ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਅੰਮ੍ਰਿਤਸਰ / ਦਿਹਾਤੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਐੱਸ.ਐੱਸ.ਪੀ. ਅੰਮਿ੍ਤਸਰ ਦਿਹਾਤੀ ਦਾ ਘਿਰਾਓ 13 ਨੂੰ

ਮਜੀਠਾ, 6 ਅਗਸਤ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਮੰਗਾਂ ਦੇ ਸਬੰਧ ਵਿਚ ਡੀ.ਐੱਸ.ਪੀ. ਦਫਤਰ ਮਜੀਠਾ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ | ਜਿਹੜਾ ਕਿ ਅੱਜ 81ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਦੀ ਅਗਵਾਈ ਜਥੇਬੰਦੀ ਦੇ ਮਜੀਠਾ ਜ਼ੋਨ ਦੇ ਸਕੱਤਰ ਕਿਰਪਾਲ ਸਿੰਘ ਕਲੇਰ ਵਲੋਂ ਕੀਤੀ ਗਈ | ਕਿਸਾਨ ਮਜ਼ਦੂਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਪਾਲ ਸਿੰਘ ਕਲੇਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਨਾਲਾਇਕੀ ਕਾਰਣ ਇਹ ਧਰਨਾ 81 ਦਿਨਾਂ ਵਿਚ ਪੁੱਜ ਗਿਆ ਹੈ | ਜਿਸ ਦੇ ਚਲਦਿਆਂ ਕਿਸਾਨ ਮਜ਼ਦੂਰਾਂ ਵਿਚ ਭ ਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਧਰਨੇ ਦਾ ਮੁੱਖ ਮੰਤਵ ਇਲਾਕੇ ਵਿਚ ਦਿਨ-ਬ-ਦਿਨ ਵੱਧ ਰਹੀਆਂ ਲੁੱਟਾਂ ਖੋਹਾਂ, ਚੋਰੀਆਂ ਅਤੇ ਕਤਲ ਵਰਗੀਆਂ ਵਾਰਦਾਤਾਂ ਅਤੇ ਇਸ ਦੇ ਨਾਲ ਹੀ ਪੁਲਿਸ ਦੇ ਨੱਕ ਹੇਠਾਂ ਇਲਾਕੇ ਵਿਚ ਵਿਕ ਰਿਹਾ ਵੱਡੀ ਮਾਤਰਾ ਵਿਚ ਨਸ਼ਾ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਪਿਆ ਹੈ ਪਰ ਪੁਲਿਸ ਪ੍ਰਸ਼ਾਸਨ ਇਸ ਸਭ ਤੋਂ ਪਾਸਾ ਵੱਟ ਰਹੇ ਹਨ | ਉਕਤ ਆਗੂ ਨੇ ਡੀ.ਐੱਸ.ਪੀ. ਮਜੀਠਾ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ ਕਰਦਿਆਂ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦਿਆਂ ਜਥੇਬੰਦੀ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਲਿਆ ਹੈ | ਜਿਸ ਤਹਿਤ ਜਥੇਬੰਦੀ ਵਲੋਂ 13 ਅਗਸਤ ਨੂੰ ਐੱਸ.ਐੱਸ.ਪੀ. ਅੰਮਿ੍ਤਸਰ ਦਿਹਾਤੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ | ਮੰਗਾਂ ਨਾ ਮੰਨੇ ਜਾਣ 'ਤੇ 14 ਅਗਸਤ ਨੂੰ ਰੇਲਾਂ ਰੋਕੀਆਂ ਜਾਣਗੀਆਂ | ਉਨ੍ਹਾਂ ਕਿਹਾ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕਿਰਪਾਲ ਸਿੰਘ ਕਲੇਰ ਦੇ ਨਾਲ ਹਰਪਾਲ ਸਿੰਘ ਪੰਧੇਰ, ਪਲਵਿੰਦਰ ਸਿੰਘ ਕਲੇਰ ਮਾਂਗਟ, ਅਮਰੀਕ ਸਿੰਘ ਲੁੱਧੜ, ਗੁਰਮੀਤ ਸਿੰਘ ਵੀਰਮ, ਗੁਰਿੰਦਰ ਸਿੰਘ ਬੋੜੇਵਾਲ ਕੰਗ, ਗੁਰਨੈਬ ਸਿੰਘ ਭੰਗਵਾਂ, ਜਗਜੀਤ ਸਿੰਘ ਦਾਦੂਪੁਰਾ, ਕੁਲਵੰਤ ਸਿੰਘ ਨੰਗਲ ਪੰਨੂੰਆਂ, ਹਰਦੇਵ ਸਿੰਘ ਬੇਗੇਵਾਲ, ਪ੍ਰਤਾਪ ਸਿੰਘ ਕੋਟਲਾ, ਜਸਬੀਰ ਸਿੰਘ ਭੈਣੀ, ਨਿਸ਼ਾਨ ਸਿੰਘ ਅਠਵਾਲ, ਕਿਰਪਾਲ ਸਿੰਘ ਜਿਜੇਆਣੀ ਆਦਿ ਹਾਜ਼ਰ ਸਨ |

ਭਿੰਡੀ ਸੈਦਾਂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਿੰਡੀ ਸੈਦਾਂ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਸਰਹੱਦੀ ਪਿੰਡ ਮੁਹਾਵਾ ਵਿਖੇ ਉੱਡਦਾ ਦਿੱਤਾ ਦਿਖਾਈ

ਅਟਾਰੀ, 6 ਅਗਸਤ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਵਾਹਗਾ ਸਰਹੱਦ 'ਤੇ ਤਾਇਨਾਤ ਬੀਐਸਐਫ ਦੀ 144 ਬਟਾਲੀਅਨ ਵਲੋਂ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਬੀਓਪੀ ਮੁਹਾਵਾ ਵਿਖੇ ਗਸ਼ਤ ਦੌਰਾਨ ਹਵਾ ਵਿਚ ਉੱਡਦੇ ਡਰੋਨ ਦੇ ਸ਼ੂਕਣ ਦੀ ਆਵਾਜ਼ ਸੁਣ ਕੇ ਉਸ ਨੂੰ ਜ਼ਮੀਨ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਰੰਧਾਵਾ ਦਬੁਰਜੀ ਨੂੰ ਸ਼ਰਧਾ ਦੇ ਫੁੱਲ ਭੇਟ

ਚੌਕ ਮਹਿਤਾ, 6 ਅਗਸਤ (ਧਰਮਿੰਦਰ ਸਿੰਘ ਭੰਮਰ੍ਹਾ)-ਹਰਕੇਵਲ ਸਿੰਘ ਰੰਧਾਵਾ ਸਾਬਕਾ ਸਰਪੰਚ ਦਬੁਰਜੀ ਦੇ ਧਰਮਪਤਨੀ, ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਮੀ, ਮਾ. ਪਰਮਿੰਦਰ ਸਿੰਘ ਰੰਧਾਵਾ ਦੇ ਚਾਚੀ ਅਤੇ ਓਕਾਂਰ ਸਿੰਘ ਰੰਧਾਵਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੀ ਕਮੇਟੀ ਨੂੰ ਲੈ ਕੇ ਵਿਵਾਦ ਹੋਇਆ ਡੂੰਘਾ

ਰਾਮ ਤੀਰਥ, 6 ਅਗਸਤ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਦੇ ਇਤਿਹਾਸਕ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੀ ਕਮੇਟੀ ਤੇ ਪ੍ਰਧਾਨਗੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ | ਪੁਰਾਣੀ ਕੰਮ ਕਰ ਰਹੀ ਬਾਬਾ ਜਾਗੋ ਸ਼ਹੀਦ ਰਿਲੀਜਸ ਐਂਡ ਐਜੂਕੇਸ਼ਨ ...

ਪੂਰੀ ਖ਼ਬਰ »

ਸਾਕਾ ਗੁਰੂ ਕਾ ਬਾਗ ਸ਼ਤਾਬਦੀ ਦੇ 8 ਨੂੰ ਮੁੱਖ ਸਮਾਰੋਹ 'ਚ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਉਤਸ਼ਾਹ ਨਾਲ ਕਰਨਗੇ ਸ਼ਮੂਲੀਅਤ-ਬੋਨੀ ਅਜਨਾਲਾ

ਅਜਨਾਲਾ, 6 ਅਗਸਤ (ਐਸ. ਪ੍ਰਸ਼ੋਤਮ)- ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਦੇ ਭੰਗ ਹੋਏ ਜਥੇਬੰਦਕ ਢਾਂਚੇ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਤੇ ਗੁਰਦੁਆਰਾ ਸੁਧਾਰ ਲਹਿਰ 'ਚ ਸਿਦਕਦਿਲੀ ਦੇ ਕੁਰਬਾਨੀਆਂ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ-ਮਜੀਠਾ ਦੇ 700 ਪੋਲਿੰਗ ਬੂਥਾਂ, 10 ਹਜਾਰ ਘਰਾਂ 'ਤੇ ਕੌਮੀ ਤਿਰੰਗੇ ਲਹਿਰਾਉਣ ਸਣੇ ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਵੀ ਕਰਾਂਗੇ ਸਨਮਾਨਿਤ-ਮਾਕੋਵਾਲ

ਅਜਨਾਲਾ, 6 ਅਗਸਤ (ਐਸ.ਪ੍ਰਸ਼ੋਤਮ)-ਪੰਜਾਬ ਪ੍ਰਦੇਸ਼ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨਾਲ ਮੀਟਿੰਗ ਕਰਨ ਉਪਰੰਤ ਇਥੇ ਵਾਪਸ ਪਰਤ ਕੇ ਭਾਜਪਾ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ-ਮਜੀਠਾ ਦੇ ਮੁੱਖ ਦਫਤਰ ਵਿਖੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਚਮੜੀ ਰੋਗ ਨਾਲ ਮਰਨ ਵਾਲੇ ਪਸ਼ੂਆਂ ਨੂੰ ਨਦੀਆਂ-ਨਾਲਿਆਂ 'ਚ ਸੁੱਟ ਕੇ ਪਾਣੀ ਤੇ ਹਵਾ ਨੂੰ ਪਲੀਤ ਕਰ ਰਹੇ ਨੇ ਕੁਝ ਲੋਕ

ਗੱਗੋਮਾਹਲ, 6 ਅਗਸਤ (ਬਲਵਿੰਦਰ ਸਿੰਘ ਸੰਧੂ)-ਜਿੱਥੇ ਲੰਪੀ ਚਮੜੀ ਰੋਗ ਨੇ ਸਰਹੱਦੀ ਖੇਤਰ ਦੇ ਪਸ਼ੂ ਪਾਲਕਾਂ ਦੀ ਨੀਂਦ ਹਰਾਮ ਕਰ ਰੱਖੀ ਹੈ | ਪਸ਼ੂ ਪਾਲਕ ਇਸ ਨਾਮੁਰਾਦ ਬਿਮਾਰੀ ਤੋਂ ਆਪਣੇ ਪਸ਼ੂਆਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ ਜਿਹੜੇ ਪਸ਼ੂਆਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਬੱਚਿਆਂ ਨੂੰ ਫੀਸ ਮੁਆਫ਼ੀ ਲਈ ਚੈੱਕ ਵੰਡੇ

ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਜ: ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਨੇੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ...

ਪੂਰੀ ਖ਼ਬਰ »

ਅਮਰ ਸਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 4 ਸਤੰਬਰ ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਸਬੰਧੀ ਮੀਟਿੰਗ

ਕੱਥੂਨੰਗਲ, 6 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਸ਼ੋ੍ਰਮਣੀ ਜਰਨੈਲ ਅਮਰ ਸਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਰਜਿ ਪੰਜਾਬ ਹਲਕਾ ਮਜੀਠਾ ਵੱਲੋਂ ਹਰ ਸਾਲ ਦੀ ਤਰਾ ਇਸ ਵਾਰ ਵੀ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦੇ 361ਵੇ ਜਨਮ ਦਿਹਾੜੇ ਨੂੰ ਮਨਾਉਣ ਲਈ ਹਲਕੇ ਦੀਆ ...

ਪੂਰੀ ਖ਼ਬਰ »

ਕਰਮਚਾਰੀ ਦਲ ਦੀ ਹੱਕੀ ਮੰਗਾਂ ਸੰਬੰਧੀ ਸੂਬਾ ਪੱਧਰੀ ਹੰਗਾਮੀ ਮੀਟਿੰਗ 'ਚ ਅਹਿਮ ਮਤੇ ਪਾਸ

ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਪੰਜਾਬ ਦੀ ਇਕ ਸੂਬਾਈ ਪੱਧਰੀ ਹੰਗਾਮੀ ਮੀਟਿੰਗ ਸੂਬਾਈ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪਿੰਡਾਂ 'ਚ ਸਰਬਪੱਖੀ ਵਿਕਾਸ ਕਾਰਜਾਂ ਨੂੰ ਰੁਕਣ ਨਹੀ ਦਿੱਤਾ ਜਾਵੇਗਾ-ਦਲਬੀਰ ਸਿੰਘ ਟੌਂਗ

ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭੈਣੀ ਰਾਮ ਦਿਆਲ ਦੀ ਪੂਰੀ ...

ਪੂਰੀ ਖ਼ਬਰ »

ਵੱਲ੍ਹਾ ਫਾਟਕ 'ਤੇ ਬਣਾਏ ਜਾ ਰਹੇ ਫਲਾਈਓਵਰ ਪੁਲ ਦੇ ਸੁਸਤ ਰਫ਼ਤਾਰ ਨਾਲ ਚੱਲ ਰਹੇ ਕੰਮਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ

ਵੇਰਕਾ 6 ਜੁਲਾਈ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਮਹਿਤਾ ਰੋਡ 'ਤੇ ਪੈਂਦੀ ਪ੍ਰਸਿੱਧ ਸਬਜ਼ੀ ਮੰਡੀ ਵੱਲਾ ਨੇੜੇ ਅੰਮਿ੍ਤਸਰ ਦਿੱਲੀ ਰੇਲਵੇ ਲਾਈਨ 'ਤੇ ਬਣਿਆ ਫਾਟਕ ਜੋ ਇਥੋਂ ਦੀ ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਲਈ ਸਭ ਤੋਂ ਵੱਡੀ ਸਿਰਦਰਦੀ ਤੇ ਮੁਸ਼ਕਿਲ ਬਣਿਆ ਹੋਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ 'ਚ ਤੀਆਂ ਦੇ ਮੇਲੇ 'ਤੇ ਲੱਗੀਆਂ ਰੌਣਕਾਂ

ਨਵਾਂ ਪਿੰਡ, 6 ਅਗਸਤ (ਜਸਪਾਲ ਸਿੰਘ)-ਚੀਫ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਦੇ ਵਿਹੜੇ 'ਚ ਤੀਆਂ ਦਾ ਮੇਲਾ ਬੜੇ ਜੋਸ਼ੋ-ਖਰੋਸ਼ ਤੇ ਦਿਲਕਸ਼ ਢੰਗ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX