ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦਰਜਾ ਚਾਰ, ਦਿਹਾੜੀਦਾਰ ਤੇ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਐੱਮ. ਡੀ. ਪਨਸਪ ਨਾਲ ਮੀਟਿੰਗ

ਚੰਡੀਗੜ੍ਹ, 4 ਅਗਸਤ (ਔਜਲਾ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਚੰਡੀਗੜ੍ਹ ਦੇ ਅਹੁਦੇਦਾਰ ਦਰਸ਼ਨ ਸਿੰਘ ਲੁਬਾਣਾ ਪ੍ਰਧਾਨ, ਰਣਜੀਤ ਸਿੰਘ ਰਾਣਵਾਂ ਸਕੱਤਰ ਜਨਰਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਕੱਤਰ ਕਰਤਾਰ ਸਿੰਘ ਪਾਲ, ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਕਿ੍ਸ਼ਨ ਪ੍ਰਸਾਦਿ, ਸਟੇਟ ਸਬ ਕਮੇਟੀ ਪਨਸਪ ਦੇ ਪ੍ਰਧਾਨ ਦਰਸ਼ਨ ਸਿੰਘ ਘੱਗਾ, ਪ੍ਰਵੀਨ ਕੁਮਾਰ ਨਰੜੂ ਜ਼ਿਲ੍ਹਾ ਪ੍ਰਧਾਨ ਪਟਿਆਲਾ, ਨਾਜਰ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ ਦੀ ਮੀਟਿੰਗ ਮੈਨੇਜਿੰਗ ਡਾਇਰੈਕਟਰ ਪਨਸਪ ਅਮਿ੍ਤ ਕੌਰ ਗਿੱਲ ਆਈ.ਏ.ਐੱਸ, ਅਮਰਵੀਰ ਕੌਰ ਭੁੱਲਰ ਪੀ.ਸੀ.ਐੱਸ. ਜਨਰਲ ਮੈਨੇਜਰ ਪ੍ਰਬੰਧਕੀ ਨਾਲ ਹੋਈ, ਜਿਸ ਵਿਚ ਪਨਸਪ ਦਰਜਾ ਚਾਰ, ਡੇਲੀਵੇਜਿਜ਼, ਆਊਟ ਸੋਰਸ਼, ਕਰਮਚਾਰੀਆਂ ਦੀਆਂ ਮੰਗਾਂ 'ਤੇ ਰਵੀਊ ਵਿਚਾਰ ਵਟਾਂਦਰਾ ਕੀਤਾ ਗਿਆ | ਮੁੱਖ ਤੌਰ 'ਤੇ ਦਿਹਾੜੀਦਾਰ ਕਰਮਚਾਰੀਆਂ ਦੀ ਰੈਗੂਲਰਾਈਜੇਸ਼ਨ,ਛੇਵੇਂ ਵੇਤਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ,ਉੱਚ ਅਦਾਲਤਾਂ ਦੇ ਫ਼ੈਸਲਿਆਂ ਅਨੁਸਾਰ ਜਿਨ੍ਹਾਂ ਕਰਮਚਾਰੀਆਂ ਨੂੰ ਮੁੱਢਲਾ ਸਕੇਲ 6950/ਰੁਪੈ ਮਿਲ ਰਿਹਾ ਹੈ ਉਨ੍ਹਾਂ ਨੂੰ 18000/ਰੁਪੈ ਤਨਖ਼ਾਹ ਸਕੇਲ ਵਿੱਚ ਸ਼ਾਮਿਲ ਕਰਨ ਅਤੇ ਸਾਰੇ ਖੇਤਰੀ ਕਰਮੀਆਂ ਨੂੰ ਚੰਡੀਗੜ੍ਹ ਪੈਟਰਨ ਤੇ ਘੱਟੋ-ਘੱਟ ਉਜ਼ਰਤਾਂ ਲਾਗੂ ਕਰਨ ਸਮੇਤ ਇੱਕ ਦਰਜਨ ਮੁੱਦੇ ਵਿਚਾਰੇ ਗਏ | ਇਨ੍ਹਾਂ ਮੁੱਦਿਆਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਇਕ ਡਿਟੇਲ ਮੀਟਿੰਗ ਮੁੜ ਜਲਦੀ ਕਰਨ ਦਾ ਭਰੋਸਾ ਯੂਨੀਅਨ ਆਗੂਆਂ ਨੂੰ ਦੁਆਇਆ ਗਿਆ |

ਸੂਬੇ 'ਚ ਕੋਰੋਨਾ ਦੇ 554 ਮਾਮਲੇ ਆਏ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਅੱਜ ਕੋਰੋਨਾ ਦੇ 554 ਨਵੇਂ ਮਾਮਲੇ ਸਾਹਮਣੇ ਆਏ ਤੇ 548 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਹੁਸ਼ਿਆਰਪੁਰ, ਪਠਾਨਕੋਟ, ਰੋਪੜ ਤੋਂ 1-1 ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 139 ਨਵੇਂ ਮਾਮਲੇ ਮਿਲੇ

ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 139 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 156 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 901 ਤੱਕ ਪਹੁੰਚ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ6, 7, 8, 9, 15, 16, 18, ...

ਪੂਰੀ ਖ਼ਬਰ »

ਸਿੱਪੀ ਸਿੱਧੂ ਹੱਤਿਆ ਮਾਮਲੇ 'ਚ ਸੀ. ਬੀ. ਆਈ. ਨੇ ਕਲਿਆਣੀ ਨੂੰ ਜ਼ਮਾਨਤ ਦੇਣ ਦਾ ਕੀਤਾ ਵਿਰੋਧ

ਚੰਡੀਗੜ੍ਹ, 4 ਅਗਸਤ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਹੱਤਿਆ ਮਾਮਲੇ ਵਿਚ ਗਿ੍ਫ਼ਤਾਰ ਹਾਈਕੋਰਟ ਜੱਜ ਦੀ ਬੇਟੀ ਕਲਿਆਣੀ ਸਿੰਘ ਦੀ ਨਿਯਮਤ ਜ਼ਮਾਨਤ ਦੀ ਪਟੀਸ਼ਨ 'ਤੇ ਸੁਣਵਾਈ ਹੋਈ | ਇਸ ਦੌਰਾਨ ਸੀ.ਬੀ.ਆਈ. ਨੇ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 4 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਸੈਕਟਰ-29 ਦੇ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਵਲੋਂ ਮੁਲਾਕਾਤ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ | ਗੈਰਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ...

ਪੂਰੀ ਖ਼ਬਰ »

ਸੰਜੀਵ ਕੌਸ਼ਲ ਦੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀ. ਅੱੈਮ. ਗਤੀ ਸ਼ਕਤੀ ਦੇ ਤਹਿਤ ਪਰਿਯੋਜਨਾਵਾਂ ਦੀ ਰੂਪ-ਰੇਖਾ ਬਣਾਉਂਦੇ ਸਮੇਂ ਉਨ੍ਹਾਂ ਦੀ ਵਿਵਹਾਰਕਤਾ ਦੀ ਜਾਂਚ ਕਰਨ ਤਾਂ ਜੋ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਗ਼ੈਰਕਾਨੂੰਨੀ ਹਥਿਆਰ ਬਣਾ ਕੇ ਵੇਚਣ ਵਾਲਾ ਇਕ ਦੋਸ਼ੀ ਗਿ੍ਫ਼ਤਾਰ

ਚੰਡੀਗੜ੍ਹ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਤੋਂ ਅਵੈਧ ਹਥਿਆਰ ਬਣਾ ਕੇ ਵੇਚਣ ਵਾਲੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਉਸ ਦੇ ਕਬਜ਼ੇ ਤੋਂ 48 ਦੇਸੀ ਕੱਟੇ, 17 ਕਾਰਤੂਸ ਅਤੇ ਅਵੈਧ ਹਥਿਆਰ ਬਨਾਉਣ ਦਾ ਸਮਾਨ ਬਰਾਮਦ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਨੂੰ ਵਿਸ਼ਵ ਪੱਧਰ 'ਤੇ ਪ੍ਰਚਾਰਨ ਲਈ ਸੋਸ਼ਲ ਮੀਡੀਆ ਦੀ ਵਿਆਪਕ ਵਰਤੋਂ ਕੀਤੀ ਜਾਵੇ- ਅਨਮੋਲ ਗਗਨ ਮਾਨ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਭਾਗ ਦੀ ਮਾਰਕੀਟਿੰਗ ਤੇ ਸੋਸ਼ਲ ਮੀਡੀਆ ਰਣਨੀਤੀ ਦੀ ਸਮੀਖਿਆ ਕਰਨ ਲਈ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੇ ਦਫ਼ਤਰ ਉਦਯੋਗ ਭਵਨ, ...

ਪੂਰੀ ਖ਼ਬਰ »

ਵਸੀਕਾ ਨਵੀਸਾਂ ਵਲੋਂ ਬੂਥਾਂ ਦੇ ਬਾਹਰ ਨਿਰਧਾਰਤ ਫ਼ੀਸਾਂ ਦੇ ਬੋਰਡ ਲਾਉਣ ਦੇ ਕੰਮ 'ਚ ਆਈ ਤੇਜ਼ੀ- ਜਿੰਪਾ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਵਸੀਕਾ ਨਵੀਸਾਂ ਨੂੰ ਵੱਖ-ਵੱਖ ਦਸਤਾਵੇਜ਼ਾਂ ਲਈ ਨਿਰਧਾਰਿਤ ਫ਼ੀਸਾਂ ਦੇ ਬੋਰਡ ਲਗਾਉਣ ਦੇ ਦਿੱਤੇ ਨਿਰਦੇਸ਼ਾਂ ਪਿੱਛੋਂ ਇਸ ਕੰਮ ਵਿਚ ਤੇਜ਼ੀ ਆ ਗਈ ਹੈ | ਇਸ ਮੌਕੇ ਜਿੰਪਾ ਨੇ ਕਿਹਾ ਕਿ ਭਗਵੰਤ ...

ਪੂਰੀ ਖ਼ਬਰ »

ਸੰਜੀਵ ਕੌਸ਼ਲ ਦੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀ. ਅੱੈਮ. ਗਤੀ ਸ਼ਕਤੀ ਦੇ ਤਹਿਤ ਪਰਿਯੋਜਨਾਵਾਂ ਦੀ ਰੂਪ-ਰੇਖਾ ਬਣਾਉਂਦੇ ਸਮੇਂ ਉਨ੍ਹਾਂ ਦੀ ਵਿਵਹਾਰਕਤਾ ਦੀ ਜਾਂਚ ਕਰਨ ਤਾਂ ਜੋ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ 12 ਨੂੰ ਮਨਾਇਆ ਜਾਵੇਗਾ ਪੂਰਨਮਾਸ਼ੀ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 4 ਅਗਸਤ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਦਰਬਾਰ ਸਾਹਿਬ ਦੀ ਇਮਾਰਤ ਦੀ ਡਿਜ਼ਾਈਨਿੰਗ ਦੀ ਕਾਰ ਸੇਵਾ ਦਾ ਕੰਮ ਜਾਰੀ ਹੈ ਤੇ ਨਾਲ ਹੀ ਹੋਰ ਵੀ ਸੇਵਾਵਾਂ ਚੱਲ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 1.67 ਕਰੋੜ ਦੀ ਮਾਰੀ ਠੱਗੀ

ਐੱਸ. ਏ. ਐੱਸ ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 1 ਕਰੋੜ 67 ਲੱਖ 97 ਹਜ਼ਾਰ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਧਾਰਾ-406, 420, 465, 467, 468, 471 ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਦੀ ਝਗੜੇ 'ਚ ਹੋਈ ਮੌਤ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੇ ਮੀਰਪੁਰ ਦੀ ਢੇਹਾ ਕਾਲੋਨੀ ਵਿਖੇ ਹੋਈ ਲੜਾਈ 'ਚ 40 ਸਾਲਾ ਮੰਗਲ ਪੁੱਤਰ ਸ਼ੇਰੂ ਦੀ ਮੌਤ ਹੋ ਗਈ | ਸ਼ੇਰੂ ਜ਼ੀਰਕਪੁਰ ਨਗਰ ਕੌਂਸਲ 'ਚ ਸਫ਼ਾਈ ਕਰਮਚਾਰੀ ਵਜੋਂ ਤਾਇਨਾਤ ਸੀ | ਪੁਲਿਸ ਨੇ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਵਲੋਂ ਵੇਰਕਾ ਮਿਲਕ ਪਲਾਂਟ ਦਾ ਅਚਨਚੇਤ ਦੌਰਾ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਸਥਾਨਕ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜਿੱਥੇ ਪਲਾਂਟ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਉਥੋਂ ਦੇ ਕੰਮਕਾਜ ਦਾ ...

ਪੂਰੀ ਖ਼ਬਰ »

ਠੇਕੇਦਾਰ ਦੇ ਕਰਿੰਦੇ ਨੇ ਕੌਂਸਲਰ ਦੇ ਪਤੀ, ਪੁੱਤਰ 'ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਡੇਰਾਬੱਸੀ, 4 ਅਗਸਤ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਇਕ ਠੇਕੇਦਾਰ ਦੇ ਕਰਿੰਦੇ ਨੇ ਕੌਂਸਲਰ ਦੇ ਪਤੀ ਅਤੇ ਪੁੱਤਰ 'ਤੇ ਆਪਣੇ ਸਾਥੀਆਂ ਸਮੇਤ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜਖ਼ਮੀ ਨੌਜਵਾਨ ਇਸ ਸਮੇਂ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਡੇਰਾਬੱਸੀ ਦਿਹਾਤ ਦੀ ਬੇਸ਼ਕੀਮਤੀ 988 ਏਕੜ ਸ਼ਾਮਲਾਤ ਜ਼ਮੀਨ ਛੁਡਾਉਣ ਲਈ ਕਾਰਵਾਈ ਦੀ ਉਡੀਕ 'ਚ ਲੋਕ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੀ ਬੇਸ਼ਕੀਮਤੀ 988 ਏਕੜ ਸ਼ਾਮਲਾਤ ਜ਼ਮੀਨ 'ਤੇ ਹੋਏ ਨਾਜ਼ਾਇਜ਼ ਕਬਜ਼ਿਆਂ ਨੂੰ ਦੂਰ ਕਰਵਾਉਣ ਦੀ ਕਾਰਵਾਈ ਦਾ ਪਿੰਡਾਂ ਦੇ ਲੋਕ ਬੇਸਬਰੀ ਨਲ ਇੰਤਜ਼ਾਰ ਕਰ ਰਹੇ ਹਨ | ਇਸ ਜ਼ਮੀਨ ਦੇ ਨਾਜਾਇਜ਼ ਕਬਜ਼ਿਆਂ ਤੋਂ ...

ਪੂਰੀ ਖ਼ਬਰ »

Ñਲੱਕੀ ਪਟਿਆਲ ਦੀ ਪਤਨੀ ਰੇਨੂੰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਯੂਥ ਅਕਾਲੀ ਆਗੂ ਵਿੱਕੀ ਮਿੱਢੂਖੇੜਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਗੌਰਵ ਉਰਫ਼ ਲੱਕੀ ਪਟਿਆਲ ਦੀ ਪਤਨੀ ਰੇਨੂੰ ਖ਼ਿਲਾਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਵਤੇਸ਼ ਇੰਦਰਜੀਤ ਸਿੰਘ ਦੇ ਹੁਕਮਾਂ 'ਤੇ ਕੇਸ ਨੰ. 402/2018 ਵਿਚ ...

ਪੂਰੀ ਖ਼ਬਰ »

ਅਫ਼ੀਮ ਸਮੇਤ ਦੋ ਗਿ੍ਫ਼ਤਾਰ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਬੱਸ ਸਟੈਂਡ 'ਤੇ ਕੀਤੀ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਤੋਂ ਦੋ ਕਿੱਲੋ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਓਮ ਪ੍ਰਕਾਸ਼ ਪੁੱਤਰ ਲਾਲਤਾ ਪ੍ਰਸ਼ਾਦ ਵਾਸੀ ਪਿੰਡ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਈ.ਐਸ.ਆਈ. ਵਿਭਾਗ ਨੂੰ ਜ਼ੁਰਮਾਨੇ ਵਜੋਂ 1,31,14,852 ਰੁਪਏ ਦਿੱਤੇ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਈ. ਐਸ. ਆਈ ਵਿਭਾਗ ਨੂੰ ਜ਼ੁਰਮਾਨੇ ਵਜੋਂ ਲਗਾਈ 1,31,14,852 ਰੁ. ਦੀ ਵੱਡੀ ਰਾਸ਼ੀ ਅਦਾ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਹ ਜ਼ੁਰਮਾਨਾ ਬੋਰਡ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਮਾਜਰੀ, 4 ਅਗਸਤ (ਧੀਮਾਨ)-ਪਿੰਡ ਸਿਆਲਬਾ ਦੇ ਆਂਗਨਵਾੜੀ ਸੈਂਟਰ ਵਿਖੇ ਸੁਪਰਵਾਈਜ਼ਰ ਇੰਦਰਜੀਤ ਕੌਰ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਂਗਨਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਬਲਜੀਤ ਕੌਰ ਨੇ ਦੱਸਿਆ ਕਿ ਤੀਆਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ 81ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਰੋਡ ਸੰਯੁਕਤ ਕਿਸਾਨ ਕਮੇਟੀ ਮੁਹਾਲੀ ਵਲੋਂ ਡੀ. ਸੀ. ਦਫ਼ਤਰ ਅੱਗੇ ਜਾਰੀ ਧਰਨਾ ਅੱਜ 81ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ 'ਪੰਖੜੀਆਂ' ਤੇ 'ਪ੍ਰਾਇਮਰੀ ਸਿੱਖਿਆ' ਬਾਲ ਰਸਾਲਿਆਂ ਦੇ ਅਗਸਤ ਮਹੀਨੇ ਦੇ ਅੰਕ ਲੋਕ ਅਰਪਣ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ਼ਿਰਕਤ ਕੀਤੀ | ਇਸ ਮੌਕੇ ਸਿੱਖਿਆ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਮਹੀਨੇ ...

ਪੂਰੀ ਖ਼ਬਰ »

ਸ੍ਰੀ ਰਾਮ ਤਲਾਈ ਸਰੋਵਰ 'ਚ ਨਹਾਉਂਦੇ ਸਮੇਂ ਅੱਠ ਸਾਲਾ ਬੱਚਾ ਡੁੱਬਿਆ, ਆਟੋ ਚਾਲਕ ਨੇ ਬਚਾਈ ਜਾਨ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬੱਸ ਸਟੈਂਡ 'ਤੇ ਸਥਿਤ ਸ੍ਰੀ ਰਾਮ ਤਲਾਈ ਸਰੋਵਰ 'ਚ ਨਹਾਉਂਦੇ ਸਮੇਂ ਇਕ ਅੱਠ ਸਾਲਾ ਬੱਚਾ ਡੁੱਬ ਗਿਆ, ਜਿਸ ਨੂੰ ਫ਼ਰਿਸ਼ਤਾ ਬਣ ਕੇ ਆਏ ਆਟੋ ਚਾਲਕ ਕੇਵਲ ਸਿੰਘ ਸ਼ੇਖਪੁਰਾ ਨੇ ਤੁਰੰਤ ਸਰੋਵਰ 'ਚੋਂ ਬਾਹਰ ਕੱਢ ਕੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੈਫਟੀਨੈਂਟ ਜਸਪ੍ਰੀਤ ਕੌਰ ਨੂੰ ਦਿੱਤੀ ਮੁਬਾਰਕਬਾਦ

ਖਰੜ, 4 ਅਗਸਤ (ਜੰਡਪੁਰੀ)-ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਸੈਨਾ 'ਚ ਲੈਫਟੀਨੈਂਟ ਭਰਤੀ ਹੋ ਕੇ ਪਿੰਡ ਦੇ ਨਾਲ-ਨਾਲ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਸ਼ੇਸ ਤੌਰ 'ਤੇ ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀਅਨ ...

ਪੂਰੀ ਖ਼ਬਰ »

ਸਿੱਖ ਗੁਰੂਆਂ ਦੇ ਕਾਰਟੂਨ ਬਣਾਉਣ ਦੇ ਵਿਰੋਧ 'ਚ ਐੱਸ. ਡੀ. ਐੱਮ. ਡੇਰਾਬੱਸੀ ਨੂੰ ਦਿੱਤੀ ਸ਼ਿਕਾਇਤ

ਡੇਰਾਬੱਸੀ, 4 ਅਗਸਤ (ਗੁਰਮੀਤ ਸਿੰਘ)-ਸਿੱਖ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਯੂ-ਟਿਊਬ ਚੈੱਨਲ ਵੱਡਾ ਬਿਜ਼ਨੇਸ ਦੇ ਡਾ. ਵਿਵੇਕ ਬਿੰਦਰਾ ਖ਼ਿਲਾਫ਼ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਐੱਸ. ਬੀ. ਪੀ. ਗਰੁੱਪ ਨੇ ਤੀਆਂ ਦਾ ਤਿਉਹਾਰ ਮਨਾਇਆ

ਖਰੜ, 4 ਅਗਸਤ (ਜੰਡਪੁਰੀ)-ਐੱਸ. ਬੀ. ਪੀ. ਗਰੁੱਪ ਵਲੋਂ ਆਪਣੇ ਕਰਮਚਾਰੀਆਂ ਨਾਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਐੱਸ. ਬੀ. ਪੀ. ਗਰੁੱਪ ਦੇ ਸੀ. ਐੱਮ. ਡੀ. ਅਮਨ ਸਿੰਗਲਾ ਨੇ ਸਾਰੀਆਂ ਔਰਤਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਆਪਣੇ ਸਭਿਆਚਾਰ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 4 ਅਗਸਤ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਗਲਾ ਮੋੜ 'ਤੇ ਇਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਹੰਡੇਸਰਾ ਪੁਲਿਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮੁਹਾਲੀ 'ਚ ਰੋਸ ਰੈਲੀ ਅੱਜ

ਖਰੜ, 4 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਸਮਾਜ ਮੋਰਚਾ ਤੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਸਮੇਤ ਹੋਰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਦੇ ਪਾਣੀ ਬਚਾਉਣ, ਵਾਤਾਵਰਨ ਤੇ ਰੁੱਖ ਬਚਾਉਣ ...

ਪੂਰੀ ਖ਼ਬਰ »

ਪੀ. ਐੱਚ. ਸੀ. ਬੂਥਗੜ੍ਹ ਦੇ ਵਿਹੜੇ 'ਚ ਬੂਟੇ ਲਗਾਏ

ਮਾਜਰੀ, 4 ਅਗਸਤ (ਧੀਮਾਨ)-ਪਿੰਡ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਕਿਸਮ ਦੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਰਮਾਤਮਾ ਨੇ ਸਾਨੂੰ ਜ਼ਿੰਦਗੀ ਕੱਟਣ ਲਈ ਨਹੀਂ ਬਲਕਿ ਜਿਊਣ ਲਈ ਦਿੱਤੀ ਹੈ- ਪਿੰਕੀ ਮੋਗੇਵਾਲੀ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਹਰ ਵਿਅਕਤੀ ਨੂੰ ਆਪਣੀ ਸਰੀਰਕ ਤੰਦਰੁਸਤੀ ਲਈ ਕਸਰਤ ਕਰਨੀ ਚਾਹੀਦੀ ਹੈ ਅਤੇ ਜ਼ਿੰਦਗੀ ਸਾਨੂੰ ਪ੍ਰਮਾਤਮਾ ਨੇ ਕੱਟਣ ਲਈ ਨਹੀਂ ਬਲਕਿ ਜਿਊਣ ਲਈ ਦਿੱਤੀ ਹੈ, ਲਿਹਾਜ਼ਾ ਸਾਨੂੰ ਜ਼ਿੰਦਗੀ ਜਿਊਣ ਦੀ ਜਾਂਚ ਸਿੱਖਣੀ ਚਾਹੀਦੀ ਹੈ | ...

ਪੂਰੀ ਖ਼ਬਰ »

ਗਮਾਡਾ ਨੇ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਗਮਾਡਾ ਦੀ ਨਾਜਾਇਜ਼ ਕਬਜ਼ਾ ਹਟਾਉ ਟੀਮ ਵਲੋਂ ਐੱਸ. ਡੀ. ਓ. (ਬਿਲਡਿੰਗ) ਅਵਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਸੈਕਟਰ-78 ਦੇ ਮਲਟੀਪਰਪਜ਼ ਖੇਡ ਸਟੇਡੀਅਮ ਦੇ ਸਾਹਮਣੇ ਅਤੇ ਸੈਕਟਰ-79 ਦੇ ਨਾਲ ਲੱਗਦੇ ਖੇਤਰ ਵਿਚੋਂ ਜੇ. ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਜ਼ੀਰਕਪੁਰ, 4 ਅਗਸਤ (ਅਵਤਾਰ ਸਿੰਘ)-ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਲਈ ਉਨ੍ਹਾਂ ਵਲੋਂ ਪਹਿਲਾਂ ਹੀ ਨੋਟਿਸ ...

ਪੂਰੀ ਖ਼ਬਰ »

ਗੁਰਧਾਮਾਂ ਦੀਆਂ ਸਰਾਵਾਂ 'ਤੇ ਲਗਾਏ ਟੈਕਸ ਦੀ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਵਲੋਂ ਨਿਖੇਧੀ

ਐੱਸ. ਏ. ਐੱਸ. ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਮਨੇਸ ਨੇ ਗੁਰਦੁਆਰਿਆਂ, ਮੰਦਰਾਂ ਤੇ ਮਸਜਿਦਾਂ ਦੀਆਂ ਸਰਾਵਾਂ 'ਤੇ ਲਗਾਏ ਗਏ ਜੀ. ਐੱਸ. ਟੀ. ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਤੋਂ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ ਦੂਜੀ ਵੈਰੀਫਿਕੇਸ਼ਨ ਸ਼ੁਰੂ- ਖੇਤੀਬਾੜੀ ਅਫ਼ਸਰ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ 'ਤੇ 1500 ਰੁ. ਪ੍ਰਤੀ ਏਕੜ ਦੇਣ ਦੀ ਸਕੀਮ ਤਹਿਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਪ੍ਰਬੰਧਕੀ ਕਮੇਟੀ ਵਲੋਂ ਸੀਨੀਅਰ ਸਿਟੀਜ਼ਨ ਹੋਮ ਸੈਕਟਰ-15 ਦੇ ਕੰਮ-ਕਾਜ ਦਾ ਜਾਇਜ਼ਾ

ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ)-ਸੀਨੀਅਰ ਸਿਟੀਜ਼ਨ ਹੋਮ ਸੈਕਟਰ-15 ਅਤੇ ਬਜ਼ੁਰਗਾਂ ਲਈ ਡੇਅ ਕੇਅਰ ਸੈਂਟਰ ਵਿਖੇ ਮੈਨੇਜਮੈਂਟ ਕਮੇਟੀ ਦੀ ਬੈਠਕ ਡਾਇਰੈਕਟਰ ਸਮਾਜ ਭਲਾਈ ਸ਼ਾਲਿਨੀ ਚੇਤਲ ਦੀ ਪ੍ਰਧਾਨਗੀ ਹੇਠ ਹੋਈ | ਪ੍ਰਬੰਧਕ ਕਮੇਟੀ ਨੇ ਸਾਰੀਆਂ ਸਹੂਲਤਾਂ ਦਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਜ਼ੀਰਕਪੁਰ, 4 ਅਗਸਤ (ਹੈਪੀ ਪੰਡਵਾਲਾ)-ਢਕੌਲੀ ਖੇਤਰ ਵਿਖੇ ਇਕ 17 ਸਾਲਾ ਨੌਜਵਾਨ ਨੇ ਨੇੜੇ ਪੈਂਦੀ ਸੁਸਾਇਟੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਅਨੀਤ ਕੁਮਾਰ (17) ਵਾਸੀ ਵਿਕਟੋਰੀਆ ਹਾਈਟਸ-2 ਵਜੋਂ ਹੋਈ ਹੈ | ਮਿ੍ਤਕ ਅੱਠਵੀਂ ਜਮਾਤ 'ਚ ਪੜ੍ਹਦਾ ਸੀ | ...

ਪੂਰੀ ਖ਼ਬਰ »

ਮੁੱਖ ਮੰਤਰੀ ਸਿਹਤ ਤੇ ਸਿੱਖਿਆ ਵਿਭਾਗਾਂ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ- ਡਾ. ਚੀਮਾ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਿਹਤ ਤੇ ਸਿੱਖਿਆ ਵਿਭਾਗ ਵਿਚ ਤਰਜੀਹ ਦੇ ਆਧਾਰ 'ਤੇ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਵਾਸਤੇ ਵੱਡੀ ਭਰਤੀ ਮੁਹਿੰਮ ਦਾ ਐਲਾਨ ਕਰਨ ਤੇ ਨਾਲ ਹੀ ਹੋਰ ਵਿਭਾਗਾਂ ...

ਪੂਰੀ ਖ਼ਬਰ »

ਪੀ. ਜੀ. ਆਈ.'ਚ ਬੀਤੇ ਦਿਨ ਨਹੀਂ ਹੋ ਸਕਿਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ

ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਯੋਜਨਾ ਤਹਿਤ ਲਗਪਗ 16 ਕਰੋੜ ਰੁਪਏ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਕਾਰਨ ਪੀ.ਜੀ.ਆਈ. ਵਿਚ ਅੱਜ ਵੀ ਪੰਜਾਬ ਦੇ ਲਾਭਪਾਤਰੀ ਮਰੀਜ਼ਾਂ ਦਾ ਇਲਾਜ ਨਹੀਂ ਹੋ ਸਕਿਆ | ਅੱਜ ਚੌਥੇ ਦਿਨ ਵੀ ਪੰਜਾਬ ...

ਪੂਰੀ ਖ਼ਬਰ »

ਮੈਕਸ ਹਪਸਤਾਲ ਨੇ ਸਰਜੀਕਲ ਰੋਬੋਟ ਕੀਤਾ ਲਾਂਚ

ਚੰਡੀਗੜ੍ਹ, 4 ਅਗਸਤ (ਅ. ਬ.)-ਮੈਕਸ ਹਸਪਤਾਲ ਮੋਹਾਲੀ ਨੇ ਭਾਰਤ 'ਚ ਸਭ ਤੋਂ ਉੱਨਤ ਤਕਨੀਕਾਂ 'ਚੋਂ ਇਕ, ਦਾ ਵਿੰਚੀ ਸਰਜੀਕਲ ਰੋਬੋਟ ਨੂੰ ਆਪਣੇ ਹਸਪਤਾਲ 'ਚ ਲਾਚ ਕੀਤਾ | ਦਾ ਵਿੰਚੀ ਸਰਜੀਕਲ ਰੋਬੋਟ ਡਾਕਟਰਾਂ ਨੂੰ ਜ਼ਿਆਦਾ ਸਟੀਕ, ਫਲੈਕਸੀਬਿਲਟੀ ਤੇ ਮਿਨੀਮਲ ਬਲੱਡ ਲਾਸ ਦੇ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਲਈ ਮੌਕ ਪਾਰਲੀਮੈਂਟ ਕਰਵਾਈ

ਚੰਡੀਗੜ੍ਹ, 4 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਤੇ ਸਵੈ-ਮਾਣ ਨੂੰ ਵਧਾਉਣ ਲਈ 20 ਸਰਕਾਰੀ ਸਕੂਲਾਂ ਦੀ ਮੌਕ ਪਾਰਲੀਮੈਂਟ ਕਰਵਾਈ | ਇਸ ਮੌਕ ਪਾਰਲੀਮੈਂਟ ...

ਪੂਰੀ ਖ਼ਬਰ »

ਐੱਨ. ਓ. ਸੀ. ਦੀ ਸ਼ਰਤ ਹਟਾਉਣ ਤੇ ਕੁਲੈਕਟਰ ਰੇਟ ਘਟਾਉਣ ਲਈ ਪ੍ਰਾਪਰਟੀ ਡੀਲਰਾਂ ਨੇ ਕੱਢਿਆ ਰੋਸ ਮਾਰਚ

ਜ਼ੀਰਕਪੁਰ, 4 ਅਗਸਤ (ਅਵਤਾਰ ਸਿੰਘ)-ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪ੍ਰਾਪਰਟੀ ਕਾਰੋਬਾਰੀਆਂ ਨੇ ਕੋਹਿਨੂਰ ਢਾਬੇ ਤੋਂ ਲੈ ਕੇ ਨਗਰ ਕੌਂਸਲ ਦਫ਼ਤਰ ਤੱਕ ਨੰਗੇ ਪੈਰ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਸੂਬੇ ਦੀਆਂ ਜੇਲ੍ਹਾਂ 'ਚ ਬਣਾਏ ਜਾ ਰਹੇ ਹਨ ਤਿਰੰਗੇ ਝੰਡੇ- ਰਣਜੀਤ ਸਿੰਘ

ਚੰਡੀਗੜ੍ਹ, 4 ਅਗਸਤ (ਐਨ.ਐਸ. ਪਰਵਾਨਾ) -ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ 13 ਤੋਂ 15 ਅਗਸਤ ਦੇ ਵਿਚ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਸਿਰਸਾ, ਹਿਸਾਰ ਤੇ ਰੋਹਤਕ ਜਿਲ੍ਹੇ ਦੇ ਕੈਦੀਆਂ ਨੂੰ 20 ਗੁਣਾ 30 ਸਾਇਜ ਦੇ 25-25 ਹਜ਼ਾਰ ਤਿਰੰਗੇ ਬਣਾਉਣ ਦਾ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਵਲੋਂ 17 ਨੂੰ ਪਿੰਡ ਪੱਧਰ 'ਤੇ ਕੈਂਪ ਲਗਾਉਣ ਦੇ ਹੁਕਮ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਇਸੇ ਉਦੇਸ਼ ਤਹਿਤ ਡਾ. ਬਲਜੀਤ ਕੌਰ, ਕੈਬਨਿਟ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੁੱਖ ਦਫ਼ਤਰ ਦੇ ਵੈਟਰਨਰੀ ਅਫ਼ਸਰ ਜ਼ਿਲਿ੍ਹਆਂ 'ਚ ਤਾਇਨਾਤ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਪਸ਼ੂਆਂ ਨੂੰ ਹੋ ਰਹੀ ਲੰਪੀ ਸਕਿੱਨ ਬਿਮਾਰੀ ਦੀ ਤੁਰੰਤ ਰੋਕਥਾਮ ਲਈ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨੂੰ ਤੁਰੰਤ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਵਿਰੁੱਧ ਮੁਹਾਲੀ ਪਹੁੰਚੇ ਪੰਜਾਬ ਦੇ ਖੇਤੀ ਵਿਸਥਾਰ ਅਫ਼ਸਰ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਖੇਤੀਬਾੜੀ ਵਿਸਥਾਰ ਅਫ਼ਸਰ ਐਸੋਸੀਏਸ਼ਨ ਵਲੋਂ ਆਪਣੇ ਹੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ- ਮੀਤ ਹੇਅਰ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿਚ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਵੜਿੰਗ ਨੇ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦਾਸਪੁਰ-ਪਠਾਨਕੋਟ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੈਦਾ ਹੋਣ ਵਾਲੇ ਸੁਰੱਖਿਆ ਸੰਬੰਧੀ ਖ਼ਤਰਿਆਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX