ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਜਲੰਧਰ

ਗ਼ੈਰ ਮਿਆਰੀ ਤਰੀਕੇ ਨਾਲ ਚੱਲ ਰਹੇ ਨੇ ਸਮਾਰਟ ਸਿਟੀ ਪ੍ਰਾਜੈਕਟਾਂ ਦੇ ਕੰਮ

ਜਲੰਧਰ, 6 ਅਗਸਤ (ਸ਼ਿਵ)- ਸਮਾਰਟ ਸਿਟੀ ਕੰਪਨੀ ਵੱਲੋਂ ਸ਼ਹਿਰ ਦੇ ਸੁੰਦਰੀਕਰਨ ਲਈ ਕਰਵਾਏ ਜਾ ਰਹੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਪਹਿਲਾਂ ਹੀ ਵਿਵਾਦਾਂ ਵਿਚ ਚੱਲ ਰਹੇ ਹਨ | ਸਾਰੀਆਂ ਸਿਆਸੀ ਪਾਰਟੀਆਂ ਨੇ ਇਨ੍ਹਾਂ ਕੰਮਾਂ ਵਿਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ ਦੇ ਦੋਸ਼ ਵੀ ਲਗਾਏ ਹਨ ਪਰ ਇਸ ਦੇ ਬਾਵਜੂਦ ਸਮਾਰਟ ਸਿਟੀ ਵੱਲੋਂ ਕਰਵਾਏ ਜਾ ਰਹੇ ਕੰਮ ਘਟੀਆ ਤਰੀਕੇ ਨਾਲ ਕਰਵਾਉਣ ਦਾ ਕੰਮ ਬੇਖ਼ੌਫ ਚੱਲ ਰਿਹਾ ਹੈ | ਕਪੂਰਥਲਾ ਰੋਡ ਪੁਲੀ ਦੇ ਨਾਲ ਹੀ ਬਿਸਤ ਦੁਆਬ ਨਹਿਰ ਨੂੰ ਸੋਹਣਾ ਬਣਾਉਣ ਦਾ ਕੰਮ ਸਮਾਰਟ ਸਿਟੀ ਕੰਪਨੀ ਵੱਲੋਂ ਕਰਵਾਇਆ ਜਾ ਰਿਹਾ ਹੈ ਤੇ ਤਿੰਨ ਕਰੋੜ ਦੀ ਲਾਗਤ ਨਾਲ ਹੋ ਰਹੇ ਕੰਮ ਘਟੀਆ ਤਰੀਕੇ ਨਾਲ ਕਰਵਾਏ ਜਾ ਰਹੇ ਹਨ | ਇਸ ਨਹਿਰ ਦੇ ਨਾਲ ਇਲਾਕੇ ਨੂੰ ਸੋਹਣਾ ਬਣਾਉਣ ਲਈ ਟਾਈਲਾਂ ਲਗਾਈਆਂ ਗਈਆਂ ਸੀ ਜਿਹੜੀਆਂ ਕਿ ਕੁਝ ਸਮੇਂ ਬਾਅਦ ਹੀ ਉੱਖੜ ਗਈਆਂ ਹਨ | ਸਿਰਫ਼ ਇਹੋ ਨਹੀਂ ਸਗੋਂ ਲਾਈਟਾਂ ਲਗਾਉਣ ਲਈ ਜਿਹੜੇ ਪੋਲ ਲਗਾਏ ਗਏ ਹਨ, ਉਨ੍ਹਾਂ ਦੇ ਨਾਲ ਪੁਰਾਣੇ ਪੋਲਾਂ ਨੂੰ ਅਜੇ ਤੱਕ ਨਹੀਂ ਹਟਾਇਆ ਗਿਆ ਹੈ | ਇਸ ਤਰ੍ਹਾਂ ਲਾਈਟਾਂ ਦੇ ਪੋਲਾਂ 'ਤੇ ਬਿਜਲੀ ਤਾਰਾਂ ਵੀ ਠੀਕ ਨਹੀਂ ਕੀਤੀਆਂ ਗਈਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਤਾਂ ਕਰੋੜਾਂ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਜਾ ਰਹੇ ਹਨ ਪਰ ਉਨ੍ਹਾਂ ਦੀ ਕਿਸੇ ਤਰ੍ਹਾਂ ਦੀ ਕੋਈ ਦੇਖ-ਰੇਖ ਨਾ ਹੋਣ ਕਰਕੇ ਤਾਂ ਸਰਕਾਰੀ ਫ਼ੰਡਾਂ ਦਾ ਨੁਕਸਾਨ ਹੀ ਕੀਤਾ ਜਾ ਰਿਹਾ ਹੈ | ਕੁਝ ਸਮੇਂ ਬਾਅਦ ਹੀ ਉੱਖੜ ਗਈਆਂ ਟਾਈਲਾਂ ਦੇ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਸਕੀ ਹੈ | ਲੋਕਾਂ ਦਾ ਕਹਿਣਾ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਜੇਕਰ ਇਸ ਤਰ੍ਹਾਂ ਨਾਲ ਹੀ ਕੰਮ ਕਰਵਾਏ ਜਾਣੇ ਹਨ ਤਾਂ ਫਿਰ ਕਰੋੜਾਂ ਰੁਪਏ ਖ਼ਰਚਣ ਦਾ ਕਿ ਫ਼ਾਇਦਾ ਹੈ | ਸਮਾਰਟ ਸਿਟੀ ਕੰਪਨੀ ਦਾ ਹਾਲ ਇਹ ਹੈ ਕਿ ਇਕ ਪਾਸੇ ਤਾਂ ਨਹਿਰ ਦੇ ਆਲ਼ੇ ਦੁਆਲੇ ਸੋਹਣਾ ਬਣਾਉਣ ਲਈ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਨਿਗਮ ਦੀਆਂ ਟੁੱਟੀਆਂ ਸੜਕਾਂ ਇਨ੍ਹਾਂ ਕੰਮਾਂ ਦਾ ਮਜ਼ਾਕ ਉਡਾਉਂਦੀਆਂ ਨਜ਼ਰ ਆ ਰਹੀਆਂ ਹਨ |
ਸਮਾਰਟ ਸਿਟੀ ਪ੍ਰਾਜੈਕਟਾਂ 'ਚ ਘੁਟਾਲਿਆਂ ਦੇ ਦੋਸ਼ਾਂ ਸੰਬੰਧੀ ਨਹੀਂ ਹੋਈ ਕੋਈ ਕਾਰਵਾਈ
ਪੰਜਾਬ ਸਰਕਾਰ ਵੱਲੋਂ ਜਲੰਧਰ ਵਿਚ ਭਿ੍ਸ਼ਟਾਚਾਰ ਦੇ ਕਈ ਮਾਮਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਪਰ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਸਮਾਰਟ ਸਿਟੀ ਕੰਪਨੀ ਵੱਲੋਂ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਵਿਚ ਬੇਨਿਯਮੀਆਂ ਦੇ ਦੋਸ਼ ਲਗਾਏ ਗਏ ਹਨ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਭਾਜਪਾ ਨੇ ਤਾਂ ਕੁਝ ਸਮਾਂ ਪਹਿਲਾਂ ਸਮਾਰਟ ਸਿਟੀ ਪ੍ਰਾਜੈਕਟ ਵਿਚ ਬੇਨਿਯਮੀਆਂ ਦੀ ਜਾਂਚ ਨਾ ਕਰਵਾਏ ਜਾਣ ਦੀ ਸੂਰਤ ਵਿਚ ਸੀ. ਬੀ. ਆਈ. ਜਾਂ ਸਟੇਟ ਵਿਜੀਲੈਂਸ ਨੂੰ ਸ਼ਿਕਾਇਤ ਦੇਣ ਦੀ ਗੱਲ ਕਹੀ ਗਈ ਸੀ | ਕਾਂਗਰਸ ਦੇ ਕੌਂਸਲਰ ਲੰਬੇ ਸਮੇਂ ਤੋਂ ਸ਼ਹਿਰ ਵਿਚ 50 ਕਰੋੜ ਦੀ ਲਾਗਤ ਨਾਲ ਲੱਗੀਆਂ ਐਲ. ਈ. ਡੀ. ਲਾਈਟਾਂ ਵਿਚ ਘੁਟਾਲੇ ਦੇ ਦੋਸ਼ ਲਗਾਏ ਸਨ | ਆਪ ਦੇ ਵਿਧਾਇਕ ਅਲੱਗ ਤੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਵਿਚ ਕਰੋੜਾਂ ਰੁਪਏ ਦੇ ਘੁਟਾਲਿਆਂ ਦੇ ਦੋਸ਼ ਲਗਾ ਚੁੱਕੇ ਹਨ | ਇਸ ਤਰ੍ਹਾਂ ਨਾਲ ਸਿਆਸੀ ਆਗੂਆਂ ਵੱਲੋਂ ਬੇਨਿਯਮੀਆਂ ਦੇ ਦੋਸ਼ ਲਗਾਏ ਗਏ ਹਨ | ਪ੍ਰਾਜੈਕਟਾਂ ਦੀ ਥਰਡ ਪਾਰਟੀ ਵੱਲੋਂ ਕਈ ਬੇਨਿਯਮੀਆਂ ਨੂੰ ਸਾਹਮਣੇ ਲਿਆਉਣ ਦੇ ਬਾਵਜੂਦ ਮਾਮਲੇ 'ਤੇ ਲੋਕਾਂ ਨੂੰ ਕਾਰਵਾਈ ਦਾ ਇੰਤਜ਼ਾਰ ਹੈ |

70 ਹਜ਼ਾਰ ਲਾਈਟਾਂ ਕਿੱਥੇ ਲੱਗੀਆਂ, ਅਜੇ ਵੀ ਕਈ ਜਗ੍ਹਾ ਹਨੇਰਾ ਪਸਰਿਆ

ਸ਼ਹਿਰ ਵਿਚ 50 ਕਰੋੜ ਦੀ ਲਾਗਤ ਨਾਲ ਐਲ. ਈ. ਡੀ. ਲਾਈਟਾਂ ਲਗਾਉਣ ਵਾਲੀ ਕੰਪਨੀ ਦਾ ਦਾਅਵਾ ਹੈ ਕਿ ਉਸ ਕੋਲੋਂ ਜ਼ਿਆਦਾ ਲਾਈਟਾਂ ਲਗਵਾਈਆਂ ਗਈਆਂ ਹਨ | ਚਾਹੇ ਕੰਪਨੀ ਨੇ ਹੁਣ ਲਾਈਟਾਂ ਲਗਾਉਣ ਦਾ ਕੰਮ ਬੰਦ ਕਰ ਦਿੱਤਾ ਹੈ ਤੇ ਨਿਗਮ ਅਫ਼ਸਰਾਂ ਨੇ ਵੀ ਸਪਸ਼ਟ ਕਹਿ ਦਿੱਤਾ ਹੈ ਕਿ ...

ਪੂਰੀ ਖ਼ਬਰ »

ਮਲਟੀਮੀਡਿਆ ਤੇ ਡਿਜੀਟਲ ਮਾਰਕੀਟਿੰਗ ਵਿਦਿਆਰਥੀਆਂ ਦੇ ਬਣੇ ਪਸੰਦੀਦਾ ਕੋਰਸ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਫ਼ਿਲਮਾਂ 'ਚ ਦਿਖਾਈ ਜਾਂਦੀ ਐਨੀਮੇਸ਼ਨ, 3ਡੀ ਸਿਨੇਮਾ, ਗਰਾਫ਼ਿਕਸ, ਇਸ਼ਤਿਹਾਰ ਤੇ ਸੋਸ਼ਲ ਮੀਡੀਆ, ਡਿਜੀਟਲ ਮੀਡੀਆ ਦੀ ਵਧਦੀ ਮੰਗ ਤੇ ਵਿਦਿਆਰਥੀਆਂ ਦੀ ਕੰਮ ਕਰਨ ਦੀ ਰੁਚੀ ਦਿਨ ਪ੍ਰਤੀ ਦਿਨ ਵਿਕਸਿਤ ਹੋ ਰਹੀ ਹੈ, ਜਿਸ ਨੂੰ ਸੇਂਟ ...

ਪੂਰੀ ਖ਼ਬਰ »

ਪੰਜਾਬ ਭਾਜਪਾ ਪ੍ਰਧਾਨ ਨੇ ਮੱਕੜ ਨਾਲ ਕੀਤੀ ਤਿਰੰਗਾ ਮੁਹਿੰਮ ਬਾਰੇ ਚਰਚਾ

ਜਲੰਧਰ, 6 ਅਗਸਤ (ਸ਼ਿਵ)- ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ਹਰ ਘਰ ਤਿਰੰਗਾ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਪਹੁੰਚ ਕੇ ਤਿਰੰਗਾ ਮੁਹਿੰਮ ...

ਪੂਰੀ ਖ਼ਬਰ »

115 ਗਰਾਮ ਅਫ਼ੀਮ ਸਮੇਤ ਇਕ ਕਾਬੂ

ਲਾਂਬੜਾ, 6 ਅਗਸਤ (ਪਰਮੀਤ ਗੁਪਤਾ)- ਥਾਣਾ ਲਾਂਬੜਾ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ ਨਾਕੇਬੰਦੀ ਦÏਰਾਨ ਨਸ਼ਾ ਤਸਕਰ ਨੂੰ ਕਾਬੂ ਕਰਦਿਆਂ ਉਸ ਪਾਸੋਂ 115 ਗਰਾਮ ਅਫੀਮ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ | ਡੀ. ਐਸ. ਪੀ. ਕਰਤਾਰਪੁਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਲੈਸ 3 ਲੁਟੇਰੇ ਕਾਬੂ

ਮਕਸੂਦਾਂ, 6 ਅਗਸਤ (ਸਤਿੰਦਰ ਪਾਲ ਸਿੰਘ)- ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਸਿੱਖ ਪਹਿਰਾਵੇ ਵਾਲੇ ਦੋ ਨੌਜਵਾਨਾਂ ਤੇ ਇਕ ਮੋਨੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਨ੍ਹਾਂ ਤਿੰਨਾਂ ...

ਪੂਰੀ ਖ਼ਬਰ »

ਚੱਲਦੀ ਰੇਲ 'ਚੋਂ ਡਿਗਣ ਨਾਲ ਵਿਅਕਤੀ ਦੀ ਮੌਤ

ਫਿਲੌਰ, 6 ਅਗਸਤ (ਵਿਪਨ ਗੈਰੀ)- ਫਿਲੌਰ ਬਕਾਪੁਰ ਫਾਟਕ ਦੇ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਘਟਨਾ ਸਾਹਮਣੇ ਆਈ | ਏ.ਐੱਸ.ਆਈ. ਜਗਜੀਤ ਸਿੰਘ ਤੇ ਸਿਪਾਹੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਮੌਤ ਚਲਦੀ ਗੱਡੀ 'ਚੋਂ ਡਿੱਗਣ ਕਾਰਨ ਹੋਈ ਜਾਪ ਰਹੀ ਹੈ ਜਿਸ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੋਮੀ ਲੋਕ ਅਦਾਲਤ 13 ਨੂੰ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਮੁਤਾਬਿਕ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਪੁਲਿਸ ਵੱਲੋਂ ਦੋਸ਼ੀ ਕਾਬੂ

ਜਲੰਧਰ ਛਾਉਣੀ, 6 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਸ ਨੇ ਵੱਖ ਵੱਖ ਮਾਮਲਿਆਂ ਵਿਚ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ਜਿਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ | ਏ.ਸੀ.ਪੀ. ਕੈਂਟ ਬਬਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ...

ਪੂਰੀ ਖ਼ਬਰ »

ਐਲ.ਐਲ.ਆਰ. ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਵਿਖੇ ਮਨਾਇਆ ਵਿਸ਼ਵ ਸਤਨਪਾਨ ਹਫ਼ਤਾ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ) - ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਲਾਬ ਦੇਵੀ ਹਸਪਤਾਲ ਵਿਖੇ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਗਿਆ | ਇਹ ਮੌਕੇ ਕਾਲਜ ਦੀ ਪਿ੍ੰਸੀਪਲ ਡਾ. ਲਲਿਤਾ ਕੁਮਾਰੀ ਦੀ ਦੇਖ-ਰੇਖ ਹੇਠ ਜੱਚਾ-ਬੱਚਾ ਵਿਭਾਗ ਵਲੋਂ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਫਾਊਾਡੇਸ਼ਨ ਸਕੂਲ 'ਚ ਸਹੁੰ ਚੁੱਕ ਸਮਾਗਮ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)- ਕੈਂਬਿ੍ਜ ਇੰਟਰਨੈਸ਼ਨਲ ਫਾਊਾਡੇਸ਼ਨ ਸਕੂਲ ਵਿਖੇ ਵਿਦਿਆਰਥੀਆਂ 'ਚ ਆਗੂ ਬਣਨ ਲਈ ਗੁਣ ਪੈਦਾ ਕਰਨ ਲਈ ਨਵੀਂ ਕੌਂਸਲ ਟੀਮ ਦੀ ਚੋਣ ਕੀਤੀ ਗਈ ਤਾਂ ਜੋ ਵਿਦਿਆਰਥੀਆਂ 'ਚ ਨੈਤਿਕਤਾ ਦੇ ਨਾਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ...

ਪੂਰੀ ਖ਼ਬਰ »

ਡਾਕਟਰੀ ਜਾਂਚ ਕੈਂਪ ਲਗਾਇਆ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਅੱਜ ਰੈੱਡ ਕਰਾਸ ਸਕੂਲ ਫਾਰ ਡੈਫ ਦੇ ਵਿਦਿਆਰਥੀਆਂ ਅਤੇ ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗਾਂ ਦੀ ਡਾਕਟਰੀ ਜਾਂਚ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਭਾਟੀਆ ਦੇ ਦਖ਼ਲ ਨਾਲ ਲੱਗੇਗਾ ਨਵਾਂ ਟਰਾਂਸਫਾਰਮਰ

ਜਲੰਧਰ, 6 ਅਗਸਤ (ਸ਼ਿਵ)- ਇਲਾਕਾ ਨਿਊ ਗੋਬਿੰਦ ਨਗਰ ਵਿਚ ਪੇਸ਼ ਆ ਰਹੀ ਬਿਜਲੀ ਸਮੱਸਿਆ ਨੂੰ ਲੈ ਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸੋਮਵਾਰ ਨੂੰ ਧਰਨਾ ਦੇਣ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਸਮੱਸਿਆ ...

ਪੂਰੀ ਖ਼ਬਰ »

ਇੰਡਸਟ੍ਰੀਅਲ ਏਰੀਆ 'ਚ ਸਥਿਤ ਸਬਜ਼ੀ ਮੰਡੀ ਦੀ ਬਦਤਰ ਸਥਿਤੀ ਸੰਬੰਧੀ ਡਿਪਟੀ ਕਮਿਸ਼ਨਰ ਦੇ ਨਾਂਅ ਦਿੱਤਾ ਮੰਗ ਪੱਤਰ

ਮਕਸੂਦਾ, 6 ਅਗਸਤ (ਸਤਿੰਦਰ ਪਾਲ ਸਿੰਘ)- 'ਬਹੁਮੰਤਵੀ ਸਮਾਜ ਸੇਵੀ ਸੰਸਥਾ' ਦੇ ਸੰਸਥਾਪਕ ਤੇ ਚੀਫ ਸੁਰਿੰਦਰ ਮੋਹਨ ਸਿੰਘ, ਕਿਰਨ ਨਾਗਪਾਲ ਪ੍ਰਧਾਨ 'ਨਿਸ਼ਕਾਮ ਸੇਵਾ ਵੈੱਲਫੇਅਰ ਸੋਸਾਇਟੀ' ਜਨਰਲ ਸਕੱਤਰ ਕੈਪਟਨ ਜਸਵਿੰਦਰ ਸਿੰਘ ਤੇ ਹਾਰਦਿਕ ਨਾਗਪਾਲ ਨੇ ਅੱਜ ਜਲੰਧਰ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਨੇ ਸਿਲਵਰ ਜੁਬਲੀ ਸਮਾਰੋਹ 'ਚ 25 ਨਾਮਵਰ ਸ਼ਖਸੀਅਤਾਂ ਨੂੰ ਐਕਸੀਲੈਂਸ ਐਵਾਰਡਾਂ ਨਾਲ ਕੀਤਾ ਸਨਮਾਨਿਤ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)- ਸੀ. ਟੀ. ਗਰੁੱਪ ਨੇ ਮਿਆਰੀ ਸਿੱਖਿਆ ਦੇ 25 ਸਾਲਾਂ ਦਾ ਜਸ਼ਨ (ਸਿਲਵਰ ਜੁਬਲੀ) ਸਾਊਥ ਕੈਂਪਸ ਸ਼ਾਹਪੁਰ ਵਿਖੇ ਮਨਾਇਆ ਗਿਆ ਜਿਸ 'ਚ ਸੀ. ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਕੋ-ਚੇਅਰਪਰਸਨ ਪਰਮਿੰਦਰ ਕÏਰ ਚੰਨੀ, ਮੈਨੇਜਿੰਗ ...

ਪੂਰੀ ਖ਼ਬਰ »

ਐਤਵਾਰ, ਸਰਕਾਰੀ ਛੁੱਟੀਆਂ ਵਾਲੇ ਦਿਨ ਡਾਕਖ਼ਾਨੇ ਤੋਂ ਮਿਲੇਗਾ ਤਿਰੰਗਾ

ਜਲੰਧਰ, 6 ਅਗਸਤ (ਅ. ਪ੍ਰਤੀ.)- ਡਾਕ ਅਫ਼ਸਰ ਭੀਮ ਸਿੰਘ ਪੰਚਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਲੋਕ ਐਤਵਾਰ ਤੇ ਹੋਰ ਸਰਕਾਰੀ ਛੁੱਟੀਆਂ ਦੌਰਾਨ ਵੀ ਮੁੱਖ ਡਾਕਘਰ ਤੋਂ ਤਿਰੰਗਾ ਲੈ ਕੇ ਜਾ ਸਕਣਗੇ | ਡਾਕ ਅਫ਼ਸਰ ਭੀਮ ਸਿੰਘ ਪੰਚਾਲ ਨੇ ਦੱਸਿਆ ਕਿ ਭਾਰਤ ਸਰਕਾਰ ਦੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਕਰਵਾਇਆ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ

ਜਲੰਧਰ, 6 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਗੁਰੂੁ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਸੀਨੀਅਰ ਅਤੇ ਜੂਨੀਅਰ ਵਿੰਗ ਵਿਖੇ ਸਤਰ 2022-23 ਲਈ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ ...

ਪੂਰੀ ਖ਼ਬਰ »

ਚਾਣੱਕਿਆ ਇੰਟਰਨੈਸ਼ਨਲ ਸਕੂਲ 'ਚ ਸਹੁੰ ਚੁੱਕ ਸਮਾਗਮ ਕਰਵਾਇਆ

ਜਲੰਧਰ ਛਾਉਣੀ, 6 ਅਗਸਤ (ਪਵਨ ਖਰਬੰਦਾ)- ਸੀਬੀਐਸਸੀ ਤੋਂ 12ਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਦਕੋਹਾ ਤੱਲ੍ਹਣ ਰੋਡ ਨੇੜੇ ਸਥਿਤ ਚਾਣੱਕਿਆ ਇੰਟਰਨੈਸ਼ਨਲ ਸਕੂਲ 'ਚ ਅੱਜ ਬੱਚਿਆਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਬਹੁਤ ਹੀ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX