ਐਮਾਂ ਮਾਂਗਟ, 6 ਜੁਲਾਈ (ਗੁਰਾਇਆ)- ਅੱਜ ਬਾਅਦ ਦੁਪਹਿਰ ਨੂੰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ਼ ਮਾਰਗ ਨਜ਼ਦੀਕ ਪੈਂਦੇ ਪਿੰਡ ਖ਼ਾਨਪੁਰ ਦੇ ਕੋਲ ਇੱਕ ਸਕੂਲੀ ਟੈਂਪੂ ਜੋ ਕਿ ਪਿੰਡਾਂ ਵਿਚ ਬੱਚੇ ਛੱਡਣ ਜਾਂ ਰਿਹਾ ਸੀ ਦੇ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਦਕਿ ਛੋਟੇ ਬੱਚਿਆਂ ਦਾ ਬਚਾਅ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨਿੱਜੀ ਸਕੂਲ ਦਾ ਟੈਂਪੂ ਟੈਂਪਰੇਰੀ ਨੰਬਰ ਪੀ ਬੀ 07 ਟੀ ਸੀ 34/1 ਸਕੂਲ ਵਿਚ ਛੋਟੇ ਬੱਚਿਆਂ ਨੂੰ ਛੁੱਟੀ 'ਤੇ ਘਰਾਂ ਵਿਚ ਛੱਡਣ ਜਾ ਰਿਹਾ ਸੀ ਜਿਦੋ ਇਸ ਟੈਂਪੂ ਸਵਾਰ ਨੇ ਕੁੱਝ ਬੱਚਿਆਂ ਨੂੰ ਪਿੰਡ ਖ਼ਾਨਪੁਰ ਵਿਚ ਉਤਾਰਨ ਉਪਰੰਤ ਜਿਦੋ ਸੜਕ ਨੂੰ ਪਾਰ ਕਰਨ ਲੱਗਾ ਤਾਂ ਪਿੱਛੋਂ ਆ ਰਿਹਾ ਮੋਟਰਸਾਈਕਲ ਨੰਬਰ ਪੀ ਬੀ 09 ਟੀ 5528 'ਤੇ ਸਵਾਰ ਨੌਜਵਾਨ ਮਨਇਦੰਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਕਲਬੰਦਾ ਨੋਸਹਿਰਾ ਜ਼ਿਲ੍ਹਾ ਪਠਾਨਕੋਟ ਜੋ ਕਿ ਪਿੰਡ ਟੇਰਕਿਆਣਾ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ, ਉਕਤ ਅਸਥਾਨ 'ਤੇ ਪਹੁੰਚਿਆ ਤਾਂ ਉਸਦੀ ਟੈਂਪੂ ਨਾਲ਼ ਬੁਰੀ ਤਰ੍ਹਾਂ ਨਾਲ ਟੱਕਰ ਹੋ ਗਈ ਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਇਲਾਜ ਲਈ ਦਾਖਲ ਕਰਵਾਇਆ ਪਰ ਜਿਆਦਾ ਸੱਟਾਂ ਕਰਕੇ ਉਸਨੂੰ ਪਠਾਨਕੋਟ ਵਿਖੇ ਰੈਫਰ ਕਰ ਦਿੱਤਾ ਗਿਆ | ਇੱਥੇ ਇਹ ਵੀ ਵਰਨਣਯੋਗ ਹੈ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਖ਼ਾਨਪੁਰ ਦੇ ਕੋਲ ਸੜਕ ਦੇ ਵਿਚਕਾਰ ਬਣੇ ਡਵਾਇਡ ਨੂੰ ਤੋੜ ਕੇ ਆਰਜ਼ੀ ਰਸਤਾ ਜਾਣ ਬੁੱਝ ਕੇ ਬਣਾਇਆ ਹੋਇਆ ਹੈ ਜਦੋਂ ਕੋਈ ਅਣਜਾਣ ਵਿਅਕਤੀ ਇਸ ਰਸਤੇ ਤੋਂ ਦੀ ਕੋਈ ਕਾਰ ਜਾ ਫਿਰ ਟੈਂਪੂ ਨੂੰ ਮੋੜਦਾ ਹੈ ਤਾਂ ਇੱਥੇ ਅਕਸਰ ਹੀ ਹਾਦਸੇ ਹੁੰਦੇ ਰਹਿੰਦੇ ਹਨ | ਇਸ ਸਬੰਧੀ ਜੈ ਪ੍ਰਕਾਸ਼ ਵਾਸੀ ਪਿੰਡ ਖ਼ਾਨਪੁਰ ਨੇ ਹਾਈਵੇ ਅਥਾਰਿਟੀ ਕੋਲੋਂ ਮੰਗ ਕੀਤੀ ਹੈ ਕਿ ਜਾਂ ਤਾਂ ਇਸ ਕੱਟ ਨੂੰ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਜਾਵੇ |
ਮਿਆਣੀ, 6 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਤਪ ਅਸਥਾਨ ਬਾਬਾ ਸਮੁੰਦ ਸਿੰਘ ਗੁਰਦੁਆਰਾ ਕੋਟ ਕਲਗ਼ੀਧਰ ਪਿੰਡ ਰੜਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸਮੁੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਅਤੇ 94ਵਾਂ ਛਿੰਝ ਮੁਕਾਬਲਿਆਂ ਸਬੰਧੀ ...
ਮੁਕੇਰੀਆਂ, 6 ਜੁਲਾਈ (ਰਾਮਗੜ੍ਹੀਆ)- ਕੁਲਵਿੰਦਰ ਵਿਰਕ ਨੇ ਨਵੇਂ ਡੀ.ਐੱਸ.ਪੀ. ਮੁਕੇਰੀਆਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਕੁਲਵਿੰਦਰ ਵਿਰਕ ਨੇ ਕਿਹਾ ਮੁਕੇਰੀਆਂ ਸ਼ਹਿਰ ਅੰਦਰ ਅਮਨ ਕਾਨੂੰਨ ਨੂੰ ਸਥਿਤੀ ਨੂੰ ਕਾਇਮ ...
ਬੀਣੇਵਾਲ, 6 ਜੁਲਾਈ (ਬੈਜ ਚੌਧਰੀ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਪੰਚਾਇਤ ਸੰਮਤੀਆਂ ਤੇ ਜਿਲ੍ਹਾ ਪ੍ਰੀਸ਼ਦਾਂ ਤੋਂ ਸੇਵਾ ਮੁਕਤ ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਦਫਤਰ ...
ਗੜ੍ਹਸ਼ੰਕਰ, 6 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ 2 ਵਿਅਕਤੀਆਂ ਨੂੰ 12-12 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਗੜ੍ਹਸ਼ੰਕਰ ਇੰਸ. ਕਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ...
ਚੱਬੇਵਾਲ 6 ਜੁਲਾਈ (ਪਰਮਜੀਤ ਨੌਰੰਗਾਬਾਦੀ)- ਹੁਸ਼ਿਆਪੁਰ-ਚੰਡੀਗੜ੍ਹ ਰੋਡ 'ਤੇ ਇੱਕ ਕੈਂਟਰ ਤੇ ਤੂੜੀ ਨਾਲ ਲੱਦੇ ਹੋਏ ਘੜੁੱਕੇ ਦੀ ਆਹਮੋ-ਸਾਹਮਣੀ ਟੱਕਰ 'ਚ ਕੈਂਟਰ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ¢ ਕੈਂਟਰ ਨੰਬਰ ਪੀ.ਬੀ. 11 ਏ.ਟੀ. 9976 ਜੋ ਕਿ ਮਾਨਸੇ ਤੋਂ ਜੰਮੂ ਜਾ ਰਿਹਾ ...
ਗੜ੍ਹਦੀਵਾਲਾ, 6 ਜੁਲਾਈ (ਚੱਗਰ)- ਕੰਢੀ ਨਹਿਰ ਦੇ ਹੇਠਲੇ ਹਿੱਸੇ ਨੂੰ ਪੱਕਾ ਕਰਨ ਦੇ ਵਿਰੋਧ 'ਚ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਦੋਆਬਾ ਕਿਸਾਨ ਕਮੇਟੀ ਪੰਜਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਕਿਸਾਨ ...
ਗੜ੍ਹਸ਼ੰਕਰ, 6 ਜੁਲਾਈ (ਧਾਲੀਵਾਲ)-ਮੰਗਲਵਾਰ ਦੀ ਸ਼ਾਮ ਨੂੰ ਇੱਥੇ ਬਿਸਤ-ਦੁਆਬ ਨਹਿਰ ਵਿਚੋਂ ਨੌਜਵਾਨ ਜਤਿੰਦਰ ਕੁਮਾਰ ਉਰਫ਼ ਸੰਨੀ ਪੁੱਤਰ ਜੀਵਨ ਕੁਮਾਰ ਵਾਸੀ ਵਾਰਡ ਨੰਬਰ 10 ਗੜ੍ਹਸ਼ੰਕਰ ਦੀ ਲਾਸ਼ ਮਿਲਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਨੌਜਵਾਨ ਦੇ ਤਾਏ ਦੇ ਲੜਕੇ ...
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ...
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 275 ਨਵੇਂ ਸੈਂਪਲ ਲੈਣ ਤੇ 361 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ...
ਗੜ੍ਹਸ਼ੰਕਰ, 6 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਲ ਨਹਿਰ ਸੂਆ ਪਿੰਡ ਡੇਰੋਂ ਪਾਸ ਇਕ ਔਰਤ ਨੂੰ ਕਾਬੂ ਕੀਤਾ ਗਿਆ, ਜਿਸਦੀ ਤਲਾਸ਼ੀ ...
ਖੁੱਡਾ, 6 ਜੁਲਾਈ (ਸਰਬਜੀਤ ਸਿੰਘ)- ਰੋਇੰਗ ਫੈਡਰੇਸ਼ਨ ਆਫ਼ ਇੰਡੀਆ ਵਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਰਾਸ਼ਟਰੀ ਕਿਸ਼ਤੀ ਮੁਕਾਬਲਿਆਂ ਵਿਚ ਸੋਨ ਤਗਮਾ ਪ੍ਰਾਪਤ ਕਰਨ ਵਾਲੇ ਪਿੰਡ ਖੁੱਡਾ ਦੇ ਭਾਰਤੀ ਫ਼ੌਜ ਵਿਚ ਤਾਇਨਾਤ ਹਰਦੀਪ ਸਿੰਘ ਪੁੱਤਰ ਜਗਜੀਵਨ ਸਿੰਘ ਨੂੰ ਮਹੰਤ ...
ਅੱਡਾ ਸਰਾਂ, 6 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਮਸੀਤ ਪਲ ਕੋਟ ਦੇ ਮੋੜ ਨਜਦੀਕ ਚੋਰਾਂ ਨੇ ਸਬਮਰਸੀਬਲ ਮੋਟਰ ਚੋਰੀ ਕਰ ਲਈ | ਜਾਣਕਾਰੀ ਦਿੰਦਿਆਂ ਮਹਾਂਵੀਰ ਸਿੰਘ, ਕਮਲਜੀਤ ਸਿੰਘ, ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਮੋੜ ਨਜਦੀਕ ਰਾਹਗੀਰਾਂ ਦੀ ਸਹੂਲਤ ਲਈ ...
ਮਾਹਿਲਪੁਰ, 6 ਜੁਲਾਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਹਰਪ੍ਰੇਮ ਸਿੰਘ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਗੋਪਾਲ ਪਾਠਕ ਪੁੱਤਰ ਬੋਧ ਰਾਜ ...
ਹਾਜੀਪੁਰ, 6 ਜੁਲਾਈ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਨੇ ਇਕ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰਨ 'ਤੇ ਨਾਮਾਲੂਮ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਾਜੀਪੁਰ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਵੀਰ ਸਿੰਘ ...
ਰਾਮਗੜ੍ਹ ਸੀਕਰੀ, 6 ਜੁਲਾਈ (ਕਟੋਚ)- ਬਲਾਕ ਤਲਵਾੜਾ ਅਧੀਨ ਯੁਧਿਸ਼ਟਰਾ ਪਬਲਿਕ ਹਾਈ ਸਕੂਲ ਭੂੰਬੋਤਾੜ ਦੇ ਹੋਣਹਾਰ ਅਨੀਕੇਤ ਪੁੱਤਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਵੀਂ ਪ੍ਰੀਖਿਆ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 13ਵਾਂ ਰੈਂਕ ਹਾਸਲ ਕਰਕੇ ਆਪਣੇ ...
ਗੜ੍ਹਦੀਵਾਲਾ, 6 ਜੁਲਾਈ (ਚੱਗਰ)- ਗੜ੍ਹਦੀਵਾਲਾ ਪੁਲਿਸ 6 ਕਿਲੋ ਚੂਰਾ ਪੋਸਤ ਤੇ 57420 ਰੁਪਏ ਡਰੱਗ ਮਨੀ ਸਮੇਤ ਪਤੀ-ਪਤਨੀ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਇਲਾਕਾ ਗਸ਼ਤ ਬਾ ਚੈਕਿੰਗ ...
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)- ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦਾ ਕੋਰੋਨਾ ਕਾਲ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੱਤਰਕਾਰਾਂ ਦੇ ...
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਹੁਕਮਾਂ ਤਹਿਤ ਅਪਰਾਜਿਤਾ ਜੋਸ਼ੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪ੍ਰਧਾਨਗੀ ਹੇਠ 13 ਅਗਸਤ ...
ਮਾਹਿਲਪੁਰ, 6 ਜੁਲਾਈ (ਰਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ./ਟੀ.ਸੀ.ਐਲ. ਮੰਡਲ ਮਾਹਿਲਪੁਰ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੰਡਲ ਪ੍ਰਧਾਨ ਕਸ਼ਮੀਰਾ ਸਿੰਘ ਦੀ ਅਗਵਾਈ 'ਚ ਮਾਹਿਲਪੁਰ ਮੰਡਲ ਦਫ਼ਤਰ ਵਿਖੇ ਧਰਨਾ ਦਿੰਦੇ ਹੋਏ ...
ਹੁਸ਼ਿਆਰਪੁਰ, 6 ਜੁਲਾਈ (ਨਰਿੰਦਰ ਸਿੰਘ ਬੱਡਲਾ)- ਤਰਲੋਚਨ ਸਿੰਘ ਨੇ ਬਤੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਵਜੋਂ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਉਹ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਕਲਾ ਵਿਖੇ ਸੇਵਾ ਨਿਭਾਅ ਰਹੇ ਸਨ¢ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ...
ਗੜ੍ਹਦੀਵਾਲਾ, 6 ਜੁਲਾਈ (ਚੱਗਰ)-ਜ਼ਿਲ੍ਹਾ ਸਿਖਿਆ ਅਫ਼ਸਰ ਸਕੈਂਡਰੀ ਗੁਰਸ਼ਰਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਡੀ.ਐਮ. (ਸਪੋਰਟਸ) ਦਲਜੀਤ ਸਿੰਘ ਦੀ ਅਗਵਾਈ ਹੇਠ ...
ਦਸੂਹਾ, 6 ਜੁਲਾਈ (ਕੌਸ਼ਲ)- ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਸਮੂਹ ਪੰਜਾਬ ਵਿਚ 334 ਪੁਲਿਸ ਅਫਸਰਾਂ ਦੇ ਤਬਾਦਲਿਆਂ ਦੀ ਸੂਚੀ ਵਿਚ ਸਬ-ਡਿਵੀਜ਼ਨ ਡੀ.ਐਸ.ਪੀ. ਦਸੂਹਾ 'ਚ ਪੀ.ਪੀ.ਐਸ. ਬਲਬੀਰ ਸਿੰਘ ਸੰਧੂ ਨੂੰ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਪੀ. ਪੀ. ਐੱਸ. ਬਲਬੀਰ ਸਿੰਘ ...
ਚੱਬੇਵਾਲ, 6 ਜੁਲਾਈ (ਪਰਮਜੀਤ ਨੌਰੰਗਾਬਾਦੀ)-ਸੀਨੀਅਰ ਸੈਕੰਡਰੀ ਸਕੂਲ ਬਸੀ ਕਲਾਂ ਦਾ ਦਸਵੀਂ ਨਤੀਜਾ 100 ਫ਼ੀਸਦੀ ਰਿਹਾ¢ ਇਸ ਸਬੰਧੀ ਸਕੂਲ ਪਿ੍ੰਸੀਪਲ ਨੇ ਕਿਹਾ ਕਿ ਸਕੂਲ ਦੀ ਦਸਵੀਂ ਜਮਾਤ ਦੇ ਕੁੱਲ 61 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਭਾਗ ਲਿਆ¢ ਜਿਸ ਵਿਚ ਸਾਰੇ ...
ਗੜ੍ਹਦੀਵਾਲਾ, 6 ਜੁਲਾਈ (ਚੱਗਰ)- ਡੀ.ਏ.ਵੀ. ਪਬਲਿਕ ਸਕੂਲ ਗੜ੍ਹਦੀਵਾਲਾ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ ਜਦ ਕਿ ਇਸ ਸਕੂਲ ਦੀ ਵਿਦਿਆਰਥਣ ਪਿ੍ਆ ਨੇ ਸੂਬੇ 'ਚੋਂ 10ਵਾਂ ਤੇ ਹੁਸ਼ਿਆਰਪੁਰ ਜਿਲ੍ਹੇ 'ਚੋਂ ਦੂਸਰਾ ਸਥਾਨ ਹਾਸਲ ਕਰਕੇ ਮੈਰਿਟ 'ਚ ਸਥਾਨ ਪ੍ਰਾਪਤ ਕੀਤਾ ਹੈ | ...
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ¢ ਇਸ ਸਬੰਧੀ ਪਿ੍ੰਸੀਪਲ ਲਲਿਤਾ ਅਰੋੜਾ ਨੇ ਦੱਸਿਆ ਕਿ ਇਸ ਸਕੂਲ ਦੀਆਂ 30 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ...
ਅਰਜਨ ਸਿੰਘ ਜੋਸ਼ ਮੈਮੋਰੀਅਲ ਸਕੂਲ ਭੂੰਗਾ ਦਾ ਨਤੀਜਾ 100 ਫੀਸਦੀ ਰਿਹਾ ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੇ ਨਤੀਜੇ 'ਚ ਅਰਜਨ ਸਿੰਘ ਜੋਸ਼ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ...
ਹਾਜੀਪੁਰ, 6 ਜੁਲਾਈ (ਜੋਗਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਚੰਗੇ ਅੰਕ ਹਾਸਲ ਕਰਨ 'ਤੇ ਆਪਣਾ ਨਾਂਅ ਮੈਰਿਟ ਸੂਚੀ ਵਿਚ ਦਰਜ ਕਰਵਾਉਣ ਵਾਲੀਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ...
ਗੜ੍ਹਸ਼ੰਕਰ, 6 ਜੁਲਾਈ (ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਪੂਨਮ ਸ਼ਰਮਾ ਅਤੇ ਕਲਾਸ ਇੰਚਾਰਜ ਰਣਵੀਰ ਕੌਰ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ...
ਦਸੂਹਾ, 6 ਜੁਲਾਈ (ਭੁੱਲਰ)- ਸਕੂਲੀ ਬੱਚਿਆਂ ਦੀਆਂ ਖੇਡਾਂ ਸਬੰਧੀ ਦਸੂਹਾ ਜ਼ੋਨ ਕਮੇਟੀ ਦਾ ਗਠਨ ਸਰਵ ਸੰਮਤੀ ਨਾਲ ਗਠਨ ਕੀਤਾ ਗਿਆ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਗੁਰਦਿਆਲ ਸਿੰਘ ਪਿ੍ੰਸੀਪਲ ਸ.ਸ.ਸ.ਸ ਦਸੂਹਾ ਨੰੂ ਕਮੇਟੀ ਪ੍ਰਧਾਨ, ਬਲਵੀਰ ਸਿੰਘ ਲੈਕਚਰਾਰ ...
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਬਲਾਕਾਂ ਦੀਆਂ ਆਸ਼ਾ ਫੈਸਿਲੀਟੇਟਰਾਂ ਦੀ ਮੀਟਿੰਗ ਸ਼ਸ਼ੀ ਬਾਲਾ ਮੰਡ ਭੰਡੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਮੰਡ ਭੰਡੇਰ, ਬੁੱਢਾਵੜ, ਭੂੰਗਾ, ਹਾਜੀਪੁਰ ਅਤੇ ਟਾਂਡਾ ...
ਮੁਕੇਰੀਆਂ, 6 ਜੁਲਾਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਤੇ ਇਸ ਦੇ ਆਸ -ਪਾਸ ਦੇ ਪਿੰਡਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ | ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਇਹ ਸੰਸਥਾ 2006 ਤੋਂ ਪੇਂਡੂ ਖੇਤਰ ਵਿਚ ਲੜਕੀਆਂ ਨੂੰ ਸਿੱਖਿਆ ...
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)-ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜਗਦੀਪ ਕੌਰ ਨੇ ਦੱਸਿਆ ਕਿ ...
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਮੌਕੇ ਸਕੂਲ ਦੇ ...
ਟਾਂਡਾ ਉੜਮੁੜ, 6 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 13 ਜੁਲਾਈ ...
ਗੜ੍ਹਸ਼ੰਕਰ, 6 ਜੁਲਾਈ (ਧਾਲੀਵਾਲ)-ਭਾਰਤ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ ਤੋਂ ਨਗਰ ਕੌਂਸਲ ਦੀ ਹਦੂਦ ਅੰਦਰ ਪਲਾਸਟਿਕ ਕੈਰੀਬੈਗ/ਕਰੋਕਰੀ ਦੀ ਵਰਤੋਂ, ਸਟਾਕ ਵਿਚ ਰੱਖਣ ਅਤੇ ਵੇਚਣ ਦੀ ਪਾਬੰਦੀ ਨੂੰ ਲੈ ਕੇ ਇੱਥੇ ਨਗਰ ...
ਹੁਸ਼ਿਆਰਪੁਰ, 6 ਜੁਲਾਈ (ਨਰਿੰਦਰ ਸਿੰਘ ਬੱਡਲਾ)- ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਇੱਕ ਸਮਾਗਮ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਤੇ ਸੀਨੀਅਰ ਆਗੂ ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾ ਕਿਹਾ ਕਿ ਡਾ. ਮੁਖਰਜੀ ...
ਟਾਂਡਾ ਉੜਮੁੜ, 6 ਜੁਲਾਈ (ਕੁਲਬੀਰ ਸਿੰਘ ਗੁਰਾਇਆ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵਲੋਂ ਵਾਤਾਵਰਣ ਦੀ ਸਾਂਭ-ਸੰਭਾਲ ਤੇ ਸੇਵਾ ਕਰਨ ਦੇ ਮਿਸ਼ਨ ਨੂੰ ਲੈ ਕੇ ਅਹਿਮ ਉਪਰਾਲਾ ਕਰਦੇ ਹੋਏ ਬੂਟੇ ਵੰਡੇ | ਇਸ ਸਬੰਧੀ ਸੁਸਾਇਟੀ ਦੇ ਸਰਪ੍ਰਸਤ ਸ਼ਰਧਾ ਸਿੰਘ, ...
ਮਾਹਿਲਪੁਰ, 6 ਜੁਲਾਈ (ਰਜਿੰਦਰ ਸਿੰਘ)-ਜੀ.ਓ.ਜੀ. ਦੀ ਟੀਮ ਗੜ੍ਹਸ਼ੰਕਰ ਵਲੋਂ ਵਾਤਾਵਰਨ ਦੀ ਸ਼ੁੱਧ ਰੱਖਣ ਨੂੰ ਲੈ ਕੇ 'ਰੁੱਖ ਲਗਾਓ ਵਾਤਾਵਰਨ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਸ਼ੁਰੂਆਤ ਦਾਣਾ ਮੰਡੀ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਅਮਰਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX