ਖੋਸਾ ਦਲ ਸਿੰਘ, 4 ਅਗਸਤ (ਮਨਪ੍ਰੀਤ ਸਿੰਘ ਸੰਧੂ)-ਬੀਤੇ ਦਿਨ ਵੱਖ-ਵੱਖ ਪਿੰਡਾਂ 'ਚ ਪਸ਼ੂਆਂ ਦੇ ਚਮੜੀ ਰੋਗ ਕਾਰਨ ਮਰੀਆਂ ਗਾਵਾਂ ਕਾਰਨ ਇਲਾਕੇ ਭਰ ਦੇ ਪਸ਼ੂ ਪਾਲਕਾਂ 'ਚ ਸਹਿਮ ਦਾ ਮਾਹੌਲ ਸੀ ਅਤੇ ਇਸ ਸੰਬੰਧੀ ਪੰਜਾਬ ਦੀ ਆਵਾਜ਼ ਰੋਜ਼ਾਨਾ 'ਅਜੀਤ' ਵਿਚ ਪ੍ਰਮੁੱਖਤਾ ਨਾਲ ਖ਼ਬਰ ਵੀ ਪ੍ਰਕਾਸ਼ਿਤ ਹੋਈ ਸੀ | ਇਸ ਮੁੱਦੇ ਦੇ ਮੀਡੀਆ ਵਿਚ ਆਉਣ ਤੋਂ ਬਾਅਦ ਅੱਜ ਪਸ਼ੂ ਪਾਲਣ ਵਿਭਾਗ ਨੇ ਫੁਰਤੀ ਦਿਖਾਉਂਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਰੋਗ ਤੋਂ ਗ੍ਰਸਤ ਪਸ਼ੂਆਂ ਦੀ ਜਾਂਚ ਕੀਤੀ ਅਤੇ ਪਸ਼ੂ ਪਾਲਕਾਂ ਨੂੰ ਦਵਾਈਆਂ ਤੋਂ ਜਾਣੂ ਕਰਵਾਇਆ | ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਜਸਵੰਤ ਸਿੰਘ ਖ਼ੁਦ ਡਾਕਟਰਾਂ ਦੀ ਟੀਮ ਨਾਲ ਅੱਜ ਪਿੰਡ ਕਰਮੂਵਾਲਾ ਵਿਖੇ ਪਹੁੰਚੇ ਅਤੇ ਬੀਤੇ ਦਿਨ ਪਿੰਡ ਦੇ ਕਿਸਾਨ ਕੁਲਬੀਰ ਸਿੰਘ ਦੀਆਂ ਮਰੀਆਂ ਦੋ ਗਾਵਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਇਕੱਠੀ ਕੀਤੀ ਅਤੇ ਬਾਕੀ ਬਿਮਾਰ ਗਾਵਾਂ ਦੀ ਜਾਂਚ ਕੀਤੀ | ਉਨ੍ਹਾਂ ਇਸ ਸਮੇਂ ਪਿੰਡ ਦੇ ਵੱਖ-ਵੱਖ ਕਿਸਾਨਾਂ ਦੇ ਪਸ਼ੂਆਂ ਦੀ ਜਾਂਚ ਕਰ ਮੌਕੇ 'ਤੇ ਦਵਾਈਆਂ ਦੀ ਸਿਫ਼ਾਰਿਸ਼ ਕੀਤੀ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ: ਜਸਵੰਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਸ਼ੂਆਂ ਨੂੰ ਲੰਪੀ ਚਮੜੀ ਰੋਗ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਇਸ ਬਿਮਾਰੀ ਕਾਰਨ ਪਸ਼ੂਆਂ ਨੂੰ ਤੇਜ਼ ਬੁਖ਼ਾਰ, ਸਰੀਰ 'ਤੇ ਛਾਲੇ ਆਦਿ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਇਸ ਬਿਮਾਰੀ ਤੋਂ ਘਬਰਾਉਣ ਦੀ ਜਗ੍ਹਾ ਪਸ਼ੂਆਂ ਦੀ ਜਗ੍ਹਾ 'ਤੇ ਸਾਫ਼-ਸਫ਼ਾਈ, ਪਸ਼ੂਆਂ ਨੂੰ ਮੱਛਰ, ਮੱਖੀ, ਚਿੱਚੜਾਂ ਤੋਂ ਬਚਾਉਣ ਅਤੇ ਇਨ੍ਹਾਂ ਦਿਨਾਂ ਅੰਦਰ ਕੋਈ ਵੀ ਨਵਾਂ ਪਸ਼ੂ ਘਰ ਵਿਚ ਨਾ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਇਹ ਬਿਮਾਰੀ 5 ਤੋਂ 15 ਦਿਨਾਂ ਅੰਦਰ ਠੀਕ ਹੋ ਜਾਂਦੀ ਹੈ ਅਤੇ ਇਸ ਸਮੇਂ ਦੌਰਾਨ ਪਸ਼ੂਆਂ ਨੂੰ ਸਖ਼ਤ ਦਵਾਈਆਂ ਦੀ ਜਗ੍ਹਾ ਸਾਧਾਰਨ ਬੁਖ਼ਾਰ ਦੀ ਦਵਾਈ ਅਤੇ ਐਂਟੀਬਾਇਓਟਿਕ ਹੀ ਵਰਤਣ ਤੇ ਕਿਸਾਨ ਸਬੰਧਿਤ ਇਲਾਕੇ ਦੇ ਵੈਟਰਨਰੀ ਅਫ਼ਸਰ ਨਾਲ ਸੰਪਰਕ ਸਾਧਨ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪਹੁੰਚ ਕਰਨ ਵਿਚ ਵਿਭਾਗ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ, ਕਿਉਂਕਿ ਕੁੱਲ 57 ਵੈਟਰਨਰੀ ਡਾਕਟਰਾਂ ਵਿਚੋਂ ਜ਼ਿਲ੍ਹੇ ਭਰ ਵਿਚ 12 ਡਾਕਟਰ ਹੀ ਉਪਲਬਧ ਹਨ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ 5 ਡਾਕਟਰ ਹਨ | ਉਨ੍ਹਾਂ ਕਿਹਾ ਕਿ ਸਟਾਫ਼ ਦੀ ਕਮੀ ਦੇ ਕਾਰਨ ਕਿਸਾਨਾਂ ਤੱਕ ਪਹੁੰਚ ਕਰਨ ਵਿਚ ਪੇ੍ਰਸ਼ਾਨੀ ਆ ਰਹੀ ਹੈ, ਜਿਸ ਕਾਰਨ ਪਸ਼ੂ ਪਾਲਕ ਸਹਾਇਤਾ ਲਈ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਤੱਕ ਡਾਕਟਰੀ ਸਹਾਇਤਾ ਪਹੁੰਚਦੀ ਕੀਤੀ ਜਾ ਸਕੇ | ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ 5 ਡਾਕਟਰ ਜੋ ਬਦਲੀ ਕਰਵਾ ਚੁੱਕੇ ਹਨ, ਉਨ੍ਹਾਂ ਨੂੰ ਵਾਪਸ ਫ਼ਿਰੋਜ਼ਪੁਰ ਭੇਜਿਆ ਜਾਵੇ ਤਾਂ ਜੋ ਇਸ ਮੁਸ਼ਕਿਲ ਦੀ ਘੜੀ ਵਿਚ ਪਸ਼ੂਆਂ ਦਾ ਇਲਾਜ ਹੋ ਸਕੇ |
ਕਿਸਾਨ ਆਗੂਆਂ ਨੇ ਵਿਭਾਗ ਨੂੰ 7 ਅਗਸਤ ਤੱਕ ਦਾ ਦਿੱਤਾ ਸਮਾਂ
ਇਸ ਸਮੇਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਾਲ ਮੁਲਾਕਾਤ ਕਰਨ ਪਹੁੰਚੇ ਕਿਸਾਨ ਯੂਨੀਅਨ ਦੇ ਆਗੂਆਂ ਰਾਜਰਨਬੀਰ ਸਿੰਘ ਜੰਬਰ ਬੀੇ.ਕੇ.ਯੂ. ਕਾਦੀਆਂ, ਹਰਭਜਨ ਸਿੰਘ ਸੰਧੂ ਆਦਿ ਨੇ ਵਿਭਾਗ ਨੂੰ 7 ਅਗਸਤ ਤੱਕ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਆਉਂਦੇ ਤਿੰਨ ਦਿਨਾਂ ਅੰਦਰ ਪਸ਼ੂ ਪਾਲਕਾਂ ਤੱਕ ਸਰਕਾਰੀ ਦਵਾਈ ਅਤੇ ਡਾਕਟਰੀ ਸਹਾਇਤਾ ਨਾ ਪਹੁੰਚੀ ਤਾਂ ਉਹ 7 ਅਗਸਤ ਨੂੰ ਮਜਬੂਰਨ ਸੜਕਾਂ 'ਤੇ ਆ ਜਾਣਗੇ | ਉਨ੍ਹਾਂ ਇਸ ਬਿਮਾਰੀ ਕਾਰਨ ਮਰੀਆਂ ਗਾਵਾਂ ਦੇ ਮਾਲਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ |
ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)-ਸਮਾਜਿਕ ਅਤੇ ਧਾਰਮਿਕ ਸੇਵਾਵਾਂ ਨੂੰ ਸਮਰਪਿਤ ਰਹਿਣ ਵਾਲੀ ਉੱਘੀ ਸਮਾਜ ਸੇਵੀ ਸੰਸਥਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਮੈਂਬਰਸ਼ਿਪ 'ਚ ਕੀਤੇ ਗਏ ਵਾਧੇ ਬਾਅਦ ਨਵੇਂ ਪੁਰਾਣੇ ਸਮੂਹ ...
ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)-ਭਾਜਪਾ ਵਲੋਂ 14 ਅਗਸਤ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਗੁਰੂਹਰਸਹਾਏ ਦੇ ਬਾਜ਼ਾਰ ਅੰਦਰ ਰੋਸ ਮਾਰਚ ਕੱਢਿਆ ਜਾਵੇਗਾ | ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਪਾਰਟੀ ਦੇ ਆਗੂ ਤੇ ਗੁਰੂਹਰਸਹਾਏ ਤੋਂ ਚੋਣ ਲੜੇ ਗੁਰਪ੍ਰਵੇਜ ...
ਜ਼ੀਰਾ, 4 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ...
ਆਰਿਫ਼ ਕੇ, 4 ਅਗਸਤ (ਬਲਬੀਰ ਸਿੰਘ ਜੋਸਨ)- ਪੁਲਿਸ ਥਾਣਾ ਆਰਿਫ਼ ਕੇ ਦੇ ਅਧੀਨ ਆਉਂਦੇ ਪਿੰਡਾਂ ਪਿੰਡਾਂ ਹਾਮਦਵਾਲਾ, ਬੱਗੇਵਾਲਾ, ਬਸਤੀ ਰੱਤੋਕੇ ਵਿਖੇ ਖੇਤਾਂ 'ਚ ਵਾਰ-ਵਾਰ ਹੋ ਰਹੀਆਂ ਚੋਰੀਆਂ ਦੇ ਸੰਬੰਧ ਵਿਚ ਪੁਲਿਸ ਥਾਣਾ ਆਰਿਫ਼ ਕੇ ਨੂੰ ਚੋਰੀ ਦੀ ਵਾਰਦਾਤ ਸੰਬੰਧੀ ...
ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)-ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਸੰਗਠਨ ਦੀ ਪ੍ਰਕਿਰਿਆ ਤਹਿਤ ਬਲਾਕ ਕਾਂਗਰਸ ਦੇ ਪ੍ਰਧਾਨ ਲਾਏ ਜਾ ਰਹੇ ਹਨ | ਇਸੇ ਹੀ ...
ਤਲਵੰਡੀ ਭਾਈ, 4 ਅਗਸਤ (ਕੁਲਜਿੰਦਰ ਸਿੰਘ ਗਿੱਲ)-ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਤਲਵੰਡੀ ਭਾਈ ਵਿਖੇ ਕਰਿਆਨੇ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਡਾ: ਹਰਕੀਰਤ ਸਿੰਘ ਡੈਜੀਗਨੇਟਿਡ ਅਫ਼ਸਰ ਫੂਡ ਸੇਫਟੀ ਦੀ ਅਗਵਾਈ ਹੇਠ ਹਰਵਿੰਦਰ ਸਿੰਘ, ਫੂਡ ਸੇਫਟੀ ...
ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਕਿਲਚੇ ਵਿਖੇ ਇਕ ਪ੍ਰਵਾਸੀ ਮਹਿਲਾ ਨਾਲ ਜਬਰ ਜਨਾਹ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸਦਰ ਦੇ ਮਹਿਲਾ ਸਹਾਇਕ ...
ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਨਸ਼ਿਆਂ ਦੀ ਪਹੁੰਚ ਨੂੰ ਰੋਕਣ ਲਈ ਚੌਕਸ ਹੋਏ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਦੇ ਇਕ ਗਾਰਡਨ ਕੁਲੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਦੀ ਡਿਊਟੀ ਦਫ਼ਤਰ ਵਿਚ ਚਿੱਠੀ ਪੱਤਰ ਨੂੰ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)-ਸਰਕਾਰੀ ਸੈਕੰਡਰੀ ਸਕੂਲ ਸ਼ਕੂਰ ਦੇ ਕੰਪਿਊਟਰ ਅਧਿਆਪਕ ਡਾ: ਨਵਜੋਤ ਕੌਰ ਨੂੰ ਅਮਰੀਕਾ ਦੇ ਸ਼ਹਿਰ ਫਲੋਰੀਡਾ ਵਿਖੇ ਫਲੋਰੀਡਾ ਦੀ ਸਰਕਾਰੀ ਯੂਨੀਵਰਸਿਟੀ ਵਲੋਂ ਸਿੱਖਿਆ ਦੇ ਖੇਤਰ ਵਿਚ ਲੀਡਰਸ਼ਿਪ ਅਤੇ ਵਿਸ਼ਾ ਸਮੀਖਿਆ ਦੇ ਖੋਜ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਕਿ ਸਿੱਖਿਆ ਦੇ ਖੇਤਰ 'ਚ ਚੱਲ ਰਹੀਆਂ ਪ੍ਰੇਸ਼ਾਨੀਆਂ ਨੂੰ ਪਹਿਲ ਦੇ ਆਧਾਰ 'ਤੇ ਖ਼ਤਮ ਕਰਕੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ...
ਫ਼ਿਰੋਜ਼ਸ਼ਾਹ, 4 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਬਲਾਕ ਘੱਲ ਖੁਰਦ ਅਧੀਨ ਪੈਂਦੇ ਪਿੰਡ ਮਾਣਾ ਸਿੰਘ ਵਾਲਾ ਸੈਂਟਰ 'ਚ ਆਂਗਣਵਾੜੀ ਵਰਕਰਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ 14-15-16 ਅਗਸਤ ਦੀ ਹੜਤਾਲ ਕਰਕੇ ਗੁਲਾਮੀ ਦਿਵਸ ਮਨਾਉਣ ਸਮੇਤ ਸਖ਼ਤ ਐਕਸ਼ਨ ਕਰਨ ਦੇ ...
ਗੋਲੂ ਕਾ ਮੋੜ, 4 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਜਲਾਲਾਬਾਦ ਦੀ ਮਹੀਨਾਵਾਰੀ ਮੀਟਿੰਗ ਮੰਡਲ ਪ੍ਰਧਾਨ ਭਗਵਾਨ ਚੰਦ ਦੀ ਪ੍ਰਧਾਨਗੀ ਵਿਚ ਡੇਰਾ ਭਜਨਗੜ੍ਹ ਗੋਲੂ ਕਾ ਮੋਡ ਵਿਖੇ ਹੋਈ, ਜਿਸ ਵਿਚ ਸੇਵਾ ਮੁਕਤ ਪੈਨਸ਼ਨਰ, ਫੈਮਿਲੀ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ...
ਜ਼ੀਰਾ, 4 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਸ਼ਰਾਬ ਫ਼ੈਕਟਰੀ ਅੱਗੇ ਇਲਾਕੇ ਦੇ ਪਿੰਡਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਖ਼ਤਮ ਹੋਣ ਦਾ ਨਾਮ ਹੀ ਨਹੀਂ ਲੈ ...
ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਸਕੀਮ ਅਧੀਨ ਬਲਾਕ ਵਿਕਾਸ ਪੰਚਾਇਤ ਦਫ਼ਤਰ ਗੁਰੂਹਰਸਹਾਏ ਵਿਖੇ ਸਵੈਪ ਪ੍ਰਾਜੈਕਟ ਬੀ.ਆਰ.ਸੀ. ਦਾ ਦਫ਼ਤਰ ਵੱਖਰੀ ਬਿਲਡਿੰਗ ਵਿਚ ਖੋਲਿ੍ਹਆ ਗਿਆ ਤੇ ਇਸ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ...
ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਪਾਣੀਆਂ ਦੀ ਸਾਂਭ-ਸੰਭਾਲ, ਦਰਿਆਈ ਪਾਣੀਆਂ ਦੀ ਕਾਣੀ ਵੰਡ, ਰਿਪੇਰੀਅਨ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਆਦਿ ਪਾਣੀਆਂ ਦੇ ਭੱਖਦੇ ਮੁੱਦਿਆਂ 'ਤੇ ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਪੰਜਾਬ ਵਲੋਂ ਮਿਸਲ ...
ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਸਿੱਖਿਆ, ਖੇਡਾਂ ਤੇ ਸੱਭਿਆਚਾਰਕ ਖੇਤਰ 'ਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇ ਵਾਲਾ ਫ਼ਿਰੋਜ਼ਪੁਰ ਸ਼ਹਿਰ ਦੇ ਸਟਾਫ਼, ਪ੍ਰਬੰਧਕ ਕਮੇਟੀ ਅਤੇ ਵਿਦਿਆਰਥਣਾਂ ਵਲੋਂ ਪਿ੍ੰਸੀਪਲ ...
ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਵਿਖੇ ਸਰਕਾਰ ਦੇ ਮੰਤਰੀਆਂ ਅਤੇ ਵੀ.ਆਈ.ਪੀ. ਲੋਕਾਂ ਦੀ ਫੇਰੀ ਦੌਰਾਨ ਰੱਖੇ ਨਿੱਜੀ ਸੰਸਥਾਨਾਂ ਵਿਚ ਸਮਾਗਮਾਂ ਨੂੰ ਲੈ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕਾਰਗੁਜ਼ਾਰੀ 'ਤੇ ਸਵਾਲ ਖੜੇ ਹੋਣੇ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਸਿੰਘ ਵਲੋਂ ਸੜਕਾਂ 'ਤੇ ਅਵਾਰਾ ਪਸ਼ੂਆਂ ਦੇ ਘੁੰਮਣ, ਫਿਰਾਉਣ ਅਤੇ ਚਰਾਉਣ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗੁੱਜਰ ਬਰਾਦਰੀ ਦੇ ਲੋਕ ਪਸ਼ੂਆਂ ਨੂੰ ਅਵਾਰਾ ਲੈ ਕੇ ...
ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਚਰਚਾ ਵਿਚ ਚੱਲ ਰਹੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਤਲਾਸ਼ੀ ਦੌਰਾਨ 2 ਹਵਾਲਾਤੀਆਂ ਕੋਲੋਂ 2 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ...
ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬਾਹਰੋਂ ਥਰੋਅ ਕੀਤੇ 2 ਪੈਕਟਾਂ ਵਿਚੋਂ 2 ਮੋਬਾਈਲ ਫ਼ੋਨ, 2 ਚਾਰਜਰ, ਇਕ ਸੁਪਰਵੋਕ ਅਡਾਪਟਰ, 3 ਡਾਟਾ ਕੇਬਲ ਤੇ ਇਕ ਈਅਰਫੋਨ ਬਰਾਮਦ ਹੋਇਆ ਹੈ | ਜਾਣਕਾਰੀ ਦਿੰਦਿਆਂ ਕੇਂਦਰੀ ਜੇਲ੍ਹ ...
ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਸੈਸ਼ਨ ਡਵੀਜਨ ਅਧੀਨ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਦੇਖ-ਰੇਖ ਅਧੀਨ ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮਿਤੀ 18 ਜੁਲਾਈ ਤੋਂ ...
ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)-ਜ਼ੋਨ ਸਕੂਲ ਖੇਡ ਕਮੇਟੀ ਗੁਰੂਹਰਸਹਾਏ-2 ਦੀ ਮੀਟਿੰਗ ਸਰਕਾਰੀ ਹਾਈ ਸਕੂਲ ਜੀਵਾਂ ਅਰਾਈ ਵਿਖੇ ਜ਼ੋਨ ਸਕੱਤਰ ਹਰਜਿੰਦਰ ਹਾਂਡਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ੋਨ ਗੁਰੂਹਰਸਹਾਏ ਦੇ ਸਰੀਰਕ ਸਿੱਖਿਆ ਅਤੇ ਖੇਡਾਂ ਨਾਲ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)-ਪੰਜਾਬ ਫਾਰੈਸਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ਸਰਕਲ ਦੇ ਅਹੁਦੇਦਾਰਾਂ ਦੀ ਮੀਟਿੰਗ ਵਣ ਪਾਲ ਫ਼ਿਰੋਜ਼ਪੁਰ ਸਰਕਲ ਫ਼ਿਰੋਜ਼ਪੁਰ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਵਿਭਾਗ ਵਲੋਂ ਨਰੇਸ਼ ਮਹਾਜਨ ...
ਗੁਰੂਹਰਸਹਾਏ, 4 ਅਗਸਤ (ਕਪਿਲ ਕੰਧਾਰੀ)-ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਸਕੂਲ ਦੇ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ 'ਪੀਰੀਅਡ ਦੌਰਾਨ ਸਫ਼ਾਈ ਰੱਖਣ ਬਾਰੇ' ਕਿਸ਼ੋਰ ਲੜਕੀਆਂ ਵਿਚ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਲਗਾਇਆ ...
ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰੂਹਰਸਹਾਏ-1 ਗੁਰਮੀਤ ਸਿੰਘ ਨੇ ਬਲਾਕ ਅਧੀਨ ਆਉਂਦੇ ਸਮੂਹ ਸੈਂਟਰ ਮੁਖੀਆਂ ਨੂੰ ਬੂਟੇ ਵੰਡਣ ਸਮੇਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਵਲੋਂ ਬਲਾਕ ਅਧੀਨ ਆਉਂਦੇ ਸਮੂਹ ਸਰਕਾਰੀ ਸਕੂਲਾਂ ...
ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)-ਗ੍ਰਾਮ ਪੰਚਾਇਤ ਪੱਤੀ ਸੱੁਧ ਸਿੰਘ ਵਾਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਲਈ ਠੰਢੇ ਪਾਣੀ ਵਾਲਾ ਨਵਾਂ ਆਰ.ਓ. ਫ਼ਿਲਟਰ ਅਤੇ ਵਾਟਰ ਕੂਲਰ ਲਗਾਇਆ ਹੈ ਤਾਂ ਜੋ ਸਕੂਲ ਦੇ ਸਮੂਹ ਬੱਚਿਆਂ ਅਤੇ ਸਟਾਫ਼ ਨੂੰ ਪਾਣੀ ਦੀ ...
ਫ਼ਿਰੋਜ਼ਸ਼ਾਹ, 4 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਦਿਹਾੜੇ ਨੂੰ ਸਮਰਪਿਤ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਬਲਾਕ ...
ਜ਼ੀਰਾ, 4 ਅਗਸਤ (ਮਨਜੀਤ ਸਿੰਘ ਢਿੱਲੋਂ)-ਉੱਘੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੇ ਸੂਬਾ ਵਾਈਸ ਪ੍ਰਧਾਨ ਸਤਿੰਦਰ ਸਚਦੇਵਾ ਨੇ ਆਪਣਾ ਜਨਮ ਸਰਕਾਰੀ ਪ੍ਰਾਇਮਰੀ ਸਕੂਲ ਜ਼ੀਰਾ ਦੇ 250 ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ | ਇਸ ਸਬੰਧੀ ਸਰਕਾਰੀ ਪ੍ਰਾਇਮਰੀ ...
ਜ਼ੀਰਾ, 4 ਅਗਸਤ (ਮਨਜੀਤ ਸਿੰਘ ਢਿੱਲੋਂ)-ਸੱਭਿਅਚਾਰ ਮੰਤਰਾਲਾ ਭਾਰਤ ਸਰਕਾਰ ਵਲੋਂ ਹਰ ਘਰ ਤਿਰੰਗਾ ਮੁਹਿੰਮ ਅਧੀਨ ਉੱਤਰੀ ਭਾਰਤ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਵੱਖ-ਵੱਖ ਸਕੂਲਾਂ ਵਿਚ ਕਰਵਾਏ ਜਾ ਰਹੇ ਸੱਭਿਆਚਾਰ ਪ੍ਰੋਗਰਾਮਾਂ ਦੀ ਲੜੀ ਤਹਿਤ ਸ਼ਹੀਦ ਗੁਰਦਾਸ ...
ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਛੇ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ...
ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)- ਸੂਬੇ ਅੰਦਰ ਦਰਜਨਾਂ ਫ਼ੌਜਦਾਰੀ ਪਰਚਿਆਂ ਵਿਚ ਨਾਮਜ਼ਦ ਪਰਲ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਸਮੇਤ 12 ਵਿਅਕਤੀਆਂ ਵਿਰੱੁਧ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਥਾਣਾ ਕੈਂਟ ਨੂੰ ...
ਜ਼ੀਰਾ, 4 ਅਗਸਤ (ਮਨਜੀਤ ਸਿੰਘ ਢਿੱਲੋਂ)-ਸਾਵਣ ਮਹੀਨੇ ਮੌਕੇ ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਹਰਿਆਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਕੀਰਤਨ ਮੰਡਲੀ ਦੀ ਪ੍ਰਧਾਨ ਆਸ਼ਾ ਰਾਣੀ ਗੁਲ੍ਹਾਟੀ ਅਤੇ ...
ਲੱਖੋ ਕੇ ਬਹਿਰਾਮ, 4 ਅਗਸਤ (ਰਾਜਿੰਦਰ ਸਿੰਘ ਹਾਂਡਾ)-ਇਲਾਕੇ ਭਰ ਵਿਚ ਵਾਤਾਵਰਨ ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਸੰਸਥਾ ਖ਼ਾਲਸਾ ਸੇਵਾ ਮਿਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਸੰਸਥਾ ...
ਮਮਦੋਟ,4 ਅਗਸਤ (ਸੁਖਦੇਵ ਸਿੰਘ ਸੰਗਮ)-ਮਾਂ ਦਾ ਦੁੱਧ ਜਿੱਥੇ ਬੱਚੇ ਦੇ ਚੰਗੇਰੇ ਦਿਮਾਗੀ ਵਿਕਾਸ ਵਿਚ ਮਦਦ ਕਰਨ ਦੇ ਨਾਲ ਖ਼ਤਰਨਾਕ ਬਿਮਾਰੀਆਂ ਤੋਂ ਰਾਖੀ ਕਰਦਾ ਹੈ, ਉੱਥੇ ਹੀ ਕੈਂਸਰ ਦੇ ਨਾਲ ਬੀ.ਪੀ, ਸ਼ੂਗਰ ਆਦਿ ਬਿਮਾਰੀਆਂ ਤੋਂ ਬਚਾਉਣ ਵਿਚ ਵੀ ਸਹਾਈ ਹੁੰਦਾ ਹੈ | ਇਹ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)-ਪ੍ਰਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ ਵਿਰੁੱਧ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਿਸਾਨ ਯੂਨੀਅਨਾਂ ਵਲੋਂ ਧਰਨਾ ਲਾਇਆ ਹੋਇਆ ਹੈ, ਜਿਸ ਕਰਕੇ ਪਿਛਲੇ ...
ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)-ਵਾਤਾਵਰਨ ਦੀ ਸ਼ੁੱਧਤਾ ਲਈ ਰੇਲਵੇ ਫਾਟਕ ਸਾਹਮਣੇ ਹੋਮ ਗਾਰਡ ਦਫ਼ਤਰ ਵਿਖੇ ਫ਼ਿਰੋਜ਼ਪੁਰ ਐਨ.ਜੀ.ਓ ਕੋਆਰਡੀਨੇਸ਼ਨ ਸੁਸਾਇਟੀ ਫ਼ਿਰੋਜ਼ਪੁਰ ਸ਼ਹਿਰ ਵਲੋਂ ਵੱਖ-ਵੱਖ ਕਿਸਮਾਂ ਦੇ 100 ਬੂਟੇ ਲਗਾਏ ਗਏ | ਇਸ ਮੌਕੇ ਅਸ਼ੋਕ ...
ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)-ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਰਾਏ ਬਹਾਦੁਰ ਵਿਸ਼ਨੂੰ ਭਗਵਾਨ ਆਡੀਟੋਰੀਅਮ 'ਚ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਆਈ.ਪੀ.ਐੱਸ ਨਵਦੀਪ ਅਗਰਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਕੂਲੀ ਸਿੱਖਿਆ ਦੇ ਨਾਲ-ਨਾਲ ...
ਫ਼ਿਰੋਜਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਸੂਬੇ ਪੰਜਾਬ ਅੰਦਰ ਭਖਦੇ ਮਸਲੇ ਬੰਦੀ ਸਿੱਖਾਂ ਦੀ ਰਿਹਾਈ ਸੰਬੰਧੀ ਵਿਸ਼ੇਸ਼ ਬੈਠਕ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਤੇ ਕਿਸਾਨ ਬਚਾਓ ਮੋਰਚਾ ਦੇ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪੰਥਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX