ਤਾਜਾ ਖ਼ਬਰਾਂ


ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  10 minutes ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  15 minutes ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  39 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  57 minutes ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 1 hour ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਗਰਾਓਂ

ਰੇਤ ਦੀਆਂ ਸੁੱਕੀਆਂ ਖੱਡਾਂ ਚਾਲੂ ਕਰਨ ਤੇ ਨਾਜਾਇਜ਼ ਮਾਈਨਿੰਗ ਰੋਕਣ ਲਈ ਟਿੱਪਰ ਐਸੋਸੀਏਸ਼ਨ ਵਲੋਂ ਡੀ. ਸੀ. ਨੂੰ ਸ਼ਿਕਾਇਤ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਲੁਧਿਆਣਾ ਟਿੱਪਰ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ | ਟਿੱਪਰ ਐਸੋਸੀਏਸ਼ਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਸੁੱਕੀਆਂ ਖੱਡਾਂ ਚਾਲੂ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਹੋ ਰਹੀ ਨਜਾਇਜ਼ ਮਾਈਨਿੰਗ ਰੋਕਣ ਦੀ ਅਪੀਲ ਕੀਤੀ ਤਾਂ ਜੋ ਕੰਮ ਬੰਦ ਹੋਣ ਨਾਲ ਜੋ ਉਨ੍ਹਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ ਉਨ੍ਹਾਂ ਮੁਸ਼ਕਿਲਾਂ ਤੋ ਛੁਟਕਾਰਾ ਪਾਇਆ ਜਾ ਸਕੇ | ਚੇਅਰਮੈਨ ਰਵਿੰਦਰ ਕੁਮਾਰ, ਉਪ ਚੇਅਰਮੈਨ ਜਰਨੈਲ ਸਿੰਘ ਅਤੇ ਪ੍ਰਧਾਨ ਮੁਹੰਮਦ ਇਲਿਆਸ ਨੇ ਕਿਹਾ ਕਿ ਟਿੱਪਰਾਂ ਵਾਲੇ ਰੇਤ ਦੀਆ ਖੱਡਾਂ ਵਿਚੋਂ ਰੇਤਾ ਦੀ ਢੋਆ ਢੁਆਈ ਦਾ ਕੰਮ ਕਰ ਰਹੇ ਹਨ | ਜਿਸ ਨਾਲ ਹੋਣ ਵਾਲੀ ਆਮਦਨ ਨਾਲ ਉਹ ਗੱਡੀਆਂ ਦੀਆਂ ਕਿਸ਼ਤਾਂ, ਸਰਕਾਰੀ ਟੈਕਸ, ਗੱਡੀਆਂ ਦੇ ਟੈਕਸ, ਬੀਮਾ ਤੇ ਡਰਾਈਵਰਾਂ ਦਾ ਖ਼ਰਚਾ ਕੱਢਣ ਤੋਂ ਇਲਾਵਾ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ | ਉਨ੍ਹਾਂ ਕਿਹਾ ਕਿ 1 ਜੁਲਾਈ 2022 ਤੋਂ 30 ਸਤੰਬਰ 2022 ਤੱਕ ਬਰਸਾਤੀ ਮੌਸਮ ਹੋਣ ਕਰਕੇ ਮਾਈਨਿੰਗ ਦਾ ਕੰਮ ਪੱਕੇ ਤੌਰ 'ਤੇ ਬੰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਵਾਂਗ ਸੁੱਕੀਆਂ ਰੇਤ ਦੀਆਂ ਖੱਡਾਂ 'ਤੇ ਸਰਕਾਰ ਵਲੋਂ ਕੰਮ ਚਲਾਇਆ ਜਾਂਦਾ ਹੈ, ਜਿਸ ਵਿਚ ਰਤਨਗੜ੍ਹ, ਬਲੀਏਵਾਲ, ਖਾਂਸੀ ਕਲਾ ਦੀਆਂ ਸੁੱਕੀਆਂ ਖੱਡਾ ਹਨ | ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਕੰਮ ਪੂਰਨ ਤੌਰ 'ਤੇ ਬੰਦ ਕੀਤਾ ਹੋਇਆ ਹੈ, ਜਿਸ ਨਾਲ ਅਸੀਂ ਤੇ ਸਾਡੇ ਨਾਲ ਜੁੜੇ ਵੱਡੀ ਗਿਣਤੀ ਵਿਚ ਕਾਮੇ ਬੇਰੁਜ਼ਗਾਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਗੱਡੀਆਂ ਦੀਆਂ ਕਿਸ਼ਤਾਂ ਨਾ ਦੇਣ ਕਰਕੇ ਸਾਨੂੰ ਬੈਂਕਾਂ ਵਲੋਂ ਡਿਫਾਲਟਰ ਸ਼ੋਅ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸ਼ਤਾਂ ਨਾ ਦੇਣ ਕਰਕੇ ਬੈਂਕਾਂ ਵਲੋਂ ਸਾਡੀਆਂ ਗੱਡੀਆਂ ਚੁੱਕੀਆ ਜਾਣਗੀਆਂ | ਸ਼ਿਕਾਇਤ ਵਿਚ ਆਗੂਆਂ ਨੇ ਕਿਹਾ ਕਿ ਚਾਂਦ ਸਿਨੇਮਾ ਦੇ ਨਾਲ ਬੇਸਮੈਂਟ ਵਿਚ, ਪੈਵੇਲੀਅਨ ਮਾਲ ਦੇ ਸਾਹਮਣੇ, ਪਿੰਡ ਧਨਾਨਸੂ ਤੇ ਪਿੰਡ ਭੂਖੜੀ ਵਿਚ ਰੇਤ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਤਾਂ ਜੋ ਸਰਕਾਰ ਦੇ ਮਾਲੀਏ ਨੂੰ ਜੋ ਨੁਕਸਾਨ ਹੋ ਰਿਹਾ ਹੈ, ਉਸ ਨੂੰ ਬਚਾਇਆ ਜਾ ਸਕੇ ਅਤੇ ਨਜਾਇਜ਼ ਰੇਤਾ ਮਾਰਕੀਟ ਵਿਚ ਆਉਣ ਕਰਕੇ ਜੋ ਸਾਨੂੰ ਮਾਲੀ ਨੁਕਸਾਨ ਹੋ ਰਿਹਾ ਹੈ, ਉਸ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਉਹ ਆਪਣੇ ਟਿੱਪਰ ਸੜਕ 'ਤੇ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਰਾਹ 'ਤੇ ਤੁਰਨਗੇ | ਟਿੱਪਰ ਐਸੋਸੀਏਸ਼ ਦੇ ਆਹੁਦੇਦਾਰਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਨਿਰਦੇਸ਼ਕ ਨੂੰ ਵੀ ਸ਼ਿਕਾਇਤ ਕੀਤੀ ਹੈ, ਪਰ ਕਿਸੇ ਵੀ ਕਿਸਮ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਇਸ ਮੌਕ ਹਰਚੰਦ ਸਿੰਘ, ਜਸਵਿੰਦਰ ਸਿੰਘ, ਅਜਮੇਰ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਨਾਨਕਸਰ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲਾਂ ਦਾ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਸਨਮਾਨ

ਜਗਰਾਉਂ, 7 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਮੁੱਖ ਸੇਵਾਦਾਰ ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਐਜੂਕੇਸ਼ਨ ਟਰੱਸਟ ਦੇ ਮੁਖੀ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਵਿੱਦਿਅਕ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਦੀ ਪਿੰਡ ਮਲਕ ਇਕਾਈ ਦਾ ਗਠਨ

ਜਗਰਾਉਂ, 7 ਅਗਸਤ (ਜੋਗਿੰਦਰ ਸਿੰਘ)-ਪਿੰਡ ਮਲਕ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ | ਇਸ ਮੌਕੇ ਮਲਕ ਪਿੰਡ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਅਵਤਾਰ ਸਿੰਘ ਨੂੰ ਪ੍ਰਧਾਨ, ਮਨਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਥਾਣਾ ਸਿਟੀ ਜਗਰਾਉਂ ਅੱਗੇ ਚੱਲ ਰਹੇ ਧਰਨੇ 'ਚ ਅਕਾਲੀ ਦਲ (ਮਾਨ) ਨੇ ਕੀਤੀ ਸ਼ਮੂਲੀਅਤ

ਜਗਰਾਉਂ, 7 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਪੁਲਿਸ ਦੇ ਅੱਤਿਆਚਾਰ ਤੋਂ ਪੀੜ੍ਹਤ ਗਰੀਬ ਪਰਿਵਾਰ ਨੂੰ ਅੱਜ ਤੱਕ ਇਨਸਾਫ਼ ਨਾ ਮਿਲਣਾ ਪੰਜਾਬ ਸਰਕਾਰ ਦੇ ਮੱਥੇ 'ਤੇ ਵੱਡਾ ਕਲੰਕ ਸਾਬਤ ਹੋ ਰਿਹਾ ਹੈ | ਇਹ ਵਿਚਾਰ ਸਥਾਨਕ ਥਾਣੇ ਮੂਹਰੇ ਪੱਕਾ ਧਰਨਾ ਲਗਾਈ ਬੈਠੇ ...

ਪੂਰੀ ਖ਼ਬਰ »

ਰਾਏਕੋਟ-ਜਗਰਾਉਂ ਰੋਡ 'ਤੇ ਕਾਰ-ਸਾਊਾਡ ਬੱਸ ਵਿਚਕਾਰ ਜ਼ਬਰਦਸਤ ਟੱਕਰ, 5 ਜ਼ਖ਼ਮੀ

ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਜਗਰਾਉਂ ਰੋਡ 'ਤੇ ਮੱਛੀ ਫਾਰਮ ਰਾਏਕੋਟ ਨਜ਼ਦੀਕ ਕਾਰ-ਸਾਊਾਡ ਵਾਲੀ ਬੱਸ ਵਿਚਕਾਰ ਟੱਕਰ ਹੋਣ ਕਾਰਨ 5 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਕਾਰ ਚਾਲਕ ਇੰਦਰਦੀਪ ਸਿੰਘ (37) ਵਾਸੀ ...

ਪੂਰੀ ਖ਼ਬਰ »

ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਇਕੱਠ ਭਲਕੇ

ਪੱਖੋਵਾਲ/ਸਰਾਭਾ, 7 ਅਗਸਤ ( ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੌਰਾਨ ਅੱਜ ਸਮੂਹ ਪੰਥਕ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਪ੍ਰਚੰਡ ...

ਪੂਰੀ ਖ਼ਬਰ »

ਚੇਅਰਮੈਨ ਕੁੰਦਰਾ ਨੇ ਪ੍ਰਾਈਵੇਟ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

ਮਾਛੀਵਾੜਾ ਸਾਹਿਬ, 7 ਅਗਸਤ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੇ ਸਮਰਾਲਾ ਰੋਡ 'ਤੇ ਆਈ. ਆਈ. ਐਫ਼. ਐਲ. ਪ੍ਰਾਈਵੇਟ ਫਾਈਨਾਂਸ ਬੈਂਕ ਦੀ ਬਰਾਂਚ ਦਾ ਰਾਮ-ਲੀਲ੍ਹਾ ਕਮੇਟੀ ਦੇ ਚੇਅਰਮੈਨ ਮੋਹਿਤ ਕੁੰਦਰਾ ਨੇ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ...

ਪੂਰੀ ਖ਼ਬਰ »

ਬੀ. ਕੇ. ਯੂ. (ਉਗਰਾਹਾਂ) ਦੀ ਜਲਾਲਦੀਵਾਲ ਇਕਾਈ ਨੇ ਪਿੰਡ 'ਚ ਬੂਟੇ ਲਗਾਏ

ਰਾਏਕੋਟ, 7 ਅਗਸਤ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਜਲਾਲਦੀਵਾਲ ਇਕਾਈ ਵਲੋਂ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਪਿੰਡ ਦੇ ਗਿਆਨੀ ਨਿਹਾਲ ਸਿੰਘ ਕਮਿਊਨਿਟੀ ਸੈਂਟਰ 'ਚ ਬੂਟੇ ਲਗਾਏ ਗਏ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਨੇ ...

ਪੂਰੀ ਖ਼ਬਰ »

ਰੂੜੀ ਮਾਰਕਾ ਦੀਆਂ 20 ਬੋਤਲਾਂ ਸਮੇਤ ਕਾਬੂ

ਸਿੱਧਵਾਂ ਬੇਟ, 7 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇੇਦਾਰ ਗੁਰਮੀਤ ਸਿੰਘ ਨੂੰ ਕਿਸ਼ਨਪੁਰਾ ਚੌਂਕ ਵਿਚ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਉਰਫ਼ ਬੱਬੂ ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਇੰਸਟਾਗਰਾਮ 'ਤੇ ਫੇਕ ਅਕਾਊਾਟ ਬਣਾਉਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 7 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਅਧੀਨ ਪੈਂਦੇ ਪਿੰਡ ਸਵੱਦੀ ਕਲਾਂ ਦੀ ਕੁਲਦੀਪ ਕੌਰ ਪਤਨੀ ਲੇਟ ਵਿਕਾਸ ਕੁਮਾਰ ਨੇ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਮੁਖੀ ਕੋਲ 09-06-2022 ਨੂੰ ਕੀਤੀ ਗਈ ਲਿਖਤੀ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਸਹੁਰੇ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਜਵਾਈ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਹੁਰੇ ਨਾਲ ਸਾਢੇ 29 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਜਵਾਈ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਿ੍ਸ਼ਨ ਕੁਮਾਰ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਛਾਪਾਮਾਰੀ ਦੌਰਾਨ ਅਧਿਕਾਰੀਆਂ ਵਲੋਂ ਹਵਾਲਾਤੀ ਪਾਸੋਂ ਇਕ ਮੋਬਾਇਲ ਬਰਾਮਦ ਕੀਤਾ ਗਿਆ ਹੈ | ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਪੁਲਿਸ ਪਾਸ ਵੀ ਕੇਸ ਦਰਜ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਾਜ ਦੇ ਲਾਲਚੀ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵੱਖ-ਵੱਖ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੀਮਾ ਪਤਨੀ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਦਰਬਾਰ 'ਤੇ 38ਵਾਂ ਵਿਸ਼ਾਲ ਭੰਡਾਰਾ ਲਗਾਇਆ

ਰਾਏਕੋਟ, 7 ਅਗਸਤ (ਸੁਸ਼ੀਲ)-ਸ੍ਰੀ ਜੈ ਭਵਾਨੀ ਸੰਕੀਰਤਨ ਮੰਡਲ ਅਤੇ ਮਾਂ ਨੈਣਾ ਦੇਵੀ ਭੰਡਾਰਾ ਕਮੇਟੀ ਵਲੋਂ ਉਦਾਸੀਨ ਗੋਬਿੰਦ ਗਊਧਾਮ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਾਂ ਨੈਣਾ ਦੇਵੀ ਦਰਬਾਰ 'ਤੇ ਸਾਉਣ ਦੇ ਚਾਲਿਆਂ ਦੌਰਾਨ 38ਵਾਂ ਵਿਸ਼ਾਲ ਭੰਡਾਰਾ ਪੰਡਤ ...

ਪੂਰੀ ਖ਼ਬਰ »

ਬਲਾਕ ਡੇਹਲੋਂ ਵਿਖੇ ਤਾਇਨਾਤ ਰਹੇ ਬੀ. ਡੀ. ਪੀ. ਓ. ਓਮੇਸ਼ ਗੋਇਲ ਬਣੇ ਆਈ. ਪੀ. ਐੱਸ. ਅਧਿਕਾਰੀ

ਡੇਹਲੋਂ, 7 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੰਚਾਇਤ ਸੰਮਤੀ ਅਤੇ ਬਲਾਕ ਵਿਕਾਸ ਦਫ਼ਤਰ ਡੇਹਲੋਂ ਵਿਖੇ ਸੰਨ 2020 ਵਿਚ ਤਾਇਨਾਤ ਰਹੇ ਬੀ. ਡੀ. ਪੀ. ਓ. ਓਮੇਸ਼ ਗੋਇਲ ਹੁਣ ਆਈ. ਪੀ. ਐੱਸ. ਅਧਿਕਾਰੀ ਬਣ ਗਏ ਹਨ, ਜਦਕਿ ਉਨ੍ਹਾਂ ਦੇ ਸਾਕ ਸਬੰਧੀਆਂ, ਵੱਖ-ਵੱਖ ਸੇਵਾ ਮੁਕਤ ਅਫ਼ਸਰਾਂ, ...

ਪੂਰੀ ਖ਼ਬਰ »

ਡਾ: ਰਮੇਸ਼ ਸੁਪਰਸਪੈਸ਼ਲਿਟੀ ਹਸਪਤਾਲ ਵਲੋਂ ਸ਼ੂਗਰ ਰੋਗੀਆਂ ਲਈ ਮੁਫ਼ਤ ਵਿਸ਼ੇਸ਼ ਜਾਂਚ ਕੈਂਪ

ਰਾਏਕੋਟ, 7 ਅਗਸਤ (ਸੁਸ਼ੀਲ)-ਡਾ: ਰਮੇਸ਼ ਆਈ ਕੇਅਰ ਲੇਸਿਕ ਲੇਜ਼ਰ ਸੈਂਟਰ ਰਾਏਕੋਟ ਵਲੋਂ ਅੱਜ ਸਥਾਨਕ ਹਸਪਤਾਲ 'ਚ ਸ਼ੂਗਰ ਨਾਲ ਅੱਖਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ | ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ...

ਪੂਰੀ ਖ਼ਬਰ »

ਕੀਰਤ ਇੰਸਟੀਚਿਊਟ ਹੰਬੜਾਂ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ

ਹੰਬੜਾਂ, 7 ਅਗਸਤ (ਹਰਵਿੰਦਰ ਸਿੰਘ ਮੱਕੜ)-ਕੀਰਤ ਇੰਸਟੀਟਿਊਟ ਹੰਬੜਾਂ ਵਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਦਾ ਉਦਘਾਟਨ ਵਿੱਦਿਅਕ ਸੰਸਥਾ 'ਕੀਰਤ ਇੰਸਟੀਚਿਊਟ ਇਨਫਾਰਮੇਸ਼ਨ ਐਂਡ ਟੈਕਨੌਲੋਜੀ' ਦੇ ਚੇਅਰਮੈਨ ਸਾਬਕਾ ...

ਪੂਰੀ ਖ਼ਬਰ »

ਲੱਜਿਆਵਤੀ ਜੈਨ ਨਰਸਿੰਗ ਕਾਲਜ ਰਾਏਕੋਟ ਵਿਖੇ 'ਤੀਆਂ ਤੀਜ' ਦਾ ਤਿਉਹਾਰ ਮਨਾਇਆ

ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਕਾਲਜ ਰਾਏਕੋਟ ਵਿਖੇ 'ਤੀਆਂ ਤੀਜ਼' ਦਾ ਤਿਉਹਾਰ ਬੜੇ ਜੋਸ਼ੋ-ਖਰੋਸ਼ ਨਾਲ ਪਿ੍ੰਸੀਪਲ ਸ੍ਰੀਮਤੀ ਮੀਨਾ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਤੀਆਂ ਦੇ ਸਮਾਗਮ ਦੌਰਾਨ ਵਿਦਿਆਰਥਣਾਂ ...

ਪੂਰੀ ਖ਼ਬਰ »

'ਸਾਊਥ ਏਸ਼ੀਅਨ ਫੁੱਟਬਾਲ ਚੈਂਪੀਅਨਸ਼ਿਪ 2022' ਜਿੱਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਖਿਡਾਰੀ ਦੇ ਘਰ ਲੱਗਿਆ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ

ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਨੂਰਪੁਰਾ ਦੇ 20 ਸਾਲਾਂ ਨੌਜਵਾਨ ਨੇ ਫੁੱਟਬਾਲ ਦੀ ਖੇਡ 'ਚ ਵੱਡਾ ਨਾਮਣਾ ਖੱਟਦਿਆਂ ਦੇਸ਼ ਦੀ ਫੁੱਟਬਾਲ ਟੀਮ ਨੂੰ ਜਿੱਤ ਪ੍ਰਾਪਤ ਕਰਵਾਉਣ ਲਈ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਸਾਊਥ ਏਸ਼ੀਅਨ ਫੁੱਟਬਾਲ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨੇ ਫੁੱਟਬਾਲ ਸੁਪਰ ਲੀਗ ਟੂਰਨਾਮੈਂਟ ਦਾ ਕੀਤਾ ਉਦਘਾਟਨ

ਜੋਧਾਂ, 7 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪਿੰਡ ਸਹੌਲੀ ਦੀ ਆਧੁਨਿਕ ਸਪੋਰਟਸ ਪਾਰਕ ਵਿਖੇ ਗੁਰਵਿੰਦਰ ਸਿੰਘ ਗਰੇਵਾਲ ਯੂ.ਐੱਸ.ਏ, ਸੁੱਖ ਚੀਮਾ ਯੂ.ਐੱਸ.ਏ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਲੁਧਿਆਣਾ ਸੁਪਰ ਲੀਗ ਫੁੱਟਬਾਲ ਟੂਰਨਾਂਮੈਂਟ ਦੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਸ਼ੱਕੀ ਘਰਾਂ ਦੀ ਤਲਾਸ਼ੀ

ਸਿੱਧਵਾਂ ਬੇਟ, 7 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਅਣਾ (ਦਿਹਾਤੀ) ਦੇ ਮੁਖੀ ਹਰਜੀਤ ਸਿੰਘ (ਆਈ.ਪੀ.ਐੱਸ.) ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅਤੇ ਡੀ.ਐੱਸ.ਪੀ. ਜਗਰਾਉਂ ਸਤਵਿੰਦਰ ਸਿੰਘ ਵਿਰਕ ਦੀ ਦਿਸ਼ਾ-ਨਿਰਦੇਸ਼ 'ਤੇ ਅੱਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX