ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  35 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  1 minute ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਰਨਤਾਰਨ

ਅੰਗਹੀਣ ਤੇ ਬਲਾਈਾਡ ਯੂਨੀਅਨ ਵਲੋਂ ਵਿਧਾਇਕ ਡਾ. ਸੋਹਲ ਦੇ ਦਫ਼ਤਰ ਦਾ ਘਿਰਾਓ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)- ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਹਲਕਾ ਵਿਧਾਇਕ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਫੂਡ ਸਪਲਾਈ ਵਿਭਾਗ ਵਿਰੁੱਧ ਵੱਡੀ ਗਿਣਤੀ ਵਿਚ ਪਿੱਦੀ ਕਚਿਹਰੀਆਂ ਸਾਹਮਣੇ ਢਾਬੇ ਤੇ ਵਿਸ਼ਾਲ ਇਕੱਠ 'ਚ ਆਏ ਜ਼ਿਲ੍ਹਾ ਤਰਨ ਤਾਰਨ ਦੇ ਦਿਵਿਆਂਗ ਵਿਅਕਤੀਆਂ ਨੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਵੱਖ-ਵੱਖ ਚੌਕਾਂ 'ਚੋਂ ਹੁੰਾਦੇ ਹੋਏ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਦਾ ਘਿਰਾਓ ਕੀਤਾ | ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਪ੍ਰਧਾਨ ਲਖਵੀਰ ਸਿੰਘ ਸੈਣੀ, ਰਾਜਵੀਰ ਸਿੰਘ, ਕਮਲਜੀਤ ਸਿੰਘ, ਲਖਵੀਰ ਸਿੰਘ ਚੱਕ ਸਿਕੰਦਰ, ਸੋਨੂੰ ਨਾਰਲੀ, ਮਾਸਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਇਕ ਸਾਲ ਤੋਂ ਵੱਧ ਸਮਾਂ ਬੀਤ ਗਿਆ, ਪ੍ਰੰਤੂ ਅੰਗਹੀਣ ਵਿਅਕਤੀਆਂ ਦੇ ਅੰਨਤੋਦਿਆ ਅੰਨ ਯੋਜਨਾ ਤਹਿਤ ਸਮਾਰਟ ਰਾਸ਼ਨ ਕਾਰਡ ਨਹੀਂ ਬਣਾਏ ਗਏ | ਇਸ ਸਬੰਧੀ ਹਲਕਾ ਵਿਧਾਇਕ ਤਰਨ ਤਾਰਨ ਨੂੰ ਵੀ ਦੱਸਿਆ ਗਿਆ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਵੀ ਲਿਖਤੀ ਰੂਪ ਵਿਚ ਧਿਆਨ 'ਚ ਲਿਆਂਦਾ ਗਿਆ ਸੀ, ਪ੍ਰੰਤੂ ਉਪਰੋਕਤ ਕਿਸੇ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਅੱਜ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ 75ਵੀਂ ਵਰੇ੍ਹਗੰਢ ਦੇ ਵਿਰੋਧ ਵਿਚ ਇਕ ਝਲਕ ਦੇ ਰੂਪ 'ਚ ਰੋਸ ਪ੍ਰਦਰਸਨ ਕੀਤਾ ਗਿਆ | ਜੇਕਰ 15 ਅਗਸਤ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਤਾਂ ਆਜ਼ਾਦੀ ਦੇ ਦਿਹਾੜੇ 'ਤੇ ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਆਜ਼ਾਦੀ ਦਾ ਦਿਹਾੜਾ ਕਾਲੇ ਦਿਨ ਦੇ ਰੂਪ ਵਜੋਂ ਮਨਾਇਆ ਜਾਵੇਗਾ | ਵਿਧਾਇਕ ਡਾ. ਸੋਹਲ ਨੇ ਅੰਗਹੀਣ ਅਤੇ ਬਲਾਈਾਡ ਯੂਨੀਅਨ ਦੇ ਧਰਨੇ ਵਿਚ ਆ ਕੇ ਉਨ੍ਹਾਂ ਦੀਆਂ ਮੰਗਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਪਹਿਲਾਂ ਦਿੱਤੇ ਯੂਨੀਅਨ ਵਲੋਂ ਮੰਗ ਪੱਤਰ ਨੂੰ ਮੁੱਖ ਮੰਤਰੀ ਦਫ਼ਤਰ ਭੇਜਣ ਵਾਲਾ ਪੱਤਰ ਵੀ ਦਿਖਾਇਆ | ਇਸ ਤੋਂ ਬਾਅਦ ਯੂਨੀਅਨ ਨੇ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਸੋਨੂੰ ਜੋਹਲ, ਗੁਰਵੇਲ ਸਿੰਘ ਪੱਧਰੀ ਕਲਾਂ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਵੰਤ ਸਿੰਘ, ਬਲਵੀਰ ਕੌਰ, ਮਹਿਲ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਗੁਰਭੇਜ ਸਿੰਘ, ਬਾਬਾ ਸੁਖਵੰਤ ਸਿੰਘ, ਬਾਬਾ ਕੁਲਵੰਤ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ , ਪਰਗਟ ਸਿੰਘ , ਨਾਨਕ ਸੰਘਾ, ਹਰਪਾਲ ਸਿੰਘ, ਅਤੇ ਸਟੇਟ ਕਮੇਟੀ ਮੈਂਬਰ ਲਖਵੀਰ ਸਿੰਘ ਚੱਕ ਸਿਕੰਦਰ ਸਮੇਤ ਵੱਡੀ ਗਿਣਤੀ 'ਚ ਯੂਨੀਅਨ ਮੈਂਬਰ ਹਾਜ਼ਰ ਸਨ |

ਖੇਮਕਰਨ ਸੈਕਟਰ 'ਚ ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ

ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਦੇ ਮੈਦਾਨੀ ਇਲਾਕਿਆਂ 'ਚ ਵੀ ਪਕਿਸਤਾਨ ਤਰਫੋਂ ਡਰੋਨ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਬੀਤੀ ਰਾਤ ਨੂੰ ਸੈਕਟਰ ਖੇਮਕਰਨ 'ਚ ਫਿਰ ਕਰੀਬ 10 ਵਜੇ ਸਰਹੱਦ ਤੇ ...

ਪੂਰੀ ਖ਼ਬਰ »

ਐਕਟਿਵਾ ਸਵਾਰ ਔਰਤ ਦਾ ਪਰਸ ਖੋਹਿਆ

ਝਬਾਲ, 7 ਅਗਸਤ (ਸਰਬਜੀਤ ਸਿੰਘ)- ਬੀਤੀ ਸ਼ਾਮ ਝਬਾਲ ਵਾਸੀ ਬਲਵਿੰਦਰ ਕੌਰ ਪਤਨੀ ਦਲਜੀਤ ਸਿੰਘ ਜਦੋਂ ਆਪਣੀ ਨੂੰਹ ਨਾਲ ਐਕਟਿਵਾ 'ਤੇ ਅੰਮਿ੍ਤਸਰ ਤੋਂ ਝਬਾਲ ਵਾਪਸ ਆ ਰਹੀਆਂ ਸਨ ਤਾਂ ਬਾਬਾ ਬੁੱਢਾ ਸਾਹਿਬ ਠੱਠਾ ਮੋੜ ਤੋਂ ਝਬਾਲ ਰੋਡ 'ਤੇ ਪਿੰਡ ਤੋਂ ਥੋੜੀ ਪਿੱਛੇ ਇਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਨਿੱਝਰ ਵਲੋਂ ਜਸਬੀਰ ਸਿੰਘ ਨਾਲ ਦੁੱਖ ਸਾਂਝਾ

ਸੁਰ ਸਿੰਘ, 7 ਅਗਸਤ (ਧਰਮਜੀਤ ਸਿੰਘ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ 'ਆਪ' ਦੇ ਸੀਨੀਅਰ ਆਗੂ ਜਸਬੀਰ ਸਿੰਘ ਸੁਰ ਸਿੰਘ ਅਤੇ ਰਾਜਬੀਰ ਸਿੰਘ ਢਿੱਲੋਂ ਦੇ ਭਰਾ ਗੁਰਜੀਤ ਸਿੰਘ ਦੇ ਦਿਹਾਂਤ 'ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਤੂਤ ਦੇ ਸੇਵਾ ਕੇਂਦਰ 'ਚ ਚੋਰੀ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਦਰ ਅਧੀਨ ਪੈਂਦੇ ਪਿੰਡ ਤੂਤ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਸੇਵਾ ਕੇਂਦਰ ਵਿਚ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਮੌਕੇ ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮੁਹੱਲਾ ਮੁਰਾਦਪੁਰਾ ਵਿਖੇ ਲੈਂਟਰ ਡਿੱਗਣ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)- ਬੀਤੀ ਰਾਤ ਮੁਹੱਲਾ ਮੁਰਾਦਪੁਰਾ ਵਿਖੇ ਲੈਂਟਰ ਡਿੱਗਣ ਨਾਲ ਹੇਠਾਂ ਸੁੱਤੇ ਪਏ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੁਰਾਦਪੁਰਾ ਆਪਣੇ ਤਿੰਨ ਬੱਚਿਆਂ ਸਮੇਤ ਘਰ ਵਿਚ ਰਹਿੰਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਲਿਖਤੀ ਵਾਅਦੇ ਮੁਕਰਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਿੱਖਾ ਸੰਘਰਸ਼ ਕਰੇਗੀ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਰਨਤਾਰਨ ਜ਼ਿਲ੍ਹੇ ਦੇ ਜ਼ੋਨ ਬਾਬਾ ਬੀਰ ਸਿੰਘ ਦੀ ਮੀਟਿੰਗ ਨਿਰਮਲ ਸਿੰਘ ਪਿੱਦੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਲੋਅ ਸਿੰਘ ਸ਼ਹੀਦ ਪਿੰਡ ਕਲੇਰ ਵਿਖੇ ਹੋਈ | ...

ਪੂਰੀ ਖ਼ਬਰ »

ਕਾਰ ਤੇ ਨਾਜਾਇਜ਼ ਹਥਿਆਰਾਂ ਸਮੇਤ 3 ਵਿਅਕਤੀ ਕਾਬੂ, ਇਕ ਫ਼ਰਾਰ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਪੱਟੀ, ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਵਿਅਕਤੀਆਂ ਨੂੰ ਕਾਰ ਅਤੇ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਅਤੇ ਉਨ੍ਹਾਂ ਦਾ ਚੌਥਾ ਸਾਥੀ ਮੌਕੇ ...

ਪੂਰੀ ਖ਼ਬਰ »

ਸ਼ੈਲਰ 'ਚੋਂ 92 ਤੋੜੇ 1121 ਚੌਲ ਚੋਰੀ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)- ਕੈਪੀਟਲ ਓਵਰਸੀਜ਼ ਪ੍ਰਾਈਵੇਟ ਲਿਮ. ਪਿੰਡ ਪਿੱਦੀ 'ਚੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਸ਼ੈਲਰ ਦੀ ਕੰਧ ਤੋੜ ਕੇ ਸ਼ੈਲਰ 'ਚੋਂ 92 ਤੋੜੇ 1121 ਚੌਲ ਚੋਰੀ ਕਰ ਲਏ | ਇਸ ਸਬੰਧ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਚੋਰਾਂ ...

ਪੂਰੀ ਖ਼ਬਰ »

ਕਮਾਂਡੋ ਦੇ ਦੋ ਜਵਾਨਾਂ ਨੂੰ ਜ਼ਖ਼ਮੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ, ਦੋ ਫ਼ਰਾਰ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)- ਸਥਾਨਕ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਦੋ ਕਮਾਂਡੋ ਦੇ ਜਵਾਨਾਂ ਨੂੰ ਚਾਰ ਵਿਅਕਤੀਆਂ ਵਲੋਂ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰ ...

ਪੂਰੀ ਖ਼ਬਰ »

ਲਾਹੌਰ ਬਰਾਂਚ ਨਹਿਰ ਦੇ ਪੁਲ ਸੰਗਤਪੁਰਾ ਕੋਲੋਂ ਅਣਪਛਾਤੀ ਗਲੀ ਸੜੀ ਲਾਸ਼ ਮਿਲੀ

ਚੇਤਨਪੁਰਾ, 7 ਅਗਸਤ (ਮਹਾਂਬੀਰ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਲਾਹੌਰ ਬ੍ਰਾਂਚ ਨਹਿਰ ਦੇ ਨਵੇਂ ਬਣ ਰਹੇ ਪੁਲ ਸੰਗਤਪੁਰਾ ਕੋਲ ਪਿੰਡ ਕੰਦੋਵਾਲੀ ਨੂੰ ਜਾਂਦੇ ਰਸਤੇ ਉਪਰ ਨਹਿਰ ਦੀ ਪਟੜੀ 'ਤੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਹੈ | ਲਾਸ਼ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਦੇ ਵਿਹੜੇ ਲੱਗੀਆਂ ਤੀਆਂ ਦੀਆਂ ਰੌਣਕਾਂ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਾਮਵਰ ਸਕੂਲ ਮਾਝਾ ਪਬਲਿਕ ਸਕੂਲ ਵਿਖੇ ਸਾਉਣ ਦੇ ਮਹੀਨੇ ਨਾਲ ਸੰਬੰਧਿਤ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ (ਕੰਨਿਆ) ਜਲਾਲਾਬਾਦ ਵਿਖੇ ਪਾਣੀ ਲਈ ਬੋਰ ਕਰਵਾਇਆ

ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਕੁਲਾਰ)- ਸਰਕਾਰੀ ਹਾਈ ਸਕੂਲ (ਕੰਨਿਆਂ) ਜਲਾਲਾਬਾਦ ਵਿਖੇ ਵਿਦਿਆਰਥਣਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਦੇ ਮੁਹਤਬਰ ਹਰਦੀਪ ਸਿੰਘ ਵਲੋਂ ਸਕੂਲ ਵਿਚ 300 ਫੁੱਟ ਬੋਰ ਕਰਵਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ...

ਪੂਰੀ ਖ਼ਬਰ »

ਬਲਾਕ ਨੋਡਲ ਅਫ਼ਸਰ ਪੱਟੀ ਮੇਜਰ ਦਲੀਪ ਕੁਮਾਰ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਵਲੋਂ ਪਿਛਲੇ ਦਿਨੀ ਨਿਯੁਕਤ ਕੀਤੇ ਬਲਾਕ ਨੋਡਲ ਅਫ਼ਸਰ ਪੱਟੀ ਮੇਜਰ ਦਲੀਪ ਕੁਮਾਰ ਵਲੋਂ ਵਿਭਾਗ ਦੇ ਦਿਸ਼ਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰਨ ਦੇ ਫ਼ੈਸਲੇ ਦੀ ਕਿਸਾਨ ਆਗੂਆਂ ਵਲੋਂ ਨਿਖੇਧੀ-ਸਿੱਧਵਾਂ, ਮਾਣੋਚਾਹਲ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਪਿੱਦੀ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਦੇ ਸਥਾਨਾਂ 'ਤੇ ਜ਼ਿਲ੍ਹੇ ਆਗੂਆ ਦੀ ਟੀਮ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਰਾਜ 'ਚ ਰੇਤਾ ਤੇ ਬਜਰੀ ਹੋਈ ਗਾਇਬ, ਰੇਟ ਅਸਮਾਨੀ ਚੜ੍ਹੇ-ਕਾਲਾ ਪ੍ਰਧਾਨ

ਫਤਿਆਬਾਦ, 7 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਨਗਰ ਸੁਧਾਰ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਕਾਲਾ ਨੇ ਸ਼ੈਰੀ ਵਾਲੀਆ, ਲਵਪ੍ਰੀਤ ਸਿੰਘ ਲਵ ਅਤੇ ਨਵਦੀਪ ਸਿੰਘ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਰਾਜ ਵਿਚ ਜਦੋਂ ਰੇਤਾ 2200 ...

ਪੂਰੀ ਖ਼ਬਰ »

10 ਨੂੰ ਹਲਕੇ 'ਚ ਕੀਤੀ ਜਾਵੇਗੀ ਪੈਦਲ ਯਾਤਰਾ-ਡਾ. ਅਗਨੀਹੋਤਰੀ

ਝਬਾਲ, 7 ਅਗਸਤ (ਸਰਬਜੀਤ ਸਿੰਘ)-ਦੇਸ਼ ਦੀ ਅਜ਼ਾਦੀ ਦੇ 75ਵੀਂ ਵਰੇ੍ਹਗੰਢ ਮੌਕੇ ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਹਲਕਾ ਵਾਈਜ਼ ਪੈਦਲ ਮਾਰਚ ਕਰਨ ਦੇ ਐਲਾਨ ਤਹਿਤ ਤਰਨ ਤਾਰਨ ਹਲਕਾ ਇੰਚਾਰਜ ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲੇ ਦਰਜ ਕੀਤੇ ਹਨ | ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪਿੰਡ ਭਾਈ ਲੱਧੂ ਦੇ ਇਕ ਘਰ 'ਚ ਛਾਪਾ ਮਾਰ ਕੇ ...

ਪੂਰੀ ਖ਼ਬਰ »

ਔਰਤ ਨੇ ਆਪਣੀ ਨਵਜੰਮੀ ਬੱਚੀ ਨੂੰ ਮਾਰ ਕੇ ਕੂੜੇ ਦੇ ਡੰਪ 'ਚ ਸੁੱਟਿਆ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਇਕ ਅਣਪਛਾਤੀ ਔਰਤ ਨੇ ਆਪਣੀ ਨਵਜੰਮੀ ਬੱਚੀ ਨੂੰ ਮਾਰ ਕੇ ਸਥਾਨਕ ਨਗਰ ਕੌਂਸਲ ਦੇ ਕੂੜਾ ਡੰਪ 'ਚ ਸੁੱਟ ਦਿੱਤਾ | ਇਸ ਸੰਬੰਧ 'ਚ ਥਾਣਾ ਸਿਟੀ ਦੀ ਪੁਲਿਸ ਨੇ ਮਿ੍ਤਕ ਨਵਜੰਮੀ ਬੱਚੀ ਨੂੰ ਮੁਰਦਾਘਰ ਵਿਚ ਰੱਖ ਕੇ ਅਣਪਛਾਤੀ ਔਰਤ ਖ਼ਿਲਾਫ਼ ...

ਪੂਰੀ ਖ਼ਬਰ »

ਵਿਧਾਇਕ ਲਾਲਪੁਰਾ ਵਲੋਂ ਜਗੀਰ ਸਿੰਘ ਨਾਲ ਦੁੱਖ ਸਾਂਝਾ

ਜੀਓਬਾਲਾ, 7 ਅਗਸਤ (ਰਜਿੰਦਰ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਜੀਓਬਾਲਾ ਵਾਸੀ ਜਗੀਰ ਸਿੰਘ ਦੇ ਨੌਜਵਾਨ ਪੁੱਤਰ ਸੁਖਰਾਜ ਸਿੰਘ (19) ਦੀ ਹੋਈ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕੇ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ...

ਪੂਰੀ ਖ਼ਬਰ »

ਕਲਾ ਸੁਮਨ ਨੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ 'ਚ ਵਿਦਿਆਰਥੀਆਂ ਨੂੰ ਚੁਕਵਾਈ ਸਹੁੰ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)¸ਭਾਰਤ ਦੀ ਆਜ਼ਾਦੀ ਦਾ ਪਾਵਨ ਪ੍ਰਤੀਕ ਇਸ ਤਿਰੰਗੇ ਦੀ ਰੱਖਿਆ ਕਰਨ ਲਈ ਲੱਖਾਂ ਲੋਕਾਂ ਨੇ ਹੱਸਦੇ-ਹੱਸਦੇ ਆਪਣੀ ਜਾਨ ਨਿਛਾਵਰ ਕਰ ਦਿੱਤੀ | ਇਸ ਦਾ ਸਨਮਾਨ, ਇਸ ਦੀ ਸੁਰੱਖਿਆ ਕਰਨਾ ਸਾਡਾ ਭਾਰਤੀਆਂ ਦਾ ਪਹਿਲਾ ਫ਼ਰਜ ਹੈ | ਉਕਤ ...

ਪੂਰੀ ਖ਼ਬਰ »

ਵਿਧਾਇਕ ਲਾਲਪੁਰਾ ਗੁ: ਸ੍ਰੀ ਅਗਾੜਾ-ਪਿਛਾੜਾ ਸਾਹਿਬ ਵਿਖੇ ਨਤਮਸਤਕ

ਜੀਓਬਾਲਾ, 7 ਅਗਸਤ (ਰਜਿੰਦਰ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਆਪਣੇ ਸਾਥੀਆਂ ਸਮੇਤ ਕਸਬਾ ਜੀਓਬਾਲਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਗਾੜਾ ਪਿਛਾੜਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਨਿੱਝਰ ਤੇ ਵਿਧਾਇਕ ਧੁੰਨ ਦਾ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ 'ਚ ਸਵਾਗਤ

ਖੇਮਕਰਨ, 7 ਅਗਸਤ (ਰਾਕੇਸ਼ ਬਿੱਲਾ)- ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ ਤੇ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਦਾ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਆਸਲ ਉਤਾੜ ਪਹੁੰਚਣ 'ਤੇ ਲੋਕਲ ਕਮੇਟੀ ਤਰਨ ਤਾਰਨ, ਸਕੂਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜਨ ਸੇਵਾ ਸੰਮਤੀ ਵਲੋਂ ਦਿੱਤੀ ਜਾ ਰਹੀ ਪਸ਼ੂਆਂ ਦੇ 'ਧਫੜੀ ਰੋਗ' ਦੀ ਮੁਫ਼ਤ ਹੋਮਿਓਪੈਥਿਕ ਦਵਾਈ-ਹੰਸ ਰਾਜ ਚੌਧਰੀ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)- ਗੁਰੂ ਗੋਬਿੰਦ ਸਿੰਘ ਜਨ ਸੇਵਾ ਸੰਮਤੀ ਵਲੋਂ ਚਲਾਇਆ ਜਾ ਰਿਹਾ ਭਾਈ ਘਨੱਈਆ ਜੀ ਸੇਵਾ ਹਸਪਤਾਲ ਤਰਨ ਤਾਰਨ ਵਿਖੇ ਪਸ਼ੂਆਂ ਦੇ ਧਫੜੀ ਰੋਗ ਦੀ ਹੋਮੀਓਪੈਥਿਕ ਦਵਾਈ ਮੁਫ਼ਤ ਦਿੱਤੀ ਜਾ ਰਹੀ ਹੈ | ਇਸ ਸਬੰਧੀ ਸੰਸਥਾ ਦੇ ਸੰਸਥਾਪਕ ਹੰਸ ...

ਪੂਰੀ ਖ਼ਬਰ »

ਡਾ. ਰਸਾਲ ਸਿੰਘ ਆਦੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਸਰਾਏ ਅਮਾਨਤ ਖਾਂ, 7 ਅਗਸਤ (ਨਰਿੰਦਰ ਸਿੰਘ ਦੋਦੇ)- ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਦੇ ਨਾਮਵਰ ਪਰਿਵਾਰ ਦੇ ਮੁਲਾਜ਼ਮ ਆਗੂ ਡਾ. ਰਸਾਲ ਸਿੰਘ ਆਦੀ ਜਿਨ੍ਹਾਂ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਆਖੰਡ ਪਾਠ ਦਾ ਭੋਗ ਪਾਇਆ ਗਿਆ ਤੇ ...

ਪੂਰੀ ਖ਼ਬਰ »

ਮਾ. ਜੋਗਿੰਦਰ ਸਿੰਘ ਮੀਆਂਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਝਬਾਲ, 7 ਅਗਸਤ (ਸੁਖਦੇਵ ਸਿੰਘ)- ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਮਾ. ਜੋਗਿੰਦਰ ਸਿੰਘ ਮੀਆਂਪੁਰ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਅੰਗੀਠਾ ਸਾਹਿਬ (ਬੀੜ ਬਾਬਾ ਬੁੱਢਾ ਸਾਹਿਬ ...

ਪੂਰੀ ਖ਼ਬਰ »

ਪਿੰਡ ਸਰਾਂ ਤਲਵੰਡੀ ਵਿਖੇ ਲਾਭਪਾਤਰੀਆਂ ਨੂੰ ਕਣਕ ਵੰਡੀ

ਮੀਆਂਵਿੰਡ, 7 ਅਗਸਤ (ਸਾਜਨ)- ਪਿੰਡ ਸਰਾਂ ਤਲਵੰਡੀ ਵਿਖੇ ਪੰਜਾਬ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਣਕ ਦੀ ਵੰਡ ਕੀਤੀ ਗਈ | ਇਸ ਮੌਕੇ ਜਥੇਦਾਰ ਗੁਰਨਾਮ ਸਿੰਘ ਨੇ ਕਿਹਾ ਕਿ ਇਹ ਕਣਕ ਗਰੀਬ ਪਰਿਵਾਰਾਂ ਨੂੰ ਬਿਨਾ ਭੇਦਭਾਵ ਦੇ ਵੰਡੀ ਜਾ ਰਹੀ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਗੋਰਾ ਦੀ ਅਗਵਾਈ ਹੇਠ ਖਡੂਰ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਨਗਰ ਦੇ ਵਿਕਾਸ ਕਾਰਜ ਸ਼ੁਰੂ

ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਸਿੰਘ ਕੁਲਾਰ)- ਇਤਿਹਸਾਕ ਨਗਰ ਖਡੂਰ ਸਾਹਿਬ ਪੰਚਾਇਤ ਦੇ ਆਮ ਆਦਮੀ ਪਾਰਟੀ ਵਲੋਂ ਨਵਨਿਯੁਕਤ ਸਰਪ੍ਰਸਤ ਗੁਰਵਿੰਦਰ ਸਿੰਘ ਗੋਰਾ ਦੀ ਅਗਵਾਈ ਹੇਠ ਸ੍ਰੀ ਗੁਰੁੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਾਲਾਨਾ ਜੋੜ ਮੇਲੇ ਨੂੰ ਮੁੱਖ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਮਹੀਨਾਵਾਰ ਮੀਟਿੰਗ

ਚੋਹਲਾ ਸਾਹਿਬ, 7 ਅਗਸਤ (ਬਲਵਿੰਦਰ ਸਿੰਘ)- ਇੰਡੀਅਨ ਐਕਸ ਸਰਵਿਸਮੈਨ ਲੀਗ ਪੰਜਾਬ ਤੇ ਚੰਡੀਗੜ੍ਹ ਦੀ ਮਹੀਨਾਵਾਰ ਮੀਟਿੰਗ ਬਲਾਕ ਚੋਹਲਾ ਸਾਹਿਬ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਇਕੱਤਰਤਾ ਬਲਾਕ ਪ੍ਰਧਾਨ ਸੂਬੇਦਾਰ ਰਛਪਾਲ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਹੈਰੋਇਨ, ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਿਗ਼੍ਰਫ਼ਤਾਰ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਇਕ ਮੋਟਰਸਾਈਕਲ, ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਦੁਕਾਨ 'ਚੋਂ ਸਾਮਾਨ ਚੋਰੀ ਕਰਨ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਕਿਰਤੋਵਾਲ ਰੋਡ ਸਭਰਾ ਵਿਖੇ ਅਣਪਛਾਤੇ ਚੋਰਾਂ ਨੇ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ ਕੰਪਿਊਟਰ ਕੰਡਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਸਬੰਧ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਛੇਹਰਟਾ, 7 ਅਗਸਤ (ਸੁਰਿੰਦਰ ਸਿੰਘ ਵਿਰਦੀ)-ਏ. ਐਸ. ਆਈ. ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਮੀਰੀ ਪੀਰੀ ਅਕੈਡਮੀ ਵਾਲੀ ਰੋਡ 'ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਸ਼ੱਕ ਦੇ ਅਧਾਰ 'ਤੇ ਪੈਦਲ ਆ ਰਹੇ ਨੌਜਵਾਨ ਵਿਅਕਤੀ ਨੂੰ ਰੋਕਿਆ ਗਿਆ | ਉਕਤ ਵਿਅਕਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੇ ਗਏ 'ਜੀਵਨ ਜੁਗਤਿ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਧਰਨੇ ਵਿਚ ਗੰਡੀਵਿੰਡ ਤੋਂ ਖੇਤ ਮਜ਼ਦੂਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ- ਸਰਹਾਲੀ ਕਲਾ, ਗੋਹਲਵੜ

ਸਰਾਏ ਅਮਾਨਤ ਖਾਂ, 7 ਅਗਸਤ (ਨਰਿੰਦਰ ਸਿੰਘ ਦੋਦੇ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਅਗਸਤ ਦੇ ਧਰਨੇ ਦੀ ਤਿਆਰੀ ਸਬੰਧੀ ਅੱਜ ਪੰਜਾਬ ਖੇਤ ਮਜ਼ਦੂਰ ਸਭਾ ਦੀ ਬਰਾਂਚ ਗੰਡੀਵਿੰਡ ਦੀ ਮੀਟਿੰਗ ਕਾਮਰੇਡ ਸੁਲੱਖਣ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪਿੰਡ ਬਾਸਰਕੇ 'ਚ 800 ਛਾਂਦਾਰ ਬੂਟੇ ਵੰਡੇ

ਖਾਲੜਾ, 7 ਅਗਸਤ (ਜੱਜਪਾਲ ਸਿੰਘ ਜੱਜ)-ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਖਾਸ ਉਪਰਾਲਿਆਂ ਤਹਿਤ ਪਿੰਡ ਬਾਸਰਕੇ ਵਿਖੇ ਲੋਕਾਂ ਨੂੰ ਛਾਂਦਾਰ ਬੂਟੇ ਵੰਡੇ ਗਏ | ਪਿੰਡ ਬਾਸਰਕੇ ਵਿਖੇ ਲੋਕਾਂ ਨੂੰ ਬੂਟੇ ਵੰਡਣ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਕੁਇਜ਼ ਮੁਕਾਬਲਾ

ਖਡੂਰ ਸਾਹਿਬ, 7 ਅਗਸਤ (ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸਮਾਜਿਕ ਸਿੱਖਿਆ ਵਿਸ਼ੇ 'ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ 'ਚ ਜਮਾਤ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)­- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਜਿੱਥੇ ਸਾਰੇ ਪੰਜਾਬ ਦੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾ ਰਹੇ ਹਨ, ਉੱਥੇ ਹੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਤੇ 'ਆਪ' ਆਗੂਆਂ ਨੇ ਦੋਬਲੀਆ ਵਿਖੇ ਬੂਟੇ ਲਗਾਏ

ਝਬਾਲ, 7 ਅਗਸਤ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜੰਗਲਾਤ ਵਿਭਾਗ ਅਤੇ 'ਆਪ' ਆਗੂਆਂ ਵਲੋਂ ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡ ਦੋਬਲੀਆ ਵਿਖੇ ਹਲਕਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਖਾਲੀ ਥਾਵਾਂ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਹਾਕੀ ਰਿਹਾਇਸ਼ੀ ਵਿੰਗ ਲੜਕੀਆਂ ਦੇ ਟਰਾਇਲ ਕਰਵਾਏ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)- ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (ਪੰਜਾਬ) ਕੁਲਜੀਤਪਾਲ ਸਿੰਘ ਮਾਹੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਨੂੰ ਹਾਕੀ ਦੇ ਰਿਹਾਇਸ਼ੀ ਖੇਡ ਵਿੰਗ ਅੰਡਰ 14-17-19 ਅਲਾਟ ਕੀਤੇ ਗਏ ਸਨ | ...

ਪੂਰੀ ਖ਼ਬਰ »

ਸਭਰਾ, ਤੁੰਗ ਤੇ ਹਰੀਕੇ ਪੱਤਣ 'ਚ ਧਫੜੀ ਰੋਗ ਕਾਰਨ ਗਊਆਂ ਦੀ ਮੌਤ

ਹਰੀਕੇ ਪੱਤਣ, 7 ਅਗਸਤ (ਸੰਜੀਵ ਕੁੰਦਰਾ)- ਪਿੰਡ ਸਭਰਾ, ਕਸਬਾ ਹਰੀਕੇ ਪੱਤਣ ਤੇ ਪਿੰਡ ਤੁੰਗ ਵਿਚ ਕਈ ਗਾਵਾਂ ਦੀ ਧਫੜੀ ਰੋਗ ਕਾਰਨ ਮੌਤ ਹੋ ਗਈ ਹੈ | ਬੇਸ਼ੱਕ ਪਸ਼ੂ ਪਾਲਣ ਵਿਭਾਗ ਤਰਨ ਤਾਰਨ ਦੇ ਰਿਕਾਰਡ ਮੁਤਾਬਿਕ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 850 ਧੱਫੜੀ ਰੋਗ ਦੇ ਕੇਸ ...

ਪੂਰੀ ਖ਼ਬਰ »

ਬਾਬਾ ਸੁਰਿੰਦਰ ਸਿੰਘ ਗੱਗੋਬੂਹਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਝਬਾਲ, 7 ਅਗਸਤ (ਸਰਬਜੀਤ ਸਿੰਘ)- ਸੰਤ ਬਾਬਾ ਬੀਰ ਸਿੰਘ ਸ਼ਹੀਦ ਦੀ ਅੰਸ ਬੰਸ ਤੇ ਗੁਰਦੁਆਰਾ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਸੁਰਿੰਦਰ ਸਿੰਘ ਗੱਗੋਬੂਹਾ ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਇਸ ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਬਲਾਕ ਪੱਧਰੀ ਸੈਮੀਨਾਰ ਸਮਾਪਤ

ਸੁਰ ਸਿੰਘ, 7 ਅਗਸਤ (ਧਰਮਜੀਤ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਦੀ ਅਗਵਾਈ ਤੇ ਡਾਈਟ ਵੇਰਕਾ ਦੇ ਪਿ੍ੰ. ਕੰਵਲਪ੍ਰਦੀਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਬਲਾਕ ਭਿੱਖੀਵਿੰਡ, ਗੰਡੀਵਿੰਡ ਤੇ ਵਲਟੋਹਾ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਟ ਬੁੱਢਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਵਿਖੇ ਤੀਆਂ ਦਾ ਮੇਲਾ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਦੋ ਰੇਸਟੋਰੈਂਟ ਦੇ ਮੈਨਜਰਾਂ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 7 ਅਗਸਤ (ਰੇਸ਼ਮ ਸਿੰਘ)-ਰਣਜੀਤ ਐਵੀਨਿਊ 'ਚ ਪੂਰੇ ਧੜਲੇ ਨਾਲ ਚਲ ਰਹੇ ਹੁੱਕਾ ਬਾਰ ਪੁਲਿਸ ਦੇ ਨਿਸ਼ਾਨੇ 'ਤੇ ਹਨ ਜਿਥੇ ਨੌਜਵਾਨ ਮੁੰਡੇ ਕੁੜੀਆਂ ਨੂੰ ਤੰਬਾਕੂ ਫਲੇਵਰ ਹੁੱਕਾ ਪੀਣ ਲਈ ਪਰੋਸਿਆ ਜਾਂਦਾ ਹੈ | ਅਜਿਹੇ ਹੀ ਦੋ ਹੁੱਕਾ ਬਾਰ ਵਾਲੇ ਰੈਸਟੋਰੈਂਟਾਂ ...

ਪੂਰੀ ਖ਼ਬਰ »

ਜਥੇਦਾਰ ਭਾਟੀਆ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਗਰੀਬ ਦਾ ਮੂੰਹ ਗੁਰੂ ਦੀ ਗੋਲਕ ਦੇ ਸਿਧਾਂਤ 'ਤੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਲੋੜਵੰਦਾਂ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ ਤਾਂ ਜੋ ਗਰੀਬ ਅਤੇ ਬੇਬਸ ...

ਪੂਰੀ ਖ਼ਬਰ »

ਵਿਧਾਇਕ ਲਾਲਪੁਰਾ ਤੇ ਬੀ.ਡੀ.ਪੀ.ਓ. ਨੌਸ਼ਹਿਰਾ ਪਨੂੰਆ ਦਾ ਦੀਨੇਵਾਲ 'ਚ ਪੁਤਲਾ ਸਾੜਿਆ

ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਸਿੰਘ ਕੁਲਾਰ)-ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਬੀ.ਡੀ.ਪੀ.ਓ. ਨੌਸ਼ਹਿਰਾ ਪੰਨੂਆ ਦਾ ਪੱਖਪਾਤੀ ਵਤੀਰੇ ਵਿਰੁੱਧ ਪਿੰਡ ਦੀਨੇਵਾਲ 'ਚ ਪੁਤਲਾ ਸਾੜਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)- ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਪੰਜਾਬੀ ਸੱਭਿਆਚਾਰ ਲੋਕ ਬੋਲੀਆਂ, ਗਿੱਧਾ ਅਤੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਗੀਤ ਗਾਏ ਗਏ | ਇਸ ਮੌਕੇ ਪੁਰਾਣੇ ...

ਪੂਰੀ ਖ਼ਬਰ »

'ਅੰਮਿ੍ਤ ਮਹਾਂਉਤਸਵ' ਸਕਿੱਟ ਮੁਕਾਬਲੇ ਵਿਚ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਨੇ ਹਾਸਲ ਕੀਤਾ ਪਹਿਲਾ ਸਥਾਨ

ਗੋਇੰਦਵਾਲ ਸਾਹਿਬ, 7 ਅਗਸਤ (ਸਕੱਤਰ ਸਿੰਘ ਅਟਵਾਲ)- ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਦੀ ਰਹਿਨੁਮਾਈ ਹੇਠ ਬਲਾਕ ਪੱਧਰ ਤਹਿਸੀਲ ਪੱਧਰ ਜ਼ਿਲ੍ਹਾ ਪੱਧਰ ਦੇ ਸਕਿੱਟ ਮੁਕਾਬਲੇ ਕਰਵਾਏ ਗਏ | ਜਿਸ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਵਲੋਂ ਸਾਂਝ ਕੇਂਦਰ ਪੱਟੀ ਦੇ ਸਹਿਯੋਗ ਨਾਲ ਲੋੜਵੰਦ ਬੱਚਿਆਂ ਨੂੰ ਚੱਪਲਾਂ ਤੇ ਬੂਟ ਵੰਡੇ

ਪੱਟੀ, 7 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਏ.ਡੀ.ਜੀ.ਪੀ ਕਮਿਉਨਿਟੀ ਪੰਜਾਬ ਦੀਆਂ ਹਦਾਇਤਾਂ ਅਤੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਾਂਝ ਕੇਂਦਰ ਵਲੋਂ ਸਾਂਝ ਕੇਂਦਰ ਸਬ ਡਵੀਜਨ ਪੱਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਸਕੂਲ ਦੇ ਦੌਰੇ ਦੌਰਾਨ ਪਿ੍ੰਸੀਪਲ ਨੇ ਸਕੂਲ 'ਚ ਸਟਾਫ਼ ਦੀ ਘਾਟ ਬਾਰੇ ਕਰਵਾਇਆ ਜਾਣੂ

ਫਤਿਆਬਾਦ, 7 ਅਗਸਤ (ਹਰਵਿੰਦਰ ਸਿੰਘ ਧੂੰਦਾ)- 'ਆਪ' ਆਗੂਆਂ ਵਲੋਂ ਵੱਖ-ਵੱਖ ਸਕੂਲਾਂ ਵਿਚ ਮਿਡ-ਡੇ-ਮੀਲ ਦੀ ਸ਼ੁਰੂ ਕੀਤੀ ਗਈ ਚੈਕਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਹਰਪ੍ਰੀਤ ਸਿੰਘ ਛਾਪੜੀ ਸਾਹਿਬ, ਗੁਰਸ਼ਰਨ ਸਿੰਘ ਪਵਾਰ, ਨਿਰਮਲ ਸਿੰਘ ਢੋਟੀ ਅਤੇ ਜਸਵਿੰਦਰ ਸਿੰਘ ...

ਪੂਰੀ ਖ਼ਬਰ »

'ਆਪ' ਵਲੋਂ ਲੋਕ ਹਿੱਤ ਵਿਚ ਲਏ ਜਾ ਰਹੇ ਇਤਿਹਾਸਕ ਫ਼ੈਸਲੇ-ਲਖਬੀਰ ਸਿੰਘ ਰਟੌਲ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)-ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿਚ ਅਹਿਮ ਅਤੇ ਇਤਿਹਾਸਕ ਫੈਸਲੇ ਜਾ ਰਹੇ ਹਨ, ਜਿਸ ਦੀ ਪਰ ਪਾਸਿਓੰ ਸ਼ਲਾਘਾ ਹੋ ਰਹੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਸਾਉਣ ਦੀ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ

ਹਰੀਕੇ ਪੱਤਣ, 7 ਅਗਸਤ (ਸੰਜੀਵ ਕੁੰਦਰਾ)- ਸਾਉਣ ਦੀ ਅਸ਼ਟਮੀ ਮੌਕੇ ਸ੍ਰੀ ਦੁਰਗਾ ਮੰਦਰ ਹਰੀਕੇ ਪੱਤਣ ਵਿਖੇ ਭਾਰੀ ਰੋਣਕਾਂ ਲੱਗੀਆਂ | ਸਵੇਰ ਤੋਂ ਹੀ ਮੰਦਰ ਵਿਚ ਭਗਤਾਂ ਦਾ ਤਾਂਤਾ ਲੱਗਾ ਰਿਹਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੰਦਰ ਵਿਚ ਨਤਮਸਤਕ ਹੋਏ | ਮਹਿਲਾਵਾਂ ਨੇ ...

ਪੂਰੀ ਖ਼ਬਰ »

ਮੇਹਰ ਸਿੰਘ ਮੈਮੋਰੀਅਲ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)- ਮੇਹਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀਆਂ ਬੱਚੀਆਂ ਵਲੋਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰੋਗਰਾਮ ਦੌਰਾਨ ਆਪਣਏ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਫਤਿਆਬਾਦ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਫਤਿਹਾਬਦ, 7 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸੀ.ਡੀ.ਪੀ.ਓ. ਦਫ਼ਤਰ ਬਲਾਕ ਚੋਹਲਾ ਸਹਿਬ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਆਂਗਣਵਾੜੀ ਵਰਕਰਾਂ ਵਲੋਂ ਵੱਖ-ਵੱਖ ਆਂਗਨਵਾੜੀ ਸੈਂਟਰਾਂ ਵਿਚ ਆਂਗਨਵਾੜੀ ਮੈਡਮ ਗੁਰਮੇਜ ਕੌਰ ਅਤੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਪੱਟੀ ਵਿਖੇ ਬਾਕਸਿੰਗ ਖਿਡਾਰੀ ਹਰਪ੍ਰੀਤ ਸਿੰਘ ਵਲੋਂ ਇੰਟਰਨੈਸ਼ਨਲ ਲੈਵਲ 'ਤੇ ਗੋਲਡ ਮੈਡਲ ਜਿੱਤਣ ਦੀ ਖੁਸ਼ੀ ਵਿਚ ਵੰਡੇ ਲੱਡੂ

ਪੱਟੀ, 7 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਤਰਨਤਾਰਨ ਜ਼ਿਲ੍ਹੇ ਦੇ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪੱਟੀ ਦੀ ਨਾਮਵਰ ਸੰਸਥਾ ਤੇ ਸਿਰਮੌਰ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀ ਹਰਪ੍ਰੀਤ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)- ਅਮੀਰ ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਤੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਮਨਾਇਆ | ਇਸ ਮੌਕੇ ਹੈੱਡ ਟੀਚਰ ਸ੍ਰੀਮਤੀ ਗੁਲਸ਼ਨ ਤੇ ...

ਪੂਰੀ ਖ਼ਬਰ »

ਵਿਭਾਗੀ ਟੀਮ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਭੇਜੀ ਗਈ 'ਐੱਨ.ਜੀ.ਓ.' ਸਾਂਝੀ ਸਿੱਖਿਆ ਦੀ ਟੀਮ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਇਸਦੇ ਨਾਲ ਹੀ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਆਸਲ ਦੇ ਵਿਹੜੇ ਵਿਚ ਲੱਗੀਆਂ ਤੀਆਂ ਦੀਆਂ ਰੌਣਕਾਂ

ਪੱਟੀ, 7 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) ¸ਪੱਟੀ ਬਲਾਕ ਦੇ ਸਰਕਾਰੀ ਮਿਡਲ ਸਕੂਲ ਆਸਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਰੋਹ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX