ਤਾਜਾ ਖ਼ਬਰਾਂ


ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  18 minutes ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  21 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  35 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  40 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  about 1 hour ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 1 hour ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 1 hour ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 2 hours ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 2 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 4 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 4 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  1 minute ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 6 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਬਠਿੰਡਾ

ਰਿੰਗ ਰੋਡ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਗਏ ਅਧਿਕਾਰੀ ਲੋਕ ਰੋਹ ਕਾਰਨ ਬੇਰੰਗ ਮੁੜੇ

ਬਠਿੰਡਾ, 6 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਰਿੰਗ ਰੋਡ (ਕੈਂਟ ਰੋਡ) ਤੋਂ ਨਾਜਾਇਜ਼ ਕਬਜ਼ੇ ਛੁਡਾਉਣ 'ਚ ਅੱਜ ਫਿਰ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਅਧਿਕਾਰੀਆਂ ਨੂੰ ਸਥਾਨਕ ਲੋਕਾਂ ਤੇ ਕਿਸਾਨਾਂ-ਮਜ਼ਦੂਰਾਂ ਦੇ ਰੋਹ ਕਾਰਨ ਬੇਰੰਗ ਮੁੜਣਾ ਪਿਆ ਤੇ ਰੋਸ ਵਜੋਂ ਲੋਕਾਂ ਨੇ ਬੀ.ਡੀ.ਏ. ਦੇ ਦਫ਼ਤਰ ਸਾਹਮਣੇ ਮੁੱਖ ਮੰਤਰੀ ਦੀ ਅਰਥੀ ਸਾੜੀ | ਜ਼ਿਕਰਯੋਗ ਸਥਾਨਕ ਕੈਂਟ ਰਿੰਗ ਰੋਡ 'ਚ ਅੜਿੱਕਾ ਬਣੇ ਹੋਏ ਕੁੱਝ ਘਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਕਰਾਰ ਦਿੰਦੇ ਹੋਏ ਢਾਹੁਣ ਦੀ ਪਿਛਲੇ ਕਈ ਦਿਨਾਂ ਤੋਂ ਕਾਰਵਾਈ ਵਿੱਢੀ ਹੋਈ ਹੈ, ਪਰ ਸਬੰਧਤ ਲੋਕ ਇਨ੍ਹਾਂ ਘਰਾਂ ਦੇ ਮਾਲਕੀ ਹੱਕ ਜਿਤਾਅ ਕੇ ਘਰ ਢਾਹੁਣ ਦਾ ਵਿਰੋਧ ਕਰ ਰਹੇ ਹਨ | ਇਸ ਮਸਲੇ ਨੂੰ ਲੈ ਕੇ ਪੀੜਤ ਲੋਕਾਂ ਨੇ 'ਮਕਾਨ ਉਜਾੜਾ ਰੋਕੂ ਕਮੇਟੀ' ਬਣਾ ਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜਿਸ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡੱਟਵੀਂ ਹਮਾਇਤ ਕੀਤੀ ਜਾ ਰਹੀ ਹੈ | ਇਸ ਸੰਬੰਧੀ ਕਿਸਾਨ ਆਗੂ ਜਗਸੀਰ ਸਿੰਘ ਝੁੰਬਾ ਤੇ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਉਕਤ ਲੋਕਾਂ ਦੇ ਉਜਾੜੇ ਤੋਂ ਪਹਿਲਾਂ ਉਨ੍ਹਾਂ ਲਈ ਬਲਦਵੇਂ ਪੱਕੇ ਘਰਾਂ ਦੇ ਪ੍ਰਬੰਧ ਕਰਨ ਦੀ ਲੋੜ ਸੀ, ਪਰ ਪ੍ਰਸ਼ਾਸਨ ਵਲੋਂ ਜੋ ਘਰ ਮੁਹੱਈਆ ਕਰਵਾਏ ਜਾ ਰਹੇ ਹਨ ਉਹ ਬਹੁਤ ਛੋਟੇ ਹੋਣ ਕਾਰਨ ਰਹਿਣਯੋਗ ਨਹੀਂ | ਇਸੇ ਰੋਸ ਵਜੋਂ ਲੋਕ ਆਪਣੇ ਪੁਰਾਣੇ ਘਰ ਛੱਡਣ ਲਈ ਤਿਆਰ ਨਹੀਂ ਪਰ ਪ੍ਰਸ਼ਾਸਨ ਉਨ੍ਹਾਂ ਨੂੰ ਜਬਰੀ ਉਜਾੜਣਾ ਚਾਹੁੰਦਾ ਜੋ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕੱਲ੍ਹ ਵੀ ਵਧੀਕ ਡਿਪਟੀ ਕਮਿਸ਼ਨਰ ਨਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ 'ਚ ਹੋਈ ਮੀਟਿੰਗ ਬੇਸਿੱਟਾ ਰਹੀ ਤੇ ਅੱਜ ਵੀ ਪ੍ਰਸ਼ਾਸਨ ਨੇ 9 ਵਜੇ ਮੀਟਿੰਗ ਦਾ ਸਮਾਂ ਤੈਅ ਕੀਤਾ ਸੀ ਪਰ ਉਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਉਕਤ ਘਰ ਢਾਹੁਣ ਲਈ ਆ ਗਿਆ, ਜਿਸ ਦਾ ਡੱਟਵਾਂ ਵਿਰੋਧ ਕਰਕੇ ਵਾਪਸ ਮੋੜ ਦਿੱਤਾ ਗਿਆ | ਉਨ੍ਹਾਂ ਮੁੱਖ ਮੰਤਰੀ ਦੀ ਅਰਥੀ ਸਾੜਦੇ ਹੋਏ ਚੇਤਾਵਨੀ ਦਿੰਦੇ ਕਿਹਾ ਕਿ ਜਦੋਂ ਤੱਕ ਲੋਕਾਂ ਲਈ ਰਹਿਣਯੋਗ ਵਧੀਆ ਘਰਾਂ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉੱਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਉੱਧਰ ਕਬਜ਼ਾ ਹਾਸਿਲ ਕਰਨ ਲਈ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਕਤ ਜਗ੍ਹਾ ਵਿਚ ਨਾਜਾਇਜ਼ ਤੌਰ 'ਤੇ ਕਾਬਜ਼ ਲੋਕਾਂ ਦੇ ਰਹਿਣ ਲਈ ਬਲਦਵੇਂ ਤੌਰ 'ਤੇ ਫਲੈਟ ਅਲਾਟ ਕਰ ਦਿੱਤੇ ਗਏ ਹਨ ਤੇ ਸਿਰਫ ਇਕ ਪਰਿਵਾਰ ਹੀ ਰੌਲਾ ਪਾ ਰਿਹੈ | ਉਕਤ ਪਰਿਵਾਰ ਨੇ ਕਬਜ਼ਾ ਛੱਡਣ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ ਪਰ ਹੁਣ ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਗੁੰਮਰਾਹ ਕਰਕੇ ਮਾਮਲਾ ਉਲਝਾ ਰਿਹਾ ਹੈ | ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਨਸੀਹਤ ਦਿੰਦੇ ਕਿਹਾ ਕਿ ਉਹ ਕੁੱਝ ਗੁੰਮਰਾਹਕੁੰਨ ਲੋਕਾਂ ਤੋਂ ਸੁਚੇਤ ਰਹਿ ਕੇ ਦੇਸ਼ ਦੇ ਵਿਕਾਸ 'ਚ ਅੜਿੱਕਾ ਬਨਣ ਦੀ ਬਜਾਏ ਪ੍ਰਸ਼ਾਸਨ ਦਾ ਸਾਥ ਦੇਣ | ਦੋਵੇਂ ਦੇ ਆਹਮੋ-ਸਾਹਮਣੇ ਹੋਣ ਕਾਰਨ ਇਹ ਮਸਲਾ ਪ੍ਰਸ਼ਾਸਨ ਦੇ ਗਲ੍ਹੇ ਦੀ ਹੱਡੀ ਬਣਿਆ ਹੋਇਆ ਹੈ |

ਕਿਰਤੀ ਕਿਸਾਨ ਯੂਨੀਅਨ ਵਲੋਂ ਭਲਕੇ 'ਆਪ' ਦਫ਼ਤਰ ਦੇ ਘਿਰਾਓ ਦਾ ਐਲਾਨ

ਭੁੱਚੋ ਮੰਡੀ, 6 ਜੁਲਾਈ (ਪਰਵਿੰਦਰ ਸਿੰਘ ਜੌੜਾ)- ਕਿਰਤੀ ਕਿਸਾਨ ਯੂਨੀਅਨ ਵਲੋਂ 8 ਜੁਲਾਈ ਨੂੰ 'ਆਪ' ਦੇ ਸਥਾਨਕ ਦਫ਼ਤਰ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸੇ ਦੌਰਾਨ ਕੁਝ ਹੋਰ ਕਿਸਾਨ ਜਥੇਬੰਦੀਆਂ ਨੇ ਵੀ 'ਆਪ' ਖ਼ਿਲਾਫ਼ ਮੋਰਚਾ ਖੋਲ੍ਹਣ ਅਤੇ ਇਸ ਸੰਘਰਸ਼ ਵਿਚ ...

ਪੂਰੀ ਖ਼ਬਰ »

ਦਿਨ ਦਿਹਾੜੇ ਦੁੁਕਾਨ ਤੋਂ ਮੋਬਾਈਲ ਚੁੱਕ ਕੇ ਲੈ ਜਾਣ ਵਾਲਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ

ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਦਸਮੇਸ਼ ਮਾਰਕਿਟ ਵਿਚ ਕਿ੍ਸ਼ਨਾ ਮੋਬਾਈਲ ਸਟੋਰ ਨਾਂ ਦੀ ਦੁਕਾਨ ਤਾੋ ਬੀਤੇ ਦਿਨੀਂ ਦਿਨ ਦਿਹਾੜੇ ਮੋਬਾਈਲ ਚੁੱਕ ਕੇ ਭੱਜਣ ਵਾਲੇ ਕਥਿਤ ਦੋਸ਼ੀ ਨੌਜਵਾਨ ਨੂੰ ਤਲਵੰਡੀ ਸਾਬੋ ਪੁਲਿਸ ...

ਪੂਰੀ ਖ਼ਬਰ »

ਕੂਲਰ ਲਗਾਉਣ ਸਮੇਂ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਭਗਤਾ ਭਾਈਕਾ, 6 ਜੁਲਾਈ (ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਬੀਤੀ ਰਾਤ ਇਕ ਵਿਅਕਤੀ ਦੀ ਕੂਲਰ ਤੋਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਗੁਰਪ੍ਰੀਤ ਸਿੰਘ (34) ਪੁੱਤਰ ਅਜੈਬ ਸਿੰਘ ਵਾਸੀ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਤੇ ਝੂਠੀ ਸਿਆਸਤ ਕਰ ਕੇ 'ਕਾਂਗਰਸ' ਤੇ 'ਆਪ' ਨੇ ਹਾਸਿਲ ਕੀਤੀ ਸੱਤਾ-ਪ੍ਰਕਾਸ਼ ਭੱਟੀ/ਕੋਟਫੱਤਾ

ਬਠਿੰਡਾ, 6 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਉਕਤ ਮਾਮਲਿਆਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਮੂਲੀਅਤ ਨਾ ਹੋਣ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੂੰ ਹਰ ਸਰਕਾਰ ਨੇ ਅੱਖੋਂ-ਪਰੋਖੇ ਕਰ ਕੇ ਇਨਸਾਫ਼ ਨਹੀਂ ਕੀਤਾ

ਗੋਨਿਆਣਾ, 6 ਜੁਲਾਈ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ)- ਸੰਗਰੂਰ ਲੋਕ ਸਭਾ ਸੀਟ ਜਿੱਤਣ ਉਪਰੰਤ ਸ੍ਰ. ਸਿਮਰਨਜੀਤ ਸਿੰਘ ਮਾਨ ਬਰਗਾੜੀ ਪਹੁੰਚੇ ਸਨ ਜਿਥੋਂ ਬਠਿੰਡਾ ਵੱਲ ਆਉਂਦਿਆਂ ਉਹ ਪੰਜ ਮਿੰਟ ਲਈ ਪਿੰਡ ਗੋਨਿਆਣਾ ਕਲਾਂ ਵਿਖੇ ਰੁਕੇ | ਜਿੱਥੋਂ-ਜਿੱਥੋਂ ਉਹ ਲੰਘੇ ਉੱਥੇ ...

ਪੂਰੀ ਖ਼ਬਰ »

ਚਿੱਟੇ ਤੇਲੇ ਅਤੇ ਸੁੰਡੀ ਹਮਲੇ ਕਾਰਨ 2 ਕਿਸਾਨਾਂ ਨੇ 3 ਏਕੜ ਨਰਮਾ ਵਾਹਿਆ

ਬਠਿੰਡਾ, 6 ਜੁਲਾਈ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢੇ ਜਾਣ ਦੇ ਯਤਨਾਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ | ਇਸ ਗੱਲ ਦੀ ਤਾਜ਼ਾ ਗਵਾਹੀ ਭਰਦੇ ਹੋਏ ਕਿਸਾਨ ਗੁਰਤੇਜ ਸਿੰਘ ਪੁੱਤਰ ਧਨੀ ਸਿੰਘ ਵਾਸੀ ਜੈ ਸਿੰਘ ...

ਪੂਰੀ ਖ਼ਬਰ »

ਫਿਰੌਤੀ ਮੰਗਣ ਦੇ ਦੋਸ਼ਾਂ ਵਿਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 6 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਇਕ ਅਦਾਲਤ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਦਲਜੀਤ ਕੌਰ ਨੇ ਬਚਾਅ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਕ ਵਿਅਕਤੀ ਨੂੰ ਫਿਰੌਤੀ ਮੰਗਣ ਦੇ ਦੋਸ਼ਾਂ 'ਚੋਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਅੱਖਰਾਂ ਦੀ ਸਹੀ ਅਤੇ ਸਾਫ਼ ਬਣਤਰ ਸਬੰਧੀ ਜਾਣਕਾਰੀ ਕੈਂਪ

ਚਾਉਕੇ, 6 ਜੁਲਾਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਬੱਚਿਆਂ ਲਈ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

ਬਠਿੰਡਾ, 6 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਾਇਸ-ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੰਬਾਂ ਦੇ ਬਗੀਚੇ ਨੂੰ ਵਿਕਸਤ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬੀ. ਟੈੱਕ ਟੈਕਸਟਾਈਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

ਬਠਿੰਡਾ, 6 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਮ. ਆਰ. ਐਸ. ਪੀ. ਟੀ. ਯੂ. ਵਿਖੇ ਕੈਂਪਸ ਪਲੇਸਮੈਂਟ ਡਰਾਈਵ ਦੇ ਤਹਿਤ 6 ਵਿਦਿਆਰਥੀਆਂ ਦੀ ਨਾਮੀ ਕੰਪਨੀਆਂ ਵਿਚ ਪਲੇਸਮੈਂਟ ਹੋਈ, ਜਿਸ ਵਿਚ ਗਿਆਨੀ ਜੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਐਮ ਆਰ ਐਸ ...

ਪੂਰੀ ਖ਼ਬਰ »

ਬਠਿੰਡਾ ਡਿੱਪੂ ਦੇ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਬਠਿੰਡਾ, 6 ਜੁਲਾਈ (ਵੀਰਪਾਲ ਸਿੰਘ)- ਪੀ.ਆਰ.ਟੀ.ਸੀ ਬਠਿੰਡਾ ਡਿੱਪੂ ਦੇ ਸਮੂਹ ਰੈਗੂਲਰ ਅਤੇ ਕੰਟਰੈਕਟ ਵਰਕਰ ਅਤੇ ਆਊਟ ਸੌਰਸਿੰਗ ਵਰਕਰਾਂ ਵਲੋਂ ਪਿਛਲੇ ਸਮੇਂ ਟਿਕਟਾਂ ਕੱਟਣ ਵਾਲੀਆਂ ਮਸ਼ੀਨਾਂ ਵਿਚ ਹੋਏ ਘਪਲਿਆਂ ਦੇ ਸਬੰਧ ਵਿਚ ਸਸਪੈਂਡ ਕੀਤੇ ਮੁਲਾਜ਼ਮਾਂ ਦੀ ਬਹਾਲੀ ...

ਪੂਰੀ ਖ਼ਬਰ »

ਪੀ.ਏ.ਯੂ. ਨਾਲ ਸਬੰਧਿਤ ਖੇਤੀ ਮਾਹਰਾਂ ਵਲੋਂ ਨਰਮੇ ਦਾ ਨਿਰੀਖਣ

ਨਥਾਣਾ, 6 ਜੁਲਾਈ (ਗੁਰਦਰਸ਼ਨ ਲੁੱਧੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਠਿੰਡਾ ਦੇ ਖੇਤੀ ਵਿਗਿਆਨੀਆਂ ਵਲੋਂ ਬਲਾਕ ਨਥਾਣਾ ਦੇ ਖੇਤਾਂ ਵਿਚ ਨਰਮੇ ਦੀ ਫ਼ਸਲ ਦਾ ਨਿਰੀਖਣ ਕੀਤਾ ਗਿਆ | ਮਾਹਰਾਂ ਵਲੋਂ ਪਿੰਡ ਬੀਬੀਵਾਲਾ, ...

ਪੂਰੀ ਖ਼ਬਰ »

ਦੋ ਧੜਿਆਂ ਦੀ ਲੜਾਈ 'ਚ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

ਸੰਗਤ ਮੰਡੀ, 6 ਜੁਲਾਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਸੰਗਤ ਕਲਾਂ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਦੀ ਲੜਾਈ 'ਚ ਅਚਾਨਕ ਗੋਲੀਆਂ ਚੱਲਣ ਲੱਗੀਆਂ | ਇਸ ਮਾਮਲੇ 'ਚ ਥਾਣਾ ਸੰਗਤ ਦੀ ਪੁਲਿਸ ਵਲੋਂ ਦਰਜ਼ਨ ਤੋਂ ਵੱਧ ਵਿਅਕਤੀਆਂ 'ਤੇ ...

ਪੂਰੀ ਖ਼ਬਰ »

ਐਮ. ਐਸ. ਡੀ. ਸਕੂਲ ਰਾਮਾਂ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਰਾਮਾਂ ਮੰਡੀ, 6 ਜੁਲਾਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐਮ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਹਰਕਿਰਨ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਸਮੀਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਫੱਤਾ, 6 ਜੁਲਾਈ (ਰਣਜੀਤ ਸਿੰਘ ਬੁੱਟਰ)- ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਸਮੀਰ ਦਾ ਨਤੀਜਾ ਸ਼ਾਨਦਾਰ ਰਿਹਾ | ਸੀਨੀਅਰ ਲੈਕਚਰਾਰ ਸ੍ਰੀਮਤੀ ਗੁਰਪ੍ਰੀਤ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੀ ਇਕ ਦੁਕਾਨ ਨੂੰ ਕੀਤਾ ਸੀਲ, ਤਿੰਨ ਦੁਕਾਨਦਾਰਾਂ ਨੇ ਮੌਕੇ 'ਤੇ ਭਰਿਆ ਟੈਕਸ

ਬਠਿੰਡਾ, 6 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਨਗਰ ਨਿਗਮ ਬਠਿੰਡਾ ਵਲੋਂ ਪ੍ਰੋਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਉੱਪਰ ਸਖ਼ਤਾਈ ਕਰਦੇ ਹੋਏ ਸੀਲ ਕਰਨ ਦੀ ਮੁਹਿੰਮ ਚਲਾਈ ਗਈ ਹੈ | ਇਸ ਅਧੀਨ ਨਗਰ ਨਿਗਮ ਦੇ ਪ੍ਰੋਪਰਟੀ ਟੈਕਸ ਸ਼ਾਖਾ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸੰਬੰਧਿਤ ਟੀਚੇ ਸਮੇਂ-ਸਿਰ ਕਰਨ ਪੂਰੇ

ਬਠਿੰਡਾ, 6 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕਰਦਿਆਂ ਮਹੀਨੇ ਦੌਰਾਨ ਕੀਤੇ ਗਏ ਵਿਕਾਸ ...

ਪੂਰੀ ਖ਼ਬਰ »

ਸਾਰੀ ਰਾਤ ਬਿਜਲੀ ਸਪਲਾਈ ਰਹੀ ਠੱਪ, ਵਾਰਡ ਵਾਸੀਆਂ ਨੇ ਪੱਖੀਆਂ ਝੱਲ ਕੇ ਗੁਜ਼ਾਰੀ ਰਾਤ

ਭੁੱਚੋ ਮੰਡੀ, 6 ਜੁਲਾਈ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ ਮੰਡੀ ਦੇ ਵਾਰਡ ਨੰਬਰ 5 ਵਿਚ ਬਿਜਲੀ ਸਪਲਾਈ ਗੁੱਲ ਹੋਣ ਕਾਰਨ ਵਾਰਡ ਵਾਸੀਆਂ ਨੂੰ ਕਹਿਰ ਦੀ ਗਰਮੀ ਦੌਰਾਨ ਸਾਰੀ ਰਾਤ ਬੈਠ ਕੇ ਗੁਜ਼ਾਰਨੀ ਪਈ | ਲੋਕਾਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀ ਕਥਿਤ ਲਾਪਰਵਾਹੀ ਕਾਰਨ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਦੇ ਪਿਤਾ ਨੇ ਨਵੇਂ ਬਣੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਦਿੱਤੀ ਮੁਬਾਰਕਬਾਦ

ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ)- ਹਲਕਾ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ ਨੇ ਅੱਜ ਪਿਛਲੇ ਦਿਨੀਂ ਮਾਨ ਮੰਤਰੀ ਮੰਡਲ 'ਚ ਸ਼ਾਮਿਲ ਕਰਕੇ ਸੂਬੇ ਦੇ ਨਵੇਂ ਸਿਹਤ ਮੰਤਰੀ ਬਣਾਏ ਗਏ ਚੇਤਨ ...

ਪੂਰੀ ਖ਼ਬਰ »

ਤਰਖਾਣਵਾਲਾ ਤੇ ਪੱਕਾ ਕਲਾਂ ਦੇ ਦੁਖੀ ਕਿਸਾਨਾਂ ਨੇ 8 ਏਕੜ ਨਰਮਾ ਵਾਹਿਆ

ਰਾਮਾਂ ਮੰਡੀ, 6 ਜੁਲਾਈ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਤਰਖਾਣਵਾਲਾ, ਪੱਕਾ ਕਲਾਂ ਅਤੇ ਪਿੰਡ ਬਾਘਾ ਦੇ ਕਿਸਾਨਾਂ ਨੇ ਨਰਮੇ ਦੇ ਬੂਟਿਆਂ ਨੂੰ ਸੁੰਡੀ ਅਤੇ ਚਿੱਟੇ ਮੱਛਰਦੀ ਬਿਮਾਰੀ ਪੈਣ ਕਾਰਨ ਖ਼ਰਾਬ ਹੋਈ ਨਰਮੇ ਨੂੰ ਵਾਹ ਦਿੱਤਾ | ਪਿੰਡ ਤਰਖਾਣਵਾਲਾ ਦੇ ਪੀੜਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਤੁੰਗਵਾਲੀ ਪਿੰਡ ਇਕਾਈ ਦੀ ਚੋਣ ਕਰਵਾਈ

ਭੁੱਚੋ ਮੰਡੀ, 6 ਜੁਲਾਈ (ਬਿੱਕਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਬਲਾਕ ਪ੍ਰਧਾਨ ਜਵਾਹਰ ਸਿੰਘ, ਜਨਰਲ ਸਕੱਤਰ ਬਲਾਕ ਅੰਗਰੇਜ਼ ਸਿੰਘ, ਬਲਾਕ ਖ਼ਜ਼ਾਨਚੀ ਬਲਵੀਰ ਸਿੰਘ ਲਹਿਰਾ ਮੁਹੱਬਤ ਅਤੇ ਜਸਵੀਰ ਸਿੰਘ ਬੱਜੋਆਣਾ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਚੁਫੇਰਿਓਾ ਨਿੰਦਾ

ਰਾਮਾਂ ਮੰਡੀ, 6 ਜੁਲਾਈ (ਤਰਸੇਮ ਸਿੰਗਲਾ)- ਕੇਂਦਰ ਸਰਕਾਰ ਵਲੋਂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ 50 ਰੁਪਏ ਵਾਧੇ ਦੀ ਵਾਧੇ ਦੀ ਚੁਫੇਰਿਓਾ ਨਿੰਦਾ ਕੀਤੀ ਜਾ ਰਹੀ ਹੈ | ਇਸ ਸਬੰਧੀ ਸਥਾਨਕ ਆਪ ਵਰਕਰਾਂ ਵੱਲੋਂ ਇੱਕ ਮੀਟਿੰਗ ਕਰਕੇ ਕੇਂਦਰ ਸਰਕਾਰ ਦੀ ਕਰੜੇ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਬਠਿੰਡਾ ਦੇ ਮੁਲਤਾਨੀਆ ਪੁਲ ਦੀ ਹਾਲਤ ਹੋਈ ਖ਼ਸਤਾ

• ਇਸ ਸਬੰਧੀ ਬੀ ਐਂਡ ਆਰ. ਵਿਭਾਗ ਦੇ ਐਕਸੀਅਨ ਇੰਦਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਮੁਲਤਾਨੀਆ ਪੁੱਲ ਦੀ ਥਾਂ ਦਾ ਟੈਂਡਰ ਪਾਇਆ ਜਾ ਰਿਹਾ ਹੈ | ਨਵੇਂ ਸਿਰੇ ਤੋਂ 37 ਕਰੋੜ ਰੁਪਏ ਦੀ ਲਾਗਤ ਨਾਲ ਪਿੱਲਰ ਵਾਲਾ ਪੁੱਲ ਬਣਾਇਆ ਜਾਵੇਗਾ | • ਆਪ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 6 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਕਾਰੀ ਵੈੱਲਫੇਅਰ ਪੈਨਸ਼ਨਰਜ਼ ਐਸੋਸੀਏਸ਼ਨ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਬਾਬੂ ਸਿੰਘ ਪਟਵਾਰੀ ਦੀ ਅਗਵਾਈ 'ਚ ਹੋਈ | ਇਸ ਦੌਰਾਨ ਸੇਵਾ ਮੁਕਤ ਮੁਲਾਜ਼ਮਾਂ ਦੀ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਪਿੰਡ ਝੇਰਿਆਂਵਾਲੀ ਵਿਖੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਦੁਖੀ ਕਿਸਾਨ ਨੇ ਨਰਮੇ ਦੀ ਫ਼ਸਲ ਵਾਹੀ

ਝੁਨੀਰ, 6 ਜੁਲਾਈ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਝੇਰਿਆਂਵਾਲੀ ਵਿਖੇ ਇਕ ਕਿਸਾਨ ਨੇ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਦੁਖੀ ਹੋ ਕੇ ਆਪਣੀ ਫ਼ਸਲ ਵਾਹ ਦਿੱਤੀ ਹੈ | ਕਿਸਾਨ ਜਗਦੀਸ਼ ਸਿੰਘ ਨੇ 4 ਏਕੜ ਨਰਮੇ ਦੀ ਫ਼ਸਲ ਬੀਜੀ ਸੀ ਉਸ ਫ਼ਸਲ ਉੱਪਰ ਗੁਲਾਬੀ ਸੁੰਡੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਖ਼ੂਨਦਾਨ ਕੈਂਪ ਲਗਾਇਆ

ਮਾਨਸਾ, 6 ਜੁਲਾਈ (ਰਾਵਿੰਦਰ ਸਿੰਘ ਰਵੀ)- ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ 121ਵਾੇ ਜਨਮ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸਰਵ ਸਾਂਝਾ ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਦੇ ਸ਼ਹਿਯੋਗ ਨਾਲ ਪਿੰਡ ਹੀਰਕੇ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸਰਾਂ ਬਲੱਡ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਹੁਦਾ ਸੰਭਾਲਿਆ

ਮਾਨਸਾ, 6 ਜੁਲਾਈ (ਸੱਭਿ.ਪ੍ਰਤੀ.)- ਡਾ. ਵਿਜੈ ਕੁਮਾਰ ਮਿੱਢਾ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦਾ ਅਹੁਦਾ ਸੰਭਾਲ ਲਿਆ ਹੈ | ਦੱਸਣਾ ਬਣਦਾ ਹੈ ਕਿ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੰਮੇ ਕਲਾਂ ਵਿਖੇ ਬਤੌਰ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਦੇ ਕੈਡਿਟਸ ਨੇ ਲਗਾਇਆ ਐਨ.ਸੀ.ਸੀ. ਸਿਖਲਾਈ ਕੈਂਪ

ਬਠਿੰਡਾ, 6 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਨੇਵਲ ਐਨ.ਸੀ.ਸੀ. ਯੂਨਿਟ, ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਅਗਵਾਈ ਹੇਠ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਦੇ ਐਨ.ਸੀ.ਸੀ. ਕੈਡਿਟਸ ਨੇ ਐਨ.ਸੀ.ਸੀ. ...

ਪੂਰੀ ਖ਼ਬਰ »

ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਦਾ ਮੈਟਿ੍ਕ ਨਤੀਜਾ ਸੌ ਫੀਸਦੀ ਰਿਹਾ

ਬਠਿੰਡਾ, 6 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟਿ੍ਕ ਦੀ ਪ੍ਰੀਖਿਆ ਦਾ ਜੋ ਨਤੀਜਾ ਐਲਾਨਿਆ ਗਿਆ ਹੈ ਉਸ ਵਿਚ ਬਠਿੰਡਾ ਦੇ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਮਹੇਸ਼ ਚੰਦ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕੈਂਪ ਦੌਰਾਨ 207 ਅਪਾਹਜ ਵਿਅਕਤੀਆਂ ਦੀ ਜਾਂਚ ਕਰਕੇ ਅੰਗਾਂ ਦੇ ਨਾਪ ਲਏ ਗਏ

ਰਾਮਾਂ ਮੰਡੀ, 6 ਜੁਲਾਈ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫ਼ਾਇੰਨਰੀ ਵਲੋਂ ਇਲਾਕੇ ਦੇ ਅੰਗਹੀਣ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਨੇੜਲੇ ਪਿੰਡ ਪੱਕਾ ਕਲਾਂ, ਬਾਘਾ ਅਤੇ ਫੁੱਲੋਖਾਰੀ ਵਿਖੇ ਤਿੰਨ ਦਿਨ ਮੁਫ਼ਤ ਕੈਂਪ ਲਗਾਏ ਗਏ, ਜਿਸ ਵਿਚ ਪਿੰਡਾਂ ਦੀ ...

ਪੂਰੀ ਖ਼ਬਰ »

ਤੁੰਗਵਾਲੀ ਵਿਖੇ ਕੈਂਪ ਦੌਰਾਨ 17 ਯੂਨਿਟ ਖ਼ੂਨਦਾਨ

ਭੁੱਚੋ ਮੰਡੀ, 6 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਾਬਾ ਜੀਤਾ ਜੀ ਵੈੱਲਫੇਅਰ ਕਲੱਬ ਤੁੰਗਵਾਲੀ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਡਾ. ਸ਼ਾਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ, ਦਾ ਉਦਘਾਟਨ ਕੇਂਦਰ ਦੇ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਸੀ. ਐਚ. ਸੀ. ਨਥਾਣਾ ਵਿਖੇ ਯੂਨੋਸਿਸ ਦਿਵਸ ਮੌਕੇ ਹਲਕਾਅ ਸੰਬੰਧੀ ਜਾਗਰੂਕਤਾ

ਨਥਾਣਾ, 6 ਜੁਲਾਈ (ਗੁਰਦਰਸ਼ਨ ਲੁੱਧੜ)-ਕਮਿਊਨਟੀ ਹੈਲਥ ਸੈਂਟਰ ਨਥਾਣਾ ਵਿਖੇ ਸਿਹਤ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਯੂਨੋਸਿਸ ਦਿਵਸ ਮੌਕੇ ਲੋਕਾਂ ਨੂੰ ਹਲਕਾਅ ਦੀਆਂ ਬਿਮਾਰੀਆਂ ਤੋਂ ਜਾਗਰੂਕ ਕੀਤਾ ਗਿਆ | ਜਾਗਰੂਕਤਾ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਧਰੀ ਮੀਟਿੰਗ

ਭਗਤਾ ਭਾਈਕਾ, 6 ਜੁਲਾਈ (ਸੁਖਪਾਲ ਸਿੰਘ ਸੋਨੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭਗਤਾ ਭਾਈਕਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਬੀਕਾਨੇਰ ਤੋਂ ਚੱਲੀ ਮੋਟਰ ਸਾਈਕਲ ਰੈਲੀ ਦਾ ਰਾਮਾਂ ਪੁੱਜਣ 'ਤੇ ਸ਼ਾਨਦਾਰ ਸਵਾਗਤ

ਰਾਮਾਂ ਮੰਡੀ, 6 ਜੁਲਾਈ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਰੇਲਵੇ ਪ੍ਰੋਟੈਕਸ਼ਨ ਫੋਰਸ ਬੀਕਾਨੇਰ ਮੰਡਲ ਉਤਰ-ਪੱਛਮ ਰੇਲਵੇ ਵਲੋਂ ਕੱਢੀ ਗਈ ਮੋਟਰ ਸਾਈਕਲ ਰੈਲੀ ਵੱਖ-ਵੱਖ ਸ਼ਹਿਰਾਂ ਵਿਚ ਹੁੰਦੀ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੇ ਦੀਆਂ ਗੋਲੀਆਂ ਬਰਾਮਦ

ਰਾਮਾਂ ਮੰਡੀ, 6 ਜੁਲਾਈ (ਤਰਸੇਮ ਸਿੰਗਲਾ)-ਨਸ਼ਾਮੁਕਤੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦ ਰਾਮਾਂ ਥਾਣਾ ਮੁੱਖੀ ਹਰਜੋਤ ਸਿੰਘ ਮਾਨ ਦੀ ਅਗਵਾਈ ਹੇਠ ਸਬ ਇੰਸਪੈਕਟਰ ਗੁਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਕੋਟਬਖਤੂ ਦੀ ਹੱਦ ਵਿਚੋਂ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX