ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554

ਪੰਜਾਬ / ਜਨਰਲ

ਬਹੁਕਰੋੜੀ ਪਨਗ੍ਰੇਨ ਕਣਕ ਘੁਟਾਲਾ

ਉੱਚ ਪੱਧਰੀ ਟੀਮ ਬਾਕੀ ਗੁਦਾਮ ਵੀ ਖੰਘਾਲਣ ਲੱਗੀ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪਨਗ੍ਰੇਨ ਅੰਦਰ ਕਣਕ ਦੇ ਬਹੁ-ਕਰੋੜੀ ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਇਸ ਘੁਟਾਲੇ ਦੀਆਂ ਹੋਰ ਪਰਤਾਂ ਖੁੱਲ੍ਹਦੀਆਂ ਨਜ਼ਰ ਆ ਰਹੀਆਂ ਹਨ | ਸੀਜ਼ਨ ਦੌਰਾਨ ਪਨਗੇ੍ਰਨ ਵਲੋਂ ਖ਼ਰੀਦ ਕੀਤੀ ਕਣਕ ਨੂੰ ਗੁਦਾਮਾਂ ਵਿਚ ਸਟੋਰ ਕਰਨ ਸਮੇਂ ਹੋਈਆਂ ਵੱਡੀਆਂ ਧਾਂਦਲੀਆਂ ਸਾਹਮਣੇ ਆਉਣ 'ਤੇ ਵਿਭਾਗੀ ਉੱਚ ਪੱਧਰੀ ਟੀਮ ਵਲੋਂ ਬਾਕੀ ਰਹਿੰਦੇ ਗੁਦਾਮਾਂ ਨੂੰ ਵੀ ਖੰਘਾਲਣਾ ਸ਼ੁਰੂ ਕਰ ਦਿੱਤਾ ਹੈ | ਜਾਂਚ ਟੀਮ ਵਲੋਂ ਅੱਜ ਵੀ ਪਿੰਡ ਮੱਧਰੇ ਸਥਿਤ ਮੈਸ: ਪਵਨ ਕੁਮਾਰ ਐਂਡ ਕੋ ਆਨਰਜ਼ ਦੀ ਚੈਕਿੰਗ ਸਾਰਾ ਦਿਨ ਜਾਰੀ ਰਹੀ | ਇਸ ਗੁਦਾਮ ਅੰਦਰ ਕਣਕ ਦੇ 62 ਤੋਂ 64 ਸਟੈਗ ਲੱਗੇ ਹਨ ਅਤੇ ਹਰ ਸਟੈਗ ਵਿਚ 5020 ਬੋਰੀ ਸਟੋਰ ਕੀਤੀ ਗਈ ਹੈ | ਜਾਂਚ ਅਧਿਕਾਰੀਆਂ ਵਲੋਂ ਇਸ ਗੁਦਾਮ ਵਿਚ ਸਟੋਰ ਕੀਤੀ ਕਰੀਬ 3 ਲੱਖ ਬੋਰੀ ਦੀ ਮੁੜ ਤੋਂ ਸਟੈਗਿੰਗ ਕਰਵਾਈ ਜਾ ਰਹੀ ਹੈ, ਤਾਂ ਜੋ ਕਣਕ ਸਟੋਰ ਕਰਨ ਸਮੇਂ ਹੋਈ ਧਾਂਦਲੀ ਸਾਹਮਣੇ ਆ ਸਕੇ | ਜ਼ਿਕਰਯੋਗ ਹੈ ਕਿ ਵਿਭਾਗੀ ਟੀਮ ਵਲੋਂ ਕੀਤੀ ਚੈਕਿੰਗ ਦੌਰਾਨ ਬੀਤੇ ਦਿਨ ਪਨਗ੍ਰੇਨ ਦੇ 3 ਗੁਦਾਮਾਂ ਵਿਚ ਕਣਕ ਦੇ ਸਟੈਗਾਂ ਵਿਚਾਲੇ ਲੱਕੜ ਦੇ ਕਰੇਟ ਲਗਾ ਕੇ 3 ਕਰੋੜ 9 ਲੱਖ 20 ਹਜ਼ਾਰ ਰੁਪਏ ਦੀ ਕੀਮਤ ਦੇ 33549 ਬੋਰੀਆਂ ਖ਼ੁਰਦ-ਬੁਰਦ ਕਰਨਾ ਸਾਹਮਣੇ ਆਇਆ ਸੀ | ਭਾਵੇਂ ਇਸ ਘੁਟਾਲੇ ਲਈ ਜ਼ਿੰਮੇਵਾਰ ਅੱਧੀ ਦਰਜਨ ਅਧਿਕਾਰੀਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਪਰ ਇਹ ਘਾਟ ਸਿਰਫ਼ 3 ਗੁਦਾਮਾਂ ਵਿਚ ਦੀ ਹੈ, ਜਦਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਖ਼ਰੀਦ ਏਜੰਸੀ ਪਨਗ੍ਰੇਨ ਦੇ 22 ਗੁਦਾਮ ਦੱਸੇ ਜਾ ਰਹੇ ਹਨ, ਸਾਰੇ ਗੁਦਾਮਾਂ ਦੀ ਚੈਕਿੰਗ ਹੋਣ 'ਤੇ ਬਹੁਤ ਵੱਡੇ ਘੋਟਾਲੇ ਸਾਹਮਣੇ ਆਉਣ ਦੀ ਸੰਭਾਵਨਾ ਹੈ | ਪਿੰਡ ਮੱਧਰੇ ਦੇ ਗੁਦਾਮ 'ਚੋਂ ਨਿਕਲੀ ਘਾਟ ਸੰਬੰਧੀ ਹਾਲ ਦੀ ਘੜੀ ਕੋਈ ਵੀ ਅਧਿਕਾਰੀ ਮੂੰਹ ਖੋਲ੍ਹਣ ਲਈ ਤਿਆਰ ਨਹੀਂ, ਇੱਥੋਂ ਤੱਕ ਕਿ ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਮੀਡੀਆ ਤੋਂ ਇਸ ਕਦਰ ਦੂਰੀ ਬਣਾਈ ਹੋਈ ਹੈ ਕਿ ਫ਼ੋਨ ਤੱਕ ਵੀ ਚੁੱਕਣਾ ਮੁਨਾਸਿਬ ਨਹੀਂ ਸਮਝ ਰਹੇ |

ਸ਼ੋ੍ਰਮਣੀ ਕਮੇਟੀ ਧਰਮ ਪ੍ਰਚਾਰ ਕਰਨ ਦੇ ਨਾਲ ਸਿੱਖਿਆ ਲਈ ਵੀ ਕਰ ਰਹੀ ਹੈ ਉਪਰਾਲੇ-ਧਾਮੀ

• ਕਿਹਾ : ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੀ ਆੜ 'ਚ ਭਾਜਪਾ ਕਰ ਰਹੀ ਸ਼੍ਰੋਮਣੀ ਕਮੇਟੀ ਚੋਣਾਂ ਦੀ ਤਿਆਰੀ

ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-'ਸ਼੍ਰੋਮਣੀ ਕਮੇਟੀ ਦਾ ਮੁੱਖ ਮਕਸਦ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਅਤੇ ਧਰਮ ਪ੍ਰਚਾਰ ਹੈ ਪਰ ਸਮੇਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਸਾਡੇ ਬਜ਼ੁਰਗਾਂ ਨੇ ਇਸ ਦੇ ਨਾਲ ਹੀ ਕੌਮ ਵਿਚ ਸਿੱਖਿਆ ਦੇ ਪਸਾਰ ਲਈ ...

ਪੂਰੀ ਖ਼ਬਰ »

ਹਵਾਰਾ ਕਮੇਟੀ ਨੇ ਇਯਾਲੀ ਸਮੇਤ ਲੁਧਿਆਣਾ ਦੇ 4 ਵਿਧਾਇਕਾਂ ਨੂੰ ਦਿੱਤੇ ਮੰਗ-ਪੱਤਰ

• ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ 'ਤੇ ਸਿਆਸਤ ਦੀ ਥਾਂ ਸੰਜੀਦਾ ਯਤਨ ਹੋਣ-ਪ੍ਰੋ: ਬਲਜਿੰਦਰ ਸਿੰਘ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ਦੇ ਚੱਲਦਿਆਂ ਅੱਜ ਹਵਾਰਾ ਕਮੇਟੀ ਰਿਹਾਈ ਫ਼ਰੰਟ ਵਲੋਂ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਦੀ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਤਹਿਤ ਅੱਜ ਪ੍ਰੋਫੈਸਰ ਬਲਜਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੂੰ ਮਿਲੇ 2 ਨਵੇਂ ਡਾਇਰੈਕਟਰ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਸਿਹਤ ਵਿਭਾਗ ਨੂੰ 2 ਨਵੇਂ ਡਾਇਰੈਕਟਰ ਮਿਲੇ ਹਨ | ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਮੁਤਾਬਿਕ ਰਣਜੀਤ ਸਿੰਘ ਡਿਪਟੀ ਡਾਇਰੈਕਟਰ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਸੇਵਾ ਤੇ ਸਿਮਰਨ ਦਾ ਮਹਾਨ ਕੇਂਦਰ-ਜਥੇ: ਕੁਲਵੰਤ ਸਿੰਘ

ਨਾਂਦੇੜ, 4 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਲੰਗਰ ਸਾਹਿਬ ਡੇਰਾ ਸੰਤ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਵਿਖੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਨਰਿੰਦਰ ਸਿੰਘ (ਮੁਖੀ), ਸੰਤ ਬਲਵਿੰਦਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸੰਤ ...

ਪੂਰੀ ਖ਼ਬਰ »

ਧਰਮਸੋਤ ਵਲੋਂ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਦਾਖ਼ਲ

ਚੰਡੀਗੜ੍ਹ, 4 ਅਗਸਤ (ਤਰੁਣ ਭਜਨੀ)-ਭਿ੍ਸ਼ਟਾਚਾਰ ਮਾਮਲੇ ਵਿਚ ਗਿ੍ਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਿਯਮਤ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਹੈ | ਜ਼ਿਲ੍ਹਾ ਅਦਾਲਤ ਵਲੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਸਾਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰੀ-ਗਿੱਲ

ਰਾਸ਼ਟਰੀ ਰਾਜ ਮਾਰਗ ਜਾਮ ਦਾ ਪ੍ਰੋਗਰਾਮ ਹੁਣ 9 ਨੂੰ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ ਨੇ ਕਿਹਾ ਕਿ ਯੂਨੀਅਨ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਾਕਿ ਤੋਂ ਆਈ 24 ਕਿੱਲੋ ਹੈਰੋਇਨ ਦੀ ਖੇਪ ਲੈਣ ਪਹੁੰਚੇ 8 ਨਸ਼ਾ ਤਸਕਰ ਰਾਜਸਥਾਨ ਪੁਲਿਸ ਨੇ ਦਬੋਚੇ

7 ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸੰਬੰਧਿਤ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਾ ਤਸਕਰਾਂ ਨੇ ਹੁਣ ਆਪਣੀ ਕਰਮਭੂਮੀ ਬਦਲਦਿਆਂ ਰੇਗਿਸਤਾਨ ਵੱਲ ਮੂੰਹ ਕਰ ਲਿਆ ਹੈ ਅਤੇ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨਾਲ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦੇ ਅੰਤਰਰਾਸ਼ਟਰੀ ਪੱਧਰ 'ਤੇ ਸਰਗਰਮ ਨਸ਼ਾ ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਫਰਿਸ਼ਤੇ' ਤੇ ਹੋਰ ਸਕੀਮਾਂ ਦਾ ਕਰਾਂਗੇ ਬਾਈਕਾਟ-ਆਈ.ਐਮ.ਏ.

ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਰਕੇ ਸਰਕਾਰ ਕੋਲ ਕਰੋੜਾਂ ਰੁਪਏ ਦੇ ਕਲੇਮ ਬਕਾਇਆ ਹੋ ਚੁੱਕੇ ਹਨ | ਇਸ ਤੋਂ ਇਲਾਵਾ ਸਰਕਾਰ ਵਲੋਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀਆਂ ਭੰਗ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਮੰਡੀ ਬੋਰਡ ਨੇ ਪੰਜਾਬ ਐਗਰੀਕਲਚਰ ਪਰਡਿਊਸ ਮਾਰਕੀਟਸ ਐਕਟ 1961 ਦੀ ਸੈਕਸ਼ਨ 12-ਏ ਦੇ ਤਹਿਤ ਪੰਜਾਬ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਸੰਬੰਧਿਤ ਤਹਿਸੀਲਾਂ ਦੇ ਐਸ.ਡੀ.ਐਮ. ਨੰੂ ਇਨ੍ਹਾਂ ...

ਪੂਰੀ ਖ਼ਬਰ »

ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਅਦਾਲਤ 'ਚ ਦਿੱਤੀ ਅਰਜ਼ੀ

ਚੰਡੀਗੜ੍ਹ, 4 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਅਤੇ ਹਿੰਦੀ ਫ਼ਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਖ਼ਿਲਾਫ਼ ਇਕ ਪਟੀਸ਼ਨ ਦਾਇਰ ਕੀਤੀ ਹੈ | ਉਪਾਸਨਾ ਸਿੰਘ ਨੇ ਆਪਣੇ ਵਕੀਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਕੋਵਿਡ-19 ਦੇ ਕੇਸਾਂ 'ਚ ਹਾਲ ਹੀ 'ਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਸਿਹਤ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਨੇ ਲਿਆ ਫਾਹਾ-ਲੜਕੇ ਦੀ ਮੌਤ

ਐੱਸ. ਏ. ਐੱਸ ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਦੇ ਇਕ ਹੋਟਲ 'ਚ ਘਰੋਂ ਭੱਜ ਕੇ ਵਿਆਹ ਕਰਵਾਉਣ ਲਈ ਆਏ ਇਕ ਜੋੜੇ ਨੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੀਪਕ ਗੌੜ ਨਾਂਅ ਦੇ ਨੌਜਵਾਨ ਦੀ ਤਾਂ ਮੌਤ ਹੋ ਗਈ, ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਜ਼ਿਲ੍ਹਾ ਜੰਗਲਾਤ ਅਫ਼ਸਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਜ਼ਿਲ੍ਹਾ ਜੰਗਲਾਤ ਅਫ਼ਸਰ ਮੁਹਾਲੀ ਗੁਰਅਮਨਪ੍ਰੀਤ ਸਿੰਘ ਖ਼ਿਲਾਫ਼ ਮੁਹਾਲੀ ਦੀ ਇਕ ਅਦਾਲਤ ਵਿਚ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ. ਪੀ. ...

ਪੂਰੀ ਖ਼ਬਰ »

'ਆਪ' ਵਿਧਾਇਕ ਦੇ ਪੀ. ਏ. 'ਤੇ ਪੁਲਿਸ ਮੁਲਾਜ਼ਮ ਤੋਂ ਰਿਸ਼ਵਤ ਮੰਗਣ ਦਾ ਦੋਸ਼

ਜ਼ੀਰਕਪੁਰ, 4 ਅਗਸਤ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀ. ਏ. 'ਤੇ ਬਲਟਾਣਾ ਵਾਸੀ 'ਆਪ' ਆਗੂ ਵਲੋਂ ਹੀ ਪੁਲਿਸ ਮੁਲਾਜ਼ਮ ਕੋਲੋਂ ਲੱਖ ਰੁਪਏ ਮੰਗਣ ਦਾ ਦੋਸ਼ ਲਗਾਇਆ ਗਿਆ | 'ਆਪ' ਆਗੂ ਵਿਕਰਮ ਧਵਨ ...

ਪੂਰੀ ਖ਼ਬਰ »

ਅਦਾਲਤੀ ਨਜ਼ਰਸਾਨੀ ਨੇ ਪੁਲਿਸ ਦੇ ਉਡਾਏ ਹੋਸ਼...!

ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)- ਸੂਬੇ ਭਰ ਵਿਚ ਪੁਲਿਸ ਮਹਿਕਮੇ ਲਈ ਨਾਮੋਸ਼ੀ ਬਣ ਚੁੱਕਿਆ ਬਹੁ-ਚਰਚਿਤ ਇਕ ਕਿੱਲੋ ਹੈਰੋਇਨ ਅਤੇ ਪੰਜ ਲੱਖ ਡਰੱਗ ਮਨੀ ਵਾਲੇ ਮਾਮਲੇ ਵਿਚ ਅਦਾਲਤੀ ਨਜ਼ਰਸਾਨੀ ਨੇ ਪੁਲਿਸ ਦੇ ਹੋਸ਼ ਉਡਾ ਦਿੱਤੇ ਹਨ ਅਦਾਲਤ ਵਲੋਂ ਤਫਤੀਸ਼ੀ ...

ਪੂਰੀ ਖ਼ਬਰ »

ਰਿੰਕੂ ਬਣੇ ਸਰਪੰਚ ਯੂਨੀਅਨ ਦੇ ਸੂਬਾ ਪ੍ਰਧਾਨ

ਲਹਿਰਾਗਾਗਾ, 4 ਅਗਸਤ (ਅਸ਼ੋਕ ਗਰਗ)-ਬਲਾਕ ਲਹਿਰਾਗਾਗਾ ਦੇ ਪਿੰਡ ਗੁਰਨੇ ਖ਼ੁਰਦ ਦੇ ਸਰਪੰਚ ਤੇ ਬਲਾਕ ਪੰਚਾਇਤ ਸੰਮਤੀ ਲਹਿਰਾਗਾਗਾ ਦੇ ਉਪ ਚੇਅਰਮੈਨ ਰਵਿੰਦਰ ਰਿੰਕੂ ਨੂੰ ਸਰਪੰਚ ਯੂਨੀਅਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ ਹੈ | ਇਹ ਫ਼ੈਸਲਾ ਪਿਛਲੇ ਦਿਨੀਂ ਸਰਪੰਚਾਂ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੱਦਾ ਦੇਣ ਲਈ ਧੂਰੀ 'ਚ ਸੂਬਾ ਪੱਧਰੀ ਸਮਾਗਮ ਅੱਜ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਿਰਫ਼ ਇੱਕੋ ਵਾਰ ਵਰਤੇ ਜਾ ਸਕਣ ਵਾਲੇ ਪਲਾਸਟਿਕ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਦੇ ਵਾਤਾਵਰਨ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਲੋਕਾਂ ਨੂੰ ਵਣ ...

ਪੂਰੀ ਖ਼ਬਰ »

ਉੱਤਰੀ ਰੇਲਵੇ ਵਲੋਂ 65 ਅਣਰਿਜ਼ਰਵਡ ਮੇਲ/ ਐਕਸਪ੍ਰੈੱਸ ਰੇਲ ਗੱਡੀਆਂ ਬਹਾਲ ਕਰਨ ਦਾ ਫ਼ੈਸਲਾ

ਅੰਮਿ੍ਤਸਰ, 4 ਅਗਸਤ (ਗਗਨਦੀਪ ਸ਼ਰਮਾ)-ਉੱਤਰੀ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਦੇ ਮੱਦੇਨਜ਼ਰ ਕੁੱਲ 65 ਅਣਰਿਜ਼ਰਵਡ ਮੇਲ/ਐਕਸਪ੍ਰੈਸ ਰੇਲਗੱਡੀਆਂ ਬਹਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਵਿਚ ਫ਼ਿਰੋਜ਼ਪੁਰ ਡਵੀਜ਼ਨ ਦੀਆਂ ਅੱਠ ਰੇਲਗੱਡੀਆਂ ਵੀ ਸ਼ਾਮਿਲ ਹਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX