ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਫਿਰੋਜ਼ਪੁਰ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਦਸਵੀਂ ਜਮਾਤ ਦਾ ਨਤੀਜਾ ਵੱਖ-ਵੱਖ ਸਕੂਲਾਂ ਦੇ ਨਤੀਜੇ ਰਹੇ ਸ਼ਾਨਦਾਰ

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਕੁੱਲਗੜ੍ਹੀ, 6 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜ੍ਹੀ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਦਲਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ 69 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਗੁਰਲੀਨ ਕੌਰ ਨੇ 96.46 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਹਰਮਨਦੀਪ ਕੌਰ ਨੇ 96.15 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਕਿਰਨਦੀਪ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮਨਦੀਪ ਕੌਰ ਨੇ 95.84 ਫ਼ੀਸਦੀ, ਪ੍ਰਵੀਨ ਕੌਰ ਨੇ 95.84 ਫ਼ੀਸਦੀ, ਸਹਿਜਪ੍ਰੀਤ ਸਿੰਘ ਨੇ 95.69 ਫ਼ੀਸਦੀ, ਐਸ਼ਮੀਨ ਕੌਰ ਨੇ 95.53 ਫ਼ੀਸਦੀ, ਅਨੂਜੋਤ ਕੌਰ ਨੇ 95.23 ਫ਼ੀਸਦੀ, ਰੁਬਲਪ੍ਰੀਤ ਕੌਰ ਨੇ 94.61 ਫ਼ੀਸਦੀ, ਏਕਨੂਰ ਕੌਰ ਨੇ 94.61 ਫ਼ੀਸਦੀ, ਜਸਮੋਲਦੀਪ ਕੌਰ ਨੇ 94.30 ਫ਼ੀਸਦੀ, ਮੁਸਕਾਨ ਨੇ 94.15 ਫ਼ੀਸਦੀ, ਨਵਜੋਤ ਕੌਰ ਨੇ 94 ਫ਼ੀਸਦੀ, ਮਨਵੀਰ ਕੌਰ ਨੇ 94 ਫ਼ੀਸਦੀ, ਨਵਦੀਪ ਕੌਰ ਨੇ 94 ਫ਼ੀਸਦੀ, ਰਿਚਾ ਨੇ 94 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਦਲਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ 30 ਵਿਦਿਆਰਥੀ 90 ਫ਼ੀਸਦੀ ਤੋਂ ਉਪਰ, 21 ਵਿਦਿਆਰਥੀ 80 ਫ਼ੀਸਦੀ ਤੋਂ ਉਪਰ ਅਤੇ ਬਾਕੀ ਸਾਰੇ ਦੇ ਸਾਰੇ 18 ਵਿਦਿਆਰਥੀ 75 ਫ਼ੀਸਦੀ ਤੋਂ ਉਪਰ ਅੰਕ ਹਾਸਲ ਕਰਕੇ ਪਾਸ ਹੋਏ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਚੇਅਰਮੈਨ ਫ਼ਤਹਿ ਸਿੰਘ ਬਰਾੜ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |
ਡੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਡੀ.ਸੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਲੂ ਕਾ ਮੋੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਰਾਕੇਸ਼ ਰਾਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਿਰਮਲਾ ਰਾਣੀ ਪਹਿਲੇ ਸਥਾਨ, ਸੰਜਨਾ ਦੂਸਰਾ ਸਥਾਨ, ਮੁਸਕਾਨ ਤੀਸਰਾ ਸਥਾਨ ਅਤੇ ਬਾਕੀ ਸਾਰੇ ਵਿਦਿਆਰਥੀਆਂ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ ਤੇ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਮੌਕੇ ਸਕੂਲ ਮੈਨੇਜਰ ਤਿਲਕ ਰਾਜ ਨੇ ਵਿਦਿਆਰਥੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਵਿਦਿਆਰਥੀਆਂ ਦੀ ਇਸ ਕਾਮਯਾਬੀ ਪਿੱਛੇ ਸਕੂਲ ਵਿਚ ਪੜ੍ਹਾਉਣ ਵਾਲੇ ਅਧਿਆਪਕ ਸਟਾਫ਼ ਦਾ ਹੱਥ ਹੈ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਰਾਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਸਰਕਾਰੀ ਹਾਈ ਸਕੂਲ ਪਿੰਡੀ ਦਾ ਨਤੀਜਾ ਸ਼ਾਨਦਾਰ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ)-ਸਿੱਖਿਆ ਬੋਰਡ ਪੰਜਾਬ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਪਿੰਡੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਹੋਇਆਂ ਸਕਾਊਟ ਮਾਸਟਰ ਸੰਦੀਪ ਕੰਬੋਜ ਨੇ ਕਿਹਾ ਕਿ ਮੁੱਖ ਅਧਿਆਪਕ ਦੀਪਕ ਗਾਂਧੀ ਦੀ ਰਹਿਨੁਮਾਈ ਹੇਠ ਸਾਰੇ ਸਟਾਫ਼ ਮੈਂਬਰਾਂ ਦੀ ਮਿਹਨਤ ਸਦਕਾ ਹੀ ਦਸਵੀਂ ਜਮਾਤ ਦੇ ਨਤੀਜੇ ਵਿਚ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰਕੇ ਮੱਲਾ ਮਾਰੀਆਂ ਹਨ | ਮੁੱਖ ਅਧਿਆਪਕ ਦੀਪਕ ਗਾਂਧੀ ਅਤੇ ਸਮੂਹ ਸਟਾਫ਼ ਵੱਲੋਂ ਦਸਵੀਂ ਜਮਾਤ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟੈਲੀਫ਼ੋਨ ਕਰਕੇ ਮੁਬਾਰਕਬਾਦ ਦਿੱਤੀ ਅਤੇ ਉਸ ਤੋਂ ਬਾਅਦ ਵਿਸ਼ੇਸ਼ ਪ੍ਰੋਗਰਾਮ ਕਰਕੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਪਿ੍ਅੰਕਾ ਰਾਣੀ ਨੇ 650 'ਚੋਂ 617 ਅੰਕ ਹਾਸਲ ਕਰਕੇ ਪਹਿਲਾਂ, ਜੈਸਮੀਨ ਨੇ 592 ਅੰਕ ਹਾਸਲ ਕਰਕੇ ਦੂਸਰਾ, ਜਗਮੀਤ ਕੌਰ ਅਤੇ ਲਖਵੀਰ ਸਿੰਘ ਨੇ 588 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਮੁੱਖ ਅਧਿਆਪਕ ਦੀਪਕ ਗਾਂਧੀ, ਸੰਦੀਪ ਕੰਬੋਜ, ਸਨਮ ਨੱਢਾ, ਬਲਵਿੰਦਰ ਸਿੰਘ, ਰਵੀ ਕੁਮਾਰ, ਸੁਬੇਗ ਸਿੰਘ, ਪਰਮਿੰਦਰ ਕੌਰ, ਗਗਨ, ਸੋਨੀਆ, ਨੀਲਮ ਰਾਣੀ, ਕੁਮਾਰੀ ਨੀਲਮ ਰਾਣੀ, ਦਿਕਸ਼ਾ, ਨਵਨੀਤ ਕੌਰ, ਸੀਮਾ ਰਾਣੀ, ਰੇਖਾ ਰਾਣੀ, ਅਨੀਸ਼ਾ ਰਾਣੀ, ਚਰਨਜੀਤ ਕੌਰ ਅਤੇ ਗੁਰਵਿੰਦਰ ਕੌਰ ਹਾਜ਼ਰ ਸਨ |
ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦਾ ਨਤੀਜਾ ਸ਼ਾਨਦਾਰ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ)-ਦਸਵੀਂ ਸ਼੍ਰੇਣੀ ਦੇ ਐਲਾਨੇ ਨਤੀਜਿਆਂ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦਾ ਨਤੀਜਾ ਸ਼ਾਨਦਾਰ ਰਿਹਾ, ਸਕੂਲ ਦੇ ਸਾਰੇ ਵਿਦਿਆਰਥੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ | ਕਾਜਲ ਨੇ 92.6 ਪ੍ਰਤੀਸ਼ਤ, ਪਰਮਜੀਤ ਕੁਮਾਰ ਨੇ 90.4 ਪ੍ਰਤੀਸ਼ਤ, ਰੋਹਿਤ ਕੰਬੋਜ ਨੇ 85.6 ਪ੍ਰਤੀਸ਼ਤ, ਮੁਸਕਾਨ ਨੇ 84.1 ਪ੍ਰਤੀਸ਼ਤ, ਕਰਿਕਸ਼ਾ 83.5 ਪ੍ਰਤੀਸ਼ਤ, ਸੁਖਮਨਦੀਪ ਕੌਰ ਨੇ 82.9 ਪ੍ਰਤੀਸ਼ਤ, ਅਖਿਲੇਸ਼ ਕੁਮਾਰ ਨੇ 82.7 ਪ੍ਰਤੀਸ਼ਤ, ਮਮਤਾ ਨੇ 82.1 ਪ੍ਰਤੀਸ਼ਤ, ਗੌਤਮ ਅਤੇ ਦਵਿੰਦਰ ਸਿੰਘ ਨੇ 81.2 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
ਐੱਸ.ਐੱਸ. ਮੈਮੋਰੀਅਲ ਪਬਲਿਕ ਸਕੂਲ ਕੱਸੋਆਣਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਐੱਸ.ਐੱਸ. ਮੈਮੋਰੀਅਲ ਸਕੂਲ ਕੱਸੋਆਣਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਚੇਅਰਮੈਨ ਕੰਵਲਜੀਤ ਸਿੰਘ ਅਤੇ ਪਿ੍ੰਸੀਪਲ ਰਵਿੰਦਰ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਕੁਲ 84 ਵਿਦਿਆਰਥੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਗੁਰਲੀਨ ਕੌਰ ਨੇ 92.77 ਫ਼ੀਸਦੀ, ਮਨਵੀਰ ਕੌਰ ਨੇ 92.31 ਫ਼ੀਸਦੀ, ਸੁਖਮਨਪ੍ਰੀਤ ਕੌਰ ਨੇ 91.69 ਫ਼ੀਸਦੀ, ਅੰਮਿ੍ਤਪਾਲ ਕੌਰ ਨੇ 91.08 ਫ਼ੀਸਦੀ, ਖੁਸ਼ਪ੍ਰੀਤ ਕੌਰ ਨੇ 91.08 ਫ਼ੀਸਦੀ, ਗੁਰਵਿੰਦਰ ਸਿੰਘ ਨੇ 90.62 ਫ਼ੀਸਦੀ, ਨਵਜੋਤ ਕੌਰ ਨੇ 90.15 ਫ਼ੀਸਦੀ ਅਤੇ ਰੋਬਨਪ੍ਰੀਤ ਕੌਰ ਨੇ 90.15 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਸਟਾਫ਼ ਪੱਲਵੀ, ਨਵਕਿਰਨ, ਕੰਵਲਜੀਤ, ਸ਼ਹਿਨਾਜ਼, ਅਜੀਤ ਸਿੰਘ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਰਣਜੋਧ ਸਿੰਘ, ਹਰਸ਼ਵਿੰਦਰ ਸਿੰਘ ਆਦਿ ਨੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਲੈਣ 'ਤੇ ਮੁਬਾਰਕਾਂ ਦਿੱਤੀਆਂ | ਚੇਅਰਮੈਨ ਕੰਵਲਜੀਤ ਸਿੰਘ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਇਸ ਦਾ ਸਿਹਰਾ ਆਪਣੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ |
ਸਵੀਂ ਦੇ ਨਤੀਜਿਆਂ 'ਚ ਬਸਤੀ ਬੇਲਾ ਸਿੰਘ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਆਰਿਫ਼ ਕੇ, (ਬਲਬੀਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਵਿਦਿਆਰਥੀਆਂ ਵਲੋਂ ਦਸਵੀਂ ਦੇ ਨਤੀਜਿਆਂ 'ਚ ਕੀਤੀ ਗਈ ਸ਼ਾਨਦਾਰ ਕਾਰਗੁਜ਼ਾਰੀ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਚਮਕੌਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੋਮਲ ਅਰੋੜਾ ਦੀ ਰਹਿਨੁਮਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੇ ਦਸਵੀਂ ਜਮਾਤ 'ਚ ਕੁਲ 30 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਪਲਕਦੀਪ ਕੌਰ ਨੇ ਸਟੇਟ ਪੱਧਰ ਦੀ ਮੈਰਿਟ ਵਿਚ ਨੌਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਹੀ ਸਕੂਲ ਦੇ ਬਾਕੀ ਵਿਦਿਆਰਥੀਆਂ ਦੇ ਨਤੀਜੇ ਵੀ ਸ਼ਾਨਦਾਰ ਰਹੇ, ਜਿਨ੍ਹਾਂ 'ਚ ਚਾਰ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ 'ਚ ਕਮਲਜੀਤ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮੀਨੂੰ ਕਪੂਰ, ਗੀਤਿਕਾ, ਰਣਜੀਤ ਕੌਰ, ਸੁਖਪ੍ਰੀਤ ਨੇ ਵੀ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ | ਗਰਾਮਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਫ਼ਿਰੋਜ਼ਪੁਰ, (ਜਸਵਿੰਦਰ ਸਿੰਘ ਸੰਧੂ)-ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਮੈਡਮ ਸੋਨੀਆ ਰਾਣਾ ਨੇ ਦੱਸਿਆ 2021-22 ਦੇ ਸੈਸ਼ਨ ਦੌਰਾਨ ਸਕੂਲ ਦੇ ਕੁੱਲ 55 ਵਿਦਿਆਰਥੀਆਂ ਨੇ 10ਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀਆ ਨੇ ਬਹੁਤ ਵਧੀਆ ਅੰਕ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਮੈਡਮ ਸੋਨੀਆ ਰਾਣਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਦੇਵ ਸ਼ਰਮਾ ਪੁੱਤਰ ਸੁਭਾਸ਼ ਸ਼ਰਮਾ ਨੇ 650 ਵਿਚੋਂ 616 ਅੰਕ ਹਾਸਲ ਕੀਤੇ, ਮੁਸਕਾਨ ਪੁੱਤਰੀ ਹਾਮਿਦ ਖ਼ਾਨ ਨੇ 650 ਵਿਚੋਂ 572 ਨੰਬਰ ਪ੍ਰਾਪਤ ਕੀਤੇ, ਸੁਨੇਹਾ ਪੁੱਤਰੀ ਸੋਹਣ ਲਾਲ ਨੇ 650 ਵਿਚੋਂ 570 ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਕੁਨਾਲ, ਅਰਜੁਨ ਅਤੇ ਸ਼ਿਵਾਨੀ ਨੇ 82-82 ਪ੍ਰਤੀਸ਼ਤ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਸਟਾਫ਼ ਨੇ ਬੱਚਿਆਂ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਇੰਦੂ ਸ਼ਰਮਾ, ਹਨੀਸ਼ਾ, ਸੰਗੀਤਾ, ਆਨੀਸ਼ਾ, ਕਿਰਨ ਸ਼ਰਮਾ, ਟਵਿੰਕਲ ਅਤੇ ਤਨੂਜਾ ਅਗਰਵਾਲ ਆਦਿ ਹੀ ਹਾਜ਼ਰ ਸਨ |

ਨਸ਼ੇ ਨੂੰ ਠੱਲ੍ਹ ਪਾਉਣ 'ਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਨਸ਼ੇ ਦੇ ਦੈਂਤ ਨੇ ਨਿਗਲਿਆ 1 ਹੋਰ 6 ਫੁੱਟਾ ਨੌਜਵਾਨ, 2 ਧੀਆਂ ਦਾ ਸੀ ਬਾਪ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਬੇਸ਼ੱਕ ਪੰਜਾਬ ਅੰਦਰ ਸਰਕਾਰ ਤਾਂ ਬਦਲੀ, ਪਰ ਨਹੀਂ ਬਦਲਿਆ ਚਿੱਟੇ ਦਾ ਸ਼ਰੇਆਮ ਚੱਲਦਾ ਅਦਾਨ-ਪ੍ਰਦਾਨ, ਜੋ ਕਾਲ ਬਣ ਬਜ਼ੁਰਗ ਮਾਪਿਆਂ ਦਾ ਆਸਰਾ ਨੌਜਵਾਨ ਪੁੱਤਰ ਅਤੇ ਨਿੱਕੇ-ਨਿੱਕੇ ਵਿਲਕਦੇ ਬੱਚਿਆਂ ਦੇ ਸਿਰਾਂ ਤੋਂ ...

ਪੂਰੀ ਖ਼ਬਰ »

ਸਰਹੰਦ ਫੀਡਰ ਨਹਿਰ ਦੇ ਪੁਲ ਦੀਆਂ ਟੁੱਟੀਆਂ ਗਰਿੱਲਾਂ ਦੇ ਰਹੀਆਂ ਵੱਡੇ ਜਾਨੀ ਹਾਦਸੇ ਨੂੰ ਸੱਦਾ

ਖੋਸਾ ਦਲ ਸਿੰਘ, 6 ਜੁਲਾਈ (ਮਨਪ੍ਰੀਤ ਸਿੰਘ ਸੰਧੂ)-ਮਾਝੇ ਨੂੰ ਮਾਲਵੇ ਸਮੇਤ ਵੱਖ-ਵੱਖ ਸੂਬਿਆਂ ਤੱਕ ਰਾਹਗੀਰਾਂ ਨੂੰ ਪਹੁੰਚਾਉਣ ਵਾਲੀ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ ਹਮੇਸ਼ਾ ਹੀ ਸਰਕਾਰਾਂ ਅਤੇ ਉੱਚ ਅਧਿਕਾਰੀਆਂ ਦੀ ਅਣਦੇਖੀ ਦਾ ਸ਼ਿਕਾਰ ਰਹੀ ਹੈ | ਭਾਵੇਂ ਸੜਕ ...

ਪੂਰੀ ਖ਼ਬਰ »

ਬਿਨਾਂ ਰੇਲ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਰੇਲ ਵਿਭਾਗ ਨੇ ਕੱਸਿਆ ਸ਼ਿਕੰਜਾ

ਫ਼ਿਰੋਜ਼ਪੁਰ, 6 ਜੁਲਾਈ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਡਵੀਜ਼ਨ ਅੰਦਰ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਸ਼ਿਕੰਜਾ ਕੱਸਦੇ ਹੋਏ ਟਿਕਟ ਚੈਕਿੰਗ ਟੀਮ ਵਲੋਂ ਰੇਲ ਗੱਡੀਆਂ ਅੰਦਰ ਲਗਾਤਾਰ ਟਿਕਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਮਮਦੋਟ, (ਸੁਖਦੇਵ ਸਿੰਘ ਸੰਗਮ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦਾ ਦਸਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੀ ਵਿਦਿਆਰਥਣ ਪਿੰਕੀ ਪੁੱਤਰੀ ਸ੍ਰੀ ਰੂਪ ਸਿੰਘ ਮਾਤਾ ਸ੍ਰੀਮਤੀ ਪਰਮਜੀਤ ਕੌਰ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਨੇ 650 'ਚੋਂ 632 ...

ਪੂਰੀ ਖ਼ਬਰ »

ਪਰਿਵਾਰਕ ਵਿਉਂਤਬੰਦੀ ਅਪਣਾ ਕੇ ਆਪਣੇ ਪਰਿਵਾਰ, ਸਮਾਜ ਅਤੇ ਰਾਸ਼ਟਰ ਨੂੰ ਬਣਾਓ ਖ਼ੁਸ਼ਹਾਲ- ਸਿਵਲ ਸਰਜਨ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)- ਦਿਨੋ-ਦਿਨ ਤੇਜ਼ੀ ਨਾਲ ਵੱਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਸੰਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ੀਰਾ ਪਹੁੰਚਣ 'ਤੇ ਸਿਮਰਨਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ

ਜ਼ੀਰਾ, 6 ਜੁਲਾਈ (ਮਨਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਣੀ ਚੋਣ ਦੌਰਾਨ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਹੱਕ ਵਿਚ ਵੋਟਾਂ ਪਾ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਕਾਂਗਰਸ, ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਬਾਦਲਾਂ ਦਾ ਰਾਜ ...

ਪੂਰੀ ਖ਼ਬਰ »

ਪਿੰਡ ਪੋਜੋ ਕੇ ਉਤਾੜ ਵਿਖੇ ਅਗਨੀਪਥ ਯੋਜਨਾ ਸੰਬੰਧੀ ਕੈਂਪ ਲਗਾਇਆ

ਮਮਦੋਟ, 6 ਜੁਲਾਈ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਦੇ ਪਿੰਡ ਪੋਜੋ ਕੇ ਉਤਾੜ ਤੋਂ ਸਟੇਟ ਐਵਾਰਡੀ ਵਿਕਰਮਜੀਤ ਸਿੰਘ ਦੇ ਉਦਮ ਸਦਕਾ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਵਿਖੇ ਅਗਨੀਪਥ ਯੋਜਨਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਆਰਮੀ ਦੇ 21 ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਵਫ਼ਦ ਨੇ ਡੀ.ਸੀ. ਫ਼ਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 6 ਜੁਲਾਈ (ਕੁਲਬੀਰ ਸਿੰਘ ਸੋਢੀ)-ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਵਿਚ ਇਕ ਮੰਗ ਪੱਤਰ ਡੀ.ਸੀ. ਫ਼ਿਰੋਜ਼ਪੁਰ ਅੰਮਿ੍ਤ ਸਿੰਘ ਨੂੰ ਦਿੱਤਾ ਤੇ ਮੰਗ ਕੀਤੀ ਕਿ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਭਗਤ ਸੈਨ ਦੇ ਜਨਮ ਦਿਹਾੜੇ ਮੌਕੇ ਸਮਾਗਮ

ਜ਼ੀਰਾ, 6 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸੈਨ ਸਮਾਜ ਦੇ ਗੁਰੂ ਸ਼ੋ੍ਰਮਣੀ ਭਗਤ ਸ੍ਰੀ ਸੈਨ ਜੀ ਦੇ ਜਨਮ ਦਿਹਾੜੇ ਮੌਕੇ ਸੈਨ ਸਭਾ ਜ਼ੀਰਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਪਿੱਪਲ ਸਿੰਘ ਅਗਵਾਈ ਹੇਠ ਥਾਣਾ ਸਿਟੀ ਜ਼ੀਰਾ ਨਜ਼ਦੀਕ ਇੱਕ ਸਾਦਾ ਸਮਾਗਮ ਕਰਵਾ ਕੇ ...

ਪੂਰੀ ਖ਼ਬਰ »

ਐੱਸ.ਟੀ.ਐਫ. ਦੀ ਰਿਪੋਰਟ ਕੂੜ ਪ੍ਰਚਾਰ ਜ਼ਰੀਏ ਸਿਆਸਤ ਚਮਕਾਉਣ ਵਾਲਿਆਂ ਦੇ ਮੂੰਹ 'ਤੇ ਚਪੇੜ-ਅਕਾਲੀ ਆਗੂ

ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਬੇਅਦਬੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਐੱਸ.ਟੀ.ਐਫ ਦੀ ਰਿਪੋਰਟ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਪਾਕ ਸਾਫ਼ ਨਿਕਲੇ ਹਨ ਅਤੇ ਆਖੀਰ ਸੱਚਾਈ ਸਾਹਮਣੇ ਆਉਣ ਨਾਲ ਕੂੜ ਪ੍ਰਚਾਰ ਜ਼ਰੀਏ ਆਪਣੀ ਸਿਆਸਤ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਐਫ. ਸੀ. ਆਈ. ਵਲੋਂ ਫੋਰਟੀਫਾਈਡ ਚਾਵਲ ਸੰਬੰਧੀ ਵਰਕਸ਼ਾਪ

ਤਲਵੰਡੀ ਭਾਈ, 6 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਖੁਰਾਕ ਨਿਗਮ ਵਲੋਂ ਸਥਾਨਕ ਐਫ.ਸੀ.ਆਈ ਡੀਪੂ ਵਿਖੇ ਫੋਰਟੀਫਾਈਡ ਚਾਵਲ ਸੰਬੰਧੀ ਵਰਕਸ਼ਾਪ ਲਗਾਈ, ਜਿਸ ਵਿਚ ਐਫ.ਸੀ.ਆਈ ਦੇ ਜ਼ਿਲ੍ਹਾ ਮੈਨੇਜਰ (ਕੁਆਲਿਟੀ) ਅਨਿਲ ਕੁਮਾਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਬਾਬਾ ਪੀਰ ਬਿਲਾਵਰ ਵਿਖੇ ਸਾਲਾਨਾ ਮੇਲਾ ਮਨਾਇਆ

ਫ਼ਿਰੋਜ਼ਪੁਰ, 6 ਜੁਲਾਈ (ਰਾਕੇਸ਼ ਚਾਵਲਾ)-ਬਾਬਾ ਪੀਰ ਬਿਲਾਵਰ ਪਿੰਡ ਖਲਚੀਆਂ ਕਦੀਮ ਵਿਖੇ ਸਾਲਾਨਾ ਮੇਲਾ ਮਨਾਇਆ ਗਿਆ, ਜਿਸ 'ਚ ਰੰਗਾਰੰਗ ਪ੍ਰੋਗਰਾਮ ਸਰਬਜੀਤ ਬੁੱਗਾ ਤੇ ਨਾਲ ਬੀਬਾ ਮਨਪ੍ਰੀਤ ਬੱੁਗਾ ਚਾਚੀ ਨੇ ਖ਼ੂਬ ਰੰਗ ਬੰਨਿ੍ਹਆ ਤੇ ਇਲਾਕੇ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਮੂੰਗੀ 'ਤੇ ਮੁਆਵਜ਼ਾ ਦੇਣ ਨਾਲ ਕਿਸਾਨਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਇਆ ਪ੍ਰਪੱਕ-ਹਕੂਮਤ ਵਾਲਾ

ਤਲਵੰਡੀ ਭਾਈ, 6 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਐਮ.ਐੱਸ.ਪੀ ਤੋਂ ਘੱਟ ਰੇਟ 'ਤੇ ਮੂੰਗੀ ਵਿਕਣ ਨਾਲ ਪੈਣ ਵਾਲੇ ਘਾਟੇ ਨੂੰ ਪੂਰਨ ਲਈ ਮੁਆਵਜ਼ਾ ਦੇਣ ਦਾ ਐਲਾਨ ਕਰਕੇ ਕਿਸਾਨਾਂ ਦੇ ਦਿਲ ਜਿੱਤ ਲਏ ਹਨ, ਜਿਸ ਨਾਲ ...

ਪੂਰੀ ਖ਼ਬਰ »

ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੈਅੰਤੀ ਮਨਾਈ

ਗੁਰੂਹਰਸਹਾਏ, 6 ਜੁਲਾਈ (ਕਪਿਲ ਕੰਧਾਰੀ)-ਭਾਰਤੀ ਜਨਤਾ ਪਾਰਟੀ ਮੰਡਲ ਗੁਰੂਹਰਸਹਾਏ ਵਲੋਂ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜਨਮ ਜੈਅੰਤੀ ਮਨਾਈ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਗਿਰਧਰ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਆਈ.ਟੀ.ਆਈ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸਥਾਨਕ ਆਈ.ਟੀ.ਆਈ ਵਿਖੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਯੂਨੀਅਨ ਦੀ ਮੀਟਿੰਗ

ਤਲਵੰਡੀ ਭਾਈ, 6 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸੇਵਾ ਮੁਕਤ ਕਰਮਚਾਰੀ ਯੂਨੀਅਨ ਦੀ ਮੀਟਿੰਗ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਮਰ ਸਿੰਘ ਕਲਸੀ, ਮਲਕੀਤ ਸਿੰਘ ਭੋਲੂ ਵਾਲਾ, ਸੱਜਣ ਸਿੰਘ, ਸ਼ੰਭੂ ਦਿਆਲ, ...

ਪੂਰੀ ਖ਼ਬਰ »

ਮਚਾਕੀ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਬਾ) - ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਪੁਲਿਸ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗੂਰਕ ਕਰਨ, ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਿੰਡ ਮਚਾਕੀ ਕਲਾਂ ਵਿਖੇ ਮਿੰਨੀ ਜੰਗਲ ਦੀ ਸ਼ੁਰੂਆਤ

ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਜਾ) - ਵਾਤਾਵਰਨ ਦੇ ਸੁਧਾਰ ਅਤੇ ਵਧੀਆ ਆਬੋ ਹਵਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਕਾਬੂ ਹੇਠ ਕੀਤਾ ਜਾ ਸਕੇ | ਇਹ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ ਦੀ ਸਥਾਪਨਾ ਦੇ 50 ਸਾਲਾਂ ਨੂੰ ਸਮਰਪਿਤ 50 ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ-ਸੰਧਵਾਂ

ਕੋਟਕਪੂਰਾ, 6 ਜੁਲਾਈ (ਮੇਘਰਾਜ) - ਫ਼ਰੀਦਕੋਟ ਜ਼ਿਲੇ੍ਹ ਦੀ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਪਾਵਰਕਾਮ ਦੀ ਟਾਲ-ਮਟੋਲ ਦੀ ਨੀਤੀ ਖ਼ਿਲਾਫ਼ ਕੀਤੀ ਰੋਸ ਰੈਲੀ

ਫ਼ਾਜ਼ਿਲਕਾ, 6 ਜੁਲਾਈ (ਦਵਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਫ਼ਾਜ਼ਿਲਕਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਪੰਜਾਬ ਸਰਕਾਰ ਅਤੇ ਪਾਵਰਕਾਮ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਖ਼ਿਲਾਫ਼ ਪਾਵਰਕਾਮ ਮੰਡਲ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

10 ਲੱਖ ਡਰੱਗ ਮਨੀ ਅਤੇ 25 ਗਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਕੋਟਕਪੂਰਾ, 6 ਜੁਲਾਈ (ਮੋਹਰ ਸਿੰਘ ਗਿੱਲ) - ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ, ਜਦ ਜ਼ਿਲ੍ਹਾ ਫ਼ਰੀਦਕੋਟ ਦੀ ਪੁਲਿਸ ਨੇ 10 ਲੱਖ, 900 ਰੁਪਏ ਡਰੱਗ ਮਨੀ, 25 ਗਰਾਮ ਹੈਰੋਇਨ, 12 ਮੋਬਾਈਲ ਫ਼ੋਨਾਂ ਸਮੇਤ ਹਨੀ ਸਿੰਘ ਪਿੰਡ ਬੁਰਜ ਮਸਤਾ, ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦਾ ਤਲਵੰਡੀ ਭਾਈ ਪਹੁੰਚਣ ਤੇ ਕੀਤਾ ਸਵਾਗਤ

ਤਲਵੰਡੀ ਭਾਈ, 6 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸੰਗਰੂਰ ਤੋਂ ਜ਼ਿਮਣੀ ਚੋਣ ਜਿੱਤ ਉਪਰੰਤ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ, ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਦੀ ਯਾਦ 'ਚ ਮੇਲਾ ਕਰਵਾਇਆ

ਗੋਲੂ ਕਾ ਮੋੜ, 6 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਸਰਹੱਦੀ ਖੇਤਰ ਦੇ ਪਿੰਡ ਗੱਟੀ ਅਜੈਬ ਸਿੰਘ ਵਾਲੀ ਵਿਖੇ ਬਾਬਾ ਕਾਲਾ ਮਹਿਰ ਸੰਧੂ ਦੀ ਯਾਦ ਵਿਚ ਜੋੜ ਮੇਲਾ ਲਗਾਇਆ ਗਿਆ | ਮੇਲੇ ਵਿਚ ਗਾਇਕ ਬਲਕਾਰ ਅਣਖੀਲਾ ਅਤੇ ਬੀਬਾ ਗੁਲਸ਼ਨ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਤੰਤੀ ਸਾਜ਼ਾਂ ਦੀ ਸੰਗੀਤ ਅਕੈਡਮੀ ਅਤੇ ਭਾਈ ਮਰਦਾਨਾ ਯਾਦਗਾਰ ਜਲਦ ਕੀਤੀ ਜਾਵੇਗੀ ਆਰੰਭ-ਭੁੱਲਰ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਭਾਈ ਮਰਦਾਨਾ ਤੰਤੀ ਸਾਜ਼ਾਂ ਦੀ ਸੰਗੀਤ ਅਕੈਡਮੀ ਦਾ ਨੀਂਹ ਪੱਥਰ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਜਲਦ ਰੱਖਣਗੇ, ਜਿਸ ਸੰਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਵਿਸ਼ਵ ਭਾਈ ਮਰਦਾਨਾ ...

ਪੂਰੀ ਖ਼ਬਰ »

ਭਗਤ ਭਜਨ ਸੁਸਾਇਟੀ ਨੇ ਕਰਵਾਇਆ ਸਮਾਗਮ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਨਾਤਨ ਧਰਮ ਪ੍ਰਚਾਰ ਸੁਸਾਇਟੀ ਵਲੋਂ ਸਨਾਤਨ ਧਰਮ ਦੇ ਪ੍ਰਚਾਰ ਸੰਬੰਧੀ ਚਲਾਈਆਂ ਗਤੀਵਿਧੀਆਂ ਦੌਰਾਨ ਧਰਮਪਾਲ ਬਾਂਸਲ ਦੇ ਗ੍ਰਹਿ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸੰਤ ਵਾਗੀਸ ਸਵਰੂਪ ਹਰਿਦੁਆਰ ਵਾਲਿਆਂ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਜੂਨੋਸਿਸ ਦਿਵਸ ਮਨਾਇਆ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਜਾਗਰੂਕਤਾ ਸਮਾਗਮ ਕਰਵਾ ਕੇ ਵਿਸ਼ਵ ਜੂਨੋਸਿਸ ਦਿਵਸ ਮਨਾਇਆ ਗਿਆ ਤੇ ਜਾਨਵਰਾਂ ਤੋਂ ਮਨੁੱਖਾਂ ਨੂੰ ਲੱਗਦੇ ...

ਪੂਰੀ ਖ਼ਬਰ »

11 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੱਲਾਂਵਾਲਾ, 6 ਜੁਲਾਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇੰਸਪੈਕਟਰ ਮੰਗਲ ਸਿੰਘ ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 6 ਜੁਲਾਈ (ਕਪਿਲ ਕੰਧਾਰੀ)-ਠਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਪਿੰਡ ਦੋਨਾ ਭੱਦਰੋ ਵਿਖੇ ਇਕ ਵਿਅਕਤੀ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਔਰਤਾਂ ਸਮੇਤ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਜਸਪਾਲ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਈ ਪ੍ਰੇਮ ਸਿੰਘ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਨੈਨਸੀ ਦਾ ਸਨਮਾਨ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਨੈਨਸੀ ਰਾਣੀ ਪੁੱਤਰੀ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਅੱਵਲ ਰਹੀ ਵਿਦਿਆਰਥਣ ਨੈਨਸੀ ਰਾਣੀ ਦਾ ਡੀ.ਟੀ.ਐੱਫ ਅਤੇ ਬੀ.ਐੱਡ ਫ਼ਰੰਟ ਵਲੋਂ ਸਨਮਾਨ

ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ 'ਚ ਪੰਜਾਬ ਭਰ 'ਚੋਂ ਅੱਵਲ ਸਥਾਨ ਹਾਸਲ ਕਰਨ ਵਾਲੀ ਨੈਨਸੀ ਰਾਣੀ ਵਿਦਿਆਰਥਣ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਲੋਂ ਮਾਰੀਆਂ ਮੱਲਾਂ ਦਾ ਸਵਾਗਤ ਅਤੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਹੇਠ 3 ਖ਼ਿਲਾਫ਼ ਮੁਕੱਦਮਾ ਦਰਜ

ਕੁੱਲਗੜ੍ਹੀ, 6 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਜਬਰ ਜਨਾਹ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੀੜਤ ਮਹਿਲਾ ਨੇ ਐੱਸ.ਆਈ ਪਰਮਜੀਤ ਕੌਰ ਕੋਲ ਲਿਖਾਏ ਬਿਆਨ ਵਿਚ ਦੱਸਿਆ ਕਿ ਉਹ ਫ਼ਿਰੋਜ਼ਪੁਰ ਛਾਉਣੀ ਵਿਖੇ ਲਾਈਟਾਂ ...

ਪੂਰੀ ਖ਼ਬਰ »

23 ਗ੍ਰਾਮ ਹੈਰੋਇਨ, 9 ਹਜ਼ਾਰ ਨਸ਼ਾ ਵੱਟਤ ਤੇ ਕੰਪਿਊਟਰ ਕੰਡਾ ਬਰਾਮਦ

ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਵੇਚਦੇ ਪਤੀ-ਪਤਨੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 23 ਗ੍ਰਾਮ ਹੈਰੋਇਨ, 9 ਹਜ਼ਾਰ ਰੁਪਏ ਨਸ਼ਾ ਵੱਟਤ ਤੇ ਕੰਪਿਊਟਰ ਕੰਡਾ ਬਰਾਮਦ ...

ਪੂਰੀ ਖ਼ਬਰ »

ਹੈਰੋਇਨ ਵੇਚਦੇ ਪਤੀ-ਪਤਨੀ ਚੜ੍ਹੇ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਵੇਚਦੇ ਪਤੀ-ਪਤਨੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 23 ਗ੍ਰਾਮ ਹੈਰੋਇਨ, 9 ਹਜ਼ਾਰ ਰੁਪਏ ਨਸ਼ਾ ਵੱਟਤ ਤੇ ਕੰਪਿਊਟਰ ਕੰਡਾ ਬਰਾਮਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX