ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਫਰੀਦਕੋਟ

ਅਰਾਈਆਂਵਾਲਾ ਦੇ ਸਬ ਸੈਂਟਰ ਡਿਸਪੈਂਸਰੀ ਦੀ ਇਮਾਰਤ ਬਣੀ ਤਰਸਯੋਗ

ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ) - ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਕਰੀਬਨ ਚਾਰ ਮਹੀਨਿਆਂ ਦਾ ਸਮਾਂ ਪੂਰਾ ਹੋ ਚੁੱਕਾ ਹੈ ਜਿੱਥੇ ਉਨ੍ਹਾਂ ਵਲੋਂ ਕੀਤੇ ਹਰ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਜਾਰੀ ਹੈ | ਉੱਥੇ ਹੀ ਉਨ੍ਹਾਂ ਵਲੋਂ ਮੁਹੱਲਾ ਕਲੀਨਿਕ ਪੰਜਾਬ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਖੋਲ੍ਹੇ ਜਾਣ ਦਾ ਐਲਾਨ ਵੀ ਕਰ ਦਿੱਤਾ | ਜਿਸ ਲਈ ਸ਼ੁਰੂਆਤ ਵੀ ਹੋ ਗਈ ਹੈ | ਪਿੰਡਾਂ ਤੇ ਸ਼ਹਿਰਾਂ 'ਚ ਬੰਦ ਪਏ ਸੇਵਾ ਕੇਂਦਰਾਂ ਨੂੰ ਆਮ ਆਦਮੀ ਮੁਹੱਲਾ ਕਲੀਨਿਕ ਦਾ ਰੂਪ ਦੇਣਾ ਵੀ ਸ਼ੁਰੂ ਕਰ ਦਿੱਤਾ ਹੈ ਅਤੇ ਇਨ੍ਹਾਂ ਦਾ ਉਦਘਾਟਨ ਵੀ ਆਉਣ ਵਾਲੀ ਪੰਦਰਾਂ ਅਗਸਤ ਨੂੰ ਕਰਨ ਦਾ ਐਲਾਨ ਹੋ ਗਿਆ ਹੈ, ਪਰ ਦੂਜੇ ਪਾਸੇ ਗੱਲ ਕੀਤੀ ਜਾਵੇ ਤਾਂ ਪਹਿਲਾਂ ਤੋਂ ਹੀ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੁੱਲ੍ਹੇ ਪੁਰਾਣੇ ਕਮਿਊਨਿਟੀ ਸੈਂਟਰਾਂ, ਸਬ ਸੈਂਟਰਾਂ ਪੀ.ਏ.ਸੀ ਸੈਂਟਰਾਂ ਅਤੇ ਡਿਸਪੈਂਸਰੀਆਂ ਦੀਆਂ ਹਾਲਤਾਂ ਤਰਸਯੋਗ ਬਣ ਚੁੱਕੀਆਂ | ਇੱਥੇ ਹੀ ਗੱਲ ਕਰੀਏ ਫ਼ਰੀਦਕੋਟ ਜ਼ਿਲ੍ਹੇ ਦੇ ਪੰਜ ਪੰਚਾਇਤਾਂ ਵਾਲੇ 5000 ਤੋਂ ਵੱਧ ਵੋਟ ਬੈਂਕ ਵਾਲੇ ਪਿੰਡ ਅਰਾਈਆਂਵਾਲਾ 'ਚ ਬਣੇ ਸਬ ਸੈਂਟਰ ਅਤੇ ਡਿਸਪੈਂਸਰੀ ਹਸਪਤਾਲ ਦੀ ਜਿੱਥੇ ਇਸ ਪਿੰਡ ਤੋਂ ਇਲਾਵਾ ਆਸ ਪਾਸ ਦੇ ਕਈ ਪਿੰਡਾਂ ਦੇ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਪਰ ਇਨ੍ਹਾਂ ਦੀਆਂ ਇਮਾਰਤਾਂ ਦੇ ਹਾਲਾਤ ਜ਼ਮੀਨੀ ਪੱਧਰ 'ਤੇ ਬਹੁਤ ਮਾੜੇ ਬਣ ਚੁਕੇ ਹਨ | ਜਿੱਥੇ ਮੀਂਹ ਪੈਣ ਨਾਲ ਇਨ੍ਹਾਂ 'ਚ ਪਾਣੀ ਭਰ ਜਾਂਦਾ ਹੈ ਉੱਥੇ ਹੀ ਖੰਡਰ ਹੋਈ ਇਮਾਰਤ ਵਿਚੋਂ ਦਿਨ 'ਚ ਘੱਟੋ ਘੱਟ ਦੋ ਤਿੰਨ ਵਾਰ ਸੱਪ ਦੇਖਣ ਨੂੰ ਮਿਲਦੇ ਹਨ | ਦਵਾਈ ਲੈਣ ਆਏ ਸ਼ੇਰ ਸਿੰਘ ਨਾਮ ਦੇ ਮਰੀਜ਼ ਨਾਲ ਗੱਲਬਾਤ ਕੀਤੀ ਤਾਂ ਉਸਨੇ ਦੱਸਿਆ ਕਿ ਉਨ੍ਹਾਂ ਨੂੰ ਇੱਥੋਂ ਪੂਰੀ ਦਵਾਈ ਨਹੀਂ ਮਿਲਦੀ | ਇਸ ਇਮਾਰਤ ਵਿਚ ਸਹੂਲਤਾਂ ਦੀ ਬਹੁਤ ਕਮੀ ਹੈ | ਮੀਂਹ ਪੈਣ 'ਤੇ ਇੱਥੇ ਡੇਢ ਫੁੱਟ ਤੋਂ ਦੋ ਫੁੱਟ ਦੇ ਨਜ਼ਦੀਕ ਪਾਣੀ ਭਰ ਜਾਂਦਾ ਹੈ | ਜਿਸ ਨਾਲ ਜੋ ਮਰੀਜ਼ ਆਉਂਦੇ ਹਨ ਉਹ ਵੇਖ ਕੇ ਵਾਪਸ ਮੁੜਨ ਲੱਗ ਜਾਂਦੇ ਹਨ | ਉਨ੍ਹਾਂ ਆਖਿਆ ਕਿ ਸਰਕਾਰ ਉਨ੍ਹਾਂ ਦੇ ਪਿੰਡ ਦੇ ਇਨ੍ਹਾਂ ਸੈਂਟਰਾਂ ਨੂੰ ਠੀਕ ਅਵਸਥਾ ਵਿਚ ਕਰਕੇ ਲੋਕਾਂ ਦੀ ਪ੍ਰੇਸ਼ਾਨੀ ਦਾ ਹੱਲ ਕਰੇ | ਸਮਾਜ ਸੇਵੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦਾ ਜੋ ਕਮਿਊਨਿਟੀ ਹੈਲਥ ਸੈਂਟਰ ਹਸਪਤਾਲ, ਡਿਸਪੈਂਸਰੀ ਹੈ ਇਨ੍ਹਾਂ ਦੀ ਹਾਲਤ ਬਹੁਤ ਖਰਾਬ ਹੈ | ਇੱਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਦੱਸਿਆ ਕਿ ਇਮਾਰਤ ਵਿਚੋਂ ਮਰੀਜ਼ਾਂ ਦੀ ਬਜਾਏ ਸੱਪਾਂ ਦਾ ਆਉਣਾ ਜਾਣਾ ਜ਼ਿਆਦਾ ਹੈ | ਉਨ੍ਹਾਂ ਕਿਹਾ ਕਿ ਠੀਕ ਹੈ ਸਰਕਾਰ ਨਵੇਂ ਮੁਹੱਲਾ ਕਲੀਨਿਕ ਬਣਾਉਣ ਜਾ ਰਹੀ ਹੈ ਪਰ ਉਨ੍ਹਾਂ ਦੇ ਪਿੰਡ ਵਿਚ ਪੰਜ ਪੰਚਾਇਤਾਂ ਹਨ, ਜਿੱਥੇ ਵੱਖਰੇ ਵੱਖਰੇ ਮੁਹੱਲਾ ਕਲੀਨਿਕ ਬਣਾਉਣ ਦੀ ਬਜਾਏ ਇਕ ਹੀ ਜੋ ਪਿੰਡ ਦਾ ਪਹਿਲਾਂ ਹੀ ਹਸਪਤਾਲ ਬਣਿਆ ਹੈ ਉਸ ਇਮਾਰਤ ਦਾ ਨਵੀਨੀਕਰਨ ਕਰਕੇ ਉਸ ਨੂੰ ਹੀ ਠੀਕ ਤਰ੍ਹਾਂ ਚਲਾ ਦਿੱਤਾ ਜਾਵੇ | ਡਿਸਪੈਂਸਰੀ ਅਤੇ ਸਬ ਸੈਂਟਰ ਵਿਚ ਤਾਇਨਾਤ ਡਾਕਟਰ ਪੁਸ਼ਪਿੰਦਰ ਵਧਵਾ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਹ ਪਿਛਲੇ ਗਿਆਰਾਂ ਸਾਲਾਂ ਤੋਂ ਇਸ ਸੈਂਟਰ ਵਿਚ ਤਾਇਨਾਤ ਹਨ ਅਤੇ ਕੋਵਿਡ ਦਰਮਿਆਨ ਦੋ ਸਾਲ ਉਨ੍ਹਾਂ ਦੀ ਡਿਊਟੀ ਕੋਵਿਡ ਸੈਂਟਰ ਫ਼ਰੀਦਕੋਟ ਵਿਚ ਲੱਗੀ ਸੀ ਅਤੇ ਬਾਅਦ ਵਿਚ ਫਿਰ ਉਨ੍ਹਾਂ ਦੀ ਤਾਇਨਾਤੀ ਆਰਾਈਆਂ ਵਾਲਾ ਵਿਖੇ ਕਰ ਦਿੱਤੀ ਗਈ | ਦਵਾਈਆਂ ਦੀ ਕਮੀ ਹੈ, ਉਸ ਤੋਂ ਵੱਡੀ ਕਮੀ ਇਮਾਰਤ ਦੀ ਹੈ ਕਿਉਂਕਿ ਇਮਾਰਤ ਦੇ ਹਾਲਾਤ ਬਹੁਤ ਖਰਾਬ ਹਨ | ਜਿਸ ਨਾਲ ਉਨ੍ਹਾਂ ਨੂੰ ਕੰਮ ਕਰਨ 'ਚ ਬਹੁਤ ਪ੍ਰੇਸ਼ਾਨੀ ਆਉਂਦੀ ਹੈ | ਫਾਰਮੇਸੀ ਦੇ ਇਕ ਨਿੱਕੇ ਰੂਮ 'ਚ ਉਹ ਮਰੀਜ਼ਾਂ ਨੂੰ ਦਵਾਈਆਂ ਦੇਣ ਲਈ ਮਜਬੂਰ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਵਾਲਾ ਉਪਰਾਲਾ ਬਹੁਤ ਵਧੀਆ ਨਾਲ ਹੀ ਇਨ੍ਹਾਂ ਪੁਰਾਣੀਆਂ ਇਮਾਰਤਾਂ ਦਾ ਨਵੀਨੀਕਰਨ, ਸਟਾਫ਼, ਦਵਾਈਆਂ ਆਦਿ ਨੂੰ ਪੂਰਾ ਕੀਤਾ ਜਾਵੇ ਤਾਂ ਹੋਰ ਵੀ ਸਿਹਤ ਸਹੂਲਤਾਂ 'ਚ ਨਿਖਾਰ ਆ ਸਕਦਾ | ਜਿਸ ਨਾਲ ਨਾ ਤਾਂ ਪਿੰਡ ਵਾਸੀ ਪ੍ਰੇਸ਼ਾਨ ਹੋਣਗੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਵੀ ਮਿਲਣਗੀਆਂ |

ਚਾਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਸੌਂਪੀ

ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਲੀ ਕਿਸਾਨ ...

ਪੂਰੀ ਖ਼ਬਰ »

ਮਾੜੇ ਅਨਸਰਾਂ ਖ਼ਿਲਾਫ਼ ਸ਼ਹਿਰ ਦੇ ਕਈ ਇਲਾਕਿਆਂ 'ਚ ਪੁਲਿਸ ਵਲੋਂ ਤਲਾਸ਼ੀ ਅਭਿਆਨ

ਕੋਟਕਪੂਰਾ, 6 ਅਗਸਤ (ਮੇਘਰਾਜ)-ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ. ਕੋਟਕਪੂਰਾ ਅਤੇ ਥਾਣਾ ਸ਼ਹਿਰੀ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਕੋਟਕਪੂਰਾ ਪੁਲਿਸ ਟੀਮ ਵਲੋਂ ਮਾੜੇ ...

ਪੂਰੀ ਖ਼ਬਰ »

ਸੰਮਨ ਤਾਮੀਲ ਕਰਵਾਉਣ ਆਏ ਨਾਲ ਕੀਤੀ ਗਾਲੀ ਗਲੋਚ, ਸੰਮਨ ਪਾੜੇ

ਜੱਜ ਦੇ ਹੁਕਮਾਂ 'ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ) - ਪਿੰਡ ਬੀਹਲੇਵਾਲਾ ਵਿਖੇ ਇਕ ਵਿਅਕਤੀ ਨੂੰ ਮਾਨਯੋਗ ਅਦਾਲਤ ਵਲੋਂ ਜਾਰੀ ਹੁਕਮਾਂ ਦੀ ਤਾਮੀਲ ਸਬੰਧੀ ਸੰਮਨ ਨੋਟ ਕਰਵਾਉਣ ਲਈ ਆਏ ਪੋ੍ਰਸੈਸ ਸਰਵਰ ਨਾਲ ਕਥਿਤ ਤੌਰ 'ਤੇ ਬਦਸਲੂਕੀ ...

ਪੂਰੀ ਖ਼ਬਰ »

ਸੰਤੋਖ ਸਿੰਘ ਦੇ ਮਕਾਨ ਦਾ ਡਿੱਗਿਆ ਲੈਂਟਰ, ਇਨਸਾਫ਼ ਤੇ ਮੁਆਵਜ਼ੇ ਦੀ ਮੰਗ

ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ) - ਸਥਾਨਕ ਲਾਇਨੋਪਾਰ ਇਕ ਮਕਾਨ ਦੇ ਲੈਂਟਰ ਦਾ ਕਾਫ਼ੀ ਹਿੱਸਾ ਡਿੱਗ ਗਿਆ ਜਦ ਕਿ ਬਾਕੀ ਦੇ ਮਕਾਨ ਵਿਚ ਤਰੇੜਾਂ ਆਉਣ ਦਾ ਪਤਾ ਲੱਗਿਆ ਹੈ | ਮਕਾਨ ਦੇ ਮਾਲਕ ਸੰਤੋਖ ਸਿੰਘ ਪੁੱਤਰ ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਦੇ ਨਾਲ ...

ਪੂਰੀ ਖ਼ਬਰ »

ਦਿੱਲੀ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦਾ ਚੈੱਕ ਦਿੱਤਾ

ਸਾਦਿਕ, 6 ਅਗਸਤ (ਆਰ.ਐਸ.ਧੰੁਨਾ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਲੜੇ ਗਏ ਸੰਘਰਸ਼ ਨੂੰ ਜਿੱਤਣ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਆਉਂਦਿਆਂ ਪਿੰਡ ਮਰਾੜ੍ਹ ਦਾ ਕਿਸਾਨ ਜਸਵਿੰਦਰ ਸਿੰਘ ਮਰਾੜ੍ਹ ਟਰੈਕਟਰ ਹਾਦਸੇ 'ਚ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਵਿਅਕਤੀ ਹੋਇਆ ਫ਼ਰਾਰ

ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ) - ਇੱਥੋਂ ਦੀ ਇਕ ਬਸਤੀ ਵਸਨੀਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਜ਼ਿਲ੍ਹਾ ਤਰਨਤਾਰਨ ਦਾ ਇਕ ਵਿਅਕਤੀ ਵਲੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਲੜਕੀ ਦੀ ਮਾਤਾ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਦੋ ਹਵਾਲਾਤੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ) - ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ-ਮਲੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਰਵੀਦਾਸ ਨਗਰ ਦਾ ਰਹਿਣ ...

ਪੂਰੀ ਖ਼ਬਰ »

ਚੈਨਾ 'ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ) - ਪਿੰਡ ਚੈਨਾ ਦੇ ਸਰਪੰਚ ਭਗਵੰਤ ਸਿੰਘ ਅਤੇ ਬੀ.ਡੀ.ਪੀ.ਓ. ਦਰਸ਼ਨ ਕੌਰ ਕੋਟਕਪੂਰਾ ਬਲਾਕ-2 ਦੀ ਅਗਵਾਈ ਵਿਚ ਪਿੰਡ 'ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਥਾਣਾ ਜੈਤੋ ਦੇ ਐਸ.ਐਚ.ਓ. ਜਗਬੀਰ ਸਿੰਘ ਸੰਧੂ ਅਤੇ ਸਰਪੰਚ ...

ਪੂਰੀ ਖ਼ਬਰ »

ਡਿਵਾਈਨ ਮਾਤਾ ਗੁਜਰੀ ਪਬਲਿਕ ਸਕੂਲ 'ਚ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ

ਸਾਦਿਕ, 6 ਅਗਸਤ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਾਦਿਕ ਵਲੋਂ ਡਿਵਾਈਨ ਮਾਤਾ ਗੁਜਰੀ ਪਬਲਿਕ ਸਕੂਲ ਸਾਦਿਕ ਵਿਚ ਨੈਤਿਕ ਸਿੱਖਿਆ ਇਮਤਿਹਾਨ ਸਬੰਧੀ ਸੈਮੀਨਾਰ ਕੀਤਾ ਗਿਆ | ਇਸ ਮੌਕੇ ਜਿੱਥੇ ਸਕੂਲ ਦੇ ਚੇਅਰਮੈਨ ਕੰਵਰ ਹਰਿੰਦਰ ਸਿੰਘ ਕਾਕਾ ...

ਪੂਰੀ ਖ਼ਬਰ »

ਕੋਟਕਪੂਰਾ ਸ਼ਹਿਰ 'ਚ ਬੀਤੇ 6 ਸਾਲਾਂ ਤੋਂ ਪੈ ਰਿਹਾ ਸੀਵਰੇਜ ਹਾਲੇ ਵੀ ਅਧੂਰਾ, ਲੋਕ ਬੇਵੱਸ

ਕੋਟਕਪੂਰਾ, 6 ਅਗਸਤ (ਮੇਘਰਾਜ) - ਕੋਟਕਪੂਰਾ ਸ਼ਹਿਰ ਗੰਦਗੀ ਦੇ ਢੇਰਾਂ ਅਤੇ ਗੰਦੇ ਪਾਣੀ ਦੀ ਮਾਰ ਹੇਠ ਕਈ ਵਰਿ੍ਹਆਂ 'ਤੋਂ ਆਇਆ ਹੋਇਆ ਹੈ | ਅਕਾਲੀ-ਭਾਜਪਾ ਦੀ 15 ਸਾਲ ਅਤੇ ਕਾਂਗਰਸ ਪਾਰਟੀ ਦੀ 10 ਸਾਲ ਦੀ ਸਰਕਾਰ ਸਮੇਂ ਲੋਕਾਂ ਨਾਲ ਪਾਣੀ ਅਤੇ ਗੰਦਗੀ ਦੇ ਢੇਰਾਂ ਦੀ ਸਮੱਸਿਆ ...

ਪੂਰੀ ਖ਼ਬਰ »

ਕਿਸਾਨਸੁੁਖਮੰਦਰ ਸਿੰਘ ਰਾਮੰੂਵਾਲਾ ਦੇ ਪਰਿਵਾਰ ਨੂੰ ਪੰਜ ਲੱਖ ਦਾ ਚੈੱਕ ਭੇਟ

ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪਿਛਲੇ ਸਾਲ ਕਿਸਾਨੀ ਸੰਘਰਸ਼ ਦੌਰਾਨ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਮੋਰਚੇ ਅਤੇ ਦਿੱਲੀ ਟਿੱਕਰੀ ਬਾਰਡਰ ਦੇ ਮੋਰਚੇ 'ਤੇ ਡਟੇ ਕਿਸਾਨ ਸੁੁਖਮੰਦਰ ਸਿੰਘ ਪਿੰਡ ਰਾਮੰੂਵਾਲਾ ਜੋ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ 'ਰੈੱਡ ਕਲਰ ਡੇ' ਮਨਾਇਆ

ਜੈਤੋ, 6 ਅਗਸਤ (ਭੋਲਾ ਸ਼ਰਮਾ) - ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ ਜਮਾਤ ਤੱਕ ਦੇ ਬੱਚਿਆਂ ਨਾਲ 'ਰੈੱਡ ਕਲਰ 'ਡੇ' ਮਨਾਇਆ ਗਿਆ | ਇਸ ਵਿਚ ਬੱਚਿਆਂ ਨੂੰ ਲਾਲ ਰੰਗ ਬਾਰੇ ਦੱਸਿਆ ਗਿਆ ਕਿ ਲਾਲ ਰੰਗ ਪਿਆਰ ਦਾ ਪ੍ਰਤੀਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਿਸਾਨ ਗੁਰਵਿੰਦਰ ਸਿੰਘ ਦੇ ਪਰਿਵਾਰ ਨੂੰ ਦਿੱਤੀ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ) - ਕਿਸਾਨੀ ਸੰਘਰਸ਼ ਦੌਰਾਨ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਕਿਸਾਨ ਗੁਰਵਿੰਦਰ ਸਿੰਘ ਨੇ ਸੰਘਰਸ਼ ਵਿਚ ਵੱਡਾ ਯੋਗਦਾਨ ਪਾਉਂਦਿਆਂ ਸ਼ਹੀਦ ਹੋ ਗਏ ਸਨ, ਦੇ ਪਰਿਵਾਰ ਦੀ ਆਰਥਿਕ ਮੱਦਦ ਲਈ ਪੰਜਾਬ ਦੀ ਆਪ ਸਰਕਾਰ ਵਲੋਂ 5 ਲੱਖ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੁਸਾਇਟੀ ਵਲੋਂ ਇਮਾਨਦਾਰੀ ਅਤੇ ਮਨੁੱਖਤਾ ਦੀ ਸੇਵਾ ਐਵਾਰਡਾਂ ਲਈ ਨਾਂਵਾਂ ਦੀ ਮੰਗ

ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ) - ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫ਼ਰੀਦ ਰੀਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਵਲੋਂ ਹਰ ਸਾਲ ਦੋ ਐਵਾਰਡ ਬਾਬਾ ਫ਼ਰੀਦ ਐਵਾਰਡ ਫ਼ਾਰ ਔਨਸੈਟੀ ਅਤੇ ਭਗਤ ਪੂਰਨ ਸਿੰਘ ...

ਪੂਰੀ ਖ਼ਬਰ »

ਲੰਬੀ ਵਿਖੇ ਬਣ ਰਹੇ ਓਵਰਬਿ੍ਜ ਹੇਠਾਂ ਰਸਤਾ ਛੱਡਣ ਦੀ ਮੰਗ

ਲੰਬੀ, 6 ਅਗਸਤ (ਮੇਵਾ ਸਿੰਘ) - ਨੈਸ਼ਨਲ ਹਾਈਵੇਅ ਨੰਬਰ 9 ਡੱਬਵਾਲੀ-ਲੰਬੀ-ਮਲੋਟ ਨੂੰ ਚਾਰਮਾਰਗੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਿੰਡ ਲੰਬੀ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਜੋ ਪਿੰਡ ਲੰਬੀ ਵਿਖੇ ਓਵਰਬਿ੍ਜ ਬਣਾਇਆ ਜਾ ਰਿਹਾ ਹੈ, ਇਸ ਨਾਲ ਆਉਣ ਵਾਲੇ ਸਮੇਂ ਵਿਚ ਪਿੰਡ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਰਵਾਨਾ

ਫ਼ਰੀਦਕੋਟ, 6 ਅਗਸਤ (ਸਤੀਸ਼ ਬਾਗ਼ੀ)-ਨਹਿਰੂ ਯੁਵਾ ਕੇਂਦਰ (ਭਾਰਤ ਸਰਕਾਰ) ਫ਼ਰੀਦਕੋਟ ਵਲੋਂ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਆਜ਼ਾਦੀ ਕਾ ਅੰਮਿ੍ਤ ਮਹਾਂਉੱਤਸਵ ਹਰ ਘਰ ਤਿਰੰਗਾ ਪ੍ਰੋਗਰਾਮ ...

ਪੂਰੀ ਖ਼ਬਰ »

ਗਊਆਂ 'ਚ ਲੰਪੀ ਚਮੜੀ ਰੋਗ ਤੇਜ਼ੀ ਨਾਲ ਫ਼ੈਲਣ ਕਰਕੇ ਪਸ਼ੂ ਪਾਲਕ ਪ੍ਰੇਸ਼ਾਨ

ਬਰਗਾੜੀ, 6 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਗਊਆਂ ਵਿਚ ਲੰਪੀ ਨਾਮ ਦਾ ਚਮੜੀ ਰੋਗ ਤੇਜ਼ੀ ਨਾਲ ਫ਼ੈਲ ਰਿਹਾ ਹੈ | ਜਿਸ ਤੋਂ ਪਸ਼ੂ ਪਾਲਕ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਪੰਜਾਬ ਦੀਆਂ ਕੁਝ ਥਾਵਾਂ 'ਤੇ ਤਾਂ ਇਸ ਬਿਮਾਰੀ ਨਾਲ ਗਾਊਆਂ ਦੇ ਮਰਨ ਦੀਆਂ ਖ਼ਬਰਾਂ ਵੀ ਮਿਲ ਰਹੀਆਂ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਇੰਚਰਾਜ ਹਰਬੰਸ ਲਾਲ ਮੜ੍ਹਾਕ ਨੇ ਕੱਸਿਆ ਸ਼ਿਕੰਜਾ

ਜੈਤੋ, 6 ਅਗਸਤ (ਭੋਲਾ ਸ਼ਰਮਾ)-ਟਰੈਫ਼ਿਕ ਨਿਯਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਜੈਤੋ ਟਰੈਫ਼ਿਕ ਪੁਲਿਸ ਨੇ ਅਣਗਿਣਤ ਵਾਹਨਾਂ ਦੀ ਚੈਕਿੰਗ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਤੋ ਟਰੈਫ਼ਿਕ ਪੁਲਿਸ ਦੇ ਇੰਚਰਾਜ ਏ.ਐਸ.ਆਈ. ਹਰਬੰਸ ਲਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸਮਾਰਟ ਸਕੂਲ ਸਿੰਘਾਂਵਾਲਾ ਨੇ ਬਾਜ਼ੀ ਮਾਰੀ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 75 ਸਾਲਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਜ਼ਿਲ੍ਹਾ ਪੱਧਰੀ ਵੱਖ-ਵੱਖ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਾਲਾ ਵਿਖੇ ਕਰਵਾਏ ਗਏ ਜਿਸ ਦਾ ਪ੍ਰਬੰਧ ...

ਪੂਰੀ ਖ਼ਬਰ »

ਬਾਬਾ ਢੋਡਾ ਪੀਰ ਦੀ ਯਾਦ 'ਚ ਸਾਲਾਨਾ ਮੇਲਾ 8 ਨੂੰ

ਬਰਗਾੜੀ, 6 ਅਗਸਤ (ਸੁਖਰਾਜ ਸਿੰਘ ਗੋਂਦਾਰਾ) - ਬਾਬਾ ਢੋਡਾ ਪੀਰ ਯਾਦਗਾਰੀ ਕਮੇਟੀ ਬੁਰਜ ਜਵਾਹਰ ਸਿੰਘ ਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਢੋਡਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ 8 ਅਗਸਤ ਦਿਨ ਸੋਮਵਾਰ ਨੂੰ ਬਾਬਾ ਜੀ ਦੀ ਦਰਗਾਹ ਉੱਪਰ ...

ਪੂਰੀ ਖ਼ਬਰ »

ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਵਲੋਂ ਖੇਡਾਂ 'ਚ ਵਧੀਆ ਪ੍ਰਦਰਸ਼ਨ

ਬਰਗਾੜੀ, 6 ਅਗਸਤ (ਲਖਵਿੰਦਰ ਸ਼ਰਮਾ) - ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਵਲੋਂ ਪੰਜਾਬ ਐਥਲੈਟਿਕ ਐਸੋਸੀਏਸ਼ਨ ਅਤੇ ਸੰਗਰੂਰ ਐਥਲੈਟਿਕ ਐਸੋਸੀਏਸ਼ਨ ਵਲੋਂ ਵਾਰ ਹੀਰੋਜ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਐਮ.ਜੀ.ਐਮ ਸਕੂਲ ਵਿਖੇ ਤੀਆਂ ਦਾ ਮੇਲਾ ਮਨਾਇਆ

ਫ਼ਰੀਦਕੋਟ, 6 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਮੇਲਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਮੇਲੇ ਦੇ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਪ੍ਰਦੀਪ ਸੂਰੀ ਤੇ ਸਰਿਤਾ ਸੂਰੀ ਸਨ | ਜਦਕਿ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ

ਕੋਟਕਪੂਰਾ, 6 ਅਗਸਤ (ਮੇਘਰਾਜ) - ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਫ਼ਰੀਦਕੋਟ ਡਵੀਜ਼ਨ ਦੇ ਅਧਿਕਾਰੀ ਸੁਧੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਮੁੱਖ ਡਾਕਘਰ ਦੇ ਪੋਸਟ ਮਾਸਟਰ ਚਿਰਾਗ ਗੋਇਲ ਦੀ ਅਗਵਾਈ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਨੇ ਲੜਕੀਆਂ ਨੂੰ ਕਿੱਤਾ ਸਿਖਲਾਈ ਸਰਟੀਫ਼ਿਕੇਟ ਵੰਡੇ

ਫ਼ਰੀਦਕੋਟ, 6 ਅਗਸਤ (ਚਰਨਜੀਤ ਸਿੰਘ ਗੋਂਦਾਰਾ) - ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਡਾ. ਬਲਜੀਤ ਸ਼ਰਮਾ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਚੱਲ ਰਹੇ ਲੜਕੀਆਂ ਦੇ ਮਲਟੀਪਰਪਜ਼ ਸਿਖਲਾਈ ਸੈਂਟਰ ਫ਼ਰੀਦਕੋਟ ਵਿਖੇ ਇਕ ਸਾਦਾ ਸਮਾਗਮ ਚੇਅਰਮੈਨ ਰਾਕੇਸ਼ ਮਿੱਤਲ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX