ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਿਵਾਲਿਕ ਗਾਰਡਨ ਮਨੀਮਾਜਰਾ ਵਿਖੇ ਦੋ ਰੋਜ਼ਾ ਤੀਜ ਮਹਾਂਉਤਸਵ ਸ਼ੁਰੂ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਸ਼ਿਵਾਲਿਕ ਗਾਰਡਨ ਮਨੀਮਾਜਰਾ 'ਚ ਦੋ ਰੋਜ਼ਾ ਤੀਜ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ | ਨਗਰ ਨਿਗਮ ਚੰਡੀਗੜ੍ਹ ਵਲੋਂ ਕਰਵਾਏ ਸਮਾਗਮ ਦਾ ਉਦਘਾਟਨ ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਤੇ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਵਲੋਂ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ ਤੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿਚ ਕੀਤਾ | ਸਮਾਗਮ ਵਿਚ ਪੰਜਾਬੀ, ਹਰਿਆਣਵੀ, ਰਾਜਸਥਾਨੀ, ਲੋਕ ਨਾਚ, ਗੀਤ, ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਦਿੰਦਿਆਂ ਵੱਖ-ਵੱਖ ਰਾਜਾਂ ਦੇ ਪ੍ਰਸਿੱਧ ਕਲਾਕਾਰਾਂ ਵਲੋਂ ਤੀਆਂ ਦੇ ਗੀਤ ਪੇਸ਼ ਕੀਤੇ ਗਏ | ਮੇਅਰ ਨੇ ਲੋਕਾਂ ਖ਼ਾਸ ਕਰਕੇ ਨੌਜਵਾਨ ਪੀੜ੍ਹੀ 'ਚ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਨੇ ਇਸ ਮੇਲੇ ਨੂੰ ਸਾਲਾਨਾ ਮੇਲੇ ਵਜੋਂ ਪੇਸ਼ ਕੀਤਾ | ਇਸ ਮੌਕੇ ਅਨਿੰਦਿਤਾ ਮਿੱਤਰਾ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੁੱਖ ਮਹਿਮਾਨ ਨੂੰ ਰਵਾਇਤੀ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੇਅਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਸ਼ਹਿਰ ਵਾਸੀ ਇਸ ਮੇਲੇ ਦਾ ਆਨੰਦ ਮਾਨਣ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ 'ਤੇ ਲੋਕ ਖ਼ਰੀਦਦਾਰੀ ਕਰਦੇ ਵੀ ਨਜ਼ਰ ਆਏ |

ਫੈਕਟਰੀ ਪ੍ਰਬੰਧਕਾਂ ਵਲੋਂ 2019 'ਚ ਕਟਵਾਏ ਦਰੱਖ਼ਤਾਂ ਸੰਬੰਧੀ ਵਣ ਵਿਭਾਗ ਵਲੋਂ ਜਾਂਚ ਸ਼ੁਰੂ

ਐੱਸ.ਏ.ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਸਥਾਨਕ ਉਦਯੋਗਿਕ ਫੋਕਲ ਪੁਆਇੰਟ ਫੇਜ਼-9 'ਚ ਸਥਿਤ ਫਿਲਿਪਸ ਲਾਈਟਿੰਗ ਇੰਡੀਆ ਦੇ ਪ੍ਰਬੰਧਕਾਂ ਵਲੋਂ ਜੂਨ 2019 'ਚ ਵਣ ਵਿਭਾਗ ਦੀ ਇਜਾਜ਼ਤ ਲਏ ਬਗੈਰ ਗ਼ੈਰ-ਕਾਨੂੰਨੀ ਤੌਰ 'ਤੇ ਫੈਕਟਰੀ 'ਚ ਖੜ੍ਹੇ ਵੱਡੀ ਗਿਣਤੀ ਦਰੱਖ਼ਤ ਕਟਵਾਏ ਜਾਣ ...

ਪੂਰੀ ਖ਼ਬਰ »

ਸੰਪਤ ਸਿੰਘ ਫਿਰ ਕਾਂਗਰਸ 'ਚ ਸ਼ਾਮਿਲ ਹੋਣਗੇ

ਚੰਡੀਗੜ੍ਹ, 6 ਅਗਸਤ (ਐਨ.ਐਸ. ਪਰਵਾਨਾ)-ਦੇਸ਼ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਮਰਹੂਮ ਚੌ. ਦੇਵੀ ਲਾਲ ਦੇ ਸਿਆਸੀ ਸਕੱਤਰ ਰਹਿ ਚੁੱਕੇ ਪ੍ਰਸਿੱਧ ਆਰਥਿਕ ਮਾਹਿਰ ਪ੍ਰੋ. ਸੰਪਤ ਸਿੰਘ ਨੇ ਫਿਰ ਕਾਂਗਰਸ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਇਸ ਪੱਤਰਕਾਰ ਨਾਲ ...

ਪੂਰੀ ਖ਼ਬਰ »

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਸਟਾਫ਼ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ ਦਾ ਐਲਾਨ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੀ ਮੈਨੇਜਮੈਂਟ ਵਲੋਂ ਨਿਗਮ ਦੀ ਸਟਾਫ਼ ਐਸੋਸੀਏਸ਼ਨ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀਆਂ ਦੂਰ-ਦੁਰਾਡੇ ਸ਼ਹਿਰਾਂ 'ਚ ਬਦਲੀਆਂ ਕਰ ਦਿੱਤੀਆਂ ਹਨ ਜਿਸ ਕਾਰਨ ...

ਪੂਰੀ ਖ਼ਬਰ »

ਢਾਬਾ ਮਾਲਕ ਵਿਰੁੱਧ ਮੁਕੱਦਮਾ ਦਰਜ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਡਿਪਟੀ ਕਮਿਸ਼ਨਰ ਚੰਡੀਗੜ੍ਹ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵਿਮਲ ਸਲਹੋਤਰਾ ਵਾਸੀ ਸੈਕਟਰ 21 ਦੇ ਖ਼ਿਲਾਫ਼ ਢਾਬੇ ਨੂੰ ਦੇਰ ਰਾਤ ਤੱਕ ਖੋਲ੍ਹ ਕੇ ਰੱਖਣ ਵਿਰੁੱਧ ਉਸ ਖ਼ਿਲਾਫ਼ ਪੁਲਿਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 109 ਨਵੇਂ ਮਾਮਲੇ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਦੇ 109 ਨਵੇਂ ਮਾਮਲੇ ਸਾਹਮਣੇ ਆਏ ਜਦ ਕਿ 157 ਮਰੀਜ਼ ਸਿਹਤਯਾਬ ਹੋਏ | ਸ਼ਹਿਰ 'ਚ ਐਕਟਿਵ ਮਾਮਲਿਆਂ ਦੀ ਗਿਣਤੀ 831 ਰਹਿ ਗਈ ਹੈ | ਅੱਜ ਜਿਹੜੇ ਸੈਕਟਰਾਂ 'ਚੋਂ ਮਾਮਲੇ ਆਏ ਉਨ੍ਹਾਂ 'ਚੋਂ 2, 5, 6, 7, 8, 11, 15, 16, 18, 19, ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਗੁਰਨਾਮ ਸਿੰਘ ਵਾਸੀ ਪਿੰਡ ਸੂਰੇਵਾਲਾ ਜ਼ਿਲ੍ਹਾ ਹਨੂਮਾਨਗੜ੍ਹ ਰਾਜਸਥਾਨ (50) ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਬੱਸ ਅੱਡੇ ਸੈਕਟਰ 43 ਨੇੜਿਓਾ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 224 ਗ੍ਰਾਮ ਅਫ਼ੀਮ ...

ਪੂਰੀ ਖ਼ਬਰ »

ਐਲਨ ਚੰਡੀਗੜ੍ਹ ਵਲੋਂ 'ਪ੍ਰੀਖਿਆ ਟੈਲੇਟੇਕਸ 2023' ਦਾ ਐਲਾਨ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਐਲਨ ਕਰੀਅਰ ਇੰਸਟੀਚਿਊਟ ਨੇ 5ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਪ੍ਰੀਖਿਆ ਟੈਲੇਟੇਕਸ 2023' ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ਸਦਾਨੰਦ ਵਾਣੀ ਤੇ ਹੋਰਾਂ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਇਹ ਪ੍ਰੀਖਿਆ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪੰਜਾਬੀ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ)-ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਇਥੇ ਦਸਵੀਂ ਤੇ ਬਾਰ੍ਹਵੀਂ ਜਮਾਤ 'ਚ ਪੰਜਾਬੀ ਵਿਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਮੀ ਤੇ ਉੱਭਰਦੇ ਕਵੀਆਂ ਦੇ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਐਨ.ਐਸ.ਐਸ. ਪਰੇਡ ਦਾ ਨਿਰੀਖਣ

ਚੰਡੀਗੜ੍ਹ, 6 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ ਕੁਲਪਤੀ ਪ੍ਰੋ: ਰਾਜ ਕੁਮਾਰ ਨੇ ਸੈਕਟਰ-25 ਕੈਂਪਸ ਚੰਡੀਗੜ੍ਹ ਵਿਖੇ ਐਨ. ਐਸ. ਐਸ. ਦਸਤੇ ਦੀ ਪਰੇਡ ਦਾ ਨਿਰੀਖਣ ਕੀਤਾ | ਇਸ ਦਸਤੇ 'ਚ ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਐਨ. ...

ਪੂਰੀ ਖ਼ਬਰ »

ਅਭਿਨੇਤਰੀ ਪ੍ਰੀਤੀ ਸਪਰੂ ਦੀ ਅਦਾਕਾਰੀ ਦੀ ਕਾਇਲ ਹਾਂ-ਨੀਰੂ ਬਾਜਵਾ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਫ਼ਿਲਮ ਇੰਡਸਟਰੀ ਦੀ ਨਾਮਵਰ ਅਭਿਨੇਤਰੀ ਨੀਰੂ ਬਾਜਵਾ ਨੇ ਚੰਡੀਗੜ੍ਹ ਵਿਖੇ 'ਅਜੀਤ' ਨਾਲ ਗੱਲ ਕਰਦਿਆਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਪ੍ਰਸਿੱਧ ਅਭਿਨੇਤਰੀ, ਨਿਰਦੇਸ਼ਕਾ ਤੇ ਨਿਰਮਾਤਰੀ ਪ੍ਰੀਤੀ ਸਪਰੂ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨੇ ਨਿਗਮ ਕਮਿਸ਼ਨਰ ਤੋਂ 1000 ਤਿਰੰਗੇ ਕੀਤੇ ਪ੍ਰਾਪਤ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਉਤਸਵ ਦੇ ਤਹਿਤ ਹਰ ਘਰ ਤਿਰੰਗਾ ਯੋਜਨਾ ਪ੍ਰਤੀ ਸ਼ਹਿਰ ਵਾਸੀਆਂ 'ਚ ਬੜਾ ਉਤਸ਼ਾਹ ਹੈ, ਜਿਸ ਤਹਿਤ ਚੰਡੀਗੜ੍ਹ ਟਰੇਡਰਜ਼ ਐਸੋਸੀਏਸ਼ਨ ਸੈਕਟਰ 17 ਦੇ ਪ੍ਰਧਾਨ ਤੇ ਜਨਰਲ ਸਕੱਤਰ ਚੰਡੀਗੜ੍ਹ ਵਪਾਰ ...

ਪੂਰੀ ਖ਼ਬਰ »

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ | ਇਸ ਮੌਕੇ ਦੀਪਾ ਦੂਬੇ ਨੇ ਕਿਹਾ ਕਿ ਕਿਉਂ ਨਹੀਂ ਚੰਡੀਗੜ੍ਹ ਪ੍ਰਸ਼ਾਸਨ ਖੁਦ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਗੱਡੀ 'ਚੋਂ ਮੋਬਾਈਲ ਤੇ ਪਰਸ ਚੋਰੀ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਪੰਚਕੂਲਾ ਦੇ ਸੈਕਟਰ 5 ਦੇ ਰਹਿਣ ਵਾਲੇ ਸੂਰਜ ਮੱਲ ਨੇ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਜਦ ਉਸ ਨੇ ਆਪਣੀ ਗੱਡੀ ਸੁਖਨਾ ਝੀਲ ਦੀ ਪਾਰਕਿੰਗ 'ਚ ਖੜ੍ਹੀ ਕੀਤੀ ਤਾਂ ਚੋਰਾਂ ਨੇ ਉਸ ਦੀ ਗੱਡੀ 'ਚੋਂ ...

ਪੂਰੀ ਖ਼ਬਰ »

ਖੱਟਰ ਨੇ ਨਿੱਜੀ ਕੰਪਨੀਆਂ ਤੋਂ ਸੀ.ਐਸ.ਆਰ. ਫੰਡ ਨੂੰ ਸਮਾਜਿਕ ਕੰਮਾਂ ਲਈ ਖ਼ਰਚ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 6 ਅਗਸਤ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਿੱਜੀ ਕੰਪਨੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੀ. ਐਸ. ਆਰ. ਫ਼ੰਡ ਨੂੰ ਖ਼ਰਚ ਕਰਨ ਲਈ ਅੱਗੇ ਆਉਣ | ਕੰਪਨੀਆਂ ਬੂਟਾ ਲਗਾਉਣ, ਚੌਗਿਰਦਾ ਸਰੰਖਣ, ਨਸ਼ਾ ਮੁਕਤੀ, ਸਵੱਛਤਾ ਵਰਗੇ ਬਹੁਤ ਸਾਰੇ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲਿਆਂ ਨੂੰ ਹੁੱਡਾ ਨੇ ਦਿੱਤੀ ਵਧਾਈ

ਚੰਡੀਗੜ੍ਹ, 6 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਰਾਸ਼ਟਰਮੰਡਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਤਗਮੇ ਜਿੱਤਣ ਵਾਲਿਆਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਰੋਹਤਕ 'ਚ ਕਈ ਸਮਾਗਮਾਂ ਵਿਚ ਸ਼ਾਮਿਲ ਹੋ ਕੇ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਸੈਸ਼ਨ ਕੱਲ੍ਹ ਤੋਂ

ਚੰਡੀਗੜ੍ਹ, 6 ਅਗਸਤ (ਐਨ. ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦਾ ਸੰਖੇਪ ਜਿਹਾ ਸੈਸ਼ਨ ਇਥੇ 8 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ, ਜੋ ਤਿੰਨ ਦਿਨਾਂ ਤੱਕ ਚੱਲੇਗਾ | ਇਸ 'ਚ ਕਈ ਜਨਤਕ ਮਾਮਲਿਆਂ ਨੂੰ ਲੈ ਕੇ ਸੱਤਾਧਾਰੀ ਭਾਜਪਾ ਤੇ ਜੇ. ਜੇ. ਪੀ. ਗਠਜੋੜ ਸਰਕਾਰ ਦੀਆਂ ਵਿਰੋਧੀ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ 76 ਲੱਖ ਜਾਰੀ ਕਰਨ ਵਾਸਤੇ ਸਰਕਾਰ ਦਾ ਧੰਨਵਾਦ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਲੰਪੀ ਸਕਿਨ ਰੋਗ ਤੋਂ ਪਸ਼ੂਆਂ ਨੂੰ ਬਚਾਉਣ ਲਈ ਫ਼ੌਰੀ ਤੌਰ 'ਤੇ 76 ਲੱਖ ਰੁਪਏ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਵਲੋਂ ਫੈਮਲੀ ਪੈਨਸ਼ਨਰਾਂ ਨੂੰ ਸਨਿਚਰਵਾਰ ਤੇ ਐਤਵਾਰ ਨੂੰ ਸਹੂਲਤ ਦੇਣ ਲਈ ਵਿਸ਼ੇਸ਼ ਹੈਲਪਲਾਈਨ ਦੀ ਸ਼ੁਰੂਆਤ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਵਿਭਾਗ ਦੇ ਫੈਮਲੀ ਪੈਨਸ਼ਨਰਾਂ ਨੂੰ ਸਨਿਚਰਵਾਰ ਤੇ ਐਤਵਾਰ ਨੂੰ ਵਾਧੂ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਹੋਰ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ ਹੱਤਿਆ ਦੇ ਦੋਸ਼ੀਆਂ ਨੂੰ 24 ਘੰਟੇ 'ਚ ਕੀਤਾ ਕਾਬੂ

ਚੰਡੀਗੜ੍ਹ, 6 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਹਾਂਸੀ 'ਚ ਹੋਏ ਦੋਹਰੇ ਹੱਤਿਆ ਕਾਂਡ ਦੇ ਪੰਜ ਦੋਸ਼ੀਆਂ ਨੂੰ ਵਾਰਦਾਤ ਦੇ ਸਿਰਫ਼ 24 ਘੰਟੇ 'ਚ ਮੁਕਾਬਲੇ ਤੋਂ ਬਾਅਦ ਰਾਜਸਥਾਨ ਤੋਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਪਲਾਕਸ਼ਾ ਯੂਨੀਵਰਸਿਟੀ ਵਲੋਂ ਟੈਕਨਾਲੋਜੀ ਲੀਡਰਜ਼ ਪ੍ਰੋਗਰਾਮ ਲਈ ਕਨਵੋਕੇਸ਼ਨ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਪਲਕਸ਼ਾ ਯੂਨੀਵਰਸਿਟੀ ਵਲੋਂ ਪਲਾਕਸ਼ਾ ਟੈਕਨਾਲੋਜੀ ਲੀਡਰਜ਼ ਪ੍ਰੋਗਰਾਮ ਦੇ ਤੀਜੇ ਗਰੁੱਪ ਦਾ ਕਨਵੋਕੇਸ਼ਨ ਸਮਾਰੋਹ ਮੁਹਾਲੀ ਕੈਂਪਸ ਵਿਖੇ ਕਰਵਾਇਆ ਗਿਆ | ਦੱਸਣਾ ਬਣਦਾ ਹੈ ਕਿ ਟੈਕਨਾਲੋਜੀ ਲੀਡਰਜ਼ ਪ੍ਰੋਗਰਾਮ ਇਕ ਸਾਲ ...

ਪੂਰੀ ਖ਼ਬਰ »

ਐਸ.ਬੀ.ਆਈ. ਵਲੋਂ ਗਾਹਕਾਂ ਲਈ ਨਵਾਂ ਹੈਲਪ ਲਾਈਨ ਨੰਬਰ ਜਾਰੀ

ਚੰਡੀਗੜ੍ਹ, 6 ਅਗਸਤ (ਨਵਿੰਦਰ ਸਿੰਘ ਬੜਿੰਗ)-ਸਟੇਟ ਬੈਂਕ ਆਫ ਇੰਡੀਆ ਨੇ ਆਪਣੇ ਗਾਹਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਨਾਲ ਨਵਾਂ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ | ਇਸ ਹੈਲਪ ਲਾਈਨ ਨੰਬਰ 1800-1234 ਤੇ 1800-2100 ਰਾਹੀਂ ਗਾਹਕ ਆਪਣੇ ਖਾਤੇ ਨਾਲ ਸੰਬੰਧਤ ਕਿਸੇ ਵੀ ...

ਪੂਰੀ ਖ਼ਬਰ »

15 ਤੱਕ 2/3 ਬੀ.ਐੱਚ.ਕੇ. 'ਚ ਜਾਣ ਲਈ ਤਿਆਰ ਫਲੈਟ, ਕੋਠੀ ਬੁੱਕ ਕਰੋ ਤੇ ਮੁਫਤ ਤੋਹਫ਼ੇ ਪ੍ਰਾਪਤ ਕਰੋ-ਮੋਂਗਾ ਇਨਫਰਾਟੈਕਜ਼

ਚੰਡੀਗੜ੍ਹ, 6 ਅਗਸਤ (ਅ.ਬ.)-ਪੂਰੀ ਤਰ੍ਹਾਂ ਫਰਨਿਸ਼ਡ ਰੈਡੀ-ਟੂ-ਮੂਵ-ਇਨ ਅਪਾਰਟਮੈਂਟ ਤੇ 2/3 ਬੀ. ਐਚ. ਕੇ. ਫਲੈਟਾਂ ਤੇ ਡਬਲ ਸਟੋਰੀ ਇੰਡੀਪੈਂਡੈਂਟ ਕੋਠੀਆਂ ਦਾ ਨਿਰਮਾਨ ਮੋਂਗਾ ਇਨਫਰਾਟੈਕਜ਼ ਵਲੋਂ ਹਰਿਆਣਾ ਸਰਕਾਰ ਦੁਆਰਾ ਅਪਰੂਵਡ 50 ਏਕੜ 'ਚ ਫੈਲੀ ਪਹਿਲੀ ਪਲਾਨਡ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਨਾਲ 'ਚ ਡਰਾਈਵਿੰਗ ਸਿਖਲਾਈ ਤੇ ਖੋਜ ਸੰਸਥਾਨ ਦਾ ਉਦਘਾਟਨ

ਚੰਡੀਗੜ੍ਹ, 6 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਵਿਚ ਡਰਾਈਵਿੰਗ ਸਿਖਲਾਈ ਤੇ ਖੋਜ ਸੰਸਥਾਨ ਦਾ ਉਦਘਾਟਨ ਕਰਕੇ ਸੂਬੇ ਨੂੰ ਵੱਡਾ ਤੋਹਫ਼ਾ ਦਿੱਤਾ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਂਦਰ ਦੇ ਸਥਾਪਿਤ ਹੋਣ ਨਾਲ ਕਰਨਾਲ ਤੇ ...

ਪੂਰੀ ਖ਼ਬਰ »

ਆਈ.ਟੀ.ਬੀ.ਪੀ. ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਰੈਲੀ ਕੱਢੀ

ਚੰਡੀਗੜ੍ਹ, 6 ਅਗਸਤ (ਪ੍ਰੋ. ਅਵਤਾਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਆਜ਼ਾਦੀ ਕੇ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮ ਤਹਿਤ ਆਈ. ਟੀ. ਬੀ. ਪੁਲਿਸ ਦੀ 51ਵੀਂ ਬਟਾਲੀਅਨ ਵਲੋਂ ਕਮਾਂਡੈਂਟ ਸ੍ਰੀ ਬਿ੍ਜ ਮੋਹਨ ਦੀ ਅਗਵਾਈ 'ਚ ਇਕ ਰੈਲੀ ਕੱਢੀ ਗਈ ਜੋ ਚੰਡੀਗੜ੍ਹ ...

ਪੂਰੀ ਖ਼ਬਰ »

ਪੰਜਾਬ 'ਚ ਨਵੇਂ ਸਿਰੇ ਤੋਂ ਬਣਨਗੀਆਂ ਮਾਰਕੀਟ ਕਮੇਟੀਆਂ

ਚੰਡੀਗੜ੍ਹ, 6 ਅਗਸਤ (ਐਨ.ਐਸ ਪਰਵਾਨਾ)-ਉੱਚ ਮਿਆਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ 'ਚ 156 ਮਾਰਕੀਟ ਕਮੇਟੀਆਂ ਭੰਗ ਕਰਨ ਨਾਲ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਆਪਣੇ ਪਾਰਟੀ ਵਰਕਰਾਂ ਨੂੰ ਐਡਜਸਟ ਕਰਨ ਦਾ ਮੌਕਾ ਮਿਲੇਗਾ | ਹਰ ਮਾਰਕੀਟ ਕਮੇਟੀ 'ਚ ਇਕ ...

ਪੂਰੀ ਖ਼ਬਰ »

ਟਾਂਡਾ ਕਰੌਰਾਂ ਵਿਖੇ ਦਸਤਾਰਬੰਦੀ ਮੁਕਾਬਲੇ ਅੱਜ

ਮੁੱਲਾਂਪੁਰ ਗਰੀਬਦਾਸ, 6 ਅਗਸਤ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਪਿੰਡ ਟਾਂਡਾ ਕਰੌਰਾਂ ਵਿਖੇ 7 ਅਗਸਤ ਨੂੰ ਸਵੇਰੇ 10 ਵਜੇ ਖ਼ਾਲਸਾ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ 6ਵਾਂ ਦਸਤਾਰਬੰਦੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਮਾਜ ਸੇਵੀ ...

ਪੂਰੀ ਖ਼ਬਰ »

ਮੁਹਾਲੀ ਦੇ ਫੇਜ਼-8 ਵਿਚਲੇ ਦੁਸਹਿਰਾ ਗਰਾਊਾਡ ਵਿਖੇ ਟਰੇਡ ਮੇਲਾ ਸ਼ੁਰੂ

ਐੱਸ. ਏ. ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਸਥਾਨਕ ਫੇਜ਼-8 ਵਿਚਲੇ ਦੁਸਹਿਰਾ ਗਰਾਊਾਡ ਵਿਖੇ ਮੁਹਾਲੀ ਟਰੇਡ ਮੇਲੇ ਦੀ ਧੂਮਧਾਮ ਨਾਲ ਸ਼ੁਰੂਆਤ ਹੋਈ | ਮਹੀਨਾ ਭਰ ਚੱਲਣ ਵਾਲਾ ਇਹ ਮੇਲਾ 4 ਆਮ ਲੋਕਾਂ ਲਈ ਰੋਜ਼ਾਨਾ ਸ਼ਾਮ ਦੇ 3 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਖੁੱਲ੍ਹਾ ...

ਪੂਰੀ ਖ਼ਬਰ »

ਅਗਲੇ ਮਹੀਨੇ ਚਾਲੂ ਕਰ ਦਿੱਤਾ ਜਾਵੇਗਾ ਫੇਜ਼-5 ਦਾ ਵਾਟਰ ਬੂਸਟਰ ਰਿਜ਼ਰਵਾਇਰ-ਬੇਦੀ

ਐੱਸ.ਏ.ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਫੇਜ਼-5 ਵਿਖੇ ਵਾਟਰ ਆਗੂਮਨਟੇਸ਼ਨ ਸਕੀਮ ਤਹਿਤ ਬਣਾਏ ਜਾ ਰਹੇ ਵਾਟਰ ਰਿਜ਼ਰਵਾਇਰ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮ ਦੀ ਨਜ਼ਰਸਾਨੀ ਕੀਤੀ ਗਈ | ਇਹ ਵਾਟਰ ...

ਪੂਰੀ ਖ਼ਬਰ »

ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਜਿੱਤਿਆ ਮਿਸਜ਼ ਤੀਜ-2022 ਦਾ ਖ਼ਿਤਾਬ

ਐੱਸ. ਏ. ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਵੂਮਨ ਕੇਅਰ ਐਸੋਸੀਏਸ਼ਨ ਦੀ ਪ੍ਰਧਾਨ ਦੀਪਾ ਧੂਪੜ ਦੀ ਅਗਵਾਈ ਰੇਡੀਅਸ ਹੋਟਲ ਟੀ. ਡੀ. ਆਈ. ਸਿਟੀ ਸੈਕਟਰ-117 ਮੁਹਾਲੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ 'ਚ ਕਰੀਬ 150 ਦੇ ਕਰੀਬ ਮੁਟਿਆਰਾਂ ਤੇ ...

ਪੂਰੀ ਖ਼ਬਰ »

ਬਲੈਰੋ ਗੱਡੀ ਦੀ ਟੱਕਰ ਕਾਰਨ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਡੇਰਾਬਸੀ, 6 ਅਗਸਤ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਪਿੰਡ ਜਵਾਹਰਪੁਰ ਦੇ ਕੱਟ 'ਤੇ ਪਿਛਲੇ ਦਿਨੀਂ ਬਲੈਰੋ ਗੱਡੀ ਦੀ ਟੱਕਰ ਕਾਰਨ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਮਾਮਰਾਜ (55) ਵਾਸੀ ਪ੍ਰੀਤ ਕਾਲੋਨੀ ...

ਪੂਰੀ ਖ਼ਬਰ »

ਖਾਦੀ ਮੰਡਲ ਖਰੜ ਦੇ ਕਰਮਚਾਰੀਆਂ ਨੇ ਤਿਰੰਗਾ ਯਾਤਰਾ 'ਚ ਲਿਆ ਭਾਗ

ਖਰੜ, 6 ਅਗਸਤ (ਗੁਰਮੁੱਖ ਸਿੰਘ ਮਾਨ)-ਖਰੜ ਵਿਖੇ 'ਵਾਈਸ ਆਫ਼ ਇੰਡੀਆ' ਦੇ ਬੈਨਰ ਹੇਠ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ 'ਤਿਰੰਗਾ ਯਾਤਰਾ' ਕੱਢੀ ਗਈ, ਜਿਸ 'ਚ ਕ੍ਰੇਸ਼ਤੀਆਂ ਪੰਜਾਬ ਖਾਦੀ ਮੰਡਲ ਖਰੜ ਦੇ ਸਮੂਹ ਕਰਮਚਾਰੀਆਂ ਵਲੋਂ ਵੀ ਹਿੱਸਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਗੱਡੀ ਨੂੰ ਪਹੁੰਚਾਇਆ ਨੁਕਸਾਨ

ਮੁੱਲਾਂਪੁਰ ਗਰੀਬਦਾਸ, 6 ਅਗਸਤ (ਖੈਰਪੁਰ)-ਪਿੰਡ ਪੜਛ ਖੁਰਦ ਵਿਖੇ ਇਕ ਘਰ ਤੋਂ ਬਾਹਰ ਖੜ੍ਹੀ ਕਾਰ ਦੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭੰਨਤੋੜ ਕੀਤੀ ਗਈ | ਇਸ ਸੰਬੰਧੀ ਪੀੜਤ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਘਰ ਤੋਂ ਬਾਹਰ ਪਲਾਟ 'ਚ ਖੜ੍ਹੀ ਕੀਤੀ ਹੋਈ ਸੀ, ...

ਪੂਰੀ ਖ਼ਬਰ »

ਡੇਰਾਬੱਸੀ ਦੇ ਤਿ੍ਵੇਦੀ ਕੈਂਪ ਵਿਖੇ ਲੰਪੀ ਚਮੜੀ ਰੋਗ ਨਾਲ ਦੂਜੀ ਗਾਂ ਦੀ ਮੌਤ

ਡੇਰਾਬੱਸੀ, 6 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਤਿ੍ਵੇਦੀ ਕੈਂਪ ਵਿਚਲੀ ਗਊਸ਼ਾਲਾ ਵਿਖੇ ਲੰਪੀ ਚਮੜੀ ਰੋਗ ਨਾਲ ਦੂਜੀ ਗਾਂ ਦੀ ਵੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ | ਇਹ ਬਿਮਾਰੀ ਹੋਰਨਾਂ ਪਸ਼ੂਆਂ ਵਿਚ ਵੀ ਫੈਲੀ ਹੋਈ ਹੈ | ਸੂਚਨਾ ਮਿਲਣ 'ਤੇ ਡੇਰਾਬੱਸੀ ਦੇ ...

ਪੂਰੀ ਖ਼ਬਰ »

ਦਰਸ਼ਨ-ਸਾਗਰ ਭਜਨ ਮੰਡਲੀ ਨੇ ਮਾਤਾ ਅੰਬਿਕਾ ਦੇਵੀ ਮੰਦਰ ਵਿਖੇ ਲੁਆਈ ਹਾਜ਼ਰੀ

ਖਰੜ, 6 ਅਗਸਤ (ਮਾਨ)-ਡੇਰਾ ਬਾਬਾ ਮੰਗਲ ਨਾਥ ਜੀ ਪ੍ਰਾਚੀਨ ਮਾਤਾ ਅੰਬਿਕਾ ਦੇਵੀ ਮੰਦਰ ਖਰੜ ਵਿਖੇ ਜਾਰੀ ਮੇਲੇ ਦੌਰਾਨ ਦਰਸ਼ਨ-ਸਾਗਰ ਭਜਨ ਮੰਡਲੀ ਖਰੜ ਵਲੋਂ ਹਾਜ਼ਰੀ ਭਰਦਿਆਂ ਮਾਤਾ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ | ਇਸ ਮੌਕੇ ਮੰਦਰ ਦੇ ਮੁੱਖ ਪ੍ਰਬੰਧਕ ਮਹੰਤ ਯੋਗੀ ...

ਪੂਰੀ ਖ਼ਬਰ »

ਗਿਲਕੋ ਉਦਯੋਗਿਕ ਪਾਰਕ 'ਚ ਪਹਿਲੇ ਸ਼ੋਅਰੂਮ ਦੀ ਉਸਾਰੀ ਦਾ ਕੰਮ ਸ਼ੁਰੂ

ਐੱਸ.ਏ.ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਗਿਲਕੋ ਉਦਯੋਗਿਕ ਪਾਰਕ (ਏਅਰਪੋਰਟ ਰੋਡ) ਵਿਖੇ ਅੱਜ ਪਹਿਲੇ ਸ਼ੋਅਰੂਮ ਦੀ ਉਸਾਰੀ ਦਾ ਕੰਮ ਆਰੰਭ ਕੀਤਾ ਗਿਆ | ਇਸ ਮੌਕੇ ਗਿਲਕੋ ਗਰੁੱਪ ਦੇ ਭਾਈਵਾਲ ਰਣਧੀਰ ਸਿੰਘ ਧੀਰਾ ਤੇ ਸ਼ੋਅਰੂਮ ਮਾਲਕ ਚੌਧਰੀ ਬਸੰਤ ਸਿੰਘ ਨੇ ਟੱਕ ਲਗਾ ਕੇ ...

ਪੂਰੀ ਖ਼ਬਰ »

ਅਥਲੀਟ ਰਮਨਜੀਤ ਸਿੰਘ ਨੇ ਜਿੱਤਿਆ ਬੈਸਟ ਅਚੀਵਮੈਂਟ ਐਵਾਰਡ

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਪਿੰਡ ਵਾੜਾ ਕਿਸ਼ਨਪੁਰਾ (ਸ੍ਰੀ ਮੁਕਤਸਰ ਸਾਹਿਬ) ਦੇ ਰਹਿਣ ਵਾਲੇ ਐਥਲੀਟ ਰਮਨਜੀਤ ਸਿੰਘ ਨੇ ਆਪਣੇ ਮਾਪਿਆਂ ਤੇ ਪੰਜਾਬ ਦਾ ਨਾਂਅ ਰੌਸ਼ਨ ਕਰਦਿਆਂ ਆਪਣਾ ਨਾਂਅ ਮੈਜਿਕ ਬੁੱਕ ਆਫ਼ ਰਿਕਾਰਡ 'ਚ ਦਰਜ ਕਰਵਾਉਂਦਿਆਂ ਬੈਸਟ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਤੀਜੀ ਕਨਵੋਕੇਸ਼ਨ ਕਰਵਾਈ

ਐੱਸ.ਏ.ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਆਪਣੇ ਕੈਂਪਸ ਵਿਖੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਤੀਜੀ ਕਨਵੋਕੇਸ਼ਨ ਕਰਵਾਈ ਗਈ, ਜਿਸ ਦੌਰਾਨ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਤੇ ਰਿਆਤ-ਬਾਹਰਾ ...

ਪੂਰੀ ਖ਼ਬਰ »

ਪਸ਼ੂ ਹਸਪਤਾਲ 'ਚ ਲੋੜੀਂਦੀਆਂ ਸੁਵਿਧਾਵਾਂ ਨਾ ਹੋਣ ਕਾਰਨ ਪਸ਼ੂ-ਪਾਲਕ ਪ੍ਰੇਸ਼ਾਨ

ਮੁੱਲਾਂਪੁਰ ਗਰੀਬਦਾਸ, 6 ਅਗਸਤ (ਖੈਰਪੁਰ)-ਸਥਾਨਕ ਕਸਬੇ ਵਿਚਲੇ ਪਸ਼ੂ ਹਸਪਤਾਲ ਵਿਖੇ ਲੋੜੀਂਦੀਆਂ ਸੁਵਿਧਾਵਾਂ ਦੀ ਘਾਟ ਦੇ ਚਲਦਿਆਂ ਪਸ਼ੂ-ਪਾਲਕ ਡਾਹਢੇ ਪ੍ਰੇਸ਼ਾਨ ਹਨ | ਇਸ ਸੰਬੰਧੀ ਸਥਾਨਕ ਵਾਸੀ ਜਸਪਾਲ ਸਿੰਘ ਪਾਲੀ ਨੇ ਕਿਹਾ ਕਿ ਕਸਬਾ ਵੱਡਾ ਹੋਣ ਕਾਰਨ ਤੇ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਮੈਂਬਰ ਕਾਲੇਵਾਲ ਤੇ ਮੈਨੇਜਰ ਜੰਦਪੁਰੀ ਵਲੋਂ ਬਾਗ਼ ਦੀ ਸਾਫ਼-ਸਫ਼ਾਈ ਦੇ ਕੰਮ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਅੰਬਾਂ ਦਾ ਬਾਗ਼ ਤਿਆਰ ਕੀਤਾ ਗਿਆ ਹੈ, ਜਿਸ 'ਚ ਪਿਛਲੇ 3 ਸਾਲਾਂ ਦੌਰਾਨ 500 ਤੋਂ ਵੱਧ ਅੰਬਾਂ ਦੇ ...

ਪੂਰੀ ਖ਼ਬਰ »

108 ਨੰ. ਐਂਬੂਲੈਂਸ ਨੇ ਪਿਛਲੇ ਅਪ੍ਰੈਲ ਤੋਂ ਜੂਨ ਤੱਕ 51,413 ਲੋਕਾਂ ਨੂੰ ਦਿੱਤੀਆਂ ਸੇਵਾਵਾਂ

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਪੰਜਾਬ ਅੰਦਰ 108 ਨੰ. ਐਂਬੂਲੈਂਸ ਸੇਵਾਵਾਂ ਲਈ ਜ਼ਿੰਮੇਵਾਰ ਜਿਕਿਤਸਾ ਹੈਲਥ ਕੇਅਰ ਲਿਮ. ਨੇ ਅਪ੍ਰੈਲ 2022 ਤੋਂ ਜੂਨ 2022 ਤੱਕ 51, 413 ਤੋਂ ਵੱਧ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਹੈ | ਇਸ ਐਂਬੂਲੈਂਸਾਂ ਸੇਵਾ ਦਾ ਮੁੱਖ ...

ਪੂਰੀ ਖ਼ਬਰ »

ਜੰਮੂ ਵਿਖੇ ਲੰਗਰ ਲਗਾ ਕੇ ਪਰਤੇ ਮੰਡਲ ਦੇ ਅਹੁਦੇਦਾਰਾਂ ਦਾ ਸਨਮਾਨ

ਲਾਲੜੂ, 6 ਅਗਸਤ (ਰਾਜਬੀਰ ਸਿੰਘ)-ਬਾਬਾ ਅਮਰਨਾਥ ਬਹਾਵਲਪੁਰੀ ਸੇਵਾ ਮੰਡਲ ਲਾਲੜੂ ਦੇ ਮੈਂਬਰ ਜੰਮੂ ਵਿਖੇ ਅਮਰਨਾਥ ਯਾਤਰੀਆਂ ਲਈ ਲਗਾਏ 22ਵੇਂ ਲੰਗਰ ਦੀ ਸਮਾਪਤੀ ਉਪਰੰਤ ਜਥੇ ਦੇ ਰੂਪ 'ਚ ਦੁਰਗਾ ਦੇਵੀ ਮੰਦਰ ਵਿਖੇ ਪੁੱਜੇ, ਜਿਥੇ ਉਨ੍ਹਾਂ ਲੰਗਰ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਭਾਜਪਾ ਦੀ 'ਹਰ ਘਰ ਤਿਰੰਗਾ' ਮੁਹਿੰਮ ਨੂੰ ਦਿੱਤਾ ਸਮਰਥਨ

ਐੱਸ.ਏ.ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੰਜੀਵ ਵਸ਼ਿਸ਼ਟ ਵਲੋਂ ਮੁਹਾਲੀ 'ਚ ਚਲਾਈ ਜਾ ਰਹੀ 'ਹਰ ਘਰ ਤਿਰੰਗਾ' ਮੁਹਿੰਮ ਨੂੰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵੀ ਆਪਣਾ ਸਮਰਥਨ ਦਿੱਤਾ ਗਿਆ ਹੈ | ਇਸ ਸੰਬੰਧੀ ਸੰਜੀਵ ਵਸ਼ਿਸ਼ਟ ਨੇ ...

ਪੂਰੀ ਖ਼ਬਰ »

ਆਊਟਸੋਰਸਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਦੀ ਕੈਬਨਿਟ ਮੰਤਰੀ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ, 6 ਅਗਸਤ (ਕੇ.ਐੱਸ. ਰਾਣਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਕਜੌਲੀ ਪੰਪ ਹਾਊਸ, ਪੇਂਡੂ ਤੇ ਸਰਕਾਰੀ ਵਾਟਰ ਵਰਕਸਾਂ, ਸਬ-ਡਵੀਜ਼ਨ ਤੋਂ ਲੈ ਕੇ ਮੁੱਖ ਦਫ਼ਤਰ ਤੱਕ ਦਫ਼ਤਰੀ ਮੁਲਾਜ਼ਮ, ਡਾਟਾ ਆਪ੍ਰੇਟਰ, ਡਰਾਈਵਰ, ਸੇਵਾਦਾਰ ਸੀਵਰਮੈਨ ਸਮੇਤ ਐਚ. ਓ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX