ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਪੰਜਾਬ / ਜਨਰਲ

'ਮੋਰਚਾ ਗੁਰੂ ਕਾ ਬਾਗ਼' ਸ਼ਤਾਬਦੀ ਸੰਬੰਧੀ ਤਿੰਨ ਦਿਨਾ ਸਮਾਗਮ ਆਰੰਭ

ਗੁਰੂ ਦਾ ਬਾਗ, ਘੁੱਕੇਵਾਲੀ (ਅੰਮਿ੍ਤਸਰ), 6 ਅਗਸਤ (ਜਸਵੰਤ ਸਿੰੰਘ ਜੱਸ, ਸ਼ਰਨਜੀਤ ਸਿੰਘ ਗਿੱਲ)-ਮਾਝਾ ਖੇਤਰ ਦੇ ਗੁਰਦੁਆਰਾ ਗੁਰੂ ਕਾ ਬਾਗ ਪਾਤਸ਼ਾਹੀ ਪੰਜਵੀਂ ਤੇ ਨੌਵੀਂ, ਪਿੰਡ ਘੁੱਕੇਵਾਲੀ ਨੂੰ ਮਹੰਤਾਂ ਤੋਂ ਅਜ਼ਾਦ ਕਰਾਉਣ ਲਈ 100 ਸਾਲ ਪਹਿਲਾਂ ਸੰਨ੍ਹ 1922 ਵਿਚ ਸਿੱਖ ਪੰਥ ਵਲੋਂ ਲਗਾਏ ਗਏ 'ਮੋਰਚਾ ਗੁਰੂ ਕਾ ਬਾਗ' ਦੀ ਪਹਿਲੀ ਸ਼ਤਾਬਦੀ ਦੇ ਸੰਬੰਧ ਵਿਚ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਤਿੰਨ ਦਿਨਾਂ ਸ਼ਤਾਬਦੀ ਸਮਾਗਮ ਅੱਜ ਇਥੇ ਅਰੰਭ ਹੋ ਗਏੇ | ਪਹਿਲੇ ਦਿਨ ਸਜਾਏ ਗੁਰਮਤਿ ਸਮਾਗਮ 'ਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਵੱਖ-ਵੱਖ ਸਿੱਖ ਮਿਸ਼ਨਰੀ ਕਾਲਜਾਂ ਤੇ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ | ਸ੍ਰੀ ਅਖੰਡ ਪਾਠ ਦੇ ਭੋਗ ਉਪ੍ਰੰਤ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸ਼ਹੀਦ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀਆਂ ਨੇ ਇੱਕੋ ਸਮੇਂ ਵੱਖ-ਵੱਖ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨ ਪੀੜ੍ਹੀ ਨੂੰ ਮੋਰਚਾ ਗੁਰੂ ਕਾ ਬਾਗ ਮੋਰਚੇ ਦੌਰਾਨ ਆਪਣੇ ਸਿਦਕ, ਸਬਰ ਤੇ ਸਿਰੜ ਦਾ ਪ੍ਰਦਰਸ਼ਨ ਕਰਦਿਆਂ ਸ਼ਾਂਤ ਰਹਿ ਕੇ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਅਤੇ ਆਪਣੇ ਸਰੀਰਾਂ 'ਤੇ ਅੰਗਰੇਜ਼ ਪੁਲਿਸ ਦਾ ਤਸ਼ੱਦਦ ਸਹਿਣ ਕਰਨ ਵਾਲੇ ਸਿੱਖਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿੱਖ ਕੌਮ ਦੇ ਇਤਿਹਾਸ ਅੰਦਰ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ | ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੇ ਪੁਰਖਿਆਂ ਵਲੋਂ ਸਿਰਜੇ ਗਏ ਸ਼ਾਨਾਂਮੱਤੇ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ, ਤਾਂ ਜੋ ਸਿੱਖ ਕੌਮ ਇਤਿਹਾਸ ਦੀ ਰੌਸ਼ਨੀ ਵਿਚ ਮੌਜੂਦਾ ਤੇ ਭਵਿੱਖੀ ਚੁਣੌਤੀਆਂ ਦਾ ਮੁਕਾਬਲਾ ਕਰ ਸਕੇ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਜੋਧ ਸਿੰਘ ਸਮਰਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਦੀਪ ਸਿੰਘ ਤੇੜਾ, ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬੀਬੀ ਸਰਵਨ ਕੌਰ ਤੇੜਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਚਰਨ ਸਿੰਘ, ਡਾ: ਹਰਵਿੰਦਰ ਸਿੰਘ ਖ਼ਾਲਸਾ ਤੇ ਸਰਬਜੀਤ ਸਿੰਘ ਸੋਹਲ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ਼ਾਹਬਾਜ਼ ਸਿੰਘ, ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ, ਪਿ੍ੰਸੀਪਲ ਬੀਬੀ ਮਨਜੀਤ ਕੌਰ, ਮੈਨੇਜਰ ਜਗਜੀਤ ਸਿੰਘ ਵਰਨਾਲੀ, ਇੰਦਰਜੀਤ ਸਿੰਘ ਜਗਦੇਵ ਕਲਾਂ, ਸਵਰਨ ਸਿੰਘ ਮਾਛੀਨੰਗਲ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ |
ਖਿੱਚ ਦਾ ਕੇਂਦਰ ਰਹੀ ਸਿੱਖ ਇਤਿਹਾਸ ਚਿੱਤਰ ਪ੍ਰਦਰਸ਼ਨੀ
ਸ਼ਤਾਬਦੀ ਮੌਕੇ ਗੁ: ਗੁਰੂ ਕਾ ਬਾਗ਼ ਪੰਜਵੀਂ ਤੇ ਨੌਵੀਂ ਦੀ ਪਰਿਕਰਮਾ ਵਿਖੇ ਮੋੋਰਚਾ ਗੁਰੂ ਕਾ ਬਾਗ ਨਾਲ ਸੰਬੰਧਿਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਲਗਾਈ ਗਈ ਚਿੱਤਰ ਪ੍ਰਦਰਸ਼ਨੀ ਵੀ ਸੰਗਤਾਂ ਤੇ ਵਿਦਿਆਰਥੀਆਂ ਲਈ ਵਿਸ਼ੇਸ ਖਿੱਚ ਦਾ ਕੇਂਦਰ ਰਹੀ | ਇਸ ਚਿੱਤਰ ਪ੍ਰਦਰਸ਼ਨੀ ਵਿਚ ਵੱਖ-ਵੱਖ ਸਾਕਿਆਂ ਨਾਲ ਸੰਬੰਧਿਤ 65 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ, ਜੋ ਬੀਤੇ ਦਿਨੀਂ ਡਾ: ਹਰਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਚਿੱਤਰਕਲਾ ਵਰਕਸ਼ਾਪ ਲਗਾ ਕੇ ਨਾਮਵਰ ਚਿੱਤਰਕਾਰਾਂ ਤੋਂ ਤਿਆਰ ਕਰਵਾਈਆਂ ਗਈਆਂ ਸਨ |

ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ ਫ਼ਿਲਮ 'ਬਾਈ ਜੀ ਕੁੱਟਣਗੇ'-ਉਪਾਸਨਾ ਸਿੰਘ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਹਿੰਦੀ ਅਤੇ ਪੰਜਾਬੀ ਫ਼ਿਲਮਾਂ ਦੀ ਸਫ਼ਲ ਅਦਾਕਾਰਾ ਉਪਾਸਨਾ ਸਿੰਘ ਹੁਣ ਫ਼ਿਲਮ ਨਿਰਮਾਣ ਦੇ ਖੇਤਰ 'ਚ ਕਿਸਮਤ ਅਜ਼ਮਾਉਣ ਜਾ ਰਹੀ ਹੈ, ਉਸ ਨੇ ਆਪਣੇ ਪੁੱਤਰ ਨਾਨਕ ਸਿੰਘ ਨੂੰ ਲੈ ਕੇ ਪਹਿਲੀ ਪੰਜਾਬੀ ਫ਼ਿਲਮ 'ਬਾਈ ਜੀ ਕੁੱਟਣਗੇ' ਦਾ ...

ਪੂਰੀ ਖ਼ਬਰ »

12 ਸਾਲਾ ਬੱਚੇ ਦਾ ਕਤਲ ਗਟਰ 'ਚੋਂ ਲਾਸ਼ ਬਰਾਮਦ

ਸਮਰਾਲਾ, 6 ਅਗਸਤ (ਗੋਪਾਲ ਸੋਫਤ)-ਪਿਛਲੇ ਦੋ ਦਿਨ ਤੋਂ ਘਰੋਂ ਗ਼ਾਇਬ ਹੋਏ 12 ਸਾਲਾਂ ਬੱਚੇ ਦੀ ਲਾਸ਼ ਸਥਾਨਕ ਮਾਛੀਵਾੜਾ ਰੋਡ ਦੇ ਸੁੱਕੇ ਗਟਰ 'ਚੋਂ ਮਿਲ ਗਈ ਹੈ ¢ ਸਥਾਨਕ ਅੰਬੇਡਕਰ ਕਾਲੋਨੀ ਦੇ ਵਸਨੀਕ ਸੁਨੀਲ ਕੁਮਾਰ ਦਾ ਇਹ ਪੁੱਤਰ ਪਿਛਲੇ ਦੋ ਦਿਨਾਂ ਤੋਂ ਘਰੋਂ ਗ਼ਾਇਬ ਸੀ ...

ਪੂਰੀ ਖ਼ਬਰ »

ਅਗਲੇ ਸਾਲ ਤੋਂ ਨਹੀਂ ਪਵੇਗੀ ਆਯੂਸ਼ਮਾਨ ਸਕੀਮ ਦੀ ਲੋੜ-ਭਗਵੰਤ ਮਾਨ

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)-ਆਯੂਸ਼ਮਾਨ ਸਕੀਮ ਨੂੰ ਲੈ ਕੇ ਛਿੜੇ ਵਿਵਾਦ ਦੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਵੱਡਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਗਲੇ ਸਾਲ ਤੋਂ ਪੰਜਾਬ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੀ ...

ਪੂਰੀ ਖ਼ਬਰ »

ਪੰਜਾਬ 'ਚ 19,840 ਪਸ਼ੂ ਲੰਪੀ ਸਕਿਨ ਬਿਮਾਰੀ ਤੋਂ ਪੀੜਤ

ਸਭ ਤੋਂ ਵੱਧ ਪੀੜਤ ਪਸ਼ੂ ਮੁਕਤਸਰ ਤੇ ਸਭ ਤੋਂ ਘੱਟ ਐਸ.ਏ.ਐਸ. ਨਗਰ 'ਚ

ਰੂੜੇਕੇ ਕਲਾਂ, 6 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨਾਂ ਤੋਂ ਲੈ ਕੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਦੇ ਪਸ਼ੂਆਂ ਨੂੰ ਫੈਲ ਰਹੀ ਲੰਪੀ ਸਕਿਨ ਬਿਮਾਰੀ ਨੇ ਪੰਜਾਬ ਪੱਧਰ 'ਤੇ ਸਰਕਾਰੀ ਅੰਕੜਿਆਂ ਅਨੁਸਾਰ 19,840 ਪਸ਼ੂਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਪਸ਼ੂ ...

ਪੂਰੀ ਖ਼ਬਰ »

20 ਫ਼ੀਸਦੀ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਨਹੀਂ ਰੁਕ ਰਹੀ ਮਹਿੰਗਾਈ

ਜਲੰਧਰ, 6 ਅਗਸਤ (ਸ਼ਿਵ ਸ਼ਰਮਾ)-ਦੇਸ਼ ਭਰ 'ਚ ਇਸ ਵੇਲੇ ਮਹਿੰਗਾਈ ਦਾ ਮੁੱਦਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ ਤੇ ਹੁਣ ਸਿਆਸੀ ਪਾਰਟੀਆਂ ਨੇ ਵੀ ਮਹਿੰਗਾਈ ਦੇ ਖ਼ਿਲਾਫ਼ ਮੋਰਚਾ ਖ਼ੋਲ੍ਹ ਦਿੱਤਾ ਹੈ ਤੇ ਆਏ ਦਿਨਾਂ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 789 ਕਿਸਾਨ ਪਰਿਵਾਰਾਂ ਲਈ 39.55 ਕਰੋੜ ਦੀ ਵਿੱਤੀ ਸਹਾਇਤਾ ਜਾਰੀ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਸਿੱਧੀ ਭਰਤੀ 'ਚ ਉੱਪਰਲੀ ਉਮਰ ਹੱਦ 'ਚ ਛੋਟ ਦੇਣ ਦਾ ਫ਼ੈਸਲਾ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕਸ਼ਸਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ. ਜੀ. ਐਸ/ ਏ. ਆਈ. ਈ. ਅਤੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦਾ ਸਹਾਇਕ ਜੇਲ੍ਹ ਸੁਪਰਡੈਂਟ ਹੈਰੋਇਨ ਤੇ ਮੋਬਾਈਲ ਸਮੇਤ ਗਿ੍ਫ਼ਤਾਰ

ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਅੰਦਰ ਇਥੋਂ ਹੀ ਤਾਇਨਾਤ ਜੇਲ੍ਹ ਸੁਪਰਡੈਂਟ ਬਿੰਨੀ ਟਾਂਕ ਨੂੰ 78 ਗ੍ਰਾਮ ਹੈਰੋਇਨ ਅਤੇ ਟੱਚ ਸਕਰੀਨ ਮੋਬਾਈਲ ਫ਼ੋਨ ਨਾਲ ਉਸ ਵਕਤ ਕਾਬੂ ਕੀਤਾ ਗਿਆ, ਜਦੋਂ ਉਹ ਡਿਊਟੀ ਲਈ ਜੇਲ੍ਹ ਅੰਦਰ ਜਾ ਰਿਹਾ ...

ਪੂਰੀ ਖ਼ਬਰ »

ਸੁਨਾਮ 'ਚ ਬਣਾਈ ਜਾਵੇਗੀ ਸਨਅਤੀ ਅਸਟੇਟ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਸੂਬੇ 'ਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ | ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਉਜਾਗਰ ਕੀਤੇ ਸਿੰਚਾਈ ਘਪਲੇ ਦੀਆਂ ਹੋਰ ਪਰਤਾਂ ਖੁੱਲ੍ਹਣੀਆਂ ਸ਼ੁਰੂ

1 ਹਜ਼ਾਰ ਕਰੋੜ ਦਾ ਸਿੰਜਾਈ ਘਪਲੇ ਦੀ ਦੁਹਾਈ ਪਾਉਣ ਵਾਲੀ ਵਿਜੀਲੈਂਸ ਵਲੋਂ ਅਦਾਲਤ 'ਚ 100 ਕਰੋੜ ਦਾ ਚਲਾਨ ਪੇਸ਼

ਲੁਧਿਆਣਾ, 6 ਅਗਸਤ (ਪੁਨੀਤ ਬਾਵਾ)-ਪਿਛਲੀ ਕਾਂਗਰਸ ਸਰਕਾਰ ਵਲੋਂ ਆਉਂਦਿਆਂ ਹੀ ਜਿਸ ਕਥਿਤ ਸਿੰਜਾਈ ਘਪਲੇ ਨੂੰ ਬਹੁਤ ਜੋਰ-ਸ਼ੋਰ ਨਾਲ ਉਜਾਗਰ ਕੀਤਾ ਗਿਆ ਸੀ, ਉਸ ਦੀਆਂ ਕਈ ਹੋਰ ਪਰਤਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ | ਇਸ ਮਾਮਲੇ 'ਚ ਨਾਮਜ਼ਦ ਕੀਤੇ ਵਿਭਾਗ ਦੇ ...

ਪੂਰੀ ਖ਼ਬਰ »

1500 ਰੁਪਏ ਬਦਲੇ ਵਿਅਕਤੀ ਦਾ ਕਤਲ

ਝਬਾਲ, 6 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਪਿੰਡ ਝਬਾਲ ਵਿਖੇ 1500 ਰੁਪਏ ਦੇ ਲੈਣ ਦੇਣ ਬਦਲੇ ਗੁਆਂਢੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕਰ ਦਿੱਤਾ | ਇਸ ਸੰਬੰਧੀ ਮਿ੍ਤਕ ਤਰਸੇਮ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਝਬਾਲ ਦੀ ਪਤਨੀ ਗੁਰਮੀਤ ਕੌਰ ਵਲੋਂ ...

ਪੂਰੀ ਖ਼ਬਰ »

ਭਰਾ ਦਾ ਕਤਲ

ਸੁਨਾਮ ਊਧਮ ਸਿੰਘ ਵਾਲਾ/ ਚੀਮਾ ਮੰਡੀ, 6 ਅਗਸਤ (ਭੁੱਲਰ, ਧਾਲੀਵਾਲ, ਮੱਕੜ)-ਬੀਤੀ ਰਾਤ ਪਿੰਡ ਬੀਰ ਕਲਾਂ ਵਿਖੇ ਇਕ ਭਰਾ ਵਲੋਂ ਆਪਣੇ ਹੀ ਸਕੇ ਭਰਾ ਦਾ ਕਤਲ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਚੀਮਾ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਨੀਤੀ ਆਯੋਗ ਦੀ ਮੀਟਿੰਗ ਅੱਜ

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)-ਨੀਤੀ ਆਯੋਗ ਦੀ ਮੀਟਿੰਗ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਕੱਲ੍ਹ ਦਿੱਲੀ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈ ਰਹੇ ਹਨ | ਅੱਜ ਮੁੱਖ ਮੰਤਰੀ ਮੀਟਿੰਗ 'ਚ ਹਿੱਸਾ ਲੈਣ ਲਈ ਦਿੱਲੀ ...

ਪੂਰੀ ਖ਼ਬਰ »

ਵਿਸ਼ੇਸ਼ ਇਜਲਾਸ ਕੇਵਲ ਸਰਕਾਰ ਹੀ ਬੁਲਾ ਸਕਦੀ-ਸਪੀਕਰ

ਚੰਡੀਗੜ੍ਹ, 6 ਅਗਸਤ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਿਧਾਨ ਸਭਾ ਦਾ ਵਿਸ਼ੇਸ਼ ਤੇ ਤੁਰੰਤ ਇਜਲਾਸ ਕੇਵਲ ਤੇ ਕੇਵਲ ਰਾਜ ਸਰਕਾਰ ਹੀ ਬੁਲਾ ਸਕਦੀ ਹੈ, ਇਹ ਗੱਲ ਮੇਰੇ ਵੱਸ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੀ 'ਹਰ ਦਿਲ 'ਚ ਤਿਰੰਗਾ' ਮੁਹਿੰਮ 9 ਤੋਂ

ਚੰਡੀਗੜ੍ਹ, 6 ਅਗਸਤ (ਮਾਨ)-ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਵਲੋਂ ਜਿੱਥੇ ਤਿਰੰਗੇ ਝੰਡੇ ਦੀ ਜਗ੍ਹਾ 15 ਅਗਸਤ ਮੌਕੇ ਖ਼ਾਲਸਾਈ ਝੰਡਾ ਲਹਿਰਾਉਣ ਦੀ ਗੱਲ ਕਹੀ ਹੈ ਉੱਥੇ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਕਾਂਗਰਸ ਪਾਰਟੀ ਵਲੋਂ 9 ਅਗਸਤ ਤੋਂ ਪੰਜਾਬ ਦੇ ਸਾਰੇ ...

ਪੂਰੀ ਖ਼ਬਰ »

ਦਲ ਖ਼ਾਲਸਾ ਤੇ ਅਕਾਲੀ ਦਲ (ਅ) ਵਲੋਂ 'ਖ਼ਾਲਸਾਈ' ਝੰਡਾ ਲਹਿਰਾਉਣ ਦੀ ਅਪੀਲ

ਮੋਦੀ ਦੀ 'ਹਰ ਘਰ ਤਿਰੰਗਾ' ਮੁਹਿੰਮ ਦੀ ਕੀਤੀ ਆਲੋਚਨਾ

ਅੰਮਿ੍ਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀਆਂ ਦਲ ਖ਼ਾਲਸਾ ਤੇ ਅਕਾਲੀ ਦਲ (ਅ) ਨੇ ਭਾਰਤ ਦੇ ਅਜ਼ਾਦੀ ਦਿਵਸ ਮੌਕੇ ਮੋਗਾ ਵਿਖੇ ਰੋਸ ਮਾਰਚ ਕਰਨ ਦਾ ਐਲਾਨ ਕਰਦਿਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 13 ਤੋਂ 15 ਅਗਸਤ ਦੌਰਾਨ 'ਹਰ ਘਰ ਤਿਰੰਗਾ' ਲਹਿਰਾਉਣ ਦੇ ...

ਪੂਰੀ ਖ਼ਬਰ »

ਵਿਜੇ ਯਾਤਰਾ 'ਤੇ ਲੱਖਾਂ ਖਰਚਣ ਦੇ ਖੁਲਾਸੇ ਨਾਲ ਇਮਾਨਦਾਰ ਸਰਕਾਰ ਦੀ ਬਿੱਲੀ ਥੈਲਿਉਂ ਬਾਹਰ ਆਈ-ਬਾਜਵਾ

ਜਲੰਧਰ, 6 ਅਗਸਤ (ਜਸਪਾਲ ਸਿੰਘ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਮਾਨਦਾਰੀ ਅਤੇ ਸਾਫ ਸੁਥਰੇ ਪ੍ਰਸ਼ਾਸਨ ਦੇਣ ਦੇ ਦਾਅਵਿਆਂ 'ਤੇ ਸਵਾਲ ਚੁੱਕਦੇ ਹੋਏ ਖੁਲਾਸਾ ...

ਪੂਰੀ ਖ਼ਬਰ »

10,762 ਕਰੋੜ ਦਾ ਕਰਜ਼ਾ ਲੈਣ ਨਾਲ ਭਗਵੰਤ ਮਾਨ ਦੇ ਦਾਅਵਿਆਂ ਦੀ ਪੋਲ੍ਹ ਖੁੱਲ੍ਹੀ-ਡਾ. ਚੀਮਾ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਕਿਸ ਵਿਅਕਤੀ ਨੇ 13 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਜਿੱਤੇ ਦੇ ਮਾਰਚ ਲਈ ਪੈਸੇ ਖ਼ਰਚਣ ਦੀ ਪ੍ਰਵਾਨਗੀ ਦਿੱਤੀ ...

ਪੂਰੀ ਖ਼ਬਰ »

ਪਾਵਰ ਇੰਜੀਨੀਅਰ ਫੈੱਡਰੇਸ਼ਨ ਵਲੋਂ ਬਿਜਲੀ ਬਿੱਲ 2022 ਨੂੰ ਸਥਾਈ ਸਮਿਤੀ ਕੋਲ ਭੇਜਣ ਦੀ ਅਪੀਲ

ਜਲੰਧਰ, 6 ਅਗਸਤ (ਸ਼ਿਵ)-ਆਲ ਇੰਡੀਆ ਪਾਵਰ ਇੰਜੀਨੀਅਰ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਬਿਜਲੀ ਸੋਧ ਬਿੱਲ 2022 ਜੇਕਰ ਇਸ ਸੰਸਦ ਵਿਚ ਪੇਸ਼ ਕੀਤਾ ਜਾਂਦਾ ਹੈ ਤਾਂ ਫਿਰ ਸਾਰੇ ਹਿਤ ਧਾਰਕਾਂ ਦੇ ਨਾਲ ਚਰਚਾ ਲਈ ਬਿਜਲੀ ਦੀ ਸਥਾਈ ...

ਪੂਰੀ ਖ਼ਬਰ »

ਸਰਕਾਰ ਬਿਮਾਰ ਗਊਆਂ ਤੇ ਝੋਨੇ ਦੀ ਫ਼ਸਲ ਵੱਲ ਧਿਆਨ ਦੇਵੇ-ਰਾਜੇਵਾਲ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-5 ਅਗਸਤ ਨੂੰ ਵੀ. ਪੀ. ਐੱਸ. ਚੌਂਕ ਮੁਹਾਲੀ ਵਿਖੇ ਹੋਈ ਵਿਸ਼ਾਲ ਕਿਸਾਨ ਰੈਲੀ ਲਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਰੈਲੀ ਵਿਚ ਸ਼ਾਮਿਲ ਹੋਏ ਹਜ਼ਾਰਾਂ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ...

ਪੂਰੀ ਖ਼ਬਰ »

ਈ-ਅਸ਼ਟਾਮ ਪ੍ਰਣਾਲੀ ਅਸ਼ਟਾਮ ਫ਼ਰੋਸ਼ਾਂ ਤੇ ਲੋਕਾਂ ਲਈ ਬਣੀ ਸਿਰਦਰਦੀ

ਹਲਫ਼ੀਆ ਬਿਆਨ ਲਈ 50 ਰੁਪਏ ਵਾਲਾ ਅਸ਼ਟਾਮ 70 ਤੋਂ 80 ਰੁਪਏ 'ਚ ਮਿਲ ਰਿਹਾ

ਲੁਧਿਆਣਾ, 6 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ 1 ਅਗਸਤ 2022 ਤੋਂ ਸੂਬੇ ਅੰਦਰ ਈ. ਅਸ਼ਟਾਮ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਈ. ਅਸ਼ਟਾਮ ਪ੍ਰਣਾਲੀ ਅਸ਼ਟਾਮ ਫਰੋਸ਼ਾਂ ਤੇ ਆਮ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ | ...

ਪੂਰੀ ਖ਼ਬਰ »

ਹਵਾਰਾ ਕਮੇਟੀ ਦਾ ਪੁਨਰਗਠਨ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਅੱਜ ਗੁਰਚਰਨ ਸਿੰਘ ਧਰਮ ਪਿਤਾ (ਜਥੇਦਾਰ ਜਗਤਾਰ ਸਿੰਘ ਹਵਾਰਾ) ਵਲੋਂ ਨਵੀਂ ਹਵਾਰਾ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਉ ਪਾ ਕੇ ਸ਼ਾਮਿਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਸਿੱਧੀ ਭਰਤੀ 'ਚ ਉੱਪਰਲੀ ਉਮਰ ਹੱਦ 'ਚ ਛੋਟ ਦੇਣ ਦਾ ਫ਼ੈਸਲਾ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕਸ਼ਸਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ. ਜੀ. ਐਸ/ ਏ. ਆਈ. ਈ. ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕੈਂਪਸ ਨੂੰ ਉੱਚ ਸਿੱਖਿਆ ਸੰਸਥਾਵਾਂ 'ਚੋਂ ਸਭ ਤੋਂ ਵਧੀਆ ਪਲੇਸਮੈਂਟ ਲਈ ਮਿਲਿਆ ਸਨਮਾਨ

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਬ੍ਰਾਂਡਜ਼ ਵਿੰਨਜ਼ ਇੰਡੀਆ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਨੂੰ 2022 ਲਈ ਪੰਜਾਬ ਦੀਆਂ ਉੱਚ ਸਿੱਖਿਆ ...

ਪੂਰੀ ਖ਼ਬਰ »

ਖੇਤੀਬਾੜੀ ਵਿਸਥਾਰ ਅਫ਼ਸਰ ਐਸੋਸੀਏਸ਼ਨ ਵਲੋਂ ਮੀਟਿੰਗ

ਜਲੰਧਰ, 6 ਅਗਸਤ (ਜਸਪਾਲ ਸਿੰਘ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਕੰਮ ਕਰਦੇ ਖੇਤੀਬਾੜੀ ਵਿਸਥਾਰ ਅਫਸਰਾਂ ਨੇ ਜਲੰਧਰ 'ਚ ਸੂਬਾ ਪੱਧਰੀ ਮੀਟਿੰਗ ਕਰਕੇ ਜਿੱਥੇ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ, ਉੱਥੇ ਨਾਲ ਹੀ ਸੂਬੇ ...

ਪੂਰੀ ਖ਼ਬਰ »

ਵਿਸ਼ੇਸ਼ ਇਜਲਾਸ ਕੇਵਲ ਸਰਕਾਰ ਹੀ ਬੁਲਾ ਸਕਦੀ ਹੈ-ਸਪੀਕਰ

ਚੰਡੀਗੜ੍ਹ, 6 ਅਗਸਤ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਿਧਾਨ ਸਭਾ ਦਾ ਵਿਸ਼ੇਸ਼ ਤੇ ਤੁਰੰਤ ਇਜਲਾਸ ਕੇਵਲ ਤੇ ਕੇਵਲ ਰਾਜ ਸਰਕਾਰ ਹੀ ਬੁਲਾ ਸਕਦੀ ਹੈ, ਇਹ ਗੱਲ ਮੇਰੇ ਵੱਸ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਵਿਭਾਗਾਂ ਦੇ ਵਕੀਲਾਂ ਦੇ ਕੰਮਕਾਜ ਤੋਂ ਨਾਖ਼ੁਸ਼ ਸਨ ਅਨਮੋਲ ਰਤਨ ਸਿੱਧੂ

• ਅਸਤੀਫ਼ਾ ਦੇਣ ਤੋਂ ਪਹਿਲਾਂ ਸਿੱਧੂ ਨੇ ਸਰਕਾਰ ਕੋਲ ਕੀਤੀ ਸ਼ਿਕਾਇਤ

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)-ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਨੇ ਸਰਕਾਰੀ ਵਿਭਾਗਾਂ ਦਾ ਵਕੀਲਾਂ ਦੇ ਕੰਮ ਕਰਨ ਦੇ ਢੰਗ ਤਰੀਕਿਆਂ ਉੱਤੇ ਸਵਾਲ ਖੜ੍ਹੇ ਕੀਤੇ ਸਨ | ਉਨ੍ਹਾਂ ਸੂਬੇ ਦੇ ...

ਪੂਰੀ ਖ਼ਬਰ »

ਸੂਫੀ ਗਾਇਕਾ ਜੋਤੀ ਨੂਰਾਂ ਵਲੋਂ ਪਤੀ 'ਤੇ ਗੰਭੀਰ ਦੋਸ਼

• ਪੁਲਿਸ ਤੋਂ ਕਾਰਵਾਈ ਦੀ ਮੰਗ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਉੱਘੀ ਸੂਫੀ ਗਾਇਕਾ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਿਸ ਕੋਲੋਂ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਅੱਜ ਜੋਤੀ ਨੂਰਾਂ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਪਤੀ ਕੁਨਾਲ ਪਾਸੀ ਵਾਸੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਕਰਮਜੀਤ ਸਿੰਘ ਸ਼ੇਰਗਿੱਲ (ਹਨੀ)

ਗੁਰਦਾਸਪੁਰ-ਬਹੁਤ ਹੀ ਹਸਮੁੱਖ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਕਰਮਜੀਤ ਸਿੰਘ ਸ਼ੇਰਗਿੱਲ (ਹਨੀ) ਦਾ ਜਨਮ ਪਿਤਾ ਹਰਜੰਤ ਸਿੰਘ ਸ਼ੇਰਗਿੱਲ ਦੇ ਗ੍ਰਹਿ ਸਥਾਨ ਪਿੰਡ ਬੱਬਰੀ ਵਿਖੇ ਮਾਤਾ ਕੁਲਵੰਤ ਕੌਰ ਦੀ ਕੁੱਖੋਂ 1 ਦਸੰਬਰ 1967 ਨੰੂ ਹੋਇਆ | ਉਨ੍ਹਾਂ ਗੁਰਦਾਸਪੁਰ ਤੋਂ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਲੋਂ ਬੇਨਿਯਮੀਆਂ ਕਰਨ ਵਾਲੇ 16 ਨਿੱਜੀ ਐਜੂਕੇਸ਼ਨ ਕਾਲਜਾਂ 'ਤੇ ਕਾਰਵਾਈ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਵਲੋਂ ਬੇਨਿਯਮੀਆਂ ਕਾਰਨ ਵਲੋਂ 16 ਦੇ ਕਰੀਬ ਨਿੱਜੀ ਐਜੂਕੇਸ਼ਨ ਕਾਲਜਾਂ ਦੇ ਖ਼ਿਲਾਫ਼ ਕਰਵਾਈ ਕਰਦਿਆਂ ਉਨ੍ਹਾਂ ਵਲੋਂ ਕਰਵਾਏ ਜਾਦੇ ਮਾਸਟਰ ਕੋਰਸਾਂ 'ਤੇ ਰੋਕ ਲਗਾ ਦਿੱਤੀ ਹੈ ਜਦੋਂਕਿ ਫਿਲਹਾਲ ਤਿੰਨ ...

ਪੂਰੀ ਖ਼ਬਰ »

ਹੰਦਵਾੜਾ 'ਚ 3 ਅੱਤਵਾਦੀ ਅਸਲੇ੍ਹ ਸਮੇਤ ਗਿ੍ਫ਼ਤਾਰ

ਸ੍ਰੀਨਗਰ, 6 ਅਗਸਤ (ਮਨਜੀਤ ਸਿੰਘ)- ਸੁਰੱਖਿਆ ਬਲਾਂ ਨੇ ਹੰਦਵਾੜਾ ਵਿਖੇੇ 3 ਸ਼ੱਕੀ ਅੱਤਵਾਦੀਆਂ ਨੂੰ ਅਸਲੇ ਸਮੇਤ ਗਿ੍ਫਤਾਰ ਕੀਤਾ ਹੈ | ਪੁਲਿਸ ਮੁਤਾਬਿਕ 21 ਆਰ.ਆਰ., 95 ਬਟਾਲੀਅਨ ਸੀ. ਆਰ. ਪੀ. ਐਫ. ਅਤੇ ਪੁਲਿਸ ਨੇ ਹੰਦਵਾੜਾ ਮੇਵਾ ਮੰਡੀ ਕਰਾਸਿੰਗ 'ਤੇ ਨਾਕੇ ਦੌਰਾਨ ਤਿੰਨ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਔਰਤ ਦੀ ਖ਼ੁਦਕੁਸ਼ੀ ਮਾਮਲੇ 'ਤੇ ਭਾਰਤੀ ਦੂਤਘਰ ਦੀ ਨਜ਼ਰ

ਨਿਊ ਯਾਰਕ, 6 ਅਗਸਤ (ਏਜੰਸੀ)-ਅਮਰੀਕਾ 'ਚ ਇਕ 30 ਸਾਲਾ ਸਿੱਖ ਔਰਤ ਨੇ ਆਪਣੀ ਪਤੀ ਦੁਆਰਾ ਕਥਿਤ ਤੌਰ 'ਤੇ ਕਈ ਸਾਲਾਂ ਤੱਕ ਘਰੇਲੂ ਹਿੰਸਾ ਦੀ ਸ਼ਿਕਾਰ ਰਹਿਣ ਦੇ ਬਾਅਦ ਆਤਮ ਹੱਤਿਆ ਕਰ ਲਈ | 30 ਸਾਲਾ ਸੰਦੀਪ ਕੌਰ ਨੇ ਕਥਿਤ ਤੌਰ 'ਤੇ ਬੀਤੇ ਦਿਨੀ ਇਕ ਵੀਡੀਓ ਆਨਲਾਈਨ ਪੋਸਟ ਕਰਨ ਦੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 423 ਨਵੇਂ ਮਾਮਲੇ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)- ਪੰਜਾਬ 'ਚ ਕੋਰੋਨਾ ਦੇ 423 ਨਵੇਂ ਮਾਮਲੇ ਸਾਹਮਣੇ ਆਏ ਹਨ ਜ ਕਿ 501 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਲੁਧਿਆਣਾ 'ਚੋਂ ਇਕ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਅੱਜ ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ 'ਚੋਂ ...

ਪੂਰੀ ਖ਼ਬਰ »

ਇੰਡੀਅਨ ਮਿਊਜ਼ੀਅਮ 'ਚ ਜਵਾਨ ਵਲੋਂ ਗੋਲੀਬਾਰੀ, ਇਕ ਦੀ ਮੌਤ

ਕੋਲਕਾਤਾ, 6 ਅਗਸਤ (ਏਜੰਸੀ)-ਸਨਿਚਰਵਾਰ ਨੂੰ ਸੀ. ਆਈ. ਐਸ. ਐਫ. ਦੇ ਇਕ ਜਵਾਨ ਨੇ ਇੱਥੇ ਇੰਡੀਅਨ ਮਿਊਜ਼ੀਅਮ (ਅਜਾਇਬ ਘਰ) ਦੇ ਅੰਦਰ ਆਪਣੀ ਬੈਰਕ ਵਿਚ ਅੰਨ੍ਹਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਉਸ ਦੇ ਇਕ ਸਾਥੀ ਦੀ ਮੌਤ ਹੋ ਗਈ ਅਤੇ ਦੂਸਰਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX