ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਬਰਨਾਲਾ

ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਰੁਜ਼ਗਾਰ ਬਚਾਉਣ ਲਈ ਪਰਿਵਾਰਾਂ ਸਮੇਤ ਕੀਤਾ ਚੱਕਾ ਜਾਮ

ਸ਼ਹਿਣਾ, 4 ਅਗਸਤ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਤੇ ਪੀ.ਆਰ.ਟੀ.ਸੀ. ਦੇ ਡਰਾਈਵਰ ਕੰਡਕਟਰ ਨਾਲ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਵਿਚਕਾਰ ਹੋਏ ਝਗੜੇ ਦੌਰਾਨ ਪੁਲਿਸ ਵਲੋਂ ਟੋਲ ਪਲਾਜ਼ੇ ਦੇ ਚਾਰ ਮੁਲਾਜ਼ਮਾਂ ਤੋਂ ਇਲਾਵਾ 5-6 ਅਣਪਛਾਤੇ ਨੌਜਵਾਨਾਂ 'ਤੇ ਪਰਚਾ ਦਰਜ ਕਰਨ ਤੋਂ ਬਾਅਦ ਪਿਛਲੇ 10 ਦਿਨਾਂ ਤੋਂ ਚੱਲ ਰਹੇ ਸੰਘਰਸ਼ੀ ਘੋਲ ਦੀ ਕੜ੍ਹੀ ਤਹਿਤ ਅੱਜ ਫਿਰ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਵਲੋਂ ਆਪਣਾ ਰੁਜ਼ਗਾਰ ਬਚਾਉਣ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਤੇ ਬਰਾਬਰ ਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਲਈ ਪਰਿਵਾਰਾਂ ਸਮੇਤ ਚੱਕਾ ਜਾਮ ਕੀਤਾ ਗਿਆ | ਅੱਜ ਦੇ ਧਰਨੇ ਦੌਰਾਨ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਕਈ ਜਥੇਬੰਦੀਆਂ ਨੇ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ | ਪਰ ਜਿਉਂ-ਜਿਉਂ ਸੰਘਰਸ਼ ਲੰਬਾ ਹੁੰਦਾ ਜਾ ਰਿਹਾ ਹੈ, ਤਿਉਂ-ਤਿਉਂ ਉਨ੍ਹਾਂ ਦਾ ਸੰਘਰਸ਼ ਸਿਰਫ਼ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਦੇ ਸਿਰ 'ਤੇ ਹੀ ਪੈਂਦਾ ਜਾ ਰਿਹਾ ਹੈ | ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੀ.ਆਰ.ਟੀ.ਸੀ. ਦੇ ਡਰਾਈਵਰ ਕੰਡਕਟਰ ਯੂਨੀਅਨ ਦੇ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਇੱਕਤਰਫ਼ਾ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ, ਜਦਕਿ ਟੋਲ ਪਲਾਜ਼ਿਆਂ 'ਤੇ ਲੰਘਣ ਵਾਲੇ ਵਹੀਕਲ ਅਕਸਰ ਹੀ ਤੈਸ਼ ਵਿਚ ਆ ਕੇ ਮੁਲਾਜ਼ਮਾਂ ਨਾਲ ਝਪਟਦੇ ਹਨ ਅਤੇ ਨਿਗੂਣੀ ਤਨਖ਼ਾਹ 'ਤੇ ਟੋਲ ਪਲਾਜ਼ਿਆਂ 'ਤੇ ਕੰਮ ਕਰ ਰਹੇ ਬੇਰੁਜ਼ਗਾਰ ਲੜਕੇ-ਲੜਕੀਆਂ ਕਦੇ ਵੀ ਬਰਾਬਰੀ ਦੀ ਲੜਾਈ ਨਹੀਂ ਲੜਦੇ, ਪਰ ਅਜੌੇਕੇ ਮਾਮਲੇ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ੋਰ ਲਾਉਣ 'ਤੇ ਵੀ ਪੁਲਿਸ ਪ੍ਰਸ਼ਾਸਨ ਨੇ ਸਿਰਫ਼ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦਾ ਪੱਖ ਪੂਰਿਆ ਹੈ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਵੀ ਨਹੀਂ ਕੀਤੀ | ਟੋਲ ਪਲਾਜ਼ੇ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਕੀਤੇ ਜਾ ਰਹੇ ਇਸ ਧੱਕੇ ਖ਼ਿਲਾਫ਼ ਹੋਰ ਵੱਧ ਗਿਣਤੀ ਵਿਚ ਭਲਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ਮਲਕੀਤ ਸਿੰਘ, ਕਾਕਾ ਸਿੰਘ, ਕਮਲ ਸਿੰਘ, ਅਮਨਦੀਪ ਸਿੰਘ, ਸੁਖਜੀਤ ਸਿੰਘ, ਗੱਗੂ ਸ਼ਰਮਾ, ਗਗਨਦੀਪ ਸਿੰਘ, ਸੋਨੀ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ | ਡੀ.ਐਸ.ਪੀ. ਰਵਿੰਦਰ ਸਿੰਘ ਤਪਾ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਤੁਹਾਡਾ ਮਸਲਾ ਸੋਮਵਾਰ ਤੱਕ ਹੱਲ ਕਰ ਦਿੱਤਾ ਜਾਵੇਗਾ, ਜਿਸ 'ਤੇ ਧਰਨਾਕਾਰੀਆਂ ਨੇ ਚੱਕਾ ਜਾਮ ਹਟਾ ਦਿੱਤਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਵੀ ਹਾਜ਼ਰ ਸਨ |

ਆਊਟਸੋਰਸਿੰਗ ਕਰਮਚਾਰੀਆਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ 'ਚ ਦਿੱਤਾ ਰੋਸ ਧਰਨਾ

ਬਰਨਲਾ, 4 ਅਗਸਤ (ਅਸ਼ੋਕ ਭਾਰਤੀ)-ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਆਊਟਸੋਰਸਿੰਗ ਕਰਮਚਾਰੀਆਂ ਦਾ ਰੁਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਦੀ ਅਗਵਾਈ ਰੋਸ ਧਰਨਾ ਦੇ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਨੇ ਪਟਵਾਰ ਸਰਕਲਾਂ ਦੇ ਪੁਨਰ ਗਠਨ ਸੰਬੰਧੀ ਪੰਜਾਬ ਸਰਕਾਰ ਦੇ ਪੱਤਰ ਦੀਆਂ ਸਾੜੀਆਂ ਕਾਪੀਆਂ

ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਦਾ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਤਾਲਮੇਲ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਕਾਨੂੰਗੋ ਤੇ ਪਟਵਾਰੀਆਂ ਵਲੋਂ ਪੰਜਾਬ ਸਰਕਾਰ ਵਲੋਂ ਪਟਵਾਰੀ ਦੀਆਂ ਅਸਾਮੀਆਂ ਘਟਾਏ ਜਾਣ ਦੇ ...

ਪੂਰੀ ਖ਼ਬਰ »

ਵਿਅਕਤੀ ਨੂੰ ਕਾਬੂ ਕਰ ਕੇ ਚੋਰੀ ਦਾ ਮੋਟਰਾਸਾਈਕਲ ਕੀਤਾ ਬਰਾਮਦ

ਭਦੌੜ, 4 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਇਕ ਵਿਅਕਤੀ ਨੂੰ ਕਾਬੂ ਕਰ ਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਥਾਣਾ ਮੁਖੀ ਬਲਤੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪਾਰਕ 'ਚ ਸੈਰ ਕਰਨ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਬਰਨਾਲਾ, 4 ਅਗਸਤ (ਨਰਿੰਦਰ ਅਰੋੜਾ)-ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸੈਰ ਕਰਨ ਗਏ ਵਿਅਕਤੀ ਦਾ ਬਾਹਰੋਂ ਕੋਈ ਨਾਮਾਲੂਮ ਵਿਅਕਤੀ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ | ਜਾਣਕਾਰੀ ਦਿੰਦਿਆਂ ਮੋਟਰਸਾਈਕਲ ਮਾਲਕ ਅਮਰਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਰਨਾਲਾ ਨੇ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਬਰਨਾਲਾ, 4 ਅਗਸਤ (ਰਾਜ ਪਨੇਸਰ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 300 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੇਜਰ ਸਿੰਘ ਪੱੁਤਰ ਰਾਜੂ ...

ਪੂਰੀ ਖ਼ਬਰ »

'ਸਿੰਗਲ ਯੂਜ਼ ਪਲਾਸਟਿਕ' ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ 1 ਜੁਲਾਈ ਤੋਂ 'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ 'ਤੇ ਸਖ਼ਤੀ ਨਾਲ ਰੋਕ ਲਗਾਈ ਗਈ ਹੈ, ਜਿਸ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 5 ਅਗਸਤ ਨੂੰ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀਆਂ ਅਸਾਮੀਆਂ ਪੂਰੀਆਂ ਕਰਨ ਲਈ ਲੋਕਾਂ ਦਿੱਤਾ ਧਰਨਾ

ਭਦੌੜ, 4 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਆਮ ਆਦਮੀ ਦੀ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਸਭ ਸੱਤਾ ਦੇ ਨਸ਼ੇ ਵਿਚ ਲੋਕਾਂ ਨਾਲ ਕੀਤੇ ਗਏ ਵਾਅਦੇ ਭੁੱਲ ਗਏ ਹਨ | ਅੱਜ ਲੋਕਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ਜਾਮ ਕਰਨੀਆਂ ਲੈ ਰਹੀਆਂ ...

ਪੂਰੀ ਖ਼ਬਰ »

ਬਾਬਾ ਖਵਾਜਾ ਪੀਰ ਮੰਦਰ ਕਮੇਟੀ ਵਲੋਂ 7ਵਾਂ ਮੂਰਤੀ ਸਥਾਪਨਾ ਦਿਵਸ 7 ਨੂੰ

ਤਪਾ ਮੰਡੀ, 4 ਅਗਸਤ (ਵਿਜੇ ਸ਼ਰਮਾ)-ਸਥਾਨਕ ਬਾਬਾ ਖ਼ਵਾਜਾ ਪੀਰ ਮੰਦਿਰ ਅਤੇ ਬਾਬਾ ਮੋਤੀ ਰਾਮ ਮਹਿਰਾ ਕਮੇਟੀ ਵਲੋਂ 7ਵਾਂ ਮੂਰਤੀ ਸਥਾਪਨਾ ਦਿਵਸ 7 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੇਮ ਕੁਮਾਰ ਹਲਵਾਈ ਅਤੇ ਗੁਰਮੇਲ ਸਿੰਘ ਗੇਲਾ ਨੇ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਰੀਰਕ ਤੰਦਰੁਸਤੀ ਤੇ ਕੈਂਸਰ ਪ੍ਰਤੀ ਜਾਗਰੂਕਤਾ ਇਜਲਾਸ ਹੋਇਆ

ਭਦੌੜ, 4 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ ਰਣਪ੍ਰੀਤ ਸਿੰਘ ਦੀ ਅਗਵਾਈ 'ਚ ਵਿਦਿਆਰਥੀਆਂ ਅੰਦਰ ਸਰੀਰਕ ਤੰਦਰੁਸਤੀ ਅਤੇ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਇਜਲਾਸ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਵਾਈ.ਐੱਸ. ਜੈਨ-ਨੈਕਸਟ ਸਕੂਲ ਬਰਨਾਲਾ ਵਿਖੇ ਦੰਦਾਂ ਦਾ ਚੈਕਅਪ ਕੈਂਪ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ. ਜੈਨ-ਨੈਕਸਟ ਸਕੂਲ ਬਰਨਾਲਾ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਦੰਦਾਂ ਦੇ ਮਾਹਰ ਡਾ: ਜਿੰਮੀ ਕਾਂਸਲ, ਸੋਨਾਲੀ ਗੁਪਤਾ ਅਤੇ ਡਾ: ਅਪਰਨਾ ਨੇ ਪਲੇਅ-ਵੇਅ ਤੇ ਦੂਜੀ ਕਲਾਸ ਦੇ ਬੱਚਿਆਂ ਦੇ ਦੰਦਾਂ ਦਾ ...

ਪੂਰੀ ਖ਼ਬਰ »

ਐਸ.ਡੀ.ਐਮ. ਤਪਾ ਵਲੋਂ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ)-ਐਸ.ਡੀ.ਐਮ. ਤਪਾ ਗੋਪਾਲ ਸਿੰਘ ਵਲੋਂ ਬਾਹਰਲੀ ਅਨਾਜ ਮੰਡੀ 'ਚ ਸਥਿਤ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ | ਜਿੱਥੇ ਉਨ੍ਹਾਂ ਆਪਣੇ ਕੰਮਾਂ ਸਬੰਧੀ ਆਏ ਲੋਕਾਂ ਨਾਲ ਗੱਲਬਾਤ ਕਰਨ ਉਪਰੰਤ ਸੇਵਾ ਕੇਂਦਰ ਦੇ ਪ੍ਰਬੰਧਕਾਂ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਕਿਸੇ ਸਮੇਂ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ, ਅਧਿਕਾਰੀ ਬੇਖ਼ਬਰ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ)-ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਤਾਦਾਦ ਦਿਨ ਬ ਦਿਨ ਵਧਦੀ ਜਾ ਰਹੀ ਹੈ, ਜਿਨ੍ਹਾਂ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ, ਪ੍ਰੰਤੂ ਸੂਬਾ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ | ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸੰਘੇੜਾ ਕਾਲਜ ਸਨਮਾਨਿਤ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਲ 2021-22 ਦਾ ਜ਼ੋਨ ਯੂਥ ਫੈਸਟੀਵਲ ਕਰਵਾਇਆ ਗਿਆ ਸੀ | ਜਿਸ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ...

ਪੂਰੀ ਖ਼ਬਰ »

ਬਰਨਾਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ...

ਪੂਰੀ ਖ਼ਬਰ »

ਕੌਮੀ ਵਜ਼ੀਫ਼ਾ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਮਿਡਲ ਸਕੂਲ ਗੁੰਮਟੀ ਦੇ ਵਿਦਿਆਰਥੀਆਂ ਦਾ ਸਨਮਾਨ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਸਰਕਾਰੀ ਮਿਡਲ ਸਕੂਲ ਗੁੰਮਟੀ (ਬਰਨਾਲਾ) ਦੇ ਵਿਦਿਆਰਥੀ ਮਨਪ੍ਰੀਤ ਸਿੰਘ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੈਸ਼ਨ 2021-22 ਦੀ ਮਿਡਲ ਪ੍ਰੀਖਿਆ ਵਿਚੋਂ ਸੂਬੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਸਕੂਲ ਦੇ 9 ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ 'ਚ ਤਗਮੇ ਜਿੱਤੇ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਮੋਗਾ ਜ਼ੋਨ ਦੇ ਸਕੇਟਿੰਗ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਦੇ ਡਾਇਰੈਕਟਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਹੀ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਭਦੌੜ, 4 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਤੀਆਂ ਦਾ ਤਿਹਾਉਰ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਅਤੇ ਵਾਈਸ ਪਿ੍ੰਸੀਪਲ ਮੀਨਾ ਜੈਨ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

'ਆਪ' ਸਰਕਾਰ ਸਿਮਰਨਜੀਤ ਸਿੰਘ ਮਾਨ ਦੇ ਸਾਫ਼ ਸੁਥਰੇ ਅਕਸ ਨੂੰ ਢਾਅ ਲਾਉਣ ਲਈ ਹਰ ਹਰਬਾ ਵਰਤ ਰਹੀ ਹੈ-ਭਾਈ ਕੱਟੂ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਵੱਧ ਰਹੀ ਲੋਕ ਪ੍ਰੀਅਤਾ ਤੋਂ ਡਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਿਮਰਨਜੀਤ ਸਿੰਘ ਮਾਨ ਦੇ ਖ਼ਿਲਾਫ਼ ਅਪਮਾਨ-ਜਨਕ ਟਿੱਪਣੀਆਂ, ਘਟੀਆ ਬਗੈਰ ਤੱਥਾਂ ਤੋਂ ਦੂਸ਼ਣਬਾਜ਼ੀ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 4 ਅਗਸਤ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਵਲੋਂ ਤੀਆਂ ਤੇ ...

ਪੂਰੀ ਖ਼ਬਰ »

ਪਿ੍ੰ. ਭੁਪਿੰਦਰ ਸਿੰਘ ਢਿੱਲੋਂ ਦਾ ਕੈਨੇਡਾ ਤੋਂ ਪਰਤਣ 'ਤੇ ਸਟਾਫ਼ ਨੇ ਨਿੱਘਾ ਸਵਾਗਤ ਕੀਤਾ

ਭਦੌੜ, 4 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿੱਖਿਆ ਸ਼ਾਸਤਰੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੇ ਦੋ ਮਹੀਨਿਆਂ ਦੇ ਕੈਨੇਡਾ ਦੌਰੇ ਤੋਂ ਵਾਪਸ ਪਰਤਣ 'ਤੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਕੂਲ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਨੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਹੇਠ ਬਰਨਾਲਾ ਜ਼ਿਲੇ੍ਹ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਨਜ਼ਦੀਕ ਇਕੱਠੇ ਹੋ ਕੇ ਤੀਸਤਾ ਸੀਤਲਵੱਢ ਦੀ ਰਿਹਾਈ ਅਤੇ ਹਿਮਾਂਸ਼ੂ ਨੂੰ ਕੀਤੇ ਜੁਰਮਾਨੇ ਨੂੰ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਸਮਾਗਮ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਪਿ੍ੰ. ਵਰਸਾ ਸਚਦੇਵਾ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀਰ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ 'ਵਰਸਿਟੀ ਲੁਧਿਆਣਾ ਵਲੋਂ ਕੁਦਰਤੀ ਖੇਤੀ ਨੂੰ ਪ੍ਰਫੁੱਲਿਤ ਲਈ ਕੈਂਪ

ਸ਼ਹਿਣਾ, 4 ਅਗਸਤ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਆਰ.ਜੀ. ਸ਼ੈੱਲ ਵਲੋਂ ਪਰਾਨਾ ਨਾਮ ਦੇ ਚਲਾ ਰਹੇ ਪੋ੍ਰਜੈਕਟ ਵਾਲੀ ਸੰਸਥਾ ਟੀ.ਐਨ. ਸੀ ਸੰਸਥਾ ਵਲੋਂ ਕਿਸਾਨਾਂ ਨੂੰ ਕੁਦਰਤੀ ਸਾਧਨਾ ਨੂੰ ਬਚਾਉਣ ਅਤੇ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਰਹੇਗਾ-ਦਰਸ਼ਨ ਸਿੰਘ ਮੰਡੇਰ

ਸ਼ਹਿਣਾ, 4 ਅਗਸਤ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿਚ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਾਏ ਗਏ ਮੋਰਚੇ ਨੂੰ ਲਗਾਤਾਰ ਜਾਰੀ ਰੱਖਿਆ ਜਾ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਇਕ ਸਾਲ ਬਾਅਦ ਬਿਜਲੀ ਦੇ ਬਕਾਏ ਸਬੰਧੀ ਨੋਟਿਸ ਭੇਜੇ ਜਾਣ ਦਾ ਵਿਰੋਧ

ਹੰਡਿਆਇਆ, 4 ਅਗਸਤ (ਗੁਰਜੀਤ ਸਿੰਘ ਖੱੁਡੀ)-ਇਕ ਪਾਸੇ ਸਮੇਂ-ਸਮੇਂ ਦੀਆਂ ਸਰਕਾਰਾਂ ਜਨਤਾ ਨੂੰ ਬਿਜਲੀ ਮੁਫ਼ਤ ਦੇ ਰਹੀਆਂ ਹਨ ਅਤੇ ਦੂਜੇ ਪਾਸੇ ਸਨਅਤਕਾਰਾਂ ਨੂੰ ਹੋਰ ਬਿੱਲ ਭਰਨ ਸਬੰਧੀ ਨੋਟਿਸ ਦਿੱਤੇ ਜਾ ਰਹੇ ਹਨ | ਕਸਬਾ ਹੰਡਿਆਇਆ ਦ ਸਟੈਂਡਰਡ ਚੌਕ ਸਨਅਤੀ ਅਦਾਰਿਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਦੇ ਖਿਡਾਰੀਆਂ ਨੇ ਸਕੇਟਿੰਗ ਖੇਡ ਮੁਕਾਬਲੇ 'ਚ ਜ਼ੋਨ 'ਚ ਕੀਤੀ ਜਿੱਤ ਪ੍ਰਾਪਤ

ਰੂੜੇਕੇ ਕਲਾਂ, 4 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖਾੋ ਕਲਾਂ ਦੇ ਖਿਡਾਰੀਆਂ ਨੇ ਸੀ.ਆਈ.ਐਸ.ਸੀ.ਈ ਬੋਰਡ ਵਲੋਂ ਮੋਗਾ ਜ਼ੋਨ ਦੇ ਕਰਵਾਏ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਮਾ: ਦਰਸ਼ਨ ਸਿੰਘ, ਜ: ਸਕੱਤਰ ਸੁਰਿੰਦਰ ਕੁਮਾਰ, ਖ਼ਜ਼ਾਨਚੀ ...

ਪੂਰੀ ਖ਼ਬਰ »

ਮਾਂ-ਧੀ ਖ਼ਿਲਾਫ਼ ਠੱਗੀ ਦਾ ਮੁਕੱਦਮਾ ਦਰਜ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਵਿਆਹ ਉਪਰੰਤ ਵਿਦੇਸ਼ ਨਾ ਲਿਜਾ ਸਕਣ ਵਾਲੀ ਲੜਕੀ ਅਤੇ ਉਸ ਦੀ ਮਾਂ ਖਿਲਾਫ਼ ਥਾਣਾ ਸਦਰ ਸੰਗਰੂਰ ਪੁਲਿਸ ਵਲੋਂ ਠੱਗੀ ਦਾ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਸੰਗਰੂਰ ਵਿਖੇ ...

ਪੂਰੀ ਖ਼ਬਰ »

ਫਾਊਾਡੇਸ਼ਨ ਨੇ ਸੁਧਾ ਗਰਗ ਨੂੰ ਬਣਾਇਆ ਪੰਜਾਬ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਰੁਪਿੰਦਰ ਸਿੰਘ ਸੱਗੂ)-ਚਿਲਡਰਨ ਮੁਸਕਾਨ ਫਾੳਾੂਡੇਸ਼ਨ ਐਨ.ਜੀ.ਓ. ਦੀ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐਨ.ਜੀ.ਓ. ਦੀ ਚੇਅਰਪਰਸਨ ਰਿਤੂ ਗਰਗ ਨੇ ਦੱਸਿਆ ਕਿ ਸਾਡੇ ਐਨ.ਜੀ.ਓ. ਦੀ ਤਰਫ਼ੋਂ ਸਾਡੇ ਟੀਚਾ ਨੂੰ ਅੱਗੇ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਛੁਡਾਉਣ ਦੀ ਮੁਹਿੰਮ ਸਿਰਫ਼ ਡਰਾਮੇਬਾਜ਼ੀ-ਪਰਮਿੰਦਰ ਸਿੰਘ ਢੀਂਡਸਾ

ਮੂਣਕ, 4 ਅਗਸਤ (ਸਿੰਗਲਾ, ਭਾਰਦਵਾਜ, ਧਾਲੀਵਾਲ)-ਪੰਜਾਬ ਸਰਕਾਰ ਵਲੋਂ ਜੋ ਪੰਚਾਇਤੀ ਜ਼ਮੀਨਾਂ ਛੁਡਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਉਹ ਸਾਰੀ ਡਰਾਮੇਬਾਜ਼ੀ ਹੈ ਜੇਕਰ ਇਸ ਸਕੀਮ ਅਧੀਨ ਜ਼ਮੀਨ ਛੁਡਵਾਉਣੀ ਹੈ ਤਾਂ ਉਹ ਆਪਣੇ ਰਾਜ ਸਭਾ ਮੈਂਬਰ ਤੋਂ ਸ਼ੁਰੂਆਤ ਕਰਨ ਅਤੇ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਪ੍ਰਧਾਨ ਘਰਾਚੋਂ ਨੇ ਲਿਆ ਮੁਹੱਲਾ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਆਜ਼ਾਦੀ ਦੇ 75 ਦਿਹਾੜੇ ਮੌਕੇ ਪੰਜਾਬ ਵਿਚ ਸ਼ੁਰੂ ਹੋਣ ਜਾ ਰਹੇ 75 ਮੁਹੱਲਾ ਕਲੀਨਿਕਾਂ ਦੇ ਸੰਬੰਧ ਵਿਚ ਅੱਜ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਨੇ ਸੰਗਰੂਰ ਵਿਚਲੇ ਮੁਹੱਲਾ ਕਲੀਨਿਕਾਂ ਦੀਆਂ ਤਿਆਰੀ ਦਾ ਜਾਇਜ਼ਾ ...

ਪੂਰੀ ਖ਼ਬਰ »

ਡੀ.ਟੀ.ਐਫ. ਦਾ ਸੂਬਾਈ ਰੋਸ ਧਰਨਾ 7 ਨੂੰ ਸੰਗਰੂਰ ਵਿਖੇ

ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)-ਡੀ.ਟੀ.ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਹੇਠ ਸੰਗਰੂਰ ਵਿਖੇ 7 ਅਗਸਤ ਦੇ ਸੂਬਾਈ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸੰਗਰੂਰ ਵਿਖੇ ਕੀਤੀ ਗਈ ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

-ਮਾਮਲਾ ਗੁਰਦੁਆਰਾ ਸਾਹਿਬ ਲਈ ਜਗ੍ਹਾ ਲੈਣ ਲਈ ਦਿੱਤੇ ਪੈਸਿਆਂ ਦਾ-

ਸੰਗਰੂਰ-ਦਿੜ੍ਹਬਾ ਰੋਡ 'ਤੇ ਲਗਾਇਆ ਧਰਨਾ

ਸੂਲਰ ਘਰਾਟ, 4 ਅਗਸਤ (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਵਿਖੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬ ਲਈ ਜਗ੍ਹਾ ਲੈਣ ਲਈ ਦਿੱਤੇ ਪੈਸਿਆਂ ਨੂੰ ਵਾਪਸ ਲੈਣ ਨੂੰ ਲੈ ਕੇ ਸੰਗਰੂਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਘਰੋਂ ਭਜਾ ਕੇ ਲੈਣ ਜਾਣ ਦੇ ਦੋਸ਼ਾਂ 'ਚ 20 ਸਾਲ ਕੈਦ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਗਿਰੀਸ਼ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚ ਇਕ ਨੌਜਵਾਨ ਨੂੰ 20 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਅਮਰਗੜ੍ਹ ਵਿਖੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸੌਂਪੀਆਂ ਦੋ ਹੋਰ ਫਾਇਰ ਬਿ੍ਗੇਡ ਗੱਡੀਆਂ

ਮਲੇਰਕੋਟਲਾ, 4 ਅਗਸਤ (ਕੁਠਾਲਾ, ਪਾਰਸ ਜੈਨ, ਹਨੀਫ਼ ਥਿੰਦ)-ਪੰਜਾਬ ਦੀ ਖੰਨਾ ਤੋਂ ਬਾਅਦ ਸਭ ਤੋਂ ਵੱਡੀ ਨਗਰ ਕੌਂਸਲ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਹੋਰ ਫਾਇਰ ਬਿ੍ਗੇਡ ਗੱਡੀਆਂ ਅਲਾਟ ਕਰਕੇ ਜ਼ਿਲ੍ਹਾ ਮਲੇਰਕੋਟਲਾ ਦੇ ਦੋ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹਾ ਗੰਦਾ ਪਾਣੀ ਲੋਕਾਂ ਤੇ ਸਕੂਲੀ ਬੱਚਿਆਂ ਲਈ ਬਣਿਆ ਮੁਸੀਬਤ

ਸ਼ੇਰਪੁਰ, 4 ਅਗਸਤ (ਦਰਸ਼ਨ ਸਿੰਘ ਖੇੜੀ)-ਇਥੋਂ ਨੇੜਲੇ ਪਿੰਡ ਕਾਲਾਬੂਲਾ ਦੀ ਦਲਿਤ ਮੁਹੱਲੇ ਦੀ ਫਿਰਨੀ ਅਤੇ ਨਾਲੀਆਂ ਗਲੀਆਂ ਦਾ ਗੋਡੇ-ਗੋਡੇ ਪਾਣੀ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਡੀ ਮੁਸੀਬਤ ਬਣ ਗਿਆ ਹੈ | ਪਿਛਲੇ 10 ਸਾਲਾਂ ਤੋਂ ਇਸ ਸੜਕ 'ਤੇ ਖੜੇ੍ਹ ਗੰਦੇ ...

ਪੂਰੀ ਖ਼ਬਰ »

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਮਨਾਇਆ ਸ਼ਹੀਦੀ ਦਿਵਸ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਭੁੱਲਰ, ਧਾਲੀਵਾਲ) - ਗ਼ਦਰੀ ਸਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸ਼ਹੀਦ ਦਾ ਸ਼ਹੀਦੀ ਦਿਵਸ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ | ਮੰਚ ਦੇ ਆਗਚਾਂ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਸ਼ਹਿਰ 'ਚੋਂ ਹਟਵਾਏ ਨਾਜਾਇਜ਼ ਕਬਜ਼ੇ, ਲੋਕਾਂ ਨੇ ਕੀਤੀ ਸ਼ਲਾਘਾ

ਧੂਰੀ, 4 ਅਗਸਤ (ਸੰਜੇ ਲਹਿਰੀ)-ਬੀਤੀ ਸ਼ਾਮ ਥਾਣਾ ਸਿਟੀ ਧੂਰੀ ਦੇ ਮੁਖੀ ਸ੍ਰੀ ਹਰਜਿੰਦਰ ਸਿੰਘ ਢਿੱਲੋਂ ਨੇ ਟ੍ਰੈਫਿਕ ਪੁਲਿਸ ਦੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਰੇਹੜੀਆਂ ਅਤੇ ਫੜੀਆਂ ਵਾਲਿਆਂ ਨੂੰ ਸੜਕਾਂ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਉਣ ਲਈ ਚੇਤਾਵਨੀ ...

ਪੂਰੀ ਖ਼ਬਰ »

ਬਲੈਸਿੰਗ ਆਈਲੈਟਸ ਸੈਂਟਰ ਦੇ ਵਿਦਿਆਰਥੀ ਨੇ ਪੀ.ਟੀ.ਈ 'ਚ ਪ੍ਰਾਪਤ ਕੀਤੇ 6.5 ਬੈਂਡ

ਤਪਾ ਮੰਡੀ, 4 ਅਗਸਤ (ਵਿਜੇ ਸ਼ਰਮਾ)-ਸ਼ਹਿਰ ਦੀ ਨਾਮਵਰ ਮੋਹਰੀ ਸੰਸਥਾ ਬਲੈਸਿੰਗ ਇੰਗਲਿਸ਼ ਇੰਸੀਟਿਊਟ ਨੂੰ ਆਈਲੈਟਸ ਅਤੇ ਪੀ.ਟੀ.ਈ ਵਿਚੋਂ ਆ ਰਹੇ ਚੰਗੇ ਨਤੀਜਿਆਂ ਕਰ ਕੇ ਹੀ ਇਲਾਕੇ 'ਚ ਜਾਣਿਆ ਜਾਂਦਾ ਹੈ | ਜਿਸ ਦੇ ਚਲਦਿਆਂ ਸੰਸਥਾ ਦੇ ਵਿਦਿਆਰਥੀ ਕੋਮਲਪ੍ਰੀਤ ਸਿੰਘ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ 7 ਨੂੰ ਜਲੰਧਰ ਕਨਵੈਨਸ਼ਨ ਵਿਚ ਕੀਤੀ ਜਾਵੇਗੀ ਸ਼ਮੂਲੀਅਤ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੂਬਾ ਕਮੇਟੀ ਦੀ ਕੀਤੀ ਆਨਲਾਈਨ ਮੀਟਿੰਗ ਵਿਚ ਅਹਿਮ ਏਜੰਡੇ ਵਿਚਾਰੇ ਗਏ | ਜਿਸ ਵਿਚ ਪ੍ਰਮੁੱਖ ਤੌਰ 'ਤੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 7 ਅਗਸਤ ਨੂੰ ਦੇਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਰਾਜ ਨੇ ਜ਼ਿਲ੍ਹਾ ਪੱਧਰੀ ਲੇਖ ਅਤੇ ਸਕਿੱਟ ਮੁਕਾਬਲੇ 'ਚ ਤੀਜਾ ਸਥਾਨ ਲਿਆ

ਤਪਾ ਮੰਡੀ, 4 ਅਗਸਤ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ ਅਤੇ ਸਕਿੱਟ ਮੁਕਾਬਲੇ ਵਿਚੋਂ ਸਰਕਾਰੀ ਹਾਈ ਸਕੂਲ ਦਰਾਜ ਨੇ ਤੀਸਰਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਸਬੰਧੀ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ)-ਸਬ-ਡਵੀਜ਼ਨ ਪੱਧਰ 'ਤੇ ਇਸ ਵਾਰ ਆਜ਼ਾਦੀ ਦਿਹਾੜਾ ਤਪਾ ਤਾਜੋ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਐਸ.ਡੀ.ਐਮ ਤਪਾ ਗੋਪਾਲ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਸੰਬੰਧਿਤ ਅਧਿਕਾਰੀਆਂ ਨਾਲ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX