ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਈ. ਟੀ. ਆਈ. ਨਵਾਂਸ਼ਹਿਰ ਵਿਖੇ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ | ਸਬ-ਡਵੀਜ਼ਨ ਪੱਧਰ 'ਤੇ ਬਲਾਚੌਰ ਤੇ ਬੰਗਾ ਵਿਖੇ ਵੀ ਇਹ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਆਜ਼ਾਦੀ ਦਿਵਸ ਦੇ ਸਬੰਧਤ ਵਿਚ ਇਹਤਿਆਤਨ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ, ਜਿਸ ਲਈ ਜ਼ਿਲ੍ਹਾ ਪੁਲਿਸ ਵਲੋਂ 500 ਤੋਂ ਵਧੇਰੇ ਸੁਰੱਖਿਆ ਕਰਮੀ ਕਾਨੂੰਨ ਤੇ ਵਿਵਸਥਾ ਲਈ ਤਾਇਨਾਤ ਕੀਤੇ ਜਾਣਗੇ | ਇਸ ਤੋਂ ਇਲਾਵਾ ਹਰੇਕ ਸਰਗਰਮੀ 'ਤੇ ਨਜ਼ਰ ਰੱਖਣ ਲਈ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ | ਡਿਪਟੀ ਕਮਿਸ਼ਨਰ ਅਨੁਸਾਰ ਸਮਾਗਮ ਦੀ ਤਿਆਰੀ ਲਈ ਨਿਯਮਿਤ ਰੀਹਰਸਲਾਂ ਆਈ ਟੀ ਆਈ ਗਰਾਊਾਡ ਵਿਖੇ 9 ਅਗਸਤ ਤੋਂ ਸ਼ੁਰੂ ਹੋ ਜਾਣਗੀਆਂ, ਜਿਸ ਦੌਰਾਨ 12 ਅਗਸਤ ਨੂੰ 'ਫੁੱਲ ਡਰੈੱਸ ਰੀਹਰਸਲ' ਕਰਵਾਈ ਜਾਵੇਗੀ | ਆਜ਼ਾਦੀ ਸਮਾਗਮ ਦੀ ਰੂਪ ਰੇਖਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਇਸ ਵਾਰ ਪੀ. ਟੀ. ਸ਼ੋਅ, ਝਾਕੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਵੀ ਸਮਾਗਮ ਦਾ ਮੁੜ ਤੋਂ ਹਿੱਸਾ ਬਣਨਗੀਆਂ, ਜਿਸ ਲਈ ਬਾਕਾਇਦਾ ਅਭਿਆਸ ਕਰਵਾਏ ਜਾ ਰਹੇ ਹਨ | ਸਮਾਗਮ ਲਈ ਰੀਹਰਸਲ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ, ਰੀਫ਼ਰੈਸ਼ਮੈਂਟ, ਪਖਾਨੇ ਅਤੇ ਮੈਡੀਕਲ ਟੀਮਾਂ ਦਾ ਬੰਦੋਬਸਤ ਵੀ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਮੁੱਖ ਮਹਿਮਾਨ 15 ਅਗਸਤ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੀ ਯਾਦਗਾਰ 'ਤੇ ਵੀ ਨਤਮਸਤਕ ਹੋਣਗੇ | ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਅਨੇਕਤਾ 'ਚ ਏਕਤਾ ਦੀ ਧਾਰਣਾ ਨੂੰ ਹੋਰ ਮਜ਼ਬੂਤ ਕਰਨ ਲਈ 'ਹਰ ਘਰ ਤਿਰੰਗਾ' ਮੁਹਿੰਮ ਦਾ ਹਿੱਸਾ ਬਣਨ | ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 78 ਹਜ਼ਾਰ ਤੋਂ ਵਧੇਰੇ ਘਰਾਂ ਅਤੇ ਦਫ਼ਤਰਾਂ ਨੂੰ ਜੋੜਨ ਦਾ ਟੀਚਾ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ 13 ਤੋਂ 15 ਅਗਸਤ ਤੱਕ ਹਰ ਘਰ ਅਤੇ ਦਫ਼ਤਰ 'ਤੇ ਤਿਰੰਗਾ ਲਹਿਰਾਉਣ ਦੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸਫਲ ਬਣਾਇਆ ਜਾਵੇਗਾ | ਕੌਮੀ ਝੰਡਾ ਸਾਬਤ ਸੂਰਤ ਹੋਵੇ ਅਤੇ ਵੱਟ ਨਾ ਪਏ ਹੋਣ ਤੇ ਖ਼ਰਾਬ ਨਾ ਹੋਵੇ | ਉਨ੍ਹਾਂ ਕਿਹਾ ਕਿ ਕੌਮੀ ਝੰਡੇ ਨੂੰ ਨਾ ਤਾਂ ਮੰਚ 'ਤੇ ਰੱਖੇ ਗਏ 'ਡਾਇਸ' (ਮਾਈਕ ਦੇ ਅੱਗੇ ਰੱਖਿਆ ਡੈਸਕ) 'ਤੇ ਨਹੀਂ ਲਪੇਟਿਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਲੱਕ ਤੋਂ ਹੇਠਾਂ ਧਾਰਨ ਕੀਤਾ ਜਾ ਸਕਦਾ ਹੈ | ਮੀਟਿੰਗ ਵਿਚ ਏ. ਡੀ. ਸੀ. (ਜ) ਰਾਜੀਵ ਵਰਮਾ, ਐੱਸ. ਡੀ. ਐਮ. ਬੰਗਾ ਨਵਨੀਤ ਕੌਰ ਬੱਲ, ਐੱਸ. ਡੀ. ਐਮ. ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਗੁਰਲੀਨ ਸਿੱਧੂ, ਡੀ. ਐੱਸ. ਪੀ. (ਐਚ.) ਦੇਵ ਦੱਤ ਸ਼ਰਮਾ, ਡੀ. ਡੀ. ਪੀ. ਓ. ਦਵਿੰਦਰ ਕੁਮਾਰ ਸ਼ਰਮਾ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਮੌਜੂਦ ਸਨ |
ਜਾਡਲਾ, 4 ਅਗਸਤ (ਬੱਲੀ)- ਅੱਜ ਲਾਗਲੇ ਪਿੰਡ ਠਠਿਆਲਾ ਢਾਹਾ (ਬਲਾਚੌਰ) ਦੇ ਇਕ ਵਿਅਕਤੀ ਦੈਆ ਸਿੰਘ (65) ਪੁੱਤਰ ਸਵਰਗੀ ਹਰੀ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਪਤਾ ਲੱਗਾ ਹੈ ਕਿ ਉਹ ਸਵੇਰੇ ਖਾਣਾ ਖਾਣ ਤੋਂ ਬਾਅਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਖੇਤਾਂ ਵੱਲ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨਵਜੋਤ ਪਾਲ ਸਿੰਘ ਰੰਧਾਵਾ ਨੇ ਉੱਭਰਦੇ ਖਿਡਾਰੀਆਂ ਦੇ ਮਾਪਿਆਂ ਅਤੇ ਬੈਡਮਿੰਟਨ ਖੇਡ ਨਾਲ ਜੁੜੇ ਹੋਰਨਾਂ ਭਾਗੀਦਾਰਾਂ ਦੀ ਮੀਟਿੰਗ ਕਰਦਿਆਂ ਕਿਹਾ ਕਿ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਦੀ ਸ਼ਹੀਦ ਭਗਤ ਸਿੰਘ ਨਗਰ ਇਕਾਈ ਵਲੋਂ ਪਾਰਟੀ ਦਫ਼ਤਰ ਚੰਡੀਗੜ੍ਹ ਰੋਡ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ...
ਉਸਮਾਨਪੁਰ, 4 ਅਗਸਤ (ਸੰਦੀਪ ਮਝੂਰ)- ਅੱਜ ਪਿੰਡ ਉਸਮਾਨਪੁਰ ਵਿਖੇ ਰਾਹੋਂ ਪੁਲਿਸ ਵਲੋਂ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਸਰਪੰਚ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ | ਇਸ ਮੌਕੇ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ...
ਪੋਜੇਵਾਲ ਸਰਾਂ, 4 ਅਗਸਤ (ਨਵਾਂਗਰਾਈਾ)- ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲੇਵਾਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਭਾਵਨਾ ਚੇਚੀ ਨੇ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ (ਮਿਡਲ ਵਰਗ) ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਅੱਗੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪੰਜਾਬ ਵਿਚ ਸਰਕਾਰ ਵਲੋਂ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਘਟਾਉਣ ਦੇ ਰੋਸ ਵਜੋਂ ਸਰਕਾਰੀ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ...
ਸੜੋਆ, 4 ਅਗਸਤ (ਨਾਨੋਵਾਲੀਆ)- ਬੱਚੇ ਕੋਮਲ ਕਲੀਆਂ ਹੁੰਦੇ ਹਨ, ਇਨ੍ਹਾਂ ਨੂੰ ਅੱਗੇ ਵਧਣ ਲਈ ਸਾਨੂੰ ਸਮੇਂ-ਸਮੇਂ 'ਤੇ ਉਤਸ਼ਾਹਿਤ ਕਰਦੇ ਰਹਿਣਾ ਚਾਹੀਦਾ ਹੈ | ਇਹ ਵਿਚਾਰ ਸਮਾਜ ਸੇਵੀ ਡਾ. ਜਸਪਾਲ ਸਿੰਘ ਲੈਕਚਰਾਰ ਸੜੋਆ ਨੇ ਸਰਕਾਰੀ ਸੈਕੰਡਰੀ ਸਕੂਲ ਸੜੋਆ ਵਿਖੇ ਕਰਵਾਏ ...
ਔੜ, 4 ਅਗਸਤ (ਜਰਨੈਲ ਸਿੰਘ ਖੁਰਦ)- ਥਾਣਾ ਔੜ ਦੀ ਪੁਲਿਸ ਪਾਰਟੀ ਵਲੋਂ ਅੱਧੀ ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਔੜ ਦੇ ਐੱਸ.ਐਚ.ਓ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੰਦੀਪ ...
ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਦੌੜ ਮੁਕਾਬਲਿਆਂ 'ਚ ਸੂਬਾ ਪੱਧਰ 'ਤੇ ਤਮਗਿਆਂ ਦੇ ਅੰਬਾਰ ਲਾਉਣ ਵਾਲੀ ਦੌੜਾਕ ਇੰਦਰਜੋਤ ਕੌਰ ਪਿੰਡ ਝੰਡੇਰ ਖੁਰਦ ਦੀ ਕੌਮੀ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ | ਸੰਗਰੂਰ ਵਿਖੇ ਹੋਏ ਸੂਬਾ ਪੱਧਰੀ ਚੋਣ ਮੁਕਾਬਲਿਆਂ ਵਿਚ ਇਸ ...
ਮਜਾਰੀ/ਸਾਹਿਬਾ, 4 ਅਗਸਤ (ਨਿਰਮਲਜੀਤ ਸਿੰਘ ਚਾਹਲ)- ਹਲਕਾ ਵਿਧਾਇਕਾ ਸੰਤੋਸ਼ ਕਟਾਰੀਆਂ ਵਲੋਂ ਕਿਸਾਨ ਮਜ਼ਦੂਰ ਸੰਗਠਨ ਬਲਾਚੌਰ ਦੇ ਮੁੱਖ ਦਫ਼ਤਰ ਚੁਸ਼ਮਾ ਵਿਖੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨਾਂ ਵਲੋਂ ਬਲਾਚੌਰ ਹਲਕੇ ਅੰਦਰ ਆ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੋਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵਨਿਯੁਕਤ ਐੱਸ.ਐੱਸ.ਪੀ. ਭਾਗੀਰਥ ...
ਮਜਾਰੀ/ਸਾਹਿਬਾ, 4 ਅਗਸਤ (ਨਿਰਮਲਜੀਤ ਸਿੰਘ ਚਾਹਲ)- ਟ੍ਰੈਫਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਿਬਾ ਵਿਖੇ ਸੈਮੀਨਾਰ ਲਗਾਇਆ | ਇਸ ਮੌਕੇ ਇੰਚਾਰਜ ਪ੍ਰਵੀਨ ਕੁਮਾਰ ਏ.ਐੱਸ.ਆਈ. ਵਲੋਂ ਸਕੂਲ ਦੇ ਬੱਚਿਆਂ ਨੂੰ ਟ੍ਰੈਫਿਕ ...
ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਤੀਸਰੇ ਭੰਗੜਾ ਸਿਖਲਾਈ ਕੈਂਪ ਦਾ ਸਮਾਪਨ ਸਮਾਰੋਹ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਕੰਵਲਜੀਤ ਸਿੰਘ ਬਾਜਵਾ (ਜ਼ਿਲ੍ਹਾ ਤੇ ...
ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਖਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਵਿਰੁੱਧ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵਲੋਂ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਕ ਸਮਾਗਮ ਕੀਤਾ ਜਾ ਰਿਹਾ ਹੈ | ਇਹ ਸਮਾਗਮ 6 ਅਗਸਤ ਦਿਨ ...
ਬਹਿਰਾਮ, 4 ਅਗਸਤ (ਨਛੱਤਰ ਸਿੰਘ ਬਹਿਰਾਮ)- ਰੋਪੜ-ਫਗਵਾੜਾ ਮੁੱਖ ਮਾਰਗ ਬਹਿਰਾਮ ਮੇਨ ਬੱਸ ਅੱਡੇ 'ਤੇ ਕਈ ਦਿਨਾਂ ਤੋਂ ਕਿਸੇ ਵਾਹਨ ਦੀ ਟੱਕਰ ਨਾਲ ਮਰੇ ਜਾਨਵਰ ਤੋਂ ਦੁਕਾਨਦਾਰ ਤੇ ਰਾਹਗੀਰ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਕਈ ਵਾਰੀ ਦੇਖਣ ਵਿਚ ਆਇਆ ਕਿ ਇਹੋ ...
ਰਾਹੋਂ, 4 ਅਗਸਤ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਘੱਕੇਵਾਲ ਦੀ ਐਮ.ਪੀ.ਸੀ.ਏ.ਐੱਸ.ਐੱਸ ਲਿਮਟਡ ਦੇ ਮੈਂਬਰਾਂ ਨੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਕੀਤੀ | ਇੱਥੇ ਜੁਝਾਰ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ ਸਰਪੰਚ, ਹੁਸਨ ਲਾਲ, ਅਜੀਤ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ੋਨ ਨੰ: 5 ਨਵਾਂਸ਼ਹਿਰ ਅਧੀਨ ਆਉਂਦੇ ਸਮੂਹ ਸਰਕਾਰੀ ਸੈਕੰਡਰੀ, ਹਾਈ ਮਿਡਲ ਸਕੂਲਾਂ ਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਦੇ ਹੋ ਰਹੇ ਟੂਰਨਾਮੈਂਟ ਸਬੰਧੀ ਤਿਆਰੀਆਂ ਲਈ ਇਕ ਮੀਟਿੰਗ 6 ਅਗਸਤ ਦਿਨ ਸ਼ਨੀਵਾਰ ਨੂੰ ...
ਬਹਿਰਾਮ, 4 ਅਗਸਤ (ਸਰਬਜੀਤ ਸਿੰਘ ਚੱਕਰਾਮੂੰ)- ਇਸ ਧਰਤੀ ਤੇ ਜਿਊਣ ਲਈ ਮਨੁੱਖ ਨੂੰ ਆਕਸੀਜਨ ਦੀ ਬੇਹੱਦ ਲੋੜ ਹੈ ਜੋ ਕਿ ਸਾਨੂੰ ਰੁੱਖਾਂ ਤੋਂ ਮਿਲਦੀ ਹੈ ਅਤੇ ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਸੰਧਵਾਂ, 4 ਅਗਸਤ (ਪ੍ਰੇਮੀ ਸੰਧਵਾਂ)- ਪਿੰਡ ਸੂੰਢ ਵਿਖੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਰਮਜੀਤ ਸਰੋਏ ਤੇ ਹਰਵਿੰਦਰ ਸਿੰਘ ਬੋਇਲ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ...
ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲ)- ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸੈਮੀਨਾਰ ਕਰਵਾਇਆ | ਡਾ. ਮਾਨ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ...
ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੂਬਾ ਕਮੇਟੀ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਅਹਿਮ ਅਜੰਡੇ ਵਿਚਾਰੇ ਗਏ | ਪ੍ਰਮੁੱਖ ਤੌਰ 'ਤੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 7 ਅਗਸਤ ਨੂੰ ਦੇਸ਼ ...
ਸੰਧਵਾਂ, 4 ਅਗਸਤ (ਪ੍ਰੇਮੀ ਸੰਧਵਾਂ)- ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਜਿਸ ਦਾ ਖ਼ਮਿਆਜ਼ਾ ਸੂਬੇ ਦੇ ਬੇਕਸੂਰ ਲੋਕਾਂ ਨੂੰ ਭੁਗਤਣਾ ਪਿਆ | ਇਹ ਪ੍ਰਗਟਾਵਾ 'ਆਪ' ਆਗੂ ਕੁਲਜੀਤ ਸਿੰਘ ...
ਬੰਗਾ, 4 ਅਗਸਤ (ਕਰਮ ਲਧਾਣਾ) - 75 ਸਾਲਾ ਆਜ਼ਾਦੀ ਵਰੇ੍ਹ ਨੂੰ ਸਮਰਪਿਤ ਆਜ਼ਾਦੀ ਇਕ ਮਹਾਂ ਅੰਮਿ੍ਤ ਪੋ੍ਰਗਰਾਮ ਅਧੀਨ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਹੋਇਆ | ਜਿਸ ਵਿਚ ਬੰਗਾ ਬਲਾਕ ਦੇ ਬਾਬਾ ਗੋਲਾ ...
ਸੜੋਆ, 4 ਅਗਸਤ (ਨਾਨੋਵਾਲੀਆ)- ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ, ਜਿਸ ਵਿਚ ਇਸੇ ਸਕੂਲ ਦੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀਂ ਜਮਾਤ ਦੇ ਲਈ ਚੁਣੇ ਗਏ ਪੰਜ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਸਕੂਲ ...
ਉਸਮਾਨਪੁਰ, 4 ਅਗਸਤ (ਸੰਦੀਪ ਮਝੂਰ)- ਸਰਕਾਰੀ ਹਾਈ ਸਕੂਲ ਮਲਕਪੁਰ ਵਿਖੇ ਸਕੂਲ ਮੁਖੀ ਸਤਪਾਲ ਦੀ ਅਗਵਾਈ ਵਿਚ ਸਾਈਬਰ ਜਾਗਰੂਕਤਾ ਦਿਵਸ ਮਨਾਇਆ | ਇਸ ਮੌਕੇ ਕੰਪਿਊਟਰ ਅਧਿਆਪਕਾ ਨੀਰੂ ਜੱਸਲ ਨੇ ਵਿਦਿਆਰਥੀਆਂ ਨੂੰ ਇੰਟਰਨੈੱਟ ਤੇ ਹੋ ਰਹੇ ਵੱਖ-ਵੱਖ ਤਰ੍ਹਾਂ ਦੇ ਸਾਈਬਰ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਵਿਦਿਆਰਥੀਆਂ ਦੇ ਜੰਗ-ਏ-ਆਜ਼ਾਦੀ ਪ੍ਰਤੀ ਜੋਸ਼ ਅਤੇ ਜਾਣਕਾਰੀ ...
ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਆਪਣੇ ਮਾਤਾ ਬਿਸ਼ਨ ਕੌਰ ਤੇ ਪਿਤਾ ਤਾਰਾ ਸਿੰਘ ਕਾਹਮਾ ਦੀ ਯਾਦ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਡਾ.ਪ੍ਰੀਤੀ ਸਿੰਘ ਸੀ.ਈ.ਓ., ਗਊ ਸੇਵਾ ਕਮਿਸ਼ਨ, ਪੰਜਾਬ ਨੇ ਅੱਜ ਡਾ. ਚੰਦਰਪਾਲ ਸਿੰਘ ਡਿਪਟੀ ਡਾਇਰੈਕਟਰ, ਡਾ. ਸੁਖਵਿੰਦਰ ਸਿੰਘ ਸਹਾਇਕ ਡਾਇਰੈਕਟਰ, ਡਾ.ਜਸਦੇਵ ਸਿੰਘ ਐੱਸ.ਵੀ.ਓ., ਨਵਾਂਸ਼ਹਿਰ, ਡਾ. ਅੱਛਰ ਸਿੰਘ ਨਾਲ ...
ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਹਰੀ ਰਾਮ ਰਸੂਲਪੁਰੀ ਦੀ ਪ੍ਰਧਾਨਗੀ ਹੇਠ ਮਲਕੀਤ ਚੰਦ ਮੇਹਲੀ ਭਵਨ ਨਵਾਂਸ਼ਹਿਰ ਵਿਖੇ ਹੋਈ | ਇਸ ਮੀਟਿੰਗ ਵਿਚ 8 ਅਗਸਤ ਨੂੰ ਸਾਂਝੇ ਮੋਰਚੇ ਵਲੋਂ ਡੀ.ਸੀ ...
ਸਮੁੰਦੜਾ, 4 ਅਗਸਤ (ਤੀਰਥ ਸਿੰਘ ਰੱਕੜ)- ਪਿਛਲੇ ਦਿਨੀਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਅਤੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਰਮਿਆਨ ਪੈਦਾ ਹੋਏ ਵਿਵਾਦ ਨੂੰ ਸੂਬੇ ਦੀਆਂ ਵੱਖ-ਵੱਖ ਵਿਰੋਧੀ ...
ਭੱਦੀ, 4 ਅਗਸਤ (ਨਰੇਸ਼ ਧੌਲ)- ਪਿੰਡ ਖੰਡੂਪੁਰ ਦੇ ਜੰਮਪਲ ਉੱਘੇ ਸਮਾਜ ਸੇਵੀ 'ਤੇ ਖੇਡ ਪ੍ਰਮੋਟਰ ਸੁਰਜੀਤ ਸਿੰਘ (ਯੂ.ਕੇ.) ਅਤੇ ਉਨ੍ਹਾਂ ਦੇ ਸਪੁੱਤਰਾਂ ਅਮਨਪ੍ਰੀਤ ਸਿੰਘ, ਦਮਨਪ੍ਰੀਤ ਸਿੰਘ ਵਲੋਂ ਜਿੱਥੇ ਪਹਿਲਾਂ ਵੀ ਹਰ ਤਰ੍ਹਾਂ ਦੇ ਸਮਾਜ ਸੇਵਾ ਦੇ ਕਾਰਜਾਂ ਅੰਦਰ ...
ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਲੰਘੇ ਬੁੱਧਵਾਰ ਥਾਈਲੈਂਡ ਦੇ ਬੈਕਾਂਕ ਸ਼ਹਿਰ ਅੰਦਰ ਪੱਟੀ ਨੇੜਲੇ ਪਿੰਡ ਕੁੱਲਾ ਦੇ ਇਕ ਗਰੀਬ ਪਰਿਵਾਰ ਨਾਲ ਸੰਬੰਧਿਤ ਨÏਜਵਾਨ ਹਰਪ੍ਰੀਤ ਸਿੰਘ (27) ਨੇ ਮੁੱਕੇਬਾਜ਼ੀ 'ਚ ਸੋਨ ਤਗਮਾ ਜਿੱਤਿਆ ਹੈ | ...
ਅਮਰਕੋਟ, 4 ਅਗਸਤ (ਗੁਰਚਰਨ ਸਿੰਘ ਭੱਟੀ)- ਸਵ: ਮਹਿੰਦਰ ਸਿੰਘ ਮਹਿਲ ਦੀ ਪਤਨੀ ਪ੍ਰਕਾਸ਼ ਕੌਰ ਦੀ ਮੌਤ ਹੋਣ 'ਤੇ ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਬੱਬੂ ਸਾਬਕਾ ਸਰਪੰਚ ਆੜ੍ਹਤੀ, ਚਰਨਜੀਤ ਸਿੰਘ ਪਿੰਡ ਕਲੰਜਰ ਉਤਾੜ ਵਿਖੇ ਪਰਿਵਾਰ ਨਾਲ ਅਫਸੋਸ ਕਰਨ ਲਈ ਆਦੇਸ਼ ...
ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਬੀਤੇ ਦਿਨੀਂ ਸੈਕਰਡ ਹਾਰਟ ਸਕੂਲ ਦੀ ਵੈਨ ਨੇ ਆਪਣੇ ਹੀ ਸਕੂਲ ਦੀ ਮਾਸੂਮ ਬੱਚੀ ਸ਼ੁੱਭਲੀਨ ਕੌਰ ਨੂੰ ਦਰੜ ਕੇ ਮਾਰਨ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਵਿਚ ਬੇਹੱਦ ਸਹਿਮ ਪੈਦਾ ਕਰ ਦਿੱਤਾ ਹੈ | ਪੱਟੀ ...
ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਕੁਲਾਰ)- ਸਰਕਾਰੀ ਸੈਕੰਡਰੀ ਸਕੂਲ ਨਾਗੋਕੇ ਵਿਚ ਗਣਿਤ ਮੇਲਾ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਪਿ੍ੰਸੀਪਲ ਬਲਜੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਚਾਰਟ, ਮਾਡਲ ਤੇ ਗਣਿਤ ਦੇ ਸੰਕਲਪਾਂ ਨੂੰ ...
ਜੀਓਬਾਲਾ, 4 ਅਗਸਤ (ਰਜਿੰਦਰ ਸਿੰਘ ਰਾਜੂ)- ਕਸਬਾ ਜੀਓਬਾਲਾ ਦੀ ਪੱਤੀ ਵਿਚਲੀ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੰਦਰ ਦਾਸ ਜੀ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਗਤਾਂ ਨੇ ਬਾਬਾ ਵੀਰ ਸਿੰਘ ਨੂੰ ਸੌਂਪ ਦਿੱਤੀ ਹੈ | ਵਿਚਲੀ ਪੱਤੀ ਵਾਸੀ ਸੰਗਤਾਂ ਨੇ ਧੰਨ ਧੰਨ ਸ੍ਰੀ ਗੁਰੂ ...
ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨ. ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਕਾਰਪੋਰੇਟਸ ਦੇ ਹੱਕ 'ਚ ਭੁਗਤਦਿਆਂ ਉਨ੍ਹਾਂ ਦਾ ਦੇਸ਼ ਦੇ ਆਰਥਿਕ ...
ਗੋਇੰਦਵਾਲ ਸਾਹਿਬ, 4 ਅਗਸਤ (ਸਕੱਤਰ ਸਿੰਘ ਅਟਵਾਲ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਮਾਸੂਮ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਹੋਏ ਗੁਰੂ ਅਮਰਦਾਸ ਕੈਨੇਡੀਅਨ ਸਕੂਲ ਗੋਇੰਦਵਾਲ ਸਾਹਿਬ ਦੇ ਮੁਖੀ ਕਸ਼ਮੀਰ ਸਿੰਘ ਰੰਧਾਵਾ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ...
ਹਰੀਕੇ ਪੱਤਣ, 4 ਅਗਸਤ (ਸੰਜੀਵ ਕੁੰਦਰਾ)- ਪਿਛਲੇ ਕੁਝ ਦਿਨਾਂ ਤੋਂ ਪਸ਼ੂਆਂ ਵਿਚ ਫੈਲਿਆ ਧਫ਼ੜੀ ਰੋਗ ਦਿਨ ਬ ਦਿਨ ਵਧ ਰਿਹਾ ਹੈ ਤੇ ਹੁਣ ਤੱਕ ਹਜ਼ਾਰਾਂ ਪਸ਼ੂ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਪ੍ਰੰਤੂ ਪਸ਼ੂ ਪਾਲਣ ਵਿਭਾਗ ਵਲੋਂ ਲੋਕਾਂ ਦੀ ਸਾਰ ਨਾ ਲੈਣ ਕਾਰਨ ਲੋਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX