ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਫਿਰੋਜ਼ਪੁਰ

10ਵੀਂ ਜਮਾਤ 'ਚੋਂ ਟਾਪ ਕਰਨ ਵਾਲੀ ਨੈੈਨਸੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਫ਼ਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜੇ ਵਿਚ ਫ਼ਿਰੋਜ਼ਪੁਰ ਦੇ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਦੀ ਹੋਣਹਾਰ ਵਿਦਿਆਰਥਣ ਨੈੈਨਸੀ ਰਾਣੀ ਪੁੱਤਰੀ ਰਾਮ ਕ੍ਰਿਸ਼ਨ ਵਲੋਂ 99.8 ਫ਼ੀਸਦੀ ਅੰਕ ਲੈ ਕੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਜਿਉਂ ਹੀ ਨੈਣਸੀ ਦੇ ਪੰਜਾਬ 'ਚੋਂ ਟਾਪ ਕਰਨ ਦੀ ਖ਼ਬਰ ਆਈ ਤਾਂ ਨੈਣਸੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਸਕੂਲੀ ਵਿਦਿਆਰਥੀਆਂ ਵਲੋਂ ਬੈਂਡ ਵਾਜਿਆਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਨੈਣਸੀ ਦੇ ਪਰਿਵਾਰਕ ਮੈਂਬਰਾਂ ਤੇ ਅਧਿਆਪਕਾਂ ਨੇ ਭੰਗੜੇ ਪਾਏ | ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਜੱਦੀ ਪਿੰਡ ਸਤੀਏ ਵਾਲਾ ਦੇ ਰਾਮ ਕ੍ਰਿਸ਼ਨ ਦੀ ਬੇਟੀ ਅਤੇ ਪਿੰਡ ਦੇ ਹੀ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਨੈਣਸੀ ਦੇ ਦਸਵੀਂ ਕਲਾਸ ਦੇ ਨਤੀਜੇ ਵਿਚ ਪੰਜਾਬ ਭਰ ਤੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਵਿਧਾਇਕ ਦੇ ਭਰਾਤਾ ਕੁਲਦੀਪ ਸਿੰਘ ਭੁੱਲਰ ਪਰਿਵਾਰ ਸਮੇਤ ਵਧਾਈ ਦੇਣ ਨੈਣਸੀ ਦੇ ਘਰ ਪਹੰੁਚੇ ਅਤੇ ਆਪਣੇ ਪਿੰਡ ਦੀ ਧੀ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਨੈਣਸੀ ਦੀ ਕੀਤੀ ਮਿਹਨਤ ਨੇ ਪਿੰਡ ਸਤੀਏ ਵਾਲਾ, ਇਲਾਕਾ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਨੈਣਸੀ ਨੂੰ 5100 ਰੁਪਏ ਦਾ ਚੈੱਕ ਇਨਾਮ ਵਜੋਂ ਭੇਟ ਕਰਦਿਆਂ ਭਵਿੱਖ ਵਿਚ ਨੈਣਸੀ ਦੀ ਪੜ੍ਹਾਈ ਲਈ ਆਰਥਿਕ ਮਦਦ ਦਾ ਭਰੋਸਾ ਦਿੱਤਾ |
ਖ਼ੁਸ਼ਹਾਲ ਸਿੰਘ ਵਾਲਾ ਦੀ ਸਾਕਸ਼ੀ ਨੇ ਪੰਜਾਬ 'ਚੋਂ 14ਵਾਂ ਸਥਾਨ ਮੱਲਿਆ
ਫ਼ਿਰਜ਼ਪਰ, 5 ਜਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਖ਼ੁਸ਼ਹਾਲ ਸਿੰਘ ਵਾਲਾ (ਰੱਖੜੀ) ਫ਼ਿਰੋਜ਼ਪੁਰ ਦੀ ਵਿਦਿਆਰਥਣ ਸਾਕਸ਼ੀ ਪੱੁਤਰੀ ਪ੍ਰਮੋਦ ਕੁਮਾਰ ਨੇ 650 'ਚੋਂ 630 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 14ਵਾਂ ਸਥਾਨ ਹਾਸਲ ਕੀਤਾ ਹੈ | ਨਤੀਜਾ ਘੋਸ਼ਿਤ ਹੋਣ 'ਤੇ ਸਕੂਲ 'ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ, ਪਿੰ੍ਰਸੀਪਲ ਮਨਜੀਤ ਸਿੰਘ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਦੀ ਇਸ ਪ੍ਰਾਪਤ 'ਤੇ ਸਾਕਸ਼ੀ ਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਸਾਕਸ਼ੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਮੈਡਮ ਪਰਮਜੀਤ ਕੌਰ, ਕਲਾਸ ਇੰਚਾਰਜ ਕਰਨ ਗੱਖੜ, ਸਕੂਲ ਕੋਆਰਡੀਨੇਟਰ ਮੰਜਰੀ ਗੁਪਤਾ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਵੀ ਮੌਜੂਦ ਸਨ |

ਰੇਹੜੀਆਂ 'ਤੇ ਚਲਦੇ ਸਪੀਕਰਾਂ ਤੋਂ ਆਮ ਰਾਹਗੀਰ ਅਤੇ ਦੁਕਾਨਦਾਰ ਪ੍ਰੇਸ਼ਾਨ

ਜ਼ੀਰਾ, 5 ਜੁਲਾਈ (ਮਨਜੀਤ ਸਿੰਘ ਢਿੱਲੋਂ)-ਅੱਜ-ਕੱਲ੍ਹ ਦੇਖਣ ਵਿਚ ਆਇਆ ਹੈ ਕਿ ਜ਼ੀਰਾ ਸ਼ਹਿਰ ਅੰਦਰ ਰੇਹੜੀਆਂ-ਫੜੀਆਂ ਜਾਂ ਦੁਕਾਨਾਂ ਅੱਗੇ ਜਾਂ ਹੋਰ ਵਾਹਨਾਂ 'ਤੇ ਸਬਜ਼ੀਆਂ ਅਤੇ ਫਲ ਵੇਚਣ ਵਾਲੇ ਹੋਕਾ ਦੇਣ ਲਈ ਇਕ ਰਿਕਾਰਡਰ/ਸਪੀਕਰ ਵਰਤ ਰਹੇ ਹਨ, ਜਿਸ ਦੀ ਉੱਚੀ ਆਵਾਜ਼ ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

ਫ਼ਿਰੋਜ਼ਪੁਰ, 5 ਜੁਲਾਈ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਚੌਕੀ ਇੰਚਾਰਜ ਬਸਤੀ ਟੈਂਕਾਂ ਵਾਲੀ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 6 ਹੋਰ ਮਾਮਲੇ

ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 6 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਹੈਰੋਇਨ, ਨਾਜਾਇਜ਼ ਅਸਲ੍ਹੇ ਤੇ ਜ਼ਿੰਦਾ ਰੌਂਦ ਸਮੇਤ 2 ਮੋਟਰਸਾਈਕਲ ਸਵਾਰ ਕਾਬੂ

ਫ਼ਿਰੋਜ਼ਪੁਰ, 5 ਜੁਲਾਈ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਥਾਣਾ ਸਦਰ ਪੁਲਿਸ ਵਲੋਂ 2 ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ, ਨਾਜਾਇਜ਼ ਅਸਲ੍ਹੇ ਤੇ ਜ਼ਿੰਦਾ ਰੌਂਦ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਬੇਅਦਬੀ ਦੇ ਨਾਂਅ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਚਾਈ ਦੀ ਜਿੱਤ ਹੋਈ-ਨੋਨੀ ਮਾਨ

ਫ਼ਿਰੋਜ਼ਪੁਰ, 5 ਜੁਲਾਈ (ਗੁਰਿੰਦਰ ਸਿੰਘ)-2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਮੰਦਭਾਗੀ ਘਟਨਾਵਾਂ ਨਾਲ ਸਿੱਖ ਕੌਮ ਅਤੇ ਖਾਸ ਕਰ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਸੀ, ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ...

ਪੂਰੀ ਖ਼ਬਰ »

ਪਿੰਡ ਰੁਕਨੇਵਾਲਾ 'ਚ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਆਰਿਫ਼ ਕੇ, 5 ਜੁਲਾਈ (ਬਲਬੀਰ ਸਿੰਘ ਜੋਸਨ)-ਪਿੰਡ ਰੁਕਨੇਵਾਲਾ ਉਰਫ਼ ਬਣਾਂਵਾਲੀ ਵਿਖੇ ਇਤਿਹਾਸਕ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਅੰਗਰੇਜ਼ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਣਨ 'ਤੇ ਫੌਜਾ ਸਿੰਘ ਸਰਾਰੀ ਨੂੰ ਵੱਖ-ਵੱਖ ਆਗੂਆਂ ਵਲੋਂ ਵਧਾਈਆਂ

ਲੱਖੋ ਕੇ ਬਹਿਰਾਮ, 5 ਜੁਲਾਈ (ਰਾਜਿੰਦਰ ਸਿੰਘ ਹਾਂਡਾ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਮੰਤਰੀ ਬਣਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਮਲਕੀਤ ਥਿੰਦ, ਬਲਾਕ ਪ੍ਰਧਾਨ ਸੁਖਦੇਵ ਸਿੰਘ ਖ਼ਾਲਸਾ, ਕੁਲਦੀਪ ਸਿੰਘ ਸਰਪੰਚ ਜਤਾਲਾ, ...

ਪੂਰੀ ਖ਼ਬਰ »

ਮਹਿਲਾ ਨਾਲ ਜ਼ਬਰਦਸਤੀ ਸੰਪਰਕ ਕਰਨ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ)-ਡਿਊਟੀ ਤੋਂ ਵਾਪਸ ਮਮਦੋਟ ਆ ਰਹੀ ਲੜਕੀ ਨਾਲ ਜ਼ਬਰਦਸਤੀ ਸੰਪਰਕ ਕਰਨ ਦੇ ਦੋਸ਼ ਹੇਠ ਮਮਦੋਟ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੁਰੂਹਰਸਹਾਏ, 5 ਜੁਲਾਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਬਲਾਕ ਗੁਰੂਹਰਸਹਾਏ ਦੇ ਪੈਨਸ਼ਨਰਾਂ ਦੀ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ 'ਚ ਵੱਡੇ ਪੱਧਰ 'ਤੇ ਹੋਈਆਂ ਡੀ.ਐੱਸ.ਪੀ. ਦੀਆਂ ਬਦਲੀਆਂ

ਫ਼ਾਜ਼ਿਲਕਾ, 5 ਜੁਲਾਈ (ਅਮਰਜੀਤ ਸ਼ਰਮਾ)-ਸੂਬੇ ਅੰਦਰ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡੇ ਪੱਧਰ 'ਤੇ ਕੀਤੇ ਗਏ ਤਬਾਦਲਿਆਂ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਡੀ.ਐੱਸ.ਪੀ. ਦੇ ਤਬਾਦਲੇ ਕੀਤੇ ਗਏ ਹਨ | ਡੀ.ਜੀ.ਪੀ. ਵਲੋਂ ...

ਪੂਰੀ ਖ਼ਬਰ »

ਡੀ. ਆਰ. ਐੱਮ. ਫ਼ਿਰੋਜ਼ਪੁਰ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੋਂ ਪੰਜਾਬ ਦੇ ਸ਼ਹਿਰਾਂ ਲਈ ਐਲ. ਈ. ਡੀ. ਲੈਸ ਵਾਹਨ ਨੂੰ ਝੰਡੀ ਦੇ ਕੀਤਾ ਰਵਾਨਾ

ਫ਼ਿਰੋਜ਼ਪੁਰ, 5 ਜੁਲਾਈ (ਕੁਲਬੀਰ ਸਿੰਘ ਸੋਢੀ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਸੰਬੰਧੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਸਮਾਰਕ ਤੋਂ ਡਵੀਜ਼ਨਲ ਰੇਲਵੇ ਮੈਨੇਜਰ ਡਾ: ਸੀਮਾ ਸ਼ਰਮਾ ਵਲੋਂ ਐਲ.ਈ.ਡੀ. ਨਾਲ ਲੈਸ ਵਾਹਨ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਸਟਰੀਟ ਲਾਈਨ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਮੁਫ਼ਤ ਸ਼ੂਗਰ ਜਾਂਚ ਕੈਂਪ

ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਟਰੀਨ ਲਾਈਨ ਵੈੱਲਫੇਅਰ ਸੁਸਾਇਟੀ ਨੇ ਭਾਈ ਜਰਨੈਲ ਸਿੰਘ ਭਵਨ ਬੱਸ ਅੱਡਾ ਫ਼ਿਰੋਜ਼ਪੁਰ ਸ਼ਹਿਰ ਵਿਖੇ ਦੀਵਾਨ ਚੰਦ ਸੁਖੀਜਾ ਚੇਅਰਮੈਨ ਦੀ ਅਗਵਾਈ ਹੇਠ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਕੈਪ 'ਚ 50 ਤੋਂ ਵੱਧ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਾਸਲਿੰਗ ਸੈਸ਼ਨ ਲਗਾਇਆ

ਫ਼ਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ)-ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ/ਮਾਡਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਵਿਦਿਆਰਥਣ ਪਲਕਦੀਪ ਕੌਰ ਮੈਰਿਟ 'ਚ

ਆਰਿਫ਼ ਕੇ, 5 ਜੁਲਾਈ (ਬਲਬੀਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਵਿਦਿਆਰਥਣ ਪਲਕਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਪਿੰਡ ਚੰਗਾਲੀ ਜਦੀਦ ਨੇ ਪੰਜਾਬ ਪੱਧਰ ਦੀ ਮੈਰਿਟ ...

ਪੂਰੀ ਖ਼ਬਰ »

ਕਿਹਾ, ਪ੍ਰਧਾਨ ਮੰਤਰੀ ਫ਼ਿਰੋਜ਼ਪੁਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਛੇਤੀ ਹੀ ਉਪਲਬਧ ਕਰਵਾਉਣਗੇ
ਪੀ. ਜੀ. ਆਈ. ਨੂੰ ਲੈ ਕੇ ਰਾਣਾ ਸੋਢੀ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਫ਼ਿਰੋਜ਼ਪੁਰ, 5 ਜੁਲਾਈ (ਰਾਕੇਸ਼ ਚਾਵਲਾ)-ਪੰਜਾਬ ਦੇ ਮਾਲਵਾ ਖੇਤਰ ਦੇ ਲੋਕਾਂ ਨੂੰ ਮੁੱਢਲੀਆਂ ਅਤੇ ਆਧੁਨਿਕ ਸਿਹਤ ਸੁਵਿਧਾਵਾਂ ਉਪਲਬਧ ਕਰਾਉਣ ਦੇ ਅਹਿਦ ਨੂੰ ਪੂਰਾ ਕਰਨ ਲਈ ਭਾਜਪਾ ਦੇ ਕੌਮੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕੇਂਦਰ ...

ਪੂਰੀ ਖ਼ਬਰ »

ਪੀ. ਜੀ. ਆਈ. ਨੂੰ ਲੈ ਕੇ ਰਾਣਾ ਸੋਢੀ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਫ਼ਿਰੋਜ਼ਪੁਰ, 5 ਜੁਲਾਈ (ਰਾਕੇਸ਼ ਚਾਵਲਾ)-ਪੰਜਾਬ ਦੇ ਮਾਲਵਾ ਖੇਤਰ ਦੇ ਲੋਕਾਂ ਨੂੰ ਮੁੱਢਲੀਆਂ ਅਤੇ ਆਧੁਨਿਕ ਸਿਹਤ ਸੁਵਿਧਾਵਾਂ ਉਪਲਬਧ ਕਰਾਉਣ ਦੇ ਅਹਿਦ ਨੂੰ ਪੂਰਾ ਕਰਨ ਲਈ ਭਾਜਪਾ ਦੇ ਕੌਮੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕੇਂਦਰ ...

ਪੂਰੀ ਖ਼ਬਰ »

ਪਿੰਡ ਲਹਿਰਾ ਰੋਹੀ ਨੂੰ ਜਾਂਦੀ ਸੜਕ ਬਣਾਉਣ ਲਈ ਲੰਬੇ ਸਮੇਂ ਤੋਂ ਖਿਲਾਰਿਆ ਪੱਥਰ ਰਾਹਗੀਰਾਂ ਲਈ ਬਣਿਆ ਮੁਸੀਬਤ

ਜ਼ੀਰਾ, 5 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪਿੰਡ ਲਹਿਰਾ ਰੋਹੀ ਵਾਸੀ ਪ੍ਰਧਾਨ ਗੁਰਚਰਨ ਸਿੰਘ, ਪ੍ਰਦੀਪ ਸਿੰਘ, ਦਿਲਜੀਤ ਸਿੰਘ, ਸੁਖਵਿੰਦਰ ਸਿੰਘ, ਮੰਗਾਂ ਸਿੰਘ, ਜਗਰੂਪ ਸਿੰਘ, ਮਨਜੀਤ ਕੌਰ ਸਰਪੰਚ, ਗੁਰਨਾਮ ਸਿੰਘ, ਦਲਜੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ, ...

ਪੂਰੀ ਖ਼ਬਰ »

ਨਾਰੀ ਸ਼ਕਤੀ ਮਾਰਗ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਧੀਆਂ ਨੂੰ ਸਮਰਪਿਤ

ਫ਼ਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਿਰੋਜ਼ਪੁਰ ਦੀਆਂ ਵਿਲੱਖਣ ਔਰਤਾਂ ਨੂੰ ਨਾਰੀ ਸ਼ਕਤੀ ਮਾਰਗ ਸਮਰਪਿਤ ਕੀਤਾ ਗਿਆ ਹੈ | ਇਸ ਮਾਰਗ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਨੇ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਦੇ ਕੈਬਨਿਟ ਮੰਤਰੀ ਬਣਨ 'ਤੇ ਵੱਖ ਵੱਖ ਆਗੂਆਂ ਵਲੋਂ ਵਧਾਈਆਂ

ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋ ਵਿਧਾਇਕ ਫੌਜਾ ਸਿੰਘ ਸਰਾਰੀ ਨੂੰ ਨਵੇਂ ਮੰਤਰੀ ਮੰਡਲ ਵਿਚ ਕੈਬਨਿਟ ਮੰਤਰੀ ਲਏ ਜਾਣ 'ਤੇ ਆਲ ਇੰਡੀਆ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਦੇ ਪ੍ਰਧਾਨ ਕਾਮਰੇਡ ਹੰਸਾ ਸਿੰਘ ਅਤੇ ਚੇਅਰਮੈਨ ...

ਪੂਰੀ ਖ਼ਬਰ »

ਡੀ.ਸੀ. ਮਾਡਲ ਸਕੂਲ 'ਚ ਕਰਵਾਈ ਭਜਨ ਸੰਧਿਆ

ਫ਼ਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ)-ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਥਾਪਨਾ ਦਿਵਸ ਮੌਕੇ ਭਜਨ ਸੰਧਿਆ ਕੀਤੀ ਗਈ, ਜਿਸ ਵਿਚ ਸਕੂਲ ਸਟਾਫ਼, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ | ਗਣੇਸ਼ ਵੰਦਨਾ ਨਾਲ ...

ਪੂਰੀ ਖ਼ਬਰ »

2 ਕਿੱਲੋ 600 ਗ੍ਰਾਮ ਅਫ਼ੀਮ ਤੇ 5 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ 3 ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਵਿਚ ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ, ਜਦੋਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਅਤੇ ਜ਼ੀਰਾ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਸ਼ਾਂਤੀ ਨਗਰ 'ਚ ਮੋਟਰਸਾਈਕਲ ਸਵਾਰਾਂ ਨੇ ਸ਼ਰੇਆਮ ਚਲਾਈਆਂ ਗੋਲੀਆਂ, 2 ਜ਼ਖ਼ਮੀ

ਫ਼ਿਰੋਜ਼ਪੁਰ, 5 ਜੁਲਾਈ (ਗੁਰਿੰਦਰ ਸਿੰਘ)-ਥਾਣਾ ਸਿਟੀ ਏਰੀਆ ਅਧੀਨ ਪੈਂਦੇ ਸ਼ਾਂਤੀ ਨਗਰ ਵਿਚ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਸ਼ਰੇਆਮ ਚਲਾਈ ਗੋਲੀ ਨਾਲ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ...

ਪੂਰੀ ਖ਼ਬਰ »

5000 ਨਸ਼ੇ ਦੀਆਂ ਗੋਲੀਆਂ ਸਣੇ 2 ਵਿਅਕਤੀ ਕਾਬੂ

ਜ਼ੀਰਾ, 5 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸੀ.ਆਈ.ਏ ਸਟਾਫ਼ ਜ਼ੀਰਾ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 5000 ਨਸ਼ੇ ਦੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਸੀ.ਆਈ.ਏ ਸਟਾਫ਼ ਜ਼ੀਰਾ ਮੁਖੀ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX