• ਡੀ. ਐਸ. ਪੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਖ਼ੁਦ ਮੌਕੇ 'ਤੇ ਪਹੁੰਚੇ
• ਐਚ. ਪੀ. ਗੈਸ ਏਜੰਸੀ ਦੇ ਵਰਕਰਾਂ ਵਿਚ ਸਹਿਮ ਦਾ ਮਾਹੌਲ, ਪਿੰਡਾਂ 'ਚ ਜਾਣ ਤੋਂ ਵੱਟਿਆ ਟਾਲਾ
ਕੋਟ ਈਸੇ ਖਾਂ, 4 ਅਗਸਤ (ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਐਸ.ਕੇ. ਗੈਸ ਏਜੰਸੀ ਜੋ ਕਿ ਸ਼ਹਿਰ ਅਤੇ ਪਿੰਡਾਂ 'ਚ ਐਚ.ਪੀ. ਗੈਸ ਸਿਲੰਡਰ ਘਰ-ਘਰ ਸਪਲਾਈ ਦੇ ਕੇ ਉਪਭੋਗਤਾ ਨੂੰ ਵੱਡੀ ਰਾਹਤ ਪ੍ਰਦਾਨ ਕਰਦੀ ਆ ਰਹੀ ਹੈ ਪਰੰਤੂ ਕੱਲ੍ਹ ਸ਼ਾਮ ਨੂੰ ਇਨ੍ਹਾਂ ਦੀ ਛੋਟਾ ਹਾਥੀ ਨੁਮਾ ਗੱਡੀ ਜੋ ਕਿ ਪਿੰਡਾਂ ਵਿਚ ਸਪਲਾਈ ਦੇ ਕੇ ਵਾਪਸ ਸ਼ਹਿਰ ਨੂੰ ਆ ਰਹੀ ਸੀ, ਨੂੰ ਪਿਸਤੌਲ ਦੀ ਨੋਕ 'ਤੇ ਲੁੱਟਣ ਦਾ ਸਨਸਨੀਖ਼ੇਜ਼ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੀੜਤ ਜਿਸ ਦੀ ਬਾਂਹ 'ਤੇ ਪੱਟੀਆਂ ਕੀਤੀਆਂ ਹੋਈਆਂ ਸਨ, ਜੋ ਕਿ ਉਸ ਵਲੋਂ ਦੱਸਣ ਮੁਤਾਬਿਕ ਹਮਲਾਵਰਾਂ ਵਲੋਂ ਕਾਪਿਆਂ ਨਾਲ ਕੀਤੇ ਅਮਲੇ ਦਾ ਨਤੀਜਾ ਹਨ, ਵਲੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਜਦੋਂ ਬੀਤੇ ਕੱਲ੍ਹ ਸ਼ਾਮ ਪਿੰਡਾਂ ਵਿਚ ਗੈਸ ਵੰਡ ਕੇ ਸ਼ਹਿਰ ਨੂੰ ਆ ਰਿਹਾ ਸੀ ਤਾਂ ਪਿੰਡ ਚੀਮਾ ਤੋਂ ਉੱਤਰ ਵਾਲੇ ਪਾਸੇ ਸ਼ਿਵਾ ਭੱਠੇ ਕੋਲ ਸੜਕ ਖ਼ਰਾਬ ਹੋਣ 'ਤੇ ਜਦ ਉਸ ਨੇ ਗੱਡੀ ਹੌਲੀ ਕੀਤੀ ਤਾਂ ਪਿੱਛੇ ਤੋਂ ਆ ਰਹੀ ਬਿਨਾਂ ਨੰਬਰੀ ਪਲੇਟ ਸਵਿਫ਼ਟ ਕਾਰ ਉਸ ਦੇ ਅੱਗੇ ਆ ਕੇ ਰੋਕ ਦਿੱਤੀ ਗਈ ਜਿਸ ਵਿਚੋਂ ਮੂੰਹ ਬੰਨ੍ਹੇ ਚਾਰ ਅਣਪਛਾਤੇ ਵਿਅਕਤੀ ਉੱਤਰੇ ਜਿਨ੍ਹਾਂ 'ਚੋਂ ਇਕ ਤਾਂ ਕਾਰ ਕੋਲ ਹੀ ਖੜ੍ਹਾ ਰਿਹਾ ਪਰੰਤੂ ਬਾਕੀ ਤਿੰਨ ਜਿਨ੍ਹਾਂ ਵਿਚੋਂ ਇਕ ਕੋਲ ਪਿਸਟਲ ਸੀ ਅਤੇ ਦੋ ਕੋਲ ਕਾਪੇ ਸਨ, ਉਸ ਵੱਲ ਵਧੇ ਤੇ ਉਨ੍ਹਾਂ ਨੇ ਕੰਡਕਟਰ ਵਾਲੇ ਪਾਸਿਉਂ ਗੇਅਰ ਨਾਲ ਟੰਗਿਆ ਪੈਸਿਆਂ ਵਾਲਾ ਬੈਗ ਝਪਟ ਲਿਆ ਅਤੇ ਉਹ ਉਸ ਨੂੰ ਜ਼ਖ਼ਮੀ ਕਰ ਕੇ ਕੋਟ ਈਸੇ ਖਾਂ ਵੱਲ ਨੂੰ ਰਵਾਨਾ ਹੋ ਗਏ ਜਿਸ ਵਿਚ 39400 ਰੁਪਏ ਸਨ | ਲੁੱਟ ਖੋਹ ਦੀ ਗੰਭੀਰਤਾ ਨੂੰ ਵੇਖਦੇ ਹੋਏ ਡੀ.ਐਸ.ਪੀ. ਧਰਮਕੋਟ ਰਵਿੰਦਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਖ਼ੁਦ ਮੌਕੇ ਵਾਰਦਾਤ 'ਤੇ ਤਸ਼ਰੀਫ਼ ਲਿਆਏ | ਇਸ ਸਮੇਂ ਗੈਸ ਏਜੰਸੀ ਮਾਲਕਾਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਮੁਲਾਜ਼ਮਾਂ ਵਿਚ ਇਸ ਕਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿ ਉਹ ਪਿੰਡਾਂ 'ਚ ਸਪਲਾਈ ਦੇਣ ਤੋਂ ਕੰਨੀ ਕਤਰਾ ਰਹੇ ਹਨ ਅਤੇ ਜੇਕਰ ਪ੍ਰਸ਼ਾਸਨ ਨੇ ਇਸ ਕੇਸ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਮੁਲਾਜ਼ਮ ਪਿੰਡਾਂ ਵਿਚ ਸਪਲਾਈ ਦੇਣ ਤੋਂ ਪੂਰੀ ਤਰ੍ਹਾਂ ਹੱਥ ਖੜ੍ਹੇ ਕਰ ਜਾਣਗੇ ਕਿਉਂਕਿ ਉਹ ਇਸ ਵਾਰਦਾਤ ਤੋਂ ਕਾਫ਼ੀ ਘਬਰਾਏ ਹੋਏ ਹਨ | ਮਾਮਲਾ ਲੋਕਾਂ ਦੀਆਂ ਸੇਵਾਵਾਂ ਨਾਲ ਜੁੜੇ ਹੋਣ ਕਾਰਨ ਉੱਚ ਅਧਿਕਾਰੀਆਂ ਦੇ ਉਦੇਸ਼ਾਂ ਨਾਲ ਇਸ ਵਾਰਦਾਤ ਸਬੰਧੀ ਸੋਨੂੰ ਪੁੱਤਰ ਅਸ਼ੋਕ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 181 ਮਿਤੀ 4 ਅਗਸਤ 2022 ਅਧੀਨ ਧਰਾਵਾਂ 379 ਬੀ ਤਹਿਤ ਚਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਜਿਸ ਦੀ ਤਫ਼ਤੀਸ਼ ਜਸਵੀਰ ਸਿੰਘ ਏ.ਐਸ.ਆਈ. ਨੂੰ ਸੌਂਪੀ ਗਈ ਹੈ |
ਇੱਥੇ ਇਹ ਵੀ ਦੱਸਿਆ ਗਿਆ ਕਿ ਪਹਿਲਾਂ ਥਾਣਾ ਕੋਟ ਈਸੇ ਖਾਂ ਅਤੇ ਧਰਮਕੋਟ ਦੀ ਪੁਲਿਸ ਇਹ ਫ਼ੈਸਲਾ ਹੀ ਨਹੀਂ ਕਰ ਸਕੀ ਕਿ ਮੌਕਾ ਵਾਰਦਾਤ ਕਿਸ ਦੀ ਹਦੂਦ ਵਿਚ ਹੈ ਅਤੇ ਪਟਵਾਰੀ ਸੱਦ ਕੇ ਕੋਈ ਡੇਢ ਘੰਟੇ ਬਾਅਦ ਇਸ ਮਸਲੇ ਦਾ ਹੱਲ ਹੋਇਆ ਜਦੋਂ ਕਿ ਇਸ ਤਰ੍ਹਾਂ ਦੀਆਂ ਸੜਕਾਂ 'ਤੇ ਪੁਲਿਸ ਵਲੋਂ ਅਕਸਰ ਆਪਣੀਆਂ ਹੱਦਾਂ ਬਾਰੇ ਬੋਰਡ ਲਗਾਏ ਹੁੰਦੇ ਹਨ | ਇਸ ਸਬੰਧੀ ਜਦੋਂ ਪੱਤਰਕਾਰਾਂ ਵਲੋਂ ਡੀ.ਐਸ.ਪੀ. ਧਰਮਕੋਟ ਰਵਿੰਦਰ ਸਿੰਘ ਕੋਲੋਂ ਇਸ ਕੇਸ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ ਤਾਂ ਉਨ੍ਹਾਂ ਦੱਸਿਆ ਕਿ ਬਿਨਾਂ ਨੰਬਰੀ ਗੱਡੀ ਦੀ ਅਸੀਂ ਨਿਸ਼ਾਨਦੇਹੀ ਕਰ ਰਹੇ ਹਾਂ ਅਤੇ ਦੋਸ਼ੀ ਜਲਦੀ ਹੀ ਪੁਲਿਸ ਦੀ ਗਿ੍ਫ਼ਤ ਵਿਚ ਆ ਸਕਦੇ ਹਨ |
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਸਤੰਬਰ, 2022 ...
ਮੋਗਾ, 4 ਅਗਸਤ (ਗੁਰਤੇਜ ਸਿੰਘ) - ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਲੋਕਾਂ ਦੀ ਸਹੂਲਤ ਲਈ ਪ੍ਰਧਾਨ ਮੰਤਰੀ ਜਨ ਔਸ਼ਧੀ ਸੈਂਟਰ ਨੂੰ 21 ਦਿਨਾਂ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਸੀਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੱਸ ਦੇਈਏ ਕਿ ਕੁਝ ਦਿਨ ...
ਨਿਹਾਲ ਸਿੰਘ ਵਾਲਾ, 4 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮੋਗਾ ਅਜੇ ਰਾਜ ਸਿੰਘ ਦੀ ਹਦਾਇਤ ਅਨੁਸਾਰ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) -ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਜ਼ਿਲ੍ਹਾ ਮੋਗਾ ਦੇ 22 ਪਿੰਡਾਂ ਨੂੰ 'ਆਦਰਸ਼ ਪਿੰਡ' ਵਜੋਂ ਵਿਕਸਤ ਕੀਤਾ ਜਾਣਾ ਹੈ | ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਭਾਈਚਾਰੇ ਦੀ ਬਹੁਤਾਤ ਵਾਲੇ ਇਨ੍ਹਾਂ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ...
ਅਜੀਤਵਾਲ, 4 ਅਗਸਤ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਸੀ.ਟੀ.ਆਰ. ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਵਿਖੇ ਪੀ.ਐਲ.ਸੀ. ਟਰੇਨਿੰਗ ਸ਼ੁਰੂ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਇਨਰੋਲਮੈਂਟ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਕਿੰਡਰ ਗਾਰਡਨ ਦੀਆਂ ਵਿਦਿਆਰਥਣਾਂ ਤੇ ਟੀਚਰਾਂ ਨੇ ਭਾਗ ਲਿਆ | ਇਸ ਮੌਕੇ ਸਭ ਵਿਦਿਆਰਥਣਾਂ ਅਤੇ ਟੀਚਰ ...
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ 22ਵਾਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ ਮਿਤੀ 7 ਅਗਸਤ ਦਿਨ ਐਤਵਾਰ ਨੂੰ ਹੋਟਲ ਪਾਰਕ ਰੀਜੈਸੀ ਜ਼ੀਰਾ ਰੋਡ ਮੋਗਾ ਵਿਖੇ ਰਾਜੀਵ ਸਿੰਗਲਾ ਦੀ ਅਗਵਾਈ ਹੇਠ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਤੀਆਂ ਅਤੇ ਧੀਆਂ ਦੇ ਤਿਉਹਾਰ ਦੇ ਮੌਕੇ ਤੇ ਬੱਚਿਆਂ ਨੂੰ ਅਮੀਰ ਪੰਜਾਬੀ ਵਿਰਸੇ ਨਾਲ ਜੋੜਦੇ ਹੋਏ ਸਕੂਲ ਵਿਚ ਰੰਗਾਰੰਗ ...
• ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਹਿੱਸਾ ਲੈਣਾ ਚਾਹੀਦਾ ਹੈ - ਡਾ. ਸੀਮਾਂਤ ਗਰਗ ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਚੰਗੀ ਸਿਹਤ ਅਤੇ ਵਧੀਆ ਮੁਕਾਮ ਵਿਦਿਆਰਥੀਆਂ ਨੂੰ ਉਚਾਈਆਂ ਤਕ ਲੇ ਕੇ ਜਾਣ ਵਿਚ ਸਹਾਇਤਾ ਕਰਦੇ ਹਨ ਇਸ ਲਈ ਵਿਦਿਆਰਥੀਆਂ ਨੂੰ ...
ਧਰਮਕੋਟ, 4 ਅਗਸਤ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਵਿਚ ਵਿਦਿਆਰਥੀਆਂ ਲਈ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਬੱਚਿਆਂ ਦਾ ਬਲੱਡ-ਪੈੱ੍ਰਸ਼ਰ ਅਤੇ ਹੋਰ ਸਰੀਰਕ ਚੈੱਕਅਪ ਕੀਤਾ ਗਿਆ | ਇਹ ਮੈਡੀਕਲ ਕੈਂਪ ਡਾ. ਸਤਵੰਤ ਕੌਰ ਵਲੋਂ ਲਗਾਇਆ ਗਿਆ ਜੋ ...
ਨੱਥੂਵਾਲਾ ਗਰਬੀ, 4 ਅਗਸਤ (ਸਾਧੂ ਰਾਮ ਲੰਗੇਆਣਾ) - ਮਨੁੱਖੀ ਜ਼ਿੰਦਗੀ ਵਾਸਤੇ ਦਰਖਤ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਜ਼ਿੰਦਗੀ ਵਿਚ ਸਾਹ ਲੈਣ ਵਾਸਤੇ ਆਕਸੀਜਨ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਦਰਖਤ ਹੋਣਗੇ | ਵਾਤਾਵਰਨ ਵਿਚ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਲੋਕਲ ਗੁਰਪੁਰਬ ਕਮੇਟੀ ਦੀ ਬੀਤੀ ਰਾਤ ਗੁਰਦਵਾਰਾ ਬੀਬੀ ਕਾਹਨ ਕੌਰ ਵਿਖੇ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੰਸਥਾ ਦਾ ਪੰਜਾਹਵਾਂ ਸਥਾਪਨਾ ਦਿਵਸ ਸਮੁੱਚੇ ਸ਼ਹਿਰ ਵਿਚ ਫਲਾਂ ...
ਕੋਟ ਈਸੇ ਖਾਂ, 4 ਅਗਸਤ (ਨਿਰਮਲ ਸਿੰਘ ਕਾਲੜਾ) - ਏ. ਐਸ. ਆਈ. ਐਸ. ਸੀ. ਜ਼ਿਲ੍ਹਾ ਲੈਵਲ ਦੀਆਂ ਖੇਡਾਂ 2022-23 ਦੀਆਂ ਜੋ ਬਰਨਾਲੇ ਜ਼ਿਲ੍ਹੇ ਦੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ ਹੋਈਆਂ, ਜਿਨ੍ਹਾਂ 'ਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਤੋਂ ਇਲਾਵਾ ...
ਬੱਧਨੀ ਕਲਾਂ, 4 ਅਗਸਤ (ਸੰਜੀਵ ਕੋਛੜ) - ਬੀਤੇ ਦਿਨੀਂ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੀਆਂ ਵਿਦਿਆਰਥਣਾਂ ਡਿੰਪਲਜੀਤ ਕੌਰ, ਪ੍ਰਭਸਿਮਰਨ ਕੌਰ ਅਤੇ ਗਗਨਦੀਪ ਕੌਰ ਦੁਆਰਾ ਗਾਇਆ ਗਿਆ ਸ਼ਬਦ 'ਵਾਹੁ ਵਾਹੁ ਬਾਣੀ ਨਿਰੰਕਾਰ ਹੈ' ਜੋ ਕਿ 'ਅਗਮ' ਰਿਕਾਰਡਜ਼ ਵਲੋਂ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੋਗਾ ਵਿਖੇ ਹੋਈ ਮੀਟਿੰਗ ਦੌਰਾਨ ਹਿਊਮਨ ਰਾਈਟਸ ਅਵੇਅਰਨੈੱਸ ਐਸੋ. ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਹੋ ਰਹੀਆਂ 251 ਲੜਕੀਆਂ ਦੀਆਂ ਸ਼ਾਦੀਆਂ ਦਾ ਪੋਸਟਰ ਰਿਲੀਜ਼ ਕਰਦੇ ਹੋਏ ਮਹਿੰਦਰ ਪਾਲ ਲੂੰਬਾ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚ ਉੱਚ ਬੈਂਡ ਹਾਸਲ ਕਰਕੇ ਸੰਸਥਾ ਤੇ ...
ਕਿਸ਼ਨਪੁਰਾ ਕਲਾਂ, 4 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਸਰਕਾਰੀ ਮਿਡਲ ਸਕੂਲ ਕੋਕਰੀ ਬੁੱਟਰਾਂ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਬਹੁਤ ਸਾਰੀਆਂ ਕਿਰਿਆਵਾਂ ਕੀਤੀਆਂ ਗਈਆਂ ...
ਨਿਹਾਲ ਸਿੰਘ ਵਾਲਾ, 4 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ) - ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ, ਖਾਈ, ਰੌਂਤਾ ਤੇ ਕਿਸ਼ਨਗੜ੍ਹ ਦੀ ਹੱਦ 'ਤੇ ਬਣੇ ਗੁਰਦੁਆਰਾ ਚਰਨ ਕੰਵਲ ਸਾਹਿਬ 'ਚ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਦੀ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ | ਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ...
ਬਾਘਾ ਪੁਰਾਣਾ, 4 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਅੰਦਰ ਚੋਰੀਆਂ, ਲੁੱਟਾਂ-ਖੋਹਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਰਹਿਣ ਕਰ ਕੇ ਲੋਕ ਅੰਤਾਂ ਦੇ ਦੁਖੀ ਹੋ ਚੁੱਕੇ ਹਨ | ਬੀਤੀ ਰਾਤ ਵੀ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰਲੇ ਸ਼ਰਾਬ ਦੇ ਠੇਕੇ ਅੱਗੇ ਖੜ੍ਹੇ ਅੰਗਰੇਜ਼ੀ ...
ਕੋਟ ਈਸੇ ਖਾਂ, 4 ਅਗਸਤ (ਨਿਰਮਲ ਸਿੰਘ ਕਾਲੜਾ) - ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਮਹੀਨਾਵਾਰ ਧਾਰਮਿਕ ਜੋੜ ਮੇਲਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ...
ਬਾਘਾ ਪੁਰਾਣਾ, 4 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਸਾਹਿਬ ਬਾਘਾ ਪੁਰਾਣਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ...
• ਅਨੇਕਾਂ ਵਾਰ ਚੋਣ ਮੁਲਤਵੀ ਹੋਣ 'ਤੇ ਸ਼ਹਿਰ ਵਾਸੀ ਸਨ ਪੂਰੇ ਨਿਰਾਸ਼ • ਆਪਸੀ ਧੜੇਬੰਦੀ ਕਾਰਨ ਅਜੇ ਤੱਕ ਨਹੀਂ ਬਣ ਸਕਿਆ ਸੀ ਨਗਰ ਪੰਚਾਇਤ ਬੱਧਨੀ ਕਲਾਂ ਦਾ ਕੋਈ ਪ੍ਰਧਾਨ • ਪ੍ਰਧਾਨ ਦੀ ਚੋਣ ਸਿਰੇ ਲਵਾਉਣ ਸੰਬੰਧੀ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੋਂ ...
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ) - ਮੋਗਾ ਨਿਵਾਸੀ ਡਾ. ਗੋਬਿੰਦ ਸਿੰਘ ਪਿ੍ੰਸੀਪਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਕਾ ਨੂੰ ਸਾਲ 2022-23 ਲਈ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਡਾ. ਗੋਬਿੰਦ ਸਿੰਘ ਮੌਜੂਦਾ ਪੰਜਾਬੀ ...
ਬਾਘਾ ਪੁਰਾਣਾ, 4 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਮੈਂਬਰਾਂ ਵਲੋਂ ਬਿਜਲੀ ਵਿਭਾਗ ਸਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਲੈ ਕੇ ਐਸ.ਡੀ.ਓ. ਪੰਜਾਬ ਰਾਜ ਪਾਵਰ ਕਾਮ ਲਿਮ: ਬਾਘਾ ਪੁਰਾਣਾ ...
ਮੋਗਾ, 4 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) - ਅੱਜ ਮੋਗਾ ਸ਼ਹਿਰ ਦੇ ਪ੍ਰਾਪਰਟੀ ਕਾਰੋਬਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਅਜੇ ਸ਼ਰਮਾ ਤੇ ਸੁਖਵਿੰਦਰ ਸਿੰਘ ਆਜ਼ਾਦ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਵੀ ਸ਼ਾਮਲ ਹੋਏ | ਇਸ ਮੌਕੇ ...
ਅਜੀਤਵਾਲ, 4 ਅਗਸਤ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਨੰਬਰਦਾਰ ਯੂਨੀਅਨ ਦੀ ਕੋਈ ਸਰਕਾਰਾਂ ਨਹੀਂ ਸੁਣ ਰਹੀ ਸਮੱਸਿਆਵਾਂ, ਸਭ ਪਾਰਟੀਆਂ ਵੋਟਾਂ ਸਮੇਂ ਵਰਤ ਕੇ ਅਤੇ ਭਰੋਸਾ ਦੇ ਕੇ ਕੀਤੇ ਵਾਅਦਿਆਂ ਤੋਂ ਭੱਜ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ...
ਨਿਹਾਲ ਸਿੰਘ ਵਾਲਾ, 4 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ) - ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਤੀਆਂ ਤੀਜ ਦੀਆਂ ਤਿਉਹਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਰੀ ਉਤਸ਼ਾਹ ਨਾਲ ਮਨਾਇਆ ...
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ) - ਡਾ. ਅਮਨਦੀਪ ਕੌਰ ਅਰੋੜਾ ਐਮ. ਐਲ. ਏ. ਹਲਕਾ ਮੋਗਾ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਸਹਾਇਤਾ ਰੀਪ੍ਰੋਡਕਟਿਵ ਤਕਨਾਲੋਜੀ ਤੇ ਸੈਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕਰਨ ਤੇ ਪਾਰਟੀ ਦੇ ਕੌਮੀ ਕਨਵੀਨਰ ...
ਨਿਹਾਲ ਸਿੰਘ ਵਾਲਾ, 4 ਅਗਸਤ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਜੀ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਹਰ ਸਾਲ ਦੀ ਤਰਾਂ ਇਸ ਸਾਲ ਵੀ ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਦੇ 15 ਵਿਦਿਆਰਥੀਆਂ ਨੇ ਐਨ.ਐਮ.ਐਸ.ਐਸ. ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਗਿਣਤੀ ਦੇ ਪੱਖ ਤੋਂ ਜ਼ਿਲ੍ਹਾ ਮੋਗਾ ਵਿਚੋਂ ਪਹਿਲੇ ਸਥਾਨ ਤੇ ਹੈ | ਸਕੂਲ ਮੁਖੀ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਬਲਾਕ ਇਕ ਅਧੀਨ ਪੈਂਦੇ ਪਿੰਡ ਚੰਦ ਨਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਤੌਰ ਸੈਂਟਰ ਹੈੱਡ ਟੀਚਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਰਿੰਦਰ ਸਿੰਘ ਬਰਾੜ ਨੂੰ ਪਦ-ਉੱਨਤ ਕਰ ਕੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ...
ਮੋਗਾ, 4 ਅਗਸਤ (ਅਸ਼ੋਕ ਬਾਂਸਲ) - ਸਮਾਜ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੀ ਸੰਸਥਾ ਅਰੋੜਾ ਮਹਾਂਸਭਾ ਵਲੋਂ ਜ਼ਰੂਰਤਮੰਦ ਬੱਚਿਆਂ ਨੂੰ ਸਿੱਖਿਆ 'ਚ ਅੱਗੇ ਵਧਣ ਲਈ ਸਕੂਲ ਦੀ ਫ਼ੀਸ, ਕਿਤਾਬਾਂ ਦੇ ਨਾਲ-ਨਾਲ ਯੂਨੀਫ਼ਾਰਮ ਵੀ ਕਈ ਸਾਲਾਂ ਤੋਂ ਦਿੱਤੀ ਜਾ ਰਹੀ ...
ਅਜੀਤਵਾਲ, 4 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਸਿਵਲ ਸਰਜਨ ਮੋਗਾ ਡਾ. ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਹੇਠ ਬੀਤੇ ਦਿਨੀਂ ਸਿਵਲ ਹਸਪਤਾਲ ਢੁੱਡੀਕੇ ਅਤੇ ਸਮੂਹ ਹੈਲਥ ਵੈੱਲਨੈਸ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਵਿਧਾਨ ਸਭਾ ਹਲਕਾ ਮੋਗਾ ਅੰਦਰ ਪੈਂਦੇ ਪਿੰਡ ਥੰਮਣ ਵਾਲਾ ਵਿਖੇ ਹਲਕਾ ਇੰਚਾਰਜ ਮੈਡਮ ਮਾਲਵਿਕਾ ਸੂਦ ਦੀ ਰਹਿਨੁਮਾਈ ਨਾਲ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵਲੋਂ ਆਪਣੇ ਫ਼ੰਡ ਵਿਚੋਂ ਪਿੰਡ ਨੂੰ ਬਲਾਕ ਪ੍ਰਧਾਨ ...
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ. ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਬਸੰਤ ਸਿੰਘ, ਜ਼ਿਲ੍ਹਾ ਆਗੂ ਡਾ. ਹਰਜੀਤ ਸਿੰਘ ਸਲੀਣਾ, ਚੇਅਰਮੈਨ ...
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ ਅਨੁਸਾਰ ਸਾਕਾ ਗੁਰੂ ਕਾ ਬਾਗ ਤੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਲਕਾ ਮੋਗਾ ਵਿਖੇ ਗੁਰਪੁਰਬ ਕਮੇਟੀ ਮੋਗਾ ਤੇ ...
ਕੋਟ ਈਸੇ ਖਾਂ, 4 ਅਗਸਤ (ਗੁਰਮੀਤ ਸਿੰਘ ਖਾਲਸਾ) - ਨਸ਼ਾ, ਭਿ੍ਸ਼ਟਾਚਾਰ, ਬੇਰੁਜ਼ਗਾਰੀ, ਬੇਅਦਬੀਆਂ ਦਾ ਇਨਸਾਫ ਵਰਗੇ ਸੂਬੇ ਦੇ ਅਹਿਮ ਮੁੱਦਿਆਂ 'ਤੇ ਝੂਠੀ ਸਿਆਸਤ ਕਰਕੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਤੇ ਹੁਣ ਨਿੱਜੀ ਮੁਫਾਦਾਂ ਲਈ ਲੋਕਾਂ ਨਾਲ ਕੀਤੇ ਵੱਡੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX