ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਫਰੀਦਕੋਟ

10ਵੀਂ ਜਮਾਤ ਦੇ ਨਤੀਜਿਆਂ 'ਚ ਕੀਰਤਨ ਕੌਰ ਜ਼ਿਲ੍ਹੇ 'ਚੋਂ ਅੱਵਲ

 ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਜ਼ਿਲੇ੍ਹ 'ਚ ਰਹੀ ਸਰਦਾਰੀ , ਇਕ ਸਰਕਾਰੀ ਅਤੇ 11 ਨਿੱਜੀ ਸਕੂਲਾਂ ਦੇ ਵਿਦਿਆਰਥੀ ਆਏ ਮੈਰਿਟ 'ਚ
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਫ਼ਰੀਦਕੋਟ ਦੇ ਇਕ ਸਰਕਾਰੀ ਸਕੂਲ ਅਤੇ 11 ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ 'ਚ ਆਪਣਾ ਨਾਂਅ ਦਰਜ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਅੱਜ ਐਲਾਨੇ ਗਏ ਨਤੀਜੇ 'ਚ ਕੀਰਤਨ ਕੌਰ ਪੁੱਤਰੀ ਅੰਗਰੇਜ਼ ਸਿੰਘ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਨੇ 650 'ਚੋਂ 635 ਅੰਕ 97.69 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ 9ਵਾਂ ਅਤੇ ਜ਼ਿਲੇ੍ਹ ਦੀ ਮੈਰਿਟ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਹਰਮਨਦੀਪ ਕੌਰ ਪੁੱਤਰੀ ਹਰਜੀਤ ਸਿੰਘ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ 650 'ਚੋਂ 634 ਅੰਕ 97.54 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 10ਵਾਂ ਅਤੇ ਜ਼ਿਲੇ੍ਹ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇੱਥੇ ਵਰਨਣਯੋਗ ਹੈ ਕਿ ਇਸੇ ਸਕੂਲ ਦੀਆਂ 4 ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਸਭ ਤੋਂ ਵੱਧ ਮੈਰਿਟ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ | ਇਸੇ ਤਰ੍ਹਾਂ ਅਰਹਮ ਜੈਨ ਪੁੱਤਰ ਅਮਿਤ ਜੈਨ ਗਾਂਧੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ 634 ਅੰਕਾਂ ਨਾਲ ਪੰਜਾਬ 'ਚੋਂ 10ਵਾਂ ਅਤੇ ਜ਼ਿਲੇ੍ਹ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਪ੍ਰਭਸਿਮਰਨ ਕੌਰ ਚਾਵਲਾ ਪੁੱਤਰੀ ਰਮਨਦੀਪ ਸਿੰਘ ਚਾਵਲਾ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਪੁਨੀਤ ਕਟਾਰੀਆ ਪੁੱਤਰ ਜਤਿੰਦਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਂ, ਸਿਮਰਨਜੀਤ ਕੌਰ ਪੁੱਤਰੀ ਨਿਰਮਲ ਸਿੰਘ ਲਿਟਲ ਏਾਜਲਸ ਸਕੂਲ ਫ਼ਰੀਦਕੋਟ ਨੇ 633 ਸਾਂਝੇ ਰੂਪ 'ਚ ਨੇ 633 ਅੰਕਾਂ ਨਾਲ ਪੰਜਾਬ ਦੀ ਮੈਰਿਟ 'ਚ 11ਵਾਂ ਅਤੇ ਜ਼ਿਲ੍ਹੇ ਦੀ ਮੈਰਿਟ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਨੀਤ ਕਟਾਰੀਆ ਸਰਕਾਰੀ ਸਕੂਲਾਂ 'ਚੋਂ ਪੰਜਾਬ ਦੀ ਮੈਰਿਟ 'ਚ ਸਥਾਨ ਪ੍ਰਾਪਤ ਕਰਨ ਵਾਲਾ ਜ਼ਿਲੇ੍ਹ ਦਾ ਇਕਲੌਤਾ ਵਿਦਿਆਰਥੀ ਹੈ | ਪ੍ਰਭਜੋਤ ਕੌਰ ਪੁੱਤਰੀ ਲਖਬੀਰ ਸਿੰਘ, ਸਿਮਰਨਜੋਤ ਪੁੱਤਰੀ ਬਲਜੀਤ ਸਿੰਘ ਗਾਂਧੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ 631 ਅੰਕ 97.08 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ 13ਵਾਂ ਅਤੇ ਜ਼ਿਲੇ੍ਹ 'ਚੋਂ ਚੌਥਾ ਸਥਾਨ ਹਾਸਲ ਕੀਤਾ ਹੈ | ਖੁਸ਼ਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ, ਰਤਿੰਦਰ ਕੌਰ ਪੁੱਤਰੀ ਗੁਰਜੀਤ ਸਿੰਘ, ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਂ, ਜਸ਼ਨਦੀਪ ਕੌਰ ਪੁੱਤਰੀ ਅਸ਼ੋਕ ਕੁਮਾਰ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ ਸਾਂਝੇ ਰੂਪ 'ਚ 630 ਅੰਕ 96.92 ਪ੍ਰਤੀਸ਼ਤ ਅੰਕ ਨਾਲ ਪੰਜਾਬ ਦੀ ਮੈਰਿਟ 'ਚ 14ਵਾਂ ਅਤੇ ਜ਼ਿਲੇ੍ਹ 'ਚ ਪੰਜਵਾਂ ਸਥਾਨ ਹਾਸਲ ਕੀਤਾ ਹੈ | ਮਿਸ਼ਿਤਾ ਜੋਸ਼ੀ ਪੁੱਤਰੀ ਰਾਕੇਸ਼ ਸ਼ਰਮਾ ਡਰੀਮਲੈਂਡ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ 629 ਅੰਕ 96.77 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਦੀ ਮੈਰਿਟ 'ਚ 15ਵਾਂ ਅਤੇ ਜ਼ਿਲੇ੍ਹ 'ਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼ਿਵਰਾਜ ਕਪੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਜ਼ਿਲ੍ਹਾ ਨੋਡਲ ਅਫ਼ਸਰ ਪਿ੍ੰਸੀਪਲ ਰਾਜਵਿੰਦਰ ਕੌਰ, ਪਿ੍ੰਸੀਪਲ ਤੇਜਿੰਦਰ ਸਿੰਘ, ਪਿ੍ੰਸੀਪਲ ਅੰਜਨਾ ਕੌਂਸ਼ਲ, ਪਿ੍ੰਸੀਪਲ ਜਸਪਾਲ ਕੌਰ, ਪਿ੍ੰਸੀਪਲ ਅਮਰਦੀਪ ਸਿੰਘ, ਜ਼ਿਲ੍ਹਾ ਮੈਂਟਰ ਖੇਡਾਂ ਕੁਲਦੀਪ ਸਿੰਘ ਗਿੱਲ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਸਬੀਰ ਸਿੰਘ ਜੱਸੀ ਨੇ ਇੰਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |

ਸੰਤ ਮੋਹਨ ਦਾਸ ਸਕੂਲ ਕੋਟਸੁਖੀਆ ਦੀਆਂ 10ਵੀਂ ਜਮਾਤ ਦੀਆਂ ਚਾਰ ਵਿਦਿਆਰਥਣਾਂ ਮੈਰਿਟ ਸੂਚੀ 'ਚ

ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ (ਫ਼ਰੀਦਕੋਟ) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਗਈ 10ਵੀਂ ਜਮਾਤ ਦੀ ਮੈਰਿਟ ...

ਪੂਰੀ ਖ਼ਬਰ »

ਗਾਂਧੀ ਮਾਡਲ ਸਕੂਲ ਦੇ ਦੋ ਵਿਦਿਆਰਥੀ ਯੋਗਤਾ ਸੂਚੀ 'ਚ ਆਏ

ਕੋਟਕਪੂਰਾ, 5 ਜੁਲਾਈ (ਮੇਘਰਾਜ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੰਗਲਵਾਰ ਨੂੰ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ 'ਚ ਸਥਾਨਕ ਗਾਂਧੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਅਰਹਮ ਜੈਨ ਅਤੇ ਸਿਮਰਨਜੋਤ ਕੌਰ ਨੇ ਪੰਜਾਬ ਦੀ ਮੈਰਿਟ ਸੂਚੀ 'ਚ ਆਪਣਾ ਨਾਮ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੀ ਭੈਣ ਦੀ ਪਤੀ ਵਲੋਂ ਕੁੱਟਮਾਰ

ਫ਼ਰੀਦਕੋਟ, 5 ਜੁਲਾਈ (ਸਟਾਫ਼ ਰਿਪੋਰਟਰ) - ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖਲ ਅੰਮਿ੍ਤਧਾਰੀ ਲੜਕੀ ਸ਼ਵਿੰਦਰ ਕੌਰ ਨੇ ਕਥਿਤ ਦੋਸ਼ ਲਗਾਏ ਕਿ ਉਸ ਦੇ ਪਤੀ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਉਸ ਨੂੰ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 5 ਜੁਲਾਈ (ਸਰਬਜੀਤ ਸਿੰਘ) - ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਕਾਰਗਿਲ ਸ਼ਹੀਦ ਦੀ ਭੈਣ ਦੀ ਪਤੀ ਵਲੋਂ ਕੁੱਟਮਾਰ

ਫ਼ਰੀਦਕੋਟ, 5 ਜੁਲਾਈ (ਸਟਾਫ਼ ਰਿਪੋਰਟਰ) - ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖਲ ਅੰਮਿ੍ਤਧਾਰੀ ਲੜਕੀ ਸ਼ਵਿੰਦਰ ਕੌਰ ਨੇ ਕਥਿਤ ਦੋਸ਼ ਲਗਾਏ ਕਿ ਉਸ ਦੇ ਪਤੀ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਉਸ ਨੂੰ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ

ਕੋਟਕਪੂਰਾ, 5 ਜੁਲਾਈ (ਮੇਘਰਾਜ)-ਪੰਜਾਬ ਵਿਧਾਨ ਸਭਾ ਤੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਅੱਜ 6 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਕੁਲਤਾਰ ਸਿੰਘ ਸੰਧਵਾਂ ਨਗਰ ਕੌਂਸਲ ਕੋਟਕਪੂਰਾ ...

ਪੂਰੀ ਖ਼ਬਰ »

ਕੋਰੋਨਾ ਦੇ 6 ਨਵੇਂ ਮਾਮਲੇ ਆਏ

ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ) - ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਫ਼ਰੀਦਕੋਟ 'ਚ 6 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 22 ਹੋ ਗਈ ਹੈ | ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਬਿਜਲੀਕਰਨ ਜਲਦੀ ਹੋਵੇਗਾ ਮੁਕੰਮਲ

ਫ਼ਰੀਦਕੋਟ, 5 ਜੁਲਾਈ (ਚਰਨਜੀਤ ਸਿੰਘ ਗੋਂਦਾਰਾ) - ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ ਦਾ ਬਿਜਲੀਕਰਨ ਕਰਨ ਲਈ ਇਸ ਸਮੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਜਾਣਕਾਰੀ ਅਨੁਸਾਰ ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ ਤਕਰੀਬਨ 88 ਕਿਲੋਮੀਟਰ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬੈਠਕ 'ਚ ਅਹਿਮ ਮਸਲਿਆਂ 'ਤੇ ਹੋਈਆਂ ਵਿਚਾਰਾਂ

ਸਾਦਿਕ, 5 ਜੁਲਾਈ (ਆਰ. ਐਸ. ਧੁੰਨਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਅਹਿਮ ਮੀਟਿੰਗ ਅਮਨਦੀਪ ਸਿੰਘ ਖਾਲਸਾ ਬਲਾਕ ਪ੍ਰਧਾਨ ਸਾਦਿਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਾ ਘਿਰਾਓ ਹੁਣ 18 ਨੂੰ -ਬੀ. ਕੇ. ਯੂ. ਏਕਤਾ ਸਿੱਧੂਪੁਰ

ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਅਗਵਾਈ ਵਿਚ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਅੱਜ ਦਾ ਪ੍ਰਦਰਸ਼ਨ ਮੁਲਤਵੀ

ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ) - ਪੁਲਿਸ ਚੌਂਕੀ ਗੋਲੇਵਾਲਾ ਵਿਖੇ 21 ਮਈ ਨੂੰ ਪੰਚਾਇਤੀ ਤੌਰ 'ਤੇ ਗਏ ਬਾਵਰੀਆ ਸਮਾਜ ਦੇ ਜ਼ਿਲ੍ਹਾ ਪ੍ਰਧਾਨ ਵਾਹਿਗੁਰੂ ਸਿੰਘ ਕਾਬਲਵਾਲਾ 'ਤੇ ਪੁਲਿਸ ਨੇ ਪਰਚਾ ਦਰਜ ਕੀਤਾ ਸੀ | ਜਿਸ ਦੇ ਸਬੰਧ ਵਿਚ ਬਣੀ ਹੋਈ ਸਿੱਟ, ਉੱਚ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਇਕ ਰੋਜ਼ਾ ਸ੍ਰੀ ਹਰਿ ਸੰਕੀਰਤਨ ਕਰਵਾਇਆ

ਫ਼ਰੀਦਕੋਟ, 5 ਜੁਲਾਈ (ਹਰਮਿੰਦਰ ਸਿੰਘ ਮਿੰਦਾ) - ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਡੋਗਰ ਬਸਤੀ ਵਿਖੇ ਇਕ ਰੋਜ਼ਾ ਸ੍ਰੀ ਹਰਿ ਸੰਕੀਰਤਨ ਕਰਵਾਇਆ ਗਿਆ | ਸ਼ਰਧਾਲੂਆਂ ਨੂੰ ਸੰਬੋਧਿਤ ਕਰਦੇ ਹੋਏ ਆਸੂਤੋਸ਼ ਮਹਾਰਾਜ ਦੀ ਸ਼ਿਸ਼ ਸਾਧਵੀ ਹਰਿੰਦਰ ਭਾਰਤੀ ਜੀ ਨੇ ਕਿਹਾ ...

ਪੂਰੀ ਖ਼ਬਰ »

ਸਪਨ ਕੋਠਾਰੀ ਨੇ ਨਵੀਂ ਟੀਮ ਨਾਲ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਜੈਤੋ, 5 ਜੁਲਾਈ (ਭੋਲਾ ਸ਼ਰਮਾ) - ਲਾਇਨਜ਼ ਕਲੱਬ ਜੈਤੋ ਗੰਗਸਰ ਦੀ ਇਕ ਅਹਿਮ ਮੀਟਿੰਗ ਲਾਇਨਜ਼ ਆਈ.ਕੇਅਰ. ਸੈਂਟਰ ਜੈਤੋ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਰਾਕੇਸ਼ ਰੋਮਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਨਰੇਸ਼ ਗਰਗ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ 'ਤੇ ਡਾਕ ਵਿਭਾਗ ਮੋਬਾਈਲ ਪੋਸਟ ਆਫ਼ਿਸ ਸੁਵਿਧਾ ਦੇਵੇਗਾ - ਸੁਪਰਡੈਂਟ

ਫ਼ਰੀਦਕੋਟ, 5 ਜੁਲਾਈ (ਸਤੀਸ਼ ਬਾਗ਼ੀ) - ਸੁਪਰਡੈਂਟ ਪੋਸਟ ਆਫ਼ਿਸ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਸੁਧੀਰ ਕੁਮਾਰ ਨੇ ਦੱਸਿਆ ਕਿ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਡਾਕ ਵਿਭਾਗ ਇਸ ਸਾਲ ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਓਹਾਰ ਨੂੰ ਬੜੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 5 ਜੁਲਾਈ (ਚਰਨਜੀਤ ਸਿੰਘ ਗੋਂਦਾਰਾ) - ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰਜ਼ ਦਫ਼ਤਰ 'ਚ ਹਰਜਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਇਕਾਈ ਮੁਮਾਰਾ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 5 ਜੁਲਾਈ (ਆਰ.ਐਸ. ਧੁੰਨਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੇ ਪਿੰਡ ਮੁਮਾਰਾ ਵਿਖੇ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ, ਬਲਾਕ ਸਾਦਿਕ ਦੇ ਪ੍ਰਧਾਨ ਅਮਨਦੀਪ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਹੋਈ | ...

ਪੂਰੀ ਖ਼ਬਰ »

ਸੰਤ ਗੋਕਰਨ ਦਾਸ ਦੀ ਦੂਜੀ ਬਰਸੀ ਮਨਾਈ

ਬਰਗਾੜੀ, 5 ਜੁਲਾਈ (ਸੁਖਰਾਜ ਸਿੰਘ ਗੋਂਦਾਰਾ) - ਕਸਬਾ ਬਰਗਾੜੀ ਵਿਖੇ ਸੰਤ ਬਾਬਾ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੇ ਅਸਥਾਨ 'ਤੇ ਸੰਤ ਗੋਕਰਨ ਦਾਸ ਦੀ ਦੂਜੀ ਬਰਸੀ ਡੇਰੇ ਦੇ ਸੰਚਾਲਕ ਸੰਤ ਤਰਲੋਕ ਦਾਸ ਦੀ ਅਗਵਾਈ 'ਚ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਭਰ ਦੀ ਸੰਗਤ ਦੇ ...

ਪੂਰੀ ਖ਼ਬਰ »

ਬੱਚਿਆਂ ਦੇ ਰਾਸ਼ਟਰੀ ਬਹਾਦਰੀ ਐਵਾਰਡ ਲਈ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ) - ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਬਾਲ ਭਲਾਈ ਕੌਂਸਲ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ਼ ਚਾਈਲਡ ਵੈਲਫ਼ੇਅਰ (ਆਈ.ਸੀ.ਸੀ.ਡਬਲਿਊ) ਨਵੀਂ ਦਿੱਲੀ ਵਲੋਂ 6 ਤੋਂ 18 ਸਾਲ ਦੇ ਬੱਚੇ ਜਿਨ੍ਹਾਂ ਨੇ ਕੋਈ ...

ਪੂਰੀ ਖ਼ਬਰ »

ਚੋਰਾਂ ਨੇ ਗੋਦਾਮ ਦਾ ਜਿੰਦਰਾ ਤੋੜ ਕੇ ਲੱਖਾਂ ਦੀਆਂ ਸਿਗਰਟਾਂ ਤੇ ਜਰਦਾ ਕੀਤਾ ਚੋਰੀ

ਫ਼ਰੀਦਕੋਟ, 5 ਜੁਲਾਈ (ਸਰਬਜੀਤ ਸਿੰਘ) - ਪਿੰਡ ਕੰਮੇਆਣਾ ਤੋਂ ਕਿਲਾ ਨੌਂ ਜਾਂਦੀ ਸੜਕ 'ਤੇ ਬਣੇ ਸਿਗਰੇਟ ਤੇ ਬੀੜੀ ਦੇ ਗੌਦਾਮ 'ਚੋਂ ਰਾਮ ਬਰਾਤੇ ਜਿੰਦੇ ਤੋੜ ਕੇ ਲੱਖਾਂ ਦੀਆਂ ਬੀੜੀਆਂ, ਸਿਗਰੇਟਾਂ, ਜਰਦਾ ਅਤੇ ਹੋਰ ਸਾਮਾਨ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਚੇਤਨ ਸਿੰਘ ਜੌੜਮਾਜਰਾ ਦੇ ਸਿਹਤ ਮੰਤਰੀ ਬਣਨ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਦੇ ਸਿਹਤ ਮੰਤਰੀ ਬਣਨ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਉਨ੍ਹਾਂ ਦੇ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਸਰਬਜੀਤ ਸਿੰਘ ਮੁਕਤਸਰ ਨੇ ...

ਪੂਰੀ ਖ਼ਬਰ »

ਦਸਤ ਰੋਕੂ ਪੰਦਰਵਾੜੇ ਤਹਿਤ ਘਰ-ਘਰ ਵੰਡੇ ਜਾਣਗੇ ਓ.ਆਰ. ਐਸ. ਪੈਕਟ ਤੇ ਜ਼ਿੰਕ

ਸਾਦਿਕ, 5 ਜੁਲਾਈ (ਗੁਰਭੇਜ ਸਿੰਘ ਚੌਹਾਨ) - ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜੀਵ ਭੰਡਾਰੀ ਦੀ ਅਗਵਾਈ ਹੇਠ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਅੱਜ ਵੈਕਸੀਨ ਸਟੋਰ ਜੰਡ ਸਾਹਿਬ ਵਿਖੇ ਫ਼ਾਰਮੇਸੀ ਅਫ਼ਸਰ ...

ਪੂਰੀ ਖ਼ਬਰ »

ਨੌਕਰੀ ਦਾ ਵਾਅਦਾ ਕਰਕੇ ਪਿੰਡ ਰਾਮੇਆਣਾ ਦੇ ਨੌਜਵਾਨਾਂ ਨਾਲ ਮਾਰੀ ਠੱਗੀ

ਜੈਤੋ, 5 ਜੁਲਾਈ (ਭੋਲਾ ਸ਼ਰਮਾ) - ਸੁਰਜੀਤ ਸਿੰਘ ਅਤੇ ਬਲਜੀਤ ਸਿੰਘ ਦੋ ਸਕੇ ਭਰਾ ਸਪੁੱਤਰ ਸਰਦਾਰ ਸਾਧੂ ਸਿੰਘ ਵਾਸੀ ਰਾਮੇਆਣਾ ਪਾਸੋਂ ਐਫ਼.ਸੀ.ਆਈ ਵਿਚ ਨੌਕਰੀ ਦਿਵਾਉਣ ਲਈ ਸੁਖਵਿੰਦਰ ਸਿੰਘ ਸਪੁੱਤਰ ਮਾਹਲਾ ਸਿੰਘ ਵਾਸੀ ਪਿੰਡ ਸਰਾਵਾਂ ਸੰਨ 2017 ਤੋਂ 2020 ਤੱਕ ਲਗਾਤਾਰ ...

ਪੂਰੀ ਖ਼ਬਰ »

ਪੰਜਾਬੀ ਲੇਖਕ ਮੰਚ ਵਲੋਂ ਚੌਥਾ ਪੁਸਤਕ ਲੋਕ ਅਰਪਣ ਸਮਾਗਮ ਤੇ ਕਵੀ ਦਰਬਾਰ ਕਰਵਾਇਆ

ਫ਼ਰੀਦਕੋਟ, 5 ਜੁਲਾਈ (ਸਤੀਸ਼ ਬਾਗ਼ੀ) - ਪੰਜਾਬੀ ਲੇਖਕ ਮੰਚ (ਰਜਿ:) ਫ਼ਰੀਦਕੋਟ ਵਲੋਂ ਮਨਜਿੰਦਰ ਗੋਲ੍ਹੀ, ਸਭਾ ਦੇ ਸਰਪ੍ਰਸਤ ਜੰਗੀਰ ਸੱਧਰ, ਪ੍ਰਧਾਨ ਜੀਤ ਕੰਮੇਆਣਾ, ਧਰਮ ਪ੍ਰਵਾਨਾ ਅਤੇ ਲੱਕੀ ਕੰਮੇਆਣਾ ਦੀ ਅਗਵਾਈ ਹੇਠ ਚੌਥਾ ਸਨਮਾਨ ਸਮਾਰੋਹ ਸਥਾਨਕ ਸਰਕਾਰੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਰ ਸਵਾਰ ਕਾਬੂ

ਫ਼ਰੀਦਕੋਟ, 5 ਜੁਲਾਈ (ਸਰਬਜੀਤ ਸਿੰਘ) - ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਤਲਵੰਡੀ ਰੋਡ 'ਤੇ ਰਾਤ ਸਮੇਂ ਨਾਕੇ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ 2 ਸਾਲਾਂ ਤੋਂ ਨਰਕ ਵਰਗੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ

ਉਪ ਮੰਡਲ ਮੈਜਿਸਟਰੇਟ ਡਾ. ਨਿਰਮਲ ਓਸੇਪਚਨ ਨੇ ਪਟਵਾਰੀਆਂ ਵਾਲੀ ਗਲੀ ਦਾ ਕੀਤਾ ਦੌਰਾ

ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਸਥਾਨਕ ਸ਼ਹਿਰ ਦੇ ਅੰਦਰ ਸੀਵਰੇਜ ਦੀ ਬਣੀ ਗੰਭੀਰ ਸਮੱਸਿਆ ਦੇ ਹੱਲ ਲਈ ਸਬੰਧਿਤ ਮਹਿਕਮੇ ਵਲੋਂ ਕੋਈ ਵੀ ਯਤਨ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਪਟਵਾਰੀਆਂ ਵਾਲੀ ਗਲੀ ਦੇ ਲੋਕਾਂ ਨੇ ਸਖ਼ਤ ਰੋਸ ਪ੍ਰਗਟ ਕਰਦਿਆਂ ਸਰਕਾਰ ਤੇ ...

ਪੂਰੀ ਖ਼ਬਰ »

ਵਾਤਾਵਰਨ ਪੇ੍ਰਮੀਆਂ ਨੇ ਮੱਤੇਵਾੜਾ ਜੰਗਲ ਦੇ ਉਜਾੜੇ ਨੂੰ ਰੋਕਣ ਲਈ ਕੱਢਿਆ ਸ਼ਾਂਤਮਈ ਰੋਸ ਮਾਰਚ

• ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਵਾਤਾਵਰਨ ਨੂੰ ਉਜਾੜਨ ਲਈ ਮੱਤੇਵਾੜਾ ਜੰਗਲ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਕੇ ਟੈਕਸਟਾਇਲ ਸਨਅਤ ਉਸਾਰਨ ਦਾ ਵਿਰੋਧ ...

ਪੂਰੀ ਖ਼ਬਰ »

ਆਖ਼ਰ 35 ਸਾਲਾਂ ਬਾਅਦ ਸੁਣੀ ਹੀ ਗਈ ਸੇਮ ਨਾਲੇ ਦੀ ਵੀ...

ਸਾਦਿਕ, 5 ਜੁਲਾਈ (ਆਰ. ਐਸ. ਧੁੰਨਾ) - ਸਾਦਿਕ ਨੇੜਲੇ ਪਿੰਡ ਸੰਗਰਾਹੂਰ, ਡੋਡ, ਕਾਉਣੀ ਆਦਿ ਵਿਚ ਦੀ ਲੰਘਦੇ ਸੇਮ ਨਾਲੇ ਦੀ ਕਰੀਬ 35 ਸਾਲਾਂ ਤੋਂ ਖਲਾਈ ਨਾ ਹੋਣ ਕਾਰਨ ਇਸ ਵਿਚ ਉੱਗੇ ਸਰਕੰਡਿਆਂ ਅਤੇ ਪਏ ਟੋਇਆ ਕਾਰਨ ਪਾਣੀ ਦਾ ਵਹਾਅ ਠੀਕ ਨਾ ਹੋਣ ਕਰਕੇ ਇਸ ਸੇਮ ਨਾਲੇ ਵਿਚ ...

ਪੂਰੀ ਖ਼ਬਰ »

ਪਿੰਡ ਜਿਉਣ ਵਾਲਾ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ

ਪੰਜਗਰਾਈਾ ਕਲਾਂ, 5 ਜੁਲਾਈ (ਕੁਲਦੀਪ ਸਿੰਘ ਗੋਂਦਾਰਾ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪਿੰਡ ਜਿਉਣ ਵਾਲਾ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX