ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਫਰੀਦਕੋਟ

ਵਾਈਸ ਚਾਂਸਲਰ ਵਿਰੁੱਧ ਯੂਨੀਵਰਸਿਟੀ ਮੁਲਾਜ਼ਮਾਂ ਵਲੋਂ ਅੱਜ ਕੱਢਿਆ ਜਾਵੇਗਾ ਰੋਸ ਮਾਰਚ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ) - ਬਾਬਾ ਫ਼ਰੀਦ ਯੂਨੀਵਰਸਿਟੀ ਯੂਨਾਈਟਿਡ ਇੰਪਲਾਈਜ਼ ਯੂਨੀਅਨ ਵਲੋਂ ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਧਰਨਾਕਾਰੀਆਂ ਵਲੋਂ ਐਲਾਨ ਕੀਤਾ ਗਿਆ ਕਿ ਬਾਬਾ ਫ਼ਰੀਦ ਯੂਨੀਵਰਿਸਟੀ ਆਫ਼ ਹੈੱਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦਾ ਅਸਤੀਫ਼ਾ ਜਿਨ੍ਹਾਂ ਚਿਰ ਪੰਜਾਬ ਸਰਕਾਰ ਸਵੀਕਾਰ ਨਹੀਂ ਕਰਦੀ ਅਤੇ ਉਨ੍ਹਾਂ ਵਲੋਂ ਕੀਤੇ ਗਏ ਭਿ੍ਸ਼ਟਾਚਾਰ, ਯੂਨੀਵਰਿਸਟੀ ਦੇ ਉੱਚ ਅਧਿਕਾਰੀਆਂ ਦੀ ਚੱਲ ਰਹੀ ਵਿਜੀਲੈਂਸ ਜਾਂਚ ਰਾਹੀਂ ਖਰੀਦ ਵਿਚ ਹੋਏ ਘਪਲਿਆਂ ਨੂੰ ਨੰਗਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਯੂਨੀਵਰਿਸਟੀ, ਮੈਡੀਕਲ ਸਟਾਫ਼ ਵਲੋਂ ਦਿੱਤਾ ਜਾ ਰਿਹਾ ਧਰਨਾ ਜਾਰੀ ਰਹੇਗਾ | ਯੂਨੀਅਨ ਦੇ ਆਗੂ ਯਸ਼ਪਾਲ ਸਾਂਬਰੀਆਂ, ਵਿਕਾਸ ਅਰੋੜਾ, ਆਸ਼ਾ ਰਾਣੀ, ਹਰਜਿੰਦਰ ਸਿੰਘ, ਜਸਬੀਰ ਸਿੰਘ ਕਿਹਾ ਕਿ 5 ਅਗਸਤ ਦਿਨ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਤੱਕ ਇਕ ਰੋਸ ਮਾਰਚ ਕੱਢਿਆ ਜਾਵੇਗਾ | ਜਿਸ ਵਿਚ ਇਕ ਵੀ.ਸੀ ਵਲੋਂ ਕੀਤੇ ਗਏ ਕਾਲੇ ਕਾਰਨਾਮਿਆਂ ਦਾ ਇਕ ਚਿੱਠਾ ਡਿਪਟੀ ਕਮਿਸ਼ਨਰ ਨੂੰ ਸੌਂਪ ਕੇ ਬੇਨਤੀ ਕੀਤੀ ਜਾਵੇਗੀ ਕਿ ਉਨ੍ਹਾਂ ਦੁਆਰਾ ਮੁਲਾਜ਼ਮਾਂ ਅਤੇ ਫ਼ਰੀਦਕੋਟ ਨਿਵਾਸੀਆਂ ਦੀ ਆਵਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਈ ਜਾਵੇ | ਮੁਲਾਜ਼ਮ ਆਗੂਆਂ ਨੇ ਪੰਜਾਬ ਦੇ ਸਿਹਤ ਮੰਤਰੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਕਰਕੇ ਪੂਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਮਾੜੇ ਪ੍ਰਬੰਧਾਂ ਅਤੇ ਆਮ ਲੋਕਾਂ ਨੂੰ ਇਲਾਜ ਵਿਚ ਆ ਰਹੀਆਂ ਮੁਸ਼ਕਿਲਾਂ ਦੀ ਗੱਲ ਤੁਰੀ ਹੈ | ਧਰਨਾਕਾਰੀਆਂ ਨੇ ਦੱਸਿਆ ਕਿ ਪੂਰੇ ਭਾਰਤ ਵਿਚ ਸਿਰਫ ਡਾ: ਰਾਜ ਬਹਾਦਰ ਹੀ ਹਨ ਜੋ 71 ਸਾਲਾਂ ਦੇ ਹੋ ਕੇ ਵੀ ਵੀ.ਸੀ. ਦੇ ਅਹੁਦੇ 'ਤੇ ਕੰਮ ਕਰ ਰਹੇ ਹਨ | ਜਦਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੀ.ਸੀ. ਨੂੰ 70 ਸਾਲ ਤੋਂ ਬਾਅਦ ਕੰਮ ਕਰਨ ਦੀ ਆਗਿਆ ਨਹੀਂ ਦਿੰਦਾ | ਅੱਜ ਦੇ ਧਰਨੇ ਵਿਚ ਕੁਲਬੀਰ ਸਿੰਘ, ਅਨੁਰੁਧ, ਸਤਨਾਮ ਸਿੰਘ, ਜਸਵੀਰ ਕੌਰ, ਦਵਿੰਦਰ ਕੌਰ, ਤੇਜਿੰਦਰ ਕੌਰ, ਲਵਪ੍ਰੀਤ ਕੌਰ, ਹਰਜਿੰਦਰ ਕੌਰ, ਬੇਅੰਤ ਕੌਰ, ਤੇਜਿੰਦਰ ਕੌਰ, ਸਰਬਜੀਤ ਕੌਰ, ਯੂਸਫ, ਇਕਬਾਲ ਮਲੂਕਾ, ਰਾਜਪ੍ਰੀਤ ਸਿੰਘ, ਅਮਰਿੰਦਰ ਸਿੰਘ, ਸਿਕੰਦਰ ਸਿੰਘ, ਵਿੱਕੀ ਸਿੰਘ, ਸੁਖਪ੍ਰੀਤ ਕੌਰ, ਕਿਰਨਦੀਪ ਕੌਰ, ਕਮਲੇਸ ਕੁਮਾਰੀ, ਹਰਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |

ਡਾਕਘਰ ਵਿਭਾਗ ਨੇ 15 ਅਗਸਤ ਨੂੰ ਛੱਤ 'ਤੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਆ

ਫ਼ਰੀਦਕੋਟ, 4 ਅਗਸਤ (ਸਤੀਸ਼ ਬਾਗ਼ੀ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦੇ ਅੰਮਿ੍ਤ ਮਹਾਂ ਉੱਤਸਵ ਦੇ ਸਬੰਧ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਲੋਕਾਂ ਨੂੰ ਇਸ 15 ਅਗਸਤ ਨੂੰ ਹਰ ਘਰ ਵਿਚ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਹੈ ਅਤੇ ਇਸੇ ਕੜੀ ਦੇ ...

ਪੂਰੀ ਖ਼ਬਰ »

ਸਰਾਵਾਂ 'ਚ ਫ਼ਤਹਿ ਜਥੇਬੰਦੀ ਦੀ ਇਕਾਈ ਦਾ ਗਠਨ

ਜੈਤੋ, 4 ਅਗਸਤ (ਭੋਲਾ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਵਲੋਂ ਵੱਖ-ਵੱਖ ਪਿੰਡਾਂ ਵਿਚ ਹਰ ਵਰਗ ਦੇ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਲੋਕ ਲਗਾਤਾਰ ਵੱਡੀ ਗਿਣਤੀ ਵਿਚ ਜਥੇਬੰਦੀ ਨਾਲ ਜੁੜ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ...

ਪੂਰੀ ਖ਼ਬਰ »

ਰਾਸ਼ਨ ਵੰਡ 'ਚ ਬੇਨਿਯਮੀਆਂ ਕਾਰਨ 6 ਰਾਸ਼ਨ ਡਿਪੂਆਂ ਦੀ ਸਪਲਾਈ ਮੁਅੱਤਲ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਆਉਂਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਤੇ ਇਸ ਸਬੰਧ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹਾ ਤੇ ਗੋਲੀ ਸਿੱਕਾ ਸਮੇਤ ਦੋ ਕਾਬੂ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ) - ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਗੋਲੇਵਾਲਾ ਨਜ਼ਦੀਕ ਨਾਕਾ ਲਾ ਕੇ ਨਾਜਾਇਜ਼ ਅਸਲਾ ਅਤੇ ਗੋਲੀ ਸਿੱਕਾ ਸਮੇਤ ਦੋ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਦੋਂਕਿ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 12 ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਫ਼ਰੀਦਕੋਟ 'ਚ 12 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 49 ਹੋ ਗਈ ਹੈ | ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਅਦਾਲਤ ਨੇ ਪਾਇਆ ਮੁਆਵਜ਼ਾ ਅਤੇ ਕੀਤੀ ਦੋ ਸਾਲ ਦੀ ਕੈਦ

ਬਰਗਾੜੀ, 4 ਅਗਸਤ (ਲਖਵਿੰਦਰ ਸ਼ਰਮਾ) - ਨਛੱਤਰ ਸਿੰਘ ਸਪੁੱਤਰ ਗੁਰਦਿੱਤ ਸਿੰਘ ਵਾਸੀ ਸਰਾਵਾਂ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਉਸ ਨੇ ਕੋਟਕਪੂਰਾ ਦੇ ਇਕ ਵਿਅਕਤੀ ਤੋਂ ਸਾਢੇ ਨੌ ਲੱਖ ਰੁਪਏ ਲੈਣੇ ਸਨ ਜਿਸ ਲਈ ਉਸ ਨੇ ਸਾਢੇ ਨੌ ਲੱਖ ਰੁਪਏ ਦਾ ਚੈੱਕ ਦਿੱਤਾ ਜੋ ...

ਪੂਰੀ ਖ਼ਬਰ »

ਕੋਟਕਪੂਰਾ ਸ਼ਹਿਰ ਵਿਖੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਏ.ਡੀ.ਸੀ. ਨੇ ਵੱਖ-ਵੱਖ ਅਧਿਕਾਰੀਆਂ ਨਾਲ ਦੌਰਾ ਕੀਤਾ

ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ) - ਪਰਮਦੀਪ ਸਿੰਘ ਖਹਿਰਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਫ਼ਰੀਦਕੋਟ ਵਲੋਂ ਅੱਜ ਨਗਰ ਕੌਂਸਲ, ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਮਕਾਨ ਮਾਲਕ ਨੇ ਕਿਰਾਏਦਾਰ 'ਤੇ ਹੀ ਚੋਰੀ ਦੇ ਲਗਾਏ ਦੋਸ਼

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ) - ਸਥਾਨਕ ਡੋਗਰ ਬਸਤੀ ਗਲੀ ਨੰਬਰ: 25 ਦੇ ਵਸਨੀਕ ਇਕ ਵਿਅਕਤੀ ਵਲੋਂ ਆਪਣੇ ਕਿਰਾਏਦਾਰ 'ਤੇ ਹੀ ਘਰ 'ਚ ਵੜ ਕੇ ਅਲਮਾਰੀ ਦਾ ਤਾਲਾ ਤੋੜ ਕੇ ਸੋਨੇ ਚਾਂਦੀ ਦੇ ਗਹਿਣੇ ਅਤੇ ਪੈਸਿਆਂ ਦਾ ਭਰਿਆ ਬਟੂਆ ਚੋਰੀ ਕਰਨ ਦੇ ਦੋਸ਼ ਲਗਾਏ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਅਕਾਲ ਸਹਾਇ ਪਬਲਿਕ ਹਾਈ ਸਕੂਲ ਦੋਦਾ 'ਚ ਤੀਆਂ ਦਾ ਤਿਉਹਾਰ ਮਨਾਇਆ

ਦੋਦਾ, 4 ਅਗਸਤ (ਰਵੀਪਾਲ)-ਅਕਾਲ ਸਹਾਇ ਪਬਲਿਕ ਹਾਈ ਸਕੂਲ ਦੋਦਾ ਵਿਖੇ ਬੱਚਿਆਂ ਵਲੋਂ ਤੀਜ ਦਾ ਤਿਉਹਾਰ ਤੀਆਂ ਲਾਈਆਂ ਗਈਆਂ | ਅਧਿਆਪਕਾਂ ਅਮਰਜੀਤ ਕੌਰ, ਰਾਜਵੀਰ ਕੌਰ, ਰਮਨਦੀਪ ਕੌਰ, ਕਿਰਨ ਰਾਣੀ ਨੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੇ ਮਹੱਤਵ ਅਤੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »

ਬਰਗਾੜੀ ਦੇ ਇਕ ਹੋਰ ਕਿਸਾਨ ਨੇ ਵਾਹੀ ਨਰਮੇ ਦੀ ਫ਼ਸਲ

ਬਰਗਾੜੀ, 4 ਅਗਸਤ (ਲਖਵਿੰਦਰ ਸ਼ਰਮਾ) - ਬਹੁਤ ਸਾਰੇ ਕਿਸਾਨਾਂ ਨੇ ਇਸ ਵਾਰ ਝੋਨੇ ਹੇਠੋਂ ਰਕਬਾ ਘਟਾਉਣ ਅਤੇ ਹੋਰ ਕਾਰਨਾਂ ਕਰਕੇ ਨਰਮੇ ਦੀ ਫ਼ਸਲ ਬੀਜੀ ਸੀ ਪ੍ਰੰਤੂ ਨਰਮੇ ਦੀ ਫ਼ਸਲ ਦੇ ਸ਼ੁਰੂ ਤੋਂ ਹੀ ਹਰਾ ਕਾਲਾ ਤੇਲਾ, ਚਿੱਟਾ ਮੱਛਰ, ਜੂੰ ਆਦਿ ਬਿਮਾਰੀਆਂ ਨੇ ਹਮਲਾ ਕੀਤਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਪੰਜਗਰਾੲੀਂ ਕਲਾਂ 'ਚ ਵਿਧਾਇਕ ਨੇ ਬੂਟਾ ਲਗਾ ਕੇ ਮਨਾਇਆ ਵਣ ਮਹਾਂਉਤਸਵ

ਪੰਜਗਰਾੲੀਂ ਕਲਾਂ, 4 ਅਗਸਤ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾੲੀਂ ਕਲਾਂ ਵਿਖੇ ਪੌਦਾ ਲਗਾ ਕੇ ਵਣ ਮਹਾਂਉਤਸਵ ਮਨਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਬਦਲ ਰਹੀਆਂ ਗਲੋਬਲ ਪ੍ਰਸਥਿਤੀਆਂ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮਾਂ ਨੇ ਸਰਕਾਰ ਦੇ ਲੋਕ ਮਾਰੂ ਰਵੱਈਏ ਦੀ ਕੀਤੀ ਨਿਖੇਧੀ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ) - ਜ਼ਿਲ੍ਹਾ ਫ਼ਰੀਦਕੋਟ ਦੀ ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਸਰਕਾਰ ਦੇ ਲੋਕ ਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੋਟ ਰਾਜਨੀਤੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਨੇ ਸਕਿੱਟ ਮੁਕਾਬਲੇ 'ਚ ਦੂਜਾ ਸਥਾਨ ਮੱਲਿ੍ਹਆ

ਫ਼ਰੀਦਕੋਟ, 4 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਕਿੱਟ ਅਤੇ ਗੀਤ ਮੁਕਾਬਲੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਗਏ | ਜਿਸ 'ਚ ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵ. ਕੁਲਦੀਪ ਸਿੰਘ ਗਿੱਲ ਨੂੰ ਸਮਰਪਿਤ ਚਾਰਟ ਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਫ਼ਰੀਦਕੋਟ, 4 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਕੂਲ ਦੇ ਸਾਬਕਾ ਪ੍ਰਧਾਨ ਸਵ. ਕੁਲਦੀਪ ਸਿੰਘ ਗਿੱਲ ਦੇ ਜਨਮ ਦਿਨ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਅਲਿਆਂਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਰੁੱਖਾਂ ਤੇ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ

ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ) - ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਰੁੱਖਾਂ ਤੇ ਵਾਤਾਵਰਨ ਪ੍ਰਤੀ ਉਤਸ਼ਾਹ ਕਰਨ ਲਈ ਜਾਗਰੂਕ ਕੀਤਾ ਗਿਆ | ਸਕੂਲ ਦੀ ਮੁੱਖ ਅਧਿਆਪਕਾ ਗੁੁਰਸੇਵਕ ਮਾਨ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਰੀਦਕੋਟ, 4 ਅਗਸਤ (ਸਤੀਸ਼ ਬਾਗ਼ੀ) - ਪੰਜਾਬ ਕਾਲੌਨੀਨਾਈਜ਼ਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਸੱਦੇ 'ਤੇ ਪ੍ਰਾਪਰਟੀ ਦੇ ਕਾਰੋਬਾਰ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਫ਼ਰੀਦਕੋਟ ਯੂਨਿਟ ਦੇ ਪ੍ਰਧਾਨ ਤੇ ਸਲਾਹਕਾਰ ਕਾਲਾ ਗਰੋਵਰ ਫ਼ਰੀਦਕੋਟ ਪ੍ਰਾਪਰਟੀ ...

ਪੂਰੀ ਖ਼ਬਰ »

ਕਿਸਾਨ ਨਰਮੇ ਤੇ ਮੋਨੋਕਰੋਟੋਫਾਸ ਵਰਗੀਆਂ ਗੈਰ-ਸਿਫ਼ਾਰਿਸ਼ ਕੀਟਨਾਸ਼ਕ ਛਿੜਕਨ ਤੋਂ ਗੁਰੇਜ਼ ਕਰਨ - ਡਾ. ਗਿੱਲ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ: ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਦੇ ਤਹਿਤ ਪੰਜਾਬ ਐਂਡ ਸਿੰਧ ਬੈਂਕ ਨੇ ਦਿੱਤਾ ਦੋ ਲੱਖ ਰੁਪਏ ਦਾ ਚੈੱਕ

• ਸਿਰਫ਼ 20 ਰੁਪਏ ਨਾਲ ਮਿਲਦਾ ਹੈ 2 ਲੱਖ ਰੁਪਏ ਦੀ ਬੀਮਾ ਯੋਜਨਾ ਦਾ ਲਾਭ ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ) - ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਦੇ ਤਹਿਤ ਪੰਜਾਬ ਐਂਡ ਸਿੰਧ ਬੈਂਕ ਨੇ ਅੱਜ ਜ਼ਿਲ੍ਹੇ ਵਿਚ ਇਕ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਨੇ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਕੋਟਕਪੂਰਾ, 4 ਅਗਸਤ (ਮੇਘਰਾਜ) - ਅੱਜ ਅਕਾਦਮਿਕ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਦੇ ਡਾਇਰੈਕਟ ਵਜੋਂ ਤਾਇਨਾਤ ਸੁਰੇਸ਼ ਕੁਮਾਰ ਨੇ ਸਰਕਾਰੀ ਬਹੁ ਤਕਨੀਕੀ ਕਾਲਜ ਕੋਟਕਪੂਰਾ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਕਾਰਜਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੇ ਉਦੇਸ਼ ਨਾਲ ਜੂਟ ਦੇ ਥੈਲੇ ਜਾਰੀ

• ਮੁੱਖ ਮਹਿਮਾਨ ਗੁਰਪ੍ਰੀਤ ਕੌਰ, ਰੁਪਿੰਦਰ ਕੌਰ ਸੰਧੂ ਤੇ ਪਰਮਜੀਤ ਕੌਰ ਢਿੱਲੋਂ ਨੇ ਕੀਤੇ ਜਾਰੀ ਕੋਟਕਪੂਰਾ, 4 ਅਗਸਤ (ਮੇਘਰਾਜ) - ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀ ਦੋਨਾਂ ਸ਼ਾਖਾਵਾਂ ਵਲੋਂ ਇਕ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਲਿਫ਼ਾਫ਼ਿਆਂ ਨਾਲ ...

ਪੂਰੀ ਖ਼ਬਰ »

ਚਾਂਦੀ ਦਾ ਤਗਮਾ ਜੇਤੂ ਲੜਕੀਆਂ ਦੀ ਕਬੱਡੀ ਟੀਮ ਦਾ ਸਨਮਾਨ

ਬਰਗਾੜੀ, 4 ਅਗਸਤ (ਸੁਖਰਾਜ ਸਿੰਘ ਗੋਂਦਾਰਾ) - ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਲੜਕੀਆਂ ਦੀ ਅੰਡਰ-19 ਸਾਲ ਦੀ ਕਬੱਡੀ ਟੀਮ ਨੇ ਨੇਪਾਲ ਵਿਖੇ ਹੋਈ ਇੰਡੋ ਨੇਪਾਲ ਇੰਨਵੀਟੇਸ਼ਨ ਅੰਤਰ-ਰਾਸ਼ਟਰੀ ਕਬੱਡੀ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਲੱਗੀਆਂ 'ਤੀਆਂ ਤੀਜ ਦੀਆਂ'

ਸਾਦਿਕ, 4 ਅਗਸਤ (ਆਰ. ਐਸ. ਧੁੰਨਾ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਤੀਆਂ ਤੀਜ ਦੀਆਂ ਦਾ ਤਿਓਹਾਰ ਬੜ੍ਹੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸ਼ਿਵਰਾਜ ਕਪੂਰ ਡੀ.ਈ.ਓ, ਪਵਨ ਕੁਮਾਰ ਡਿਪਟੀ ਡੀ.ਈ.ਓ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਡਾ. ਨਛੱਤਰ ਸਿੰਘ ਸਿੱਧੂ ਦੇ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਡਾ. ਗੁਰਇਕਬਾਲ ਸਿੰਘ ਸਿੱਧੂ ਆਈ.ਪੀ.ਐਸ. ਦੇ ਸਤਿਕਾਰਯੋਗ ਪਿਤਾ ਡਾ. ਨਛੱਤਰ ਸਿੰਘ ਸਿੱਧੂ ਸੇਵਾ ਮੁਕਤ ਹੋਮਿਓਪੈਥਿਕ ਡਾਕਟਰ ਵਾਸੀ ਅਰਵਿੰਦ ਨਗਰ, ਕੋਟਕਪੂਰਾ ਦੇ ਅਚਾਨਕ ਵਿਛੋੜੇ 'ਤੇ ਇਲਾਕੇ ਦੀਆਂ ਸਿਆਸੀ ਅਤੇ ਗੈਰ ਸਿਆਸੀ ...

ਪੂਰੀ ਖ਼ਬਰ »

ਸੰਗਰੂਰ ਰੈਲੀ ਲਈ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਵਲੋਂ ਤਿਆਰੀਆਂ ਜਾਰੀ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਸਥਾਨਕ ਕੰਨਿਆ ਸੀ.ਸੈ. ਸਕੂਲ ਵਿਖੇ ਹੋਈ | ਮੀਟਿੰਗ ਦੌਰਾਨ 7 ਅਗਸਤ ਨੂੰ ਸੰਗਰੂਰ ਵਿਖੇ ਰੱਖੀ ਗਈ ...

ਪੂਰੀ ਖ਼ਬਰ »

ਗੁਰਜੀਤ ਕੌਰ ਨਮਿਤ ਪਾਠ ਦਾ ਭੋਗ 7 ਨੂੰ

ਕੋਟਕਪੁੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਸਹਿਕਾਰਤਾ ਵਿਭਾਗ ਦੇ ਸੇਵਾ ਮੁਕਤ ਇੰਸਪੈਕਟਰ ਨਗਿੰਦਰ ਸਿੰਘ ਢਿੱਲੋਂ ਵਾਸੀ ਕੋਠੇ ਰਾਮਸਰ ਦੀ ਧਰਮਪਤਨੀ ਅਤੇ ਜਸਵੰਤ ਸਿੰਘ ਢਿੱਲੋਂ ਵਾਸੀ ਕੈਨੇਡਾ ਦੇ ਸਤਿਕਾਰਤ ਮਾਤਾ ਗੁਰਜੀਤ ਕੌਰ (65) ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਵਾਈਸ ਚਾਂਸਲਰ ਦੇ ਹੱਕ 'ਚ ਸਮਾਜ ਸੇਵੀਆਂ ਵਲੋਂ ਮੀਟਿੰਗ

ਫ਼ਰੀਦਕੋਟ, 4 ਅਗਸਤ (ਸਤੀਸ਼ ਬਾਗ਼ੀ) - ਬੀਤੇ ਦਿਨੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਗਏ ਵਤੀਰੇ ਤੋਂ ਖਫ਼ਾ ਹੋ ਕੇ ਡਾ. ਰਾਜ ਬਹਾਦਰ ਨੇ ਬਤੌਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ 'ਚ ਚਮੜੀ ਰੋਗ ਫ਼ੈਲਣ ਨਾਲ ਲੋਕਾਂ 'ਚ ਦਹਿਸ਼ਤ

• ਨਗਰ ਕੌਂਸਲ ਨੇ ਖਿੱਚੇ ਹੱਥ-ਕਿਹਾ ਪਸ਼ੂ ਚੁੱਕਣਾ ਦਾ ਠੇਕਾ ਨਹੀਂ ਹੋਇਆ ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ) - ਪਸ਼ੂਆਂ 'ਚ ਲੰਪੀ ਸਕਿਨ ਨਾਂਅ ਦੀ ਬਿਮਾਰੀ ਹੁਣ ਆਵਾਰਾ ਫਿਰ ਰਹੇ ਪਸ਼ੂਆਂ 'ਚ ਫ਼ੈਲ ਗਈ ਹੈ ਜਿਸ ਕਾਰਨ ਗਲੀ, ਮੁਹੱਲਿਆਂ ਅਤੇ ਸੜਕਾਂ 'ਤੇ ਇਸ ਬਿਮਾਰੀ ਤੋਂ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਡਿਪੈਂਟਡੈਂਸ ਐਸੋਸੀਏਸ਼ਨ ਪੰਜਾਬ ਨੇ ਕੈਬਨਿਟ ਮੰਤਰੀ ਨੂੰ ਮੰਗ-ਪੱਤਰ ਸੌਂਪਿਆ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ) - ਬੀਤੇ ਦਿਨੀਂ ਫ਼ੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਦਾ ਫ਼ਰੀਦਕੋਟ ਪਹੁੰਚਣ 'ਤੇ ਫ਼ਰੀਡਮ ਫ਼ਾਈਟਰਜ਼ ਡਿਪੈਂਟਡੈਂਸ ਪੰਜਾਬ ਵਲੋਂ ਸੂਬਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX