ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਪਹਿਲਾ ਸਫ਼ਾ

ਜਗਦੀਪ ਧਨਖੜ ਹੋਣਗੇ ਭਾਰਤ ਦੇ 14ਵੇਂ ਉਪ-ਰਾਸ਼ਟਰਪਤੀ

ਨਵੀਂ ਦਿੱਲੀ, 6 ਅਗਸਤ (ਉਪਮਾ ਡਾਗਾ ਪਾਰਥ)-ਐਨ. ਡੀ. ਏ. ਦੇ ਉਮੀਦਵਾਰ ਜਗਦੀਪ ਧਨਖੜ ਦੇਸ਼ ਦੇ 14ਵੇਂ ਉਪ-ਰਾਸ਼ਟਰਪਤੀ ਹੋਣਗੇ | ਸਨਿਚਰਵਾਰ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਹੋਈ ਵੋਟਿੰਗ 'ਚ 725 (ਭਾਵ ਕੁੱਲ 93 ਫ਼ੀਸਦੀ) ਸੰਸਦ ਮੈਂਬਰਾਂ ਨੇ ਵੋਟਿੰਗ ਕੀਤੀ, ਜਿਸ 'ਚੋਂ ਧਨਖੜ ਨੂੰ 528 ਵੋਟਾਂ ਅਤੇ ਯੂ. ਪੀ. ਏ. ਦੀ ਉਮੀਦਵਾਰ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ, ਜਦਕਿ 15 ਵੋਟਾਂ ਰੱਦ ਹੋ ਗਈਆਂ | ਉਪ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੀ, ਜਿਸ ਦੀ ਸ਼ਾਮ 6 ਵਜੇ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਤਕਰੀਬਨ ਇਕ ਘੰਟੇ ਬਾਅਦ ਨਤੀਜੇ ਐਲਾਨਦਿਆਂ ਜਗਦੀਪ ਧਨਖੜ ਨੂੰ ਜੇਤੂ ਐਲਾਨਿਆ ਗਿਆ | ਇਨ੍ਹਾਂ ਚੋਣਾਂ 'ਚ 55 ਸੰਸਦ ਮੈਂਬਰ ਗ਼ੈਰ ਹਾਜ਼ਰ ਰਹੇ, ਜਿਨ੍ਹਾਂ 'ਚ 34 ਤਿ੍ਣਮੂਲ ਕਾਂਗਰਸ, ਭਾਜਪਾ, ਸਮਾਜਵਾਦੀ ਪਾਰਟੀ ਅਤੇ ਸ਼ਿਵਸੈਨਾ 2-2 ਤੇ ਬਹੁਜਨ ਸਮਾਜਵਾਦੀ ਪਾਰਟੀ ਦਾ ਸੰਸਦ ਮੈਂਬਰ ਸ਼ਾਮਿਲ ਹੈ | ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਟੀ. ਐਮ. ਸੀ. ਨੇ ਪਹਿਲਾਂ ਹੀ ਉਪ ਰਾਸ਼ਟਰਪਤੀ ਦੀਆਂ ਚੋਣਾਂ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਸੀ, ਪਰ ਟੀ. ਐਮ. ਸੀ. ਦੇ ਦੋ ਸੰਸਦ ਮੈਂਬਰਾਂ-ਜਿਨ੍ਹਾਂ 'ਚ ਸੁਭੇਂਦੂ ਅਧਿਕਾਰੀ ਦੇ ਪਿਤਾ ਸ਼ਿਸ਼ਿਰ ਅਧਿਕਾਰੀ ਅਤੇ ਦਿਵਯੇਂਦੁ ਅਧਿਕਾਰੀ ਨੇ ਕਰਾਸ ਵੋਟਿੰਗ ਕਰਦਿਆਂ ਧਨਖੜ ਦੇ ਹੱਕ 'ਚ ਵੋਟ ਪਾਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਵੋਟਿੰਗ ਕਰਨ ਵਾਲੇ ਸੰਸਦ ਮੈਂਬਰਾਂ 'ਚ ਸ਼ਾਮਿਲ ਸਨ | ਉਨ੍ਹਾਂ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਵੀ ਸਵੇਰੇ ਹੀ ਵੋਟ ਪਾਈ | ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀਲ੍ਹ ਚੇਅਰ 'ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ | ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਉਨ੍ਹਾਂ ਰਾਸ਼ਟਰਪਤੀ ਚੋਣਾਂ ਸਮੇਂ ਵੀ ਵੀਲ੍ਹ ਚੇਅਰ 'ਤੇ ਹੀ ਸੰਸਦ ਭਵਨ ਪਹੁੰਚ ਕੇ ਵੋਟ ਪਾਈ ਸੀ | ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਦੁਪਹਿਰ ਨੂੰ ਵੋਟ ਪਾਈ | ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ, ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਆਗੂਆਂ ਨੇ ਆਪਣੇ ਵੋਟਿੰਗ ਦੇ ਹੱਕ ਦਾ ਇਸਤੇਮਾਲ ਕੀਤਾ |
ਸੰਨੀ ਦਿਓਲ ਨੇ ਨਹੀਂ ਪਾਈ ਵੋਟ
ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਵੋਟ ਨਹੀਂ ਪਾਈ | ਇਸ ਤੋਂ ਪਹਿਲਾਂ ਵੀ ਸੰਨੀ ਦਿਓਲ ਨੇ ਰਾਸ਼ਟਰਪਤੀ ਚੋਣਾਂ ਦੇ ਸਮੇਂ ਵੀ ਵੋਟ ਨਹੀਂ ਪਾਈ ਸੀ | ਹਲਕਿਆਂ ਮੁਤਾਬਿਕ ਇਸ ਵਾਰ ਉਨ੍ਹਾਂ ਨੇ ਸਿਹਤ ਕਾਰਨਾਂ ਕਾਰਨ ਵੋਟਿੰਗ 'ਚ ਹਿੱਸਾ ਨਹੀਂ ਲਿਆ | ਭਾਜਪਾ ਦੇ ਦੂਜੇ ਗ਼ੈਰ-ਹਾਜ਼ਰ ਸੰਸਦ ਮੈਂਬਰ ਸੰਜੈ ਧੋਤਰੇ ਸਨ, ਉਨ੍ਹਾਂ ਨੇ ਸਿਹਤ ਕਾਰਨਾਂ ਨੂੰ ਹੀ ਵੋਟਿੰਗ 'ਚ ਸ਼ਾਮਿਲ ਨਾ ਹੋਣ ਦਾ ਕਾਰਨ ਦੱਸਿਆ |
ਕਿਸਾਨ ਦੇ ਪੁੱਤ ਦਾ ਉਪ ਰਾਸ਼ਟਰਪਤੀ ਬਣਨਾ ਦੇਸ਼ ਲਈ ਮਾਣ-ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਨਖੜ ਦੀ ਜਿੱਤ ਦਾ ਐਲਾਨ ਹੋਣ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਦੇ ਪੁੱਤ ਦਾ ਉਪ ਰਾਸ਼ਟਰਪਤੀ ਬਣਨਾ ਦੇਸ਼ ਲਈ ਮਾਣ ਵਾਲੀ ਗੱਲ ਹੈ | ਮੋਦੀ ਤੋਂ ਇਲਾਵਾ ਭਾਜਪਾ ਪ੍ਰ੍ਰਧਾਨ ਜੇ. ਪੀ. ਨੱਢਾ ਨੇ ਵੀ ਧਨਖੜ ਨੂੰ ਮੁਬਾਰਕਬਾਦ ਦਿੱਤੀ | ਜ਼ਿਕਰਯੋਗ ਹੈ ਕਿ ਧਨਖੜ ਨੂੰ ਕਈ ਗ਼ੈਰ ਐਨ. ਡੀ. ਏ. ਪਾਰਟੀਆਂ ਜਿਨ੍ਹਾਂ 'ਚ ਬੀ. ਜੇ. ਡੀ., ਵਾਈ. ਐਸ. ਆਰ, ਕਾਂਗਰਸ, ਬਸਪਾ, ਟੀ. ਡੀ. ਪੀ., ਝਾਰਖੰਡ ਮੁਕਤੀ ਮੋਰਚਾ ਅਤੇ ਸ਼ਿਵਸੈਨਾ ਏਕਨਾਥ ਸ਼ਿੰਦੇ ਧੜੇ ਦਾ ਸਮਰਥਨ ਹਾਸਲ ਸੀ | ਜਦਕਿ ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਕਾਂਗਰਸ, ਡੀ. ਐਮ. ਕੇ., ਆਰ. ਜੇ. ਡੀ., ਐਨ. ਸੀ. ਪੀ., ਸਮਾਜਵਾਦੀ ਪਾਰਟੀ, ਝਾਰਖੰਡ ਮੁਕਤੀ ਮੋਰਚਾ, ਟੀ. ਆਰ. ਐਸ., ਆਮ ਆਦਮੀ ਪਾਰਟੀ ਅਤੇ ਸ਼ਿਵਸੈਨਾ ਦੇ ਊਧਵ ਧੜੇ ਦੇ ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਸੀ | ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ | ਜਗਦੀਪ ਧਨਖੜ 11 ਅਗਸਤ ਨੂੰ ਨਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ |
ਧਨਖੜ ਦੇ ਅਨੁਭਵ ਦਾ ਦੇਸ਼ ਨੂੰ ਲਾਭ ਹੋਵੇਗਾ-ਰਾਸ਼ਟਰਪਤੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜਗਦੀਪ ਧਨਖੜ ਨੂੰ ਦੇਸ਼ ਦਾ ਅਗਲਾ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਜਨਤਕ ਜੀਵਨ 'ਚ ਉਨ੍ਹਾਂ ਦੇ ਵਿਸ਼ਾਲ ਅਨੁਭਵ ਦਾ ਦੇਸ਼ ਨੂੰ ਲਾਭ ਹੋਵੇਗਾ | ਰਾਸ਼ਟਰਪਤੀ ਮੁਰਮੂ ਨੇ ਟਵੀਟ ਕੀਤਾ, 'ਭਾਰਤ ਦੇ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਜਗਦੀਪ ਧਨਖੜ ਨੂੰ ਵਧਾਈ | ਜਨਤਕ ਜੀਵਨ ਦੇ ਉਨ੍ਹਾਂ ਦੇ ਲੰਮੇ ਅਤੇ ਵਿਸ਼ਾਲ ਅਨੁਭਵ ਨਾਲ ਦੇਸ਼ ਨੂੰ ਲਾਭ ਹੋਵੇਗਾ | ਉਨ੍ਹਾਂ ਦੇ ਸਾਰਥਕ ਅਤੇ ਸਫ਼ਲ ਕਾਰਜਕਾਲ ਲਈ ਮੇਰੀ ਸ਼ੁੱਭਕਾਮਨਾਵਾਂ' |
ਧਨਖੜ ਦੀ ਕਾਨੂੰਨੀ ਮੁਹਾਰਤ ਨਾਲ ਦੇਸ਼ ਨੂੰ ਹੋਵੇਗਾ ਫਾਇਦਾ-ਨਾਇਡੂ
ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਉਪ ਰਾਸ਼ਟਰਪਤੀ ਦੀ ਚੋਣ ਜਿੱਤੇ ਜਗਦੀਪ ਧਨਖੜ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਧਨਖੜ ਦੇ ਅਨੁਭਵ ਅਤੇ ਕਾਨੂੰਨੀ ਮੁਹਾਰਤ ਦਾ ਦੇਸ਼ ਨੂੰ ਲਾਭ ਹੋਵੇਗਾ | ਉਪ ਰਾਸ਼ਟਰਪਤੀ ਸਕੱਤਰੇਤ ਨੇ ਨਾਇਡੂ ਦੇ ਹਵਾਲੇ ਨਾਲ ਟਵੀਟ ਕੀਤਾ, 'ਮੈਂ ਦਿਲੋਂ ਸ੍ਰੀ ਜਗਦੀਪ ਧਨਖੜ ਜੀ ਨੂੰ ਦੇਸ਼ ਦਾ 14ਵਾਂ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੰਦਾ ਹਾਂ |
ਸੋਨੀਆ ਤੇ ਰਾਹੁਲ ਵਲੋਂ ਵਧਾਈ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਜਗਦੀਪ ਧਨਖੜ ਨੂੰ 14ਵੇਂ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੱਤੀ | ਸੋਨੀਆ ਗਾਂਧੀ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸ੍ਰੀ ਜਗਦੀਪ ਧਨਖੜ ਨੂੰ ਭਾਰਤ ਦਾ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਅਤੇ ਸ਼ੁੱਭ ਕਾਮਨਾਵਾਂ | ਇਸੇ ਤਰ੍ਹਾਂ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਸ੍ਰੀ ਜਗਦੀਪ ਧਨਖੜ ਨੂੰ ਜਿੱਤ ਦੀ ਵਧਾਈ ਦਿੱਤੀ |
ਮਾਰਗਰੇਟ ਅਲਵਾ ਨੇ ਦਿੱਤੀ ਵਧਾਈ
ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੇ ਨਤੀਜਿਆਂ ਤੋਂ ਬਾਅਦ ਸ੍ਰੀ ਧਨਖੜ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੋਣਾਂ ਖ਼ਤਮ ਹੋ ਗਈਆਂ ਹਨ, ਪਰ ਸੰਵਿਧਾਨ ਨੂੰ ਬਚਾਉਣ, ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਸੰਸਦ ਦੇ ਸਨਮਾਨ ਨੂੰ ਬਣਾਈ ਰੱਖਣ ਦੀ ਜੰਗ ਜਾਰੀ ਰਹੇਗੀ |
ਪਿਛਲੀਆਂ 6 ਚੋਣਾਂ 'ਚ ਸਭ ਤੋਂ ਵੱਡੀ ਜਿੱਤ
ਉੱਪ ਰਾਸ਼ਟਰਪਤੀ ਚੋਣਾਂ ਦੇ ਰਿਟਰਨਿੰਗ ਅਫ਼ਸਰ ਉਤਪਲ ਸਿੰਘ ਨੇ ਦੱਸਿਆ ਕਿ ਕੁੱਲ 780 ਵੋਟਰਾਂ 'ਚੋਂ 725 ਨੇ ਆਪਣੀ ਵੋਟ ਪਾਈ। ਜਿੱਤ ਲਈ 356 ਵੋਟਾਂ ਦੀ ਜ਼ਰੂਰਤ ਸੀ। ਕੁੱਲ ਪ੍ਰਮਾਣਕ ਵੋਟਾਂ 'ਚੋਂ ਧਨਖੜ ਨੂੰ 74.36 ਫ਼ੀਸਦੀ ਵੋਟਾਂ ਮਿਲੀਆਂ। 1997 ਦੇ ਬਾਅਦ ਤੋਂ ਹੋਈਆਂ ਪਿਛਲੀਆਂ 6 ਉੱਪ ਰਾਸ਼ਟਰਪਤੀ ਚੋਣਾਂ 'ਚ ਸ੍ਰੀ ਧਨਖੜ ਨੇ ਸਭ ਤੋਂ ਵੱਧ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ਹੈ। ਪਿਛਲੀਆਂ ਚੋਣਾਂ 'ਚ ਐਮ. ਵੈਂਕਈਆ ਨਾਇਡੂ ਨੂੰ ਕਰੀਬ 68 ਫ਼ੀਸਦੀ ਵੋਟਾਂ ਮਿਲੀਆਂ ਸਨ।

ਕੁਸ਼ਤੀ 'ਚ ਰਵੀ ਦਾਹੀਆ, ਵਿਨੇਸ਼ ਤੇ ਨਵੀਨ ਨੂੰ ਸੋਨ ਤਗਮੇ

ਪੈਰਾ ਟੇਬਲ ਟੈਨਿਸ 'ਚ ਭਾਵਿਨਾ ਪਟੇਲ ਨੇ ਫੁੰਡਿਆ ਸੋਨਾ

ਕ੍ਰਿਕਟ 'ਚ ਕੁੜੀਆਂ ਤੇ ਹਾਕੀ 'ਚ ਮੁੰਡੇ ਫਾਈਨਲ 'ਚ
ਬਰਮਿੰਘਮ, 6 ਅਗਸਤ (ਏਜੰਸੀ)-ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਪਹਿਲਵਾਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਦੂਸਰੇ ਦਿਨ ਵੀ ਜਾਰੀ ਰਿਹਾ। ਰਵੀ ਦਾਹੀਆ, ਵਿਨੇਸ਼ ਫੋਗਾਟ ਤੇ ਨਵੀਨ ਨੇ ਆਪਣੇ-ਆਪਣੇ ਭਾਰ ਵਰਗ 'ਚ ਤਿੰਨ ਸੋਨ ਤਗਮੇ ਜਿੱਤੇ। ਪੈਰਾ ਟੇਬਲ ਟੈਨਿਸ 'ਚ ਭਾਵਿਨਾ ਪਟੇਲ ਨੇ ਵੀ ਸੋਨ ਤਗਮਾ ਹਾਸਲ ਕੀਤਾ। ਭਾਰਤ ਨੂੰ ਸਨਿਚਰਵਾਰ ਨੂੰ 4 ਸੋਨ ਤਗਮੇ ਹਾਸਲ ਹੋਏ। ਦੂਜੇ ਪਾਸੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੇਜ਼ਬਾਨ ਇੰਗਲੈਂਡ ਨੂੰ ਸੈਮੀਫਾਈਨਲ 'ਚ ਹਰਾ ਕੇ ਫਾਈਨਲ 'ਚ ਪਹੁੰਚ ਕੇ ਇਤਿਹਾਸ ਰਚਿਆ।
ਦੂਜੇ ਪਾਸੇ ਪੂਜਾ ਗਹਿਲੋਤ ਨੇ ਮਹਿਲਾ 50 ਕਿਲੋਗ੍ਰਾਮ 'ਚ ਕਾਂਸੀ ਦਾ ਤਗਮਾ ਹਾਸਲ ਕੀਤਾ। ਟੋਕੀਓ ਉਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਰਵੀ ਦਾਹੀਆ ਨੇ 57 ਕਿਲੋਗ੍ਰਾਮ ਫਾਈਨਲ 'ਚ ਨਾਈਜੀਰੀਆ ਦੇ ਵੈਲਸਨ ਐਬੀਕੇਵੇਨਿਮੋ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ। ਰਾਸ਼ਟਰਮੰਡਲ ਖੇਡਾਂ 2014 ਤੇ 2018 ਦੀ ਸੋਨ ਤਗਮਾ ਜੇਤੂ ਵਿਨੇਸ਼ ਫੋਗਾਟ ਨੇ ਮਹਿਲਾ 53 ਕਿਲੋਗ੍ਰਾਮ ਫਾਈਨਲ 'ਚ ਸ੍ਰੀਲੰਕਾ ਦੀ ਚਮੋਦਿਆ ਕੇਸ਼ਾਨੀ ਚਿੱਤ ਕਰਕੇ ਸੋਨ ਤਗਮਾ ਹਾਸਿਲ ਕੀਤਾ। ਇਸ ਦੇ ਨਾਲ ਹੀ ਉਸ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਿਆਂ ਦੀ ਹੈਟ੍ਰਿਕ ਪੂਰੀ ਕਰ ਲਈ ਹੈ। ਪਹਿਲਵਾਨ ਨਵੀਨ ਨੇ 74 ਕਿਲੋਗ੍ਰਾਮ ਭਾਰ ਵਰਗ 'ਚ ਪਾਕਿਸਤਾਨ ਦੇ ਮੁਹਹੰਮਦ ਸ਼ਰੀਫ ਤਾਹਿਰ ਨੂੰ 9-0 ਨਾਲ ਹਾਰ ਦੇ ਕੇ ਸੋਨਾ ਹਾਸਿਲ ਕੀਤਾ। ਪਹਿਲਵਾਨ ਪੂਜਾ ਗਹਿਲੋਤ ਨੇ 50 ਕਿਲੋਗ੍ਰਾਮ ਦੇ ਕਾਂਸਾ ਤਗਮਾ ਮੈਚ 'ਚ ਸਕਾਟਲੈਂਡ ਦੀ ਕ੍ਰਿਸਟੇਲ ਲੇਮੋਫੇਕ ਨੂੰ ਹਾਰ ਦਿੱਤੀ।
ਤਿੰਨ ਚਾਂਦੀ ਦੇ ਤਗਮੇ ਵੀ ਜਿੱਤੇ
ਭਾਰਤ ਨੇ ਸਨਿਚਰਵਾਰ ਨੂੰ ਤਿੰਨ ਚਾਂਦੀ ਦੇ ਤਗਮੇ ਵੀ ਆਪਣੇ ਨਾਂਅ ਕੀਤੇ। ਚਾਂਦੀ ਦਾ ਪਹਿਲਾ ਤਗਮਾ 10 ਹਜ਼ਾਰ ਪੈਦਲ ਚਾਲ 'ਚ ਪ੍ਰਿਅੰਕਾ ਗੋਸਵਾਮੀ ਵਲੋਂ ਆਪਣੇ ਨਾਂਅ ਕੀਤਾ ਗਿਆ, ਦੂਸਰਾ ਚਾਂਦੀ ਦਾ ਤਗਮਾ 3000 ਅੜਿੱਕਾ ਦੌੜ (ਹਰਡਲ ਰੇਸ) ਵਿਚ ਅਵਿਨਾਸ਼ ਸਾਬਲੇ ਨੇ ਅਤੇ ਤੀਸਰਾ ਚਾਂਦੀ ਦਾ ਤਗਮਾ ਲਾਅਨ ਬਾਅਲ ਵਿਚ ਭਾਰਤੀ ਪੁਰਸ਼ ਟੀਮ ਨੇ ਟੀਮ ਨੇ ਜਿੱਤਿਆ। ਜਾਣਕਾਰੀ ਅਨੁਸਾਰ ਭਾਰਤ ਦੀ ਲਾਅਨ ਬਾਲ ਦੀ ਟੀਮ ਫਾਈਨਲ ਵਿਚ ਆਇਰਲੈਂਡ ਕੋਲੋਂ ਹਾਰ ਗਈ। ਸਾਬਲੇ ਨੇ ਜਿੱਥੇ ਚਾਂਦੀ ਦਾ ਤਗਮਾ ਜਿੱਤਿਆ, ਉੱਥੇ ਉਸ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ ਵੀ ਤੋੜਿਆ। ਉੱਧਰ ਗੋਸਵਾਮੀ ਅਜਿਹੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ਗਈ ਹੈ, ਜਿਸ ਨੇ 10 ਹਜ਼ਾਰ ਪੈਦਲ ਚਾਲ 'ਚ ਕੋਈ ਤਗਮਾ ਜਿੱਤਿਆ ਹੋਵੇ।
ਮੁੱਕੇਬਾਜ਼ੀ 'ਚ ਜੈਸਮੀਨ ਨੂੰ ਕਾਂਸੀ
ਭਾਰਤ ਦੀ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੇ ਸਨਿਚਰਵਾਰ ਨੂੰ ਕਾਂਸੀ ਦਾ ਤਗਮਾ ਜਿੱਤਿਆ। 20 ਸਾਲਾ ਜੈਸਮੀਨ ਨੇ 60 ਕਿਲੋ ਭਾਰ ਵਰਗ 'ਚ ਇਹ ਤਗਮਾ ਜਿੱਤਿਆ ਹੈ। ਮੁੱਕੇਬਾਜ਼ੀ 'ਚ ਰੋਹਿਤ ਅਤੇ ਮੁਹੰਮਦ ਨਿਜ਼ਾਮੂਦੀਨ ਨੇ ਕਾਂਸੀ ਦੇ ਤਗਮੇ ਹਾਸਿਲ ਕੀਤੇ।
ਕੁਸ਼ਤੀ 'ਚ ਕਾਂਸੀ ਤਗਮੇ
ਕੁਸ਼ਤੀ 'ਚ ਦੀਪਕ ਨੇਹਰਾ, ਪੂਜਾ ਸਿਹਾਗ, ਪੂਜਾ ਗਹਿਲੋਤ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸ ਤੋਂ ਇਲਾਵਾ ਪੈਰਾ-ਅਥਲੀਟ ਸੋਨਲ ਬੇਨ ਪਟੇਲ ਨੇ ਟੇਬਲ ਟੈਨਿਸ 'ਚ ਕਾਂਸੀ ਦਾ ਤਗਮਾ ਹਾਸਿਲ ਕੀਤਾ।

ਵਿਜੀਲੈਂਸ ਵਲੋਂ ਧਰਮਸੋਤ ਤੇ ਹੋਰਨਾਂ ਖ਼ਿਲਾਫ਼ ਚਲਾਨ ਪੇਸ਼

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗਲਾਤ ਵਿਭਾਗ 'ਚ ਹੋਏ ਘੁਟਾਲੇ ਦੇ ਮਾਮਲੇ ਵਿਚ ਅੱਜ ਮੁਹਾਲੀ ਦੀ ਅਦਾਲਤ ਵਿਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰਦੇ ਹੋਏ ਰੈਗੂਲਰ ਸੁਣਵਾਈ ਲਈ ਸੈਸ਼ਨ ਅਦਾਲਤ ਵਿਚ ਭੇਜ ਦਿੱਤਾ ਗਿਆ | ਇਸ ਸੰਬੰਧੀ ਵਿਜੀਲੈਂਸ ਬਿਊਰੋ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਊਰੋ ਵਲੋਂ ਜੰਗਲਾਤ ਵਿਭਾਗ 'ਚ ਹੋਏ ਘੁਟਾਲੇ ਨੂੰ ਲੈ ਕੇ ਬੀਤੀ 6 ਜੁਲਾਈ ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਪੱਤਰਕਾਰ ਕਮਲਪ੍ਰੀਤ ਸਿੰਘ ਉਰਫ਼ ਕਮਲ ਅਤੇ ਤਤਕਾਲੀ ਮੰਤਰੀ ਦੇ ਓ. ਐਸ. ਡੀ. ਤੋਂ ਇਲਾਵਾ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਦਕਿ 7 ਜੁਲਾਈ ਨੂੰ ਉਕਤ ਮੁਲਜ਼ਮਾਂ ਦੀ ਗਿ੍ਫ਼ਤਾਰੀ ਪਾਈ ਗਈ ਸੀ ਅਤੇ ਸਾਰੇ ਮੁਲਜ਼ਮ ਨਿਆਇਕ ਹਿਰਾਸਤ ਵਿਚ ਹਨ | ਅੱਜ ਵਿਜੀਲੈਂਸ ਬਿਊਰੋ ਵਲੋਂ ਉਕਤ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਗੁਰਅਮਨਪ੍ਰੀਤ ਸਿੰਘ ਡੀ. ਐਫ. ਓ. ਅਤੇ ਪੱਤਰਕਾਰ ਕਮਲਪ੍ਰੀਤ ਸਿੰਘ ਉਰਫ਼ ਕਮਲ ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ 173 (2) ਤਹਿਤ ਮੁਹਾਲੀ ਦੀ ਸੈਸ਼ਨ ਅਦਾਲਤ 'ਚ ਅੰਤਿਮ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ, ਜਿਸ ਦੀ ਅਗਲੀ ਸੁਣਵਾਈ ਲਈ 8 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਖੈਰ ਦੇ ਦਰਖ਼ਤਾਂ ਦੀ ਕਟਾਈ ਦੇ ਪਰਮਿਟ ਦੇਣ, ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕਰਨ ਅਤੇ ਟ੍ਰੀ ਗਾਰਡ ਦੀ ਖ਼ਰੀਦ ਦੌਰਾਨ ਜੰਗਲਾਤ ਵਿਭਾਗ ਦੇ ਹੋਰਨਾਂ ਅਧਿਕਾਰੀਆਂ/ਮੁਲਾਜ਼ਮਾਂ ਅਤੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਵਿਭਾਗ 'ਚ ਇਕ ਵੱਡਾ ਘੁਟਾਲਾ ਕੀਤਾ ਗਿਆ ਸੀ | ਵਿਜੀਲੈਂਸ ਅਨੁਸਾਰ ਇਸ ਬਹੁ-ਕਰੋੜੀ ਘੁਟਾਲੇ ਵਿਚ ਵੱਖ-ਵੱਖ ਮੁਲਜ਼ਮਾਂ ਤੋਂ ਮਿਲੇ ਦਸਤਾਵੇਜ਼ੀ ਸਬੂਤਾਂ ਅਤੇ ਜ਼ੁਬਾਨੀ ਖ਼ੁਲਾਸਿਆਂ ਦੇ ਆਧਾਰ 'ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਵਿਜੀਲੈਂਸ ਨੇ ਉਕਤ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਸੀ, ਜਿਸ ਸੰਬੰਧੀ ਜਾਂਚ ਜਾਰੀ ਹੈ |

ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਅੰਮਿ੍ਤ ਮਹਾਂਉਤਸਵ ਨੌਜਵਾਨਾਂ ਲਈ ਸੁਨਹਿਰੀ ਮੌਕਾ-ਪ੍ਰਧਾਨ ਮੰਤਰੀ

ਆਜ਼ਾਦੀ ਦੇ 75 ਸਾਲਾ ਜਸ਼ਨਾਂ ਨੂੰ ਮਨਾਉਣ ਸੰਬੰਧੀ ਰਾਸ਼ਟਰੀ ਕਮੇਟੀ ਦੀ ਬੈਠਕ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 6 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਦੇਖੀ ਗਈ ਦੇਸ਼ ਭਗਤੀ ਦੀ ਭਾਵਨਾ ਨੂੰ ਅੱਜ ਦੀ ਪੀੜ੍ਹੀ 'ਚ ਪੈਦਾ ਕਰਨ ਦੀ ਜ਼ਰੂਰਤ ਹੈ | 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਮਨਾਉਣ ਲਈ ਬਣਾਈ ਰਾਸ਼ਟਰੀ ਕਮੇਟੀ ਦੀ ਤੀਸਰੀ ਬੈਠਕ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸਮਾਗਮ ਦਾ ਭਾਵਨਾਤਮਕ ਰੂਪ ਇਸ ਮੁਹਿੰਮ ਦਾ ਕੇਂਦਰ ਹੈ ਜੋ ਦੇਸ਼ ਵਿਚ 'ਦੇਸ਼ ਭਗਤੀ ਦਾ ਉਤਸ਼ਾਹ' ਦਾ ਮਾਹੌਲ ਬਣਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਦੇਸ਼ ਭਗਤੀ ਦਾ ਜੋਸ਼ ਬੇਮਿਸਾਲ ਸੀ ਅਤੇ ਰਾਸ਼ਟਰ ਨਿਰਮਾਣ ਲਈ ਉਸੇ ਤਰ੍ਹਾਂ ਦਾ ਜਜ਼ਬਾ ਸਾਨੂੰ ਅੱਜ ਦੀ ਨੌਜਵਾਨ ਪੀੜ੍ਹੀ ਅੰਦਰ ਪੈਦਾ ਕਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ ਨਾਲ ਭਾਵਨਾਤਮਕ ਤਰੀਕੇ ਨਾਲ ਜੁੜਨ ਲਈ ਸਾਡੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਭਾਰਤ ਨੂੰ 'ਇਕ ਭਾਰਤ, ਸ਼੍ਰੇਸ਼ਟ ਭਾਰਤ' ਦੇ ਰੂਪ ਵਿਚ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਏਕਤਾ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਇਕ ਸੰਯੁਕਤ ਰਾਸ਼ਟਰ ਹੀ ਇਕ ਪ੍ਰਗਤੀਸ਼ੀਲ ਰਾਸ਼ਟਰ ਹੈ | ਉਨ੍ਹਾਂ ਕਿਹਾ ਕਿ ਤਿਰੰਗਾ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ, ਜੋ ਦੇਸ਼ ਲਈ ਖੁਸ਼ਹਾਲੀ ਅਤੇ ਸਕਰਾਤਕਮਕਤਾ ਲਿਆਉਂਦਾ ਹੈ | ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ 'ਸੰਸਕਾਰ ਉਤਸਵ' ਹੈ ਜੋ ਦੇਸ਼ ਲਈ ਯੋਗਦਾਨ ਪਾਉਣ ਲਈ ਉਨ੍ਹਾਂ ਵਿਚ ਬੇਮਿਸਾਲ ਜਨੂੰਨ ਭਰ ਦੇਵੇਗਾ | ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਆਉਣ ਵਾਲੇ ਕੱਲ੍ਹ ਦੀ ਨੇਤਾ ਹੈ ਅਤੇ ਇਸ ਲਈ ਸਾਨੂੰ ਹੁਣ ਤੋਂ ਹੀ ਕਰਤੱਵ ਅਤੇ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਚਾਹੀਦਾ ਹੈ ਤਾਂ ਕਿ ਉਹ 'ਇੰਡੀਆ—100' ਦੇ ਸੁਪਨੇ ਅਤੇ ਦਿ੍ਸ਼ਟੀਕੋਣ ਨੂੰ ਮਹਿਸੂਸ ਕਰ ਸਕੇ |

ਮੁੱਖ ਮੰਤਰੀ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਅਦਾਲਤ 'ਚ ਪੇਸ਼

ਮਾਮਲਾ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨਾਲ ਝੜਪ ਦਾ
ਚੰਡੀਗੜ੍ਹ, 6 ਅਗਸਤ (ਤਰੁਣ ਭਜਨੀ)-ਚੰਡੀਗੜ੍ਹ ਵਿਚ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਦੇ ਮਾਮਲੇ ਵਿਚ ਸਨਿਚਰਵਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ | ਚੰਡੀਗੜ੍ਹ ਪੁਲਿਸ ਵਲੋਂ 10 ਜਨਵਰੀ 2020 ਨੂੰ ਦਰਜ ਮਾਮਲੇ 'ਚ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ 10 ਲੀਡਰਾਂ ਦੇ ਨਾਂਅ ਸ਼ਾਮਿਲ ਹਨ | ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਮੁੱਖ ਨਿਆਂਇਕ ਮੈਜਿਸਟ੍ਰੇਟ (ਸੀ. ਜੀ. ਐੱਮ.) ਦੀ ਅਦਾਲਤ ਵਿਚ ਸਵੇਰੇ ਕਰੀਬ 10 ਵਜੇ ਪੇਸ਼ ਹੋਏ | ਇਸ ਦੌਰਾਨ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਅਤੇ ਸੀਨੀਅਰ ਐਡਵੋਕੇਟ ਪਰਥਮ ਸੇਠੀ ਵੀ ਮੌਜੂਦ ਸਨ | ਚੰਡੀਗੜ੍ਹ ਪੁਲਿਸ ਵਲੋਂ ਦਰਜ ਮਾਮਲੇ ਮੁਤਾਬਕ ਪੰਜਾਬ 'ਚ ਬਿਜਲੀ ਦਰਾਂ ਵਿਚ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਸੀ | ਇਸ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪਾਰਟੀ ਦੇ ਆਗੂਆਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ ਸੀ | ਪਾਰਟੀ ਦੇ ਆਗੂਆਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੁਲਿਸ ਨਾਲ ਧੱਕਾਮੁੱਕੀ ਕੀਤੀ ਅਤੇ ਪੁਲਿਸ ਨੂੰ ਆਪਣੀ ਡਿਊਟੀ ਕਰਨ ਤੋਂ ਵੀ ਰੋਕਿਆ ਗਿਆ | ਇਸ ਤੋਂ ਇਲਾਵਾ 'ਆਪ' ਵਰਕਰਾਂ ਵਲੋਂ ਪੁਲਿਸ 'ਤੇ ਪਥਰਾਅ ਵੀ ਕੀਤਾ ਗਿਆ, ਜਿਸ ਵਿਚ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਸਨ |

ਮੋਦੀ ਦੀ ਅਗਵਾਈ 'ਚ ਨੀਤੀ ਆਯੋਗ ਦੀ ਬੈਠਕ ਅੱਜ

ਨਵੀਂ ਦਿੱਲੀ, 6 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਬੈਠਕ ਐਤਵਾਰ ਨੂੰ ਹੋਣ ਜਾ ਰਹੀ ਹੈ, ਜਿਸ 'ਚ ਫਸਲ ਵਿਭੰਨਤਾ ਅਤੇ ਰਾਸ਼ਟਰੀ ਸਿੱਖਿਆ ਨੀਤੀ (ਐਨ. ਈ. ਪੀ.) ਲਾਗੂ ਕਰਨ ਸਮੇਤ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ | ਜਾਣਕਾਰੀ ਅਨੁਸਾਰ ਕੌਂਸਲ ਵਿਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸ਼ਿਤ ਸੂਬਿਆਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਿਲ ਹਨ | ਦੱਸਣਯੋਗ ਹੈ ਕਿ ਜੁਲਾਈ 2019 ਤੋਂ ਬਾਅਦ ਇਹ ਕੌਂਸਲ ਦੀ ਪਹਿਲੀ ਵਾਰ ਆਫਲਾਈਨ ਬੈਠਕ ਹੋਣ ਜਾ ਰਹੀ ਹੈ | ਉੱਧਰ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਕੇਂਦਰ ਵਲੋਂ ਸੂਬਿਆਂ ਨਾਲ ਕੀਤੇ ਜਾ ਰਹੇ ਪੱਖਪਾਤ ਕਾਰਨ ਇਸ ਬੈਠਕ ਦਾ ਬਾਈਕਾਟ ਕਰਨਗੇ |
ਪੰਜਾਬ ਦੇ ਪਾਣੀ, ਕਿਸਾਨੀ ਕਰਜ਼ੇ, ਐਮ.ਐਸ.ਪੀ. ਗਾਰੰਟੀ ਸਮੇਤ ਸਾਰੇ ਮੁੱਦੇ ਉਠਾਵਾਂਗਾ-ਭਗਵੰਤ ਮਾਨ

ਚੰਡੀਗੜ੍ਹ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਦਿੱਲੀ 'ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ 'ਚ ਪੰਜਾਬ ਦੇ ਪਾਣੀ, ਕਿਸਾਨੀ ਕਰਜ਼ੇ, ਐਮ.ਐਸ.ਪੀ. ਦੀ ਗਾਰੰਟੀ, ਪੰਜਾਬ ਦੇ ਉਦਯੋਗ, ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ, ਬੀ.ਬੀ.ਐਮ.ਬੀ. ਸਮੇਤ ਸੂਬੇ ਨਾਲ ਸੰਬੰਧਿਤ ਹੋਰ ਮੁੱਦੇ ਪ੍ਰਧਾਨ ਮੰਤਰੀ ਅੱਗੇ ਰੱਖਣਗੇ, ਕਿਉਂਕਿ ਤਿੰਨ ਸਾਲ ਬਾਅਦ ਪੰਜਾਬ ਦਾ ਕੋਈ ਪ੍ਰਤੀਨਿਧੀ ਇਸ ਮੀਟਿੰਗ 'ਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵਲੋਂ ਤਤਕਾਲੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮਸਲੇ ਮੀਟਿੰਗ 'ਚ ਰੱਖਣ ਲਈ ਬੁਲਾਇਆ ਗਿਆ ਸੀ ਪਰ ਉਹ ਨਹੀਂ ਗਏ, ਜਿਸ ਦੇ ਚਲਦੇ ਪੰਜਾਬ ਦੇ ਕਈ ਮਸਲੇ ਹੱਲ ਨਹੀਂ ਹੋ ਸਕੇ | ਉਨ੍ਹਾਂ ਕਿਹਾ ਕਿ ਮੈਂ ਹੁਣ ਪੂਰੀ ਤਿਆਰੀ ਕਰਕੇ ਜਾ ਰਿਹਾ ਹਾਂ |

ਫ਼ੌਜ ਮੁਖੀ ਵਲੋਂ ਜੰਮੂ ਦੀਆਂ ਅਗਲੇਰੀਆਂ ਚੌਕੀਆਂ ਦਾ ਦੌਰਾ

ਸ੍ਰੀਨਗਰ, 6 ਅਗਸਤ (ਮਨਜੀਤ ਸਿੰਘ)- ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਜ਼ਿਲ੍ਹਾ ਪੁਣਛ ਅਤੇ ਰਾਜੌਰੀ ਨਾਲ ਲਗਦੀ ਕੰਟਰੋਲ ਰੇਖਾ 'ਤੇ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਰਹੱਦਾਂ 'ਤੇ ਸੇਵਾਵਾਂ ਨਿਭਾ ਰਹੇ ਫੌਜੀ ਜਵਾਨਾਂ ਤੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ | ਫੌਜ ਬੁਲਾਰੇ ਅਨੁਸਾਰ ਉਹ ਸ਼ੁੱਕਰਵਾਰ ਨੂੰ ਜੰਮੂ ਦੇ 2 ਰੋਜ਼ਾ ਦੌਰੇ 'ਤੇ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਜੰਮੂ ਨਾਲ ਲਗਦੇ ਅਖਨੂਰ ਸੈਕਟਰ ਦਾ ਦੌਰਾ ਕੀਤਾ | ਫੌਜੀ ਦੀ ਨਗਰੋਟਾ ਸਥਿਤ 16ਵੀਂ ਨਾਈਟ ਕੋਰ ਦੇ ਹੈਡਕੁਆਰਟਰ 'ਤੇ ਫੌਜ ਮੁਖੀ ਨੂੰ ਜੰਮੂ ਕਸ਼ਮੀਰ ਦੀ ਮੌਜੂਦਾ ਸਥਿਤੀ ਅਤੇ ਸਰਹੱਦ 'ਤੇ ਫੌਜ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ | ਪੁਣਛ ਤੇ ਰਾਜੌਰੀ ਦੀਆਂ ਅਗਲੇਰੀਆਂ ਚੌਕੀਆਂ ਦੇ ਦੌਰੇ ਦੌਰਾਨ ਉਨ੍ਹਾਂ ਨਾਲ 16 ਕੋਰ ਦੇ ਜੇ.ਓ.ਸੀ. ਵੀ ਸਨ, ਜਿਥੇ ਫੌਜ ਮੁਖੀ ਨੇ ਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਦੇਸ਼ ਸੇਵਾ ਦੀ ਸ਼ਲਾਘਾ ਕਰਦੇ ਅੱਗੇ ਵੀ ਚੌਕਸੀ ਵਰਤਨ ਦੇ ਨਿਰਦੇਸ਼ ਦਿੱਤੇ | ਫੌਜ ਦੇ ਏ. ਡੀ. ਜੀ. ਆਈ. ਪੀ. ਆਈ. ਨੇ ਟਵੀਟ ਹੈਾਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ | ਭਾਰਤ ਤੇ ਪਾਕਿਸਤਾਨ ਦੇ ਡੀ. ਜੀ. ਐਮ. ਓ. ਪੱਧਰ 'ਤੇ ਫਰਵਰੀ 2021 'ਚ ਜੰਗਬੰਦੀ ਦੇ 2003 ਦੇ ਸਮਝੌਤੇ ਨੂੰ ਸਖ਼ਤੀ ਨਾਲ ਪਾਲਣਾ ਕਰਨ 'ਤੇ ਬਣੀ ਸਹਿਮਤੀ ਬਾਅਦ ਸਰਹੱਦਾਂ 'ਤੇ ਸ਼ਾਂਤੀ ਵਾਲੀ ਸਥਿਤੀ ਹੈ |

ਕਰੋੜਾਂ ਰੁਪਏ ਦੀ ਸਰਕਾਰੀ ਕਣਕ 'ਚ ਘੁਟਾਲਾ ਕਰਨ ਵਾਲੇ ਪਨਗ੍ਰੇਨ ਦੇ 6 ਇੰਸਪੈਕਟਰ ਮੁਅੱਤਲ

ਫ਼ਿਰੋਜ਼ਪੁਰ, 6 ਅਗਸਤ (ਕੁਲਬੀਰ ਸਿੰਘ ਸੋਢੀ)-ਗਰੀਬਾਂ ਦੇ ਖਾਣ ਵਾਸਤੇ ਸਰਕਾਰ ਵਲੋਂ ਭੇਜੀ ਕਣਕ 'ਚ ਕਰੋੜਾਂ ਦਾ ਘੁਟਾਲਾ ਕਰਨ ਵਾਲੇ 6 ਇੰਸਪੈਕਟਰਾਂ ਨੂੰ ਪਨਗਰੇਨ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਡਾਇਰੈਕਟਰ ਖੁਰਾਕ ...

ਪੂਰੀ ਖ਼ਬਰ »

ਧਨਬਾਦ ਜੱਜ ਹੱਤਿਆ ਮਾਮਲੇ 'ਚ ਦੋ ਦੋਸ਼ੀਆਂ ਨੂੰ ਉਮਰ ਕੈਦ

ਧਨਬਾਦ (ਝਾਰਖੰਡ), 6 ਅਗਸਤ (ਏਜੰਸੀ)-ਪਿਛਲੇ ਸਾਲ ਆਟੋ ਰਿਕਸ਼ਾ ਮਾਰ ਕੇ ਇਕ ਜੱਜ ਦੀ ਹੱਤਿਆ ਕਰਨ ਦੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸਨਿਚਰਵਾਰ ਨੂੰ ਆਟੋ ਰਿਕਸ਼ਾ ਡਰਾਈਵਰ ਅਤੇ ਇਕ ਹੋਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਦੋਸ਼ੀ ...

ਪੂਰੀ ਖ਼ਬਰ »

ਚੀਨ ਦੇ ਫ਼ੌਜੀ ਅਭਿਆਸ ਹਮਲੇ ਵਰਗੇ ਲਗਦੇ ਹਨ-ਤਾਈਵਾਨ

ਬੀਜਿੰਗ, 6 ਅਗਸਤ (ਏਜੰਸੀ)- ਅਮਰੀਕੀ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਦੀ ਤਾਈਪੇ ਦੀ ਯਾਤਰਾ ਤੋਂ ਬਾਅਦ ਨਾਰਾਜ਼ਗੀ ਨੂੰ ਲੈ ਕੇ ਕਈ ਚੀਨੀ ਜੰਗੀ ਬੇੜਿਆਂ ਅਤੇ ਜਹਾਜ਼ਾਂ ਵਲੋਂ ਤਾਈਵਾਨ ਦੇ ਮੁੱਖ ਰੇਖਾ ਪਾਰ ਕਰਨ ਤੋਂ ਬਾਅਦ ਤਾਈਵਾਨ ਨੇ ਕਿਹਾ ਕਿ ਚੀਨ ਦੇ ਫੌਜੀ ਅਭਿਆਸ ...

ਪੂਰੀ ਖ਼ਬਰ »

ਭਾਰਤੀ ਰਾਸ਼ਟਰੀ ਸੈਨਾ ਦੇ ਮੇਜਰ ਰਹੇ ਈਸ਼ਵਰ ਲਾਲ ਸਿੰਘ ਦਾ ਦਿਹਾਂਤ

ਸਿੰਘਾਪੁਰ, 6 ਅਗਸਤ (ਏਜੰਸੀ)- ਭਾਰਤੀ ਰਾਸ਼ਟਰੀ ਸੈਨਾ (ਆਈ.ਐਨ.ਏ.) 'ਚ ਮੇਜਰ ਰਹੇ ਈਸ਼ਵਰ ਲਾਲ ਸਿੰਘ (92) ਦਾ ਸਿੰਘਾਪੁਰ 'ਚ ਦਿਹਾਂਤ ਹੋ ਗਿਆ | ਉਨ੍ਹਾਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਅਗਵਾਈ 'ਚ ਦੇਸ਼ ਦੀ ਸੇਵਾ ਕੀਤੀ ਸੀ | ਉਹ 1943 'ਚ ਆਈ.ਐਨ.ਏ. 'ਚ ਸ਼ਾਮਿਲ ਹੋਏ ਤੇ ਸੁਭਾਸ਼ ...

ਪੂਰੀ ਖ਼ਬਰ »

ਰਾਜਸਥਾਨ ਦੇ ਪਿੰਡ ਤੋਂ ਉਪ-ਰਾਸ਼ਟਰਪਤੀ ਤੱਕ ਦਾ ਸਫ਼ਰ

ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਐਲਾਨੇ ਗਏ ਜਗਦੀਪ ਧਨਖੜ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਕਾਫ਼ੀ ਸੁਰਖ਼ੀਆਂ 'ਚ ਰਹਿ ਚੁੱਕੇ ਹਨ, ਜਿਥੇ ਉਹ ਅਕਸਰ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਫ਼ੈਸਲਿਆਂ ਨੂੰ ਚੁਣੌਤੀ ਦਿੰਦੇ ਨਜ਼ਰ ਆਉਂਦੇ ਸਨ | ਰਾਜਸਥਾਨ ਨਾਲ ...

ਪੂਰੀ ਖ਼ਬਰ »

ਈ. ਡੀ. ਵਲੋਂ ਸੰਜੇ ਰਾਉਤ ਦੀ ਪਤਨੀ ਤੋਂ 9 ਘੰਟੇ ਪੁੱਛਗਿੱਛ

ਮੁੰਬਈ, 6 ਅਗਸਤ (ਏਜੰਸੀ)-ਸ਼ਿਵ ਸੈਨਾ ਨੇਤਾ ਸੰਜੇ ਰਾਉਤ ਦੀ ਪਤਨੀ ਵਰਸ਼ਾ ਰਾਉਤ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਈ. ਡੀ. ਸਾਹਮਣੇ ਪੇਸ਼ ਹੋਈ | ਉਨ੍ਹਾਂ ਤੋਂ 9 ਘੰਟੇ ਪੁੱਛਗਿੱਛ ਕੀਤੀ ਗਈ | ਇਹ ਮਾਮਲਾ ਇਕ 'ਚਾਲ' ਦੇ ਪੁਨਰ ਵਿਕਾਸ 'ਚ ਕਥਿਤ ਬੇਨਿਯਮੀਆਂ ਅਤੇ ਉਸ ਨਾਲ ...

ਪੂਰੀ ਖ਼ਬਰ »

ਸਿਰਸਾ ਦੀ ਅਗਵਾਈ 'ਚ ਕੱਢੀ ਤਿਰੰਗਾ ਮੋਟਰਸਾਈਕਲ ਰੈਲੀ

ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਤੋਂ ਇੰਡੀਆ ਗੇਟ ਤੱਕ ਤਿਰੰਗਾ ਮੋਟਰ ਸਾਈਕਲ ਰੈਲੀ ਕੱਢੀ ਗਈ | ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 'ਅਗਨੀਪਥ' ਦੇ ਵਿਰੋਧ 'ਚ ਦੇਸ਼ ਵਿਆਪੀ ਮੁਹਿੰਮ ਅੱਜ ਤੋਂ

ਨਵੀਂ ਦਿੱਲੀ, 6 ਅਗਸਤ (ਏਜੰਸੀ)-40 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਸਮੂਹ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਦੀ 'ਅਗਨੀਪਥ' ਯੋਜਨਾ ਦੇ ਵਿਰੋਧ 'ਚ ਦੇਸ਼ ਵਿਆਪੀ ਮੁਹਿੰਮ ਦੀ ਐਤਵਾਰ ਨੂੰ ਸ਼ੁਰੂਆਤ ਕੀਤੀ ਜਾਵੇਗੀ | ਇਹ ਮੁਹਿੰਮ ਸਾਬਕਾ ਸੈਨਿਕਾਂ ਦੇ ਸੰਯੁਕਤ ਮੋਰਚੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX