ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ 'ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਵਿਖਾਵਾ

-ਮਾਮਲਾ ਪਟਵਾਰੀਆਂ ਦੀਆਂ ਪੋਸਟਾਂ ਘਟਾਉਣ ਦਾ-

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਪੋਸਟਾਂ ਘਟਾਉਣ ਦੇ ਰੋਸ ਵਜੋਂ ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਵਿਖਾਵਾ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਵਲੋਂ ਪਟਵਾਰੀਆਂ ਦੀਆਂ ਪੋਸਟਾਂ ਘਟਾਉਣ ਸਬੰਧੀ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ | ਉਪਰੰਤ ਯੂਨੀਅਨ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਨਾਂਅ ਇਕ ਚਿਤਾਵਨੀ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ | ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿ੍ੰਸਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ 'ਚ ਅਸਾਮੀਆਂ ਦੀ ਗਿਣਤੀ 4716 ਤੋਂ ਘਟਾ ਕੇ 3660 ਕਰ ਦਿੱਤੀ ਹੈ ਜਿਸ ਨਾਲ ਲਗਪਗ 1056 ਪਟਵਾਰੀ ਦੀਆਂ ਪੋਸਟਾਂ ਖ਼ਤਮ ਹੋ ਗਈਆਂ ਹਨ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਪਟਵਾਰੀਆਂ ਦੀਆਂ ਪੋਸਟਾਂ 118 ਤੋਂ ਘਟਾ ਕੇ 92 ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਜ਼ਿਲੇ੍ਹ 'ਚ ਪਟਵਾਰੀਆਂ ਦੀਆਂ 26 ਪੋਸਟਾਂ ਖ਼ਤਮ ਹੋ ਗਈਆਂ ਹਨ | ਪੰਜਾਬ ਸਰਕਾਰ ਦਾ ਇਹ ਸੂਬੇ ਦੇ ਬੇਰੁਜ਼ਗਾਰਾਂ ਨਾਲ ਬਹੁਤ ਵੱਡਾ ਧੋਖਾ ਹੈ | ਪੰਜਾਬ 'ਚ 13 ਜ਼ਿਲਿ੍ਹਆਂ ਤੋਂ ਵੱਧ ਕੇ 23 ਜ਼ਿਲੇ੍ਹ ਤੇ ਤਹਿਸੀਲਾਂ 62 ਤੋਂ ਵਧ ਕੇ 96 ਬਣ ਚੁੱਕੀਆਂ ਹਨ ਅਤੇ ਇਸ ਦੇ ਉਲਟ ਪਟਵਾਰੀਆਂ ਦੀਆਂ ਪੋਸਟਾਂ ਵਧਾਉਣ ਦੀ ਬਜਾਏ ਘਟਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬੀਤੇ ਸਾਲਾਂ 'ਚ ਪੰਜਾਬ ਦਾ ਸ਼ਹਿਰੀਕਰਨ ਹੋਣ ਤੇ ਨਵੇਂ ਜ਼ਿਲੇ੍ਹ ਤੇ ਤਹਿਸੀਲਾਂ ਬਣਨ ਨਾਲ ਜ਼ਮੀਨੀ ਪੱਧਰ 'ਤੇ ਪਟਵਾਰੀ ਦਾ ਕੰਮ ਘਟਣ ਦੀ ਬਜਾਏ ਵੱਧ ਚੁੱਕਾ ਹੈ | ਇਸੇ ਲਈ ਪਟਵਾਰ ਯੂਨੀਅਨ ਲਗਾਤਾਰ ਨਵੀਂ ਭਰਤੀ ਦੀ ਮੰਗ ਕਰਦੀ ਆ ਰਹੀ ਹੈ | ਇਸ ਮੌਕੇ ਕਾਨੂੰਗੋ ਐਸੋਸੀਏਸ਼ਨ ਦੇ ਨੁਮਾਇੰਦਾ ਕੁਲ ਹਿੰਦ ਮੋਹਨ ਸਿੰਘ ਭੇਡਪੁਰਾ ਨੇ ਸਵਾਲ ਕੀਤਾ ਕਿ ਪੰਜਾਬ ਸਰਕਾਰ ਦੱਸੇ ਕਿ ਪਟਵਾਰੀਆਂ ਦਾ ਕਿਹੜਾ ਕੰਮ ਘਟਿਆ ਹੈ? ਸਗੋਂ ਪੰਜਾਬ ਤੇ ਭਾਰਤ ਸਰਕਾਰ ਦੀਆਂ ਨਵੀਆਂ ਸਕੀਮਾਂ ਜਿਵੇਂ ਮਾਲ ਰਿਕਾਰਡ ਆਨਲਾਈਨ ਕਰਨਾ, ਈ-ਗਿਰਦਾਵਰੀ, ਮੁਆਵਜ਼ੇ ਦੇ ਕੇਸ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਆਯੁਸ਼ਮਾਨ ਸਕੀਮ, ਲਾਲ ਲਕੀਰ ਦੀ ਮਾਲਕੀ ਕਾਇਮ ਕਰਨਾ, ਬੁਢਾਪਾ ਪੈਨਸ਼ਨ, ਨੀਲੇ ਕਾਰਡ, ਰੈਜ਼ੀਡੈਂਸ਼ੀਅਲ ਸਰਟੀਫਿਕੇਟ, ਆਮਦਨ ਸਰਟੀਫਿਕੇਟ ਤੇ ਜਾਤੀ ਸਰਟੀਫਿਕੇਟ ਆਦਿਕ ਨਾਲ ਪਟਵਾਰੀ ਦਾ ਕੰਮ ਬਹੁਤ ਵੱਧ ਚੁੱਕਿਆ ਹੈ | ਅਸਾਮੀਆਂ ਦੀ ਗਿਣਤੀ ਵਧਾਉਣ ਦੀ ਬਜਾਏ ਘਟਾਉਣ ਕਾਰਨ ਉਨ੍ਹਾਂ ਪੰਜਾਬ ਸਰਕਾਰ ਦੀ ਨਿੰਦਾ ਕੀਤੀ | ਯੂਨੀਅਨ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਟਵਾਰੀਆਂ ਦੀਆਂ ਖ਼ਤਮ ਕੀਤੀਆਂ ਪੋਸਟਾਂ ਬਹਾਲ ਨਾ ਕੀਤੀਆਂ ਗਈਆਂ ਤਾਂ ਜਲਦੀ ਹੀ ਸਟੇਟ ਬਾਡੀ ਦੀ ਮੀਟਿੰਗ ਕਰਕੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ, ਦਵਿੰਦਰ ਕੁਮਾਰ ਸ਼ਰਮਾ ਸੂਬਾ ਮੀਤ ਪ੍ਰਧਾਨ, ਜਗਪ੍ਰੀਤ ਸਿੰਘ ਜਨਰਲ ਸਕੱਤਰ, ਡਿੰਪਲ ਗਰਗ ਖ਼ਜ਼ਾਨਚੀ, ਸਰਬਜੀਤ ਵਾਲੀਆ ਜਨਰਲ ਸਕੱਤਰ ਕਾਨੂੰਗੋ ਐਸੋਸੀਏਸ਼ਨ, ਦੀਪਾਸ਼ੂੰ ਵਡੇਰਾ, ਤਹਿਸੀਲ ਪ੍ਰਧਾਨ, ਮਨਿੰਦਰਜੀਤ ਸਿੰਘ ਤਹਿਸੀਲ ਪ੍ਰਧਾਨ ਅਮਲੋਹ, ਲਖਵੀਰ ਸਿੰਘ ਤਹਿਸੀਲ ਪ੍ਰਧਾਨ ਬਸੀ ਪਠਾਣਾਂ, ਸਤਨਾਮ ਸਿੰਘ ਤਹਿਸੀਲ ਪ੍ਰਧਾਨ ਖਮਾਣੋਂ ਤੇ ਸਮੁੱਚੇ ਜ਼ਿਲੇ੍ਹ ਦੇ ਪਟਵਾਰੀ ਤੇ ਕਾਨੂੰਗੋ ਹਾਜ਼ਰ ਸਨ |

ਪਲਾਸਟਿਕ 'ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ- ਡੀ.ਸੀ.

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿਘ)- ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ 12/8/2021 ਨੂੰ ਜਾਰੀ ਕੀਤੀ ਨੋਟੀਫ਼ਿਕੇਸ਼ਨ ਰਾਹੀਂ ਸਿੰਗਲ ਯੂਜ਼ ਪਲਾਸਟਿਕ ਦੀਆਂ ਆਈਟਮਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਤੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਦੇ ਝੋਨੇ ਦੀ ਫ਼ਸਲ ਹੋਈ ਬਰਬਾਦ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਜ਼ਿਲ੍ਹਾ ਪਟਿਆਲਾ ਦੀ ਹੱਦ ਨਾਲ ਲਗਦੇ ਪਿੰਡਾਂ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ | ਜਾਣਕਾਰੀ ਦਿੰਦਿਆਂ ਨੰਬਰਦਾਰ ਸੰਤੋਖ ਸਿੰਘ, ਗੁਰਵਿੰਦਰ ਸਿੰਘ, ...

ਪੂਰੀ ਖ਼ਬਰ »

ਜ਼ਿਲੇ੍ਹ 'ਚ 11 ਨਵੇਂ ਕੋੋਰੋਨਾ ਪੀੜਤਾਂ ਦੀ ਪਛਾਣ ਹੋਈ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ) - ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ 11 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਟੈੱਸਟ ਲਈ ਵੱਖ-ਵੱਖ ਸਿਹਤ ਕੇਂਦਰਾਂ ...

ਪੂਰੀ ਖ਼ਬਰ »

80 ਕਿੱਲੋ ਭੁੱਕੀ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ 2 ਵਿਅਕਤੀਆਂ 80 ਕਿੱਲੋ ਭੁੱਕੀ (ਚੂਰਾ ਪੋਸਤ) ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਛੋਟੇ ਅਸ਼ਟਾਮ ਨਾ ਮਿਲਣ ਕਰਕੇ ਲੋਕ ਹੋ ਰਹੇ ਹਨ ਖੱਜਲ ਖ਼ੁਆਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅਸ਼ਟਾਮ ਫਰੋਸ਼ਾਂ ਦੇ 20 ਹਜ਼ਾਰ ਰੁਪਏ ਤੱਕ ਦੇ ਵਿਕ ਰਹੇ ਮੈਨੂਅਲ ਅਸ਼ਟਾਮ 'ਤੇ 31 ਜੁਲਾਈ ਨੂੰ ਰੋਕ ਲਾ ਦਿੱਤੀ ਗਈ ਸੀ ਤੇ ਹਰ ਪ੍ਰਕਾਰ ਦੇ ਛੋਟੇ ਵੱਡੇ ਅਸ਼ਟਾਮ ਈ-ਸਟੈਂਪ ਨਾਲ ਹੀ ਜਾਰੀ ਕਰਨ ਲਈ ਆਖਿਆ ...

ਪੂਰੀ ਖ਼ਬਰ »

ਪਤੀ-ਪਤਨੀ 300 ਗ੍ਰਾਮ ਸਮੈਕ ਸਮੇਤ ਕਾਬੂ

ਖਮਾਣੋਂ/ਸੰਘੋਲ, 4 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰਪਾਲ, ਪਰਮਵੀਰ ਸਿੰਘ ਧਨੋਆ, ਗੁਰਨਾਮ ਸਿੰਘ ਚੀਨਾ)- ਖਮਾਣੋਂ ਪੁਲਿਸ ਨੇ ਪਤੀ ਪਤਨੀ ਨੂੰ ਤਿੰਨ ਸੌ ਗ੍ਰਾਮ ਸਮੈਕ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖ ਕੌਮ 15 ਅਗਸਤ ਨੂੰ ਆਪਣੇ ਘਰਾਂ ਤੇ ਕਾਰੋਬਾਰੀ ਸਥਾਨਾਂ 'ਤੇ ਖ਼ਾਲਸਾਈ ਕੇਸਰੀ ਨਿਸ਼ਾਨ ਝੁਲਾ ਕੇ ਆਪਣੀ ਆਜ਼ਾਦ ਹਸਤੀ ਨੂੰ ਕਾਇਮ ਰੱਖਣ ਦਾ ਉੱਦਮ ਕਰੇ- ਮਾਨ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੋ ਆਰ.ਐਸ.ਐਸ. ਦੀਆਂ ਕੱਟੜਵਾਦੀ ਨੀਤੀਆਂ ਨੂੰ ਲਾਗੂ ਕਰਨ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਚਨਾਰਥਲ ਕਲਾਂ ਸਕੂਲ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਜਖਵਾਲੀ, 4 ਅਗਸਤ (ਨਿਰਭੈ ਸਿੰਘ)- 75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਜਖਵਾਲੀ ਵਿਖੇ ਕਰਵਾਏ ਗਏ ਜਿਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਨਾਰਥਲ ਕਲਾਂ ਦੇ ਬੱਚਿਆਂ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਕੋਰਡੀਆ ਕਾਲਜ ਦੇ ਗੇਟ 'ਤੇ ਦੂਜੇ ਦਿਨ ਵੀ ਧਰਨਾ

ਸੰਘੋਲ, 4 ਅਗਸਤ (ਪਰਮਵੀਰ ਸਿੰਘ)- ਸੰਘੋਲ ਦੀ ਸਿੱਖਿਆ ਸੰਸਥਾ ਕੋਰਡੀਆ ਕਾਲਜ ਦੇ ਗੇਟ ਮੂਹਰੇ ਪੰਚਾਇਤ ਪਿੰਡ ਵਾਸੀਆਂ ਤੇ ਕੁਝ ਪੰਚਾਇਤ ਮੈਂਬਰਾਂ ਵਲੋਂ ਦੂਜੇ ਦਿਨ ਵੀ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ ਗਿਆ | ਇਸ ਮੌਕੇ ਕਪਿਲ ਰਾਣਾ, ਵਿਵੇਕ ਲਵਲੀ, ਗਿਆਨ ਚੰਦ, ਸੁਖਵੀਰ ...

ਪੂਰੀ ਖ਼ਬਰ »

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੋਰਡੀਆ ਤੇ ਚੰਡੀਗੜ੍ਹ 'ਵਰਸਿਟੀ ਨੇ ਕੀਤਾ ਸਮਝੌਤਾ

ਸੰਘੋਲ, 4 ਅਗਸਤ (ਪਰਮਵੀਰ ਸਿੰਘ ਧਨੋਆ)- ਕਸਬਾ ਸੰਘੋਲ ਦੀ ਸਿੱਖਿਆ ਸੰਸਥਾ ਕੋਰਡੀਆ ਤੇ ਚੰਡੀਗੜ੍ਹ ਯੂਨੀਵਰਸਿਟੀ ਵਿਚਕਾਰ ਸਿੱਖਿਆ ਦੇ ਅਦਾਨ-ਪ੍ਰਦਾਨ ਨੂੰ ਲੈ ਕੇ ਸਮਝੌਤਾ ਕੀਤਾ ਗਿਆ ਹੈ ਜਿਸ ਤਹਿਤ ਕੋਰਡੀਆ ਸੰਸਥਾਨ 'ਚ 'ਸੈਂਟਰ ਆਫ਼ ਐਕਸੀਲੈਂਸ ਇਨ ਕੰਪਿਊਟਿੰਗ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਲੋਕਾਂ ਦੀ ਸੇਵਾ 'ਚ ਹਾਜ਼ਰ ਰਹਾਂਗਾ-ਗੈਰੀ ਬੜਿੰਗ

ਅਮਲੋਹ, 4 ਅਗਸਤ (ਕੇਵਲ ਸਿੰਘ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਲੋਕ ਮਿਲਣੀ ਤਹਿਤ ਨਜ਼ਦੀਕ ਪਿੰਡ ਕੌਲਗੜ੍ਹ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਪਿੰਡ ਦੇ ਲੋਕਾਂ ਦੀਆਂ ਜਿੱਥੇ ਕਾਫ਼ੀ ਸਮੱਸਿਆਵਾਂ ਦਾ ਹੱਲ ਮੌਕੇ ਉੱਪਰ ...

ਪੂਰੀ ਖ਼ਬਰ »

ਸਰੀਆ ਲੱਦੀ ਜੀਪ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 4 ਅਗਸਤ (ਮਨਮੋਹਣ ਸਿੰਘ ਕਲੇਰ)- ਖੇੜੀ ਨੌਧ ਸਿੰਘ ਪੁਲਿਸ ਨੇ ਇਕ ਜੀਪ ਚਾਲਕ ਖ਼ਿਲਾਫ਼ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਪਿੰਡ ਮਾਜਰੀ ਬੱਸ ਸਟੈਂਡ ਨਜ਼ਦੀਕ ...

ਪੂਰੀ ਖ਼ਬਰ »

ਅਮਲੋਹ ਦੇ ਵਾਰਡ ਨੰ-12 ਵਿਖੇ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਲੋਕਾਂ 'ਚ ਰੋਸ

ਅਮਲੋਹ, 4 ਅਗਸਤ (ਕੇਵਲ ਸਿੰਘ)- ਅਮਲੋਹ ਸ਼ਹਿਰ ਦੇ ਵਾਰਡ ਨੰ-12 ਵਿਖੇ ਕਾਫ਼ੀ ਦਿਨਾਂ ਤੋਂ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਵਾਰਡ ਦੇ ਲੋਕਾਂ ਨੇ ਕਿਹਾ ਕਿ ਸਟਰੀਟ ਲਾਈਟਾਂ ਨਾ ਚੱਲਣ ਕਰਕੇ ਰਾਤ ਸਮੇਂ ...

ਪੂਰੀ ਖ਼ਬਰ »

ਪੰਚਾਇਤ ਉੱਪਰ ਸੀਵਰੇਜ ਦਾ ਪਾਣੀ ਬੰਦ ਕਰਨ ਦਾ ਦੋਸ਼ ਲਗਾਇਆ

ਜਖਵਾਲੀ, 4 ਅਗਸਤ (ਨਿਰਭੈ ਸਿੰਘ)- ਪਿੰਡ ਚਨਾਰਥਲ ਖ਼ੁਰਦ ਦੇ ਵਸਨੀਕ ਕੁਲਵੰਤ ਸਿੰਘ ਨੇ ਪਿੰਡ ਦੀ ਸਮੂਹ ਪੰਚਾਇਤ ਉੱਪਰ ਉਸ ਦੇ ਘਰ ਦੇ ਪਾਣੀ ਦੀ ਨਿਕਾਸੀ ਵਾਲਾ ਸੀਵਰੇਜ ਪਾਈਪ ਬੰਦ ਕਰਨ ਦਾ ਦੋਸ਼ ਲਗਾਇਆ ਹੈ | ਪਿੰਡ ਵਾਸੀ ਕੁਲਵੰਤ ਸਿੰਘ, ਹਰਜੀਤ ਸਿੰਘ ਬਬਲੀ, ਬਹਾਦਰ ...

ਪੂਰੀ ਖ਼ਬਰ »

ਜਥੇਦਾਰ ਚੀਮਾ ਵੱਲੋਂ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ

ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਸੀਨੀਅਰ ਅਕਾਲੀ ਆਗੂ ਜਥੇ. ਜਗਦੀਪ ਸਿੰਘ ਚੀਮਾ ਅੱਜ ਇੱਥੇ ਦਾਣਾ ਮੰਡੀ ਵਿਖੇ ਪਹੁੰਚੇ ਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜਥੇ. ਚੀਮਾ ਨੇ ਕਿਹਾ ਕਿ ਜਥੇਬੰਦੀ ਸ਼੍ਰੋਮਣੀ ...

ਪੂਰੀ ਖ਼ਬਰ »

ਜੀ.ਪੀ.ਐੱਸ 'ਚ ਕਰਵਾਏ ਕਲਰ ਵਾਕ ਮਾਡਲਿੰਗ ਮੁਕਾਬਲੇ

ਮੰਡੀ ਗੋਬਿੰਦਗੜ੍ਹ, 4 ਅਗਸਤ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਸਕੂਲ ਵਲੋਂ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ 'ਕਲਰ ਵਾਕ' ਵਿਸ਼ੇ 'ਤੇ ਮਾਡਲਿੰਗ ਮੁਕਾਬਲਾ ਕਰਵਾਇਆ ਗਿਆ | 1 ਤੋਂ 4 ਅਗਸਤ ਤੱਕ ਸਕੂਲ ਦੇ ਆਡੀਟੋਰੀਅਮ 'ਚ ਜਮਾਤ ਨਰਸਰੀ ਤੋਂ ਜੂਨੀਅਰ ਕੇ.ਜੀ. ...

ਪੂਰੀ ਖ਼ਬਰ »

ਬਡਾਲੀ ਆਲਾ ਸਿੰਘ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)- ਬਡਾਲੀ ਆਲਾ ਸਿੰਘ ਵਿਖੇ ਭੂਰੇ ਦੇ ਢਾਬੇ ਤੇ ਮਨਦੀਪ ਕੌਰ ਢਿੱਲੋਂ ਤੇ ਗੁਰਵਿੰਦਰ ਕੌਰ ਚੰੁਨ੍ਹੀ ਕਲਾਂ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਪਤਨੀ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਹਰੇਕ ਨਾਗਰਿਕ ਆਪਣੇ ਘਰ 'ਚ ਤਿਰੰਗਾ ਲਗਾ ਕੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦੇਵੇ- ਟੌਹੜਾ

ਮੰਡੀ ਗੋਬਿੰਦਗੜ੍ਹ, 4 ਅਗਸਤ (ਬਲਜਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਸਮਾਗਮਾਂ ਦੌਰਾਨ ਹਰ ਘਰ 'ਚ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਉਣ ਦੇ ਟੀਚੇ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦੀ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸਭਾ ਦੇ ਪ੍ਰਧਾਨ ਸਲਾਣਾ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ

ਅਮਲੋਹ, 4 ਅਗਸਤ (ਕੇਵਲ ਸਿੰਘ)- ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸਭਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਸਰਪੰਚ ਸ਼ਮਸ਼ੇਰ ਸਿੰਘ ਅੰਨੀਆਂ ਤੇ ਤਹਿਸੀਲ ਪ੍ਰਧਾਨ ਬਲਕਾਰ ਸਿੰਘ ਦਾ ਕਾਂਗਰਸ ਪਾਰਟੀ ਦਫ਼ਤਰ ਅਮਲੋਹ ਵਿਖੇ ਬਲਾਕ ਕਾਂਗਰਸ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸ਼ਮਸ਼ਪੁਰ ਵਿਖੇ ਗਣਿਤ ਮੇਲਾ ਲਗਾਇਆ

ਅਮਲੋਹ, 4 ਅਗਸਤ (ਕੇਵਲ ਸਿੰਘ)-ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰ੍ਰਸੀਪਲ-ਕਮ-ਬਲਾਕ ਨੋਡਲ ਅਫ਼ਸਰ ਰਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਮਾਰਟ ਸਕੂਲ ਸ਼ਮਸ਼ਪੁਰ ਵਿਖੇ ਗਣਿਤ ਮੇਲਾ ਲਗਾਇਆ ਗਿਆ | ਮੇਲੇ ਦਾ ਰਸਮੀ ਉਦਘਾਟਨ ਪਿ੍ੰ. ...

ਪੂਰੀ ਖ਼ਬਰ »

ਸਰਹਿੰਦ ਦੇ ਵਾਰਡ ਨੰਬਰ 8 ਵਿਖੇ ਸਟਰੀਟ ਲਾਈਟਾਂ ਲਗਾਈਆਂ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)- ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਸਰਹਿੰਦ ਦੇ ਵਾਰਡ ਨੰਬਰ 8 ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਾਰਡ ਨੰਬਰ 8 ਵਿਖੇ ਸਟਰੀਟ ਲਾਈਟਾਂ ਲਗਾਈਆ ਗਈਆਂ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਜਪਾ ਨੇ ਹਰ ਘਰ ਤਿਰੰਗਾ ਮੁਹਿੰਮ ਬਾਰੇ ਕੀਤੀ ਮੀਟਿੰਗ

ਖਮਾਣੋਂ, 4 ਅਗਸਤ (ਜੋਗਿੰਦਰ ਪਾਲ)- ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਅਨੁਸਾਰ ਹਰ ਘਰ ਤਿਰੰਗਾ ਮੁਹਿੰਮ ਨੂੰ ਲੈ ਕੇ ਬੀ.ਜੇ.ਪੀ. ਮੰਡਲ ਖਮਾਣੋਂ ਵਿਖੇ ਦੀਪਕ ਕੁਮਾਰ ਮੰਡਲ ਪ੍ਰਧਾਨ ਖਮਾਣੋਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸੱਭਿਆਚਾਰਕ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਪਿਛਲੇ ਸਾਲ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ 'ਚੋਂ ਓਵਰਆਲ ਦੂਸਰਾ ਸਥਾਨ ਪ੍ਰਾਪਤ ਕਰਨ ਕਰਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਇੰਡੀਅਨ ਬੈਂਕ ਦੇ 116ਵੇਂ ਸਥਾਪਨਾ ਦਿਵਸ ਮੌਕੇ ਕਰਵਾਇਆ ਪ੍ਰਭਾਵਸ਼ਾਲੀ ਸਮਾਗਮ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਇੰਡੀਅਨ ਬੈਂਕ ਦੇ 116ਵੇਂ ਸਥਾਪਨਾ ਦਿਵਸ ਮੌਕੇ ਸਥਾਨਕ ਸ਼ਾਖਾ ਵਲੋਂ ਮੁੱਖ ਪ੍ਰਬੰਧਕ ਲਵਲੀਨ ਗਰੋਵਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਡਾਕਟਰਾਂ ਨਾਲ ਬੁਰੇ ਵਰਤਾਓ ਕਾਰਨ ਸੂਬੇ 'ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ- ਜਥੇ: ਮਾਜਰੀ

ਮੰਡੀ ਗੋਬਿੰਦਗੜ੍ਹ, 4 ਅਗਸਤ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਜਥੇਦਾਰ ਜਰਨੈਲ ਸਿੰਘ ਮਾਜਰੀ ਨੇ ਕਿਹਾ ਕਿ ਪੰਜਾਬ ਵਿਚ ਡਾਕਟਰਾਂ ਨਾਲ ਦੁਰਵਿਵਹਾਰ ਦੀਆਂ ਵਾਪਰ ਰਹੀਆਂ ਘਟਨਾਵਾਂ ਕਾਰਨ ਸੂਬੇ ਵਿਚ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਪੰਜੋਲੀ ਨੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਰਾਜਪਾਲ ਨੂੰ ਲਿਖਿਆ ਪੱਤਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਦੇ ਨਾਂਅ ਲਿਖੇ ਪੱਤਰ 'ਚ ਬੰਦੀ ਸਿੱਖਾਂ ਦੇ ਮੁੱਦੇ ਉਭਾਰਦੇ ਹੋਏ ਜਾਣੂ ਕਰਵਾਇਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX