ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਫ਼ਤਹਿਗੜ੍ਹ ਸਾਹਿਬ

ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲਾ ਪ੍ਰਵਾਸੀ ਗ੍ਰੋਹ ਕਾਬੂ

ਅਮਲੋਹ, 6 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)-ਅਮਲੋਹ ਪੁਲਿਸ ਨੇ ਅਪਰਾਧਿਕ ਪ੍ਰਵਿਰਤੀ ਦੇ ਪ੍ਰਵਾਸੀ ਵਿਅਕਤੀਆਂ ਵਲੋਂ ਬਣਾਏ ਗਰੋਹ ਜੋ ਰਲ ਮਿਲ ਕੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਦੇ ਸਨ, ਨੂੰ ਅੱਜ ਉਸ ਸਮੇਂ ਫੜਨ ਦਾ ਦਾਅਵਾ ਕੀਤਾ ਹੈ ਜਦੋਂ ਉਹ ਅਮਲੋਹ ਤੋਂ 7-8 ਕਿੱਲੋਮੀਟਰ ਦੂਰ ਪਿੰਡ ਕੌਲਗੜ੍ਹ ਨਜ਼ਦੀਕ ਨਹਿਰੀ ਵਿਸ਼ਰਾਮ ਘਰ ਕੋਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ | ਸਬ-ਇੰਸਪੈਕਟਰ ਧਰਮਪਾਲ, ਏ.ਐਸ.ਆਈ. ਤਿਲਕਰਾਜ ਅਤੇ ਪਵਨ ਕੁਮਾਰ ਨੇ ਆਪਣੇ ਸਾਥੀ ਪੁਲਿਸ ਮੁਲਾਜ਼ਮ ਅਰੁਣ ਕੁਮਾਰ ਰੋਹਿਤ, ਜਗਦੇਵ ਸਿੰਘ, ਹਰਮੇਸ਼ ਸਿੰਘ, ਪ੍ਰਗਟ ਸਿੰਘ ਸਮੇਤ ਬੁੱਗਾ ਕੈਂਚੀਆਂ ਚੌਕ ਅਮਲੋਹ 'ਚ ਸ਼ਾਮ ਨੂੰ ਨਾਕਾ ਲਗਾਇਆ ਹੋਇਆ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪੌਣੀ ਦਰਜਨ ਦੇ ਕਰੀਬ ਵਿਅਕਤੀ ਜੋ ਮਾਰੂ ਹਥਿਆਰਾਂ ਨਾਲ ਲੈਸ ਹਨ ਤੇ ਉਨ੍ਹਾਂ ਕੋਲ ਇਕ ਬੋਲੈਰੋ ਅਤੇ ਇਕ ਛੋਟਾ ਹਾਥੀ ਗੱਡੀਆਂ ਹਨ, ਕਿਸੇ ਵੱਡੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋ ਰਹੇ ਹਨ | ਇਸ ਸੂਚਨਾ ਦੇ ਅਧਾਰ 'ਤੇ ਜਦੋਂ ਪੁਲਿਸ ਵਲੋਂ ਰੇਡ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ ਤਾਂ ਇਨ੍ਹਾਂ ਪਾਸੋਂ ਕੁਝ ਹਥਿਆਰ ਵੀ ਬਰਾਮਦ ਹੋਏ ਜਿਸ ਕਾਰਨ ਕਸ਼ਮੀਰ ਸਿੰਘ ਉਰਫ਼ ਛੋਟੇ, ਰਾਮ ਬਾਬੂ ਉਰਫ਼ ਅਰਜਨ, ਮੋਨੂੰ ਸਿੰਘ, ਦਿਨੇਸ਼ ਗਿਰੀ, ਦਲੀਪ ਕੁਮਾਰ, ਮੁਹੰਮਦ ਮੁਸਤਫ਼ਾ, ਅਜੈ ਸਿੰਘ ਉਰਫ਼ ਛਾਂਗਾ, ਰਮੇਸ਼ ਕੁਮਾਰ ਉਰਫ਼ ਖੰਗੜ੍ਹ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ | ਪੁਲਿਸ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਕਮਾਨੀਦਾਰ ਚਾਕੂ, ਬੇਸਬਾਲ, ਅਤੇ ਲੋਹੇ ਦੀਆਂ ਰਾਡਾਂ ਅਤੇ ਦਾਹ ਆਦਿ ਬਰਾਮਦ ਹੋਏ ਤੇ ਇਸ ਦੇ ਨਾਲ ਹੀ ਬੋਲੈਰ ਗੱਡੀ ਜਿਸ ਦਾ ਨੰਬਰ ਪੀ.ਬੀ.11 ਸੀ.ਡਬਲਿਊ 7426 ਰੰਗ ਚਿੱਟਾ ਹੈ, ਵਿਚੋਂ 26 ਪੀਸ ਲੋਹਾ ਕੁਲਫ਼ੀ ਜੋ ਕੱਚਾ ਲੋਹਾ ਹੁੰਦਾ ਹੈ ਬਰਾਮਦ ਹੋਇਆ ਹੈ |

ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਅਮਲੋਹ ਤਹਿਸੀਲ ਅੱਗੇ ਅਣਮਿਥੇ ਸਮੇਂ ਲਈ ਧਰਨਾ 8 ਤੋਂ ਲਗਾਇਆ ਜਾਵੇਗਾ-ਹਰਪਾਲ ਸਿੰਘ

ਅਮਲੋਹ, 6 ਅਗਸਤ (ਕੇਵਲ ਸਿੰਘ)-ਪ੍ਰਾਪਰਟੀ ਡੀਲਰਾਂ, ਵਸੀਕਾ ਨਵੀਸ ਅਤੇ ਅਸ਼ਟਾਮ ਫਰੋਸ਼ ਦੀ ਇੱਥੇ ਮੀਟਿੰਗ ਹੋਈ ਜਿਸ ਵਿਚ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਡਾ. ਹਰਪਾਲ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ਾਮਲਾਤ ਜਗ੍ਹਾ 'ਚੋਂ ਗੋਹੇ ਕੂੜੇ ਦਾ ਢੇਰ ਚੁਕਵਾਉਣ ਦੀ ਮੰਗ

ਭੜੀ, 6 ਅਗਸਤ (ਭਰਪੂਰ ਸਿੰਘ ਹਵਾਰਾ)-ਪਿੰਡ ਮੀਰਪੁਰ ਨਿਵਾਸੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਨੂੰ ਰਿਹਾਇਸ਼ੀ ਆਬਾਦੀ ਨਾਲ ਲਗਦੀ ਸ਼ਾਮਲਾਤ ਜਗ੍ਹਾ ਵਿਚੋਂ ਕੂੜੇ ਦੇ ਢੇਰ ਚੁਕਵਾਉਣ ਸਬੰਧੀ ਦਰਖਾਸਤ ਦਿੱਤੀ ਸੀ | ਜਿਸ ਸਬੰਧੀ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਅੱਜ 16 ਨਵੇਂ ਕੋੋਰੋਨਾ ਪੀੜਤਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਟੈੱਸਟ ਲਈ ਵੱਖ-ਵੱਖ ਸਿਹਤ ਕੇਂਦਰਾਂ ਰਾਹੀਂ ਪ੍ਰਾਪਤ ਹੋਏ ਨਮੂਨਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ 'ਚ 5, ਸੀ.ਐਚ.ਸੀ. ਚਨਾਰਥਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਸੰਸਥਾਵਾਂ ਵਲੋਂ ਗਤੀਵੀਧੀਆਂ ਜਾਰੀ-ਡਾ. ਭੁਪਿੰਦਰ ਸਿੰਘ

ਬਸੀ ਪਠਾਣਾਂ, 6 ਅਗਸਤ (ਚੰਨਪ੍ਰੀਤ ਪਨੇਸਰ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲਗਾ ਕੇ ਕੀਤੀ ਖੁਦਕਸ਼ੀ

ਮੰਡੀ ਗੋਬਿੰਦਗੜ੍ਹ, 6 ਅਗਸਤ (ਮੁਕੇਸ਼ ਘਈ)-ਸ਼ਹਿਰ ਦੀ ਇਕ ਬੰਦ ਪਈ ਫ਼ੈਕਟਰੀ ਦੇ ਕਮਰੇ ਵਿਚ ਰੋਂਦੇ ਵਿਲਕਦੇ ਛੋਟੇ-ਛੋਟੇ ਬੱਚਿਆਂ ਨੂੰ ਛੱਡ ਕੇ ਇਕ ਔਰਤ ਨੇ ਬੀਤੀ ਰਾਤ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਥਾਣਾ ਮੁਖੀ ਇੰਸਪੈਕਟਰ ਮੁਹੰਮਦ ਜਮੀਲ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਅਭਿਆਨ ਨੂੰ ਲੈ ਕੇ ਭਾਜਪਾ ਦੀ ਵਿਸ਼ੇਸ਼ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਭਾਜਪਾ ਵਲੋਂ ਹਰ ਘਰ ਤਿਰੰਗਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਅਭਿਆਨ ਨੂੰ ਸਫਲ ...

ਪੂਰੀ ਖ਼ਬਰ »

ਗੰਨਾ ਵਿਕਾਸ ਇੰਸਪੈਕਟਰ ਵਲੋਂ ਦੌਰਾ-ਕਾਸ਼ਤ ਦਾ ਕੀਤਾ ਨਿਰੀਖਣ

ਬਸੀ ਪਠਾਣਾਂ, 6 ਅਗਸਤ (ਰਵਿੰਦਰ ਮੌਦਗਿਲ)-ਮੋਰਿੰਡਾ ਖੰਡ ਮਿੱਲ ਦੇ ਗੰਨਾ ਵਿਕਾਸ ਇੰਸਪੈਕਟਰ ਅਮਰਜੋਤ ਸਿੰਘ ਭੁੱਲਰ ਵਲੋਂ ਗੰਨੇ ਦੀ ਫ਼ਸਲ ਦੀ ਜਾਂਚ ਲਈ ਪਿੰਡ ਗੁਣੀਆਂ ਮਾਜਰੀ, ਨੰਦਪੁਰ, ਸਾਦਿਕਪੁਰ, ਕੱਜਲ ਮਾਜਰਾ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਹਰ ਵਿਅਕਤੀ ਨੂੰ ਘਰਾਂ ਉੱਪਰ ਤਿਰੰਗਾ ਲਹਿਰਾਉਣ ਦੀ ਕੀਤੀ ਅਪੀਲ

ਅਮਲੋਹ, 6 ਅਗਸਤ (ਕੇਵਲ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ 'ਹਰ ਘਰ ਪਰ ਤਿਰੰਗਾ' ਪ੍ਰੋਗਰਾਮ ਦਾ ਸੱਦਾ ਦਿੱਤਾ ਹੈ, ਜਿਸ ਸਬੰਧੀ ਭਾਜਪਾ ਮੰਡਲ ਪ੍ਰਧਾਨ ਮਦਨ ਧੀਮਾਨ ਦੀ ਅਗਵਾਈ ਹੇਠ ਇੱਥੇ ਭਾਜਪਾ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਭਾਜਪਾ ਵੱਲੋਂ ਤਿਰੰਗਾ ਅਭਿਆਨ ਸਫਲ ਬਣਾਉਣ ਲਈ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਭਾਰਤ ਸਰਕਾਰ ਅਤੇ ਭਾਜਪਾ ਵਲੋਂ ਆਜ਼ਾਦੀ ਦੇ 75ਵੇਂ ਵਰੇ੍ਹਗੰਢ ਨੂੰ ਤਿਰੰਗਾ ਅਭਿਆਨ ਵਜੋਂ ਮਨਾਇਆ ਜਾਵੇਗਾ ਜਿਸ ਸਬੰਧੀ ਹਰੇਕ ਨਾਗਰਿਕ ਨੂੰ ਆਪਣੇ ਘਰ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਬਲਾਕ ਪੱਧਰੀ ਮੀਟਿੰਗ

ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਜਗਤਾਰ ਸਿੰਘ ਮਹੇਸ਼ਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਜੀਤ ਸਿੰਘ ਅਮਰਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਸ਼ੇਸ਼ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਵਿਰਸੇ ਤੋਂ ਜਾਣੰੂ ਕਰਵਾਉਂਦਾ ਹੈ-ਰਾਜੂ ਖੰਨਾ

ਅਮਲੋਹ, 6 ਅਗਸਤ (ਕੇਵਲ ਸਿੰਘ)-ਤੀਆਂ ਦਾ ਤਿਉਹਾਰ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਵਿਰਸੇ ਨਾਲ ਹੀ ਨਹੀਂ ਜੋੜਦੇ ਸਗੋਂ ਏਕਤਾ ਦਾ ਸਬੂਤ ਵੀ ਦਿੰਦੇ ਹੋਏ ਪੁਰਾਣੇ ਵਿਰਸੇ ਤੋਂ ਵੀ ਜਾਣੂੰ ਕਰਵਾਉਂਦੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ...

ਪੂਰੀ ਖ਼ਬਰ »

ਪਿਆਰ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਤਿਉਹਾਰ ਰਲ ਮਿਲ ਕੇ ਮਨਾਉਣੇ ਜ਼ਰੂਰੀ-ਬੀ.ਡੀ.ਪੀ.ਓ. ਪਰਮਬੀਰ ਕੌਰ

ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਪਿੰਡ ਮਨਸੂਰਪੁਰ ਵਿਖੇ ਸਰਪੰਚ ਕਰਮਜੀਤ ਕੌਰ, ਸਾਬਕਾ ਸਰਪੰਚ ਮੇਜਰ ਸਿੰਘ, ਪਰਮਜੀਤ ਸਿੰਘ ਗੋਲਡੀ (ਕਿਸਾਨ ਆਗੂ) ਅਤੇ ਕੁਲਵੰਤ ਕੌਰ ਐਨ.ਆਰ.ਆਈ. ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਲੋਨ ਮੇਲਾ ਕਰਵਾਇਆ

ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਪੰਜਾਬ ਨੈਸ਼ਨਲ ਬੈਂਕ ਬਰਾਂਚ ਖਮਾਣੋਂ ਵਲੋਂ ਨਜ਼ਦੀਕੀ ਪਿੰਡ ਬਦੇਸ਼ ਖ਼ੁਰਦ ਵਿਖੇ ਲੋਨ ਮੇਲਾ ਕਰਵਾਇਆ ਗਿਆ | ਇਸ ਲੋਨ ਮੇਲੇ ਵਿਚ ਬਰਾਂਚ ਮੈਨੇਜਰ ਰਾਜੀਵ ਸੈਣੀ ਨੇ ਲੋਨ ਅਫ਼ਸਰ ਇਰਫਾਨ ਸ੍ਰੀ ਕਿ੍ਸ਼ਨਾ ਐਗਰੀਕਲਚਰ, ਸਟਾਫ਼ ਕਲਰਕ ...

ਪੂਰੀ ਖ਼ਬਰ »

ਅੰਡਰ 16 ਦੇ ਕ੍ਰਿਕਟ ਮੁਕਾਬਲੇ 'ਚ ਫ਼ਤਹਿਗੜ੍ਹ ਸਾਹਿਬ ਦੀ ਟੀਮ ਰਹੀ ਜੇਤੂ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅੰਡਰ 16 ਦੇ ਦੋ ਦਿਨਾ ਹੋਏ ਮੁਕਾਬਲਿਆਂ 'ਚ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ ਹਰਾਇਆ | ਜਾਣਕਾਰੀ ਦਿੰਦਿਆਂ ਆਨਰੇਰੀ ਸੈਕਟਰੀ ਦਕਸ ਪ੍ਰੇਮ ਆਜ਼ਾਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੜੀ ਸਕੂਲ 'ਚ ਨਸ਼ਾ ਵਿਰੋਧੀ ਕੈਂਪ ਲਗਾਇਆ

ਭੜੀ, 6 ਅਗਸਤ (ਭਰਪੂਰ ਸਿੰਘ ਹਵਾਰਾ)-ਪਿੰਡ ਭੜੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਚ ਨਸ਼ਾ ਵਿਰੋਧੀ ਕੈਂਪ ਤਹਿਸੀਲ ਖਮਾਣੋਂ ਦੇ ਜੀ.ਓ.ਜੀ. ਹੈੱਡ ਬਲਵੀਰ ਸਿੰਘ ਸੇਖੋਂ, ਸੁਪਰਵਾਈਜ਼ਰ ਨਾਜ਼ਰ ਸਿੰਘ, ਸੁਪਰਵਾਈਜ਼ਰ ਬਚਿੱਤਰ ਸਿੰਘ ਅਤੇ ਸਰਕਾਰੀ ਹਸਪਤਾਲ ਡਾਕਟਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਦੀ ਟੀਮ ਨੇ ਕਰਵਾਇਆ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਐਜੂਕੇਸ਼ਨ ਮਲਟੀਮੀਡੀਆ ਰਿਸਰਚ ਸੈਂਟਰ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਹਿਯੋਗ ਨਾਲ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੀ ਟੀਮ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੋਂ ਆ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੂਬਾ ਸਰਕਾਰ ਇੰਨਬਿੰਨ ਲਾਗੂ ਕਰੇ-ਸਿੱਧੂਪੁਰ

ਬਸੀ ਪਠਾਣਾਂ, 6 ਅਗਸਤ (ਪਨੇਸਰ)-ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾਂ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਮਿਲਣੀ ਦੇ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ ਜਿਨ੍ਹਾਂ ਵਿਚ ਉਨ੍ਹਾਂ ਨੂੰ ਸਭ ਤੋਂ ਵੱਡੀ ਸਮੱਸਿਆ ਲੋਕਾਂ ...

ਪੂਰੀ ਖ਼ਬਰ »

43 ਘਰਾਂ 'ਚੋਂ ਮਿਲਿਆ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ, ਕੀਤੇ ਚਲਾਨ

-ਡਰਾਈ ਡੇਅ ਸਰਵੇ ਮੁਹਿੰਮ ਅਧੀਨ ਕੀਤੀ ਕਾਰਵਾਈ- ਮੰਡੀ ਗੋਬਿੰਦਗੜ੍ਹ, 6 ਅਗਸਤ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਅਤੇ ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸ਼ਹਿਰ ਵਿਚ ਸਾਂਝੇ ਤੌਰ 'ਤੇ ਡੇਂਗੂ, ਚਿਕਨਗੁਣੀਆਂ, ਮਲੇਰੀਆਂ ਵਿਰੁੱਧ ਚਲਾਈ ...

ਪੂਰੀ ਖ਼ਬਰ »

ਤੀਜ ਮੇਲੇ 'ਚ ਔਰਤਾਂ ਤੇ ਮੁਟਿਆਰਾਂ ਨੇ ਮਿਲ ਕੇ ਮਚਾਇਆ ਧਮਾਲ

ਬਸੀ ਪਠਾਣਾਂ, 6 ਅਗਸਤ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਬਲਾਕ ਅਧੀਨ ਪੈਂਦੇ ਪਿੰਡ ਰੈਲੋਂ ਦੀਆਂ ਔਰਤਾਂ ਤੇ ਮੁਟਿਆਰਾਂ ਵਲੋਂ ਰਲ ਮਿਲ ਕੇ ਜੀ.ਟੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਮੇਲਾ ਕਰਵਾਇਆ ਗਿਆ | ਸਕੂਲ ਦੇ ਬੁਲਾਰੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਸਕੱਤਰ ਅਜੋਏ ਸ਼ਰਮਾ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਕੱਤਰ ਅਜੋਏ ਸ਼ਰਮਾ ਆਈ.ਏ.ਐਸ. ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਹਤ ...

ਪੂਰੀ ਖ਼ਬਰ »

ਅਸ਼ੋਕਾ ਐਜੂਕੇਸ਼ਨਲ ਟਰੱਸਟ ਵੱਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਮਨਪ੍ਰੀਤ ਸਿੰਘ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਮੁੱਖ ਰੱਖਦੇ ਹੋਏ ਅੱਜ ਅਸ਼ੋਕਾ ਐਜੂਕੇਸ਼ਨਲ ਟਰੱਸਟ ਦੇ ਕੈਸ਼ੀਅਰ ਸੁਭਾਸ਼ ਸੂਦ ਅਤੇ ਮੈਂਬਰ ਰਾਜਿੰਦਰ ਸੂਦ ਨੇ ਅਸ਼ੋਕਾ ਸੀਨੀਅਰ ਸਕੈਂਡਰੀ ਸਕੂਲ ਦੇ ਮੈਦਾਨ ਵਿਚ ਬੂਟੇ ...

ਪੂਰੀ ਖ਼ਬਰ »

ਗੁਰਸ਼ਕਤੀ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਸਥਾਨਕ ਗੁਰਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਤੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਲੋਕ ਗੀਤ, ਗਿੱਧਾ ਅਤੇ ਕਈ ਹੋਰ ਆਈਟਮਾਂ ਪੇਸ਼ ਕੀਤੀਆਂ ਗਈਆਂ ਅਤੇ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ 'ਤੇ ਭੰਡਾਰੇ ਦਾ ਆਯੋਜਨ

ਬਸੀ ਪਠਾਣਾਂ, 6 ਅਗਸਤ (ਚੰਨਪ੍ਰੀਤ ਪਨੇਸਰ)-ਸਥਾਨਕ ਬਾਈ ਪਾਸ 'ਤੇ ਸਥਿਤ ਡੇਰਾ ਦਮਦਮਾ ਸਾਹਿਬ ਮਾਤਾ ਦੁਰਗਾ ਮੰਦਿਰ ਵਿਖੇ ਦੁਰਗਾ ਅਸ਼ਟਮੀ ਮੌਕੇ ਡੇਰੇ ਦੇ ਮਹੰਤ ਕਮਲ ਵੈਰਾਗੀ ਦੀ ਰਹਿਨੁਮਾਈ ਹੇਠ ਭੰਡਾਰੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕੰਜਕ ਪੂਜਨ ਅਤੇ ਬ੍ਰਾਹਮਣ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਸਰਹਿੰਦ ਦੀਆਂ ਪੁਸਤਕਾਂ ''ਸਿਦਕਵਾਨ ਸਿੱਖ ਬੀਬੀਆਂ'' ਤੇ ''ਮੌਲ਼ੀ ਦੀਆਂ ਤੰਦਾਂ'' ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਅਤੇ ਉੱਘੀ ਲੇਖਕਾ ਬੀਬੀ ਪਰਮਜੀਤ ਕੌਰ ਸਰਹਿੰਦ ਦੀਆਂ ਨਵੀਆਂ ਪੁਸਤਕਾਂ ''ਸਿਦਕਵਾਨ ਸਿੱਖ ਬੀਬੀਆਂ'' ਤੇ ''ਮੌਲ਼ੀ ਦੀਆਂ ਤੰਦਾਂ'' ਜ਼ਿਲ੍ਹਾ ਲਿਖਾਰੀ ਸਭਾ ਅਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਕਿਰਪਾਲ ਸਿੰਘ ਬਦੇਸ਼ ਕਲਾਂ ਨੇ ਦੱਸਿਆ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਤਾਇਕਵਾਂਡੋ ਮੁਕਾਬਲਿਆਂ 'ਚ ਸੋਨ ਤਗਮੇ ਜੇਤੂ ਦਾਦੂਮਾਜਰਾ ਦੇ 2 ਸਕੇ ਭਰਾਵਾਂ ਦਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਮਲੇਸ਼ੀਆ ਵਿਖੇ ਹੋਏ ਤਾਇਕਵਾਂਡੋ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀ ਟੀਮ 'ਚ ਸ਼ਾਮਿਲ ਪਿੰਡ ਦਾਦੂਮਾਜਰਾ ਦੇ 2 ਸਕੇ ਭਰਾਵਾਂ ਕੁਸਮਵੀਰ ਸਿੰਘ ਬੈਦਵਾਣ ਅਤੇ ਪਰਮੀਤ ਸਿੰਘ ਬੈਦਵਾਣ ਨੇ ਸੋਨ ਤਗਮੇ ਜਿੱਤ ਕੇ ਆਪਣੇ ...

ਪੂਰੀ ਖ਼ਬਰ »

ਜੀ. ਪੀ. ਐਸ. 'ਚ ਵਿਦਿਆਰਥੀ ਕੌਂਸਲ ਤਾਲਮੇਲ ਕਮੇਟੀ ਦੀ ਚੋਣ

ਮੰਡੀ ਗੋਬਿੰਦਗੜ੍ਹ, 6 ਅਗਸਤ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਿਦਿਆਰਥੀ ਕੌਂਸਲ ਤਾਲਮੇਲ ਕਮੇਟੀ ਦਾ ਚੋਣ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨੀਰੂ ਅਰੋੜਾ ਅਤੇ ਵਾਈਸ ਪਿ੍ੰਸੀਪਲ ਸਾਧਨਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਅਮਲੋਹ, 6 ਅਗਸਤ (ਕੇਵਲ ਸਿੰਘ)-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਅਮਲੋਹ ਦੀ ਇਕ ਵਿਸ਼ੇਸ਼ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਅਗਵਾਈ ਅਤੇ ਦਵਿੰਦਰ ਸਿੰਘ ਅਮਲੋਹ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਹੋਈ, ਜਿਸ ਵਿਚ ਅਗਲੇ ਦੋ ...

ਪੂਰੀ ਖ਼ਬਰ »

ਚੋਣਾਂ ਸਮੇਂ ਲੋਕ ਲੁਭਾਉਣੇ ਐਲਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਲੋੜ-ਕੈਪਟਨ ਬਾਜਵਾ

ਅਮਲੋਹ, 6 ਅਗਸਤ (ਕੇਵਲ ਸਿੰਘ)-ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਰਾਜਨੀਤਿਕ ਪਾਰਟੀਆਂ ਮੁਫ਼ਤ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸਬਜ਼ਬਾਗ ਵਿਖਾਉਣ ਵਿਚ ਅਕਸਰ ਸਫਲ ਹੋ ਜਾਂਦੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ | ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਕਦੇ ਵੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਕੀਤਾ ਉਦਘਾਟਨ

ਸੰਘੋਲ, 6 ਅਗਸਤ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਪਿੰਡ ਖੰਟ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਇਸ ਮੌਕੇ ਪਿੰਡ ਵਾਸੀਆਂ ਨੂੰ ਇਸ ਸਕੀਮ ਦਾ ਪੂਰਨ ਤੌਰ ਤੇ ਲਾਭ ਲੈਣ ਲਈ ਕਿਹਾ ਤਾਂ ਜੋ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਚਾਹੀਦਾ ਹੈ-ਡਾ. ਜੋਰਾ ਸਿੰਘ

ਅਮਲੋਹ, 6 ਅਗਸਤ (ਕੇਵਲ ਸਿੰਘ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਚ ਤੀਜ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਾ. ਜ਼ੋਰਾ ਸਿੰਘ ਸਕੂਲ ਦੇ ਪ੍ਰਧਾਨ ਅਤੇ ਡਾ. ਤੇਜਿੰਦਰ ਕੌਰ ਸਕੂਲ ਦੀ ਜਨਰਲ ਸਕੱਤਰ ਵਿਸ਼ੇਸ਼ ਤੌਰ ਤੇ ਪਹੁੰਚੇ , ਦਾ ਪਿ੍ੰਸੀਪਲ, ਰਜਨੀਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ 'ਚ ਇੰਗਲਿਸ਼ ਤੇ ਸਮਾਜਿਕ ਸਿੱਖਿਆ ਦਾ 2 ਰੋਜ਼ਾ ਸੈਮੀਨਾਰ ਸਮਾਪਤ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਜਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਿਖੇ ਇੰਗਲਿਸ਼ ਤੇ ਸਮਾਜਿਕ ਸਿੱਖਿਆ ਦਾ 2 ਰੋਜ਼ਾ ਸੈਮੀਨਾਰ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX