ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  56 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 minute ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 2 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 3 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 3 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਆਜ਼ਾਦੀ ਦਾ ਮਹਾਂਉਤਸਵ (ਰੋਜ਼ਗਾਰ ਮੇਲਾ) ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਿਖੇ ਲਗਾਇਆ

ਰਾਮ ਤੀਰਥ, 7 ਅਗਸਤ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਲੋਂ ਅੱਜ ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖੁਰਦ, ਰਾਮ ਤੀਰਥ ਰੋਡ ਅੰਮਿ੍ਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ | ਇਸ ਰੋਜ਼ਗਾਰ ਕੈਂਪ ਵਿਚ ਐਡਮਿਨ ਅਫ਼ਸਰ, ਲਾਇਬ੍ਰੇਰੀਅਨ, ਸਕੂਲ ਟੀਚਰ (ਸਾਰੇ ਵਿਸ਼ਿਆਂ ਲਈ ਸਪੋਰਟਸ ਟੀਚਰਾਂ) ਕਿ੍ਕਟ ਕੋਚ ਕੰਪਿਊਟਰ ਆਪਰੇਟਰ ਟਾਇਪਿਸਟ ਅਤੇ ਅਕਾਉਟੈਂਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ | ਇਸ ਰੋਜ਼ਗਾਰ ਕੈਂਪ ਵਿਚ 100 ਤੋਂ ਵਧੇਰੇ ਉਮੀਦਵਾਰਾਂ ਨੇ ਭਾਗ ਲਿਆ | ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਡਾ. ਜੀਵਨ ਜੋਤੀ ਸਿਡਾਨਾ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਦਾ ਜਿਥੇ ਧੰਨਵਾਦ ਕੀਤਾ, ਉਥੇ ਉਨ੍ਹਾਂ ਨੇ ਆਏ ਹੋਏ ਵੱਖ-ਵੱਖ ਉਮੀਦਵਾਰਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ ਅਤੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਕਰਵਾਉਣ ਲਈ ਵਿਸ਼ਵਾਸ ਦਿਵਾਇਆ | ਇੱਥੇ ਜ਼ਿਕਰਯੋਗ ਹੈ ਕਿ ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵਲੋਂ ਵੀ ਸ਼ੁਰੂ ਤੋਂ ਹੀ ਵੱਖ-ਵੱਖ ਉਮੀਦਵਾਰਾਂ ਨੂੰ ਰੋਜ਼ਗਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ | ਇਸ ਮੌਕੇ ਸੰਸਥਾ ਦੇ ਐਡਮਨਿਸਟ੍ਰੇਟਰ ਪੀ. ਐੱਸ. ਗਿੱਲ ਵਲੋਂ ਰੋਜ਼ਗਾਰ ਮੇਲਾ ਆਯੋਜਿਤ ਕਰਵਾਉਣ ਲਈ ਜਿੱਥੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਉਥੇ ਹੀ ਮੈਡਮ ਡਾ. ਜੀਵਨ ਜੋਤੀ ਸਿਡਾਨਾ ਮੁੱਖ ਪ੍ਰਬੰਧਕ ਸਿਡਾਨਾ ਇੰਸਟੀਚਿਊਟਸ ਦਾ ਵੀ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕੈਂਪਸ ਐਡਮਨਿਸਟ੍ਰੇਟਰ ਪੀ.ਐੱਸ. ਗਿੱਲ, ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਮੈਡਮ ਨਵੇਤਾ ਅਰੋੜਾ, ਦਰਸ਼ਪ੍ਰੀਤ ਸਿੰਘ ਭੁੱਲਰ, ਸ਼ਰਨਜੀਤ ਕੌਰ, ਭੁਪਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਜੌਂਸ 'ਚ ਮੀਟਿੰਗ

ਓਠੀਆਂ, 7 ਅਗਸਤ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਜੌਂਸ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਤੇ ਬਲਾਕ ਪ੍ਰਧਾਨ ਮੋਹਨ ਸਿੰਘ ਜੋਸ਼ ਦੀ ਅਗਵਾਈ ਹੇਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦੀ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਮੇਲੇ 'ਤੇ ਮਨਮਤੀ ਕਾਰਵਈਆਂ ਰੋਕਣ ਲਈ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ 11-12-13 ਅਗਸਤ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਮੌਤ ਦਾ ਖੂਹ, ਲੱਚਰ ਚਿੱਤਰਹਾਰ, ਭੰਗ, ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਗੁਰੂ ਕਾ ਬਾਗ ਮੋਰਚਾ ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਮਜੀਠਾ, 7 ਅਗਸਤ (ਜਗਤਾਰ ਸਿੰਘ ਸਹਿਮੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਵਿਖੇ ਗੁਰੂ ਕਾ ਬਾਗ ਮੋਰਚਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਰੋਇਲ ਕੈਂਬਰਿਜ 'ਚ ਮਨਾਇਆ ਤੀਆਂ ਦਾ ਤਿਉਹਾਰ

ਬਿਆਸ, 7 ਅਗਸਤ (ਫੇਰੂਮਾਨ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਰੋਇਲ ਕੈਂਬਰਿਜ ਸਕੂਲ ਵਿਚ ਸਾਵਣ ਮਹੀਨੇ ਦਾ ਖਾਸ ਤਿਉਹਾਰ ਤੀਆਂ ਮਨਾਇਆ ਗਿਆ | ਪਿ੍ੰਸੀਪਲ ਮੈਂਡਮ ਦਰਵਿੰਦਰ ਕੌਰ, ਚੇਅਰਮੈਨ ਪਰਮਵੀਰ ਅਨੰਦ, ਵਿਦਿਆਰਥੀਆਂ ਵਲ ਪੰਜਾਬੀ ਸੱਭਿਆਚਾਰ ਦੇ ਵਿਭਿੰਨ ਰੰਗ ...

ਪੂਰੀ ਖ਼ਬਰ »

ਬਾਬਾ ਜਗਤਾਰ ਸਿੰਘ ਸੈਦਪੁਰ ਐਸ. ਐਸ. ਏ. 66 ਕੇ. ਵੀ. ਸਬ ਸਟੇਸ਼ਨ ਬਿਆਸ ਤੋਂ ਹੋਏ ਸੇਵਾ ਮੁਕਤ

ਚੌਕ ਮਹਿਤਾ, 7 ਅਗਸਤ (ਧਰਮਿੰਦਰ ਸਿੰਘ ਭੰਮਰਾ) - ਡੇਰਾ ਰਾਧਾ ਸੁਆਮੀ ਨਾਥ ਦੀ ਖੂਹੀ (ਸੈਦਪੁਰ) ਦੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਐੱਸ. ਐੱਸ. ਏ. 66 ਕੇ. ਵੀ. ਸਬ ਸਟੇਸ਼ਨ ਬਿਆਸ ਦੀ ਵਿਦਾਇਗੀ ਪਾਰਟੀ ਮਹਿਤਾ ਚੌਕ ਵਿਖੇ ਹੋਈ | ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ, ...

ਪੂਰੀ ਖ਼ਬਰ »

ਰਈਆ ਵਿਖੇ ਈ. ਓ. ਨਗਰ ਪੰਚਾਇਤ ਰਈਆ ਨੇ ਕਰਿਆਨਾ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਰਈਆ, 7 ਅਗਸਤ (ਸ਼ਰਨਬੀਰ ਸਿੰਘ ਕੰਗ)-ਕਾਰਜ ਸਾਧਕ ਅਫਸਰ ਅਨਿਲ ਚੋਪੜਾ ਨੇ ਨਗਰ ਪੰਚਾਇਤ ਰਈਆ ਦੇ ਦਫਤਰ ਵਿਖੇ ਰਈਆ ਦੇ ਸਮੂਹ ਕਰਿਆਨਾ ਦੁਕਾਨਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਈ. ਓ. ਨੇ ਦੁਕਾਨਦਾਰਾਂ ਨਾਲ ਪਲਾਸਟਿਕ ਦੇ ਲਿਫਾਫਿਆਂ ਉੱਪਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਰਟ ਮਹਿਤਾਬ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਬਿਆਸ, 7 ਅਗਸਤ (ਫੇਰੂਮਾਨ)-ਘਰ-ਘਰ ਤਿਰੰਗਾ ਅਭਿਆਸ ਤਹਿਤ ਭਾਰਤ ਸਰਕਾਰ ਦੇ ਸੱਭਿਆਚਾਰਕ ਮਹਿਕਮੇਂ ਵਲੋਂ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਕਰਵਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਸਰਕਾਰੀ ਹਾਈ ਸਕੂਲ ਕੋਟ ਮਹਿਤਾਬ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਦੱਸ ...

ਪੂਰੀ ਖ਼ਬਰ »

ਮੰਤਰੀ ਧਾਲੀਵਾਲ ਸਮੇਤ ਸੂਬਾ ਸਰਕਾਰ ਦੀਆਂ ਲੋਕਪੱਖੀ ਪ੍ਰਾਪਤੀਆਂ ਦੇ ਪ੍ਰਸਾਰ ਤੇ ਪਸਾਰ ਲਈ ਹਲਕੇ ਦੇ ਵਲੰਟੀਅਰਾਂ ਦੀ ਮੀਟਿੰਗ

ਅਜਨਾਲਾ, 7 ਅਗਸਤ (ਐੱਸ. ਪ੍ਰਸ਼ੋਤਮ)-ਇਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਮੁੱਖ ਦਫਤਰ ਵਿਖੇ ਮੀਡੀਆ ਇੰਚਾਰਜ ਜਸਪਿੰਦਰ ਸਿੰਘ ਛੀਨਾ ਤੇ ਜ਼ਿਲ੍ਹਾ ਸੰਯੁਕਤ ਸਕੱਤਰ ਗਗਨਦੀਪ ਸਿੰਘ ਛੀਨਾ ਦੇ ਉੱਦਮ ਨਾਲ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕੀਤੀਆਂ ਜਾਣ-ਪੱਪੂ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਹੂਲਤਾਂ ਦੇਣ ਦਾ ਵਾਅਦਾ ...

ਪੂਰੀ ਖ਼ਬਰ »

ਖਾਲਸਾ ਕਾਲਜ ਮਹਿਤਾ ਚੌਕ ਬੀ. ਸੀ. ਏ. ਦਾ ਸ਼ਾਨਦਾਰ ਨਤੀਜਾ

ਚੌਕ ਮਹਿਤਾ, 7 ਅਗਸਤ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ...

ਪੂਰੀ ਖ਼ਬਰ »

ਝੋਨੇ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੇਤੀਬਾੜੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਕੀਤਾ ਜਾਗਰੂਕ

ਅਟਾਰੀ, 7 ਅਗਸਤ (ਗੁਰਦੀਪ ਸਿੰਘ ਅਟਾਰੀ)-ਝੋਨੇ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਵੱਧ ਝਾੜ ਲੈਣ ਲਈ ਖੇਤੀਬਾੜੀ ਮਾਹਿਰਾਂ ਵਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਕਸਬਾ ਅਟਾਰੀ ਵਿਚ ਜਾਗਰੂਕ ਕੈਂਪ ਲਗਾਇਆ | ਵਿਕਾਸ ਅਗਰਵਾਲ ਖੇਤੀ ਸਟੋਰ ਅਤੇ ਅਟਾਰੀ ਹਲਕੇ ਅਧੀਨ ...

ਪੂਰੀ ਖ਼ਬਰ »

ਮਾਤਾ ਗੰਗਾ ਸਕੂਲ ਵਿਖੇ 15 ਅਗਸਤ ਦੇ ਪ੍ਰੋਗਰਾਮ ਦੀ ਰਿਹਰਸਲ ਕਰਵਾਈ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਤਹਿਸੀਲ ਪੱਧਰ 'ਤੇ ਅਜ਼ਾਦੀ ਦਿਹਾੜਾ (15 ਅਗਸਤ) ਦੇ ਪ੍ਰੋਗਰਾਮ ਮਨਾਉਣ ਸਬੰਧੀ ਰਿਹਰਸਲ ਸ੍ਰੀ ਮਾਤਾ ਗੰਗਾ ਸਕੂਲ ਬਾਬਾ ਬਕਲਾ ਵਿਖੇ ਕਰਵਾਈ ਗਈ | ਇਸ ਮੌਕੇ ਐੱਸ.ਡੀ.ਐੱਮ. ਮੈਡਮ ਅਲਕਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਅਜਨਾਲਾ, 7 ਅਗਸਤ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ, ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੀ ਸਾਂਝੀ ਪ੍ਰਧਾਨਗੀ ਹੇਠ ਯੂਨੀਅਨ ਦੀ ਹੋਈ ਸੂਬਾ ਪੱਧਰੀ ...

ਪੂਰੀ ਖ਼ਬਰ »

ਨਾਗ ਪੰਚਮੀ ਦਾ ਤਿਉਹਾਰ ਮਨਾਇਆ

ਮਜੀਠਾ, 7 ਅਗਸਤ (ਮਨਿੰਦਰ ਸਿੰਘ ਸੋਖੀ)-ਮਜੀਠਾ ਦੇ ਬਾਹਰਵਾਰ ਰੇਲਵੇ ਫਾਟਕ 'ਤੇ ਬਣੇ ਨਾਗੇਸ਼ਵਰ ਮੰਦਰ ਵਿਖੇ ਮੰਦਰ ਦੇ ਮੁੱਖ ਪ੍ਰਬੰਧਕ ਕੇਵਲ ਕ੍ਰਿਸ਼ਨ ਕਹੇੜ੍ਹ ਦੀ ਅਗਵਾਈ 'ਚ ਨਾਗ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਮੰਦਰ ਦੇ ਪੁਜਾਰੀ ਪੰਡਤ ਗੋਪਾਲ ਗੋਸਵਾਮੀ ਨੇ ਹਵਨ ...

ਪੂਰੀ ਖ਼ਬਰ »

ਘਰ-ਘਰ ਤਿਰੰਗਾ ਮੁਹਿੰਮ ਤਹਿਤ ਹਰਸਾ ਛੀਨਾ ਸਕੂਲ ਵਿਖੇ ਕਰਵਾਇਆ ਸੱਭਿਆਚਾਰਕ ਸਮਾਗਮ

ਹਰਸਾ ਛੀਨਾ, 7 ਅਗਸਤ (ਕੜਿਆਲ)-ਦੇਸ਼ ਦੀ ਅਜਾਦੀ ਦੀ 75ਵੀਂ ਵਰੇਗੰਢ ਮੌਕੇ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਹਰ ਘਰ ਤਿਰੰਗਾ ਮੁਹਿੰਮ ਤਹਿਤ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ (ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ) ਵਲੋਂ ਸਥਾਨਕ ਕਾਮਰੇਡ ਅੱਛਰ ਸਿੰਘ ਛੀਨਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤਹਿਸੀਲ ਮਜੀਠਾ ਦਾ ਚੋਣ ਇਜਲਾਸ ਸਮਾਪਤ

ਮਜੀਠਾ, 7 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤਹਿਸੀਲ ਮਜੀਠਾ ਦਾ ਚੋਣ ਇਜਲਾਸ ਗੁਰਦੀਪ ਸਿੰਘ ਬਾਜਵਾ, ਮੰਗਲ ਸਿੰਘ ਟਾਂਡਾ, ਸੁੱਚਾ ਸਿੰਘ ਟਰਪਈ, ਕਰਮਜੀਤ ਕੇ. ਪੀ., ਪ੍ਰੇਮ ਚੰਦ ਅਜ਼ਾਦ, ਹਰਪ੍ਰੀਤ ਸੋਹੀਆਂ, ਹਰਮਨਦੀਪ ਭੰਗਾਲੀ, ...

ਪੂਰੀ ਖ਼ਬਰ »

ਮੰਤਰੀ ਈ. ਟੀ. ਓ. ਨੇ ਰਸੂਲਪੁਰ ਕਲਾਂ 'ਚ ਮਾਡਰਨ ਸੱਥ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ

ਨਵਾਂ ਪਿੰਡ, 7 ਅਗਸਤ (ਜਸਪਾਲ ਸਿੰਘ)-ਪਿੰਡਾਂ ਦੇ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ 'ਚ ਚੱਕਰ ਨਹੀਂ ਮਾਰਨੇ ਪੈਣਗੇ, ਹੁਣ ਹਰੇਕ ਪਿੰਡ 'ਚ ਬੁਢਾਪਾ, ਵਿਧਵਾ ਤੇ ਅੰਗਹੀਣਾਂ ਆਦਿ ਦੇ ਕੈਂਪ ਪਿੰਡਾਂ 'ਚ ਹੀ ਲਗਾਏ ਜਾਣਗੇ, ਜਿੱਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ...

ਪੂਰੀ ਖ਼ਬਰ »

ਆਪ ਦੇ ਮਹਿਲਾ ਵਿੰਗ ਨੇ ਕਰਵਾਇਆ ਤੀਆਂ ਦਾ ਸਮਾਗਮ

ਅਜਨਾਲਾ, 7 ਅਗਸਤ(ਐਸ. ਪ੍ਰਸ਼ੋਤਮ)-ਸਰਕਾਰੀ ਕੰਨਿਆ ਸੀਨੀ: ਸੈਕੰਡਰੀ ਸਕੂਲ ਅਜਨਾਲਾ ਵਿਖੇ ਤੀਆਂ ਦੇ ਤਿਉਹਾਰ ਦੀਆਂ ਖੂਬ ਰੌਣਕਾਂ ਲੱਗੀਆਂ ਅਤੇ ਬੋਲੀਆਂ ਤੇ ਗਿੱਧਾ ਪਾ ਕੇ ਮੁਟਿਆਰਾਂ (ਔਰਤਾਂ) ਨੇ ਧੂੜਾਂ ਪੱਟੀਆਂ | ਤੀਆਂ ਦੇ ਤਿਉਹਾਰ ਦਾ ਅਯੋਜਨ ਸੱਤਾਧਾਰੀ ਆਮ ਆਦਮੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਹੋਈ ਅਹਿਮ ਇਕੱਤਰਤਾ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇੰਡੀਅਨ ਫਾਰਮਰਜ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਤਿੰਨਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਆਗੂਆਂ ਅਤੇ ਸਰਗਰਮ ਵਰਕਰਾਂ ਦੀ ਕਿਸਾਨਾਂ ਦੇ ਭੱਖਦੇ ਮਸਲਿਆਂ ਤੇ ਹੰਗਾਮੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਦੀਪ ਕੌਰ ਤਲਵੰਡੀ ਦੇ ਸਸਕਾਰ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਪੁੱਜੀਆਂ

ਕੱਥੂਨੰਗਲ, 7 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਗਿਆਨੀ ਪ੍ਰੇਮ ਸਿੰਘ ਕੈਨੇਡਾ ਵਾਲੇ ਦੀ ਨੂੰ ਹ, ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਤਲਵੰਡੀ ਦੇ ਸਤਿਕਾਰਯੋਗ ਮਾਤਾ ਸਾਬਕਾ ਸਰਪੰਚ ਹਰਦੀਪ ਕੌਰ ਪਤਨੀ ਸਵ. ਉਂਕਾਰ ਸਿੰਘ ਤਲਵੰਡੀ ਜੋ ...

ਪੂਰੀ ਖ਼ਬਰ »

ਬਹੁਤ ਸਾਰੇ ਵਿਕਾਸ ਕਾਰਜ ਹੋਣ ਦੇ ਬਾਵਜੂਦ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਪਿੰਡ ਪੱਧਰੀ ਦੇ ਵਸਨੀਕ

ਰਾਮ ਤੀਰਥ, 7 ਅਗਸਤ (ਧਰਵਿੰਦਰ ਸਿੰਘ ਔਲਖ)-ਪਿੰਡ ਪੱਧਰੀ ਜੋ ਥਾਣਾ ਘਰਿੰਡਾ ਤੋਂ ਮਹਿਜ ਦੋ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਆਖਰੀ ਪਿੰਡ ਹੈ, ਇਸ ਤੋਂ ਅੱਗੇ ਹਲਕਾ ਅਟਾਰੀ ਦੀ ਹੱਦ ਸ਼ੁਰੂ ਹੁੰਦੀ ਹੈ | ਇਸ ਪਿੰਡ ਨੂੰ ਨੂਰਪੁਰ ਪੱਧਰੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਜਿੱਤੀ ਟਰਾਫੀ

ਜੰਡਿਆਲਾ ਗੁਰੂ, 7 ਅਗਸਤ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਦੇ ਖੇਡ ਮੈਦਾਨ ਵਿਚ ਇੰਟਰਨੈਸ਼ਨਲ ਆਫ ਸੀ. ਆਈ. ਐਸ. ਸੀ. ਈ. ਦਾ ਜ਼ੋਨਲ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਜੁਗਰਾਜ ਸਿੰਘ ਐਸ. ਪੀ. ਪੰਜਾਬ ਪੁਲਿਸ ਮੁੱਖ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਸ਼ੇਰ ਸ਼ਾਹ ਵਲੀ ਦਾ ਸਾਲਾਨਾ ਮੇਲਾ ਮਨਾਇਆ

ਬਿਆਸ, 7 ਅਗਸਤ (ਫੇਰੂਮਾਨ)-ਅੱਜ ਬਿਆਸ ਦੇ ਮੇਨ ਚੌਕ ਵਿਚ ਸਥਿਤ ਮਸ਼ਹੂਰ ਪੀਰਾਂ ਦੀ ਦਰਗਾਹ ਧੰਨ-ਧੰਨ ਬਾਬਾ ਸ਼ੇਰ ਸ਼ਾਹ ਵਲੀ ਮਜਾਰ ਵਿਖੇ ਸਾਲਾਨਾ ਮੇਲਾ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਆਈ ਹੋਈ ਭਰਵੀਂ ਸੰਗਤ ਨੇ ਪੀਰਾਂ ਦੀਆਂ ਅਸੀਸਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਗਾਵਾਂ ਸਾਧਪੁਰ 'ਚ ਸਿੱਖਿਆ ਸੈਮੀਨਾਰ

ਤਰਸਿੱਕਾ, 7 ਅਗਸਤ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੁਗਰਾਜ ਸਿੰਘ ਰੰਧਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਈਟ ਵੇਰਕਾ ਦੇ ਪਿ੍ੰਸੀਪਲ ਕੰਵਲ ਪ੍ਰਦੀਪ ਸਿੰਘ ਕਾਹਲੋਂ ਦੀ ਅਗਵਾਈ ...

ਪੂਰੀ ਖ਼ਬਰ »

ਮਜੀਠਾ ਵਿਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਅਭਿਆਨ ਹੇਠ ਮੋਟਰਸਾਈਕਲ ਰੈਲੀ 13 ਨੂੰ

ਮਜੀਠਾ, 7 ਅਗਸਤ (ਮਨਿੰਦਰ ਸਿੰਘ ਸੋਖੀ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ | ਇਸ ਵਿਚ ਦੇਸ਼ ਭਰ ਵਿਚ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਧਿਕਾਰ ਵਲੋਂ ਨਵਾਂ ਪਿੰਡ 'ਚ ਕਾਨੂੰਨੀ ਜਾਗਰੂਕਤਾ ਕੈਂਪ

ਨਵਾਂ ਪਿੰਡ, 7 ਅਗਸਤ (ਜਸਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਧਿਕਾਰ, ਅੰਮਿ੍ਤਸਰ ਵਲੋਂ ਸੈਸ਼ਨ ਜੱਜ-ਕਮ-ਚੇਅਰਮੈਨ ਮੈਡਮ ਹਰਪ੍ਰੀਤ ਕੌਰ ਰੰਧਾਵਾ ਤੇ ਸੀ. ਜੇ. ਐੱਮ.-ਕਮ-ਸਕੱਤਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਨਵਾਂ ਪਿੰਡ ਵਿਖੇ ਸਥਾਨਕ ਗ੍ਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਪਿੰਡ ਢੱਡੇ ਵਿਖੇ ਸਰਕਾਰੀ ਕਣਕ ਗਲੀ ਸੜੀ ਭੇਜਣ ਦੇ ਦੋਸ਼

ਚਵਿੰਡਾ ਦੇਵੀ, 7 ਅਗਸਤ (ਸਤਪਾਲ ਸਿੰਘ ਢੱਡੇ)-ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਢੱਡੇ ਵਿਖੇ ਮਹਿਮਕਾ ਫੂਡ ਸਪਲਾਈ ਵਲੋਂ ਗਰੀਬ ਲੋਕਾਂ ਨੂੰ ਮਿਲਦੀ ਕਣਕ ਜਿਸ ਨੂੰ ਉੱਲੀ ਲੱਗਣ ਕਰਕੇ ਗਲੀ ਸੜੀ ਅਤੇ ਵੱਡੇ ਵੱਡੇ ਢੇਲੇ ਬੱਜੇ ਹੋਏ ਸੀ ਭੇਜਣ ਦੇ ਦੋਸ਼ ਲੱਗੇ ਹਨ | ਪਿੰਡ ਦੇ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦਾ ਅੱਜ ਵੀ ਭਾਜਪਾ ਨਾਲ ਨਹੂੰ ਮਾਸ ਵਾਂਗੂੰ ਮਜ਼ਬੂਤ ਰਿਸ਼ਤਾ ਕਾਇਮ-ਮੰਤਰੀ ਧਾਲੀਵਾਲ

ਅਜਨਾਲਾ, 7 ਅਗਸਤ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ, ਖੇਤੀਬਾੜੀ ਮੰਤਰੀ ਪੰਜਾਬ ਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਕਾਲੀ ਦਲ (ਬ) ਨੂੰ ਅਜੇ ਵੀ ਭਾਜਪਾ ਦੇ ਰਾਜਸੀ ਗੱਠਜੋੜ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪਿੰਡ ਬੋੜੇਵਾਲ ਕੰਗ ਦੇ ਸਿਆਸੀ ਆਗੂ ਪੁਲਿਸ ਥਾਣਾ ਮਜੀਠਾ ਅੱਗੇ ਧਰਨੇ ਲਗਾ ਕੇ ਹੋਏ ਆਹਮੋ-ਸਾਹਮਣੇ, ਆਵਾਜਾਈ ਕੀਤੀ ਠੱਪ

ਮਜੀਠਾ, 7 ਅਗਸਤ (ਜਗਤਾਰ ਸਿੰਘ ਸਹਿਮੀ)-ਪੁਲਿਸ ਥਾਣਾ ਮਜੀਠਾ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪਿੰਡ ਬੋੜੇਵਾਲ ਕੰਗ ਦੇ ਆਪ ਆਗੂ ਚਮਕੌਰ ਸਿੰਘ ਤੇ ਪਿੰਡ ਵਾਸੀਆਂ ਵਲੋਂ ਆਹਮੋ ਸਾਹਮਣੇ ਵੱਖ-ਵੱਖ ਧਰਨੇ ਲਗਾ ਕੇ ਆਵਾਜਾਈ ਠੱਪ ਕੀਤੀ | ਕਿਸਾਨ ਆਗੂਆਂ ...

ਪੂਰੀ ਖ਼ਬਰ »

ਨਿਊ ਇੰਡੀਅਨ ਪਬਲਿਕ ਸਕੂਲ ਬੁਤਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇੇ ਦੀ ਨਾਮਵਰ ਵਿੱਦਿਆਕ ਸੰਸਥਾ ਨਿਊ ਇੰਡੀਅਨ ਪਬਲਿਕ ਸਕੂਲ, ਬੁਤਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਭਿਆਚਾਰਕ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਵਿਦਿਆਰਥੀਆਂ ਵਲੋਂ ਬਹੁਤ ...

ਪੂਰੀ ਖ਼ਬਰ »

ਮਹਿਲਾ ਹਾਕੀ ਟੀਮ ਵਲੋਂ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ

ਅਜਨਾਲਾ/ ਓਠੀਆਂ, 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਦਿਆਂ ਹੀ ਟੀਮ ਵਿਚ ਪੰਜਾਬ ਦੀ ਇਕਲੌਤੀ ਖਿਡਾਰਨ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਭੋਜਨ ਪਦਾਰਥਾਂ 'ਤੇ ਜੀ. ਐਸ. ਟੀ. ਲਗਾ ਕੇ ਗ਼ਰੀਬਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ-ਮੁਹਾਰ

ਲੋਪੋਕੇ, 7 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਭੋਜਨ ਪਦਾਰਥਾਂ 'ਤੇ ਜੀ. ਐਸ. ਟੀ. ਲਾਉਣ ਦੇ ਵਿਰੋਧ 'ਚ 14 ਅਗਸਤ ਨੂੰ ਜ਼ਿਲ੍ਹੇ ਦੇ ਵੱਖ-ਵੱਖ ਕੋਨਿਆਂ ਤੋਂ ਕਿਸਾਨ/ ਮਜ਼ਦੂਰ ਹਜ਼ਾਰਾਂ ਦੀ ਗਿਣਤੀ ਵਿਚ ਸੜਕਾਂ 'ਤੇ ਉਤਰਨਗੇ | ਉਕਤ ਪ੍ਰਗਟਾਵਾ ...

ਪੂਰੀ ਖ਼ਬਰ »

ਅੱਜ ਮੋਟਰਸਾਈਕਲਾਂ ਸਮੇਤ ਹੋਰ ਵਾਹਨਾਂ ਦੀ ਰੈਲੀ ਕੱਢਕੇ ਜ਼ਿਲੇ੍ਹ ਦੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰ ਨੂੰ ਦਿਆਂਗੇ ਮੰਗ ਪੱਤਰ-ਕਾ: ਛੀਨਾ

ਅਜਨਾਲਾ, 7 ਅਗਸਤ (ਐਸ. ਪ੍ਰਸ਼ੋਤਮ)-ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਯੂਨੀਅਨ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸਹਿੰਸਰਾ ਤੇ ਮਹਿਲਾ ਵਿੰਗ ਸੂਬਾ ਕਨਵੀਨਰ ਹਰਦੀਪ ਕੌਰ ਕੋਟਲਾ ਦੀ ਸਾਂਝੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਆਪ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਰਿਵਾਰ ਸਮੇਤ ਰਮਦਾਸ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਰਮਦਾਸ, 7 ਅਗਸਤ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁ: ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁ: ਸਮਾਧ ਬਾਬਾ ਬੁੱਢਾ ਸਾਹਿਬ, ਗੁ: ਸ੍ਰੀ ...

ਪੂਰੀ ਖ਼ਬਰ »

ਮੋਰਚਾ ਗੁਰੂ ਕਾ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ ਰਮਦਾਸ ਤੋਂ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਜਗਦੇਵ ਕਲਾਂ, 7 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸਿੱਖਾਂ ਦੇ ਸਬਰ ਤੇ ਸਿੱਦਕ ਦੀ ਬੇਮਿਸਾਲ ਦਾਸਤਾਨ 'ਮੋਰਚਾ ਗੁਰੂ ਕਾ ਬਾਗ' ਦੀ ਪਹਿਲੀ ਸ਼ਤਾਬਦੀ (100ਵੀਂ) ਵਰੇ੍ਹਗੰਢ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਜ਼ਿਲ੍ਹਾ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ 4 ਰੋਜ਼ਾ ਜਨਮ ਅਸ਼ਟਮੀ ਧਾਰਮਿਕ ਸਮਾਗਮ 19 ਤੋਂ ਸਜਾਇਆ ਜਾਵੇਗਾ-ਪੰਡਤ ਸਤਿਆ ਪ੍ਰਕਾਸ਼

ਅਜਨਾਲਾ, 7 ਅਗਸਤ (ਐਸ. ਪ੍ਰਸ਼ੋਤਮ)-ਸਥਾਨਕ ਨਵੀਂ ਅਬਾਦੀ ਵਿਖੇ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦਿਆਂ 19 ਤੋਂ 22 ਅਗਸਤ ਤੱਕ 4 ਰੋਜ਼ਾ ਧਾਰਮਿਕ ਸਤਿਸੰਗ ਸਮਾਗਮ ...

ਪੂਰੀ ਖ਼ਬਰ »

ਮੈਡਮ ਸੀਮਾ ਸੋਢੀ ਨੇ ਪਿੰਡ ਭੁੱਲਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਚੋਗਾਵਾਂ, 7 ਅਗਸਤ (ਗੁਰਬਿੰਦਰ ਸਿੰਘ ਬਾਗੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇੰਚਾਰਜ ਅਤੇ ਵਾਇਸ ਪ੍ਰੈਜੀਡੈਂਟ ਪੰਜਾਬ ਮਹਿਲਾ ਵਿੰਗ ਮੈਡਮ ਸੀਮਾ ਸੋਢੀ ਦੀ ਰਹਿਨੁਮਾਈ ਹੇਠ ਪਿੰਡ ਭੁੱਲਰ ਵਿਖੇ ਬਿਕਰਮਜੀਤ ਸਿੰਘ, ਕੁਲਵੰਤ ਸਿੰਘ ਵਿਰਕ ਦੇ ਗ੍ਰਹਿ ...

ਪੂਰੀ ਖ਼ਬਰ »

ਲਾਹੌਰ ਬਰਾਂਚ ਨਹਿਰ ਦੇ ਪੁਲ ਸੰਗਤਪੁਰਾ ਕੋਲੋਂ ਅਣਪਛਾਤੀ ਗਲੀ ਸੜੀ ਲਾਸ਼ ਮਿਲੀ

ਚੇਤਨਪੁਰਾ, 7 ਅਗਸਤ (ਮਹਾਂਬੀਰ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਲਾਹੌਰ ਬ੍ਰਾਂਚ ਨਹਿਰ ਦੇ ਨਵੇਂ ਬਣ ਰਹੇ ਪੁਲ ਸੰਗਤਪੁਰਾ ਕੋਲ ਪਿੰਡ ਕੰਦੋਵਾਲੀ ਨੂੰ ਜਾਂਦੇ ਰਸਤੇ ਉਪਰ ਨਹਿਰ ਦੀ ਪਟੜੀ 'ਤੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਹੈ | ਲਾਸ਼ ...

ਪੂਰੀ ਖ਼ਬਰ »

ਮਹਿਲਾ ਹਾਕੀ ਟੀਮ ਵਲੋਂ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ

ਅਜਨਾਲਾ/ ਓਠੀਆਂ, 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਦਿਆਂ ਹੀ ਟੀਮ ਵਿਚ ਪੰਜਾਬ ਦੀ ਇਕਲੌਤੀ ਖਿਡਾਰਨ ...

ਪੂਰੀ ਖ਼ਬਰ »

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਲਿਆ ਮੇਲੇ ਸੰਬੰਧੀ ਕਾਨਫਰੰਸ ਵਾਲੀ ਜਗ੍ਹਾ ਦਾ ਜਾਇਜ਼ਾ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 'ਰੱਖੜ ਪੁੰਨਿਆਂ' ਮੇਲੇ ਮੌਕੇ ਆਮ ਆਦਮੀ ਪਾਰਟੀ ਵਲੋਂ ਹਰ ਸਾਲ ਵਾਂਗ ਐਤਕੀਂ ਵੀ ਵਿਸ਼ਾਲ ਸਿਆਸੀ ਕਾਨਫਰੰਸ ਹੋ ਰਹੀ ਹੈ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਪੈਨਸ਼ਨਰਜ ਐਸੋਸੀਏਸ਼ਨ ਪੀ. ਐੱਸ. ਪੀ. ਸੀ. ਐੱਲ ਦੀ ਮੀਟਿੰਗ

ਬਿਆਸ, 7 ਅਗਸਤ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ਼ ਐਸੋਸੀਏਸ਼ਨ ਵਰਕਰਾਂ ਪੀ. ਐੱਸ. ਪੀ. ਸੀ. ਐੱਲ. ਰਈਆ ਮੰਡਲ ਦੀ ਮੀਟਿੰਗ ਸਾਥੀ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ 66 ਕੇ.ਵੀ. ਸਬ-ਸਟੇਸ਼ਨ ਬਿਆਸ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਵਿਚ ਹਰਭਜਨ ਸਿੰਘ ਦਾਊਦ ਦੇ ਬੇਟੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX