ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਸੰਗਰੂਰ

-ਮਾਮਲਾ ਸਰਕਾਰੀ ਮਿਡਲ ਸਕੂਲ ਲਹਿਲ ਖ਼ੁਰਦ 'ਚ ਅਧਿਆਪਕਾਂ ਤੇ ਸਹੂਲਤਾਂ ਦੀ ਘਾਟ ਦਾ-

ਅਧਿਆਪਕਾਂ ਦੀ ਮੰਗ ਨੂੰ ਲੈ ਕੇ ਕਿਸਾਨਾਂ, ਮਾਪਿਆਂ ਅਤੇ ਕਿਸਾਨ ਔਰਤਾਂ ਨੇ ਘੇਰਿਆ ਐਸ.ਡੀ.ਐਮ. ਦਫ਼ਤਰ

ਲਹਿਰਾਗਾਗਾ, 4 ਅਗਸਤ (ਅਸ਼ੋਕ ਗਰਗ, ਕੰਵਲਜੀਤ ਢੀਂਡਸਾ, ਪ੍ਰਵੀਨ ਖੋਖਰ)-ਨਜ਼ਦੀਕੀ ਪਿੰਡ ਲਹਿਲ ਖ਼ੁਰਦ ਦੇ ਸਰਕਾਰੀ ਮਿਡਲ ਸਕੂਲ ਵਿਚ ਅਧਿਆਪਕਾਂ ਅਤੇ ਸਹੂਲਤਾਂ ਦੀ ਘਾਟ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਉਸ ਸਮੇਂ ਹੋਰ ਤੇਜ਼ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਵਿਚ ਕਿਸਾਨ ਬੀਬੀਆਂ ਨੇ ਲਹਿਲ ਕੈਂਚੀਆਂ ਲਹਿਰਾਗਾਗਾ-ਪਾਤੜਾਂ ਮੁੱਖ ਮਾਰਗ ਉੱਪਰ ਜਾਮ ਲਗਾਉਣ ਤੋਂ ਬਾਅਦ ਅਚਾਨਕ ਹੀ ਐਸ.ਡੀ.ਐਮ ਦਫ਼ਤਰ ਲਹਿਰਾਗਾਗਾ ਦਾ ਘਿਰਾਓ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੈਰਾਨੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਹੋਣ ਦੇ ਬਾਵਜੂਦ ਦੇਸ਼ ਦੇ ਪਿੰਡਾਂ ਦੇ ਲੋਕ ਸਿਹਤ ਅਤੇ ਸਿੱਖਿਆ ਅਜਿਹੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਿਆਸੀ ਆਗੂ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਸਗੋਂ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਦਿੱਲੀ ਮਾਡਲ ਲਾਗੂ ਕਰਨ ਦੀ ਗੱਲ ਕਰਦੀ ਸੀ ਪਰ ਅੱਜ ਉਹ ਵੀ ਸਿੱਖਿਆ ਅਤੇ ਸਿਹਤ ਸਹੂਲਤਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਸੰਘਰਸ਼ ਲੜ ਰਹੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਵਿਚ ਅਧਿਆਪਕ ਅਤੇ ਸਹੂਲਤਾਂ ਨੂੰ ਤੁਰੰਤ ਪੂਰਾ ਕਰੇ ਨਹੀਂ ਤਾਂ ਇਹ ਸੰਘਰਸ਼ ਜਾਰੀ ਰਹੇਗਾ | ਪਿਛਲੇ 4 ਦਿਨਾਂ ਤੋਂ ਸਕੂਲ ਨੂੰ ਜਿੰਦਰਾ ਲੱਗਿਆ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ਸਕੂਲ ਦੇ ਗੇਟ ਦੇ ਬਾਹਰ ਸੜਕ ਉੱਪਰ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ | ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਸ਼ਿਵਰਾਜ ਸਿੰਘ ਗੁਰਨੇ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਕਰਨੈਲ ਗਨੋਟਾ, ਪੀਤਮ ਸਿੰਘ ਲਹਿਲ ਕਲਾਂ ਮੌਜੂਦ ਸਨ |

ਪੰਜਾਬ ਦੇ ਪਸ਼ੂ ਪਾਲਕਾਂ 'ਤੇ ਭਿਆਨਕ ਬਿਮਾਰੀਆਂ ਦੀ ਵੱਡੀ ਮਾਰ, ਇੰਜ. ਗਿਆਸਪੁਰਾ ਨੇ ਮੁੱਖ ਮੰਤਰੀ ਨੂੰ ਮਿਲ ਕੇ ਸੁਣਾਏ ਦੁੱਖੜੇ

ਕੁੱਪ ਕਲਾਂ, 4 ਅਗਸਤ (ਮਨਜਿੰਦਰ ਸਿੰਘ ਸਰੌਦ)-ਪਿਛਲੇ ਵਰ੍ਹੇ ਮੂੰਹ-ਖੁਰ ਦੇ ਝੰਬੇ ਪੰਜਾਬ ਦੇ ਪਸ਼ੂ ਪਾਲਕਾਂ ਨੂੰ ਅਜੇ ਸੌਖਾ ਸਾਹ ਆਉਣਾ ਸ਼ੁਰੂ ਵੀ ਨਹੀਂ ਸੀ ਹੋਇਆ ਕਿ ਹੁਣ ਪੰਜਾਬ ਦੇ ਪਸ਼ੂ ਧਨ ਤੇ ਵੱਖ-ਵੱਖ ਕਿਸਮ ਦੀਆਂ ਗੰਭੀਰ ਬਿਮਾਰੀਆਂ ਨੇ ਆਪਣਾ ਜ਼ਬਰਦਸਤ ਹੱਲਾ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ 31 ਜੁਲਾਈ ਤੱਕ 404465 ਕੁਇੰਟਲ ਮੰੂਗੀ ਦੀ ਆਮਦ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੀਆਂ ਮੰਡੀਆਂ 'ਚ 31 ਜੁਲਾਈ 2022 ਤੱਕ 4,04,465 ਕੁਇੰਟਲ ਮੰੂਗੀ ਦੀ ਆਮਦ ਹੋਈ ਹੈ | ਜਿਸ 'ਚੋਂ 48062 ਕੁਇੰਟਲ ਮੰੂਗੀ ਦੀ ਖਰੀਦ ਸਰਕਾਰੀ ਏਜੰਸੀ ਵਲੋਂ ਹੋਈ ਹੈ ਅਤੇ 3,56,403 ਕੁਇੰਟਲ ਪ੍ਰਾਈਵੇਟ ਵਪਾਰੀਆਂ ਨੇ ਖਰੀਦੀ ਹੈ | ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਅਸਾਮੀਆਂ 'ਚ ਕਟੌਤੀ ਕਰਨ ਦਾ ਸੰਗਰੂਰ 'ਚ ਹੋਇਆ ਵਿਰੋਧ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਵਿਚ ਕੀਤੀ ਕਟੌਤੀ ਦਾ ਸੰਗਰੂਰ ਵਿਚ ਵੀ ਵਿਰੋਧ ਹੋਇਆ ਹੈ | ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਆਗੂ ਤਰਸੇਮ ਸਿੰਘ ਅਤੇ ਤਹਿਸੀਲ ਪ੍ਰਧਾਨ ਸੰਦੀਪ ਸਿੰਘ ਭੁੱਲਰ ਨੇ ਪੰਜਾਬ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ 10 ਸਾਲ ਕੈਦ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਗਿਰੀਸ਼ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 24 ਮਈ 2021 ਨੰੂ ...

ਪੂਰੀ ਖ਼ਬਰ »

ਮਾਂ-ਧੀ ਖ਼ਿਲਾਫ਼ ਠੱਗੀ ਦਾ ਮੁਕੱਦਮਾ ਦਰਜ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਵਿਆਹ ਉਪਰੰਤ ਵਿਦੇਸ਼ ਨਾ ਲਿਜਾ ਸਕਣ ਵਾਲੀ ਲੜਕੀ ਅਤੇ ਉਸ ਦੀ ਮਾਂ ਖਿਲਾਫ਼ ਥਾਣਾ ਸਦਰ ਸੰਗਰੂਰ ਪੁਲਿਸ ਵਲੋਂ ਠੱਗੀ ਦਾ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਸੰਗਰੂਰ ਵਿਖੇ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੇ ਨੇ ਪੰਜਾਬ ਦੇ ਜ਼ਿਲ੍ਹਾ ਯੋਜਨਾ ਬੋਰਡ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਜ਼ਿਲ੍ਹਾ ਪਲੈਨਿੰਗ ਕਮੇਟੀਆਂ ਐਕਟ 2005 ਅਧੀਨ ਬਣਾਏ ਗਏ ਜ਼ਿਲ੍ਹਾ ਪੱਧਰੀ ਜ਼ਿਲ੍ਹਾ ਯੋਜਨਾ ਬੋਰਡ ਜਿਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀਆਂ ਵੀ ਕਿਹਾ ਜਾਂਦਾ ਹੈ ਅੱਜ ...

ਪੂਰੀ ਖ਼ਬਰ »

'ਆਪ' ਸਰਕਾਰ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਸਭ ਤੋਂ ਉੱਪਰ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਰੁਪਿੰਦਰ ਸਿੰਘ ਸੱਗੂ)-ਸ਼ਹਿਰੀ ਵਿਕਾਸ, ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਦੇ ਸਮੁੱਚੇ ਖੇਤਰ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ | ਇਸ ਦੇ ਲਈ ਹਲਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਸੈਮੀਨਾਰ

ਅਹਿਮਦਗੜ੍ਹ, 4 ਅਗਸਤ (ਰਣਧੀਰ ਸਿੰਘ ਮਹੋਲੀ)-ਸਿਹਤ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਸੀ. ਐੱਚ.ਸੀ ਅਹਿਮਦਗੜ੍ਹ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ 'ਤੇ ਸੈਮੀਨਾਰ ਦੌਰਾਨ ਐਸ. ਐਮ. ਓ ਡਾ: ਰਾਜੇਸ਼ ਗਰਗ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਤੇ ਯੂਨੀਸੇਫ ਦੀ ਰਿਪੋਰਟ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਦੀ ਅੱਜ ਧੂਰੀ ਫੇਰੀ ਮੌਕੇ ਜੰਗਲਾਤ ਵਿਭਾਗ ਦੇ ਕਾਮੇ ਕਰਨਗੇ ਰੋਸ ਪ੍ਰਦਰਸ਼ਨ

ਧੂਰੀ, 4 ਅਗਸਤ (ਸੰਜੇ ਲਹਿਰੀ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਾਜ਼ਰ ਆਗੂਆਂ ਵਿੱਚ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਕੱਢੀ ਗਈ ਯਾਤਰਾ ਦਾ ਸੁਨਾਮ ਪੁੱਜਣ 'ਤੇ ਭਰਵਾਂ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਧਾਲੀਵਾਲ, ਭੁੱਲਰ)-ਕੇ.ਐਸ.ਰਾਜੂ ਲੀਗਲ ਟਰੱਸਟ ਵੱਲੋਂ ਜਗਮੋਹਨ ਰਾਜੂ ਦੀ ਅਗਵਾਈ ਵਿਚ 'ਨਸ਼ਾ ਛੱਡ ਤਰੱਕੀ ਫੜ' ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਕੱਢੀ ਜਾ ਰਹੀ ਯਾਤਰਾ ਦਾ ਸੁਨਾਮ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਸਮੇਂ ਸ਼ਹੀਦ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਹਿਮਦਗੜ੍ਹ, 4 ਅਗਸਤ (ਮਹੋਲੀ, ਸੋਢੀ)-ਸੰਤ ਈਸ਼ਰ ਸਿੰਘ ਜੀ ਰਾੜੇ ਵਾਲਿਆਂ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼੍ਰੀ ਆਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਤੋਂ ਪੁੱਜੇ ਗੁਰਪ੍ਰੀਤ ...

ਪੂਰੀ ਖ਼ਬਰ »

'ਆਪ' ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਹੋਈ ਫੇਲ੍ਹ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਰੇਸ਼ ਬੇਦੀ ਨੇ ਦੱਸਿਆ ਕਿ ਪੰਜਾਬ ਵਿਚ 'ਆਪ' ਸਰਕਾਰ ਬਣਦੇ ਹੀ 5 ਲੱਖ ਰੁਪਏ ਦੀ ਮੁਫ਼ਤ ਇਲਾਜ ਦੀ ਸਹੂਲਤ ਆਯੂਸ਼ਮਾਨ ਬੀਮਾ ਯੋਜਨਾ ਨੂੰ ਪਹਿਲਾਂ ਨਿੱਜੀ ...

ਪੂਰੀ ਖ਼ਬਰ »

ਹਰੀ ਸਿੰਘ ਪ੍ਰੀਤ ਨੇ ਕਬੱਡੀ ਖਿਡਾਰੀ ਹਰਜੀਤ ਸਿੰਘ ਬੇਨੜਾ ਦੇ ਇਲਾਜ ਲਈ ਸਹਾਇਤਾ ਰਾਸ਼ੀ ਸੌਂਪੀ

ਧੂਰੀ, 4 ਅਗਸਤ (ਸੁਖਵੰਤ ਸਿੰਘ ਭੁੱਲਰ)-ਪਿੰਡ ਬੇਨੜਾ ਦੇ ਹੋਣਹਾਰ ਕਬੱਡੀ ਖਿਡਾਰੀ ਹਰਜੀਤ ਸਿੰਘ ਬੇਨੜਾ ਦੇ ਖੇਡਣ ਦੌਰਾਨ ਗੋਡੇ ਵਿਚ ਭਾਰੀ ਨੁਕਸ ਪੈਣ 'ਤੇ ਅਤੇ ਖੇਡ ਵਿਚ ਖੜੋਤ ਆਉਣ 'ਤੇ ਉਨ੍ਹਾਂ ਦੇ ਇਲਾਜ ਲਈ ਸ ਹਰੀ ਸਿੰਘ ਐਮ.ਡੀ. ਪ੍ਰੀਤ ਗਰੁੱਪ ਵਲੋਂ ਵਿੱਤੀ ਸਹਾਇਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣਗੇ ਅੱਜ, ਤਿਆਰੀਆਂ ਮੁਕੰਮਲ

ਮਸਤੂਆਣਾ ਸਾਹਿਬ, 4 ਅਗਸਤ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖਸ਼ੀਅਤ ਵਿਦਿਆ ਦਾਨੀ ਸੰਤ ਅਤਰ ਸਿੰਘ ਜੀ ਮਹਾਰਾਜ ਵੱਲੋਂ ਸਥਾਪਤ ਕੀਤੇ ਧਾਰਮਿਕ ਸਥਾਨ ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਬਨਣ ਵਾਲੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ...

ਪੂਰੀ ਖ਼ਬਰ »

ਅਕਾਲੀ ਦਲ ਸੰਯੁਕਤ ਨੇ ਗੁਰੂ ਘਰਾਂ ਦੀ ਸਰਾਵਾਂ 'ਤੇ ਜੀ.ਐਸ.ਟੀ. ਲਗਾਉਣ ਦਾ ਕੀਤਾ ਵਿਰੋਧ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਗੁਰੂ ਘਰਾਂ ਦੀਆਂ ਸਰਾਵਾਂ ਉੱਤੇ ਜੀ.ਐਸ.ਟੀ. ਲਾਉਣ ਦੇ ਫ਼ੈਸਲੇ ਲਈ ਆਮ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੇ ਬਰਾਬਰ ਦੀਆਂ ਜ਼ਿੰਮੇਵਾਰ ...

ਪੂਰੀ ਖ਼ਬਰ »

ਸਮਾਗਮ 'ਚ ਸ਼ਾਮਿਲ ਹੋਣ ਲਈ ਜੱਥਾ ਸੰਗਰੂਰ ਤੋਂ ਰਵਾਨਾ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 30ਵੀਂ ਸਾਲਾਨਾ ਬਰਸੀ ਦੇ ਸੰਬੰਧ 'ਚ ਮੁੱਖ ਦਫਤਰ ਪਿੰਗਲਵਾੜਾ ਅੰਮਿ੍ਤਸਰ ਵਿਖੇ ਹੋ ਰਹੇ ਸਮਾਗਮ ਵਿਚ ਸ਼ਾਮਲ ਹੋਣ ਲਈ ਸੰਗਰੂਰ ਤੋਂ ਸੰਗਤਾਂ ਦਾ ਵੱਡਾ ...

ਪੂਰੀ ਖ਼ਬਰ »

ਕਿਸਾਨਾਂ ਦੇ ਮਾਰੇ ਗਏ ਝੋਨੇ ਦੀ ਗਿਰਦਾਵਰੀ ਤੁਰੰਤ ਕਰਵਾ ਕੇ ਰਕਮ ਜਾਰੀ ਕੀਤੀ ਜਾਵੇ-ਢੀਂਡਸਾ

ਮੂਣਕ, 4 ਅਗਸਤ (ਭਾਰਦਵਾਜ, ਸਿੰਗਲਾ, ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਹਿਲਾਂ ਬਿਆਨ ਦਿੱਤਾ ਗਿਆ ਸੀ ਕਿ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਤੋਂ ਪਹਿਲਾਂ ਅੱਧਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਇਹ ਅਜਿਹਾ ਸੰਭਵ ਨਹੀਂ ਹੋ ਸਕਦਾ ਗਿਰਦਾਵਰੀ ਤੋ ਪਹਿਲਾਂ ਕੋਈ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ 'ਚ ਕਨਵੈੱਨਸ਼ਨ 7 ਨੂੰ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿਚ ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਾਂ ਨੇ 7 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਨਵੈੱਨਸ਼ਨ ਵਿਚ ਸ਼ਾਮਲ ਹੋਣ ਦਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ)-ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸ੍ਰੀ ਅਨਮੋਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ...

ਪੂਰੀ ਖ਼ਬਰ »

ਫਾੳਾੂਡੇਸ਼ਨ ਵਲੋਂ ਸੁਧਾ ਗਰਗ ਨੂੰ ਬਣਾਇਆ ਪੰਜਾਬ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਰੁਪਿੰਦਰ ਸਿੰਘ ਸੱਗੂ)-ਚਿਲਡਰਨ ਮੁਸਕਾਨ ਫਾੳਾੂਡੇਸ਼ਨ ਐਨ.ਜੀ.ਓ. ਦੀ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐਨ.ਜੀ.ਓ. ਦੀ ਚੇਅਰਪਰਸਨ ਰਿਤੂ ਗਰਗ ਨੇ ਦੱਸਿਆ ਕਿ ਸਾਡੇ ਐਨ.ਜੀ.ਓ. ਦੀ ਤਰਫ਼ੋਂ ਸਾਡੇ ਟੀਚਾ ਨੂੰ ਅੱਗੇ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਛੁਡਾਉਣ ਦੀ ਮੁਹਿੰਮ ਸਿਰਫ਼ ਡਰਾਮੇਬਾਜ਼ੀ-ਪਰਮਿੰਦਰ ਸਿੰਘ ਢੀਂਡਸਾ

ਮੂਣਕ, 4 ਅਗਸਤ (ਸਿੰਗਲਾ, ਭਾਰਦਵਾਜ, ਧਾਲੀਵਾਲ)-ਪੰਜਾਬ ਸਰਕਾਰ ਵਲੋਂ ਜੋ ਪੰਚਾਇਤੀ ਜ਼ਮੀਨਾਂ ਛੁਡਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਉਹ ਸਾਰੀ ਡਰਾਮੇਬਾਜ਼ੀ ਹੈ ਜੇਕਰ ਇਸ ਸਕੀਮ ਅਧੀਨ ਜ਼ਮੀਨ ਛੁਡਵਾਉਣੀ ਹੈ ਤਾਂ ਉਹ ਆਪਣੇ ਰਾਜ ਸਭਾ ਮੈਂਬਰ ਤੋਂ ਸ਼ੁਰੂਆਤ ਕਰਨ ਅਤੇ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਪ੍ਰਧਾਨ ਘਰਾਚੋਂ ਨੇ ਲਿਆ ਮੁਹੱਲਾ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਆਜ਼ਾਦੀ ਦੇ 75 ਦਿਹਾੜੇ ਮੌਕੇ ਪੰਜਾਬ ਵਿਚ ਸ਼ੁਰੂ ਹੋਣ ਜਾ ਰਹੇ 75 ਮੁਹੱਲਾ ਕਲੀਨਿਕਾਂ ਦੇ ਸੰਬੰਧ ਵਿਚ ਅੱਜ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਨੇ ਸੰਗਰੂਰ ਵਿਚਲੇ ਮੁਹੱਲਾ ਕਲੀਨਿਕਾਂ ਦੀਆਂ ਤਿਆਰੀ ਦਾ ਜਾਇਜ਼ਾ ...

ਪੂਰੀ ਖ਼ਬਰ »

ਡੀ.ਟੀ.ਐਫ. ਦਾ ਸੂਬਾਈ ਰੋਸ ਧਰਨਾ 7 ਨੂੰ ਸੰਗਰੂਰ ਵਿਖੇ

ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)-ਡੀ.ਟੀ.ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਹੇਠ ਸੰਗਰੂਰ ਵਿਖੇ 7 ਅਗਸਤ ਦੇ ਸੂਬਾਈ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸੰਗਰੂਰ ਵਿਖੇ ਕੀਤੀ ਗਈ ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

-ਮਾਮਲਾ ਗੁਰਦੁਆਰਾ ਸਾਹਿਬ ਲਈ ਜਗ੍ਹਾ ਲੈਣ ਲਈ ਦਿੱਤੇ ਪੈਸਿਆਂ ਦਾ-

ਸੰਗਰੂਰ-ਦਿੜ੍ਹਬਾ ਰੋਡ 'ਤੇ ਲਗਾਇਆ ਧਰਨਾ

ਸੂਲਰ ਘਰਾਟ, 4 ਅਗਸਤ (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਵਿਖੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬ ਲਈ ਜਗ੍ਹਾ ਲੈਣ ਲਈ ਦਿੱਤੇ ਪੈਸਿਆਂ ਨੂੰ ਵਾਪਸ ਲੈਣ ਨੂੰ ਲੈ ਕੇ ਸੰਗਰੂਰ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦਾ ਇਜਲਾਸ ਕਰਵਾਇਆ

ਸੰਦੌੜ, 4 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਕੁੱਲ ਹਿੰਦ ਕਿਸਾਨ ਸਭਾ ਮਲੇਰਕੋਟਲਾ ਦਾ ਇਜਲਾਸ ਸੱਦਿਆ ਗਿਆ | ਇਜਲਾਸ ਦੌਰਾਨ ਪ੍ਰਧਾਨਗੀ ਮੰਡਲ ਵਿਚ ਦਰਸਨ ਸਿੰਘ ਕੁਠਾਲਾ, ਬਚਿੱਤਰ ਸਿੰਘ ਰੁੜਕਾ, ਹਰਮੀਤ ਸਿੰਘ ਬਾਗੜੀਆਂ ਸ਼ਾਮਲ ਹੋਏ | ਝੰਡੇ ਦੀ ਰਸਮ ਮਜੀਦ ਖਾਂ ਰੁੜਕਾ ਨੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਘਰੋਂ ਭਜਾ ਕੇ ਲੈਣ ਜਾਣ ਦੇ ਦੋਸ਼ਾਂ 'ਚ 20 ਸਾਲ ਕੈਦ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਗਿਰੀਸ਼ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚ ਇਕ ਨੌਜਵਾਨ ਨੂੰ 20 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਅਮਰਗੜ੍ਹ ਵਿਖੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸੌਂਪੀਆਂ ਦੋ ਹੋਰ ਫਾਇਰ ਬਿ੍ਗੇਡ ਗੱਡੀਆਂ

ਮਲੇਰਕੋਟਲਾ, 4 ਅਗਸਤ (ਕੁਠਾਲਾ, ਪਾਰਸ ਜੈਨ, ਹਨੀਫ਼ ਥਿੰਦ)-ਪੰਜਾਬ ਦੀ ਖੰਨਾ ਤੋਂ ਬਾਅਦ ਸਭ ਤੋਂ ਵੱਡੀ ਨਗਰ ਕੌਂਸਲ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਹੋਰ ਫਾਇਰ ਬਿ੍ਗੇਡ ਗੱਡੀਆਂ ਅਲਾਟ ਕਰਕੇ ਜ਼ਿਲ੍ਹਾ ਮਲੇਰਕੋਟਲਾ ਦੇ ਦੋ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਨੇ ਕਰਵਾਇਆ ਸਮਾਗਮ

ਸੰਗਰੂਰ, 4 ਅਗਸਤ (ਅ:ਬ:) - ਦੀ ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਸੰਗਰੂਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ 75ਵੇਂ ਆਜ਼ਾਦੀ ਦਿਵਸ ਦਾ ਅੰਮਿ੍ਤ ਮਹਾਂ ਉਤਸ਼ਵ ਬੈਂਕ ਦੀ ਬਰਾਂਚ ਲੌਂਗੋਵਾਲ ਵਿਖੇ ਮਨਾਇਆ ਗਿਆ | ਨਾਬਾਰਡ ਦੇ ਲੀਡ ਡਿਸਟਿ੍ਕਟ ਮੈਨੇਜਰ ਸੰਜੀਵ ਅਗਰਵਾਲ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ 20 ਸਾਲ ਨੌਕਰੀ ਕਰਨ ਪਿੱਛੋਂ ਕ੍ਰਿਸ਼ਨਾ ਰਾਣੀ ਹੋਈ ਸੇਵਾ ਮੁਕਤ

ਲੌਂਗੋਵਾਲ, 4 ਅਗਸਤ (ਸ.ਸ.ਖੰਨਾ, ਵਿਨੋਦ)-ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਜ਼ੈਦ ਵਿਚੋਂ ਈ.ਜੀ.ਐਸ. ਕਾਡਰ ਰਾਹੀਂ ਭਰਤੀ ਹੋਈ ਕਿ੍ਸ਼ਨਾ ਰਾਣੀ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਵਾ ਮੁਕਤ ਕਰ ਦਿੱਤਾ ਗਿਆ ਹੈ | ਜਿਨ੍ਹਾਂ ਨੂੰ ਉਸ ਸਮੇਂ ਦੀ ਸਰਕਾਰ ਵਲੋਂ ਕਿ੍ਸ਼ਨਾ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹਾ ਗੰਦਾ ਪਾਣੀ ਲੋਕਾਂ ਤੇ ਸਕੂਲੀ ਬੱਚਿਆਂ ਲਈ ਬਣਿਆ ਮੁਸੀਬਤ

ਸ਼ੇਰਪੁਰ, 4 ਅਗਸਤ (ਦਰਸ਼ਨ ਸਿੰਘ ਖੇੜੀ)-ਇਥੋਂ ਨੇੜਲੇ ਪਿੰਡ ਕਾਲਾਬੂਲਾ ਦੀ ਦਲਿਤ ਮੁਹੱਲੇ ਦੀ ਫਿਰਨੀ ਅਤੇ ਨਾਲੀਆਂ ਗਲੀਆਂ ਦਾ ਗੋਡੇ-ਗੋਡੇ ਪਾਣੀ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਡੀ ਮੁਸੀਬਤ ਬਣ ਗਿਆ ਹੈ | ਪਿਛਲੇ 10 ਸਾਲਾਂ ਤੋਂ ਇਸ ਸੜਕ 'ਤੇ ਖੜੇ੍ਹ ਗੰਦੇ ...

ਪੂਰੀ ਖ਼ਬਰ »

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਮਨਾਇਆ ਸ਼ਹੀਦੀ ਦਿਵਸ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਭੁੱਲਰ, ਧਾਲੀਵਾਲ) - ਗ਼ਦਰੀ ਸਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸ਼ਹੀਦ ਦਾ ਸ਼ਹੀਦੀ ਦਿਵਸ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ | ਮੰਚ ਦੇ ਆਗਚਾਂ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਸ਼ਹਿਰ 'ਚੋਂ ਹਟਵਾਏ ਨਾਜਾਇਜ਼ ਕਬਜ਼ੇ, ਲੋਕਾਂ ਨੇ ਕੀਤੀ ਸ਼ਲਾਘਾ

ਧੂਰੀ, 4 ਅਗਸਤ (ਸੰਜੇ ਲਹਿਰੀ)-ਬੀਤੀ ਸ਼ਾਮ ਥਾਣਾ ਸਿਟੀ ਧੂਰੀ ਦੇ ਮੁਖੀ ਸ੍ਰੀ ਹਰਜਿੰਦਰ ਸਿੰਘ ਢਿੱਲੋਂ ਨੇ ਟ੍ਰੈਫਿਕ ਪੁਲਿਸ ਦੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਰੇਹੜੀਆਂ ਅਤੇ ਫੜੀਆਂ ਵਾਲਿਆਂ ਨੂੰ ਸੜਕਾਂ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਉਣ ਲਈ ਚੇਤਾਵਨੀ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਲੈਕਚਰਾਰਾਂ ਦੀ ਹਾਲਤ ਹੋਈ ਬਦਤਰ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਧਾਲੀਵਾਲ, ਭੁੱਲਰ)-ਪੰਜਾਬ ਦੇ ਸਰਕਾਰੀ ਕਾਲਜਾਂ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਕੰਮ ਕਰ ਰਹੇ ਗੈੱਸਟ ਫੈਕਲਟੀ ਲੈਕਚਰਾਰਾਂ ਦੀ ਹਾਲਤ ਦਿਨ ਪ੍ਰਤੀ ਦਿਨ ਬਦਤਰ ਹੁੰਦੀ ਜਾ ਰਹੀ ਹੈ | ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕੀਤਾ ਸਨਮਾਨਿਤ

ਚੀਮਾ ਮੰਡੀ, 4 ਅਗਸਤ (ਜਗਰਾਜ ਮਾਨ)-ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕਸਬਾ ਚੀਮਾ ਅਤੇ ਇਲਾਕੇ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਨਮਾਨਤ ਕੀਤਾ ਗਿਆ | ਅਮਨ ਅਰੋੜਾ ਦੀ ਅਗਵਾਈ ਸਦਕਾ ਹੀ ਚੀਮਾ ਮੰਡੀ ਵਿਚ ਲੰਮੇ ਸਮੇਂ ਤੋਂ ਲਟਕੇ ਆ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਸਿੱਖਿਆ ਸੰਸਥਾਵਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਭਵਾਨੀਗੜ੍ਹ, 4 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਹੈਰੀਟੇਜ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਨਦੀਪ ਕੌਰ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਸਮਾਗਮ ਵਿਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਵੱਧ ...

ਪੂਰੀ ਖ਼ਬਰ »

- ਮਸਲਾ ਛੁੱਟੀਆਂ 'ਚ ਕੀਤੀ ਚੋਣ ਡਿਊਟੀ ਦੇ ਇਵਜ਼ 'ਚ ਕਮਾਈ ਛੁੱਟੀ ਲੈਣ ਤੇ ਬਕਾਇਆ ਮਿਹਨਤਾਨਿਆਂ ਦਾ -

ਜ਼ਿਲ੍ਹਾ ਚੋਣ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਗੌਰਮਿੰਟ ਲੈਕਚਰਾਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ ਤੇ ਬੀ. ਐੱਲ. ਓ. ਯੂਨੀਅਨ ਦੇ ਇੱਕ ਵਫ਼ਦ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਦੀ ਘੁਰਕੀ ਤੋਂ ਬਾਅਦ ਨਰਕ ਦਾ ਰੂਪ ਧਾਰੀ ਹੋਈ ਗਲੀ ਨੂੰ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਸੰਦੌੜ, 4 ਅਗਸਤ (ਜਸਵੀਰ ਸਿੰਘ ਜੱਸੀ)-ਨੇੜਲੇ ਪਿੰਡ ਖ਼ੁਰਦ ਵਿਖੇ ਪਿਛਲੇ ਲੰਮੇ ਸਮੇਂ ਤੋਂ ਨਰਕ ਦਾ ਰੂਪ ਧਾਰੀ ਹੋਈ ਇਕ ਪੰਜ ਫੁੱਟ ਚੌੜੀ ਅਤੇ ਸੋ ਫੁੱਟ ਲੰਮੀ ਗਲੀ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਨਜ਼ਰ ਆ ਰਿਹਾ ਹੈ | ਪਿੰਡ ਖ਼ੁਰਦ ਤੋਂ ਕੁਠਾਲਾ ਰੋੜ੍ਹ ਤੇ ਕੁਝ ਘਰਾਂ ...

ਪੂਰੀ ਖ਼ਬਰ »

ਬੈਂਕ ਦਾ ਸਥਾਪਨਾ ਦਿਵਸ ਮਨਾਇਆ

ਲੌਂਗੋਵਾਲ, 4 ਅਗਸਤ (ਵਿਨੋਦ, ਖੰਨਾ)- ਭਾਰਤੀ ਸਟੇਟ ਬੈਂਕ ਸ਼ਾਖਾ ਸ਼ੇਰੋਂ ਦਾ ਸਥਾਪਨਾ ਦਿਵਸ ਸ਼ਾਖਾ ਪ੍ਰਬੰਧਕ ਅਭਿਸ਼ੇਕ ਪ੍ਰਭਾਕਰ­ ਸਟਾਫ਼ ਤੇ ਪਿੰਡ ਦੇ ਪਤਵੰਤਿਆਂ ਦੀ ਮੌਜੂਦਗੀ ਵਿਚ ਮਨਾਇਆ ਗਿਆ | ਸ਼ਾਖਾ ਪ੍ਰਬੰਧਕ ਅਭਿਸ਼ੇਕ ਪ੍ਰਭਾਕਰ ਤੇ ਅਧਿਕਾਰੀ ਗੁਰਪ੍ਰੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX