ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਜਗਰਾਓਂ

ਮੱਕੀ ਤੇ ਕਣਕ ਚੋਰੀ ਦੇ ਮਾਮਲਿਆਂ 'ਚ ਨਾਮਜ਼ਦ ਵਲੋਂ ਦੋ ਜ਼ਿਲਿ੍ਹਆਂ ਦੀ ਪੁਲਿਸ ਨੂੰ ਗੁੰਮਰਾਹ ਕਰਨ ਦਾ ਮਾਮਲਾ ਆਇਆ ਸਾਹਮਣੇ

ਸਿੱਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਸਮੇਤ ਕਈ ਹੋਰ ਜ਼ਿਲਿ੍ਹਆਂ ਵਿਚ ਚੋਰੀ ਦੀਆਂ ਕਈ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ, ਕਈ ਦਰਜ ਮਾਮਲਿਆਂ ਵਿਚ ਭਗੌੜੇ ਅਤੇ ਹੁਣ ਮੱਕੀ ਚੋਰੀ ਕਰਨ ਦੇ ਦੋਸ਼ ਹੇਠ ਥਾਣਾ ਲੋਹੀਆਂ (ਜਲੰਧਰ) ਵਿਖੇ ਦਰਜ ਮਾਮਲੇ ਵਿਚ ਨਾਮਜ਼ਦ ਅਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਚ ਪੈਂਦੇ ਪਿੰਡ ਪਰਜੀਆਂ ਬਿਹਾਰੀਪੁਰ ਦੇ ਵਸਨੀਕ ਪੂਰਨ ਸਿੰਘ ਉਰਫ਼ ਪੂਰੀ ਪੁੱਤਰ ਲੇਟ ਅਮਰਜੀਤ ਸਿੰਘ ਵੱਲੋਂ ਦੋ ਜ਼ਿਲਿ੍ਹਆਂ ਦੀ ਪੁਲਿਸ ਨੂੰ ਗੁੰਮਰਾਹ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਦਾ ਪਤਾ ਉਦੋਂ ਲੱਗਿਆ ਜਦੋਂ ਥਾਣਾ ਸਿੱਧਵਾਂ ਬੇਟ ਅਤੇ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ ਉਕਤ ਵਿਅਕਤੀ ਦੀਆਂ ਕਬਜ਼ੇ ਵਿਚ ਲਈਆਂ ਦੋ ਗੱਡੀਆਂ 'ਤੇ ਇਕੋ ਨੰਬਰ ਭਾਵ ਪੀ.ਬੀ.10-ਈ.ਐੱਸ-5434 ਦੀਆਂ ਨੰਬਰ ਪਲੇਟਾਂ ਲੱਗੀਆਂ ਪਾਈਆਂ ਗਈਆਂ | ਜਿਸ ਨੂੰ ਲੈ ਕੇ ਹੁਣ ਪੁਲਿਸ ਵੀ ਗੰਭੀਰ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਾੜ੍ਹੀ ਦੇ ਸੀਜਨ ਦੌਰਾਨ ਮਾਰਕਿਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੇ ਖ਼ਰੀਦ ਕੇਂਦਰ ਭੂੰਦੜੀ ਵਿਚੋਂ ਕਣਕ ਦੀਆਂ 40 ਬੋਰੀਆਂ ਚੋਰੀ ਹੋ ਗਈਆਂ ਸਨ | ਜਿਸ ਸਬੰਧੀ ਥਾਣਾ ਸਿੱਧਵਾਂ ਬੇਟ ਵਿਖੇ 11-5-2022 ਨੂੰ ਥਾਣਾ ਸਿੱਧਵਾਂ ਬੇਟ ਵਿਖੇ ਪੂਰਨ ਸਿੰਘ ਉਰਫ਼ ਪੂਰੀ ਅਤੇ 5, 6 ਹੋਰ ਨਾਮਲੂਮ ਲੋਕਾਂ ਖ਼ਿਲਾਫ਼ ਧਾਰਾ 379, 380 ਭਾਰਤੀ ਦੰਡਵਲੀ ਤਹਿਤ ਦਰਜ ਕੀਤਾ ਸੀ ਅਤੇ ਕਣਕ ਚੋਰੀ ਕਰਨ ਲਈ ਵਰਤੀ ਗੱਡੀ ਮਾਰਕਾ ਮਹਿੰਦਰਾ ਪਿੱਕ ਅੱਪ ਪੀ.ਬੀ.10 ਈ.ਐੱਸ. 5434 ਨੂੰ ਵੀ ਕਬਜ਼ੇ ਵਿਚ ਲੈ ਲਿਆ ਸੀ ਜੋ ਅਜੇ ਵੀ ਥਾਣਾ ਸਿੱਧਵਾਂ ਬੇਟ (ਜਗਰਾਉਂ) ਦੀ ਹਦੂਦ ਅੰਦਰ ਖੜੀ ਹੈ | ਹੁਣ ਫਿਰ ਪੂਰਨ ਸਿੰਘ ਉਰਫ਼ ਪੂਰੀ ਨੂੰ ਥਾਣਾ ਲੋਹੀਆਂ ਦੀ ਪੁਲਿਸ ਨੇ ਵੀ ਚੋਰੀ ਕੀਤੀਆਂ ਮੱਕੀ ਦੀਆਂ ਬੋਰੀਆਂ ਸਮੇਤ ਕਾਬੂ ਕਰ ਲਿਆ ਸੀ | ਜੋ ਉਕਤ ਸਖ਼ਸ ਨੇ ਮੱਕੀ ਦੀਆਂ ਇਹ ਬੋਰੀਆਂ 18-7-2022 ਨੂੰ ਲੋਹੀਆਂ-ਮਲਸੀਹਾਂ ਰੋਡ 'ਤੇ ਸਥਿੱਤ ਨੱਢਾ ਕੋਲਡ ਸਟੋਰ ਵਿਚੋਂ ਚੋਰੀ ਕੀਤੀਆਂ ਸਨ | ਪੁੁਲਿਸ ਨੇ ਉਸ ਸਮੇਂ ਇਕ ਗੱਡੀ ਬਲੈਰੋ ਪਿੱਕਅੱਪ ਪੀ.ਬੀ.10 ਈ.ਐੱਸ.-5434 ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਸੀ ਜੋ ਹੁਣ ਵੀ ਥਾਣਾ ਲੋਹੀਆਂ (ਸ਼ਾਹਕੋਟ) ਦੀ ਹਦੂਦ ਅੰਦਰ ਖੜੀ ਹੈ | ਉਕਤ ਦੋਸ਼ੀ ਖ਼ਿਲਾਫ਼ ਮੱਕੀ ਦੀਆਂ 28 ਬੋਰੀਆਂ ਚੋਰੀ ਕਰਨ ਦੇ ਦੋਸ਼ ਹੇਠ ਥਾਣਾ ਲੋਹੀਆਂ ਵਿਖੇ ਧਾਰਾ 547, 380, 413 ਭਾਰਤੀ ਦੰਡਵਲੀ ਮਾਮਲਾ ਦਰਜ ਹੈ, ਪਰ ਜਿਸ ਤਰ੍ਹਾਂ ਦੋਹਾਂ ਮਾਮਲਿਆਂ ਦੇ ਮੁੱਖ ਦੋਸ਼ੀ ਨੇ ਪੁਲਿਸ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਦੋਹਾਂ ਗੱਡੀਆਂ 'ਤੇ ਇਕੋ ਨੰਬਰ ਦੀਆਂ ਪਲੇਟਾਂ ਲਗਾਈਆਂ ਹੋਈਆਂ ਸਨ ਉਸ ਨੂੰ ਲੈ ਕੇ ਪੁਲਿਸ ਹੁਣ ਗੰਭੀਰ ਹੋ ਗਈ ਹੈ ਅਤੇ ਪਤਾ ਲਗਾ ਰਹੀ ਹੈ ਕਿ ਦੋਹੀਆਂ ਗੱਡੀਆਂ ਵਿਚੋਂ ਕਿਸ ਗੱਡੀ 'ਤੇ ਨੰਬਰ ਪਲੇਟ ਅਸਲੀ ਹੈ ਅਤੇ ਕਿਸ 'ਤੇ ਨਕਲੀ | ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਸੁਨੀਲ ਕੁਮਾਰ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕਰਕੇ ਉਕਤ ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |

ਬੋਪਾਰਾਏ ਕਲਾਂ 'ਚ 30 ਲੱਖ ਦੀ ਠੱਗੀ ਦਾ ਸ਼ਿਕਾਰ ਬਾਬਾ ਬੰਤਾ ਸਿੰਘ ਨੂੰ ਹੁਣ ਜਾਨੋਂ ਮਾਰਨ ਦੀ ਧਮਕੀ ਮਿਲੀ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 4 ਅਗਸਤ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਬਿਰਧ ਬਜ਼ੁਰਗ ਬੰਤਾ ਸਿੰਘ ਬੋਪਾਰਾਏ ਕਲਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਉਸ ਦਾ ਭਤੀਜਾ, ਭਤੀਜ ਨੂੰ ਹ ਹੁਣ ਬਾਬੇ ਬੰਤੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦੀਆਂ ਸਰਵਿਸ ਲੇਨ ਸੜਕਾਂ ਦੀ ਮੁਰੰਮਤ ਲਈ ਅੱਗੇ ਆਈ ਪੰਜਾਬ ਸਰਕਾਰ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐੱਨ.ਐੱਚ.ਏ.ਆਈ) ਵਲੋਂ ਮੁੱਲਾਂਪੁਰ-ਦਾਖਾ 'ਚ ਸਰਵਿਸ ਲੇਨ ਸੜਕਾਂ ਦੀ ਮੁਰੰਮਤ 'ਆਪ' ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੇ ਯਤਨਾਂ ਨਾਲ ਜਲਦੀ ਸ਼ੁਰੂ ਹੋਣ ਜਾ ਰਹੀ ...

ਪੂਰੀ ਖ਼ਬਰ »

ਮਾਮਲਾ ਕੁਲੈਕਟਰ ਰੇਟਾਂ ਵਿਚ ਕੀਤੇ ਭਾਰੀ ਵਾਧੇ ਤੇ ਇੰਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਸ਼ਰਤ ਲਾਗੂ ਕਰਨ ਦਾ

ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ/ਸੁਸ਼ੀਲ)-ਗਲਾਡਾ ਦੀਆਂ ਸਖ਼ਤ ਸ਼ਰਤਾਂ ਕਾਰਨ ਸੂਬੇ ਦਾ ਗਰੀਬ ਵਰਗ ਪਹਿਲਾਂ ਹੀ ਪ੍ਰਾਪਟੀ ਖ੍ਰੀਦਣ ਅਤੇ ਮਕਾਨ ਬਣਾਉਣ ਤੋਂ ਅਸਮੱਰਥ ਹੋ ਚੁੱਕਾ ਹੈ, ਜਦਕਿ ਸੂਬਾ ਸਰਕਾਰ ਦੇ ਕੁਲੈਕਟਰ ਰੇਟਾਂ 'ਚ ਕੀਤਾ ਵਾਧਾ ਲੋਕਾਂ ਲਈ ...

ਪੂਰੀ ਖ਼ਬਰ »

ਲੁਧਿਆਣਾ ਤੋਂ ਬਾਅਦ ਦੂਸਰੀ ਵੱਡੀ ਫਾਇਰ ਸਰਵਿਸ ਹੋਵੇਗੀ ਮੁੱਲਾਂਪੁਰ 'ਚ-ਡਾ: ਕੇ. ਐੱਨ. ਐੱਸ. ਕੰਗ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਥਾਨਕ ਸਰਕਾਰਾਂ ਵਿਭਾਗ ਅਧੀਨ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਲਈ ਮੁੱਲਾਂਪੁਰ-ਦਾਖਾ ਨਗਰ ਕੌਂਸਲ ਅਧੀਨ ਫਾਇਰ ਸਟੇਸ਼ਨ ਦੀ ਨਵੀਂ ਬਿਲਡਿੰਗ ਭਾਵੇਂ ਪੂਰੀ ਤਰ੍ਹਾਂ ਤਿਆਰ ਨਹੀਂ ਹੋਈ, (ਭਾਵ) ਫਾਇਰ ਸਰਵਿਸ ...

ਪੂਰੀ ਖ਼ਬਰ »

5 ਲੱਖ ਦੀ ਠੱਗੀ ਮਾਰਨ ਵਾਲੇ ਭੈਣ ਤੇ ਭਰਾ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਨੂੰ ਕੀਤੀ ਗਈ ਲਿਖਤੀ ਸ਼ਿਕਾਇਤ ਵਿਚ ਹਰਮਨਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਸਲੇਮਪੁਰਾ ਨੇ ਦੱਸਿਆ ਕਿ ਮੇਰੀ ਜਾਣ-ਪਹਿਚਾਣ ਪਿੰਡ ਮਲਸੀਹਾਂ ਬਾਜਣ ਦੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਹੋਵੇਗਾ-ਮਨੋਹਰ ਸਿੰਘ

ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ 'ਤੇ ਕਾਰਜ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਾਰਜ ਸਾਧਕ ਅਧਿਕਾਰੀ ਮਨੋਹਰ ਸਿੰਘ ਨੇ ਗਰੇਵਾਲ ਕਲੋਨੀ ਨੇੜੇ ਸਥਿਤ ਸੇਮ ਨਾਲੇ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਕਾਰਨ ਮੁਹੱਲਾ ਪ੍ਰੇਮ ਨਗਰ ਦੇ ਨਿਵਾਸੀ ਪ੍ਰੇਸ਼ਾਨ

ਰਾਏਕੋਟ, 4 ਅਗਸਤ (ਸੁਸ਼ੀਲ)-ਸਥਾਨਕ ਮੁਹੱਲਾ ਪ੍ਰੇਮ ਨਗਰ ਤੇ ਗੁੱਗਾ ਮਾੜੀ ਨੂੰ ਜਾਂਦੀ ਮੇਨ ਸੜਕ ਦੀ ਕਈ ਮਹੀਨਿਆਂ ਤੋਂ ਬਣੀ ਖ਼ਸਤਾ ਹਾਲਤ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਖ਼ਾਸ ਕਰਕੇ ਬਾਰਿਸ਼ਾਂ ਦੇ ਮੌਸਮ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. (ਲਾਹੌਰ) ਖ਼ਾਲਸਾ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 4 ਅਗਸਤ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਡੀ.ਐੱਮ. ਸ੍ਰੀ ਵਿਕਾਸ ਹੀਰਾ ਵਲੋਂ ਡਾਪੋ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਜਾਰੀ ਹਦਾਇਤਾਂ ਅਤੇ ਪ੍ਰਧਾਨ ਨਗਰ ਕੌਂਸਲ ਜਗਰਾਉਂ ਜਤਿੰਦਰਪਾਲ ਰਾਣਾ ...

ਪੂਰੀ ਖ਼ਬਰ »

ਸਟਾਫ਼ ਨਰਸ ਵਲੋਂ ਸੀਨੀਅਰ ਮਹਿਲਾ ਡਾਕਟਰ ਦੀ ਕੁੱਟਮਾਰ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸੀ.ਐੱਚ.ਸੀ ਦਾਖਾ ਮੰਡੀ ਮੁੱਲਾਂਪੁਰ ਸਿਹਤ ਵਿਭਾਗ ਦੇ ਸਰਕਾਰੀ ਹਸਪਤਾਲ ਵਿਚ ਉਦੋਂ ਗੜਬੜੀ ਹੋ ਗਈ, ਜਦ ਮਹਿਲਾ ਡਾਕਟਰ ਨੂੰ ਜੂਨੀਅਰ ਕਰਮਚਾਰੀ ਸਟਾਫ਼ ਨਰਸ ਵਲੋਂ ਹਸਪਤਾਲ ਦੇ ਇਕ ਕਮਰੇ 'ਚ ਕੁੰਡੀ ਲਾ ਕੇ ਕੁੱਟਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿਖੇ ਵਿਦਿਆਰਥਣਾਂ ਦਾ ਸਨਮਾਨ

ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿਖੇ ਪਿ੍ੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਕੰਗ ਦੀ ਅਗਵਾਈ ਵਿਚ ਸ੍ਰੀ ਸਹਿਜ ਪਾਠ ਸਾਹਿਬ ਸੰਪੂਰਨ ਕਰਨ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਹਰਿਆਵਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ 'ਚ ਬੂਟੇ ਲਗਾਏ

ਹੰਬੜਾਂ, 4 ਅਗਸਤ (ਮੇਜਰ ਹੰਬੜਾਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹਰਿਆਵਲ ਲਹਿਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਖੇ ਕਾਰਜਕਾਰੀ ਪਿ੍ੰਸੀਪਲ ਮੈਡਮ ਜਿਯਾ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਤੀਆਂ ਦਾ ਮਨਾਇਆ ਤਿਉਹਾਰ

ਸਿੱਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਤਹਿਤ ਪੰਜਾਬੀ ਵਿਰਸੇ ਨੂੰ ਦਰਸਾਉਂਦਾ 'ਤੀਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਦਾ ਨਤੀਜਾ ਰਿਹਾ ਸ਼ਾਨਦਾਰ

ਜਗਰਾਉਂ, 4 ਅਗਸਤ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਦੀ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਲੁੱਟ ਦਾ ਸ਼ਿਕਾਰ ਹੋਏ ਮੱਝਾਂ ਦੇ ਵਪਾਰੀ ਵਲੋਂ ਇਨਸਾਫ਼ ਲਈ ਗੁਹਾਰ

ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮੱਝਾਂ ਦੇ ਵਪਾਰੀ ਨਾਲ ਹੋਈ ਲੁੱਟ-ਖੋਹ ਦੇ ਮਾਮਲੇ 'ਚ ਪੁਲਿਸ ਵਲੋਂ ਮੁਕੱਦਮਾ ਨਾ ਦਰਜ ਕਰਨ 'ਤੇ ਪੀੜ੍ਹਤ ਵਲੋਂ ਪੁਲਿਸ ਅਧਿਕਾਰੀਆਂ ਨੂੰ ਇਨਸਾਫ਼ ਲਈ ਲਗਾਈ ਗੁਹਾਰ | ਇਸ ਮੌਕੇ ਸਿਵਲ ਹਸਪਤਾਲ ਰਾਏਕੋਟ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨੀ ਮੁੱਦਿਆਂ ਸੰਬੰਧੀ ਬੀਕੇਯੂ ਉਗਰਾਹਾਂ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਰਾਏਕੋਟ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਕਿਸਾਨਾਂ ਦਾ ਵਫ਼ਦ ਵੱਖ-ਵੱਖ ਮਸਲਿਆਂ ਸਬੰਧੀ ਐਸ.ਡੀ.ਐਮ ਰਾਏਕੋਟ ਗੁਰਵੀਰ ਸਿੰਘ ਕੋਹਲੀ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਗਾਏ ਬੂਟੇ

ਜਗਰਾਉਂ, 4 ਅਗਸਤ (ਜੋਗਿੰਦਰ ਸਿੰਘ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸਥਿਤ ਬਾਬਾ ਵਧਾਵਾ ਸਿੰਘ ਸਕੂਲ ਵਿਚ ਬੂਟੇ ਲਗਾਏ ਗਏ | ਇਹ ਬੂਟੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜੰਗਲਾਤ ਵਿਭਾਗ ਰੇਂਜ ਜਗਰਾਉਂ ਵਲੋਂ ਵਣ ...

ਪੂਰੀ ਖ਼ਬਰ »

ਮਨਸੂਰਾਂ ਵਿਖੇ ਪੁੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਮੁੱਦੇ 'ਤੇ ਪਬਲਿਕ ਮੀਟਿੰਗ

ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਹਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਤਸਕਰਾ ਨੂੰ ਕਾਬੂ ਕਰਨ ਅਤੇ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਨਾਲ ਸਿੱਧੇ ਰਾਬਤੇ ਨੂੰ ...

ਪੂਰੀ ਖ਼ਬਰ »

ਮੋਰਕਰੀਮਾਂ ਵਿਖੇ ਵਾਪਰੀ ਘਟਨਾ ਦੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਜਗਰਾਉਂ, 4 ਅਗਸਤ (ਜੋਗਿੰਦਰ ਸਿੰਘ)-ਸ਼ਹੀਦ ਨਛੱਤਰ ਸਿੰਘ ਯਾਦਗਾਰੀ ਭਵਨ ਜਗਰਾਉਂ ਵਿਖੇ ਦਰਜਨ ਤੋਂ ਉੱਪਰ ਸੰਘਰਸ਼ਸ਼ੀਲ ਤੇ ਹੋਰ ਇਨਸਾਫ਼-ਪਸੰਦ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ, ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਪੈਂਦਾ ਗੰਦਾ ਪਾਣੀ ਜੇਕਰ ਬੰਦ ਨਾ ਕੀਤਾ ਤਾਂ 14 ਅਗਸਤ ਨੂੰ ਬੁੱਢੇ ਨਾਲੇ 'ਤੇ ਲੱਗੇਗਾ ਬੰਨ੍ਹ-ਜਮਹੂਰੀ ਕਿਸਾਨ ਸਭਾ

ਸਿੱਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹਾ ਜਲੰਧਰ ਦੀ ਇਕ ਸਾਂਝੀ ਮੀਟਿੰਗ ਦਰਿਆ ਸਤਲੁਜ ਨਜ਼ਦੀਕ ਪਾਰਟੀ ਦੇ ਸਰਗਰਮ ਆਗੂ ਹੰਸਾ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨ ਜਮਹੂਰੀ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਿਵੇਸ਼ ਸਮਾਰੋਹ

ਚੌਂਕੀਮਾਨ, 4 ਅਗਸਤ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਅਗਵਾਈ ਦੀ ਭਾਵਨਾ ਪੈਦਾ ਕਰਨ ਲਈ ਨਿਵੇਸ਼ ਸਮਾਰੋਹ (ਇਨਵੈਸਟੀਚਰ ਸੈਰੇਮਨੀ) ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਡੀ. ਐਸ. ਪੀ. ਵਿਰਕ ਦੀ ਅਗਵਾਈ ਹੇਠ ਕੁੱਲਗਹਿਣਾ ਵਿਖੇ ਪੁਲਿਸ-ਪਬਲਿਕ ਮੀਟਿੰਗ

ਸਿੱਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ.ਐਸ.ਪੀ. ਜਗਰਾਉਂ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਅੱਜ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX