ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਮਾਨਸਾ

ਮਾਨਸਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਚਰਮਰਾਈ, ਪ੍ਰਸ਼ਾਸਨ ਬੇਖ਼ਬਰ

ਮਾਨਸਾ, 6 ਅਗਸਤ (ਰਾਵਿੰਦਰ ਸਿੰਘ ਰਵੀ)-ਸੰਘਣੀ ਆਬਾਦੀ ਵਾਲੇ ਮਾਨਸਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਪੂਰੀ ਤਰ੍ਹਾਂ ਚਰਮਰਾ ਗਈ ਹੈ | ਸ਼ਹਿਰ ਨੂੰ 2 ਹਿੱਸਿਆਂ 'ਚ ਵੰਡਦਾ ਰੇਲਵੇ ਫਾਟਕ ਟ੍ਰੈਫ਼ਿਕ ਸਮੱਸਿਆ ਦਾ ਮੁੱਖ ਕਾਰਨ ਬਣਿਆ ਹੋਇਆ ਹੈ | ਭਾਵੇਂ ਇਸ ਪ੍ਰੇਸ਼ਾਨੀ ਦੇ ਹੱਲ ਲਈ ਕੁਝ ਸਾਲ ਪਹਿਲਾਂ ਅੰਡਰ ਬਿ੍ਜ ਦਾ ਨਿਰਮਾਣ ਕੀਤਾ ਗਿਆ ਸੀ ਪਰ ਇਹ ਵੀ ਬਹੁਤਾ ਕਾਰਗਰ ਸਾਬਤ ਨਹੀਂ ਹੋ ਰਿਹਾ | ਫਾਟਕ ਦੇ ਬੰਦ ਹੋਣ ਨਾਲ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਤੇ ਲੰਬਾ ਸਮਾਂ ਪੈਦਲ ਚੱਲਣ ਵਾਲੇ ਲੋਕਾਂ ਨੂੰ ਲੰਘਣ 'ਚ ਮੁਸ਼ਕਿਲ ਆਉਂਦੀ ਹੈ | ਸਵੇਰ ਵੇਲੇ ਬੱਚਿਆਂ ਨੂੰ ਸਕੂਲ ਜਾਣ ਸਮੇਂ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹੀ ਹਾਲ ਦੁਪਹਿਰ ਵੇਲੇ ਸਕੂਲ ਤੋਂ ਮੁੜਨ ਸਮੇਂ ਹੁੰਦਾ ਹੈ | ਫਾਟਕ ਦੇ ਪਰਲੇ ਪਾਸੇ ਸ਼ਹਿਰ ਵੱਲ ਸਿਵਲ ਹਸਪਤਾਲ ਹੋਣ ਕਾਰਨ ਕਈ ਵਾਰ ਤਾਂ ਸਥਿਤੀ ਇਹੋ ਜਿਹੀ ਬਣ ਜਾਂਦੀ ਹੈ ਕਿ ਰੇਲਵੇ ਫਾਟਕ ਲੰਮਾ ਸਮਾਂ ਬੰਦ ਹੋਣ ਕਰ ਕੇ ਮਰੀਜ਼ਾਂ ਨੂੰ ਮਰੀਜ਼ਾਂ ਨੂੰ ਵੀ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਰੇਲਵੇ ਲਾਈਨ ਦੇ ਨਾਲ ਨਾਲ ਬੱਸ ਅੱਡੇ ਵਾਲੇ ਪਾਸੇ ਸੜਕ ਬਣਨ ਕਾਰਨ ਤੇ ਰੇਹੜੀ ਵਾਲਿਆਂ ਦੀ ਭਰਮਾਰ ਕਰ ਕੇ ਵੀ ਇਥੇ ਭੀੜ ਲੱਗੀ ਰਹਿੰਦੀ ਹੈ |
ਵਾਟਰ ਵਰਕਸ ਰੋਡ 'ਤੇ ਲੱਗਦੀ ਹੈ ਖ਼ੂਬ ਭੀੜ
ਸਥਾਨਕ ਵਾਟਰ ਵਰਕਸ ਰੋਡ 'ਤੇ ਵੀ ਖਚਾ ਖੱਚ ਭੀੜ ਹੁੰਦੀ ਹੈ | ਦੱਸਣਾ ਬਣਦਾ ਹੈ ਕਿ ਇੱਧਰ ਵਾਲੇ ਪਾਸੇ ਸਰਕਾਰੀ ਅਤੇ ਨਿੱਜੀ ਬੈਂਕਾਂ ਦੀ ਭਰਮਾਰ ਹੈ, ਜਿਸ ਕਾਰਨ ਲੈਣ ਦੇਣ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਰਹਿੰਦਾ ਹੈ | ਸਿਵਲ ਹਸਪਤਾਲ ਤੋਂ ਇਲਾਵਾ ਬਹੁਤੇ ਪ੍ਰਾਈਵੇਟ ਹਸਪਤਾਲ ਵੀ ਇਸ ਸੜਕ 'ਤੇ ਹੋਣ ਕਰ ਕੇ ਸਾਰਾ ਦਿਨ ਲੋਕਾਂ ਨੂੰ ਟ੍ਰੈਫ਼ਿਕ ਸਮੱਸਿਆ ਨਾਲ ਦੋ-ਚਾਰ ਹੋਣਾ ਪੈਂਦਾ ਹੈ | ਇਸ ਤੋਂ ਇਲਾਵਾ ਜ਼ਿਆਦਾ ਸਕੂਲ ਵੀ ਇੱਧਰ ਹੀ ਹਨ, ਦੇ ਕਾਰਨ ਵੀ ਵਿਦਿਆਰਥੀਆਂ ਨੂੰ ਆਉਣ-ਜਾਣ 'ਚ ਪ੍ਰੇਸ਼ਾਨੀ ਆਉਂਦੀ ਹੈ |
ਟ੍ਰੈਫ਼ਿਕ ਨਿਯਮਾਂ ਦੀ ਸ਼ਰੇਆਮ ਹੁੰਦੀ ਹੈ ਉਲੰਘਣਾ
ਨੌਜਵਾਨਾਂ ਤੇ ਖ਼ਾਸਕਰ ਛੋਟੇ ਬੱਚਿਆਂ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਬਾਜ਼ਾਰਾਂ ਤੋਂ ਖ਼ਰੀਦਦਾਰੀ ਕਰਨ ਵਾਲੇ ਸ਼ਰੇਆਮ ਆਪਣੇ ਵਾਹਨ ਐਨ ਸੜਕ ਦੇ ਵਿਚਕਾਰ ਖੜ੍ਹੇ ਕਰ ਜਾਂਦੇ ਹਨ, ਜਿਸ ਕਾਰਨ ਆਵਾਜਾਈ 'ਚ ਵਿਘਨ ਪੈਂਦਾ ਹੈ | ਸਥਾਨਕ ਬੱਸ ਅੱਡੇ ਦੇ ਆਸੇ ਪਾਸੇ ਕਾਰਾਂ, ਦੋਪਹੀਆ ਵਾਹਨ ਚਾਲਕ ਦੁਕਾਨਾਂ ਦੇ ਅੱਗੇ ਵਾਹਨ ਖੜ੍ਹੇ ਕਰ ਕੇ ਇੱਧਰ ਓਧਰ ਆਪਣੇ ਕੰਮਾਂ 'ਚ ਰੁੱਝ ਜਾਂਦੇ ਹਨ | ਅਜਿਹੀ ਸਥਿਤੀ ਤਿੰਨਕੋਨੀ, ਕੋਰਟ ਰੋਡ ਤੇ ਬਾਰਾਂ ਹੱਟਾਂ ਚੌਕ ਅਤੇ ਮੁੱਖ ਬਾਜ਼ਾਰ ਦੀ ਹੈ | ਬਹੁਤੇ ਚਾਲਕਾਂ ਕੋਲ ਤਾਂ ਲਾਇਸੰਸ ਆਦਿ ਨਹੀਂ ਹੁੰਦੇ |
ਨਾਜਾਇਜ਼ ਕਬਜ਼ੇ ਵੀ ਬਣਦੇ ਨੇ ਸਮੱਸਿਆ
ਸ਼ਹਿਰ 'ਚ ਨਾਜਾਇਜ਼ ਕਬਜ਼ੇ ਵੀ ਟ੍ਰੈਫ਼ਿਕ 'ਚ ਵੱਡੀ ਸਮੱਸਿਆ ਖੜ੍ਹੀ ਕਰਦੇ ਹਨ | ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਦੀ ਹਦੂਦ ਤੋਂ ਕਿਤੇ ਅੱਗੇ ਜਾ ਕੇ ਸਾਮਾਨ ਸੜਕਾਂ 'ਤੇ ਰੱਖਿਆ ਹੁੰਦਾ ਹੈ, ਜਿਸ ਕਾਰਨ ਬਾਜ਼ਾਰਾਂ 'ਚ ਭੀੜ ਬਣੀ ਰਹਿੰਦੀ ਹੈ | ਕਈਆਂ ਨੇ ਤਾਂ ਸੀਮਿੰਟ ਦੀਆਂ ਦੀਵਾਰਾਂ ਕੱਢ ਕੇ ਮੰਡੀਆਂ ਤੇ ਸੜਕਾਂ ਨੂੰ ਰੋਕ ਰੱਖਿਆ ਹੈ | ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਅਧਿਕਾਰੀ ਸਭ ਕੁਝ ਜਾਣਦੇ ਹੋਏ ਵੀ ਅਣਜਾਣ ਬਣੇ ਹੋਏ ਹਨ |
ਟ੍ਰੈਫ਼ਿਕ ਸਮੱਸਿਆ ਹੱਲ ਕਰਨ ਦੀ ਮੰਗ
ਸ਼ਹਿਰੀਆਂ ਦਾ ਕਹਿਣਾ ਹੈ ਕਿ ਮਾਨਸਾ ਸ਼ਹਿਰ ਦੇ ਨਾਲ ਜ਼ਿਲੇ੍ਹ 'ਚ ਵੀ ਟ੍ਰੈਫ਼ਿਕ ਸਮੱਸਿਆ ਲੋਕਾਂ ਲਈ ਸਿਰਦਰਦੀ ਬਣਦੀ ਹੋਈ | ਹਰ ਰੋਜ਼ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਹੈ ਕਿ ਜਲਦ ਟ੍ਰੈਫ਼ਿਕ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ |

ਮਜ਼ਦੂਰਾਂ ਨੇ ਏ. ਡੀ. ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ ਜਾਰੀ

ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਮਜ਼ਦੂਰਾਂ ਵਲੋਂ ਮੰਗਾਂ ਮਨਵਾਉਣ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੇੜੇ ਧਰਨਾ ਦੂਜੇ ਵੀ ਜਾਰੀ ਰੱਖਿਆ | ਮਜ਼ਦੂਰ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਤੇ ਲੈਪਟਾਪ ਬਰਾਮਦ, 2 ਵਿਅਕਤੀ ਕਾਬੂ

ਬੁਢਲਾਡਾ, 6 ਅਗਸਤ (ਮਨਚੰਦਾ) - ਸਥਾਨਕ ਆਈ. ਟੀ. ਆਈ. ਚੌਕ ਵਿਖੇ ਪੁਲਿਸ ਨੇ ਚੈਕਿੰਗ ਦੌਰਾਨ ਬਾਹਰੋਂ ਚੋਰੀ ਕੀਤੇ ਮੋਬਾਈਲ, ਲੈਪਟਾਪ ਵੇਚਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ

ਮਾਨਸਾ, 6 ਅਗਸਤ (ਸੱਭਿ. ਪ੍ਰਤੀ.)-ਬਿਜਲੀ ਬੋਰਡ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ ਭਗਵਾਨ ਸਿੰਘ ਭਾਟੀਆ ਦੀ ਅਗਵਾਈ ਹੇਠ ਹੋਈ | ਆਗੂਆਂ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ | ਸੂਬਾ ...

ਪੂਰੀ ਖ਼ਬਰ »

ਜਗਸੀਰ ਰਾਮ ਦੇ ਪਰਿਵਾਰ ਤੇ ਲੋਕਾਂ ਨੇ ਇਨਸਾਫ਼ ਲਈ ਲਗਾਇਆ ਧਰਨਾ

ਬਰੇਟਾ, 6 ਅਗਸਤ (ਪਾਲ ਸਿੰਘ ਮੰਡੇਰ)-ਬੀਤੇ ਦਿਨ ਸ਼ੱਕ ਤੇ ਰੰਜਿਸ਼ ਤਹਿਤ ਨੌਕਰੀ ਤੋਂ ਹਟਾਏ ਜਗਦੇਵ ਸਿੰਘ ਵਲੋਂ ਮਾਰੇ ਗਏ ਜਗਸੀਰ ਰਾਮ ਦੀ ਪੋਸਟਮਾਰਟਮ ਉਪਰੰਤ ਮਿਲੀ ਲਾਸ਼ ਨੂੰ ਪਿੰਡ ਦੇ ਲੋਕਾਂ ਤੇ ਪਰਿਵਾਰ ਵਲੋਂ ਥਾਣੇ ਅੱਗੇ ਰੱਖ ਕੇ ਇਨਸਾਫ਼ ਲੈਣ ਲਈ ਰੋਸ ਧਰਨਾ ...

ਪੂਰੀ ਖ਼ਬਰ »

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਬਰਾਮਦ, 10 ਗਿ੍ਫ਼ਤਾਰ

ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 10 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗੌਰਵ ਤੂਰਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੇ ਸਬ ਇੰਸਪੈਕਟਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਰੈਲੀਆਂ ਤੇ ਮੁਜ਼ਾਹਰੇ 9 ਨੂੰ

ਲਹਿਰਾ ਮੁਹੱਬਤ, 6 ਅਗਸਤ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ (ਚਾਹਲ) ਜੀ. ਐਚ. ਟੀ. ਪੀ. ਲਹਿਰਾ ਮੁਹੱਬਤ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਸੀਨੀਅਰ ਮੀਤ ਪ੍ਰਧਾਨ) ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸੇ ਮੌਨਸੂਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 6 ਅਗਸਤ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਏ. ਸਮੈਸਟਰ ਪੰਜਵਾਂ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸ਼ਾਨਦਾਰ ਰਿਹਾ | ਨਤੀਜੇ ਅਨੁਸਾਰ ਰਮਨਦੀਪ ਕੌਰ ਨੇ 93.4 ਫ਼ੀਸਦੀ ਅੰਕ ਲੈ ਕੇ ਪਹਿਲਾ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ 'ਚ ਮੁਕਾਬਲੇ ਕਰਵਾਏ

ਭਗਤਾ ਭਾਈਕਾ, 6 ਅਗਸਤ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਜ਼ਿਲ੍ਹਾ ਬਠਿੰਡਾ 'ਚ ਸਕੂਲ ਦੇ ਪਿ੍ੰਸੀਪਲ ਗੁਰਿੰਦਰ ਕੌਰ ਦੀ ਦੇਖ-ਰੇਖ ਹੇਠ ਸਪੀਚ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਅਮਨਦੀਪ ਕੌਰ ਤੇ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਬਿਨਾਂ ਰਿਕਾਰਡ ਤੋਂ ਰੱਖੀਆਂ ਗੋਲੀਆਂ ਬਰਾਮਦ ਕਰ ਕੇ ਦੁਕਾਨ ਕੀਤੀ ਸੀਲ

ਬਰੇਟਾ, 6 ਅਗਸਤ (ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ)-ਸਿਹਤ ਵਿਭਾਗ ਵਲੋਂ ਸ਼ਹਿਰ ਦੇ ਇਕ ਮੈਡੀਕਲ ਹਾਲ ਤੋਂ ਬਿਨਾਂ ਰਿਕਾਰਡ ਰੱਖੀਆਂ ਗੋਲੀਆਂ ਜ਼ਬਤ ਕਰਨ ਉਪਰੰਤ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ | ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੇ ਦੱਸਿਆ ਕਿ ਰਾਧੇ ਕਿ੍ਸ਼ਨ ...

ਪੂਰੀ ਖ਼ਬਰ »

ਇੰਡੀਅਨ ਟੇਲੈਂਟ ਓਲੰਪਿਅਡ ਦੇ ਨਤੀਜੇ 'ਚ ਸਰਵਹਿਤਕਾਰੀ ਵਿੱਦਿਆ ਮੰਦਰ ਭੀਖੀ ਨੇ ਮਾਰੀ ਬਾਜ਼ੀ

ਭੀਖੀ, 6 ਅਗਸਤ (ਗੁਰਿੰਦਰ ਸਿੰਘ ਔਲਖ)-ਇੰਡੀਅਨ ਟੇਲੈਂਟ ਓਲੰਪਿਅਡ ਦੇ ਘੋਸ਼ਿਤ ਕੀਤੇ ਨਤੀਜੇ 'ਚੋਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ. ਬੀ. ਐਸ. ਈ. ਨੇ ਸਾਲ 2019-20 'ਚੋਂ 6 ਵਿਦਿਆਰਥੀਆਂ ਨੇ ਨਕਦ ਪੁਰਸਕਾਰ ਤੇ ਤਗਮੇ ਪ੍ਰਾਪਤ ਕੀਤੇ | ਨਤੀਜਿਆਂ 'ਚ 2019-20 ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰਾਂ ਵਲੋਂ ਪਿੰਡਾਂ 'ਚ ਦੌਰੇ ਕਰ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਮਾਨਸਾ, 6 ਅਗਸਤ (ਰਵੀ)-ਖੇਤੀਬਾੜੀ ਅਫ਼ਸਰਾਂ ਵਲੋਂ ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਵੱਖ-ਵੱਖ ਪਿੰਡਾਂ 'ਚ ਦੌਰੇ ਕਰ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਪਿੰਡ ਭੈਣੀਬਾਘਾ, ਦੂਲੋਵਾਲ, ਰਮਦਿੱਤੇਵਾਲਾ, ਕੱਲੋ੍ਹ, ਕੋਟਲੀ, ...

ਪੂਰੀ ਖ਼ਬਰ »

ਜੋਸ਼ਨੂਰ ਢੀਂਡਸਾ ਦੀ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ 'ਚ ਚੋਣ

ਮਾਨਸਾ, 6 ਅਗਸਤ (ਰਾਵਿੰਦਰ ਸਿੰਘ ਰਵੀ)-ਮਾਨਸਾ ਦੇ ਜੰਮਪਲ ਜੋਸ਼ਨੂਰ ਢੀਂਡਸਾ ਨੇ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ 'ਚ ਆਪਣਾ ਨਾਂਅ ਦਰਜ ਕਰ ਕੇ ਜ਼ਿਲੇ੍ਹ ਦਾ ਨਾਂਅ ਚਮਕਾਇਆ ਹੈ | ਦੱਸਣਾ ਬਣਦਾ ਹੈ ਕਿ ਇਹ ਪੰਜਾਬ ਦਾ ਇਕਲੌਤਾ ਖਿਡਾਰੀ ਹੈ, ਜਿਸ ਦੀ ਚੋਣ ਇੰਡੀਆ ਟੀਮ ਲਈ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੂੰ ਮਾਰਨ ਦੇ ਦੋਸ਼ 'ਚ ਪਤੀ ਤੇ ਸੱਸ ਖ਼ਿਲਾਫ਼ ਮੁਕੱਦਮਾ ਦਰਜ

ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਦੀ ਨਵ ਵਿਆਹੁਤਾ ਲੜਕੀ ਦੀ ਦਾਜ ਨੂੰ ਲੈ ਕੇ ਮਾਰਨ ਦੇ ਦੋਸ਼ 'ਚ ਥਾਣਾ ਭੀਖੀ ਪੁਲਿਸ ਨੇ ਪਤੀ ਤੇ ਸੱਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਿ੍ਤਕਾ ਦੇ ਭਰਾ ਕੁਲਵਿੰਦਰ ਸਿੰਘ ਵਲੋਂ ਦਰਜ ...

ਪੂਰੀ ਖ਼ਬਰ »

10 ਤੋਲੇ ਸੋਨਾ ਤੇ ਡੇਢ ਲੱਖ ਨਕਦੀ ਚੋਰੀ

ਸਰਦੂਲਗੜ੍ਹ, 6 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)-ਆਹਲੂਪੁਰ ਵਿਖੇ ਰਾਤ ਨੂੰ ਚੋਰਾਂ ਨੇ ਰਤੀਆ ਰੋਡ 'ਤੇ ਕੌੜੀ ਵਾਲੇ ਮੋੜ ਦੇ ਨਜ਼ਦੀਕ ਖੇਤਾਂ 'ਚ ਸਥਿਤ ਇਕ ਘਰ 'ਚ ਦਾਖ਼ਲ ਹੋ ਕੇ ਨਕਦੀ ਤੇ ਲੱਖਾਂ ਰੁਪਏ ਦੇ ਗਹਿਣੇ ਚੁਰਾ ਲਏ | ਪੀੜਤ ਸੁਖਮੰਦਰ ਸਿੰਘ ਪੁੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਝੰਡਾ ਕਲਾਂ ਤੋਂ ਖੈਰਾ ਕਲਾਂ ਨੂੰ ਜਾਣ ਵਾਲੀ ਸੜਕ ਨਾ ਬਣਨ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 6 ਅਗਸਤ (ਜੀ. ਐਮ. ਅਰੋੜਾ)-ਖੈਰਾ ਕਲਾਂ ਤੋਂ ਇਤਿਹਾਸਕ ਪਿੰਡ ਝੰਡਾ ਕਲਾਂ ਨੂੰ ਜਾਣ ਵਾਲੀ ਸੜਕ ਦਾ ਅਕਤੂਬਰ 2021 'ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਵਲੋਂ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ਦੌਰਾਨ ਆਸ-ਪਾਸ ਦੇ ਪਿੰਡਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ 'ਚੋਂ 8 ਬੈਂਡ ਲਏ

ਮਾਨਸਾ, 6 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੇ ਵਿਦਿਆਰਥੀ ਜਿਥੇ ਆਈਲਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ ਉਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX