ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਸ੍ਰੀ ਮੁਕਤਸਰ ਸਾਹਿਬ

ਭਾਰੀ ਬਾਰਿਸ਼ ਮਗਰੋਂ ਖੇਤਾਂ 'ਚ ਜਮ੍ਹਾਂ ਹੋਏ ਪਾਣੀ ਕਰਕੇ ਨਰਮੇ ਦੀ ਫ਼ਸਲ ਹੋਈ ਬਰਬਾਦ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਪਿਛਲੇ ਦਿਨਾਂ ਵਿਚ ਇਲਾਕੇ 'ਚ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਰਜਨਾਂ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਬਹੁਤ ਪਿੰਡਾਂ ਵਿਚ ਨਰਮੇ ਅਤੇ ਝੋਨੇ ਦੀ ਫ਼ਸਲ ਬਰਬਾਦ ਹੋ ਗਈ | ਪਸ਼ੂਆਂ ਲਈ ਚਾਰਾ ਵੀ ਨਹੀਂ ਬਚਿਆ, ਜਿਸ ਕਰਕੇ ਆਸਪਾਸ ਹੋਰ ਪਿੰਡਾਂ ਦੇ ਲੋਕ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰ ਰਹੇ ਹਨ | ਲੋੜਵੰਦਾਂ ਤੱਕ ਰਾਸ਼ਨ ਅਤੇ ਪਸ਼ੂਆਂ ਲਈ ਹਰਾ ਚਾਰਾ ਤੇ ਤੂੜੀ ਪਹੁੰਚਾ ਰਹੇ ਹਨ | ਪਾਣੀ ਦੀ ਮਾਰ ਝੱਲ ਰਹੇ ਪਿੰਡ ਮਿੱਡਾ, ਰਾਣੀਵਾਲਾ, ਪੰਨੀਵਾਲਾ, ਖੁੰਡੇ ਹਲਾਲ, ਲਖਮੀਰੇਆਣਾ, ਖਾਨੇ ਕੀ ਢਾਬ, ਸ਼ੇਰਗੜ੍ਹ, ਲੁੰਡੇਵਾਲਾ, ਭੂੰਦੜ, ਉਦੇਕਰਨ, ਬੂੜਾ ਗੁੱਜਰ, ਅਟਾਰੀ, ਰਹੂੜਿਆਂਵਾਲੀ, ਮਹਾਂਬੱਧਰ, ਭੰਗਚੜ੍ਹੀ, ਸੰਗੂਧੌਣ ਆਦਿ ਦੇ ਲੋਕ ਪ੍ਰੇਸ਼ਾਨ ਹਨ | ਕਿਸਾਨਾਂ ਵਲੋਂ ਲਾਏ ਝੋਨੇ ਅਤੇ ਨਰਮੇ ਦੀ ਫ਼ਸਲ ਬਰਬਾਦ ਹੋਣ ਕਾਰਨ ਉਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ | ਹਜ਼ਾਰਾਂ ਏਕੜ ਰਕਬਾ ਮੀਂਹ ਦੇ ਪਾਣੀ ਦੀ ਮਾਰ ਹੇਠ ਆਇਆ ਹੋਇਆ ਹੈ | ਬਾਰਿਸ਼ ਦਾ ਪਾਣੀ ਖੜ੍ਹਨ ਕਾਰਨ ਲੋਕ ਬਿਮਾਰੀਆਂ ਤੋਂ ਵੀ ਪ੍ਰਭਾਵਿਤ ਹੋ ਰਹੇ ਹਨ | ਪਸ਼ੂ ਵੀ ਬਿਮਾਰੀਆਂ ਦੀ ਲਪੇਟ ਵਿਚ ਆ ਰਹੇ ਹਨ | ਧਫ਼ੜੀ ਬਿਮਾਰੀ ਤੋਂ ਪੀੜਤ ਕਈ ਪਸ਼ੂ ਮਰ ਚੁੱਕੇ ਹਨ | ਲੰਮੇ ਸਮੇਂ ਤੋਂ ਸੇਮ ਦਾ ਸੰਤਾਪ ਝੱਲ ਰਹੇ ਲੰਬੀ, ਮਲੋਟ, ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਬਹੁਤੇ ਉਹੀ ਪਿੰਡ ਪਾਣੀ ਦੀ ਮਾਰ ਹੇਠ ਆਏ ਹਨ | ਸੇਮਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਦਾ ਨਿਕਾਸ ਨਹੀਂ ਹੋ ਰਿਹਾ | ਲਖਮੀਰੇਆਣਾ, ਖੁੰਡੇ ਹਲਾਲ, ਭੰਗਚੜ੍ਹੀ ਸਮੇਤ ਹੋਰ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਵੀ ਪਾਣੀ ਖੜ੍ਹਾ ਹੈ, ਜਿਸ ਕਰਕੇ ਕਲਾਸਾਂ ਲਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਰੋਡ 'ਤੇ ਪਿੰਡ ਉਦੇਕਰਨ ਦੇ ਪੈਂਦੇ ਰਕਬੇ ਵਿਚ ਵੀ ਬਾਰਿਸ਼ ਦਾ ਪਾਣੀ ਜ਼ਿਆਦਾ ਖੜ੍ਹਨ ਕਰਕੇ ਨਰਮੇ ਦੀ ਬੂਟੇ ਸੁੱਕ ਗਏ ਹਨ | ਜੋ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬੀ ਸੀ, ਉਹ ਵੀ ਖ਼ਤਮ ਹੋ ਗਈ ਹੈ | ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਸਾਡੀਆਂ ਫ਼ਸਲਾਂ ਹਰ ਸਾਲ ਬਰਬਾਦ ਹੁੰਦੀਆਂ ਹਨ | ਪਹਿਲਾਂ ਅਕਾਲੀ ਸਰਕਾਰ ਸਮੇਂ ਬਣਾਏ ਗਏ ਸੇਮਨਾਲੇ ਵੀ ਸਿਆਸਤ ਦੀ ਭੇਟ ਚੜ੍ਹ ਗਏ ਸਨ, ਕਿਉਂਕਿ ਬਹੁਤ ਸੇਮਨਾਲੇ ਸਹੀ ਤਰੀਕੇ ਨਾਲ ਨਹੀਂ ਬਣੇ, ਬਲਕਿ ਅਸਰ-ਰਸੂਖ ਵਾਲੇ ਲੋਕਾਂ ਨੇ ਕੁਦਰਤੀ ਵਹਾਅ ਦੇ ਉਲਟ ਬਣਾ ਦਿੱਤੇ ਹਨ, ਜਿਸ ਕਰਕੇ ਸੇਮਨਾਲੇ ਵੀ ਚਿੱਟੇ ਹਾਥੀ ਹੀ ਸਾਬਤ ਹੋ ਰਹੇ ਹਨ | ਪਿੰਡ ਉਦੇਕਰਨ ਦੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿਚ ਜਦੋਂ ਬਾਰਿਸ਼ਾਂ ਕਾਰਨ ਫ਼ਸਲ ਬਰਬਾਦ ਹੋਈ, ਤਾਂ ਉਸ ਸਮੇਂ ਦੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸੁਖੀ ਸਰਕਾਰੀਆ ਵੀ ਪਿੰਡ ਉਦੇਕਰਨ ਅਤੇ ਬੂੜਾ ਗੁੱਜਰ ਦਾ ਦੌਰਾ ਕਰਕੇ ਗਏ ਸਨ | ਉਨ੍ਹਾਂ ਕਿਹਾ ਸੀ ਕਿ ਪਿੰਡ ਸੰਗੂਧੌਣ, ਉਦੇਕਰਨ ਅਤੇ ਬੂੜਾ ਗੁੱਜਰ ਪਿੰਡਾਂ ਦੇ ਪਾਣੀ ਦੇ ਨਿਕਾਸ ਲਈ ਸੇਮਨਾਲੀਆਂ ਕੱਢ ਕੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ, ਪਰ ਇਸ ਸਬੰਧੀ ਕਾਂਗਰਸ ਸਰਕਾਰ ਨੇ ਵੀ ਕੋਈ ਫ਼ੰਡ ਜਾਰੀ ਨਹੀਂ ਕੀਤਾ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ, ਮੀਂਹ ਕਾਰਨ ਡਿੱਗੇ ਅਤੇ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦਿੱਤਾ ਜਾਵੇ, ਪਸ਼ੂ ਧੰਨ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਅੱਗੇ ਤੋਂ ਫ਼ਸਲਾਂ ਨੂੰ ਮੀਂਹ ਦੀ ਮਾਰ ਤੋਂ ਬਚਾਉਣ ਲਈ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ |

ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਨੇ ਵਿਧਾਇਕ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ

ਲੰਬੀ, 6 ਅਗਸਤ (ਮੇਵਾ ਸਿੰਘ)- ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਗਿਆ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਭੇਜੀਆਂ ਡਾਕਟਰੀ ਟੀਮਾਂ ਲੰਬੀ ਹਲਕੇ 'ਚ ਦੇ ਰਹੀਆਂ ਸਿਹਤ ਸਹੂਲਤਾਂ

ਲੰਬੀ, 6 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬਾਰਿਸ਼ ਤੋਂ ਪ੍ਰਭਾਵਿਤ ਹਲਕਾ ਲੰਬੀ ਦੇ ਪਿੰਡਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਹਫ਼ਤਾ ਬੀਤ ਜਾਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ-ਮਲੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਰਵੀਦਾਸ ਨਗਰ ਦਾ ਰਹਿਣ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਐਸ.ਐਮ.ਓ. ਆਲਮਵਾਲਾ ਦੇ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਮੋਰਚਾ ਖੋਲਿ੍ਹਆ

ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਨੇ ਸੀ.ਐੱਚ.ਸੀ. ਆਲਮ ਵਾਲਾ ਦੇ ਐੱਸ.ਐੱਮ.ਓ. ਡਾ: ਜਗਦੀਪ ਚਾਵਲਾ ਦੇ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਜਥੇਬੰਦੀ ਨੇ ਸਿਹਤ ਮੁਲਾਜ਼ਮਾਂ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਔਰਤਾਂ ਕਾਬੂ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਔਰਤਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਜਦ ...

ਪੂਰੀ ਖ਼ਬਰ »

ਪਸ਼ੂਆਂ ਦੇ ਚਮੜੀ ਰੋਗ ਦੇ ਇਲਾਜ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਦੀ ਬਲੈਕ 'ਚ ਵਿਕਰੀ ਕਾਰਨ ਪਸ਼ੂ ਪਾਲਕਾਂ ਦੀ ਸ਼ਰੇ੍ਹਆਮ ਲੁੱਟ

ਲੰਬੀ, 6 ਅਗਸਤ (ਸ਼ਿਵਰਾਜ ਸਿੰਘ ਬਰਾੜ) - ਪਸ਼ੂਆਂ ਵਿਚ ਫ਼ੈਲੀ ਚਮੜੀ ਦੀ ਭਿਆਨਕ ਬਿਮਾਰੀ ਤੋਂ ਪੇ੍ਰਸ਼ਾਨ ਪਸ਼ੂ ਪਾਲਕ ਆਪਣੇ ਪਸ਼ੂਆਂ ਦੀ ਕੀਮਤੀ ਜਾਨ ਬਚਾਉਣ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਦੀ ਬਲੈਕ ਵਿਚ ਹੋ ਰਹੀ ਵਿਕਰੀ ਨਾਲ ਸ਼ਰੇਆਮ ਲੁੱਟ ਦਾ ਸ਼ਿਕਾਰ ਹੋ ਰਿਹਾ ਹੈ, ...

ਪੂਰੀ ਖ਼ਬਰ »

ਐਸ.ਡੀ. ਸਕੂਲ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਮਲੋਟ, 6 ਅਗਸਤ (ਪਾਟਿਲ) - ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਗਿੱਧਾ, ਭੰਗੜਾ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਸਥਿਤ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਾਇਮਰੀ ਕਲਾਸਾਂ ਲਈ ਰਾਖੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਰੀਬ 50 ਬੱਚਿਆਂ ਨੇ ਭਾਗ ਲਿਆ ਅਤੇ 250 ਦੇ ਲਗਪਗ ...

ਪੂਰੀ ਖ਼ਬਰ »

ਮੀਂਹ ਕਰਕੇ ਹੋਏ ਨੁਕਸਾਨ ਤੋਂ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਉਦਾਸੀ ਦੇ ਆਲਮ 'ਚ

ਮਲੋਟ, 6 ਅਗਸਤ (ਅਜਮੇਰ ਸਿੰਘ ਬਰਾੜ) - ਮਲੋਟ ਹਲਕੇ ਦੇ ਬਹੁਤੇ ਪਿੰਡਾਂ ਵਿਚ ਪਿਛਲੇ ਵੀਹ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਦੇ ਕਾਰਨ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ ਜਿਥੇ ਇਸ ਵਧੇਰੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਡੋਬ ਦਿੱਤਾ ਹੈ, ਉੱਥੇ ਹੀ ਘਰਾਂ ...

ਪੂਰੀ ਖ਼ਬਰ »

ਆਲਮਵਾਲਾ ਵਿਖੇ ਲੰਪੀ ਸਕਿਨ ਦੀ ਬਿਮਾਰੀ ਸੰਬੰਧੀ ਜਾਗਰੂਕਤਾ ਤੇ ਮੈਡੀਕਲ ਕੈਂਪ ਲਗਾਇਆ

ਮਲੋਟ, 6 ਅਗਸਤ (ਪਾਟਿਲ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪਸ਼ੂਆਂ ਵਿਚ ਐੱਲ.ਐੱਸ.ਡੀ. (ਲੰਪੀ ਚਮੜੀ ਰੋਗ) ਬਿਮਾਰੀ ਫ਼ੈਲੀ ਹੋਈ ਹੈ, ਜਿਸ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਜਗਸੀਰ ਸਿੰਘ ਡਿਪਟੀ ਡਾਇਰੈਕਟਰ ਸ੍ਰੀ ਮੁਕਤਸਰ ਸਾਹਿਬ ਅਤੇ ਡਾ: ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸਕੂਲ 'ਚ ਸਮਾਗਮ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਬਾਗਵਾਲੀ ਗਲੀ ਸਥਿਤ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਆਪਣੇ 33ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ:) ਨੈਸ਼ਨਲ ਐਵਾਰਡੀ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਵਿਖੇ ...

ਪੂਰੀ ਖ਼ਬਰ »

ਲਖਮੀਰੇਆਣਾ ਵਿਖੇ ਮੈਡੀਕਲ ਕੈਂਪ ਲਾਇਆ

ਮਲੋਟ, 6 ਅਗਸਤ (ਪਾਟਿਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਬਲਾਕ ਆਲਮਵਾਲਾ ਦੇ ਪਿੰਡ ਲਖਮੀਰੇਆਣਾ ਵਿਚ ਮੈਡੀਕਲ ਕੈਂਪ ਲਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਵਿਸ਼ੇਸ਼ ...

ਪੂਰੀ ਖ਼ਬਰ »

ਐਮ.ਐਸ.ਪੀ. ਪ੍ਰਤੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ - ਕੋਟਲੀ ਦੇਵਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਸਬੰਧੀ ਕਾਨੂੰਨੀ ਗਾਰੰਟੀ ਦੇਵੇ, ਤਾਂ ਜੋ ਕਿਸਾਨਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪਾਣੀਆਂ ਦੇ ਮਸਲੇ ਨੂੰ ਲੈ ਕੇ ਮੋਟਰਸਾਈਕਲ ਮਾਰਚ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਾਉਣ ਲਈ ਵਿੱਢੇ ਅੰਦੋਲਨ ਤਹਿਤ 8 ਅਗਸਤ ਨੂੰ ਵਿਧਾਇਕਾ ਦੇ ਘਰਾਂ ਵੱਲ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਝਬੇਲਵਾਲੀ ...

ਪੂਰੀ ਖ਼ਬਰ »

ਪ੍ਰਾਪਰਟੀ ਨਾਲ ਜੁੜੇ ਡੀਲਰ, ਬਿਲਡਰਜ਼, ਸਲਾਹਕਾਰ, ਅਸ਼ਟਾਮ ਫਰੋਸ਼ਾਂ ਨੇ ਕੀਤੀ ਹੰਗਾਮੀ ਮੀਟਿੰਗ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਹੰਗਾਮੀ ਮੀਟਿੰਗ ਜੀ.ਐੱਨ.ਆਰ. ਕੰਪਲੈਕਸ ਗਿੱਦੜਬਾਹਾ ਵਿਖੇ ਹੋਈ, ਜਿਸ ਮੌਕੇ ਪ੍ਰਾਪਰਟੀ ਸਲਾਹਕਾਰ, ਬਿਲਡਰ, ਅਰਜ਼ੀ ਨਵੀਸ ਅਤੇ ਵਪਾਰੀ ਆਦਿ ਮੌਜੂਦ ਸਨ | ਨਿੱਤ ...

ਪੂਰੀ ਖ਼ਬਰ »

ਲੰਬੀ ਵਿਖੇ ਬਣ ਰਹੇ ਓਵਰਬਿ੍ਜ ਹੇਠਾਂ ਰਸਤਾ ਛੱਡਣ ਦੀ ਮੰਗ

ਲੰਬੀ, 6 ਅਗਸਤ (ਮੇਵਾ ਸਿੰਘ) - ਨੈਸ਼ਨਲ ਹਾਈਵੇਅ ਨੰਬਰ 9 ਡੱਬਵਾਲੀ-ਲੰਬੀ-ਮਲੋਟ ਨੂੰ ਚਾਰਮਾਰਗੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਿੰਡ ਲੰਬੀ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਜੋ ਪਿੰਡ ਲੰਬੀ ਵਿਖੇ ਓਵਰਬਿ੍ਜ ਬਣਾਇਆ ਜਾ ਰਿਹਾ ਹੈ, ਇਸ ਨਾਲ ਆਉਣ ਵਾਲੇ ਸਮੇਂ ਵਿਚ ਪਿੰਡ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ/ਅੰਗਰੇਜ਼ੀ ਅਧਿਆਪਕਾਂ ਅਤੇ ਜੈਂਡਰ ਸੈਂਸੇਟਾਈਜੇਸ਼ਨ ਦੀ ਸਿਖਲਾਈ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ, ਡਾਈਟ ਪਿ੍ੰਸੀਪਲ ਸੰਜੀਵ ਕੁਮਾਰ ਅਤੇ ਡੀ.ਐੱਮ. ਸਮਾਜਿਕ ਸਿੱਖਿਆ/ਅੰਗਰੇਜ਼ੀ ਗੁਰਮੇਲ ਸਿੰਘ ਸਾਗੂ, ਡੀ.ਐੱਮ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ

ਮਲੋਟ, 6 ਅਗਸਤ (ਪਾਟਿਲ)-ਅੱਜ ਕੈਬਨਿਟ ਮੰਤਰੀ ਅਤੇ ਵਿਧਾਇਕਾ ਡਾ: ਬਲਜੀਤ ਕੌਰ ਵਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਅੱਜ ਉਨ੍ਹਾਂ ਲਖਮੀਰੇਆਣਾ, ਖ਼ਾਨੇ ਕੀ ਢਾਬ, ਭੁਲੇਰੀਆ, ਸ਼ੇਰਗੜ੍ਹ ਅਤੇ ਲੱਕੜਵਾਲਾ ਦੇ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲਿਆਂ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪੰਜਾਬੀ ਵਿਰਸੇ ਨਾਲ ਜੋੜਨ ਲਈ ਸਪੀਚ ਬੋਲੀ, ਬੋਲੀਆਂ ਪਾਈਆਂ ...

ਪੂਰੀ ਖ਼ਬਰ »

ਮਰੇ ਪਸ਼ੂਆਂ ਨੂੰ ਸੜਕਾਂ ਕਿਨਾਰੇ ਸੁੱਟਣ ਕਾਰਨ ਬਦਬੂ ਫ਼ੈਲੀ - ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕਾਂ ਅਤੇ ਖਾਲੀ ਪਲਾਟਾਂ ਵਿਚ ਮਿ੍ਤਕ ਪਸ਼ੂ ਸੁੱਟੇ ਜਾ ਰਹੇ ਹਨ, ਜਿਸ ਕਾਰਨ ਬਦਬੂ ਫ਼ੈਲ ਰਹੀ ਹੈ ਅਤੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਵਣ ਮਹਾਂਉਤਸਵ ਮਨਾਇਆ

ਮਲੋਟ, 6 ਅਗਸਤ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰਾਂ ਡਾ: ਜਸਬੀਰ ਕੌਰ ਅਤੇ ਡਾ: ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਣ ਮਹਾਂਉਤਸਵ ਮਨਾਇਆ ਗਿਆ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX