ਤਾਜਾ ਖ਼ਬਰਾਂ


ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
. . .  32 minutes ago
ਨਵੀਂ ਦਿੱਲੀ, 18 ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
ਦਿੱਲੀ: ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਬਣੀ ਹੜ੍ਹ ਵਰਗੀ ਸਥਿਤੀ
. . .  about 1 hour ago
ਨਵੀਂ ਦਿੱਲੀ, 18 ਅਗਸਤ-ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਖੰਨਾ / ਸਮਰਾਲਾ

ਕੌਂਸਲਰਾਂ ਨੇ ਈ. ਓ. ਖ਼ਿਲਾਫ਼ ਲਿਖੀ ਸ਼ਿਕਾਇਤ ਈ. ਓ. ਨੇ ਦੋਸ਼ਾਂ ਨੂੰ ਬੇਬੁਨਿਆਦ ਕਿਹਾ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਦੇ 7 ਕੌਂਸਲਰਾਂ ਜਿਨ੍ਹਾਂ ਵਿਚ ਵਾਰਡ ਨੰਬਰ 1 ਦੇ ਕੌਂਸਲਰ ਸੁਖਵਿੰਦਰ ਕੌਰ, ਵਾਰਡ ਨੰਬਰ 18 ਤੋਂ ਕੌਂਸਲਰ ਹਰਦੀਪ ਨੀਨੂੰ, ਵਾਰਡ ਨੰਬਰ 17 ਦੇ ਕੌਂਸਲਰ ਸੁਰਿੰਦਰ ਬਾਵਾ, ਵਾਰਡ ਨੰਬਰ 25 ਦੇ ਕੌਂਸਲਰ ਅਮਨਪ੍ਰੀਤ ਕੌਰ, ਵਾਰਡ ਨੰਬਰ 7 ਦੇ ਕੌਂਸਲਰ ਨੀਰੂ ਰਾਣੀ, ਵਾਰਡ ਨੰਬਰ 6 ਦੇ ਕੌਂਸਲਰ ਸੁਨੀਲ ਕੁਮਾਰ ਨੀਟਾ, ਵਾਰਡ ਨੰਬਰ 14 ਦੇ ਕੌਂਸਲਰ ਸੰਦੀਪ ਘਈ ਨੇ ਈ.ਓ ਗੁਰਪਾਲ ਸਿੰਘ ਉੱਪਰ ਕੌਂਸਲਰਾਂ ਦੇ ਕੰਮ ਨਾ ਕਰਨ ਦੇ ਦੋਸ਼ ਲਗਾਏ ਹਨ¢ ਜਦੋਂ ਕਿ ਈ.ਓ ਗੁਰਪਾਲ ਸਿੰਘ ਇਨ੍ਹਾਂ ਦੋਸ਼ਾਂ ਨੰੂ ਬਿਲਕੁਲ ਬੇਬੁਨਿਆਦ ਕਰਾਰ ਦਿੱਤਾ ਹੈ | ਕੌਂਸਲਰਾਂ ਨੇ ਈ. ਓ. ਖ਼ਿਲਾਫ਼ ਸ਼ਿਕਾਇਤ ਸਥਾਨਕ ਸਰਕਾਰਾ ਵਿਭਾਗ ਦੇ ਡਾਇਰੈਕਟਰ ਦੇ ਨਾਂਅ 'ਤੇ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੂੰ ਸੌਂਪ ਦਿੱਤੀ ਹੈ¢ ਕੌਂਸਲਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਵਾਰਡ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣ ਕੇ ਭੇਜਿਆ ਹੈ | ਪਰ ਨਗਰ ਕੌਂਸਲ ਦੇ ਈ.ਓ ਗੁਰਪਾਲ ਸਿੰਘ ਦਾ ਰਵੱਈਆ ਬਹੁਤ ਹੀ ਨਿਰਾਸ਼ਾਜਨਕ ਤੇ ਗੈਰ-ਜ਼ਿੰਮੇਵਾਰਾਨਾ ਹੈ ¢ ਈ.ਓ. ਆਮ ਤੌਰ 'ਤੇ ਆਪਣੀ ਸੀਟ 'ਤੇ ਨਹੀਂ ਬੈਠਦੇ ¢ ਨਗਰ ਕੌਂਸਲ ਕੋਲ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ¢ ਲੋਕ ਵਾਰ-ਵਾਰ ਚੱਕਰ ਲਗਾ ਕੇ ਥੱਕ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ¢ ਆਮ ਲੋਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ¢
ਕੀ ਕਿਹਾ ਪ੍ਰਧਾਨ ਲੱਧੜ ਨੇ
ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਕੌਂਸਲਰ ਵਾਰ-ਵਾਰ ਸ਼ਿਕਾਇਤ ਕਰ ਰਹੇ ਹਨ ਕਿ ਲੋਕਾਂ ਦੇ ਕੰਮਾਂ ਨੂੰ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ¢ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਉਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣਗੇ¢
ਲੋਕਾਂ ਦੇ ਕੰਮ ਪਹਿਲੇ ਦੇ ਆਧਾਰ 'ਤੇ, ਦੋਸ਼ ਨਿਰਮੂਲ-ਈ. ਓ.
ਜਦੋਂ ਨਗਰ ਕੌਂਸਲ ਦੇ ਈ. ਓ. ਗੁਰਪਾਲ ਸਿੰਘ ਨੂੰ ਕੌਂਸਲਰਾਂ ਵਲੋਂ ਲਗਾਏ ਦੋਸ਼ਾਂ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਨੇ ਸਾਰੇ ਦੋਸ਼ਾਂ ਨੰੂ ਨਕਾਰਦਿਆਂ ਕਿਹਾ ਕਿ ਉਹ ਹਰ ਸਮੇਂ ਡਿਊਟੀ 'ਤੇ ਹਾਜ਼ਰ ਰਹਿੰਦੇ ਹਨ | ਦੋਸ਼ ਬਿਲਕੁਲ ਬੇਬੁਨਿਆਦ ਅਤੇ ਨਿਰਮੂਲ ਹਨ | ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ¢ ਅੱਜ ਉਹ ਉੱਚ ਅਧਿਕਾਰੀ ਵਲੋਂ ਫ਼ੋਨ ਆਉਣ 'ਤੇ ਉਹ ਕੁੱਝ ਸਮੇਂ ਲਈ ਮੌਕਾ ਦੇਖਣ ਵਾਸਤੇ ਗਏ ਹੋਏ ਸਨ¢

ਮਾਮਲਾ ਬੀਜਾ ਵਿਖੇ ਹੋਏ ਗੋਲੀਕਾਂਡ ਦਾ

ਪਿੰਡ ਮੰਡਿਆਲਾ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀ ਖੰਨਾ ਦੇ ਐੱਸ. ਐੱਸ. ਪੀ. ਨੂੰ ਮਿਲੇ

ਬੀਜਾ, 4 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀਂ ਬੀਜਾ ਗੋਲੀ ਕਾਂਡ ਦੇ ਪੀੜਤ ਸਾਬਕਾ ਸਰਪੰਚ ਸਤਪਾਲ ਅਤੇ ਉਸ ਦੇ ਪੁੱਤਰਾਂ 'ਤੇ ਹੋਏ ਨਜਾਇਜ਼ ਪਰਚੇ ਨੂੰ ਰੱਦ ਕਰਵਾਉਣ ਲਈ ਪਿੰਡ ਦੀ ਪੰਚਾਇਤ, ਸਰਪੰਚ ਭਗਵੰਤ ਸਿੰਘ ਮਾਂਗਟ, ਸਰਪੰਚ ਪਰਮਜੀਤ ਕੌਰ ਅਸਲਾਪੁਰ, ...

ਪੂਰੀ ਖ਼ਬਰ »

ਪੀ. ਜੀ. ਆਈ. ਵਲੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰਨਾ ਮੰਦਭਾਗਾ-ਕੇ. ਡੀ. ਵੈਦ

ਡੇਹਲੋਂ, 4 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਦੇ ਮਰੀਜ਼ਾਂ ਦਾ ਚੰਡੀਗੜ੍ਹ ਸਥਿਤ ਪੀ. ਜੀ. ਆਈ. ਵਲੋਂ ਆਯੂਸ਼ਮਾਨ ਯੋਜਨਾ ਤਹਿਤ ਹੋਣ ਵਾਲਾ ਇਲਾਜ ਬੰਦ ਕਰਨਾ ਮੰਦਭਾਗਾ ਹੈ, ਜਦਕਿ ਪੰਜਾਬ ਸਰਕਾਰ ਦੀ ਅਣਗਹਿਲੀ ਸਾਫ਼ ਝਲਕ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

15 ਦੀ ਈਸੜੂ ਸ਼ਹੀਦੀ ਕਾਨਫ਼ਰੰਸ ਦੀਆਂ ਤਿਆਰੀਆਂ ਸ਼ੁਰੂ-ਯਾਦਵਿੰਦਰ ਯਾਦੂ/ਪਰਮਜੀਤ ਢਿੱਲੋਂ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਅਤੇ ਸਮਰਾਲਾ ਦੇ ਸ਼ੋ੍ਰਮਣੀ ਅਕਾਲੀ ਦਲ-ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ ਈਸੜੂ ਵਿਖੇ 15 ਅਗਸਤ ਨੂੰ ਹੋਣ ਵਾਲੀ ਸ਼ਹੀਦੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ¢ ਆਗੂਆਂ ਨੇ ਕਿਹਾ ਕਿ ਸੁਖਬੀਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਅੱਜ ਦੀ ਰੈਲੀ ਲਈ ਲੋਕਾਂ ਵਿਚ ਅਥਾਹ ਜੋਸ਼-ਰਾਜੇਵਾਲ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜ ਕਿਸਾਨ ਜਥੇਬੰਦੀਆਂ ਦੀ ਮੋਹਾਲੀ ਵਿਚ ਹੋਣ ਵਾਲੀ 5 ਅਗਸਤ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸਾਰੇ ਪੰਜਾਬ ਵਿਚ ਇਸ ਰੈਲੀ ਲਈ ਅਥਾਹ ਜੋਸ਼ ਹੈ | ਇਹ ਗੱਲ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨ ਦਾ ਵਿਦਿਆਰਥੀ ਮੁਥੂਟ ਫਾਈਨਾਂਸ ਨੇ ਚੁਣਿਆ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਐਮ.ਬੀ.ਏ ਦੇ ਵਿਦਿਆਰਥੀ ਸੁਖਦੀਪ ਸਿੰਘ ਨੂੰ ਮੁਥੂਟ ਫਾਈਨਾਂਸ ਵਿਚ Tਜੇ.ਆਰ.ਈ'' ਦੇ ਅਹੁਦੇ ਲਈ ਇਕ ਚੰਗੇ ਸਲਾਨਾ ਪੈਕੇਜ ਨਾਲ ਚੁਣਿਆ ਗਿਆ¢ ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਹੋਰ ...

ਪੂਰੀ ਖ਼ਬਰ »

ਟੈਗੋਰ ਸਕੂਲ ਸਾਹਨੇਵਾਲ 'ਚ ਤੀਆਂ ਦਾ ਤਿਉਹਾਰ ਮਨਾਇਆ

ਸਾਹਨੇਵਾਲ, 4 ਅਗਸਤ (ਹਨੀ ਚਾਠਲੀ)-ਅੱਜ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਧੂਮਧਾਮ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜਾਗੋ ਨਾਲ ਕੀਤੀ ਗਈ ਉਸ ਤੋਂ ਬਾਅਦ ਵਿਦਿਆਰਥਣਾਂ ਨੇ ਗਿੱਧਾ, ਅਤੇ ਵੱਖ-ਵੱਖ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜੇ ਵਾਲਿਆ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 4 ਅਗਸਤ (ਰਣਧੀਰ ਸਿੰਘ ਮਹੋਲੀ/ਸੁਖਸਾਗਰ ਸਿੰਘ ਸੋਢੀ)-ਸੰਤ ਈਸ਼ਰ ਸਿੰਘ ਰਾੜੇ ਵਾਲਿਆਂ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ...

ਪੂਰੀ ਖ਼ਬਰ »

ਬੇਗੋਵਾਲ ਵਿਖੇ ਫਾਰਮ ਹਾਊਸ 'ਚ ਚੋਰੀ

ਦੋਰਾਹਾ, 4 ਅਗਸਤ (ਜਸਵੀਰ ਝੱਜ)-ਪਿੰਡ ਬੇਗੋਵਾਲ ਵਿਖੇ ਇੱਕ ਫਾਰਮ ਹਾਊਸ ਤੋਂ ਘਰੇਲੂ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਹੈ | ਦੋਰਾਹਾ ਪੁਲਸ ਕੋਲ ਦਿੱਤੀ ਦਰਖਾਸਤ ਵਿਚ ਪ੍ਰਦੀਪ ਸਿੰਘ ਸਪੁੱਤਰ ਜਸਵੀਰ ਸਿੰਘ ਵਾਸੀ ਢੰਡਾਰੀ ਕਲ੍ਹਾਂ ਨੇ ਦੱਸਿਆ ਕਿ ਉਹ ਢੰਡਾਰੀ ਕਲ੍ਹਾਂ ...

ਪੂਰੀ ਖ਼ਬਰ »

ਹੌਜ਼ਰੀ ਤੇ ਰੈਡੀਮੈਂਟ ਗਾਰਮੈਂਟਸ ਐਸੋਸੀਏਸ਼ਨ ਦੀ ਚੋਣ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਬਿਪਨ ਚੰਦਰ ਗੈਂਦ 9ਵੀਂ ਵਾਰ ਫਿਰ ਹੌਜ਼ਰੀ ਅਤੇ ਰੈਡੀਮੈਂਟ ਗਾਰਮੈਂਟਸ ਐਸੋਸੀਏਸ਼ਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਇਸ ਮੀਟਿੰਗ ਵਿਚ ਕੇਵਲ ਕ੍ਰਿਸ਼ਨ ਚੇਅਰਮੈਨ, ਵਾਈਸ ਚੇਅਰਮੈਨ ਅਰੁਨ ਕਿਰਪਾਲ, ਵਾਈਸ ਪ੍ਰਧਾਨ ਜੋਤੀ ...

ਪੂਰੀ ਖ਼ਬਰ »

ਏ. ਐੱਸ. ਮਾਡਰਨ ਸਕੂਲ ਪ੍ਰਾਇਮਰੀ ਵਿੰਗ ਵਿਚ ਤੀਆਂ ਦਾ ਤਿਉਹਾਰ ਮਨਾਇਆ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਏ.ਐੱਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪ੍ਰਾਇਮਰੀ ਵਿੰਗ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਏ ਮੁੱਖ ਮਹਿਮਾਨਾਂ ਰਿਚਾ ਸ਼ਰਮਾ, ਯੋਗਿਤਾ ਮਹਿਤਾ, ਪੂਜਾ ਸ਼ਰਮਾ, ਊਰਜਾ ਸ਼ਰਮਾ, ਰਵਿੰਦਰ ਕੌਰ, ਪ੍ਰਭਜੋਤ ਕੌਰ, ਸ਼ਾਲੂ ...

ਪੂਰੀ ਖ਼ਬਰ »

ਜਬਰੀ ਜ਼ਮੀਨਾਂ ਐਕਵਾਇਰ ਮਾਮਲੇ ਸੰਬੰਧੀ ਹਲਕਾ ਵਿਧਾਇਕ ਗਿਆਸਪੁਰਾ ਨੂੰ ਦਿੱਤਾ ਜਾਵੇਗਾ ਮੰਗ ਪੱਤਰ-ਘੁਡਾਣੀ

ਪਾਇਲ, 4 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਰੋਡ ਸੰਘਰਸ਼ ਯੂਨੀਅਨ ਵਲੋਂ ਜਬਰੀ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿਚ ਲਗਾਤਾਰ ਕੋਟ ਆਗਾਂ ਵਿਖੇ ਚੱਲ ਰਹੇ ਧਰਨਾ 40ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਪਰ ਪ੍ਰਸ਼ਾਸਨ ...

ਪੂਰੀ ਖ਼ਬਰ »

ਲੰਗਰ ਕਮੇਟੀ ਵਲੋਂ ਮਾਤਾ ਦਾ ਜਾਗਰਣ ਅੱਜ

ਦੋਰਾਹਾ, 4 ਅਗਸਤ (ਮਨਜੀਤ ਸਿੰਘ ਗਿੱਲ)-ਗੋਲਡਨ ਕਲੱਬ ਵਾਰਡ ਨੰਬਰ 1 ਮਸ਼ਾਲ ਨਗਰ ਬਾਜੀਗਰ ਬਸਤੀ ਦੋਰਾਹਾ ਦੇ ਸਮੂਹ ਨੌਜਵਾਨਾਂ ਵੱਲੋਂ ਦੋਰਾਹਾ ਸ਼ਹਿਰ ਦੇ ਸਹਿਯੋਗ ਨਾਲ ਰੇਲਵੇ ਫਾਟਕ ਦੇ ਬਿਲਕੁਲ ਨਜਦੀਕ 28 ਜੁਲਾਈ ਤੋਂ ਸ਼ੁਰੂ ਕੀਤੇ ਲੰਗਰ ਦੀ ਸਮਾਪਤੀ 5 ਅਗਸਤ ਨੂੰ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਤੋਂ ਵੱਡੀ ਗਿਣਤੀ 'ਚ ਸੰਗਤਾਂ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮੌਕੇ ਪੁੱਜਣਗੀਆਂ- ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 4 ਅਗਸਤ (ਪਾਲਾ ਰਾਜੇਵਾਲੀਆ)- ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ...

ਪੂਰੀ ਖ਼ਬਰ »

ਪੰਜਾਬ 'ਚ ਬਹੁਜਨ ਸਮਾਜ ਨੂੰ ਸਿਖਲਾਈ ਦੇ ਕੇ ਲਾਮਬੰਦ ਕਰ ਰਹੇ ਹਾਂ-ਪ੍ਰਧਾਨ ਜਸਵੀਰ ਸਿੰਘ ਗੜ੍ਹੀ

ਰਾੜਾ ਸਾਹਿਬ, 4 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ ਅੱਜ ਪਿੰਡ ਘੁਡਾਣੀ ਕਲਾਂ ਵਿਖੇ ਪਾਰਟੀ ਹਲਕਾ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 4 ਅਗਸਤ (ਮਨਜੀਤ ਸਿੰਘ ਧੀਮਾਨ)-ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ, ਦਹੇਜ ਘੱਟ ਲਿਆਉਣ, ਮੋਟਰਸਾਈਕਲ ਦੀ ਮੰਗ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਨੇ ਪਤੀ ਦੇ ਖ਼ਿਲਾਫ਼ ਧਾਰਾ 498ਏ, 406 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਵਲੋਂ ਕਾਮਨਵੈੱਲਥ ਖੇਡਾਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਖ਼ੁਸ਼ੀ ਦੀ ਲਹਿਰ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜਲੇ ਪਿੰਡ ਮਾਜਰੀ ਰਸੂਲੜਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਵਲੋਂ ਬਰਮਿੰਘਮ ਵਿਚ ਹੋ ਰਹੀਆਂ ਕਾਮਨਵੈਲਥ ਖੇਡਾਂ ਵਿਚ ਵੇਟ ਲਿਫ਼ਟਿੰਗ ਦੇ 109 ਕਿੱਲੋਗਰਾਮ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਣ 'ਤੇ ਗੁਰਦੀਪ ਦੇ ਘਰ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆ ਵਲੋਂ ਮੀਟਿੰਗ

ਪਾਇਲ, 4 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਪਿੰਡ ਧਮੋਟ ਵਿਚ ਹਰਜੀਤ ਸਿੰਘ ਦੀ ਅਗਵਾਈ ਵਿਚ ਹੋਈ¢ ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਤਰਨਜੀਤ ਕੂਹਲੀ ਅਤੇ ਪ੍ਰੋਫੈਸਰ ਰਾਜਿੰਦਰ ਸਿੰਘ ਨੇ ਬੀ.ਕੇ.ਯੂ ਡਕੌਂਦਾ ਦੇ ਇਤਿਹਾਸ, ...

ਪੂਰੀ ਖ਼ਬਰ »

ਐਵੀਓਰ ਕਾਨਵੈਂਟ ਸਕੂਲ ਵਿਚ ਆਰਟ ਕਰਾਫ਼ਟ ਤੇ ਸਾਇੰਸ ਪ੍ਰਦਰਸ਼ਨੀ

ਮਾਛੀਵਾੜਾ ਸਾਹਿਬ, 4 ਅਗਸਤ (ਮਨੋਜ ਕੁਮਾਰ/ਸੁਖਵੰਤ ਸਿੰਘ ਗਿੱਲ)-ਸਿੱਖਿਆ ਦੇ ਖੇਤਰ ਵਿਚ ਆਪਣੀ ਸ਼ਲਾਘਾਯੋਗ ਪਹਿਚਾਣ ਬਣਾਉਣ ਵਾਲੇ ਐਵੀਓਰ ਕਾਨਵੈਂਟ ਸਕੂਲ ਵਿਚ ਦੋ ਦਿਨ ਆਰਟ ਕਰਾਫ਼ਟ ਅਤੇ ਸਾਇੰਸ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ ਗਈ | ਸ਼ਹਿਰ ਤੋਂ ਮਹਿਜ਼ ਕੱੁਝ ਕਦਮਾਂ ...

ਪੂਰੀ ਖ਼ਬਰ »

ਸਾਹਨੇਵਾਲ ਵਿਖੇ ਕਿ੍ਕਟ ਟੂਰਨਾਮੈਂਟ 7 ਨੂੰ

ਸਾਹਨੇਵਾਲ, 4 ਅਗਸਤ (ਅਮਰਜੀਤ ਸਿੰਘ ਮੰਗਲੀ)-ਪੁਰਾਣੀ ਦਾਣਾ ਮੰਡੀ ਯੂਥ ਸਪੋਰਟਸ ਕਲੱਬ ਸਾਹਨੇਵਾਲ ਦੇ ਪ੍ਰਧਾਨ ਸਾਹਿਲ ਚਿਟਕਾਰਾ ਅਤੇ ਕਰਨ ਅਨੇਜਾ ਵਲੋਂ ਐੱਨ. ਆਰ. ਆਈ. ਸੰਨੀ ਚੌਧਰੀ ਤੋਂ ਇਲਾਵਾ ਹੋਰ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਹੇਮਿੰਦਰ ਦੇਵ ਚਿਟਕਾਰਾ, ...

ਪੂਰੀ ਖ਼ਬਰ »

ਕਰੁਣ ਅਰੋੜਾ ਬਣੇ ਦੁਸਹਿਰਾ ਕਮੇਟੀ ਦੇ ਪ੍ਰਧਾਨ, ਬੌਬੀ ਤੇ ਸ਼ਾਹੀ ਦਾ ਅਸਤੀਫ਼ਾ ਮਨਜ਼ੂਰ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਦਸਹਿਰਾ ਮੇਲਾ ਕਰਵਾਉਣ ਵਾਲੀ ਇੱਕੋ ਇੱਕ ਸੰਸਥਾ ਦਸਹਿਰਾ ਕਮੇਟੀ ਖੰਨਾ ਦੀ ਮੀਟਿੰਗ ਵਿਚ ਪ੍ਰਧਾਨ ਵਿਸ਼ਾਲ ਬੱਬੀ ਅਤੇ ਜਨਰਲ ਸਕੱਤਰ ਐਡਵੋਕੇਟ ਰਾਕੇਸ਼ ਸ਼ਾਹੀ ਦੇ ਅਸਤੀਫ਼ੇ ਤੋਂ ਬਾਅਦ ਕਰੁਣ ਅਰੋੜਾ ਨੂੰ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੋਟਾਲਾ ਨੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸਮਰਾਲਾ, 4 ਅਗਸਤ (ਕੁਲਵਿੰਦਰ ਸਿੰਘ)-ਕੋਟਾਲਾ ਪਿੰਡ ਦੀ ਗ੍ਰਾਮ ਪੰਚਾਇਤ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਿੰਡ ਦੀ ਸਰਪੰਚ ਰਣਜੀਤ ਕੌਰ ਨੇ ਤੀਆਂ ਦੇ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ਪਿੰਡ ਦੀਆਂ ਔਰਤਾਂ ਵਲੋਂ ...

ਪੂਰੀ ਖ਼ਬਰ »

ਨਵ-ਨਿਯੁਕਤ ਬਲਾਕ ਕਾਂਗਰਸ ਪ੍ਰਧਾਨ ਗਿੱਲ ਬੇਰਕਲਾਂ ਦਾ ਜੱਦੀ ਪਿੰਡ ਸਨਮਾਨ

ਮਲੌਦ, 4 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਬੇਰਕਲਾਂ ਵਿਖੇ ਗਰਾਮ ਪੰਚਾਇਤ ਅਤੇ ਗਿੱਲ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਵਲੋਂ ਬਲਾਕ ਕਾਂਗਰਸ ਪ੍ਰਧਾਨ ਗੁਰਮੇਲ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਗਿੱਲ ਬੇਰਕਲਾਂ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਲੱਖਾ ਪਾਇਲ ਨੇ ਲੈਂਡ ਮਾਰਟਗੇਜ ਬੈਂਕ ਮਲੌਦ ਦੀਆਂ ਚੋਣਾਂ ਸੰਬੰਧੀ ਕੀਤੀ ਮੀਟਿੰਗ

ਮਲੌਦ, 4 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਲੈਂਡ ਮਾਰਟਗੇਜ ਬੈਂਕ ਮਲੌਦ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਤਿੰਨ ਮੈਂਬਰੀ ਬਣੀ ਕਮੇਟੀ ਦੇ ਆਗੂ ਸੂਬਾ ਸਕੱਤਰ ਕੁਲਵੀਰ ਸਿੰਘ ਸੋਹੀਆਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX