ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  0 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  36 minutes ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  41 minutes ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਰੀਦਕੋਟ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਜੇਲ੍ਹ ਸੁਪਰਡੈਂਟ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਬੀਤੀ ਦੇਰ ਰਾਤ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਜੇਲ੍ਹ ਦੀ ਤਲਾਸ਼ੀ ਗਾਰਦ ਵਲੋਂ ਇਕ ਸਮਾਰਟ ਫ਼ੋਨ ਤੇ 78 ਗਰਾਮ ਕਥਿਤ ਨਸ਼ੀਲੇ ਪਾਊਡਰ ਸਮੇਤ ਫੜ੍ਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸੰਬੰਧੀ ਅੱਜ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਵਲੋਂ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ. ਜੇਲ੍ਹਾਂ ਵਲੋਂ ਉਨ੍ਹਾਂ ਨੂੰ ਸਖ਼ਤ ਹਦਾਇਤ ਹੈ ਕਿ ਜੇਲ੍ਹ ਨੂੰ ਪੂਰੀ ਤਰ੍ਹਾਂ ਨਸ਼ਾ ਅਤੇ ਮੋਬਾਈਲ ਮੁਕਤ ਕਰਨਾ ਹੈ, ਇਸੇ ਦੇ ਚੱਲਦੇ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਸਖ਼ਤਾਈ ਵਧਾਈ ਗਈ ਸੀ, ਜਿਸ ਦੇ ਚੱਲਦੇ ਦੇਰ ਰਾਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਨੂੰ ਜੇਲ੍ਹ ਦੀ ਤਲਾਸ਼ੀ ਗਾਰਦ ਦੇ ਮੁਲਾਜ਼ਮ ਜਸਬੀਰ ਸਿੰਘ ਵਲੋਂ ਇਕ ਸਮਾਰਟ ਫ਼ੋਨ ਤੇ 78 ਗ੍ਰਾਮ ਸ਼ੱਕੀ ਨਸ਼ੀਲੇ ਪਦਾਰਥ ਸਮੇਤ ਫੜਿ੍ਹਆ ਗਿਆ, ਜਿਸ ਦੀ ਜਾਣਕਾਰੀ ਉਨ੍ਹਾਂ ਆਲ੍ਹਾ ਅਧਿਕਾਰੀਆਂ ਨੂੰ ਦਿੱਤੀ ਤੇ ਫੌਰੀ ਤੌਰ 'ਤੇ ਫੜ੍ਹੇ ਗਏ ਸਹਾਇਕ ਸੁਪਰਡੈਂਟ ਜੇਲ੍ਹ ਬਿੰਨੀ ਟਾਂਕ ਖਿਲਾਫ਼ ਕਾਰਵਾਈ ਲਈ ਫ਼ਰੀਦਕੋਟ ਪੁਲਿਸ ਨੂੰ ਲਿਖਤ ਸ਼ਿਕਾਇਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਸਹਾਇਕ ਸੁਪਰਡੈਂਟ ਦੀ ਜਦ ਗੱਡੀ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿਚੋਂ ਵੀ ਕਰੀਬ 69000 ਰੁਪਏ ਦੀ ਕਰੰਸੀ ਬਰਾਮਦ ਹੋਈ | ਤਲਾਸ਼ੀ ਦੌਰਾਨ ਕਾਨੂੰਨੀ ਦਾਇਰੇ ਵਿਚ ਰਹਿ ਕਿ ਆਪਣੇ ਸੀਨੀਅਰ ਅਧਿਕਾਰੀ ਪਾਸੋਂ ਪਾਬੰਦੀਸ਼ੁਦਾ ਸਮਾਨ ਬਰਾਮਦ ਕਰਨ ਵਾਲੇ ਜੇਲ੍ਹ ਦੇ ਮੁਲਾਜ਼ਮ ਜਸਬੀਰ ਸਿੰਘ ਦੀ ਜੇਲ੍ਹ ਪ੍ਰਸ਼ਾਸਨ ਵਲੋਂ ਸ਼ਲਾਘਾ ਕੀਤੀ ਗਈ ਹੈ ਤੇ ਡੀ.ਜੀ.ਪੀ. ਐੱਸ. ਟੀ. ਐੱਫ਼. ਵਲੋਂ ਉਸ ਨੂੰ 25000 ਰੁਪਏ ਜਦੋਂ ਕਿ ਡੀ.ਜੀ.ਪੀ. ਜੇਲ੍ਹ ਵਲੋਂ ਉਸ ਨੂੰ 5000 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਹੈ | ਇਹੀ ਨਹੀਂ ਡੀ.ਜੀ.ਪੀ. ਡਿਸਕ ਲਈ ਵੀ ਉਕਤ ਮੁਲਾਜ਼ਮ ਦੀ ਸਿਫ਼ਰਾਸ਼ ਕੀਤੀ ਗਈ | ਉਨ੍ਹਾਂ ਮੰਨਿਆ ਕਿ ਜੇਲ੍ਹ ਸਟਾਫ਼ ਅੰਦਰ ਕੁਝ ਮਾੜੇ ਅਨਸਰ ਹਨ ਜੋ ਮਾੜੀਆਂ ਗਤੀਵਿਧੀਆਂ ਨੂੰ ਅੰਜ਼ਾਮ ਦਿੰਦੇ ਹਨ, ਪਰ ਨਾਲ ਹੀ ਜੇਲ੍ਹ ਅੰਦਰ ਜਸਬੀਰ ਸਿੰਘ ਵਰਗੇ ਚੰਗੇ ਮੁਲਾਜ਼ਮ ਵੀ ਹਨ ਜੋ ਆਪਣੀ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹਨ | ਜੇਲ੍ਹ ਅੰਦਰ ਬੰਦ ਕੈਦੀਆਂ ਤੇ ਹਵਾਲਾਤੀਆਂ ਦੇ ਡੋਪ ਟੈਸਟ ਵਿਚ ਵੱਡੀ ਗਿਣਤੀ ਵਿਚ ਪਾਜ਼ੀਟਿਵ ਪਾਏ ਜਾਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਜੋ ਲੋਕ ਪਾਜ਼ੀਟਿਵ ਆਏ ਹਨ ਉਨ੍ਹਾਂ ਵਿਚ ਕਰੀਬ 700 ਅਜਿਹੇ ਹਨ ਜੋ ਪਹਿਲਾਂ ਤੋਂ ਹੀ ਪੰਜਾਬ ਸਰਕਾਰ ਦੇ ਓਟ ਸੈਂਟਰਾਂ 'ਚ ਰਜਿਸਟਰਡ ਹਨ | ਜੋ ਨਸ਼ੇ ਦੇ ਆਦੀ ਹਨ ਤੇ ਨਸ਼ਾ ਛੱਡਣ ਦੀ ਦਵਾਈ ਲੈ ਰਹੇ ਹਨ | ਔਰਤਾਂ ਦੇ ਪਾਜ਼ੀਟਿਵ ਆਉਣ 'ਤੇ ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਈਆਂ ਔਰਤਾਂ ਵੀ ਜੇਲ੍ਹ ਤੋਂ ਬਾਹਰ ਨਸ਼ਾ ਕਰਨ ਦੀਆਂ ਆਦੀ ਸਨ | ਜੇਲ੍ਹ ਪ੍ਰਸ਼ਾਸਨ ਤੇ ਸਰਕਾਰ ਵਲੋਂ ਜੇਲ੍ਹਾਂ ਅੰਦਰ ਨਸ਼ੇ ਬੰਦ ਕਰਨ ਲਈ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਤੇ ਫ਼ਰੀਦਕੋਟ ਜੇਲ੍ਹ ਅੰਦਰ ਕਾਫ਼ੀ ਹੱਦ ਤੱਕ ਨਸ਼ੇ ਦੀ ਸਪਲਾਈ 'ਤੇ ਰੋਕ ਲੱਗੀ ਹੈ | ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਫਿਰ ਭਾਵੇਂ ਉਹ ਕੋਈ ਕੈਦੀ ਹੈ, ਕੋਈ ਜੇਲ੍ਹ ਦਾ ਮੁਲਾਜ਼ਮ ਹੈ ਜਾਂ ਕੋਈ ਜੇਲ੍ਹ ਦਾ ਅਧਿਕਾਰੀ ਹੈ | ਇਸ ਮੌਕੇ ਜਦ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਵਸਤੂਆਂ ਸਮੇਤ ਫੜ੍ਹਨ ਵਾਲੇ ਜੇਲ੍ਹ ਵਾਰਡਰ ਜਸਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੀ ਸਖ਼ਤ ਹਦਾਇਤਾਂ ਸਨ ਕਿ ਕਿਸੇ ਨੂੰ ਵੀ ਜੇਲ੍ਹ ਅੰਦਰ ਬਿਨਾਂ ਤਲਾਸ਼ੀ ਲਏ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ, ਜਿਸ ਦੇ ਚੱਲਦੇ ਜਦ ਸਹਾਇਕ ਸੁਪਰਡੈਂਟ ਜੇਲ੍ਹ ਬਿੰਨੀ ਟਾਂਕ ਜੇਲ੍ਹ ਅੰਦਰ ਜਾਣ ਲੱਗੇ ਤਾਂ ਉਸ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਹੱਥ ਵਿਚ ਫੜ੍ਹੀ ਹੋਈ ਫਾਇਲ ਵਿਚੋਂ ਇਕ ਟੱਚ ਸਮਾਰਟ ਫ਼ੋਨ ਤੇ ਇਕ ਟੇਪ ਕੀਤਾ ਪੈਕਿਟ ਮਿਲਿਆ, ਜਿਸ ਵਿਚੋਂ 8 ਪਾਊਚ ਬਰਾਮਦ ਹੋਏ, ਜਿਨ੍ਹਾਂ ਵਿਚ ਚਿੱਟੇ ਰੰਗ ਦਾ ਪਾਊਡਰ ਸੀ | ਉਨ੍ਹਾਂ ਦੱਸਿਆ ਕਿ ਉਸ ਨੇ ਤੁਰੰਤ ਆਪਣੇ ਸੀਨੀਅਰ ਅਧਿਕਾਰੀਆ ਨੂੰ ਜਾਣਕਾਰੀ ਦਿੱਤੀ ਤੇ ਸਹਾਇਕ ਸੁਪਰਡੈਂਟ ਨੂੰ ਫੜ੍ਹ ਲਿਆ | ਸਰਕਾਰ ਨੇ ਜੋ ਉਸ ਦੀ ਹੌਂਸਲਾ ਅਫਜਾਈ ਕੀਤੀ ਹੈ, ਉਸ ਨਾਲ ਉਸ ਦਾ ਹੋਰ ਮਨੋਬਲ ਵਧਿਆ ਹੈ ਅਤੇ ਇਸ ਨਾਲ ਉਸ ਨੂੰ ਤੇ ਉਸ ਦੇ ਬਾਕੀ ਸਾਥੀਆਂ ਨੂੰ ਇਮਾਨਦਾਰੀ ਨਾਲ ਡਿਉਟੀ ਕਰਨ ਵਿਚ ਹੱਲਾਸ਼ੇਰੀ ਮਿਲੇਗੀ |

ਭਲਕੇ ਕਾਂਗਰਸੀਆਂ ਵਲੋਂ ਜੈਤੋ ਦੇ ਵੱਖ-ਵੱਖ ਬਜ਼ਾਰਾਂ 'ਚ ਤਿੰਰਗਾ ਮਾਰਚ ਕੱਢਿਆ ਜਾਵੇਗਾ- ਢਿੱਲਵਾਂ, ਗੋਇਲ

ਜੈਤੋ, 7 ਅਗਸਤ (ਗੁਰਚਰਨ ਸਿੰਘ ਗਾਬੜੀਆ)-ਕੁੁੱਲ ਹਿੰਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਪੰਜਾਬ ਭਰ ਵਿਚ ਹਲਕਾ ਪੱਧਰੀ 9 ਅਗਸਤ ਨੂੰ ਤਿੰਰਗਾ ਮਾਰਚ ਕੱਢਿਆ ਜਾ ਰਿਹਾ ਹੈ ਦੀਆਂ ਤਿਆਰੀਆਂ ਸਬੰਧੀ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦਰਸ਼ਨ ਸਿੰਘ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਦੀ ਵੱਡੀ ਕਾਮਯਾਬੀ, ਪਿਸਤੌਲਾਂ ਸਮੇਤ ਪੰਜ ਜਣੇ ਕਾਬੂ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਕੁਝ ਦਿਨ ਪਹਿਲਾਂ ਸੀ. ਆਈ. ਏ. ਸਟਾਫ਼ ਵਲੋਂ ਦੋ ਵਿਅਕਤੀਆਂ ਗਗਨਦੀਪ ਸਿੰਘ ਤੇ ਸਤਪਾਲ ਸਿੰਘ ਨੂੰ 9 ਪਿਸਤੌਲ, ਇਕ ਮੈਗਜ਼ੀਨ ਅਤੇ ਕੁਝ ਜ਼ਿੰਦਾ ਕਾਰਤੂਸ ਨਾਲ ਕਾਬੂ ਕੀਤਾ ਸੀ ਜਿਸ ਦੀ ਪੁੱਛਗਿੱਛ ਤੋਂ ਬਾਅਦ ਵੱਡੇ ਖੁਲਾਸੇ ਹੋਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਦਿਵਸ ਮਨਾਇਆ

ਜੈਤੋ, 7 ਅਗਸਤ (ਭੋਲਾ ਸ਼ਰਮਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਰਾਜ ਕਪੂਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰਦੀਪ ਦਿਉੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ ਨਹੀਂ ਰਹੇ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ (82) ਦਾ ਬੀਤੇ ਦਿਨੀਂ 06 ਅਗਸਤ 2022 ਨੂੰ ਦਿਹਾਂਤ ਹੋ ਗਿਆ | ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਉਨ੍ਹਾਂ ਦੇ ਅਚਾਨਕ ਦਿਹਾਂਤ 'ਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਬਾਜਾਖਾਨਾ 'ਚ ਡਾਕਟਰਾਂ ਦੀ ਘਾਟ ਕਾਰਨ ਮਰੀਜ਼ ਪ੍ਰੇਸ਼ਾਨ

ਬਾਜਾਖਾਨਾ, 7 ਅਗਸਤ (ਜੀਵਨ ਗਰਗ)-ਸੀ.ਐੱਚ.ਸੀ. ਬਾਜਾਖਾਨਾ ਵਿਖੇ ਨੇੜਲੇ ਲਗਪਗ ਪੰਦਰਾਂ ਪਿੰਡਾਂ ਦੇ ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ, ਪਰ ਇੱਥੇ ਡਾਕਟਰਾਂ ਦੀ ਬਹੁਤ ਜ਼ਿਆਦਾ ਘਾਟ ਹੈ, ਜਿਸ ਕਰਕੇ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਬਹਿਬਲ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਮਿਲ ਰਿਹੈ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ

ਬਾਜਾਖਾਨਾ, 7 ਅਗਸਤ (ਜਗਦੀਪ ਸਿੰਘ ਗਿੱਲ)-ਬਹਿਬਲ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂਾ ਲਗਾਤਾਰ ਜਾਰੀ ਹੈ ¢ 16 ਅਗਸਤ ਨੂੰ ਬਹਿਬਲ ਕਲਾ ਵਿਖੇ ਪੰਥਕ ਇਕੱਠ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਵੱਖ-ਵੱਖ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ, ਪੰਥਕ ਵਿਦਵਾਨਾਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX