ਤਾਜਾ ਖ਼ਬਰਾਂ


ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  15 minutes ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  39 minutes ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  42 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  56 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 minute ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  about 1 hour ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 1 hour ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 2 hours ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 2 hours ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 3 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 3 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 4 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 5 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 6 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਮੋਗਾ

ਬੇਅਦਬੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਤੇ ਅਖੌਤੀ ਜਥੇਬੰਦੀਆਂ ਨੇ ਕੀਤੀ ਰੱਜ ਕੇ ਸਿਆਸਤ - ਜਥੇ: ਮਾਹਲਾ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਸਾਲ 2015 ਵਿਚ ਹੋਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਜਾਂਚ ਕਰ ਰਹੀ ਸਿੱਟ ਦੀ ਰਿਪੋਰਟ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਕੇ ਸਪਸ਼ਟ ਕਰ ਦਿੱਤਾ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕੌਣ ਮੁੱਖ ਦੋਸ਼ੀ ਹਨ ਜਦ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਸ ਨਾਲ ਦੂਰ ਦਾ ਵੀ ਵਾਸਤਾ ਨਹੀਂ ਸੀ ਪਰ ਸ਼੍ਰੋਮਣੀ ਅਕਾਲੀ ਦਲ ਨੂੰ ਬੈਕਫੁੱਟ 'ਤੇ ਦਿਖਾਉਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਰੱਜ ਕੇ ਪਾਰਟੀ ਖ਼ਿਲਾਫ਼ ਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸੌੜੀ ਰਾਜਨੀਤੀ ਕੀਤੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸਾਬਕਾ ਕੈਬਨਿਟ ਮੰਤਰੀ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਰੱਖੀ ਗਈ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਰਜਿੰਦਰ ਸਿੰਘ ਡੱਲਾ ਸੀਨੀਅਰ ਆਗੂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆ, ਖਣਮੁੱਖ ਭਾਰਤੀ ਪੱਤੋ ਸਾਬਕਾ ਚੇਅਰਮੈਨ, ਅਜੀਤਪਾਲ ਸਿੰਘ ਰਣੀਆ, ਸੁਰਜੀਤ ਸਿੰਘ ਰਣੀਆ, ਰਣਧੀਰ ਸਿੰਘ ਧੀਰਾ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਗਗੜਾ, ਚੇਅਰਮੈਨ ਜਗਰੂਪ ਸਿੰਘ ਕੁੱਸਾ, ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰਕੈਟਰ, ਸੁਖਵਿੰਦਰ ਸਿੰਘ ਦਾਤੇਵਾਲ, ਕੌਂਸਲਰ ਮਨਜੀਤ ਸਿੰਘ ਧੰਮੂ, ਬਲਤੇਜ ਸਿੰਘ ਲੰਗੇਆਣਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜਥੇਦਾਰ ਮਾਹਲਾ ਨੇ ਕਿਹਾ ਕਿ ਅੱਜ ਅਸੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਸਪਸ਼ਟ ਕਰਦੇ ਹਾਂ ਕਿ ਚਾਰ ਬਦਲਾਖ਼ੋਰ ਮੁੱਖ ਮੰਤਰੀ ਤੇ ਕਈ ਅਖੌਤੀ ਧਾਰਮਿਕ ਜਥੇਬੰਦੀਆਂ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਵਰਗੇ ਕਈ ਸਿਆਸਤਦਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਸਾਜਿਸ਼ ਲਈ ਦਿਨ ਰਾਤ ਕੰਮ ਕੀਤਾ ਪਰ ਗੁਰੂ ਸਾਹਿਬ ਨੇ ਉਨ੍ਹਾਂ ਦਾ ਝੂਠ ਬੇਨਕਾਬ ਕਰ ਦਿੱਤਾ ਤੇ ਸੱਚ ਨੂੰ ਸਹੀ ਠਹਿਰਾਇਆ | ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਜਿਸ ਦੀ ਪ੍ਰਤੀਨਿਧਤਾ ਕਾਂਗਰਸ ਤੇ ਆਮ ਆਦਮੀ ਪਾਰਟੀ ਕਰਦੀਆਂ ਹਨ, ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ 'ਤੇ ਸਭ ਤੋਂ ਵੱਡਾ ਬੱਜਰ ਗੁਨਾਹ ਤੇ ਪਾਪ ਕਮਾਇਆ ਹੈ ਕਿਉਂਕਿ ਉਨ੍ਹਾਂ ਦਾ ਮੁੱਖ ਮਨੋਰਥ ਬੇਅਦਬੀ ਦੇ ਦੋਸ਼ੀਆਂ ਨੂੰ ਫੜਨਾ ਨਹੀਂ ਸੀ ਸਗੋਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨਾ ਸੀ | ਸਾਲ 2015 ਤੋਂ ਲੈ ਕੇ ਬੇਅਦਬੀ ਦੀਆਂ ਘਟਨਾਵਾਂ 'ਤੇ ਬਿਨਾਂ ਕਿਸੇ ਸਬੂਤ ਤੋਂ ਰਾਜਨੀਤੀ ਕਰ ਕੇ ਅਕਾਲੀ ਲੀਡਰਸ਼ਿਪ ਨੂੰ ਦੋਸ਼ੀ ਠਹਿਰਾਇਆ | ਇਨ੍ਹਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗੁਰੂ ਤੇ ਗੁਰੂ ਦੀ ਸੰਗਤ ਤੋਂ ਜਨਤਕ ਤੌਰ 'ਤੇ ਸਪਸ਼ਟ ਸ਼ਬਦਾਂ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਅਜਿਹੇ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਕਿਸੇ ਵੀ ਧਰਮ ਗ੍ਰੰਥ 'ਤੇ ਆਪਣੇ ਸਵਾਰਥਾਂ ਲਈ ਰਾਜਨੀਤੀ ਨਾ ਕਰ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਾ ਅਜੀਤਵਾਲ, ਨਿਰਮਲ ਸਿੰਘ ਭੱਟੀ, ਗੁਰਜੰਟ ਸਿੰਘ ਪੀ.ਏ., ਬੂਟਾ ਸਿੰਘ ਰਣੀਆ, ਗੁਰਦਿੱਤ ਸਿੰਘ ਗਹਿਰੀ, ਗੁਰਪਾਲ ਸਿੰਘ ਰਣੀਆ, ਜਗਜੀਤ ਸਿੰਘ ਰਣੀਆ ਆਦਿ ਹਾਜ਼ਰ ਸਨ |

ਨੈਸ਼ਨਲ ਹਾਈਵੇ-95 ਅਤੇ ਖਾਲੀ ਸਥਾਨਾਂ ਨੂੰ ਕੀਤਾ ਜਾਵੇਗਾ ਹਰਿਆ-ਭਰਿਆ

• ਡਿਪਟੀ ਕਮਿਸ਼ਨਰ ਵਲੋਂ ਮੌਨਸੂਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਹਦਾਇਤ ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਮੁਖੀਆਂ ਨੂੰ ...

ਪੂਰੀ ਖ਼ਬਰ »

ਗਰਾਮ ਪੰਚਾਇਤ ਪੰਪ ਆਪਰੇਟਰਾਂ ਦੀਆਂ ਮੰਗਾਂ ਨੂੰ ਸਰਕਾਰ ਕਰ ਰਹੀ ਅਣਗੌਲਿਆ - ਐਸੋਸੀਏਸ਼ਨ ਆਗੂ

ਠੱਠੀ ਭਾਈ, 6 ਜੁਲਾਈ (ਜਗਰੂਪ ਸਿੰਘ ਮਠਾੜੂ) - ਗਰਾਮ ਪੰਚਾਇਤ ਵਾਟਰ ਸਪਲਾਈ ਸਕੀਮਾਂ ਅਧੀਨ ਕੰਮ ਕਰ ਰਹੇ ਪੰਪ ਅਪਰੇਟਰਾਂ ਦੀਆਂ ਜਾਇਜ਼ ਮੰਗਾਂ ਵੱਲ ਮੌਜੂਦਾ ਸਰਕਾਰ ਧਿਆਨ ਨਹੀਂ ਦੇ ਰਹੀ | ਜਿਸ ਕਾਰਨ ਐਸੋਸੀਏਸ਼ਨ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਤਿੱਖਾ ਕਰਦਿਆਂ ...

ਪੂਰੀ ਖ਼ਬਰ »

ਸੂਬੇ ਦੇ ਇਤਿਹਾਸ 'ਚ 'ਆਪ' ਸਰਕਾਰ ਸਭ ਤੋਂ ਵਧੀਆ ਫ਼ੈਸਲੇ ਲੈ ਰਹੀ - ਪ੍ਰੇਮ ਤਨੇਜਾ

ਕੋਟ ਈਸੇ ਖਾਂ, 6 ਜੁਲਾਈ (ਗੁਰਮੀਤ ਸਿੰਘ ਖਾਲਸਾ) - ਪੰਜਾਬ ਦੇ ਇਤਿਹਾਸ 'ਚ ਭਾਵੇਂ ਪਹਿਲਾਂ ਕਈ ਪਾਰਟੀਆਂ ਦੀਆਂ ਸਰਕਾਰਾਂ ਨੇ ਰਾਜ ਕੀਤਾ ਪਰ ਹੁਣ ਤਕ ਸਾਰੀਆਂ ਸਰਕਾਰਾਂ ਤੋਂ ਅੱਕ ਚੁੱਕੇ ਲੋਕਾਂ ਨੇ ਬਦਲਾਅ ਦੇ ਰੂਪ ਵਿਚ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਸੂਬੇ ...

ਪੂਰੀ ਖ਼ਬਰ »

ਵਧੀਆ ਕੰਮਾਂ ਕਾਰਨ ਆਮ ਲੋਕਾਂ ਅਤੇ ਵਲੰਟੀਅਰਾਂ ਦਾ ਵਿਧਾਇਕ ਲਾਡੀ ਢੋਸ ਨੇ ਦਿਲ ਜਿੱਤਿਆ - ਬਲਖੰਡੀ/ਰਾਜਪੂਤ

ਕੋਟ ਈਸੇ ਖਾਂ, 6 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਵਾਤਾਵਰਨ ਦੀ ਸੰਭਾਲ ਪ੍ਰਤੀ ਰੁੱਖਾਂ ਦੀ ਗੱਲ ਹੋਵੇ, ਨਹਿਰੀ ਪਾਣੀਆਂ ਦੀ ਗੱਲ ਹੋਵੇ ਜਾਂ ਹਲਕਾ ਧਰਮਕੋਟ ਦੀਆਂ ਹੋਰਨਾਂ ਬੁਨਿਆਦੀ ਸਹੂਲਤਾਂ ਦੀ ਗੱਲ ਕੀਤੀ ਜਾਵੇ ਤਾਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ...

ਪੂਰੀ ਖ਼ਬਰ »

ਸੂਬਾ ਮੀਤ ਪ੍ਰਧਾਨ ਵਲੋਂ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਅਹਿਮ ਮੀਟਿੰਗ

ਕੋਟ ਈਸੇ ਖਾਂ, 6 ਜੁਲਾਈ (ਨਿਰਮਲ ਸਿੰਘ ਕਾਲੜਾ) - ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਯੂਥ ਵਿੰਗ 2022 ਦੇ ਸੂਬਾ ਵਾਈਸ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਨੈਸ਼ਨਲ ਐਸ.ਸੀ. ਕਮਿਸ਼ਨ ਚੇਅਰਮੈਨ ਵਿਜੇ ਸਾਂਪਲਾ ...

ਪੂਰੀ ਖ਼ਬਰ »

ਪਿੰਡ ਬੁੱਕਣ ਵਾਲਾ ਦੇ ਸਾਧਾਰਨ ਕਿਸਾਨ ਨੂੰ ਲਾਟਰੀ 'ਚ ਨਿਕਲਿਆ ਟਰੈਕਟਰ

ਮੋਗਾ, 6 ਜੁਲਾਈ (ਗੁਰਤੇਜ ਸਿੰਘ)-ਮੋਗਾ ਨੇੜੇ ਪੈਂਦੇ ਪਿੰਡ ਬੁੱਕਣ ਵਾਲਾ ਦੇ ਇਕ ਦਰਮਿਆਨੇ ਕਿਸਾਨ ਜਗਸੀਰ ਸਿੰਘ ਪੁੱਤਰ ਲਾਲ ਸਿੰਘ ਦੀ ਝੋਲੀ ਉਸ ਵਕਤ ਖ਼ੁਸ਼ੀਆਂ ਨਾਲ ਭਰ ਗਈ ਜਦੋਂ ਉਸ ਵਲੋਂ ਪਾਈ ਆਨਲਾਈਨ ਲਾਟਰੀ ਵਿਚ ਟਰੈਕਟਰ ਨਿਕਲਿਆ | ਜਾਣਕਾਰੀ ਮੁਤਾਬਿਕ ਜਗਸੀਰ ...

ਪੂਰੀ ਖ਼ਬਰ »

ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਜਾਰੀ ਰਾਸ਼ੀ ਨਾਲ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਵਾਉਣ ਦੀ ਹਦਾਇਤ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ,ਅਸ਼ੋਕ ਬਾਂਸਲ)- ਜ਼ਿਲ੍ਹਾ ਮੋਗਾ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਨੀਤੀ ਆਯੋਗ ਤੋਂ ਪ੍ਰਾਪਤ ਹੋਈ ਰਾਸ਼ੀ ਨਾਲ ਕਰਾਏ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਰਜਿੰਦਰ ਕੁਮਾਰ ਕਾਲੜਾ ਨੇ ਕਾਰਜ ਸਾਧਕ ਅਫ਼ਸਰ ਧਰਮਕੋਟ ਦਾ ਅਹੁਦਾ ਸੰਭਾਲਿਆ

ਧਰਮਕੋਟ, 6 ਜੁਲਾਈ (ਪਰਮਜੀਤ ਸਿੰਘ) - ਨਗਰ ਕੌਂਸਲ ਧਰਮਕੋਟ ਵਿਖੇ ਅੱਜ ਰਾਜਿੰਦਰ ਕੁਮਾਰ ਕਾਲੜਾ ਵਲੋਂ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ ਗਿਆ | ਉਨ੍ਹਾਂ ਦੇ ਦਫ਼ਤਰ ਪਹੁੰਚਣ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਮੀਤ ਮਖੀਜਾ ਦੀ ਦੇਖ-ਰੇਖ ਹੇਠ ਧਰਮਕੋਟ ਦੇ ਆਮ ਆਦਮੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 6 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਮਾਸਟਰ ਟਹਿਲ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਦਫ਼ਤਰ ਕਿਸ਼ਨਪੁਰਾ ਕਲਾਂ ਵਿਖੇ ਹੋਈ | ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰ ਯੂਨੀਅਨ ਏਟਕ ਦਾ ਵਫ਼ਦ ਸ਼ਿੰਦਰ ਕੌਰ ਦੁੱਨੇਕੇ, ਗੁਰਪ੍ਰੀਤ ਚੁਗਾਵਾਂ, ਸੂਬਾ ਸਕੱਤਰ ਬਲਵਿੰਦਰ ਕੌਰ ਖੋਸਾ, ਗੁਰਚਰਨ ਕੌਰ ਮੋਗਾ, ਸੂਬਾ ਵਿੱਤ ਸਕੱਤਰ ਰਜਵੰਤ ਕੌਰ, ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਰੌਂਤਾ 'ਚ ਲਗਾਏ ਬੂਟੇ

ਨਿਹਾਲ ਸਿੰਘ ਵਾਲਾ, 6 ਜੁਲਾਈ (ਸੁਖਦੇਵ ਸਿੰਘ ਖਾਲਸਾ) - ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲੇ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਤ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਸਕੂਲ ਕੈਂਪਸ 'ਚ ਅਨੇਕਾਂ ...

ਪੂਰੀ ਖ਼ਬਰ »

ਗਲੋਬਲ ਫਲਾਇਰਜ਼ ਸੰਸਥਾ ਕਰ ਰਹੀ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ

ਬੱਧਨੀ ਕਲਾਂ, 6 ਜੁਲਾਈ (ਸੰਜੀਵ ਕੋਛੜ) - ਸਥਾਨਕ ਕਸਬਾ ਦੇ ਲੋਪੋ ਰੋਡ 'ਤੇ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਗਲੋਬਲ ਫਲਾਇਰਜ਼ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਥੋੜ੍ਹੇ ਸਮੇਂ 'ਚ ਧੜਾਧੜ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ...

ਪੂਰੀ ਖ਼ਬਰ »

ਦਿੱਲੀ ਵਰਲਡ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਮੋਗਾ, 6 ਜੁਲਾਈ (ਅਸ਼ੋਕ ਬਾਂਸਲ) - ਦਿੱਲੀ ਵਰਲਡ ਪਬਲਿਕ ਸਕੂਲ ਮੋਗਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਇਕ ਸ਼ਾਨਦਾਰ ਸ਼ੁਰੂਆਤ ਲਈ ਪ੍ਰਮਾਤਮਾ ਤੋਂ ਅਸ਼ੀਰਵਾਦ ਲੈਣ ਲਈ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਜੋਸ਼ੋ ਹੁਲਾਸ ਨਾਲ ਨਿਕਲੀ ਮੋਗਾ ਸ਼ਹਿਰ 'ਚ ਭਗਵਾਨ ਜਗਨ ਨਾਥ ਰੱਥ ਯਾਤਰਾ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸਦੀਆਂ ਤੋਂ ਚੱਲੀ ਆ ਰਹੀ ਭਗਵਾਨ ਜਗਨ ਨਾਥ ਯਾਤਰਾ ਮੋਗਾ ਸ਼ਹਿਰ ਵਿਚ ਪ੍ਰਸਿੱਧ ਸਮਾਜ ਸੇਵੀ ਦੇਵ ਪ੍ਰੀਆ ਤਿਆਗੀ ਦੀ ਅਗਵਾਈ 'ਚ ਸ਼ੁਰੂ ਹੋਈ ਸੀ ਅਤੇ ਉਸੇ ਕੜੀ ਤਹਿਤ ਅੱਜ ਅੰਤਰਰਾਸ਼ਟਰੀ ਇਸਕਾਨ ਪ੍ਰਚਾਰ ਸੰਮਤੀ ...

ਪੂਰੀ ਖ਼ਬਰ »

ਬਾਬਾ ਫਰੀਦ ਸਕੂਲ ਦਾ 10ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੋਟ ਈਸੇ ਖਾਂ, 6 ਜੁਲਾਈ (ਨਿਰਮਲ ਸਿੰਘ ਕਾਲੜਾ)-ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਵਿਦਿਆਰਥਣ ਜਸਪਾਲ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ...

ਪੂਰੀ ਖ਼ਬਰ »

ਜੈਨ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਾਘਾ ਪੁਰਾਣਾ, 6 ਜੁਲਾਈ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸ਼ਾਨਦਾਰ ਨਤੀਜੇ ਵਿਚ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਦਵਿੰਦਰ ਸਿੰਘ ਨੇ 96.2 ਫ਼ੀਸਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 6 ਜੁਲਾਈ (ਜਸਪਾਲ ਸਿੰਘ ਬੱਬੀ) - ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ ਮੋਗਾ ਵਿਖੇ ਦਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੋਗਾ, ਮੁਕਤਸਰ, ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਸਟੂਡੈਂਟ ਵੀਜ਼ੇ ਲਗਾਉਣ 'ਚ ਮਾਹਿਰ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ) - ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਮੋਗਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨੀ ਜਾਂਦੀ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ) - ਮੋਗੇ ਸ਼ਹਿਰ ਦੀ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਕੁੱਲ 20 ਵਿਦਿਆਰਥੀਆਂ ਵਿਚੋਂ 5 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਨਤੀਜੇ 'ਚੋਂ ਸ਼ਰਮਨ 606/650 ...

ਪੂਰੀ ਖ਼ਬਰ »

ਸੀਤਾ ਰਾਮ ਮੈਮੋਰੀਅਲ ਆਕਲੈਂਡ ਗਰਾਮਰ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਫ਼ਤਿਹਗੜ੍ਹ ਪੰਜਤੂਰ 6 ਜੁਲਾਈ (ਜਸਵਿੰਦਰ ਸਿੰਘ ਪੋਪਲੀ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਸੀਤਾ ਰਾਮ ਮੈਮੋਰੀਅਲ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ

ਬਾਘਾ ਪੁਰਾਣਾ, 6 ਜੁਲਾਈ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸੰਸਥਾ ਨੇ ਸੁਖਦੇਵ ਸਿੰਘ ਗਿੱਲ ਪੁੱਤਰ ਹਰਪਾਲ ਸਿੰਘ ਗਿੱਲ ਵਾਸੀ ਬੁੱਘੀਪੁਰਾ ਦਾ ਕੈਨੇਡਾ ਦਾ ਸਪਾਊਸ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬਿਲਾਸਪੁਰ ਦਾ ਨਤੀਜਾ ਰਿਹਾ ਸੌ ਫ਼ੀਸਦੀ

ਨਿਹਾਲ ਸਿੰਘ ਵਾਲਾ, 6 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਮੋਗਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ...

ਪੂਰੀ ਖ਼ਬਰ »

ਜੀਂਦੜਾ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀ ਵਲੋਂ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਮੋਗਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਾਰੇ ਹੀ ਵਿਦਿਆਰਥੀਆ ਨੇ ਵਧੀਆ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ) - ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਜਾਣੀ ਮੰਨੀ ਪ੍ਰਮੰਨੀ ਹੈ | ਇਸ ਸੰਬੰਧੀ ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਵੱਖ-ਵੱਖ ਸਕੂਲੀ ਬੱਚਿਆਂ ਦੇ ਸਕੂਲ ਪੱਧਰੀ, ਬਲਾਕ ਪੱਧਰੀ, ਤਹਿਸੀਲ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਲੇਖ, ਆਰਟ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਦਸਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ) - ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ...

ਪੂਰੀ ਖ਼ਬਰ »

ਮਾਊੁਾਟ ਲਿਟਰਾ ਜ਼ੀ ਸਕੂਲ ਬਾਘਾ ਪੁਰਾਣਾ 'ਚ ਅਧਿਆਪਕ ਟਰੇਨਿੰਗ ਹੋਈ ਸਫ਼ਲਤਾਪੂਰਵਕ ਸਮਾਪਤ

ਬਾਘਾ ਪੁਰਾਣਾ, 6 ਜੁਲਾਈ (ਕਿ੍ਸ਼ਨ ਸਿੰਗਲਾ) - ਮਾਊੁਾਟ ਲਿਟਰਾ 21ਵੀਂ ਸਦੀ ਦੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਐਸਲ ਸਮੂਹ, ਜੀ ਲਰਨ ਦੁਆਰਾ ਇਕ ਅਨਮੋਲ ਕੋਸ਼ਿਸ਼ ਹੈ, ਜੀ ਲਰਨ, ਲਿਟਰਾ ਜੀ ਸਕੂਲਾਂ ਲਈ ਇਕ ਸਲਾਹਕਾਰ ਵਜੋਂ ਕੰਮ ਕਰਦਾ ਹੈ ਅਤੇ ਸਿੱਖਿਆ ਪ੍ਰਬੰਧਨ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 6 ਜੁਲਾਈ (ਜਸਪਾਲ ਸਿੰਘ ਬੱਬੀ) - ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਤਲਵੰਡੀ ਮੋਗਾ ਦਾ ਦਸਵੀਂ ਕਲਾਸ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਕੂਲ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਸਿੰਘ ਗਿੱਲ, ਪਿ੍ੰਸੀਪਲ ਸਤਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉਪਭੋਗਤਾ ਅਧਿਕਾਰ ਸੰਗਠਨ ਵਲੋਂ ਸਿੰਗਲ ਯੂਜ਼ ਪਲਾਸਟਿਕ ਤੇ ਜਾਗਰੂਕਤਾ ਮੁਹਿੰਮ

ਮੋਗਾ, 6 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) - ਬੀਤੀ 1 ਜੁਲਾਈ 2022 ਤੋਂ ਭਾਰਤ ਸਰਕਾਰ ਨੇ ਦੇਸ਼ ਵਿਚ ਸਿੰਗਲ ਯੂਜ਼ ਪਲਾਸਟਿਕ ਤੇ ਪੂਰਨ ਪਾਬੰਦੀ ਦਾ ਐਲਾਨ ਕੀਤਾ ਸੀ ਅਤੇ ਇਸ ਨੂੰ ਬਣਾਉਣ ਤੇ ਇਸ ਦੀ ਵਿੱਕਰੀ 'ਤੇ ਵੀ ਪੂਰੀ ਤਰਾਂ ਪਾਬੰਦੀ ਕਰ ਦਿੱਤੀ ਗਈ ਹੈ | ਇਸੇ ...

ਪੂਰੀ ਖ਼ਬਰ »

ਤੀਬਰ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਕੂਲੀ ਬੱਚਿਆਂ ਨੂੰ ਹੱਥ ਧੋਣ ਸੰਬੰਧੀ ਦਿੱਤੀ ਟ੍ਰੇਨਿੰਗ - ਡਾ. ਇੰਦਰਵੀਰ ਗਿੱਲ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੀ ਯੋਗ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਰੋਲੀ ਭਾਈ ਡਾ. ਇੰਦਰਵੀਰ ਗਿੱਲ ਦੀ ਰਹਿਨੁਮਾਈ ਹੇਠ ਤੀਬਰ ਦਸਤ ਰੋਕੂ ਪੰਦ੍ਹਰਵਾੜਾ ਮਿਤੀ 4 ...

ਪੂਰੀ ਖ਼ਬਰ »

ਸਰੋਵਰ ਸਾਧੂਆਣਾ ਸਾਹਿਬ ਵਿਖੇ ਸੇਵਾਦਾਰਾਂ ਦੀ ਟੀਮ ਦਾ ਹੋਇਆ ਗਠਨ

ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੋਗਾ ਦੇ ਨੇੜਲੇ ਪਿੰਡ ਲੰਢੇਕੇ ਵਿਖੇ ਬਣੇ ਸਰੋਵਰ ਸਾਧੂਆਣਾ ਸਾਹਿਬ ਦੀ ਇਕ ਸੇਵਾਦਾਰਾਂ ਦੀ ਟੀਮ ਦਾ ਗਠਨ ਕੀਤਾ ਗਿਆ | ਇਹ ਟੀਮ ਸੇਵਾਦਾਰ ਬਲਕਾਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਤਿਆਰ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੂੰ ਆ ਰਹੀਆਂ ਸਮੱਸਿਆਵਾਂ ਦਾ 'ਆਪ' ਸਰਕਾਰ ਹੱਲ ਕਰੇ-ਆਗੂ

ਬਾਘਾ ਪੁਰਾਣਾ, 6 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਬਲਾਕ ਬਾਘਾ ਪੁਰਾਣਾ ਵਿਖੇ ਨੰਬਰਦਾਰ ਯੂਨੀਅਨ ਵਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ 'ਚ ਯੂਨੀਅਨ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਏਰੀਆ ਕਮੇਟੀ ਮੋਗਾ ਦੀ ਹੋਈ ਅਹਿਮ ਮੀਟਿੰਗ

ਬੱਧਨੀ ਕਲਾਂ, 6 ਜੁਲਾਈ (ਸੰਜੀਵ ਕੋਛੜ) - ਨੌਜਵਾਨ ਭਾਰਤ ਸਭਾ ਏਰੀਆ ਕਮੇਟੀ ਮੋਗਾ ਦੀ ਅਹਿਮ ਮੀਟਿੰਗ ਰਜਿੰਦਰ ਸਿੰਘ ਰਾਜੇਆਣਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸ਼ੁਰੂ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਕਰਮਜੀਤ ਸਿੰਘ ਮਾਣੂੰਕੇ ਨੇ ਕਿਹਾ ਕਿ ਜ਼ਿਲ੍ਹੇ ...

ਪੂਰੀ ਖ਼ਬਰ »

300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ਼ੀ ਦੇ ਫ਼ੈਸਲੇ ਨਾਲ 'ਆਪ' ਸਰਕਾਰ ਨੇ ਲੋਕਾਂ ਦਾ ਦਿਲ ਜਿੱਤਿਆ-ਆਗੂ

ਧਰਮਕੋਟ, 6 ਜੁਲਾਈ (ਪਰਮਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਆਮ ਜਨਤਾ ਨਾਲ ਕੀਤੀਆਂ ਗਰੰਟੀਆਂ ਨੂੰ ਸਰਕਾਰ ਬਣਨ ਪਿੱਛੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਇਕ ਇਕ ਕਰ ਕੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੰਜਾਬ ਦੇ ...

ਪੂਰੀ ਖ਼ਬਰ »

ਸਾਈਬਰ ਸਕਿਉਰਿਟੀ ਨਾਲ ਸੰਬੰਧਿਤ ਪੋਸਟਰ ਮੇਕਿੰਗ, ਭਾਸ਼ਨ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ

ਮੋਗਾ, 6 ਜੁਲਾਈ (ਅਸ਼ੋਕ ਬਾਂਸਲ) - ਜ਼ਿਲ੍ਹਾ ਮੋਗਾ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਸ਼ੀਲ ਕੁਮਾਰ ਤੁਲੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਕੁਮਾਰ ਮੱਕੜ ਦੀ ...

ਪੂਰੀ ਖ਼ਬਰ »

ਸੂਬੇ ਦੇ ਲੋਕ 'ਆਪ' ਸਰਕਾਰ ਦੀ ਤਿੰਨ ਮਹੀਨੇ ਦੀ ਕਾਰਗੁਜ਼ਾਰੀ ਤੋਂ ਪੂਰੇ ਬਾਗ਼ੋ-ਬਾਗ਼ - ਵਿਧਾਇਕ ਬਿਲਾਸਪੁਰ

• ਪ੍ਰਾਇਮਰੀ ਸਕੂਲ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਨਿਹਾਲ ਸਿੰਘ ਵਾਲਾ, 6 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਪੰਜਾਬ ਅੰਦਰ ਪਿਛਲੇ ਤਿੰਨ ਮਹੀਨਿਆਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ...

ਪੂਰੀ ਖ਼ਬਰ »

250 ਦਿਵਿਆਂਗਜਨਾਂ ਨੇ ਕਰਵਾਈ ਸਹਾਇਤਾ ਸਮੱਗਰੀ ਲਈ ਅਸੈਸਮੈਂਟ - ਡਿਪਟੀ ਕਮਿਸ਼ਨਰ

ਬਾਘਾ ਪੁਰਾਣਾ, 6 ਜੁਲਾਈ (ਕਿ੍ਸ਼ਨ ਸਿੰਗਲਾ) - ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਉੱਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਅਲਿਮਕੋ ਵਲੋਂ ਦਿਵਿਆਂਗਜਨਾਂ ਨੂੰ ਵੱਖ-ਵੱਖ ਸਹਾਇਤਾ ਸਮਗਰੀ ਮੁਹੱਈਆ ਕਰਵਾਉਣ ਲਈ ਅਸੈਸਮੈਂਟ ਕੈਂਪਾਂ ਦੀ ਸ਼ੁਰੂਆਤ ਕੀਤੀ | ਦੂਸਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX