ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਤਰਨਤਾਰਨ

ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਸਰਹੱਦੀ ਖੇਤਰ ਦਾ ਦੌਰਾ

ਖੇਮਕਰਨ, 6 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਵਲੋਂ ਪਹਿਲੇ ਪੱਧਰ 'ਤੇ ਛੋਟੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਸਫ਼ਾਈ, ਗੰਦੇ ਪਾਣੀ ਦਾ ਨਿਕਾਸ, ਗੰਦੇ ਪਾਣੀ ਨੂੰ ਸਾਫ਼ ਕਰਕੇ ਵਰਤੋਂ 'ਚ ਲਿਆਉਣ ਤੇ ਹੋਰ ਮੁਸ਼ਕਿਲਾਂ ਦੂਰ ਕਰਨ ਲਈ 85 ਸ਼ਹਿਰਾਂ ਦੀ ਚੋਣ ਕੀਤੀ ਗਈ ਹੈ | ਜਿ੍ਹਾਂ ਹੇਠਲਾ ਪਾਣੀ ਬਹੁਤ ਮਾੜਾ ਹੈ, ਉਨ੍ਹਾਂ ਸ਼ਹਿਰਾਂ 'ਚ ਪੀਣ ਵਾਲਾ ਵੀ ਮੁਹੱਈਆ ਕਰਾਉਣਾ ਹੈ, ਜਿਸ 'ਚ ਖੇਮਕਰਨ ਸ਼ਹਿਰ ਨੂੰ ਸਰਹੱਦੀ ਖੇਤਰ 'ਚ ਸਥਿਤ ਵਜੋਂ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਇਸ ਸਰਹੱਦੀ ਕਸਬੇ ਦਾ ਵੀ ਵਧੀਆ ਵਿਕਾਸ ਹੋ ਸਕੇ ਤੇ ਗੰਦੇ ਪਾਣੀ ਦਾ ਵਧੀਆ ਨਿਕਾਸ ਹੋਵੇ | ਇਸ ਸ਼ਹਿਰ ਦੇ ਵਸਨੀਕ ਵੀ ਹਨ ਜੋ ਸਾਰੀਆਂ ਸਰਕਾਰੀ ਸਹੂਲਤਾਂ ਦਾ ਅਨੰਦ ਮਾਣ ਸਕਣ | ਇਹ ਜਾਣਕਾਰੀ ਪੰਜਾਬ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਯਤਨਾਂ ਸਦਕਾ ਖੇਮਕਰਨ ਸ਼ਹਿਰ ਦਾ ਦੌਰਾ ਕਰਨ ਤੇ ਸ਼ਹਿਰ ਦੇ ਛੱਪੜਾਂ ਦਾ ਨਿਰੀਖਣ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਲੱਗ ਗਈ ਹੈ | ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਤੇ ਹਰ ਸਹੂਲਤ ਸਹੀ ਤੇ ਲੋੜਵੰਦਾਂ ਨੂੰ ੂੰ ਸਮੇਂ ਸਿਰ ਮਿਲੇਗਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਸ ਵਿਭਾਗ ਹੈ, ਜਿਸ 'ਚ ਛੱਪੜਾਂ ਦੇ ਪਾਣੀ ਨੂੰ ਲਿਫਟ ਕਰਕੇ ਖੇਤਾਂ ਨੂੰ ਦਿੱਤਾ ਜਾਂਦਾ ਹੈ, ਉਸ ਵਿਭਾਗ ਰਾਹੀਂ ਵੀ ਖੇਮਕਰਨ ਸ਼ਹਿਰ ਦੇ ਛੱਪੜਾਂ ਦਾ ਨਿਕਾਸ ਕਰਾਉਣ 'ਤੇ ਵਿਚਾਰ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਮੇਂ 'ਚ ਜਿਨ੍ਹਾਂ ਸ਼ਹਿਰਾਂ ਚ ਪਾਇਆ ਸੀਵਰੇਜ ਚੱਲ ਨਹੀਂ ਰਿਹਾ ਉਸ ਸਬੰਧੀ ਸਾਰੀ ਰਿਪੋਰਟ ਮੰਗਵਾਈ ਗਈ ਹੈ, ਜਿਥੇ ਵੀ ਗੜਬੜੀ ਹੋਵੇਗੀ, ਉਸ ਦੀ ਜਾਂਚ ਕਰਵਾਈ ਜਾਵੇਗੀ | ਇਸ ਸ਼ਹਿਰ 'ਚ ਪਾਏ ਗਏ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਵੀ ਜਾਂਚ ਕਰਵਾ ਕੇ ਮੁੜ ਚਾਲੂ ਕਰਵਾ ਕੇ ਟਰੀਟਮੈਂਟ ਪਲਾਂਟ ਵੀ ਲਗਵਾਇਆ ਜਾਵੇਗਾ | ਇਸੇ ਦੌਰਾਨ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ ਤੇ ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਤੇ ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਸੰਧੂ ਦੀ ਅਗਵਾਈ 'ਚ ਵਰਕਰਾਂ ਨੇ ਮੰਤਰੀ ਡਾਕਟਰ ਨਿੱਝਰ ਤੇ ਵਿਧਾਇਕ ਸਰਵਨ ਸਿੰਘ ਧੁੰਨ ਦਾ ਸਵਾਗਤ ਕਰਦਿਆਂ ਜਿਥੇ ਸ਼ਹਿਰ ਦੀਆਂ ਮੁਸ਼ਕਲਿਾਂ ਤੋਂ ਜਾਣੂ ਕਰਵਾਇਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਕਿੱਕਰ ਸਿੰਘ ਚੱਠੂ ਸਾਬਕਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਮਨਾਵਾਂ, ਸੀਨੀਅਰ ਆਗੂ ਜਸਬੀਰ ਸਿੰਘ ਸੁਰ ਸਿੰਘ, 'ਆਪ' ਦੇ ਸਕੱਤਰ ਤੇ ਇੰਚਾਰਜ ਮਾਝਾ ਜੋਨ ਗੁਰਦੇਵ ਸਿੰਘ ਲਾਖਣਾ, ਬਲਜੀਤ ਸਿੰਘ ਖਹਿਰਾ, ਸੁਖਬੀਰ ਸਿੰਘ ਵਲਟੋਹਾ, ਜਸਵਿੰਦਰ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਬਹਿੜਵਾਲ, ਸੁਖਰਾਜ ਸਿੰਘ ਬੀ.ਏ, ਹਰਵਿੰਦਰ ਸਿੰਘ ਬੁਰਜ ਪੀ.ਏ., ਬਲਜੀਤ ਸਿੰਘ ਬੱਬੀ, ਬਲਦੇਵ ਸਿੰਘ ਮਿੰਟਾਂ, ਡਾਕਟਰ ਜੰਗੀ, ਰਣਜੀਤ ਸਿੰਘ ਰਾਣਾ, ਜੋਗਾ ਸਿੰਘ ਪੱਤੂ ਬਲਾਕ ਪ੍ਰਧਾਨ, ਐੱਸ.ਐਚ.ਓ. ਖੇਮਕਰਨ ਇੰਸਪੈਕਟਰ ਕੰਵਲਜੀਤ ਰਾਏ, ਐੱਸ.ਐੱਚ.ਓ. ਵਲਟੋਹਾ ਜਗਦੀਪ ਸਿੰਘ ਆਦਿ ਹਾਜ਼ਰ ਸਨ |

ਆਜ਼ਾਦੀ ਦਿਵਸ ਨੂੰ ਲੈ ਕੇ ਆਈ.ਜੀ. ਰਕੇਸ਼ ਅਗਰਵਾਲ ਨੇ ਤਰਨ ਤਾਰਨ ਸ਼ਹਿਰ 'ਚ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਆਜ਼ਾਦੀ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਜ਼ਿਲ੍ਹੇ ਵਿਚ ਕੀਤੇ ਹੋਏ ਹਨ ਅਤੇ ਪੁਲਿਸ ਵਲੋਂ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਬਾਰਡਰ ਰੇਂਜ ...

ਪੂਰੀ ਖ਼ਬਰ »

¸ ਮਾਮਲਾ ਵਿਆਹੁਤਾ ਔਰਤ ਵਲੋਂ ਖ਼ੁਦਕੁਸ਼ੀ ਕਰਨ ਦਾ ¸ ਵਿਆਹੁਤਾ ਔਰਤ ਨੂੰ ਵਿਆਹ ਲਈ ਮਜ਼ਬੂਰ ਕਰਨ ਵਾਲੇ ਨੌਜਵਾਨ ਵਿਰੁੱਧ ਮੁਕੱਦਮਾ ਦਰਜ

ਖਾਲੜਾ, 6 ਅਗਸਤ (ਜੱਜਪਾਲ ਸਿੰਘ ਜੱਜ)-ਵਿਆਹੁਤਾ ਔਰਤ ਨਾਲ ਨਾਜਾਇਜ਼ ਸੰਬੰਧ ਬਣਾਉਣ ਉਪਰੰਤ ਉਸ ਨੂੰ ਵਿਆਹ ਕਰਨ ਲਈ ਮਜ਼ਬੂਰ ਕਰਨ ਤੋਂ ਪ੍ਰੇਸ਼ਾਨ ਹੋਈ ਔਰਤ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ 'ਤੇ ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕ ਦਰਬਾਰ ਲਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਪੱਟੀ, 6 ਅਗਸਤ (ਅਵਤਾਰ ਸਿੰਘ ਖਹਿਰਾ/ ਕੁਲਵਿੰਦਰ ਪਾਲ ਕਾਲੇਕੇ)-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਜਿਥੇ ਸਾਰੇ ਪੰਜਾਬ ਦੀ ਜਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਅ ਰਹੇ ਹਨ ਉਥੇ ਹੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਸੁਣਕੇ ...

ਪੂਰੀ ਖ਼ਬਰ »

ਨੰਨੀ ਪਰੀ ਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਪੱਟੀ, 6 ਅਗਸਤ (ਅਵਤਾਰ ਸਿੰਘ ਖਹਿਰਾ,ਕੁਲਵਿੰਦਰ ਪਾਲ ਸਿੰਘ ਕਾਲੇਕੇ)- ਬੀਤੇ ਦਿਨੀਂ ਸੈਕਰਡ ਹਾਰਟ ਕੌਨਵੈਂਟ ਸਕੂਲ ਠੱਕਰਪੁਰਾ ਦੀ ਹੋਣਹਾਰ ਵਿਦਿਆਰਥਣ ਬੱਚੀ ਸ਼ੁਭਲੀਨ ਕੌਰ ਦੀ ਆਪਣੀ ਹੀ ਸਕੂਲ ਬੱਸ ਦੇ ਟਾਇਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ | ਨੰਨ੍ਹੀ ਪਰੀ ਦੇ ਜਾਣ ...

ਪੂਰੀ ਖ਼ਬਰ »

ਕੱਲ੍ਹ ਨੂੰ ਡੀ.ਸੀ. ਦਫ਼ਤਰ ਦੇ ਧਰਨੇ ਵਿਚ ਖੇਤ ਮਜ਼ਦੂਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ- ਸਰਹਾਲੀ ਕਲਾਂ, ਗੋਹਲਵੜ

ਤਰਨ ਤਾਰਨ, 6 ਅਗਸਤ (ਪਰਮਜੀਤ ਜੋਸ਼ੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਅਗਸਤ ਦੇ ਧਰਨੇ ਦੀ ਤਿਆਰੀ ਸਬੰਧੀ ਪੰਜਾਬ ਖੇਤ ਮਜ਼ਦੂਰ ਸਭਾ ਦੀਆਂ ਵੱਖ-ਵੱਖ ਪਿੰਡਾਂ ਵਿਚ ਕੋਟ ਧਰਮ ਚੰਦ ਕਲਾ ਗੰਡੀਵਿੰਡ ਗੋਹਲਵੜ, ਕਾਜੀਕੋਟ ਰੋਡ ਤਰਨ ਤਾਰਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 6 ਅਗਸਤ (ਸਰਬਜੀਤ ਸਿੰਘ)- ਤਰਨ ਤਾਰਨ ਰੋਡ ਝਬਾਲ ਵਿਖੇ ਸਥਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਮਨਾਇਆ ਗਿਆਂ | ਇਸ ਮੌਕੇ ਸਕੂਲ ਦੀਆਂ ...

ਪੂਰੀ ਖ਼ਬਰ »

ਜਥੇਬੰਦੀ ਨੇ ਬਿਜਲੀ ਅਧਿਕਾਰੀਆਂ ਨੂੰ ਬੇਰੰਗ ਮੋੜਿਆ-ਕੰਗ

ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਕੰਗ ਖੁਰਦ 'ਚ ਬਿਜਲੀ ਅਧਿਕਾਰੀਆਂ ਵਲੋਂ ਬੇਲੋੜੀ ਛਾਪੇਮਾਰੀ ਕੀਤੀ ਗਈ | ਜਿਸ 'ਤੇ ਜਥੇਬੰਦੀ ਨੇ ਤੁਰੰਤ ਐਕਸ਼ਨ ਕਰਦਿਆਂ ...

ਪੂਰੀ ਖ਼ਬਰ »

ਵਾਹਿਗੁਰੂ ਇੰਟਰਪ੍ਰਾਈਜ਼ਿਸ ਗੋਇੰਦਵਾਲ ਸਾਹਿਬ ਵੀਜ਼ੇ ਲਵਾਉਣ ਵਿਚ ਬਣਿਆ ਮੋਹਰੀ

ਗੋਇੰਦਵਾਲ ਸਾਹਿਬ, 6 ਅਗਸਤ (ਸਕੱਤਰ ਸਿੰਘ ਅਟਵਾਲ)- ਵਾਹਿਗੁਰੂ ਇੰਟਰਪ੍ਰਾਈਜ਼ਿਜ ਸ਼੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ਨੂੰ ...

ਪੂਰੀ ਖ਼ਬਰ »

ਰੌਲਾ ਪਾਉਣ ਤੋਂ ਰੋਕਣ 'ਤੇ ਨੌਜਵਾਨਾਂ ਨੇ ਵਿਅਕਤੀ ਨਾਲ ਕੀਤੀ ਕੁੱਟਮਾਰ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੇਲੇ ਵਿਚ ਨੌਜਵਾਨਾਂ ਵਲੋਂ ਰੌਲਾ ਪਾਉਣ ਤੋਂ ਰੋਕਣ 'ਤੇ ਨੌਜਵਾਨਾਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 5 ...

ਪੂਰੀ ਖ਼ਬਰ »

ਜੇਲ੍ਹ ਚੋਂ ਪੈਰੋਲ 'ਤੇ ਆਇਆ ਕੈਦੀ ਫ਼ਰਾਰ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਕਤਲ ਦੇ ਮਾਮਲੇ ਵਿਚ ਜੇਲ੍ਹ ਚੋਂ ਪੈਰੋਲ 'ਤੇ ਆਏ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਦੀ ਗਿ੍ਫ਼ਤਾਰੀ ਲਈ ਕਾਰਵਾਈ ...

ਪੂਰੀ ਖ਼ਬਰ »

ਦਾਦੀ-ਪੋਤਰੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਦਾਦੀ-ਪੋਤਰੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਕੱਚਾ ਪੱਕਾ ਵਿਖੇ ਕਰਮਜੀਤ ਕੌਰ ਪਤਨੀ ...

ਪੂਰੀ ਖ਼ਬਰ »

ਏ.ਐੱਸ.ਆਰ. ਵੀਜ਼ਾ ਕੰਪਨੀ ਕੈਨੇਡਾ ਦੇ ਓਪਨ ਸਪਾਊਸ ਵਰਕ ਪਰਮਿਟ 'ਤੇ ਮਲਟੀਪਲ ਵੀਜ਼ੇ ਲਗਾਉਣ 'ਚ ਹਾਸਲ ਕਰ ਰਹੀ ਹੈ ਵੱਡੀ ਕਾਮਯਾਬੀ

ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਏ.ਐੱਸ.ਆਰ. ਵੀਜ਼ਾ ਕੰਪਨੀ ਅੰਮਿ੍ਤਸਰ ਕੈਨੇਡਾ ਦੇ ਓਪਨ ਸਪਾਊਸ ਵਰਕ ਪ੍ਰਮਿਟ ਅਤੇ ਮਲਟੀਪਲ ਵੀਜੇ ਲਗਵਾਉਣ ਵਿਚ ਵੱਡੀ ਕਾਮਯਾਬੀ ਹਾਸਲ ਕਰ ਰਹੀ ਹੈ | ਜਿਸ ਦੌਰਾਨ ਕੰਪਨੀ ਵਲੋਂ ਇਕ ਹਫ਼ਤੇ ਵਿਚ ਕਈ ਵੀਜੇ ਲਗਵਾਏ ਗਏ ਹਨ | ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਔਰਤ ਪਾਸੋਂ ਘਰ ਚੋਂ ਨਕਦੀ ਅਤੇ ਗਹਿਣੇ ਚੋਰੀ

ਤਰਨ ਤਾਰਨ, 6 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ 5 ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਦਾਖਲ ਹੋ ਕੇ ਔਰਤ ਪਾਸੋਂ ਨਗਦੀ ਅਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ...

ਪੂਰੀ ਖ਼ਬਰ »

¸ ਮਾਮਲਾ ਨੌਜਵਾਨ ਦੀ ਹੋਈ ਮੌਤ ਉਪਰੰਤ ਪਤਨੀ ਵਲੋਂ ਸਹੁਰੇ ਪਰਿਵਾਰ 'ਤੇ ਮਾਰਨ ਦੇ ਲਗਾਏ ਦੋਸ਼ਾਂ ਦਾ ¸ ਥਾਣਾ ਸਰਾਏ ਅਮਾਨਤ ਖਾਂ ਅੱਗੇ ਲੜਕੀ ਪਰਿਵਾਰ ਨੇ ਇਨਸਾਫ਼ ਲੈਣ ਲਈ ਲਗਾਇਆ ਧਰਨਾ

ਸਰਾਏ ਅਮਾਨਤ ਖਾਂ, 6 ਅਗਸਤ (ਨਰਿੰਦਰ ਸਿੰਘ ਦੋਦੇ)-ਡੇਢ ਕੁ ਮਹੀਨਾ ਪਹਿਲਾਂ ਪਿੰਡ ਨੌਸ਼ਹਿਰਾ ਢਾਲਾ ਵਿਖੇ ਹੋਈ ਇਕ ਨੌਜਵਾਨ ਦੀ ਮੌਤ ਨੂੰ ਲੈ ਕੇ ਮਿ੍ਤਕ ਦੀ ਪਤਨੀ ਦੇ ਪੇਕੇ ਪਰਿਵਾਰ ਵਲੋਂ ਦੋ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਥਾਣਾ ਸਰਾਏ ਅਮਾਨਤ ਖਾਂ ਅੱਗੇ ਧਰਨਾ ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਗਲੀਆਂ 'ਚ ਖੜ੍ਹਾ ਰਹਿੰਦਾ ਹੈ ਬਾਰਿਸ਼ ਦਾ ਪਾਣੀ

ਚੋਹਲਾ ਸਾਹਿਬ, 6 ਅਗਸਤ (ਬਲਵਿੰਦਰ ਸਿੰਘ)- ਇਤਿਹਾਸਕ ਕਸਬਾ ਚੋਹਲਾ ਸਾਹਿਬ ਦੀ ਪੱਤੀ ਸਹਿਜਰੇ ਕੀ ਵਿਖੇ ਪਿਛਲੇ ਕਈ ਦਿਨਾਂ ਤੋਂ ਛੱਪੜ ਦਾ ਗੰਦਾ ਪਾਣੀ ਸਥਾਨਿਕ ਗਲੀਆਂ ਵਿਚੋਂ ਹੁੰਦਾ ਹੋਇਆ ਲੋਕਾਂ ਦੇ ਘਰਾਂ ਤੱਕ ਪਹੁੰਚ ਚੁੱਕਾ ਹੈ ਅੱਜ ਤੱਕ ਕਿਸੇ ਨੇ ਵੀ ਇਸ ਗੰਦੇ ...

ਪੂਰੀ ਖ਼ਬਰ »

ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ 67 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਪੱਟੀ, 6 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ 67 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾਂ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਸੀ.ਆਈ.ਏ.ਸਟਾਫ਼ ਵਲੋਂ ਡੇਢ ਕਿੱਲੋਂ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਡੇਢ ਕਿਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਇੰਚਾਰਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਲਿਆ ਆਜ਼ਾਦੀ ਦਿਵਸ ਮਨਾਉਣ ਦਾ ਜਾਇਜ਼ਾ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰ ਉੱਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਇਸ ਵਾਰ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮਾਗਮ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਢਿੱਲੋਂ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ, ਅਫੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਵਲਟੋਹਾ ਵਿਖੇ ਬਾਬਾ ਸੰਤਾ ਸਿੰਘ ਨਰੈਣ ਦਾ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਸ਼ੁਰੂ

ਅਮਰਕੋਟ, 6 ਅਗਸਤ (ਗੁਰਚਰਨ ਸਿੰਘ ਭੱਟੀ)-ਬਾਬਾ ਸੰਤਾ ਸਿੰਘ ਨਰੈਣ ਦਾ ਸਾਲਾਨਾ ਦੋ ਰੋਜ਼ਾ ਜੋੜ ਮੇਲਾ ਪਿੰਡ ਵਲਟੋਹਾ ਵਿਖੇ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਸਤਨਾਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX