ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਫਾਜ਼ਿਲਕਾ / ਅਬੋਹਰ

ਪਿੰਡ ਤੇਜਾ ਰੁਹੇਲਾ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਪਰਿਵਾਰ ਨੇ ਕਤਲ ਦਾ ਕੀਤਾ ਖ਼ਦਸ਼ਾ ਜ਼ਾਹਿਰ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਤੇਜਾ ਰੁਹੇਲਾ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਦਾ ਮਾਮਲੋ ਸਾਹਮਣੇ ਆਇਆ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ | ਉੱਥੇ ਹੀ ਨੌਜਵਾਨ ਦੀ ਮੌਤ ਨੂੰ ਪਰਿਵਾਰ ਨੇ ਕਤਲ ਦੱਸਿਆ ਹੈ | ਮਿ੍ਤਕ ਦੀ ਮਾਤਾ ਮਾਲੋ ਬਾਈ ਅਤੇ ਭਰਾ ਅਸ਼ੋਕ ਸਿੰਘ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਲੜਕੇ ਨੂੰ ਇਕ ਦੋਸਤ ਘਰੋਂ ਬੁਲਾ ਕੇ ਲੈ ਗਿਆ ਸੀ | ਜਿਸ ਤੋਂ ਬਾਅਦ ਉਸ ਦੀ ਲਾਸ਼ ਦੋਸਤ ਦੇ ਘਰੋਂ ਮਿਲੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਕੰਮਕਾਜ ਲਈ ਗਏ ਹੋਏ ਸਨ, ਜਿੱਥੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਲੜਕੇ ਦੀ ਤਬੀਅਤ ਖ਼ਰਾਬ ਹੋ ਗਈ ਹੈ | ਜਦੋਂ ਮੌਕੇ 'ਤੇ ਜਾ ਕੇ ਉਨ੍ਹਾਂ ਵੇਖਿਆ ਤਾਂ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੋਸ਼ ਲਗਾਏ ਕਿ ਉਸ ਦੇ ਦੋਸਤਾਂ ਵਲੋਂ ਉਸ ਨੂੰ ਸ਼ਰਾਬ ਪਿਆਈ ਗਈ ਅਤੇ ਉਸ ਦੇ ਪਤਾਲ਼ੂਆਂ 'ਤੇ ਵਾਰ ਕੀਤਾ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਸੰਬੰਧੀ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਨੇ ਦਾਰੂ ਪੀਤੀ, ਜਿਸ ਤੋਂ ਬਾਅਦ ਉਹ ਖਾਣਾ ਖਾਣ ਲੱਗੇ ਜਿਸ ਤੋਂ ਬਾਅਦ ਇਕ ਨੌਜਵਾਨ ਦੀ ਤਬੀਅਤ ਵਿਗੜ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਮਿ੍ਤਕ ਦੇ ਪਿਤਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ ਵਿਚ ਲਿਆ ਰਹੀ ਹੈ | ਪੋਸਟ ਮਾਰਟਮ ਤੋਂ ਬਾਅਦ ਜੋ ਰਿਪੋਰਟ ਆਵੇਗੀ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਮਿ੍ਤਕ ਦਾ ਨਾਂਅ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੇਜਾ ਰੁਹੇਲਾ ਹੈ | ਉਨ੍ਹਾਂ ਦੱਸਿਆ ਕਿ ਲਾਸ਼ ਉਸ ਦੇ ਦੋਸਤ ਘਰੋਂ ਹੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਫ਼ਿਲਹਾਲ ਮਿ੍ਤਕ ਦੇ ਦੋਸਤਾਂ ਨਾਲ ਗੱਲਬਾਤ ਨਹੀਂ ਹੋਈ ਹੈ | ਉਨ੍ਹਾਂ ਨੂੰ ਬੁਲਾਇਆ ਗਿਆ ਹੈ |

ਗਰਭਵਤੀ, ਕਮਜ਼ੋਰ ਤੇ ਵਲੈਤਣ ਗਾਵਾਂ ਨੂੰ ਜ਼ਿਆਦਾਤਰ ਹੋ ਰਹੀ ਹੈ ਲੰਪੀ ਸਕਿਨ ਦੀ ਬਿਮਾਰੀ-ਪਸ਼ੂ ਪਾਲਣ ਮੰਤਰੀ

ਬੱਲੂਆਣਾ, 6 ਅਗਸਤ (ਜਸਮੇਲ ਸਿੰਘ ਢਿੱਲੋਂ)-ਸੂਬੇ ਦੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਕਾਰਨ ਲਪੇਟ ਵਿਚ ਆਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕੇ ...

ਪੂਰੀ ਖ਼ਬਰ »

ਸਕੂਲ 'ਚੋਂ ਕਣਕ, ਚਾਵਲ ਤੇ ਹੋਰ ਸਾਮਾਨ ਚੋਰੀ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਪਿੰਡ ਨਵਾਂ ਸਲੇਮਸ਼ਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਅੰਦਰੋਂ ਬੀਤੀ ਰਾਤ ਕਣਕ, ਚਾਵਲ, ਤੇਲ, ਦਾਲ, ਛੋਲੇ ਆਦਿ ਚੋਰੀ ਹੋ ਗਏ ਹਨ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਕੂਲ ਮੁਖੀ ਅਤੇ ਪੰਚਾਇਤ ਆਗੂਆਂ ਨੇ ਦੱਸਿਆ ਕਿ 5 ਅਗਸਤ ਦੀ ...

ਪੂਰੀ ਖ਼ਬਰ »

ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਵਿਰੁੱਧ 10 ਦੇ ਧਰਨੇ ਸੰਬੰਧੀ ਪਿੰਡਾਂ 'ਚ ਮੀਟਿੰਗਾਂ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਜੋ ਕਿ ਸਿਆਸੀ ਆਧਾਰ 'ਤੇ ਖੂਈਆਂ ਸਰਵਰ ਤੋਂ ਡੱਗਰੂ ਮੋਗਾ ਵਿਖੇ ਕੀਤੀ ਗਈ ਹੈ ਦੇ ਖ਼ਿਲਾਫ਼ ਰੱਖੇ 10 ਅਗਸਤ ਦੇ ਧਰਨੇ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਪਿੰਡ ਕਮਾਲ ਵਾਲਾ ਦੇ ਨੇੜੇ ਛਾਪਾਮਾਰੀ ਕਰ ਕੇ 20 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਛਪਾਲ ਸਿੰਘ ਉਰਫ਼ ਤੋਤੀ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਚਿੱਟੇ ਮੱਛਰ ਨੇ ਨਰਮੇ ਦੀ ਫ਼ਸਲ ਤਬਾਹ ਕਰਕੇ ਕਿਸਾਨ ਕੀਤੇ ਬਰਬਾਦ-ਸੁਸ਼ੀਲ ਸਿਆਗ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਕਿਸਾਨ ਆਗੂ ਅਤੇ ਸਰਪੰਚ ਯੂਨੀਅਨ ਦੇ ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਸੁਸ਼ੀਲ ਸਿਆਗ ਢੀਗਾਂਵਾਲੀ ਨੇ ਪੰਜਾਬ ਸਰਕਾਰ ਵਲੋਂ ਨਰਮੇ ਦੇ ਖ਼ਰਾਬੇ ਦੀ ਗਿਰਦਾਵਰੀ ਦੇ ਹਾਲ ਹੀ ਵਿਚ ਦਿੱਤੇ ਆਦੇਸ਼ ਨੂੰ ਅੱਧਾ ਅਧੂਰਾ ...

ਪੂਰੀ ਖ਼ਬਰ »

ਅਰਨੀਵਾਲਾ ਦੇ ਕਿਸਾਨਾਂ ਦੀ ਕਿਸੇ ਨੇ ਵੀ ਨਹੀਂ ਲਈ ਸਾਰ

ਮੰਡੀ ਅਰਨੀਵਾਲਾ, 6 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਸਥਾਨਕ ਮੰਡੀ ਦੀ ਹੱਦਬਸਤ ਅਧੀਨ ਆਉਂਦੇ ਖੇਤੀ ਰਕਬੇ ਦੇ ਕਿਸਾਨਾਂ ਦੀ ਪ੍ਰਸ਼ਾਸਨ ਜਾਂ ਕਿਸੇ ਵੀ ਸਿਆਸੀ ਧਿਰ ਵਲੋਂ ਕੋਈ ਸਾਰ ਨਹੀਂ ਲਈ ਗਈ | ਕਿਸਾਨ ਆਗੂ ਨਿਸ਼ਾਨ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਮੰਡੀ ਦੇ ...

ਪੂਰੀ ਖ਼ਬਰ »

ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਤੀਜ ਦਾ ਤਿਉਹਾਰ ਮਨਾਇਆ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਭੋਜਰਾਜ ਪਿਆਰੀ ਦੇਵੀ ਫੂਲਚੰਦ ਸਰਵ ਹਿਤਕਾਰੀ ਵਿੱਦਿਆ ਮੰਦਰ ਅਬੋਹਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਬੱਚਿਆਂ, ਮਾਪਿਆਂ ਨੇ ਇਸ ...

ਪੂਰੀ ਖ਼ਬਰ »

ਫੇਰੀ ਲਗਾਉਣ ਵਾਲੇ ਨਾਲ ਲੁੱਟ-ਖੋਹ ਕਰਨ ਵਾਲੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਬੀਤੇ ਦਿਨ ਫੇਰੀ ਲਗਾਉਣ ਵਾਲੇ ਇਕ ਵਿਅਕਤੀ ਨਾਲ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਕੈਟਲ ਪੌਂਡ ਵਿਖੇ ਲੰਪੀ ਸਕਿਨ ਬਿਮਾਰੀ ਨਾਲ ਪੀੜਤ ਗਾਵਾਂ ਦਾ ਮੁਢਲਾ ਇਲਾਜ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਗਊਆਂ ਵਿਚ ਲੰਪੀ ਸਕਿਨ ਬਿਮਾਰੀ ਨੂੰ ਜ਼ਿਆਦਾ ਵਧਣ ਤੋਂ ਰੋਕਣ ਲਈ ਫ਼ਾਜ਼ਿਲਕਾ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜੀਵ ਛਾਬੜਾ ਦੇ ...

ਪੂਰੀ ਖ਼ਬਰ »

ਯੂਥ ਵੀਰਾਂਗਣਾ ਇਕਾਈ ਚੱਕ ਸਿੰਘੇ ਵਾਲਾ ਨੇ ਕੀਤਾ ਇਕ ਹੋਰ ਉਪਰਾਲਾ

ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਸਿੰਘੇ ਵਾਲਾ ਦੀ ਯੂਥ ਵੀਰਾਂਗਣਾ ਦੀ ਇਕਾਈ ਨੇ ਇਕ ਹੋਰ ਪਹਿਲਕਦਮੀ ਕਰਦੇ ਹੋਏ ਪਿੰਡ ਖਿਲਚੀਆਂ ਵਿਖੇ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ ਹੈ | ਜਾਣਕਾਰੀ ਦਿੰਦੇ ਹੋਏ ਯੂਥ ਵੀਰਾਂਗਣਾ ਨੇ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਗੁਰੂਹਰਸਹਾਏ 'ਚ ਲਗਾਇਆ ਜਾਗਰੂਕਤਾ ਸੈਮੀਨਾਰ

ਗੁਰੂਹਰਸਹਾਏ, 6 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਥਾਣੇ ਵਿਚ ਬਣੇ ਸਾਂਝ ਕੇਂਦਰ ਵਿਖੇ ਵੂਮੈਨ ਹੈਲਪ ਡੈਸਕ ਤੇ ਪੁਲਿਸ ਸਾਂਝ ਕੇਂਦਰ ਗੁਰੂਹਰਸਹਾਏ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸੈਮੀਨਾਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਔਰਤਾਂ ਤੇ ਬੱਚਿਆਂ 'ਤੇ ...

ਪੂਰੀ ਖ਼ਬਰ »

ਡਾ. ਰਿਣਵਾ ਨੇ ਪਾਣੀ ਦੀ ਨਿਕਾਸੀ ਲਈ ਸਰਕਲ ਪ੍ਰਧਾਨਾਂ ਨੂੰ ਪੰਪ ਸੈੱਟ ਸੌਂਪੇ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਭਾਰੀ ਬਰਸਾਤ ਦੇ ਸਮੇਂ ਪਿੰਡਾਂ ਦੇ ਨਾਲ-ਨਾਲ ਹੁਣ ਅਬੋਹਰ ਸ਼ਹਿਰ ਦੇ ਕਿਸੇ ਵੀ ਖੇਤਰ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਸਾਹਮਣੇ ਨਹੀਂ ਆਵੇਗੀ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅਬੋਹਰ ਸ਼ਹਿਰ ਦੇ ...

ਪੂਰੀ ਖ਼ਬਰ »

ਪੰਜਾਬ ਫੂਡ ਸਪਲਾਈ ਇੰਸਪੈਕਟਰ ਯੂਨੀਅਨ ਵਲੋਂ ਮੀਟਿੰਗ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਫੂਡ ਸਪਲਾਈ ਇੰਸਪੈਕਟਰ ਯੂਨੀਅਨ ਦੀ ਮੀਟਿੰਗ ਹਰਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਇੰਸਪੈਕਟਰ ਕਾਡਰਾਂ ਨੂੰ ਵਿਭਾਗ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਾਰਕੋਟਿਕ ਸੈੱਲ ਦੇ ਗਿ੍ਫ਼ਤਾਰ 2 ਸਹਾਇਕ ਥਾਣੇਦਾਰਾਂ ਤੇ ਇਕ ਹਵਲਦਾਰ ਨੂੰ ਫ਼ਿਰੋਜ਼ਪੁਰ ਜੇਲ੍ਹ 'ਚ ਖ਼ਤਰਾ

ਫ਼ਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਇਕ ਕਿੱਲੋ ਹੈਰੋਇਨ ਅਤੇ ਪੰਜ ਲੱਖ ਦੀ ਨਸ਼ਾ ਵੱਟਤ ਰਕਮ ਦੇ ਝੂਠੇ ਮਾਮਲੇ ਵਿਚ 28 ਜੁਲਾਈ ਤੋਂ ਪੁਲਿਸ ਰਿਮਾਂਡ 'ਤੇ ਚੱਲ ਰਹੇ ਨਾਰਕੋਟਿਕ ਸੈੱਲ ਦੇ ਦੋ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਤੇ ਰਾਜਪਾਲ ਅਤੇ ਹਵਲਦਾਰ ਜੋਗਿੰਦਰ ...

ਪੂਰੀ ਖ਼ਬਰ »

ਅਫ਼ੀਮ ਮਾਮਲੇ 'ਚ ਦੋਸ਼ੀ ਨੂੰ ਭੇਜਿਆ ਜੇਲ੍ਹ

ਅਬੋਹਰ, 6 ਅਗਸਤ (ਵਿਵੇਕ ਹੂੜੀਆ)-ਬੀਤੇ ਦਿਨੀਂ ਸੀ.ਆਈ.ਏ ਸਟਾਫ਼ ਪ੍ਰਭਾਰੀ ਸੱਜਣ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਇੱਕ ਕਿੱਲੋ ਅਫ਼ੀਮ ਸਮੇਤ ਫੜੇ ਗਏ ਵਿਅਕਤੀ ਲਖਬੀਰ ਕੁਮਾਰ ਉਰਫ਼ ਲਿਪੀ ਪੁੱਤਰ ਫ਼ਤਿਹ ਚੰਦ ਵਾਸੀ ਕਾਲਾ ਟਿੱਬਾ ਅਬੋਹਰ ਨੂੰ ਦੋ ਦਿਨਾਂ ਪੁਲਿਸ ...

ਪੂਰੀ ਖ਼ਬਰ »

ਟਰੱਕ ਥੱਲੇ ਆਉਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਡਰਾਈਵਰ ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਟਰੱਕ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਪੁਲਿਸ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਪੁੱਤਰ ਹੰਸ ਰਾਜ ਵਾਸੀ ਐਮ ਸੀ ...

ਪੂਰੀ ਖ਼ਬਰ »

ਕਿਸਾਨ ਨੇ ਵਾਹੀ 5 ਏਕੜ ਨਰਮੇ ਦੀ ਫ਼ਸਲ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਕਬੂਲ ਸ਼ਾਹ ਖੁੱਬਣ ਵਿਖੇ ਇਕ ਕਿਸਾਨ ਨੇ 5 ਏਕੜ ਨਰਮੇ ਦੀ ਫ਼ਸਲ ਨੂੰ ਟਰੈਕਟਰ ਨਾਲ ਵਾਹ ਦਿੱਤਾ | ਕਿਸਾਨ ਨੇ ਇਸ ਦਾ ਕਾਰਨ ਚਿੱਟੇ ਮੱਛਰ ਦੇ ਹਮਲੇ ਅਤੇ ਸੇਮ ਦੱਸਿਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਉਗਰ ...

ਪੂਰੀ ਖ਼ਬਰ »

170 ਲੀਟਰ ਲਾਹਣ ਸਣੇ 1 ਕਾਬੂ

ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ 1 ਵਿਅਕਤੀ ਨੂੰ 170 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਗੱਡੀਆਂ ਅਤੇ ਯਾਤਰੀਆਂ ਦੀ ਚੈਕਿੰਗ

ਅਬੋਹਰ, 6 ਅਗਸਤ (ਵਿਵੇਕ ਹੂੜੀਆ)-ਆਜ਼ਾਦੀ ਦਿਹਾੜੇ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ | ਜਿਸ ਦੇ ਤਹਿਤ ਅਬੋਹਰ ਰੇਲਵੇ ਪੁਲਿਸ ਵਲੋਂ ਸਟੇਸ਼ਨ ਦੀ ਸੁਰੱਖਿਆ 'ਚ ਵੀ ਵਾਧਾ ਕੀਤਾ ਗਿਆ ਹੈ, ਯਾਤਰੀਆਂ ਅਤੇ ਟਰੇਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦੋਨਾ ਨਾਨਕਾ ਸਕੂਲ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ 'ਤੇ ਅਬੋਹਰ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਭਾਰਤ ਪਾਕਿਸਤਾਨ ਸਰਹੱਦ ਨੇੜੇ ਪਿੰਡ ਦੋਨਾ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਐਮ.ਸੀ. ਕਾਲੋਨੀ ਫ਼ਾਜ਼ਿਲਕਾ ਵਿਖੇ ਇਕ ਘਰ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਸਿਟੀ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਕੌਮੀ ਵਜ਼ੀਫ਼ਾ ਸਕੀਮ ਦਾ ਪੋਰਟਲ ਖੁੱਲਿ੍ਹਆ

ਮੰਡੀ ਲਾਧੂਕਾ, 6 ਅਗਸਤ (ਰਾਕੇਸ਼ ਛਾਬੜਾ)-ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟਆਫ਼ ਪਰਸਨਜ਼ ਵਿੱਦ ਡਿਸਏਬਿਲਟੀ ਵਿਭਾਗ ਵਲੋਂ ਕੇਵਲ ਅਪਾਹਜ ਵਿਦਿਆਰਥੀਆਂ ਲਈ ਪ੍ਰੀ ਮੈਟਿ੍ਕ ਤੇ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦਾ ਪੋਰਟਲ ਖੋਲ੍ਹ ...

ਪੂਰੀ ਖ਼ਬਰ »

ਜੀ. ਏ. ਵੀ. ਜੈਨ ਸਕੂਲ 'ਚ ਮਨਾਇਆ 'ਤੀਆਂ ਦਾ ਤਿਉਹਾਰ'

ਫ਼ਾਜ਼ਿਲਕਾ, 6 ਅਗਸਤ (ਅਮਰਜੀਤ ਸ਼ਰਮਾ)-ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਵਿਖੇ 'ਤੀਆਂ ਦਾ ਤਿਉਹਾਰ' ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ | ਇਸ ਮੌਕੇ ਵਿਦਿਆਰਥਣਾਂ ਨੇ ਗੀਤ, ਛੰਦ, ਬੋਲੀਆਂ, ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ 'ਚ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਸਬੰਧ ਵਿਚ ਹਰ ਘਰ ਤਿਰੰਗਾ ਤਹਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਬਿਮਾਰ ਗਊਆਂ ਲਈ 10 ਦਿਨ ਤੋਂ ਮੁਫ਼ਤ ਕਾੜ੍ਹਾ ਵੰਡ ਰਹੇ ਹਨ ਸੰਤ ਯੋਗਿੰਦਰਾ ਨੰਦ

ਬੱਲੂਆਣਾ, 6 ਅਗਸਤ (ਜਸਮੇਲ ਸਿੰਘ ਢਿੱਲੋਂ)-ਪਿੰਡ ਰਾਮਪੁਰਾ ਨਰਾਇਣ ਪੁਰਾ ਵਿਖੇ ਸੰਤਾਂ ਦੇ ਡੇਰੇ ਵਿਚ ਸੰਤ ਯੋਗਿੰਦਰਾ ਨੰਦ ਵਲੋਂ ਕਰੀਬ 10 ਦਿਨ ਤੋਂ ਬਿਮਾਰ ਗਊਆਂ ਲਈ ਕਾੜ੍ਹਾ ਤਿਆਰ ਕੀਤਾ ਜਾ ਰਿਹਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਬਿਮਾਰ ਪਸ਼ੂਆਂ ਲਈ ਮੁਫ਼ਤ ਵੰਡਿਆ ...

ਪੂਰੀ ਖ਼ਬਰ »

ਸਕੂਲ 'ਚ ਆਰ. ਓ. ਵਾਟਰ ਸਿਸਟਮ ਲਗਾਇਆ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਜੇ.ਸੀ.ਆਈ. ਨੇ ਉਪ ਮੰਡਲ ਦੇ ਪਿੰਡ ਆਲਮਗੜ੍ਹ ਵਿਖੇ ਸਥਿਤ ਪ੍ਰਯਾਸ ਦੇ ਬੱਚਿਆਂ ਲਈ ਪੀਣ ਦੇ ਸ਼ੁੱਧ ਪਾਣੀ ਲਈ ਆਰ.ਓ ਵਾਟਰ ਸਿਸਟਮ ਲਗਾਇਆ ਗਿਆ ਹੈ | ਜੇ.ਸੀ.ਆਈ. ਦੇ ਪ੍ਰਧਾਨ ਮਨੀ ਵਧਵਾ ਨੇ ਦੱਸਿਆ ਕਿ ਸੰਸਥਾ ਦੇ ਸਾਰੇ ...

ਪੂਰੀ ਖ਼ਬਰ »

ਵਿਧਾਇਕ ਸਵਨਾ ਵਲੋਂ ਵਿਕਾਸ ਕਾਰਜਾਂ ਦਾ ਨਿਰੀਖਣ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡਾਂ ਵਿਚ ਪਹਿਲਾਂ ਹੋਏ ਅਤੇ ਹੁਣ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਨਿਰੀਖਣ ਕਰਨ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਪਿੰਡ ਬੇਰੀ ਵਾਲਾ, ਪੱਕਾ ਚਿਸ਼ਤੀ, ਚੁਵਾੜਿਆਂ ...

ਪੂਰੀ ਖ਼ਬਰ »

ਸਤਿਅਮ ਕਾਲਜ ਦੀਆਂ ਵਿਦਿਆਰਥਣਾਂ ਦਾ ਐਨ. ਸੀ. ਸੀ. ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਐਨ.ਸੀ.ਸੀ. ਵਿਭਾਗ ਵਲੋਂ ਮਲੋਟ ਵਿਖੇ 27 ਜੁਲਾਈ ਤੋਂ 5 ਅਗਸਤ ਤੱਕ ਲਗਾਏ ਗਏ ਕੈਂਪ ਦੌਰਾਨ ਐਨ.ਸੀ.ਸੀ. ਕੈਡਟਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਉਪ ਮੰਡਲ ਅਬੋਹਰ ਦੇ ਪਿੰਡ ਸੈਦਾਂਵਾਲੀ ਵਿਖੇ ਸਥਿਤ ...

ਪੂਰੀ ਖ਼ਬਰ »

ਏਾਜਲਸ ਵਰਲਡ 'ਚ ਬੱਚਿਆਂ ਵਿਚਕਾਰ ਡੱਡੂ ਦੌੜ ਕਰਵਾਈ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਏਾਜਲਸ ਵਰਲਡ ਪਲੇਅ ਵੇ ਸਕੂਲ ਵਿਚ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਸਕੂਲ ਵਿਚ ਅੱਜ ਬੱਚਿਆਂ ਲਈ 'ਡੱਡੂ ਦੌੜ' ਕਰਵਾਈ ਗਈ | ਗਤੀਵਿਧੀ ਲਈ ਬੱਚਿਆਂ ਨੇ ਡੱਡੂਆਂ ਦੇ ਮਾਸਕ ਪਹਿਨੇ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀ ਕੋਰੀਓਗ੍ਰਾਫੀ ਟੀਮ ਨੂੰ ਜ਼ਿਲ੍ਹਾ ਪੱਧਰ 'ਤੇ ਦੂਜਾ ਇਨਾਮ ਜਿੱਤਣ 'ਤੇ ਡੀ.ਈ.ਓ. ਨੇ ਕੀਤਾ ਸਨਮਾਨਿਤ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਦੀ ਕੋਰੀਓਗ੍ਰਾਫੀ ਨੇ ਜ਼ਿਲ੍ਹਾ ਪੱਧਰ 'ਤੇ ਦੂਜਾ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਡੀ.ਈ.ਓ. ਡਾ: ਸੁਖਵੀਰ ਸਿੰਘ ਬੱਲ ਅਤੇ ਉਪ ...

ਪੂਰੀ ਖ਼ਬਰ »

ਹੈਰੀ ਸੰਧੂ ਨੇ ਸੁਖਬੀਰ ਵਲੋਂ ਭੇਜੇ ਨਿਕਾਸੀ ਪੰਪ ਵੰਡੇ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਅੱਜ ਹਲਕੇ ਦੇ ਪਿੰਡ ਪੰਜਾਵਾ ਮਾਡਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਲਈ ਭੇਜੇ ਗਏ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਯੈਲੋ ਡੇ ਮਨਾਇਆ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਪ੍ਰੀ ਪ੍ਰਾਇਮਰੀ ਵਿੰਗ 'ਚ ਯੈਲੋ ਡੇ ਮਨਾਇਆ ਗਿਆ | ਇਸ ਮੌਕੇ ਜਮਾਤਾਂ ਨੂੰ ਪੀਲੇ ਰੰਗ ਦੀ ਥੀਮ ਨਾਲ ਖ਼ੂਬਸੂਰਤੀ ਨਾਲ ਸਜਾਇਆ ਗਿਆ ਸੀ | ਸਾਰੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਬਾਹਰ ਟੁੱਟੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਰੇਲਵੇ ਸਟੇਸ਼ਨ ਦੇ ਬਾਹਰ ਟੁੱਟੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਨਾਰਦਰਨ ਰੇਲਵੇ ਪਸੰਜਰ ਸਮਿਤੀ ਦੇ ਜ਼ੋਨਲ ਪ੍ਰਧਾਨ ਵਿਨੋਦ ਕੁਮਾਰ ਭਵਨੀਆ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬਾਹਰ ...

ਪੂਰੀ ਖ਼ਬਰ »

ਕੁੰਡਲ ਵਿਚ ਤੀਆਂ ਦਾ ਤਿਉਹਾਰ ਮਨਾਇਆ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕੁੰਡਲ ਵਿਖੇ ਸੁਖਮੰਦਰ ਸਿੰਘ ਸਬ ਇੰਸਪੈਕਟਰ ਪੰਜਾਬ ਪੁਲਿਸ ਦੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪਰਿਵਾਰ ਵਲੋਂ ਪਿੰਡ 'ਚੋਂ ਔਰਤਾਂ ਅਤੇ ਲੜਕੀਆਂ ਨੂੰ ਇਸ ਵਿਚ ...

ਪੂਰੀ ਖ਼ਬਰ »

ਧੋਖੇ ਨਾਲ ਗਿਰਦਾਵਰੀ ਆਪਣੇ ਨਾਂਅ ਕਰਾਉਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਸਾਜ਼ਿਸ਼ ਰਚ ਕੇ ਜ਼ਮੀਨ ਦੀ ਗਿਰਦਾਵਰੀ ਆਪਣੇ ਨਾਂਅ ਕਰਾਉਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੰਦੀਪ ਕੁਮਾਰ ਪੁੱਤਰ ਅਮਰ ਨਾਥ ਵਾਸੀ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਮੇਤ ਮਾਂ ਗਿ੍ਫ਼ਤਾਰ, ਪੁੱਤਰ ਫ਼ਰਾਰ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-2 ਦੀ ਪੁਲਿਸ ਨੇ ਪੰਜ ਗਰਾਮ ਹੈਰੋਇਨ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਉਸ ਦਾ ਪੁੱਤਰ ਅਜੇ ਫ਼ਰਾਰ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਕਰਨ ਸਿੰਘ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਪ੍ਰਧਾਨਗੀ ਲਈ ਸੁਰੇਸ਼ ਸਤੀਜਾ ਅਤੇ ਨਰਿੰਦਰ ਵਰਮਾ ਨੇ ਨਾਮਜ਼ਦਗੀ ਪੱਤਰ ਭਰੇ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਪਿਛਲੇ ਲੰਮੇ ਸਮੇਂ ਤੋਂ ਖ਼ਾਲੀ ਪਈ ਅਬੋਹਰ ਦੇ ਵਪਾਰੀਆਂ ਨੂੰ ਪ੍ਰਧਾਨ ਮਿਲਣ ਨਾਲ ਕਾਫ਼ੀ ਫ਼ਾਇਦਾ ਹੋਵੇਗਾ ਅਤੇ ਸ਼ਹਿਰ ਦੀ ਸਮੁੱਚੀ ਯੂਨੀਅਨ ਨੂੰ ਮਜ਼ਬੂਤੀ ਮਿਲੇਗੀ | ਸ਼ਹਿਰ ਵਿਚ ਬਣ ਰਹੇ ਮਜ਼ਬੂਤ ਵਪਾਰਕ ਮੰਡਲ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX