ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਬੇਅਦਬੀ ਮਾਮਲੇ 'ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਿਆਸਤ ਕੀਤੀ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਝੂਠਾ ਪ੍ਰਚਾਰ ਕੀਤਾ, ਪਰ ਹੁਣ ਬੇਅਦਬੀ ਮਾਮਲੇ 'ਤੇ ਆਈ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਨੂੰ ਮੁੱਖ ਰੱਖਦਿਆਂ ਇਨ੍ਹਾਂ ਪਾਰਟੀ ਦੇ ਨੇਤਾਵਾਂ ਨੂੰ ਝੂਠ ਬੋਲ ਕੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਬੱਜਰ ਪਾਪ ਕਰਨ ਸਬੰਧੀ ਮੁਆਫ਼ੀ ਮੰਗਣੀ ਚਾਹੀਦੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਗ਼ਲਤ ਦੋਸ਼ਾਂ ਕਰਕੇ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੂੰ ਬਹੁਤ ਪੀੜਾ ਝੱਲਣੀ ਪਈ ਅਤੇ ਇਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਜਲਦੀ ਹੀ ਕਾਨੂੰਨੀ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਮਾਣਹਾਨੀ ਦਾ ਕੇਸ ਵੀ ਕਰੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਹਮੇਸ਼ਾ ਬੇਅਦਬੀ ਮਾਮਲਿਆਂ 'ਤੇ ਪਿਛਲੀ ਅਕਾਲੀ ਸਰਕਾਰ ਨੂੰ ਬਦਨਾਮ ਕੀਤਾ ਅਤੇ ਝੂਠੇ ਦੋਸ਼ ਲਾਏ | ਉਨ੍ਹਾਂ ਕਿਹਾ ਕਿ ਸਿੱਟ ਦੀ ਰਿਪੋਰਟ ਨਾਲ ਸਪੱਸ਼ਟ ਹੋ ਗਿਆ ਕਿ ਇਸ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਕੋਈ ਸੰਬੰਧ ਨਹੀਂ ਅਤੇ ਪਹਿਲਾਂ ਵੀ ਅਕਾਲੀ ਆਗੂ ਕਹਿ ਚੁੱਕੇ ਹਨ ਕਿ ਜਿਸ ਕਿਸੇ ਨੇ ਵੀ ਬੇਅਦਬੀ ਵਰਗਾ ਬੱਜਰ ਗੁਨਾਹ ਕੀਤਾ ਹੈ, ਉਸ ਦਾ ਕੱਖ ਨਾ ਰਹੇ | ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਰਿਪੋਰਟ ਵਿਚ ਜੋ ਵੀ ਦੋਸ਼ੀ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਗਲੇ ਦਿਨ ਹੀ ਬਿਆਨ ਆਇਆ ਕਿ ਇਹ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸਰੂਪ ਸੰਬੰਧੀ ਰਿਪੋਰਟ ਹੈ, ਜਦਕਿ ਇਨਸਾਫ਼ ਦੀ ਮੰਗ ਕਰ ਰਹੀ ਸਿੱਖ ਸੰਗਤ 'ਤੇ ਬਹਿਬਲ ਕਲਾਂ ਵਿਖੇ 2 ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਅਤੇ ਕੋਟਕਪੂਰਾ ਵਿਖੇ ਸ਼ਾਂਤਮਈ ਬੈਠੀ ਸੰਗਤ 'ਤੇ ਲਾਠੀਚਾਰਜ, ਪਾਣੀ ਦੀਟਾਂ ਬੁਛਾੜਾਂ ਮਾਰਨ ਅਤੇ ਗੋਲੀ ਚਲਾਉਣ ਆਦਿ ਮਾਮਲੇ ਦੀ ਰਿਪੋਰਟ ਆਉਣੀ ਬਾਕੀ ਹੈ, ਤਾਂ ਇਸ ਸਵਾਲ 'ਤੇ ਰੋਜ਼ੀ ਬਰਕੰਦੀ ਨੇ ਕਿਹਾ ਕਿ ਅਸੀਂ ਬੇਅਦਬੀ ਦੇ ਮਾਮਲੇ ਸੰਬੰਧੀ ਗੱਲ ਕਰ ਰਹੇ ਹਾਂ, ਕਿਉਂਕਿ ਇਸ ਮਾਮਲੇ 'ਤੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ 7 ਸਾਲ ਸਿਆਸਤ ਕੀਤੀ | ਇਸ ਮੌਕੇ ਕੌਮੀ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਮੁੱਖ ਮੰਤਰੀ ਸਨ, ਤਾਂ ਉਨ੍ਹਾਂ 'ਤੇ ਕਾਂਗਰਸੀ ਆਗੂੁਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਦਬਾਅ ਪਾਇਆ ਜਾ ਰਿਹਾ ਸੀ ਕਿ ਇਸ ਮਾਮਲੇ 'ਚ ਬਾਦਲ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ, ਤਾਂ ਉਸ ਸਮੇਂ ਕੈਪਟਨ ਨੇ ਕਿਹਾ ਸੀ ਕਿ ਹੁਣ ਤਾਂ ਤੁਹਾਡੇ ਕੋਲ ਤਾਕਤ ਹੈ, ਤੁਸੀਂ ਫ਼ੜ੍ਹ ਕੇ ਅੰਦਰ ਕਰ ਦੇਵੋ | ਇਸ ਮੌਕੇ ਸੂਬਾ ਡੈਲੀਗੇਟ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਕਸ਼ਮੀਰ ਸਿੰਘ ਪ੍ਰਧਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਵੰਤ ਸਿੰਘ ਲੰਬੀਢਾਬ, ਪੂਰਨ ਸਿੰਘ ਲੰਡੇਰੋਡੇ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ, ਸਾਬਕਾ ਚੇਅਰਮੈਨ ਅਮਨਦੀਪ ਸਿੰਘ ਮਹਾਸ਼ਾ, ਇਸਤਰੀ ਐੱਸ.ਸੀ. ਵਿੰਗ ਦੀ ਜ਼ਿਲ੍ਹਾ ਪ੍ਰਧਾਨ ਛਿੰਦਰ ਕੌਰ ਧਾਲੀਵਾਲ, ਪੀ.ਏ. ਬਿੰਦਰ ਗੋਨਿਆਣਾ, ਸੰਜੀਵ ਕਾਲਾ ਧੂੜੀਆ ਆਦਿ ਹਾਜ਼ਰ ਸਨ |
ਡੱਬਵਾਲੀ, 6 ਜੁਲਾਈ (ਇਕਬਾਲ ਸਿੰਘ ਸ਼ਾਂਤ) - ਅੱਜ ਇਥੇ ਦਿਨ ਦਿਹਾੜੇ ਪਿੰਡ ਅਹਿਮਦਪੁਰ ਦਾਰੇਵਾਲਾ ਦੇ ਕਿਸਾਨ ਸੁਰਿੰਦਰ ਕੁਮਾਰ ਦੇ ਮੋਟਰਸਾਇਕਲ ਦੇ ਬੈਗ ਵਿਚੋਂ 5.20 ਲੱਖ ਰੁਪਏ ਚੋਰੀ ਕਰ ਲਏ ਗਏ | ਕਿਸਾਨ ਇਹ ਰਕਮ ਐਚ.ਡੀ.ਐਫ਼.ਸੀ ਬੈਂਕ ਵਿਚੋਂ ਉਸਦੇ ਲਿਮਟ ਖਾਤੇ ਵਿਚ ...
ਲੰਬੀ, 6 ਜੁਲਾਈ (ਮੇਵਾ ਸਿੰਘ) - ਹਲਕਾ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਦੇ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਪਿੰਡ ਤੋਂ ਪੀ.ਆਰ.ਟੀ.ਸੀ. ਦੀ ਬੱਸ ਸਰਵਿਸ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਹ ਬੱਸ ਇਕ ਦਿਨ ਸ੍ਰੀ ਦਰਬਾਰ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲੇ੍ਹ ਦੇ ਸਮੂਹ ਪਲਾਸਟਿਕ ਦਾ ਸਮਾਨ ਬਣਾਉਣ ਵਾਲੇ ਅਤੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਜ਼ਿਲੇ੍ਹ ਦੀ ਹਦੂਦ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬੇਅਦਬੀ ਕਾਂਡ ਸਬੰਧੀ ਵੱਡੀ ਸਾਜ਼ਿਸ਼ ਤਹਿਤ ਸ਼ੋ੍ਰਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ...
ਮਲੋਟ, 6 ਜੁਲਾਈ (ਪਾਟਿਲ) - ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਬਲਾਕ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਾ ਅਹੁਦਾ ਖਾਲੀ ਹੋਣ ਕਰਕੇ ਇੱਥੋਂ ਦਾ ਆਰਜ਼ੀ ਤੌਰ ਤੇ ਪ੍ਰਬੰਧ ਮੁਕਤਸਰ 1 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਡਾ: ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਮੈਡੀਕਲ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੰਜਾਬ ਐਸ.ਸੀ.ਐਫ.ਸੀ.) ਅਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਭੌ ਵਿਕਾਸ ਅਤੇ ਵਿੱਤ ...
ਮਲੋਟ, 6 ਜੁਲਾਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਦੇ ਐੱਸ. ਐੱਚ. ਓ. ਚੰਦਰ ਸ਼ੇਖਰ ਦੀ ਅਗਵਾਈ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ | ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਚੰਦਰ ...
ਗਿੱਦੜਬਾਹਾ, 6 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰ: ਮਨੀ ਰਾਮ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ-ਥੇੜ੍ਹੀ ...
ਲੰਬੀ, 6 ਜੁਲਾਈ (ਮੇਵਾ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਮੱੁਖ ਅਧਿਆਪਕਾ ਡਾ: ਦੀਪਿਕਾ ਗਰਗ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰਾਜੇਸ਼ ਕੁਮਾਰ, ਪਵਨ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼, ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਅਤੇ ਡਾ: ਗੁਰਦਿੱਤ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਦੇ ਸਹਿਯੋਗ ਨਾਲ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ...
• 28 ਵਿਦਿਆਰਥੀਆਂ ਨੇ 90 ਅਤੇ 53 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਕੀਤੇ ਹਾਸਲ ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਕਲਾਸ ਦੇ ਨਤੀਜੇ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...
ਮਲੋਟ, 6 ਜੁਲਾਈ (ਪਾਟਿਲ, ਬਰਾੜ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਹਿਸੀਲ ਰੋਡ ਮਲੋਟ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਪਿ੍ੰਸੀਪਲ ਗੁਰਿੰਦਰਪਾਲ ਸਿੰਘ ਮਠਾੜੂ ਦੀ ਅਗਵਾਈ ਵਿਚ ਕੰਪਿਊਟਰ ਵਿਭਾਗ ਵਲੋਂ ਸਾਈਬਰ ਸੁਰੱਖਿਆ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪਿਛਲੇ 15-20 ਦਿਨਾਂ ਵਿਚ ਮਾਨਵਤਾ ਬਾਲ ਆਸ਼ਰਮ ਵਿਖੇ 2 ਗੁੰਮਸ਼ੁਦਾ ਬੱਚਿਆਂ ਨੂੰ ਸਹਾਰਾ ਦੇ ਕੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਸੀ | ਅੱਜ ਇਕ ਹੋਰ 10 ਸਾਲਾਂ ...
ਸ੍ਰੀ ਮੁਕਤਸਰ ਸਾਹਿਬ 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਰਵ ਹਿੱਤਕਾਰੀ ਵਿਦਿਆ ਮੰਦਰ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਲਾਇਆ ਗਿਆ, ਜਿਸ ਵਿਚ ਡੇਂਗੂ ਮਲੇਰੀਆ ...
ਮੰਡੀ ਬਰੀਵਾਲਾ, 6 ਜੁਲਾਈ (ਨਿਰਭੋਲ ਸਿੰਘ)-ਗੁਰਮੀਤ ਸਿੰਘ, ਗੁਰਚਰਨ ਸਿੰਘ, ਸ਼ਿਵਰਾਜ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵੰਗਲ ਤੋਂ ਰੰਧਾਵਾ ਨੂੰ ਜਾਣਾ ਵਾਲਾ ਰਸਤਾ ਪਿਛਲੇ ਲੰਮੇ ਸਮੇਂ ਤੋਂ ਬਿਲਕੁਲ ਕੱਚਾ ਹੈ | ਉਨ੍ਹਾਂ ਕਿਹਾ ਕਿ ਰਸਤੇ ਵਿਚ ਰੇਤ ...
ਮੰਡੀ ਕਿੱਲਿਆਂਵਾਲੀ, 6 ਜੁਲਾਈ (ਇਕਬਾਲ ਸਿੰਘ ਸ਼ਾਂਤ)-ਦਸਵੀਂ ਜਮਾਤ ਦੇ ਨਤੀਜੇ ਵਿਚ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਪਵਨਪ੍ਰੀਤ ਕੌਰ 650 ਵਿਚੋਂ 633 ਅੰਕਾਂ (97.38 ਫ਼ੀਸਦੀ) ਨਾਲ ਮੈਰਿਟ ਵਿਚ ਆਈ ਹੈ | ਉਸ ਨੇ ਪੰਜਾਬ ਵਿਚੋਂ 11ਵਾਂ, ਜ਼ਿਲ੍ਹਾ ਸ੍ਰੀ ...
ਮਲੋਟ, 6 ਜੁਲਾਈ (ਅਜਮੇਰ ਸਿੰਘ ਬਰਾੜ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿਧਵਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਿੱਖਿਆ ਬੋਰਡ ਵੱਲੋਂ ਜਾਰੀ ਨਤੀਜਿਆਂ ਵਿਚ ਸਕੂਲ ਦੀ ਕਰਮਪ੍ਰੀਤ ਕੌਰ ਨੇ 94.15 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ ਸਥਾਨ, ...
ਮਲੋਟ, 6 ਜੁਲਾਈ (ਪਾਟਿਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਦਸਵੀਂ ਜਮਾਤ ਦੇ ਲੜਕੇ ਮੋਹਰੀ ਰਹੇ, ਜਿਸ 'ਚ ਅੰਸ਼ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ | ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ 2006 ਦੀਆਂ ਵਿਵਸਥਾਵਾਂ ਦੇ ਸਬੰਧ ਵਿਚ ਸੁਰੱਖਿਆ, ਗੁਣਵੱਤਾ ...
ਮਲੋਟ, 6 ਜੁਲਾਈ (ਪਾਟਿਲ, ਬਰਾੜ) - ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ 6 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਅਕੈਡਮੀ (ਦਾਨੇਵਾਲਾ) ਮਲੋਟ ਵਿਖੇ ਥਰਡ ਅਫ਼ਸਰ ਐਸੋਸੀਏਟ ਐੱਨ.ਸੀ.ਸੀ. ਅਫ਼ਸਰ ਸ੍ਰੀਮਤੀ ਸਿਮਤਾ ਦੀ ਦੇਖ-ਰੇਖ ਹੇਠ 10 ਰੋਜ਼ਾ ਕੈਂਪ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਜਨਰਲ ਵਰਗ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਪ੍ਰਧਾਨ ਦੀਪਕ ਪਾਲ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਨਵੇਂ ਆਏ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੂੰ ਮਿਲਿਆ ਅਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਕਲਾਸ ਦੇ ਨਤੀਜੇ ਵਿਚ ਸਥਾਨਕ ਮੌੜ ਰੋੜ ਸਥਿਤ ਸੀ.ਆਰ.ਐੱਸ. ਡੀ.ਏ.ਵੀ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ ਹੇਠ ...
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸੀਵਰੇਜ ਦੀ ਸਮੱਸਿਆ ਦਾ ਲੋਕ ਲੰਮੇ ਸਮੇਂ ਤੋਂ ਸਾਹਮਣਾ ਕਰ ਰਹੇ ਹਨ | ਸੜਕ 'ਤੇ ਸੀਵਰੇਜ ਦਾ ਪਾਣੀ ਜਮਾਂ ਹੋਣ ਕਾਰਨ ਲੋਕਾ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸੇ ਰਸਤੇ 'ਤੇ ਹੀ ਗੁਰਦੁਆਰਾ ...
ਗਿੱਦੜਬਾਹਾ, 6 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਗਿੱਦੜਬਾਹਾ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਨੇ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਦਫ਼ਤਰ ਗਿੱਦੜਬਾਹਾ ਵਿਖੇ ਭਰਵੀਂ ਰੈਲੀ ਕੀਤੀ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਡਵੀਜ਼ਨ ਪ੍ਰਧਾਨ ਸ਼ਮਸ਼ੇਰ ...
ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰ ਯੂਨੀਅਨ ਏਟਕ ਦਾ ਵਫ਼ਦ ਸ਼ਿੰਦਰ ਕੌਰ ਦੁੱਨੇਕੇ, ਗੁਰਪ੍ਰੀਤ ਚੁਗਾਵਾਂ, ਸੂਬਾ ਸਕੱਤਰ ਬਲਵਿੰਦਰ ਕੌਰ ਖੋਸਾ, ਗੁਰਚਰਨ ਕੌਰ ਮੋਗਾ, ਸੂਬਾ ਵਿੱਤ ਸਕੱਤਰ ਰਜਵੰਤ ਕੌਰ, ...
ਮੋਗਾ, 6 ਜੁਲਾਈ (ਗੁਰਤੇਜ ਸਿੰਘ)-ਮੋਗਾ ਨੇੜੇ ਪੈਂਦੇ ਪਿੰਡ ਬੁੱਕਣ ਵਾਲਾ ਦੇ ਇਕ ਦਰਮਿਆਨੇ ਕਿਸਾਨ ਜਗਸੀਰ ਸਿੰਘ ਪੁੱਤਰ ਲਾਲ ਸਿੰਘ ਦੀ ਝੋਲੀ ਉਸ ਵਕਤ ਖ਼ੁਸ਼ੀਆਂ ਨਾਲ ਭਰ ਗਈ ਜਦੋਂ ਉਸ ਵਲੋਂ ਪਾਈ ਆਨਲਾਈਨ ਲਾਟਰੀ ਵਿਚ ਟਰੈਕਟਰ ਨਿਕਲਿਆ | ਜਾਣਕਾਰੀ ਮੁਤਾਬਿਕ ਜਗਸੀਰ ...
ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ,ਅਸ਼ੋਕ ਬਾਂਸਲ)- ਜ਼ਿਲ੍ਹਾ ਮੋਗਾ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਨੀਤੀ ਆਯੋਗ ਤੋਂ ਪ੍ਰਾਪਤ ਹੋਈ ਰਾਸ਼ੀ ਨਾਲ ਕਰਾਏ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ...
ਕਿਸ਼ਨਪੁਰਾ ਕਲਾਂ, 6 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਮਾਸਟਰ ਟਹਿਲ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਦਫ਼ਤਰ ਕਿਸ਼ਨਪੁਰਾ ਕਲਾਂ ਵਿਖੇ ਹੋਈ | ...
ਕੋਟ ਈਸੇ ਖਾਂ, 6 ਜੁਲਾਈ (ਨਿਰਮਲ ਸਿੰਘ ਕਾਲੜਾ) - ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਯੂਥ ਵਿੰਗ 2022 ਦੇ ਸੂਬਾ ਵਾਈਸ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਨੈਸ਼ਨਲ ਐਸ.ਸੀ. ਕਮਿਸ਼ਨ ਚੇਅਰਮੈਨ ਵਿਜੇ ਸਾਂਪਲਾ ...
ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਸਾਲ 2015 ਵਿਚ ਹੋਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਜਾਂਚ ਕਰ ਰਹੀ ਸਿੱਟ ਦੀ ਰਿਪੋਰਟ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਕੇ ...
ਦੋਦਾ, 6 ਜੁਲਾਈ (ਰਵੀਪਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਜਸਵਿੰਦਰ ਦੁੱਗਲ ਨੇ ਦੱਸਿਆ ਕਿ ਸਕੂਲ ਦੇ ਕੁੱਲ 52 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ...
ਗਿੱਦੜਬਾਹਾ, 6 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਕੇਸ਼ਵ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX