ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਤਰਨਤਾਰਨ

ਲੋਕਾਂ ਨੂੰ ਕੰਮਾਂ ਲਈ ਸਾਡੇ ਵਿਧਾਇਕਾਂ ਤੋਂ ਫ਼ੋਨ ਨਾ ਕਰਵਾਉਣਾ ਪਵੇ, ਅਜਿਹਾ ਮਾਹੌਲ ਸਿਰਜੋ-ਮੀਤ ਹੇਅਰ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਆਪਣੇ ਪਲੇਠੀ ਮੀਟਿੰਗ ਵਿਚ ਜ਼ਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਤੁਹਾਡੇ 'ਤੇ ਗ਼ਲਤ ਕੰਮ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਰਾਜਸੀ ਦਬਾਅ ਸਾਡੇ ਕਿਸੇ ਲੀਡਰ ਵਲੋਂ ਨਹੀਂ ਪਾਇਆ ਜਾਵੇਗਾ, ਸੋ ਤੁਸੀਂ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਆਪਣੇ ਜ਼ਿਲ੍ਹੇ ਲਈ ਲਾਮਿਸਾਲ ਕੰਮ ਕਰੋ | ਲੋਕ ਆਪਣੇ ਕੰਮਾਂ ਲਈ ਸਾਡੇ ਵਿਧਾਇਕਾਂ ਤੋਂ ਤੁਹਾਨੂੰ ਫੋਨ ਨਾ ਕਰਵਾਉਣ, ਬਲਕਿ ਉਨ੍ਹਾਂ ਦੇ ਕੰਮ ਤਰਜੀਹ ਅਧਾਰ 'ਤੇ ਹੋਣ | ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ ਤੇ ਲੋਕਾਂ ਦੇ ਕੰਮ ਸਮੇਂ ਸਿਰ ਹੋਣ ਇਸ ਗੱਲ 'ਤੇ ਧਿਆਨ ਕੇਂਦਰਿਤ ਕਰੋ | ਮੰਤਰੀ ਹੇਅਰ ਨੇ ਕਿਹਾ ਕਿ ਲੋਕਾਂ ਨੇ ਬੜੇ ਉਤਸ਼ਾਹ ਤੇ ਚਾਅ ਨਾਲ ਇਹ ਸਰਕਾਰ ਚੁਣੀ ਹੈ, ਜਿਸ ਕਾਰਨ ਸਾਡੇ 'ਤੇ ਲੋਕਾਂ ਨੂੰ ਵੱਡੀਆਂ ਆਸਾਂ ਹਨ ਅਤੇ ਇਹ ਆਸ ਆਪਾਂ ਮਿਲ ਕੇ ਹੀ ਪੂਰੀ ਕਰਨੀ ਹੈ | ਜ਼ਿਲ੍ਹੇ ਦੀਆਂ ਸੰਪਰਕ ਸੜਕਾਂ ਦੀ ਹਾਲਤ 'ਤੇ ਨਜ਼ਰ ਮਾਰਦੇ ਉਨ੍ਹਾਂ ਨੇ ਸਤੰਬਰ ਮਹੀਨੇ ਵਿਚ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਪੂਰੀ ਕਰਨ ਦੀ ਹਦਾਇਤ ਕੀਤੀ | ਤਰਨ ਤਾਰਨ ਦੇ ਖੇਡ ਸਟੇਡੀਅਮ ਵਿਚ ਖਿਡਾਰੀਆਂ ਦੇ ਖੇਡਣ ਸਮੇਂ ਸੈਰ ਕਰਦੇ ਲੋਕਾਂ ਦੀ ਗੱਲ ਸੁਣ ਕੇ ਉਨ੍ਹਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਰੋਕਿਆ ਜਾਵੇ ਕਿਉਂਕਿ ਸੈਰ ਕਰਨ ਵਾਲੇ ਖਿਡਾਰੀਆਂ ਵਿਚ ਰੁਕਾਵਟ ਬਣਦੇ ਹਨ ਅਤੇ ਸੱਟ ਲੱਗਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ | ਉਨ੍ਹਾਂ ਨੇ ਤਰਨ ਤਾਰਨ ਜ਼ਿਲ੍ਹੇ ਵਿਚ ਬਣੇ ਸਟੇਡੀਅਮਾਂ ਦੀ ਤਾਰੀਫ਼ ਕਰਦੇ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਤੁਹਾਨੂੰ ਚੰਗੇ ਕੋਚ ਦਿੱਤੇ ਜਾਣ ਜੋ ਕਿ ਤੁਹਾਡੇ ਜਿਲ੍ਹੇ 'ਚੋਂ ਚੰਗੇ ਖਿਡਾਰੀ ਪੈਦਾ ਕਰਨ | ਉਨ੍ਹਾਂ ਤਰਨ ਤਾਰਨ ਸ਼ਹਿਰ ਦੇ ਬੰਦ ਪਏ ਸੀਵਰੇਜ ਟਰੀਟਮੈਂਟ ਦਾ ਗੰਭੀਰ ਨੋਟਿਸ ਲੈਂਦੇ ਇਕ ਮਹੀਨੇ ਵਿਚ ਚਲਾਉਣ ਦੀ ਹਦਾਇਤ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਸਾਰੀਆਂ ਨਗਰ ਕੌਂਸਲਾਂ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਬਨਾਉਣ ਦੇ ਕੰਮ ਦਾ ਜਾਇਜ਼ਾ ਲਿਆ | ਤਰਨ ਤਾਰਨ ਸ਼ਹਿਰ ਵਿਚ ਕੂੜੇ ਪ੍ਰਬੰਧਨ ਦਾ ਹਵਾਲਾ ਲੈਂਦੇ ਹੋਏ ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ | ਮੀਟਿੰਗ 'ਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ, ਨੌਸ਼ਹਿਰਾ ਪੰਨੂੰਆਂ ਤੇ ਚੂਸਲੇਵੜ ਦੇ ਅਧੂਰੇ ਪਏ ਖੇਡ ਸਟੇਡੀਅਮ ਪੂਰੇ ਕਰਨ ਦੀ ਮੰਗ ਰੱਖੀ | ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਵਿਚ ਬਣੇ ਜਾਅਲੀ ਅਸਲ੍ਹਾ ਲਾਇਸੰਸ ਰੱਦ ਕਰਨ ਅਤੇ ਬਣਾਉਣ ਵਾਲੇ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕਰਦੇ ਹੁਣ ਤੱਕ ਇਸ ਕੰਮ ਵਿਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਮੌਕੇ ਵਿਧਾਇਕ ਕਸ਼ਮੀਰ ਸਿੰਘ ਸੋਹਲ, ਵਿਧਾਇਕ ਸਰਵਣ ਸਿੰਘ ਧੁੰਨ, ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ, ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸਕੱਤਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ, ਐਕਸ਼ੀਅਨ ਜਸਬੀਰ ਸਿੰਘ ਸੋਢੀ, ਸਾਰੇ ਐੱਸ.ਡੀ.ਐਮਜ਼ ਅਤੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਹਾਜ਼ਰ ਵਿਧਾਇਕ ਸਰਵਣ ਸਿੰਘ ਧੁੰਨ ਨੇ ਸਾਰੇ ਵਿਧਾਇਕਾਂ ਵਲੋਂ ਆਪਣੇ ਜ਼ਿਲ੍ਹੇ ਨੂੰ ਪੁਲਿਸ ਰੇਂਜ ਫਿਰੋਜ਼ਪੁਰ ਨਾਲੋਂ ਹਟਾ ਕੇ ਪੁਲਿਸ ਰੇਂਜ ਅੰਮਿ੍ਤਸਰ ਨਾਲ ਜੋੜਨ ਦੀ ਮੰਗ ਵੀ ਰੱਖੀ | ਉਨ੍ਹਾਂ ਆਪਣੇ ਹਲਕੇ ਵਿਚ ਬਣ ਰਹੀਆਂ ਸੰਪਰਕ ਸੜਕਾਂ ਦੀ ਪ੍ਰਤੀ ਕਿਲੋਮੀਟਰ ਰੇਟ ਵਿਚ ਫ਼ਰਕ ਹੋਣ ਦੀ ਗੱਲ ਕਰਦੇ ਇਸ ਦਾ ਮੁੱਦਾ ਉਠਾਇਆ |

ਜ਼ਿਲ੍ਹਾ ਪ੍ਰਧਾਨ ਸ਼ੇਖ ਵਲੋਂ ਅਜੀਤ ਸਿੰਘ ਨਾਲ ਦੁੱਖ ਸਾਂਝਾ

ਸ਼ਾਹਬਾਜਪੁਰ, 4 ਅਗਸਤ (ਪ੍ਰਦੀਪ ਬੇਗੇਪੁਰ)- ਅਜੀਤ ਸਿੰਘ ਸਰਪੰਚ ਪੱਧਰੀ ਦੀ ਪਤਨੀ ਦਾ ਬੀਤੇ ਦਿਨੀਂ ਸਵਰਗਵਾਸ ਹੋ ਗਿਆ ਸੀ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਅਤੇ ...

ਪੂਰੀ ਖ਼ਬਰ »

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ 'ਹਰ ਘਰ ਤਿਰੰਗਾ ਲਹਿਰਾਏਗਾ' ਤਹਿਤ ਸੱਭਿਆਚਾਰਕ ਪ੍ਰੋਗਰਾਮ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਸਰਕਾਰ ਵਲੋਂ ਚਲਾਏ ਜਾ ਰਹੇ 'ਹਰ ਘਰ ਤਿਰੰਗਾ ਲਹਿਰਾਏਗਾ' ਅਧੀਨ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਜੋ ਕਿ ਪੰਜਾਬ ਵਿਚ ਚੱਲ ਰਿਹਾ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਸ਼ੇਰੋਂ ਵਿਖੇ ਮਾਂ ਦੇ ਦੁੱਧ ਦੀ ਮਹਤੱਤਾ ਸੰਬੰਧੀ ਸੈਮੀਨਾਰ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਆਂਗਣਵਾੜੀ ਸੈਂਟਰਾਂ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਦਾ ਸਪਤਾਹ ਮਨਾਇਆ ਜਾ ਰਿਹਾ ਹੈ | ਜਿਸ 'ਚ ਸੁਪਰਵਾਈਜ਼ਰਾਂ, ਆਂਗਣਵਾੜੀ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਵਲੋਂ ਧਫ਼ੜੀ ਰੋਗ ਦੀ ਰੋਕਥਾਮ ਲਈ ਤਰਨ ਤਾਰਨ ਨੂੰ 5 ਲੱਖ ਰੁਪਏ ਜਾਰੀ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਪਸ਼ੂਆਂ ਵਿਚ ਫੈਲੀ ਧਫ਼ੜੀ ਰੋਗ ਦੀ ਰੋਕਥਾਮ ਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ 'ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ...

ਪੂਰੀ ਖ਼ਬਰ »

ਪਿੰਡ ਕਲਸੀਆਂ ਕਲਾਂ ਵਿਖੇ ਸਸਤੀ ਕਣਕ ਵੰਡਣ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ

ਭਿੱਖੀਵਿੰਡ, 4 ਅਗਸਤ (ਬੌਬੀ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਵਿਖੇ ਸਸਤੀ ਡਿਪੂ ਵਾਲੀ ਕਣਕ ਵੰਡਣ ਮੌਕੇ ਗ਼ਰੀਬ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਗਈ ਅਤੇ ਉਹ ਪਿੰਡ ਨਾਲ ਸੰਬੰਧਿਤ 'ਆਪ' ਆਗੂਆਂ ਨੂੰ ਵਾਰ-ਵਾਰ ਫ਼ੋਨ ਕਰ ਕੇ ਕਣਕ ਦੇਣ ਦੀ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਸਬਸਿਡੀ 'ਤੇ ਖੇਤੀ ਸੰਦ ਲੈਣ ਲਈ ਕਿਸਾਨ 15 ਤੱਕ ਅਪਲਾਈ ਕਰਨ-ਡੀ.ਸੀ.

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚੌਗਿਰਦੇ ਦੀ ਸਾਂਭ-ਸੰਭਾਲ ਲਈ ਪਰਾਲੀ ਤੋਂ ਪੈਦਾ ਹੁੰਦੇ ਧੂੰਏ ਦੀ ਰੋਕਥਾਮ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇੰਨ੍ਹਾਂ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

43 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਿਟੀ ਪੱਟੀ ਅਧੀਨ ਆਉਂਦੀ ਚੌਕੀ ਕੈਰੋਂ ਦੀ ਪੁਲਿਸ ਨੇ ਇਕ ਪੁਰਸ਼ ਨੂੰ 5 ਗ੍ਰਾਮ ਹੈਰੋਇਨ ਤੇ ਇਕ ਔਰਤ ਨੂੰ 38 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਚੌਕੀ ਇੰਚਾਰਜ ਏ.ਐੱਸ.ਆਈ. ਬਲਵਿੰਦਰ ...

ਪੂਰੀ ਖ਼ਬਰ »

ਹੈਰੋਇਨ, ਨਾਜਾਇਜ਼ ਸ਼ਰਾਬ ਸਮੇਤ 8 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ-ਐੱਸ.ਐੱਸ.ਪੀ. ਢਿੱਲੋਂ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਬਲਾਕ ਨੌਸ਼ਹਿਰਾ ਪੰਨੂੰਆਂ ਦੇ ਪ੍ਰਧਾਨ ਨਵਰੀਤ ਸਿੰਘ ਜੱਲ੍ਹੇਵਾਲ ਵਲੋਂ ਨਵੀਂ ਇਕਾਈ ਦਾ ਗਠਨ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਪੱਟੀ ਹਲਕੇ ਦੇ ਬਲਾਕ ਨੌਸ਼ਹਿਰਾ ਪੰਨੂਆਂ ਦੇ ਨਵਨਿਯੁਕਤ ਪ੍ਰਧਾਨ ਪ੍ਰੋ. ਨਵਰੀਤ ਸਿੰਘ ਜੱਲ੍ਹੇਵਾਲ ਨੇ ਸਾਰੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਕਾਗਰਸ ਕਮੇਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰ ਦਿਤਾ, ਜਿਸ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਛੇਹਰਟਾ ਸੜਕ ਰਾਹਗੀਰਾਂ ਦੀ ਜਾਨ ਦਾ ਖੌਅ ਬਣੀ

ਝਬਾਲ, 4 ਅਗਸਤ (ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਛੇਹਰਟਾ ਸਾਹਿਬ ਨੂੰ ਜਾਂਦੀ ਅਤਿ ਖ਼ਸਤਾ ਹਾਲਤ ਸੜਕ ਰਾਹਗੀਰਾਂ ਦੀ ਜਾਨ ਦਾ ਖੌਅ ਬਣੀ ਹੋਈ ਹੈ | ਸੜਕ ਵਿਚ ਪਏ ਡੂੰਘੇ-ਡੂੰਘੇ ਟੋਇਆਂ ਵਿਚ ਮੀਂਹ ਦਾ ...

ਪੂਰੀ ਖ਼ਬਰ »

ਪੀ.ਏ.ਆਰ.ਆਈ. ਦੀ ਸੰਸਥਾ ਦੇ ਮੈਂਬਰਾਂ ਵਲੋਂ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦਾ ਦੌਰਾ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਪੀਪਲ ਆਰਕਾਈਵ ਆਫ਼ ਰੂਰਲ ਇੰਡੀਆ (ਪਾਰੀ) ਸੰਸਥਾ ਦੇ ਵੱਖ-ਵੱਖ ਮੈਂਬਰਾਂ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਸਰੂਪ ਸਿੰਘ ਦੀ ਤੀਜੀ ਬਰਸੀ ਮਨਾਈ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਗੁਰਦੁਆਰਾ ਭੱਠ ਸਾਹਿਬ ਦੇ ਸਾਬਕਾ ਮੁਖੀ ਸੱਚਖੰਡ ਵਾਸੀ ਬਾਬਾ ਸਰੂਪ ਸਿੰਘ ਦੀ ਬਰਸੀ ਸਥਾਨਕ ਸ਼ਹਿਰ ਦੇ ਗੁਰਦੁਆਰਾ ਛਾਉਣੀ ਸਾਹਿਬ ਪੱਟੀ ਵਿਖੇ ਸੰਪ੍ਰਦਾਇ ਬਾਬਾ ਬਿਧੀ ਚੰਦ ਦੇ ਜਾਨਸ਼ੀਨ ਸੰਤ ...

ਪੂਰੀ ਖ਼ਬਰ »

ਮੋਦੀ ਸਰਕਾਰ ਪਲਾਸਟਿਕ ਦੇ ਲਿਫ਼ਾਫ਼ੇ ਬੰਦ ਕਰ ਰਹੀ ਹੈ ਪੈਕਿੰਗ ਪਲਾਸਟਿਕ 'ਤੇ ਪਾਬੰਦੀ ਕਿਉਂ ਨਹੀਂ-ਅਰੋੜਾ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਲਈ ਆਪਣੀ ਪੁੂਰੀ ਵਾਹ ਲਾ ਰਹੀ ਹੈ, ਪਰ ਪੈਕਿੰਗ ਪਲਾਸਟਿਕ 'ਤੇ ਪਾਬੰਦੀ ਕਿਉਂ ਨਹੀਂ ਲਗਾਈ ਜਾ ਰਹੀ | ਇਹ ਪ੍ਰਗਟਾਵਾ ਲੋਕ ਲਹਿਰ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

50 ਹਜ਼ਾਰ ਬੂਟੇ ਲਗਾਉਣਾ ਵਿਧਾਇਕ ਧੁੰਨ ਦਾ ਚੰਗਾ ਉਪਰਾਲਾ-ਲਲਿਆਣੀ

ਭਿੱਖੀਵਿੰਡ, 4 ਅਗਸਤ (ਬੌਬੀ)- ਹਲਕਾ ਖੇਮਕਰਨ ਦੇ ਅਧੀਨ ਅੱਡਾ ਅਲਗੋ ਕੋਠੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਦੇ ਹੋਏ 'ਆਪ' ਦੇ ਸੀਨੀਅਰ ਆਗੂ ਬਲਜੀਤ ਸਿੰਘ ਲਲਿਆਣੀ ਨੇ ਕਿਹਾ ਕਿ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਜੋ 50 ਹਜ਼ਾਰ ਬੂਟੇ ਲਗਾਉਣ ਦਾ ਉਪਰਾਲਾ ...

ਪੂਰੀ ਖ਼ਬਰ »

'ਆਪ' ਸਰਕਾਰ ਕਿਸਾਨਾਂ ਨੂੰ ਰਾਹਤ ਦੇ ਰਹੀ-ਧੁੰਨਾ, ਨਾਰਵੇ

ਫਤਿਆਬਾਦ, 4 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਹਰਪ੍ਰੀਤ ਸਿੰਘ ਧੁੰਨਾ ਜ਼ਿਲ੍ਹਾ ਪ੍ਰੈੱਸ ਇੰਚਾਰਜ ਅਤੇ ਗੁਰਚਰਨ ਸਿੰਘ ਭੋਲਾ ਨਾਰਵੇ ਵਾਲਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਦਿੱਲੀ ਦੇ ਕਿਸਾਨ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਦੇ ਧਰਨੇ ਦੀ ਤਿਆਰੀ ਸੰਬੰਧੀ ਮੀਟਿੰਗ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਅਗਸਤ ਦੇ ਧਰਨੇ ਦੀ ਤਿਆਰੀ ਸਬੰਧੀ ਸੁਖਦੇਵ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਧਰਨੇ ਦੀ ਤਿਆਰੀ ਸਬੰਧੀ ਜਾਇਜਾ ਲਿਆ ਗਿਆ | ਮੀਟਿੰਗ 'ਚ ਇਕ ਮਤੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਪੱਧਰੀ ਮੀਟਿੰਗ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਮਹੀਨਾਵਾਰ ਮੀਟਿੰਗ ਜੋਨ ਪ੍ਰਧਾਨ ਮੁਖ਼ਤਾਰ ਸਿੰਘ ਬਿਹਾਰੀਪੁਰ ਤੇ ਜ਼ੋਨ ਸਕੱਤਰ ਸਤਨਾਮ ਸਿੰਘ ਖੋਜਕੀਪੁਰ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਕੱਚੇ ਕਰਮਚਾਰੀਆਂ ਵਲੋਂ ਵਿਧਾਇਕ ਡਾ. ਸੋਹਲ ਨੂੰ ਮੰਗ ਪੱਤਰ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਨਗਰ ਕੌਂਸਲ ਤਰਨ ਤਾਰਨ ਵਿਚ ਪਿਛਲੇ ਕਈਆਂ ਸਾਲਾਂ ਤੋਂ ਆਊਟਸੋਰਸ ਏਜੰਸੀਆਂ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਨਗਰ ਕੌਂਸਲ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪਹੁੰਚੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੂੰ ...

ਪੂਰੀ ਖ਼ਬਰ »

ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਵਿਸ਼ਾਲ ਕਲੋਨੀ ਪੱਟੀ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ 30 ਦੁੱਧ ਦੇ ਸੈਂਪਲ ਚੈੱਕ ਕੀਤੇ ਗਏ, ਜਿਨ੍ਹਾਂ 'ਚੋਂ 7 ਸੈਂਪਲਾਂ ਵਿਚ ਵਾਧੂ ਪਾਣੀ ਪਾਇਆ ਗਿਆ ਤੇ ਬਾਕੀ ਸੈਂਪਲ ...

ਪੂਰੀ ਖ਼ਬਰ »

ਸਕੂਲ 'ਚ ਪ੍ਰਦਰਸ਼ਨੀ ਤੇ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 4 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਨੱਥੂਪੁਰ ਟੋਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਸਟਾਫ਼ ਵਲੋਂ ਪੰਜਾਬੀ ਵਿਰਸੇ ਨਾਲ ਜੁੜੀਆਂ, ਵਿਸਰੀਆਂ ਵਸਤਾਂ/ਔਜ਼ਾਰਾਂ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਹਰਪਾਲ ਸਿੰਘ ਨਵਾਂ ਪਿੰਡ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਬਣੇ

ਅਮਰਕੋਟ, 4 ਅਗਸਤ (ਭੱਟੀ)- ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਨਵਾਂ ਪਿੰਡ ਦੀ ਜਨਰਲ ਬਾਡੀ ਮੀਟਿੰਗ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਦੇ ਪਿੰਡਾਂ 'ਚ ਗਾਵਾਂ ਧਫੜੀ ਰੋਗ ਦੀ ਲਪੇਟ 'ਚ

ਖੇਮਕਰਨ, 4 ਅਗਸਤ (ਰਾਕੇਸ਼ ਬਿੱਲਾ)- ­ਪੰਜਾਬ ਵਿਚ ਗਾਵਾਂ 'ਚ ਲਗਾਤਾਰ ਫੈਲ ਰਹੇ ਧਫੜੀ ਰੋਗ ਦਾ ਅਸਰ ਸਰਹੱਦੀ ਇਲਾਕੇ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ | ਇਲਾਕੇ ਦੇ ਕਾਫ਼ੀ ਪਿੰਡਾਂ 'ਚ ਗਾਵਾਂ ਨੂੰ ਇਸ ਰੋਗ ਨੇ ਆਪਣੀ ਲਪੇਟ 'ਚ ਲਿਆ ਹੈ, ਜਿਸ ਕਾਰਨ ਗਾਵਾਂ ਦੇ ਮਾਲਕਾਂ 'ਚ ਬਹੁਤ ...

ਪੂਰੀ ਖ਼ਬਰ »

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੇ ਰਾਸ਼ਟਰੀ ਮਾਰਗ-54 'ਤੇ ਬੂਟੇ ਲਗਾਏ

ਹਰੀਕੇ ਪੱਤਣ, 4 ਅਗਸਤ (ਸੰਜੀਵ ਕੁੰਦਰਾ)- ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਲੋਕ ਭਲਾਈ ਦਾ ਇਹ ਕਾਰਜ ਸੰਪਰਦਾਇ ਕਾਰ ਸੇਵਾ ਸਰਹਾਲੀ ...

ਪੂਰੀ ਖ਼ਬਰ »

ਥਾਈਲੈਂਡ 'ਚ ਪਿੰਡ ਕੁੱਲਾ ਦੇ ਹਰਪ੍ਰੀਤ ਸਿੰਘ ਨੇ ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਲੰਘੇ ਬੁੱਧਵਾਰ ਥਾਈਲੈਂਡ ਦੇ ਬੈਕਾਂਕ ਸ਼ਹਿਰ ਅੰਦਰ ਪੱਟੀ ਨੇੜਲੇ ਪਿੰਡ ਕੁੱਲਾ ਦੇ ਇਕ ਗਰੀਬ ਪਰਿਵਾਰ ਨਾਲ ਸੰਬੰਧਿਤ ਨÏਜਵਾਨ ਹਰਪ੍ਰੀਤ ਸਿੰਘ (27) ਨੇ ਮੁੱਕੇਬਾਜ਼ੀ 'ਚ ਸੋਨ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੱਬੂ ਤੇ ਚਰਨਜੀਤ ਸਿੰਘ ਨਾਲ ਕੈਰੋਂ ਵਲੋਂ ਦੁੱਖ ਸਾਂਝਾ

ਅਮਰਕੋਟ, 4 ਅਗਸਤ (ਗੁਰਚਰਨ ਸਿੰਘ ਭੱਟੀ)- ਸਵ: ਮਹਿੰਦਰ ਸਿੰਘ ਮਹਿਲ ਦੀ ਪਤਨੀ ਪ੍ਰਕਾਸ਼ ਕੌਰ ਦੀ ਮੌਤ ਹੋਣ 'ਤੇ ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਬੱਬੂ ਸਾਬਕਾ ਸਰਪੰਚ ਆੜ੍ਹਤੀ, ਚਰਨਜੀਤ ਸਿੰਘ ਪਿੰਡ ਕਲੰਜਰ ਉਤਾੜ ਵਿਖੇ ਪਰਿਵਾਰ ਨਾਲ ਅਫਸੋਸ ਕਰਨ ਲਈ ਆਦੇਸ਼ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਠੱਕਰਪੁਰਾ ਦੇ ਵੈਨ ਹਾਦਸੇ ਕਾਰਨ ਇਲਾਕੇ ਦੇ ਲੋਕ ਸਹਿਮੇ-ਆਸਲ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਬੀਤੇ ਦਿਨੀਂ ਸੈਕਰਡ ਹਾਰਟ ਸਕੂਲ ਦੀ ਵੈਨ ਨੇ ਆਪਣੇ ਹੀ ਸਕੂਲ ਦੀ ਮਾਸੂਮ ਬੱਚੀ ਸ਼ੁੱਭਲੀਨ ਕੌਰ ਨੂੰ ਦਰੜ ਕੇ ਮਾਰਨ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਵਿਚ ਬੇਹੱਦ ਸਹਿਮ ਪੈਦਾ ਕਰ ਦਿੱਤਾ ਹੈ | ਪੱਟੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਘਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਮੌਕੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਇਤਲਾਹ ਮਿਲਣ 'ਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸ.ਕੰ.ਸੈ. ਸੈਲਫ਼ ਸਮਾਰਟ ਸਕੂਲ ਨਾਗੋਕੇ 'ਚ ਗਣਿਤ ਮੇਲਾ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਕੁਲਾਰ)- ਸਰਕਾਰੀ ਸੈਕੰਡਰੀ ਸਕੂਲ ਨਾਗੋਕੇ ਵਿਚ ਗਣਿਤ ਮੇਲਾ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਪਿ੍ੰਸੀਪਲ ਬਲਜੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਚਾਰਟ, ਮਾਡਲ ਤੇ ਗਣਿਤ ਦੇ ਸੰਕਲਪਾਂ ਨੂੰ ...

ਪੂਰੀ ਖ਼ਬਰ »

ਗੁ: ਬਾਬਾ ਸੁੰਦਰ ਦਾਸ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਗਤਾਂ ਨੇ ਬਾਬਾ ਵੀਰ ਸਿੰਘ ਨੂੰ ਸੌਂਪੀ

ਜੀਓਬਾਲਾ, 4 ਅਗਸਤ (ਰਜਿੰਦਰ ਸਿੰਘ ਰਾਜੂ)- ਕਸਬਾ ਜੀਓਬਾਲਾ ਦੀ ਪੱਤੀ ਵਿਚਲੀ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੰਦਰ ਦਾਸ ਜੀ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਗਤਾਂ ਨੇ ਬਾਬਾ ਵੀਰ ਸਿੰਘ ਨੂੰ ਸੌਂਪ ਦਿੱਤੀ ਹੈ | ਵਿਚਲੀ ਪੱਤੀ ਵਾਸੀ ਸੰਗਤਾਂ ਨੇ ਧੰਨ ਧੰਨ ਸ੍ਰੀ ਗੁਰੂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਕਿਸਾਨਾਂ ਦਾ ਕਰਜ਼ਾ ਤੁਰੰਤ ਖ਼ਤਮ ਕਰਨ ਦੀ ਕੀਤੀ ਮੰਗ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨ. ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਕਾਰਪੋਰੇਟਸ ਦੇ ਹੱਕ 'ਚ ਭੁਗਤਦਿਆਂ ਉਨ੍ਹਾਂ ਦਾ ਦੇਸ਼ ਦੇ ਆਰਥਿਕ ...

ਪੂਰੀ ਖ਼ਬਰ »

ਕਿਰਾਏ ਦੀ ਇਮਾਰਤ 'ਚ ਚਲਾਏ ਜਾ ਰਹੇ ਸਕੂਲ ਦਾ ਮੁਖੀ ਲਾਪਤਾ

ਗੋਇੰਦਵਾਲ ਸਾਹਿਬ, 4 ਅਗਸਤ (ਸਕੱਤਰ ਸਿੰਘ ਅਟਵਾਲ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਮਾਸੂਮ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਹੋਏ ਗੁਰੂ ਅਮਰਦਾਸ ਕੈਨੇਡੀਅਨ ਸਕੂਲ ਗੋਇੰਦਵਾਲ ਸਾਹਿਬ ਦੇ ਮੁਖੀ ਕਸ਼ਮੀਰ ਸਿੰਘ ਰੰਧਾਵਾ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਹਜ਼ਾਰਾਂ ਪਸ਼ੂ ਧਫੜੀ ਰੋਗ ਦੀ ਲਪੇਟ 'ਚ, ਪਸ਼ੂ ਪਾਲਕ ਚਿੰਤਤ

ਹਰੀਕੇ ਪੱਤਣ, 4 ਅਗਸਤ (ਸੰਜੀਵ ਕੁੰਦਰਾ)- ਪਿਛਲੇ ਕੁਝ ਦਿਨਾਂ ਤੋਂ ਪਸ਼ੂਆਂ ਵਿਚ ਫੈਲਿਆ ਧਫ਼ੜੀ ਰੋਗ ਦਿਨ ਬ ਦਿਨ ਵਧ ਰਿਹਾ ਹੈ ਤੇ ਹੁਣ ਤੱਕ ਹਜ਼ਾਰਾਂ ਪਸ਼ੂ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਪ੍ਰੰਤੂ ਪਸ਼ੂ ਪਾਲਣ ਵਿਭਾਗ ਵਲੋਂ ਲੋਕਾਂ ਦੀ ਸਾਰ ਨਾ ਲੈਣ ਕਾਰਨ ਲੋਕ ...

ਪੂਰੀ ਖ਼ਬਰ »

'ਕੌਰ ਹੋਣ ਦਾ ਮਾਣ ਤੇ ਮਹੱਤਤਾ' ਵਿਸ਼ੇ 'ਤੇ ਚਰਚਾ

ਭਿੱਖੀਵਿੰਡ, 4 ਅਗਸਤ (ਬੌਬੀ)- ਆਈ.ਟੀ. ਕਾਲਜ ਅਲਗੋਂ ਕੋਠੀ ਵਿਖੇ ਸਿੱਖ ਕੌਮ ਦੀਆਂ ਹਸਤੀਆਂ ਪਰਮਪਾਲ ਸਿੰਘ ਸਭਰਾ ਤੇ ਸ਼੍ਰੋਮਣੀ ਕਵੀਸ਼ਰ ਅਮਰਜੀਤ ਸਿੰਘ ਸਭਰਾ ਬੱਚੀਆਂ ਦੇ ਰੂ-ਬਰੂ ਹੁੰਦੇ ਹੋਏ | ਆਈ.ਟੀ. ਕਾਲਜ ਦੇ ਡਾਇਰੈਕਟਰ ਇੰਦਰ ਸਿੰਘ ਕਲਸੀਆਂ ਨੇ ਦੱਸਿਆ ਕਿ ਸਿੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX