ਤਾਜਾ ਖ਼ਬਰਾਂ


ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 minute ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  22 minutes ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  30 minutes ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  33 minutes ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 1 hour ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 1 hour ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  1 minute ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 2 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 2 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 2 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 3 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 3 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 3 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 4 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 4 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 4 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 5 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਹੋ ਰਿਹੈ ਸੁਧਾਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰਾਜੂ ਸ੍ਰੀਵਾਸਤਵ ਦੇ ਨਿੱਜੀ ਸਕੱਤਰ ਗਰਵੀਤ ਨਾਰੰਗ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।ਰਾਜੂ ਸ੍ਰੀਵਾਸਤਵ (58) ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ...
ਬਿਹਾਰ ਦੇ ਸਾਬਕਾ ਮੰਤਰੀ ਸੁਭਾਸ਼ ਸਿੰਘ ਦਾ ਦਿਹਾਂਤ
. . .  about 6 hours ago
ਪਟਨਾ, 16 ਅਗਸਤ - ਬਿਹਾਰ ਦੇ ਸਾਬਕਾ ਕੈਬਨਿਟ ਮੰਤਰੀ ਸੁਭਾਸ਼ ਸਿੰਘ ਦਾ ਦਿਹਾਂਤ ਹੋ ਗਿਆ...
ਫੀਫਾ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਕੀਤਾ ਮੁਅੱਤਲ
. . .  about 3 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਨੇ ਤੀਜੀ ਧਿਰ ਦੇ ਅਣਉੱਚਿਤ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦਾ ਮਤਲਬ ਹੈ ਕਿ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਪਟਿਆਲਾ

ਸਵੈ ਸਹਾਇਤਾ ਸਮੂਹਾਂ ਲਈ ਲੋਨ ਅਤੇ ਯਕ-ਮੁਸ਼ਤ ਸਮਝੌਤਾ ਮੇਲਾ ਕਰਵਾਇਆ

ਪਟਿਆਲਾ, 6 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਈਸ਼ਾ ਸਿੰਘਲ ਵਲੋਂ ਅੱਜ ਸਵੈ ਸਹਾਇਤਾ ਸਮੂਹਾਂ ਲਈ ਇੱਕ ਲੋਨ ਮੇਲਾ ਅਤੇ ਯਕ-ਮੁਸ਼ਤ ਸਮਝੌਤਾ ਮੇਲਾ ਇੱਥੇ ਬਹਾਵਲਪੁਰ ਪੈਲੇਸ ਵਿਖੇ ਕਰਵਾਇਆ ਗਿਆ | ਇਸ ਮੌਕੇ 106 ਸਵੈ ਸਹਾਇਤਾ ਸਮੂਹਾਂ ਨੂੰ 1.75 ਕਰੋੜ ਰੁਪਏ ਦੇ ਕਰਜ਼ੇ ਵੰਡੇ ਗਏ ਜਦਕਿ 45 ਮਾਮਲਿਆਂ 'ਚ 1 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੇ ਯਕ-ਮੁਸ਼ਤ ਸਮਝੌਤੇ ਕਰਵਾਏ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਹੋਰਨਾਂ ਮਹਿਲਾਵਾਂ ਲਈ ਵੀ ਰੋਲ ਮਾਡਲ ਤੇ ਪ੍ਰੇਰਣਾ ਸ੍ਰੋਤ ਬਣ ਕੇ ਸਾਹਮਣੇ ਆਈਆਂ ਹਨ | ਇਹ ਮਹਿਲਾਵਾਂ ਆਪਣੇ ਪਰਿਵਾਰਾਂ ਦੀ ਆਮਦਨ 'ਚ ਵਾਧਾ ਕਰਕੇ ਜਿੱਥੇ ਆਪਣਾ ਜੀਵਨ ਪੱਧਰ ਉਚਾ ਚੁੱਕ ਰਹੀਆਂ ਹਨ ਉਥੇ ਹੀ ਸਮਾਜ 'ਚ ਵੀ ਸਨਮਾਨਯੋਗ ਥਾਂ ਹਾਸਲ ਕਰ ਰਹੀਆਂ ਹਨ | ਸਾਕਸ਼ੀ ਸਾਹਨੀ ਨੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਨੂੰ ਆਧੁਨਿਕ ਤਕਨੀਕਾਂ, ਮੋਬਾਇਲ ਆਦਿ ਦੀ ਵਰਤੋਂ ਕਰਕੇ ਆਪਣੀਆਂ ਵਸਤਾਂ ਕੌਮਾਂਤਰੀ ਮੰਡੀ 'ਚ ਲਿਜਾਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਦੀ ਮੰਗ ਅਨੁਸਾਰ ਖਾਣ-ਪੀਣ ਦੇ ਸਾਮਾਨ ਸਮੇਤ ਪਹਿਰਾਵੇ ਦਾ ਸਜਾਵਟੀ ਸਮਾਨ ਤਿਆਰ ਕਰਨ ਨੂੰ ਤਰਜੀਹ ਦਿੱਤੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਸਮੂਹਾਂ ਵਲੋਂ ਬਣਾਏ ਸਾਜੋ ਸਾਮਾਨ ਦੀ ਵਿਕਰੀ ਲਈ ਪਟਿਆਲਾ ਸ਼ਹਿਰ 'ਚ ਵੀ ਇੱਕ ਵਿਸ਼ੇਸ਼ ਮੰਚ ਪ੍ਰਦਾਨ ਕਰੇਗਾ | ਇਸ ਤੋਂ ਇਲਾਵਾ ਅਕਤੂਬਰ ਜਾਂ ਨਵੰਬਰ 'ਚ ਇਕ ਵਿਸ਼ੇਸ਼ ਮੇਲਾ ਕਰਵਾਉਣ ਸਮੇਤ ਹਰ ਮਹੀਨੇ ਅਜਿਹੇ ਮੇਲੇ ਲਗਾਉਣ ਲਈ ਵੀ ਪ੍ਰਬੰਧ ਕੀਤੇ ਜਾਣਗੇ | ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 4080 ਸਮੂਹ ਬੈਂਕਾਂ ਨਾਲ ਜੁੜੇ ਹੋਏ ਹਨ ਅਤੇ ਅੱਜ ਦਾ ਇਹ ਲੋਨ ਤੇ ਯਕ-ਮੁਸ਼ਤ ਸਮਝੌਤਾ ਮੇਲਾ ਵੀ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਵੱਲ ਇੱਕ ਕਦਮ ਹੈ | ਈਸ਼ਾ ਸਿੰਘਲ ਨੇ ਦੱਸਿਆ ਕਿ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ਼ ਦਰ 'ਤੇ ਦਿੱਤੇ ਜਾਂਦੇ ਹਨ ਅਤੇ ਸਹੀ ਸਮੇਂ 'ਤੇ ਕਿਸ਼ਤਾਂ ਜਮ੍ਹਾਂ ਕਰਵਾਉਣ ਵਾਲੇ ਸਮੂਹਾਂ ਦੀ ਵਿਆਜ਼ ਦਰ ਕੇਵਲ 4 ਫੀਸਦੀ ਹੀ ਰਹਿ ਜਾਂਦੀ ਹੈ | ਇਸ ਮੌਕੇ ਗੁਰੂ ਤੇਗ ਬਹਾਦਰ ਨਾਰੀ ਸ਼ਕਤੀ ਸਵੈ ਸਹਾਇਤਾ ਸਮੂਹ ਦੀ ਮੈਂਬਰ ਉਰਮਿਲ ਕੌਰ ਲਲੀਨਾ ਨੇ ਆਪਣੀ ਸਫ਼ਲਤਾ ਦੀ ਕਹਾਣੀ ਸਾਂਝੀ ਕਰਦਿਆਂ ਕਿਹਾ ਕਿ ਅਜੀਵਿਕਾ ਮਿਸ਼ਨ ਮਹਿਲਾਵਾਂ ਲਈ ਇੱਕ ਵੱਡਾ ਮੰਚ ਹੈ, ਜਿਸ ਤਹਿਤ ਉਸ ਨੇ 1 ਲੱਖ ਰੁਪਏ ਦਾ ਲੋਨ ਲੈ ਕੇ ਸਬਜੀਆਂ ਪੈਦਾ ਕਰਕੇ ਪਹਿਲੇ ਸਾਲ ਹੀ 7 ਲੱਖ ਰੁਪਏ ਦੀ ਆਮਦਨ ਕਮਾਈ | ਜਦੋਂਕਿ ਬੈਂਕ ਸਖੀ ਕਰਮਜੀਤ ਕੌਰ ਨਲਾਸ ਖੁਰਦ ਨੇ ਕਿਹਾ ਕਿ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਉਸ ਦੀ ਜਿੰਦਗੀ ਹੀ ਬਦਲ ਗਈ ਹੈ | ਲੋਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਸਮੇਤ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਈਆਂ ਸਟਾਲਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹੌਂਸਲਾ ਅਫ਼ਜਾਈ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ, ਏ.ਪੀ.ਓ. ਵਿਜੇ ਧੀਰ, ਸਵੈ ਸਹਾਇਤਾ ਸਮੂਹ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਨਾ ਰਾਣੀ, ਜ਼ਿਲ੍ਹਾ ਫੰਕਸ਼ਨ ਮੈਨੇਜਰ ਰਨਦੀਪ ਕੌਰ, ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਮੌਜੂਦ ਸਨ |

ਨਕਲੀ ਬੀਜ ਦੇਣ ਦੇ ਰੋਸ ਵਜੋਂ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਰਾਜਪੁਰਾ, 6 ਜੁਲਾਈ (ਰਣਜੀਤ ਸਿੰਘ)-ਇੱਥੋਂ ਦੇ ਫੁਹਾਰਾ ਚੌਂਕ ਵਿਖੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਕੁਝ ਦੁਕਾਨਦਾਰਾਂ ਵਲੋਂ ਸੂਰਜਮੁਖੀ ਦਾ ਨਕਲੀ ਬੀਜ ਦੇਣ ਤੋਂ ਅੱਕ ਕੇ ਰੋਸ ਧਰਨਾ ਲਾ ਦਿੱਤਾ ਹੈ | ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਧਰਮਸੋਤ ਨਾਲ ਰਾਜਾ ਵੜਿੰਗ ਤੇ ਰੰਧਾਵਾ ਵਲੋਂ ਜੇਲ੍ਹ 'ਚ ਮੁਲਾਕਾਤ

ਨਾਭਾ, 6 ਜੁਲਾਈ (ਕਰਮਜੀਤ ਸਿੰਘ)-ਭਿ੍ਸ਼ਟਾਚਾਰ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਲਗਪਗ 30 ਮਿੰਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਜੇਲ੍ਹ ਮੰਤਰੀ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਪ੍ਰਾਪਤ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਉਦਯੋਗਿਕ ਇਕਾਈਆਂ ਦਾ ਸਹਿਯੋਗ ਜ਼ਰੂਰੀ : ਵਧੀਕ ਡਾਇਰੈਕਟਰ

ਪਟਿਆਲਾ, 6 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਲੋਂ ਤਕਨੀਕੀ ਸਿੱਖਿਆ ਨੂੰ ਹੋਰ ਮਿਆਰੀ ਅਤੇ ਸਮੇਂ ਦੇ ਹਾਣ ਦਾ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਸ਼ਮੂਲੀਅਤ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ¢ ਇਸ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਸਮਾਣਾ, 6 ਜੁਲਾਈ (ਸਾਹਿਬ ਸਿੰਘ)-ਐਤਵਾਰ ਨੂੰ ਦੁਪਹਿਰ ਸਮੇਂ ਆਪਣੇ ਦੋਸਤਾਂ ਨਾਲ ਭਾਖੜਾ ਨਹਿਰ ਵਿਚ ਨਹਾਉਂਦਿਆਂ ਅਚਾਨਕ ਡੁੱਬੇ ਨੌਜਵਾਨ ਦੀ ਲਾਸ਼ ਬੁੱਧਵਾਰ ਨੂੰ ਭਾਖੜਾ ਨਹਿਰ ਦੇ ਖਨੌਰੀ ਹੈੱਡ ਤੋਂ ਬਰਾਮਦ ਹੋ ਗਈ ਹੈ | ਬਾਦਸ਼ਾਹਪੁਰ ਪੁਲਿਸ ਚੌਂਕੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਸਫ਼ਾਈ ਸੇਵਕ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਰਾਜਪੁਰਾ, 6 ਜੁਲਾਈ (ਜੀ.ਪੀ. ਸਿੰਘ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਸੇਵਕ ਐਕਸ਼ਨ ਕਮੇਟੀ ਵੱਲੋਂ 2004 ਤੋਂ ਬੰਦ ਪਈ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਰਾਜਪੁਰਾ ਟਰੱਕ ਆਪਰੇਟਰ ਯੂਨੀਅਨ ਦੇ ਦਫ਼ਤਰ ਦਾ ਕੀਤਾ ਉਦਘਾਟਨ

ਰਾਜਪੁਰਾ, 6 ਜੁਲਾਈ (ਜੀ.ਪੀ. ਸਿੰਘ)- ਕੈਪਟਨ ਸਰਕਾਰ ਵੱਲੋਂ ਭੰਗ ਕੀਤੀ ਗਈ ਟਰੱਕ ਆਪਰੇਟਰ ਸੁਸਾਇਟੀ (ਯੂਨੀਅਨ) ਦਾ ਉਦਘਾਟਨ ਅੱਜ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ ਨੇ ਸਥਾਨਕ ਸਰਹਿੰਦ-ਅੰਬਾਲਾ ਬਾਈਪਾਸ 'ਤੇ ਦਫ਼ਤਰ ਖੋਲ੍ਹ ਕੇ ਕੀਤਾ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸੀ.ਐਨ.ਜੀ. ਗੈਸ ਪਲਾਂਟ ਲੱਗਣ ਕਾਰਨ ਲੋਕਾਂ 'ਚ ਡਰ ਦਾ ਮਾਹੌਲ

ਸ਼ੁਤਰਾਣਾ, 6 ਜੁਲਾਈ (ਬਲਦੇਵ ਸਿੰਘ ਮਹਿਰੋਕ)-ਨੇੜਲੇ ਪਿੰਡ ਜੈਖਰ ਵਿਖੇ ਲੱਗ ਰਹੇ ਸੀ.ਐਨ.ਜੀ. ਗੈਸ ਪਲਾਂਟ ਵਿਚ ਕੰਪਨੀ ਵਲੋਂ ਪਾਣੀ ਦੀ ਵਰਤੋਂ ਕਰਨ ਲਈ ਕੀਤੇ ਜਾ ਰਹੇ ਬੋਰ ਕਾਰਨ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ ਹੈ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੰਪਨੀ ਵਲੋਂ ਬੋਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰੇ ਰਹੇ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਹੋਏ ਫਰਾਰ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਢੱਕੜੱਬਾ ਲਾਗੇ ਹੋ ਰਹੀ ਨਾਜ਼ਾਇਜ ਮਾਈਨਿੰਗ ਨੂੰ ਰੋਕਣ ਗਈ ਪੁਲਿਸ ਪਾਰਟੀ ਨੂੰ ਦੇਖ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਏ | ਇਸ ਦੌਰਾਨ ਪੁਲਿਸ ਪਾਰਟੀ ਨੇ ਮੌਕੇ 'ਤੇ ਖੜੇ ਦੋ ਟਰੈਕਟਰ ਜ਼ਬਤ ਕਰ ਲਏ ਹਨ | ਇਸ ...

ਪੂਰੀ ਖ਼ਬਰ »

ਪਟਿਆਲਾ ਸਿਟੀ-2 ਦੇ ਥਾਣਿਆਂ 'ਚ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਹੋਣਗੇ-ਡੀ.ਐੱਸ.ਪੀ. ਟਿਵਾਣਾ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਡੀ.ਐੱਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਪਟਿਆਲਾ ਸਿਟੀ-2 ਦਾ ਅਹੁਦਾ ਸੰਭਾਲਦਿਆਂ ਕਿਹਾ ਕਿ ਉਨ੍ਹਾਂ ਦਾ ਪ੍ਰਮੁੱਖ ਕੰਮ ਲੋਕਾਂ ਦੇ ਮਸਲੇ ਹੱਲ ਕਰਨਾ ਹੈ | ਜ਼ਿਆਦਾਤਰ ਲੋਕਾਂ ਦੀ ਸ਼ਿਕਾਇਤ ਹੁੰਦੀ ਹੈ ਕਿ ਉਨ੍ਹਾਂ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਸ਼ਹਿਰ ਦੇ ਠੀਕਰੀਵਾਲਾ ਚੌਂਕ ਲਾਗੇ ਰਿਕਸ਼ੇ 'ਚ ਬੈਠ ਕੇ ਜਾ ਰਹੇ ਵਿਅਕਤੀ ਨੂੰ ਇਕ ਅਣਪਛਾਤੇ ਗੱਡੀ ਦੇ ਚਾਲਕ ਨੇ ਫੇਟ ਦਿੱਤੀ, ਜਿਸ ਕਾਰਨ ਜਖਮੀ ਹੋਏ ਰਿਕਸ਼ਾ ਸਵਾਰ ਨੂੰ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ 23 ਕੋਵਿਡ ਪਾਜ਼ੀਟਿਵ ਕੇਸ ਪਾਏ ਗਏ : ਸਿਵਲ ਸਰਜਨ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਵਿਚ ਪ੍ਰਾਪਤ 386 ਕੋਵਿਡ ਰਿਪੋਰਟਾਂ 'ਚੋਂ 23 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋਂ 10 ਪਟਿਆਲਾ ਸ਼ਹਿਰ, 08 ਰਾਜਪੁਰਾ, 03 ਬਲਾਕ ਕਾਲੋਮਾਜਰਾ, 01 ਬਲਾਕ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰੇ ਰਹੇ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਹੋਏ ਫਰਾਰ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਢੱਕੜੱਬਾ ਲਾਗੇ ਹੋ ਰਹੀ ਨਾਜ਼ਾਇਜ ਮਾਈਨਿੰਗ ਨੂੰ ਰੋਕਣ ਗਈ ਪੁਲਿਸ ਪਾਰਟੀ ਨੂੰ ਦੇਖ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਏ | ਇਸ ਦੌਰਾਨ ਪੁਲਿਸ ਪਾਰਟੀ ਨੇ ਮੌਕੇ 'ਤੇ ਖੜੇ ਦੋ ਟਰੈਕਟਰ ਜ਼ਬਤ ਕਰ ਲਏ ਹਨ | ਇਸ ...

ਪੂਰੀ ਖ਼ਬਰ »

ਪਾਣੀ ਨਿਕਾਸੀ ਪੁਲੀਆਂ ਖੋਲ੍ਹਣ 'ਚ ਰੁਕਾਵਟ ਪਾਉਣ 'ਤੇ 6 ਖ਼ਿਲਾਫ਼ ਮੁਕੱਦਮਾ ਦਰਜ਼

ਸ਼ੁਤਰਾਣਾ, 6 ਜੁਲਾਈ (ਬਲਦੇਵ ਸਿੰਘ ਮਹਿਰੋਕ)-ਘੱਗਰ ਪੱਟੀ 'ਤੇ ਵਸੇ ਪਿੰਡ ਗੁਲਾਹੜ ਵਿਖੇ ਨੀਵੇਂ ਇਲਾਕਿਆਂ ਚੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਈਆਂ ਪੁਲ਼ੀਆਂ ਨੰੂ ਕੁੱਝ ਲੋਕਾਂ ਨੇ ਮਿੱਟੀ ਪਾ ਕੇ ਬੰਦ ਕਰ ਦਿੱਤਾ ਸੀ, ਪੁਲ਼ੀਆਂ ਨੂੰ ਖੋਲ੍ਹਣ ਲਈ ਡਿਊਟੀ ...

ਪੂਰੀ ਖ਼ਬਰ »

ਸਵੈ ਸਹਾਇਤਾ ਸਮੂਹਾਂ ਲਈ ਲੋਨ ਅਤੇ ਯਕ-ਮੁਸ਼ਤ ਸਮਝੌਤਾ ਮੇਲਾ ਕਰਵਾਇਆ

ਪਟਿਆਲਾ, 6 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਈਸ਼ਾ ਸਿੰਘਲ ਵਲੋਂ ਅੱਜ ਸਵੈ ਸਹਾਇਤਾ ਸਮੂਹਾਂ ਲਈ ਇੱਕ ਲੋਨ ਮੇਲਾ ਅਤੇ ਯਕ-ਮੁਸ਼ਤ ਸਮਝੌਤਾ ਮੇਲਾ ਇੱਥੇ ਬਹਾਵਲਪੁਰ ...

ਪੂਰੀ ਖ਼ਬਰ »

ਸਰਕਾਰੀ ਬੱਸ ਚਾਲਕਾਂ ਦੀਆਂ ਮਨਮਰਜ਼ੀਆਂ ਕਾਰਨ ਮੁਸਾਫ਼ਰਾਂ ਨੂੰ ਹੋਣਾ ਪੈ ਰਿਹਾ ਖੱਜਲ-ਖੁਆਰ

ਭੁੱਨਰਹੇੜੀ, 6 ਜੁਲਾਈ (ਧਨਵੰਤ ਸਿੰਘ)-ਪਟਿਆਲਾ-ਦੇਵੀਗੜ੍ਹ ਰੂਟ 'ਤੇ ਸਰਕਾਰੀ ਬੱਸ ਚਾਲਕਾਂ ਦੀਆਂ ਮਨਮਰਜ਼ੀਆਂ ਕਾਰਨ ਮੁਸਾਫ਼ਰਾਂ ਨੂੰ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ | ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਮੁਲਾਜ਼ਮ ਆਪਣੀਆਂ ਆਦਤਾਂ ਵਿਚ ਸੁਧਾਰ ਕਰਨ ਲਈ ਤਿਆਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਔਰਤ ਕਲਾਕਾਰ ਵਲੋਂ ਸਿਗਰਟ ਪੀਂਦੇ ਹੋਏ ਮਾਂ ਕਾਲੀ ਦੇ ਜਾਰੀ ਕੀਤੇ ਗਏ ਪੋਸਟਰ ਦੀ ਕੀਤੀ ਨਿਖੇਧੀ

ਪਟਿਆਲਾ, 6 ਜੁਲਾਈ (ਅ. ਸ. ਆਹਲੂਵਾਲੀਆ)-ਸਰਕਟ ਹਾਊਸ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਦੀ ਇਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਹਿੰਦੁਸਤਾਨ ਸ਼ਕਤੀ ਸੈਨਾ ਨੇ ...

ਪੂਰੀ ਖ਼ਬਰ »

ਭੁੱਕੀ ਚੂਰਾ ਸਮੇਤ ਟਰੱਕ ਚਾਲਕ ਕਾਬੂ-ਪਰਚਾ ਦਰਜ

ਰਾਜਪੁਰਾ, 6 ਜੁਲਾਈ (ਰਣਜੀਤ ਸਿੰਘ)-ਪੁਲਿਸ ਨੇ ਇਕ ਟਰੱਕ 'ਚੋਂ 50 ਕਿੱਲੋ ਭੁੱਕੀ ਚੂਰਾ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਨਾਰਕੋਟਿਕ ਸੈਲ ਵਿਚ ਤਾਇਨਾਤ ਥਾਣੇਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਖੇ ਸਾਈਬਰ ਜਾਗਰੂਕਤਾ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ

ਪਟਿਆਲਾ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵਲੋਂ ਪੰਜਾਬ ਸਰਕਾਰ ਦੇ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਉੱਤੇ 'ਸਾਈਬਰ ਜਾਗਰੂਕਤਾ ਵਿਸ਼ੇ' 'ਤੇ ਇੱਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਜੌੜਮਾਜਰਾ ਦੇ ਸਿਹਤ ਮੰਤਰੀ ਬਣਨ ਨਾਲ ਸਿਵਲ ਹਸਪਤਾਲ ਦੀ ਕਾਇਆ ਕਲਪ ਹੋਵੇਗੀ-ਗੋਪਾਲ ਕ੍ਰਿਸ਼ਨ ਗਰਗ

ਸਮਾਣਾ, 6 ਜੁਲਾਈ (ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਕ੍ਰਿਸ਼ਨ ਗਰਗ ਅਤੇ ਨੌਜਵਾਨ ਵਿੰਗ ਦੇ ਆਗੂ ਤਰੁਣ ਗਰਗ ਨੇ ਨਵੇਂ ਸਿਹਤ ਮੰਤਰੀ ਅਤੇ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਨੂੰ ਮਿਲ ਕੇ ਵਧਾਈ ਦਿੱਤੀ ਅਤੇ ਆਸ ਕੀਤੀ ਹੈ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਪਿ੍ੰਸੀਪਲ ਡਾ. ਬਲਜੀਤ ਕੌਰ ਦਾ ਭਰਵਾਂ ਸਵਾਗਤ

ਪਟਿਆਲਾ, 6 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਦੇ ਪਿ੍ੰਸੀਪਲ ਡਾ. ਬਲਜੀਤ ਕੌਰ ਦਾ ਕਾਲਜ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਫੈਕਲਟੀ ਮੈਂਬਰਾਂ ਵਲੋਂ ਇਕ ਸਮਾਗਮ ਆਯੋਜਿਤ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਪ੍ਰੋ. ...

ਪੂਰੀ ਖ਼ਬਰ »

ਗੈਸਟ ਫੈਕਲਟੀ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਾ ਪੁਤਲਾ ਫੁਕਿਆ

ਪਟਿਆਲਾ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਦੇ ਗੈੱਸਟ ਫੈਕਲਟੀ ਅਧਿਆਪਕਾਂ ਦਾ ਧਰਨਾ 22ਵੇਂ ਦਿਨ ਅਤੇ ਭੁੱਖ ਹੜਤਾਲ 14ਵੇਂ ਦਿਨ ਵੀ ਜਾਰੀ ਰਹੀ | ਯੂਨੀਵਰਸਿਟੀ ਪ੍ਰਸ਼ਾਸਨ ...

ਪੂਰੀ ਖ਼ਬਰ »

ਗੈਸਟ ਫੈਕਲਟੀ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਾ ਪੁਤਲਾ ਫੁਕਿਆ

ਪਟਿਆਲਾ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਦੇ ਗੈੱਸਟ ਫੈਕਲਟੀ ਅਧਿਆਪਕਾਂ ਦਾ ਧਰਨਾ 22ਵੇਂ ਦਿਨ ਅਤੇ ਭੁੱਖ ਹੜਤਾਲ 14ਵੇਂ ਦਿਨ ਵੀ ਜਾਰੀ ਰਹੀ | ਯੂਨੀਵਰਸਿਟੀ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸੰਕੇਤ ਭਾਸ਼ਾ ਵਰਕਸ਼ਾਪ ਸੰਪੰਨ

ਪਟਿਆਲਾ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਈ ਗਈ ਸੰਕੇਤ ਭਾਸ਼ਾ ਵਰਕਸ਼ਾਪ ਦਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ | 15 ਦਿਨ ਚੱਲੀ ਇਸ ਵਰਕਸ਼ਾਪ ਵਿਚ ਬੰਗਲੌਰ ਤੋਂ ਪਹੁੰਚੇ ਅਰੁਣ ਰਾਇ ਵਲੋਂ ਸਿਖਲਾਈ ਪ੍ਰਦਾਨ ਕੀਤੀ ਗਈ | 'ਸਾਈਨਏਬਲ' ...

ਪੂਰੀ ਖ਼ਬਰ »

1290 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਸਫਾਬਾਦੀ ਗੇਟ ਲਾਗੇ ਇਕ ਵਿਅਕਤੀ ਦੀ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲੈਣ ਦੌਰਾਨ 1290 ਨਸ਼ੀਲੀਆਂ ਗੋਲੀਆਂ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਨੇ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ਪਹਿਚਾਣ ਅਵਿਨਾਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਖੇਤ ਮਜ਼ਦੂਰ ਦੀ ਮੌਤ

ਸਮਾਣਾ, 6 ਜੁਲਾਈ (ਸਾਹਿਬ ਸਿੰਘ)-ਮੰਗਲਵਾਰ ਨੂੰ ਪਿੰਡ ਤਲਵੰਡੀ ਮਲਿਕ ਵਿਖੇ ਇਕ ਖੇਤ ਮਜ਼ਦੂਰ ਦੀ ਖੇਤ 'ਚ ਕੰਮ ਕਰਦੇ ਸਮੇਂ ਸੱਪ ਦੇ ਡੱਸਣ ਨਾਲ ਮੌਤ ਹੋਣ ਦੀ ਸੂਚਨਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ਗਾਜੇਵਾਸ ਪੁਲਿਸ ਚੌਂਕੀ ਦੇ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਐੈਨ.ਜ਼ੈਡ.ਸੀ.ਸੀ. ਅਤੇ ਨਟਾਸ ਵਲੋਂ 22ਵਾਂ ਸਾਲਾਨਾ ਸਮਰ ਥੀਏਟਰ ਗਾਰਡਨ

ਪਟਿਆਲਾ, 6 ਜੁਲਾਈ (ਅ. ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਸੋਸਾਇਟੀ (ਨਟਾਸ) ਨੇ ਉੱਤਰ ਖੇਤਰ ਸੱਭਿਆਚਾਰਕ ਕੇਂਦਰ ਐਮ. ਫੁਰਕਾਨ ਖਾਨ ਸਾਹਿਬ, ਡਾ. ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਨਾਲ ਨਟਾਸ ਦੀ 239ਵੀਂ ਮਾਸਕ ਪੇਸ਼ਕਾਰੀ ਬਤੌਰ 22ਵਾਂ ਸਾਲਾਨਾ ਸਮਰ ਥੀਏਟਰ ਗਾਰਡਨ ਨਾਟਕ ...

ਪੂਰੀ ਖ਼ਬਰ »

'ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਾਵਲੀਆਂ ਦੀ ਸਿਰਜਣਾ' ਵਿਸ਼ੇ 'ਤੇ ਵਰਕਸ਼ਾਪ ਆਰੰਭ

ਪਟਿਆਲਾ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ''ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਾਵਲੀਆਂ ਦੀ ਸਿਰਜਣਾ'' ਵਿਸ਼ੇ 'ਤੇ ਤਕਨੀਕੀ ਵਿਗਿਆਨਕ ਸ਼ਬਦਾਵਲੀ ਆਯੋਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਚਾਰ ਦਿਨਾਂ ਵਰਕਸ਼ਾਪ ...

ਪੂਰੀ ਖ਼ਬਰ »

ਇਹ ਸਮਾਂ ਪੰਜਾਬ ਦੀ ਜਵਾਨੀ, ਪੰਜਾਬੀਅਤ ਅਤੇ ਹੱਕ ਸੱਚ ਨਾਲ ਖੜ੍ਹਨ ਦਾ-ਸ਼ੈਰੀ ਰਿਆੜ

ਪਟਿਆਲਾ, 6 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਨਵਜੋਤ ਸਿੰਘ ਸਿੱਧੂ ਦੇ ਬੇਹੱਦ ਕਰੀਬੀ ਹਲਕਾ ਸਨੌਰ ਤੋਂ ਸਰਗਰਮ ਨੌਜਵਾਨ ਆਗੂ ਸ਼ੈਰੀ ਰਿਆੜ ਨੇ ਪਾਰਟੀ ਵਰਕਰਾਂ ਤੇ ਨੌਜਵਾਨਾਂ ਸਮੇਤ ਅੱਜ ਫੁਆਰਾ ਚੌਕ ਵਿਖੇ ਇਕੱਠ ਕਰਕੇ ਗੱਲਬਾਤ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬਨੂੜ ਦੇ ਸਕੱਤਰ ਵਜੋਂ ਗੁਰਮੀਤ ਸਿੰਘ ਨੇ ਸੰਭਾਲਿਆ ਅਹੁਦਾ

ਬਨੂੜ, 6 ਜੁਲਾਈ (ਭੁਪਿੰਦਰ ਸਿੰਘ)-ਮਾਰਕੀਟ ਕਮੇਟੀ ਬਨੂੜ ਦੇ ਸਕੱਤਰ ਇੰਦਰਜੀਤ ਸਿੰਘ ਵਿਦੇਸ਼ ਜਾਣ ਤੋਂ ਬਾਅਦ ਗੁਰਮੀਤ ਸਿੰਘ ਬਨੂੜ ਨੂੰ ਮਾਰਕੀਟ ਕਮੇਟੀ ਦਾ ਸਕੱਤਰ ਲਾਇਆ ਗਿਆ ਹੈ | ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਕੁਰਾਲੀ, ਰੂਪਨਗਰ ਤੇ ਚਮਕੌਰ ਸਾਹਿਬ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਡਕਾਲਾ, 6 ਜੁਲਾਈ (ਪਰਗਟ ਸਿੰਘ ਬਲਬੇੜਾ)-ਪੁਲਿਸ ਚੌਕੀ ਬਲਬੇੜਾ ਅਧੀਨ ਆਉਂਦੇ ਪਿੰਡ ਜੌਲਾ ਨੇੜੇ ਪਟਿਆਲਾ-ਚੀਕਾ ਰਾਜ ਮਾਰਗ 'ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਬਲਬੇੜਾ ਦੇ ਇੰਚਾਰਜ ਐੱਸ.ਆਈ. ...

ਪੂਰੀ ਖ਼ਬਰ »

ਅਜ਼ੀਜ਼ਪੁਰ ਟੋਲ ਪਲਾਜ਼ੇ ਦੇ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ

ਬਨੂੜ, 6 ਜੁਲਾਈ (ਭੁਪਿੰਦਰ ਸਿੰਘ)-ਅਜ਼ੀਜ਼ਪੁਰ ਟੋਲ ਪਲਾਜ਼ਾ ਦੇ ਵਰਕਰਾਂ ਨੇ ਬਣਦੀਆਂ ਤਨਖ਼ਾਹਾਂ ਅਤੇ ਪਿਛਲੇ ਬਕਾਏ ਨਾ ਦੇਣ ਦੇ ਰੋਸ ਵਜੋਂ ਅੱਜ ਅਜ਼ੀਜ਼ਪੁਰ ਟੋਲ ਪਲਾਜ਼ੇ ਉੱਤੇ ਰੋਸ ਮੁਜ਼ਾਹਰਾ ਕੀਤਾ | ਟੋਲ ਪਲਾਜ਼ੇ ਦੇ ਪ੍ਰਬੰਧਕਾਂ ਖ਼ਿਲਾਫ਼ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਅਜ਼ੀਜ਼ਪੁਰ ਟੋਲ ਪਲਾਜ਼ੇ ਦੇ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ

ਬਨੂੜ, 6 ਜੁਲਾਈ (ਭੁਪਿੰਦਰ ਸਿੰਘ)-ਅਜ਼ੀਜ਼ਪੁਰ ਟੋਲ ਪਲਾਜ਼ਾ ਦੇ ਵਰਕਰਾਂ ਨੇ ਬਣਦੀਆਂ ਤਨਖ਼ਾਹਾਂ ਅਤੇ ਪਿਛਲੇ ਬਕਾਏ ਨਾ ਦੇਣ ਦੇ ਰੋਸ ਵਜੋਂ ਅੱਜ ਅਜ਼ੀਜ਼ਪੁਰ ਟੋਲ ਪਲਾਜ਼ੇ ਉੱਤੇ ਰੋਸ ਮੁਜ਼ਾਹਰਾ ਕੀਤਾ | ਟੋਲ ਪਲਾਜ਼ੇ ਦੇ ਪ੍ਰਬੰਧਕਾਂ ਖ਼ਿਲਾਫ਼ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਅੱਗੇ ਆਵੇ-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ

ਪਟਿਆਲਾ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰਨਾ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਇਸ ਕਰਕੇ ਸਰਕਾਰ ਨੂੰ ਇਸ ਜੰਗਲ ਨੂੰ ਬਚਾ ਕੇ ਵਾਤਾਵਰਨ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾ ਕੇ ਵਾਤਾਵਰਨ ਨੂੰ ...

ਪੂਰੀ ਖ਼ਬਰ »

ਬੀ. ਐੱਨ. ਖ਼ਾਲਸਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਪਟਿਆਲਾ, 6 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ 'ਚ ਬੀ.ਐੱਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਨਤੀਜੇ ਇਸ ਵਾਰੀ ਵੀ ਸ਼ਾਨਦਾਰ ਰਹੇ ਹਨ | ਸਕੂਲ ਦੇ ਸੌ ਫੀਸਦੀ ਨਤੀਜੇ ਨਾਲ ਸਕੂਲ ...

ਪੂਰੀ ਖ਼ਬਰ »

ਕਾਂਗਰਸ ਵਾਂਗ ਸੁਪਨੇ ਨਹੀਂ ਦਿਖਾਵਾਂਗੇ ਸਗੋਂ ਵਿਕਾਸ ਕਰ ਕੇ ਦਿਖਾਵਾਂਗੇ- ਵਿਧਾਇਕਾ ਨੀਨਾ ਮਿੱਤਲ

ਰਾਜਪੁਰਾ, 6 ਜੁਲਾਈ (ਜੀ.ਪੀ. ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਿੱਥੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਰੂਪ 'ਚ ਦਿੱਤੀਆਂ ਗਰੰਟੀਆਂ ਨੂੰ ਕ੍ਰਮਵਾਰ ਪੂਰਾ ਕਰਨ ਦਾ ਤਹੱਈਆ ਕੀਤਾ ਜਾ ਰਿਹਾ ਉੱਥੇ ਲੋਕਾਂ ਨੂੰ ਯੋਜਨਾਬੱਧ ...

ਪੂਰੀ ਖ਼ਬਰ »

ਅਕਾਂਕਸ਼ਾ ਸਿੰਗਲਾ ਨੇ ਮੈਰਿਟ ਸੂਚੀ 'ਚ 9ਵਾਂ ਸਥਾਨ ਕੀਤਾ ਹਾਸਿਲ

ਪਟਿਆਲਾ, 6 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਵਿਕਟੋਰੀਆ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੀ ਵਿਦਿਆਰਥਣ ਅਕਾਂਕਸ਼ਾ ਸਿੰਗਲਾ ਪੁੱਤਰੀ ਸੰਦੀਪ ਕੁਮਾਰ ਨੇ 500 'ਚੋਂ 489 ਅੰਕ ...

ਪੂਰੀ ਖ਼ਬਰ »

ਜੋੜਾ ਮਾਜਰਾ ਦੇ ਕੈਬਨਿਟ ਮੰਤਰੀ ਬਣਨ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ-ਵਰਕਰਾਂ ਨੇ ਵੰਡੇ ਲੱਡੂ

ਸਮਾਣਾ, 6 ਜੁਲਾਈ (ਗੁਰਦੀਪ ਸ਼ਰਮਾ)-ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਦਾ ਪੰਜਾਬ ਮੰਤਰੀ ਮੰਡਲ 'ਚ ਹੋਏ ਵਿਸਥਾਰ ਦੌਰਾਨ ਕੈਬਨਿਟ ਮੰਤਰੀ ਬਣਨ 'ਤੇ ਹਲਕੇ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਜੋੜਾ ਮਾਜਰਾ ਦਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰ ਪਟਿਆਲਾ ਪੁਲਿਸ ਦੀ ਨਿਗ੍ਹਾ 'ਚ-ਐੱਸ.ਐੱਸ.ਪੀ. ਪਾਰਿਕ

ਪਟਿਆਲਾ, 6 ਜੁਲਾਈ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਤਹਿਤ ਪੁਲਿਸ ਵਲੋਂ ਵੱਡੀ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕਿਸਾਨਾਂ ਨੇ ਖ਼ੁਦ ਫੜਿਆ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ- ਦੋ ਵਿਅਕਤੀ ਕਾਬੂ

ਬਨੂੜ, 6 ਜੁਲਾਈ (ਭੁਪਿੰਦਰ ਸਿੰਘ)-ਬੀਤੀ ਰਾਤ ਪਿੰਡ ਲੇਹਲਾਂ ਦੇ ਕਿਸਾਨਾਂ ਨੇ ਦੋ ਮੋਟਰਸਾਈਕਲ ਅਤੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਕਿਸਾਨਾਂ ਅਨੁਸਾਰ ਇਹ ਚੋਰ ਗਰੋਹ ਸੀ ਜਿਹੜਾ ਕਿ ਟਿਊਬਵੈੱਲਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਅਤੇ ਹੋਰ ਸਮੱਗਰੀ ਚੋਰੀ ਕਰਨ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਸਕੂਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸ਼ੁਤਰਾਣਾ, 6 ਜੁਲਾਈ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦਾ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਲਾਨਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰੀਖਿਆ ਨਤੀਜੇ 'ਚ ਲੜਕੀਆਂ ਦੀ ਝੰਡੀ ਰਹੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX