ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਹੁਸ਼ਿਆਰਪੁਰ / ਮੁਕੇਰੀਆਂ

ਪਿੰਡ-ਪਿੰਡ ਪਹੁੰਚਿਆ ਧਫੜੀ ਰੋਗ, ਪਸ਼ੂ ਪਾਲਕਾਂ 'ਚ ਸਹਿਮ ਦਾ ਮਾਹੌਲ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)-ਪਸ਼ੂਆਂ ਖ਼ਾਸਕਰ ਗਾਵਾਂ ਤੇ ਬਲਦਾਂ ਨੂੰ ਲੱਗਿਆ ਧੱਫੜੀ ਰੋਗ (ਲੰਪੀ ਪੌਕਸ) ਖੇਤਰ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਹ ਰੋਗ ਪਿੰਡ-ਪਿੰਡ ਪਹੁੰਚ ਚੁੱਕਿਆ ਹੈ | ਗਾਵਾਂ ਵਿਚ ਧੱਫੜ ਪੈਣ ਤੋਂ ਸ਼ੁਰੂ ਕੇ ਜ਼ਖ਼ਮਾਂ ਦਾ ਰੂਪ ਧਾਰਨ ਕਰਨ ਵਾਲਾ ਇਹ ਰੋਗ ਕਈ ਘਰਾਂ 'ਚ ਕਈ-ਕਈ ਪਸ਼ੂਆਂ ਵਿਚ ਫੈਲ ਰਿਹਾ ਹੈ ਜਿਸ ਕਾਰਨ ਪਸ਼ੂ ਪਾਲਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਕੁੱਝ ਪਿੰਡਾਂ 'ਚ ਧੱਫੜੀ ਰੋਗ ਕਾਰਨ ਗਾਵਾਂ ਦੀ ਮੌਤ ਹੋ ਜਾਣ ਦੀ ਵੀ ਖ਼ਬਰ ਹੈ, ਪਸ਼ੂ-ਪਾਲਕ ਭਾਰੀ ਚਿੰਤਾ ਵਿਚ ਹਨ | ਸਿਰਫ਼ ਦੁੱਧ ਦੇ ਕਾਰੋਬਾਰ 'ਤੇ ਨਿਰਭਰ ਡੇਅਰੀ ਵਾਲਿਆਂ ਜਾਂ ਹੋਰ ਛੋਟੇ ਪਸ਼ੂ ਪਾਲਕਾਂ ਵਿਚ ਇਸ ਰੋਗ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਿੰਡ ਬੋੜਾ ਤੋਂ ਕਿਸਾਨ ਆਗੂ ਤੇ ਪਸ਼ੂ ਪਾਲਕ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਗਾਵਾਂ ਧੱਫੜੀ ਰੋਗ ਦੀ ਲਪੇਟ ਵਿਚ ਆ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਹਲਕਾ ਵਿਧਾਇਕ ਤੱਕ ਪੁੱਜਦਾ ਕੀਤਾ ਗਿਆ ਪਰ ਸਰਕਾਰੀ ਪੱਧਰ 'ਤੇ ਪਸ਼ੂ ਪਾਲਕਾਂ ਦੀ ਮਦਦ ਲਈ ਕੋਈ ਯਤਨ ਸਾਹਮਣੇ ਨਹੀਂ ਆਇਆ | ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂ ਪਾਲਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਤੇ ਸਾਰੇ ਪਸ਼ੂ ਪਾਲਕ ਆਪਣੇ ਪੱਧਰ 'ਤੇ ਮਹਿੰਗੀਆਂ ਦਵਾਈਆਂ ਖ਼ਰੀਦ ਕੇ ਇਲਾਜ ਕਰਵਾਉਣ ਲਈ ਮਜਬੂਰ ਹਨ | ਸਤਨਾਮ ਸਿੰਘ ਨੇ ਦੱਸਿਆ ਕਿ ਸਰਕਾਰੀ ਪੱਧਰ 'ਤੇ ਵਿਭਾਗ ਵਲੋਂ ਪਸ਼ੂ ਪਾਲਕਾਂ ਨੂੰ ਕੋਈ ਦਵਾਈ ਹਾਸਿਲ ਨਹੀਂ ਹੋ ਰਹੀ ਜਿਸ ਕਰਕੇ ਪਸ਼ੂ ਪਾਲਕ ਆਪਣੇ ਪੱਧਰ 'ਤੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਖ਼ਰੀਦ ਕਰਕੇ ਇਲਾਜ ਕਰ ਰਹੇ ਹਨ | ਇਹ ਵੀ ਸੁਣਨ 'ਚ ਆਇਆ ਹੈ ਕਿ ਪਸ਼ੂ ਪਾਲਕ ਮੈਡੀਕਲ ਸਟੋਰਾਂ ਤੋਂ ਮੂੰਹ ਮੰਗੀ ਰਕਮ ਦੀਆਂ ਦਵਾਈਆਂ ਖ਼ਰੀਦਣ ਲਈ ਮਜਬੂਰ ਹਨ | ਵਧ ਰਹੇ ਰੋਗ ਕਾਰਨ ਇਕ ਤਰ੍ਹਾਂ ਨਾਲ ਦਵਾਈਆਂ ਦੇ ਰੇਟ ਵੀ ਆਸਮਾਨ ਨੂੰ ਛੂਹਣ ਵਾਲੇ ਦੱਸੇ ਜਾ ਰਹੇ ਹਨ | ਕਈ ਪਿੰਡਾਂ ਦੇ ਪਸ਼ੂ ਪਾਲਕਾਂ ਨੇ ਇਸ ਮਾਮਲੇ 'ਚ ਵਿਭਾਗ ਵਲੋਂ ਕੋਈ ਸਾਰ ਨਾ ਜਾਣ ਦੀ ਵੀ ਗੱਲ ਆਖੀ | ਇਲਾਕੇ 'ਚ ਫੈਲ ਰਹੇ ਧੱਫੜੀ ਰੋਗ ਬਾਰੇ ਜਦੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਥਿਤੀ ਕੰਟਰੋਲ ਹੇਠ ਹੈ ਤੇ ਵਿਭਾਗ ਦੀਆਂ ਟੀਮਾਂ ਪਸ਼ੂ ਪਾਲਕਾਂ ਨੂੰ ਲਗਾਤਾਰ ਜਾਗਰੂਕ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਦਵਾਈਆਂ ਦੀ ਖ਼ਰੀਦ ਲਈ ਕਮੇਟੀ ਦਾ ਗਠਨ ਵੀ ਹੋ ਗਿਆ | ਉਨ੍ਹਾਂ ਦੱਸਿਆ ਕਿ ਇਕ ਦੋ ਦਿਨਾਂ 'ਚ ਧੱਫੜੀ ਰੋਗ ਸਬੰਧੀ ਦਵਾਈਆਂ ਜ਼ਰੂਰਤ ਅਨੁਸਾਰ ਪਸ਼ੂ ਪਾਲਕਾਂ ਕੋਲ ਪਹੰੁਚਦੀਆਂ ਕੀਤੀਆਂ ਜਾਣਗੀਆਂ |

ਸੰਤ ਬਾਬਾ ਗੁਰਦਿਆਲ ਸਿੰਘ ਦਾ ਸੰਗਤਾਂ ਵਲੋਂ ਸਵਾਗਤ

ਟਾਂਡਾ ਉੜਮੁੜ, 6 ਅਗਸਤ (ਦੀਪਕ ਬਹਿਲ)- ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ ਅੰਦਰ ਗੁਰਬਾਣੀ ਦਾ ਪ੍ਰਵਾਹ ਕਰਨ ਉਪਰੰਤ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਗੁਰਦਿਆਲ ਸਿੰਘ ਜੀ ਦਾ ਕੈਨੇਡਾ ਦੀ ਫੇਰੀ ਮਗਰੋਂ ਟਾਂਡਾ ਪਹੁੰਚਣ 'ਤੇ ਸੇਵਾਦਾਰਾਂ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਨਵੇਂ ਵਿੱਦਿਅਕ ਵਰ੍ਹੇ ਦੇ ਆਰੰਭ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਮੁਕੇਰੀਆਂ, 6 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਵਿਖੇ ਸ੍ਰੀ ...

ਪੂਰੀ ਖ਼ਬਰ »

ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ਬਣਾਇਆ ਜਾਵੇਗਾ-ਜਿੰਪਾ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ...

ਪੂਰੀ ਖ਼ਬਰ »

ਗਿਆਨੀ ਕਰਤਾਰ ਸਿੰਘ ਸਰਕਾਰੀ ਕਾਲਜ ਵਿਖੇ ਹਰ ਘਰ ਤਿਰੰਗਾ ਤਹਿਤ ਪ੍ਰੋਗਰਾਮ ਕਰਵਾਇਆ

ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ ਆਜ਼ਾਦੀ ਦੇ 75ਵੇਂ ਆਜ਼ਾਦੀ ਮਹਾਂਉਤਸਵ ਸਬੰਧੀ 'ਹਰ ਘਰ ਤਿਰੰਗਾ' ਦੇ ਸੰਦੇਸ਼ ਦੇ ਪ੍ਰਚਾਰ ਲਈ ਇਕ ਪ੍ਰੋਗਰਾਮ ਪਿ੍ੰਸੀਪਲ ਬਲਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਟਾਂਡਾ ਵਿਖੇ ਮਹੰਤ ਲਾਲ ਸਿੰਘ ਯਾਦਗਾਰੀ ਰੋਜ਼ ਗਾਰਡਨ ਦਾ ਨਿਰਮਾਣ ਸ਼ੁਰੂ

ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਆਰਮੀ ਗਰਾਊਾਡ ਟਾਂਡਾ ਵਿਖੇ ਮਹੰਤ ਲਾਲ ਸਿੰਘ ਯਾਦਗਾਰੀ ਰੋਜ਼ ਗਾਰਡਨ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਬਾਬਾ ਤੇਜਾ ਸਿੰਘ ਖੁੱਡਾ ਵਲੋਂ ਆਰਮੀ ਡਿਵੈਲਪਮੈਂਟ ਕਮੇਟੀ ਦੀ ਦੇਖ-ਰੇਖ ਹੇਠ ਬਣਾਏ ਜਾ ਰਹੇ ਇਸ ਰੋਜ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਚੋਣਾਂ 'ਚ ਕੀਤਾ ਹਰ ਵਾਅਦਾ ਪੂਰਾ ਕਰਨਗੇ-ਚੌਧਰੀ ਰਾਜਵਿੰਦਰ

ਗੜ੍ਹਦੀਵਾਲਾ, 6 ਅਗਸਤ (ਚੱਗਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਮੁਹੱਲਾ ਚੌਧਰੀਆਂ ਗੜ੍ਹਦੀਵਾਲਾ ਵਿਖੇ ਖੋਲ੍ਹੇ ਗਏ 'ਆਪ' ਦੇ ਯੂਥ ਵਿੰਗ ਦੇ ਦਫ਼ਤਰ ਵਿਖੇ ਯੂਥ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਆਮ ...

ਪੂਰੀ ਖ਼ਬਰ »

ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 2 ਮਾਮਲਿਆਂ 'ਚ 9.50 ਲੱਖ ਠੱਗੇ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 9.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚ 2 ਮਾਮਲੇ ਦਰਜ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਵਾਸੀ ਕੂੰਟਾਂ ਨੇ ਥਾਣਾ ਹਰਿਆਣਾ ਪੁਲਿਸ ...

ਪੂਰੀ ਖ਼ਬਰ »

ਪਿੰਡ ਨਾਰਨੌਲ 'ਚ ਹੋਈ ਚੋਰੀ ਦਾ ਮਾਮਲਾ ਦਰਜ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਪਿੰਡ ਨਾਰਨੋਲ ਵਿਚ ਹੋਈ ਚੋਰੀ ਦੇ ਸਬੰਧ ਵਿਚ ਨਾਮਲੂਮ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀ ਕੀਤੀ ਸਹਾਇਤਾ

ਅੱਡਾ ਸਰਾਂ, 6 ਅਗਸਤ (ਹਰਜਿੰਦਰ ਸਿੰਘ ਮਸੀਤੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਮੱਦਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟਣ ਵਾਲਾ ਅਤੇ ਹਸਪਤਾਲ 'ਚੋਂ ਸਾਮਾਨ ਚੋਰੀ ਕਰਨ ਵਾਲਾ ਕਾਬੂ

ਮਾਹਿਲਪੁਰ, 6 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਔਰਤ ਦਾ ਪਰਸ ਝਪਟ ਵਾਲੇ ਤੇ ਹਸਪਤਾਲ ਦੇ ਐਕਸਰੇ ਰੂਮ 'ਚੋਂ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਰੇਸ਼ਮ ਕੌਰ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਦੂਜਾ ਵਿਆਹ ਕਰਵਾਉਣ ਦੇ ਦੋਸ਼ 'ਚ ਕੇਸ ਦਰਜ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਅਤੇ ਪਹਿਲੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਦੀ ਐੱਨ. ਆਰ. ਆਈ. ਬਰਾਂਚ ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਮਨਾਇਆ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)- ਸਟੇਟ ਬੈਂਕ ਆਫ ਇੰਡੀਆ ਹੁਸ਼ਿਆਰਪੁਰ ਦੀ ਐੱਨ.ਆਰ.ਆਈ. ਬਰਾਂਚ ਵਲੋਂ ਅਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਐੱਨ.ਆਰ.ਆਈ. ਗ੍ਰਾਹਕਾਂ ਨਾਲ ਮਨਾਇਆ ਗਿਆ | ਇਸ ਮੌਕੇ ਸੀ.ਜੇ.ਪੀ. ਗੁਪਤਾ ਖੇਤਰੀ ਪ੍ਰਬੰਧਕ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਦਾਲਤ 'ਚ ਗੈਰ ਹਾਜ਼ਰ ਰਹਿਣ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਨਯੋਗ ਅਦਾਲਤ ਦੇ ਹੁਕਮਾ 'ਤੇ ਮਾਮਲਾ ਦਰਜ ਕੀਤਾ ਹੈ | ਬਾ-ਅਦਾਲਤ ਮਨਦੀਪ ਸਿੰਘ ਕੈਂਥ ਜੁਡੀਸ਼ੀਅਲ ਮੈਜਿਸਟ੍ਰੇਟ ਗੜ੍ਹਸ਼ੰਕਰ ਵਲੋਂ ਹੁਕਮ ਜਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਗੁਰੂ ਘਰ ਦੀਆਂ ਸਰਾਵਾਂ 'ਤੇ ਜੀ. ਐੱਸ. ਟੀ. ਦਾ ਫ਼ੈਸਲਾ ਵਾਪਸ ਲਵੇ-ਨੌਜਵਾਨ ਸਿੰਘ ਸਭਾ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਨੂੰ ਜੀ.ਐੱਸ.ਟੀ. ਦੇ ਘੇਰੇ ਵਿਚ ਲਿਆਉਣਾ ਸਰਕਾਰ ਦਾ ਘਟੀਆ ਫ਼ੈਸਲਾ ਹੈ | ਸਰਾਵਾਂ ਕੋਈ ਵਪਾਰਕ ਅਦਾਰਾ ਨਹੀਂ ਹਨ | ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਇਨੋਵੇਟਿਵ ਜੂਨੀਅਰ ਸਕੂਲ ਦੇ ਬੱਚਿਆਂ ਨੇ ਮਨਾਇਆ ਤੀਆਂ ਦਾ ਤਿਉਹਾਰ

ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੁਰਾਣੇ ਸਭਿਆਚਾਰ ਨੂੰ ਜਾਗਰੂਕ ਕਰਨ ਲਈ ਸਥਾਨਕ ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਵਿਖੇ ਛੋਟੇ-ਛੋਟੇ ਬੱਚਿਆਂ ਵਲੋਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪੰਜਾਬੀ ਸਭਿਆਚਾਰ ਨਾਲ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਇਕ ਦਿਨ 'ਚ ਕੈਨੇਡਾ ਸਟੱਡੀ ਵੀਜ਼ੇ ਦੀਆਂ 15 ਪੀ.ਪੀ.ਆਰ. ਹਾਸਲ-ਅਰੋੜਾ

ਗੜ੍ਹਸ਼ੰਕਰ 6 ਅਗਸਤ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕੈਨੇਡਾ ਦੇ ਸਟੱਡੀ ਵੀਜ਼ੇ 'ਚ ਬੰਦ ਹੋਣ ਦੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41557 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 486 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ...

ਪੂਰੀ ਖ਼ਬਰ »

ਮੋਟਰਸਾਈਕਲ ਮਾਰਚ ਕੱਲ੍ਹ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰ ਲਈ ਚਲਾਏ ਜਾ ਰਹੇ ਸੰਘਰਸ਼ ਦੀ ਲੜੀ ਵਜੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਰ ਯੂਨੀਅਨ ਦੀ ਤਹਿਸੀਲ ਗੜ੍ਹਸ਼ੰਕਰ ਕਮੇਟੀ ਵਲੋਂ 8 ਅਗਸਤ ਨੂੰ ਪਿੰਡ ਬਕਾਪੁਰ ਗੁਰੂ ਤੋਂ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਲਹਿਰਾਇਆ ਜਾਵੇਗਾ ਤਿਰੰਗਾ-ਸੰਦੀਪ ਹੰਸ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ ਲਗਾਇਆ

ਐਮਾਂ ਮਾਂਗਟ, 6 ਅਗਸਤ (ਗੁਰਾਇਆ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐੱਸ. ਐਮ. ਓ. ਬੁੱਢਾਬੜ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਇ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਲਗਾਇਆ ਮੋਰਚਾ 74ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 6 ਅਗਸਤ (ਚੱਗਰ)- ਪਿੰਡ ਮਸਤੀਵਾਲ ਵਿਖੇ ਕੰਢੀ ਨਹਿਰ ਦਾ ਬੈੱਡ ਪੱਕਾ ਕਰਨ ਦੇ ਵਿਰੋਧ 'ਚ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਮੇਘੋਵਾਲ ਗੰਜਿਆਂ ਵਿਖੇ ਸਕੂਲ ਦੇ ਕਮਰਿਆਂ ਦਾ ਵਿਧਾਇਕ ਡਾ. ਰਵਜੋਤ ਵਲੋਂ ਉਦਘਾਟਨ

ਨਸਰਾਲਾ, 6 ਅਗਸਤ (ਸਤਵੰਤ ਸਿੰਘ ਥਿਆੜਾ)-ਪਿੰਡ ਮੇਘੋਵਾਲ ਗੰਜਿਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਐਨ. ਆਰ. ਆਈ. ਵੀਰਾਂ ਤੇ ਸੱਤ ਸਾਹਿਬ ਡੇਰੇ ਦੇ ਸਹਿਯੋਗ ਨਾਲ ਬਣਨ ਵਾਲੇ ਦੋ ਕਮਰਿਆਂ ਦਾ ਉਦਘਾਟਨ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਡਾ: ਰਵਜੋਤ ਸਿੰਘ ਵਲੋਂ ਆਪਣੇ ਕਰ ਕਮਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲੇ ਵਿਚ ਸਮਾਰਟ ਸਕੂਲ ਦਸੂਹਾ ਨੂੰ ਤੀਸਰਾ ਸਥਾਨ ਹਾਸਲ

ਦਸੂਹਾ, 6 ਅਗਸਤ (ਕੌਸ਼ਲ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਜ਼ਿਲ੍ਹਾ ਪੱਧਰ ਦਾ ਸਕਿੱਟ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਦੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਨੇੜਲੇ ਪਿੰਡ ਰੋੜ ਮਜਾਰਾ ਵਿਖੇ ਪਿੰਡ ਨਿਵਾਸੀ ਔਰਤਾਂ ਤੇ ਲੜਕੀਆਂ ਵਲੋਂ ਸਾਂਝੇ ਤੌਰ 'ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੜਕੀਆਂ ਨੇ ਪੰਜਾਬੀ ਸਭਿਆਚਾਰ ਦਾ ਰੰਗ ਪੇਸ਼ ...

ਪੂਰੀ ਖ਼ਬਰ »

ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਦਸੂਹਾ, 6 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਦੀ ਸੌ ਸਾਲਾ ਆਜ਼ਾਦ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਪੰਜ ਰੋਜ਼ਾ ਕੀਰਤਨ -ਢਾਡੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਗ੍ਰੇਡ 1 ਤੋਂ ਗ੍ਰੇਡ 9 ਤੱਕ ਹਾਊਸ ਵਾਈਜ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਗ੍ਰੇਡ 1 ਨੂੰ ਕਾਰਟੂਨ ਕਰੈਕਟਰ, ...

ਪੂਰੀ ਖ਼ਬਰ »

ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ

ਦਸੂਹਾ, 6 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ 73ਵਾਂ ਵਣ-ਮਹਾਂਉਤਸਵ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਫਲਤਾ ਪੂਰਵਕ ਮਨਾਇਆ ਗਿਆ | ਵਣ-ਮਹਾਂਉਤਸਵ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX