ ਹੈ ਕਿ ਇੰਨੀ ਵੱਡੀ ਗਿਣਤੀ 'ਚ ਪੁਲਿਸ ਵਲੋਂ ਘੇਰਾ ਪਾ ਕੇ 5 ਘੰਟੇ ਲੋਕਾਂ ਦੇ ਘਰਾਂ ਦੀਆਂ ਤਲਾਸ਼ੀਆਂ ਲੈਣਾ ਤੇ ਫੜਿਆ ਕੁਝ ਵੀ ਨਾ ਜਾਣਾ ਅਤੇ ਨਸ਼ਿਆਂ ਦਾ ਧੰਦਾ ਉਸੇ ਤਰ੍ਹਾਂ ਹੀ ਜਾਰੀ ਰਹਿਣਾ ਪੁਲਿਸ ਵਿਭਾਗ ਉਪਰ ਕਈ ਸਵਾਲ ਖੜ੍ਹੇ ਕਰ ਰਿਹਾ ਹੈ |

ਅੰਬਰ ਸਕੂਲ ਤਨੇਲ ਦੇ ਪੰਜ ਵਿਦਿਆਰਥੀਆਂ ਵਲੋਂ ਮੈਰਿਟ ਪੁਜੀਸ਼ਨਾ ਕੀਤੀਆਂ ਹਾਸਿਲ

ਮੱਤੇਵਾਲ, 5 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਬਰ ਪਬਲਿਕ ਸੀਨੀ. ਸੈਕੰ. ਸਕੂਲ ਨਵਾਂ ਤਨੇਲ ਹਰ ਸਾਲ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਅੱਠਵੀਂ ਦੇ ਨਤੀਜਿਆਂ ਵਿਚੋਂ ਨੌ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਕੇ ਮਾਣ ਹਾਸਿਲ ...

ਪੂਰੀ ਖ਼ਬਰ »

ਘਰਿੰਡਾ ਤੇ ਕਾਹਨਗੜ੍ਹ ਪੁਲਿਸ ਨੇ ਹੈਰੋਇਨ ਸਮੇਤ ਕੀਤੇ ਗਿ੍ਫ਼ਤਾਰ

ਅਟਾਰੀ, 5 ਜੁਲਾਈ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਲੋਂ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਘਰਿੰਡਾ ਟੀ ਪੁਆਇੰਟ ਅਟਾਰੀ ਬਾਈਪਾਸ ਮੌਜੂਦ ਸੀ | ਸਾਹਮਣੇ ਵਾਲੀ ਸਾਈਡ ਤੋਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਦੀਆਂ ਵਿਦਿਆਰਥਣਾਂ ਦੀ ਜਵਾਹਰ ਨਵੋਦਿਆ ਸਕੂਲ ਲਈ ਚੋਣ

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਗੁੱਝਾਪੀਰ ਦੀਆਂ 2 ਵਿਦਿਆਰਥਣਾਂ ਸਖ਼ਤ ਮਿਹਨਤ ਕਰਨ ਤੋਂ ਬਾਅਦ ਜੀ. ਐੱਨ. ਵੀ. ਦਾ ਪੇਪਰ ਪਾਸ ਕਰਕੇ ਨਵੋਦਿਆ ਸਕੂਲ ਲਈ ਚੁਣੀਆਂ ਗਈਆਂ ਹਨ | ਵਿਦਿਆਰਥਣਾਂ ਸ਼ਾਨਪ੍ਰੀਤ ਕੌਰ ਸਰਾਏ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਮਜੀਠਾ, 5 ਜੁਲਾਈ (ਮਨਿੰਦਰ ਸਿੰਘ ਸੋਖੀ)-ਪੁਰਾਣਾ ਬੱਸ ਅੱਡਾ ਮਜੀਠਾ ਵਿਖੇ ਇਕ ਔਰਤ ਦੀ ਰੇਤ ਵਾਲੇ ਟਿੱਪਰ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਮਜੀਠਾ ਦੇ ਪੁਲਿਸ ਸਬ ਇੰਸ: ਬਲਜੀਤ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ ਪਤਨੀ ਸੁਭਾਸ਼ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੇ ਘਰੋਂ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਦੋ ਗੱਡੀਆਂ ਦੀ ਟੱਕਰ 'ਚ ਔਰਤ ਦੀ ਮੌਤ

ਚੌਂਕ ਮਹਿਤਾ, 5 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਸਥਾਨਕ ਕਸਬੇ ਵਿਚ ਬਲੈਰੋ ਪਿੱਕਅੱਪ ਗੱਡੀ ਤੇ ਆਈ ਟਵੰਟੀ ਕਾਰ ਦਰਮਿਆਨ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਬਲੈਰੋ ਐੱਚ. ਪੀ 65-4625 ਹਿਮਾਚਲ (ਮੰਡੀ) ਟਮਾਟਰ ਨਾਲ ਉਵਰਲੋਡ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਦੂਸਰਾ ਫਰਾਰ

ਮਜੀਠਾ, 5 ਜੁਲਾਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਦੀਆਂ ਹਦਾਇਤਾਂ ਅਤੇ ਐੱਸ. ਐੱਚ. ਓ. ਮਜੀਠਾ ਹਿਮਾਂਸ਼ੂ ਭਗਤ ਦੀ ਨਿਗਰਾਨੀ ਹੇਠ ਥਾਣਾ ਮਜੀਠਾ ਦੇ ਏ. ਐੱਸ. ਆਈ. ਜਗਦੀਪ ਸਿੰਘ ਸਾਥੀ ਕਰਮਚਾਰੀਆਂ ਨਾਲ ਭੇੜੇ ਪੁਰਸ਼ਾਂ ਦੀ ਤਲਾਸ਼ ਵਿਚ ...

ਪੂਰੀ ਖ਼ਬਰ »

ਅਜਨਾਲਾ 'ਚ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਲਈ ਤਿਆਰ, ਪਰ ਸਿਵਲ ਹਸਪਤਾਲ 'ਚ ਮਾਹਿਰ ਡਾਕਟਰ ਤੇ ਹੋਰ ਸਹੂਲਤਾਂ ਪੂਰੀਆਂ ਨਹੀਂ

ਐੱਸ. ਪ੍ਰਸ਼ੋਤਮ ਅਜਨਾਲਾ, 5 ਜੁਲਾਈ-ਕਰੀਬ 30 ਹਜ਼ਾਰ ਦੀ ਵੱਸੋਂ ਵਾਲੇ ਅਜਨਾਲਾ ਸ਼ਹਿਰ 'ਚ ਟ੍ਰੈਫਿਕ ਜਾਮ, ਜਨਤਕ ਪਖਾਨਿਆਂ ਖੁਣੋਂ ਵਾਂਝੇ ਬਾਜ਼ਾਰਾਂ, ਸੜਕਾਂ ਦੀ ਖਸਤਾ ਹਾਲਤ, ਖੇਡ ਸਟੇਡੀਅਮ, ਬੱਚਿਆਂ ਲਈ ਪਾਰਕਾਂ ਸਮੇਤ ਸਰਕਾਰੀ ਸਿਹਤ ਸੇਵਾਵਾਂ ਦੀ ਅੱਧ ਅਧੂਰੀ ...

ਪੂਰੀ ਖ਼ਬਰ »

ਪਾਵਨ ਵਾਲਮੀਕਿ ਤੀਰਥ ਵਿਖੇ ਸਤਿਗੁਰੂ ਗਿਆਨ ਨਾਥ ਤੇ ਲਵ ਕੁਸ਼ ਦਾ ਜਨਮ ਦਿਹਾੜਾ ਮਨਾਇਆ

ਰਾਮ ਤੀਰਥ, 5 ਜੁਲਾਈ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਆਸ਼ਰਮ ਵਿਖੇ ਸਤਿਗੁਰੂ ਗਿਆਨ ਨਾਥ ਤੇ ਭਗਵਾਨ ਵਾਲਮੀਕਿ ਜੀ ਦੇ ਪਿਆਰੇ ਚੇਲੇ ਤੇ ਮਾਤਾ ਸੀਤਾ ਦੇ ਸਪੁੱਤਰ ਲਵ ਅਤੇ ਕੁਸ਼ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਇਸ ਮੌਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਖੇਤੀਬਾੜੀ ਵਿਭਾਗ ਵੀ ਦਿੱਤਾ

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦਾ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਕੋਟਲਾ ਸੁਲਤਾਨ ਸਿੰਘ ਦੇ ਗੁਰਦੁਆਰਾ ਵਿਖੇ ਗੁਰਮਤਿ ਕੈਂਪ ਲਗਾਇਆ

ਮਜੀਠਾ, 5 ਜੁਲਾਈ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡਾਂ 'ਚ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਣ ਦੇ ਮਕਸਦ ਨਾਲ ਗੁਰਮਤਿ ਕੈਪ ਲਗਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਫੈੱਡਰੇਸ਼ਨ ਆਫ਼ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਇਕੱਤਰਤਾ

ਮਜੀਠਾ, 5 ਜੁਲਾਈ (ਜਗਤਾਰ ਸਿੰਘ ਸਹਿਮੀ)-ਆਲ ਇੰਡੀਆ ਫੈੱਡਰੇਸ਼ਨ ਆਫ਼ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਦੀ ਅਗਵਾਈ ਵਿਚ ਮਜੀਠਾ ਵਿਖੇ ਹੋਈ, ਜਿਸ ਨੂੰ ਉਕਤ ਤੋਂ ਇਲਾਵਾ ਸੁਰਜੀਤ ਕੌਰ, ...

ਪੂਰੀ ਖ਼ਬਰ »

ਗੜਗੱਜ ਜਥਾ ਤਰਸਿੱਕਾ ਨੇ ਬੂਟੇ ਲਾ ਕੇ ਵਣ ਮਹਾਂਉਤਸਵ ਮਨਾਇਆ

ਤਰਸਿੱਕਾ, 5 ਜੁਲਾਈ (ਅਤਰ ਸਿੰਘ ਤਰਸਿੱਕਾ)-ਉੱਘੀ ਸਮਾਜ ਸੇਵੀ ਜਥੇਬੰਦੀ ਗੜਗੱਜ ਜਥਾ ਤਰਸਿੱਕਾ ਨੇ ਪਿੰਡ ਤਰਸਿੱਕਾ ਨੂੰ ਹਰਿਆ ਭਰਿਆ ਬਣਾਉਣ ਤੇ ਪ੍ਰਦੂਸ਼ਣ ਰਹਿਤ ਕਰਨ ਲਈ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪਿੰਡ ਤੇ ਕਸਬਾ ਤਰਸਿੱਕਾ ਦੇ ਚਾਰ ਚੁਫੇਰੇ ਬੂਟੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 5 ਜੁਲਾਈ (ਐਸ. ਪ੍ਰਸ਼ੋਤਮ)-ਪੰਜਾਬ ਪੈਨਸ਼ਨਰਜ ਤੇ ਸੀਨੀ: ਸੀਟੀਜਨ ਵੈਲਫੇਅਰ ਐਸੋਸਿਏਸ਼ਨ ਦੇ ਤਹਿਸੀਲ ਪ੍ਰਧਾਨ ਪਿ੍ੰ. ਵਾਸਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਤਹਿਸੀਲ ਭਰ ਦੇ ਪੈਨਸ਼ਨਰਾਂ ਨੇ ਸੂਬਾ ਸਰਕਾਰ ਵਲੋਂ ਬਜਟ 'ਚ ਪੈਨਸ਼ਨਰਾਂ ਦੀਆਂ ਹੱਕੀ ਵਿੱਤੀ ...

ਪੂਰੀ ਖ਼ਬਰ »

ਸੰਘਰਸ਼ਾਂ ਦੀ ਲਾਮਬੰਦੀ ਲਈ ਜਮਹੂਰੀ ਕਿਸਾਨ ਸਭਾ ਨੇ ਵਜਾਇਆ ਤਿਆਰੀ ਦਾ ਬਿਗਲ

ਅਜਨਾਲਾ, 5 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਸੰਯੁਕਤ ਕਿਸਾਨ ਮੋਰਚਾ ਵਲੋਂ ਐਲਾਨੇ ਗਏ ਪੜਾਅ ਵਾਰ ਕੇਂਦਰੀ ਮੋਦੀ ਸਰਕਾਰ ਵਿਰੁੱਧ ਸੰਘਰਸ਼ਾਂ ਲਈ ਕਿਸਾਨ ਮਜਦੂਰਾਂ ਦੀ ਲਾਮਬੰਦੀ ਲਈ ਪਹਿਲ ਕਦਮੀ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਦੀ ਬੱਸ ਦਾ ਏ. ਟੀ. ਓ. ਵਲੋਂ ਚਲਾਨ, ਭੜਕੇ ਸ਼ਰਧਾਲੂਆਂ ਕੀਤਾ ਰੋਡ ਜਾਮ

ਜੈਂਤੀਪੁਰ, 5 ਜੁਲਾਈ (ਭੁਪਿੰਦਰ ਸਿੰਘ ਗਿੱਲ)-ਸ੍ਰੀ ਅਮਰਨਾਥ ਯਾਤਰਾ 'ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦਾ ਨਿਯਮਾਂ ਤੇ ਦੂਸਰੇ ਇਲਾਕੇ ਵਿਚ ਜਾ ਕੇ ਚਲਾਨ ਕਰਨ 'ਤੇ ਏ. ਟੀ. ਓ. ਦੇ ਖ਼ਿਲਾਫ਼ ਸ਼ਿਵ ਭਗਤਾਂ ਵਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਜੋੜ ਮੇਲਾ ਮਨਾਇਆ

ਹਰਸਾ ਛੀਨਾ, 5 ਜੁਲਾਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਵਾਸੀ ...

ਪੂਰੀ ਖ਼ਬਰ »

ਪਵਿੱਤਰ ਸਕੂਲ ਜੇਠੂਵਾਲ ਦੇ ਬਾਰ੍ਹਵੀਂ ਤੇ ਦਸਵੀਂ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਜੇਠੂਵਾਲ, 5 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਤੇ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ 'ਚ ਪਵਿੱਤਰ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਮੈਡੀਕਲ, ਨਾਨ ਮੈਡੀਕਲ ਤੇ ਆਰਟਸ ਵਿਚੋਂ ਵੱਖ-ਵੱਖ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਚੋਣ ਮੀਟਿੰਗ

ਬਾਬਾ ਬਕਾਲਾ ਸਾਹਿਬ, 5 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਪਿੰਡ ਲੱਖੂਵਾਲ ਵਿਖੇ ਨੰਬਰਦਾਰ ਲਖਵਿੰਦਰ ਸਿੰਘ ਲੱਖੂਵਾਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਨੰਬਰਦਾਰ ਪਾਲ ਸਿੰਘ ਵਲੋਂ ਪ੍ਰਧਾਨਗੀ ਤੋਂ ...

ਪੂਰੀ ਖ਼ਬਰ »

ਪਿੰਡ ਕੋਟ ਖਹਿਰਾ 'ਚ ਗਲੀ ਨਾ ਬਨਣ 'ਤੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 5 ਜੁਲਾਈ (ਅਤਰ ਸਿੰਘ ਤਰਸਿੱਕਾ)-ਪਿੰਡ ਕੋਟ ਖਹਿਰਾ 'ਚ ਲੰਮੇ ਅਰਸੇ ਤੋਂ ਗਲੀ ਪੱਕੀ ਨਾ ਬਨਣ 'ਤੇ ਪਿੰਡ ਵਾਸੀਆਂ ਨੇ ਤਿਖੇ ਗੁੱਸੇ ਤੇ ਰੋਹ 'ਚ ਗ੍ਰਾਮ ਪੰਚਾਇਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਹਰਦਿਆਲ ਸਿੰਘ ਆਗੂ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX