ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  49 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 2 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 3 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 3 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਿਰੋਜ਼ਪੁਰ

ਨਹੀਂ ਰੁਕ ਰਿਹਾ ਲੰਪੀ ਚਮੜੀ ਰੋਗ ਦਾ ਕਹਿਰ, ਦਰਜਨ ਦੇ ਕਰੀਬ ਪਸ਼ੂਆਂ ਦੀ ਹੋਈ ਮੌਤ

ਖੋਸਾ ਦਲ ਸਿੰਘ, 7 ਅਗਸਤ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਕੁਝ ਦਿਨਾਂ ਤੋਂ ਪਸ਼ੂਆਂ ਉੱਪਰ ਲੰਪੀ ਚਮੜੀ ਰੋਗ ਨੇ ਆਪਣਾ ਧਾਵਾ ਬੋਲਿਆ ਹੋਇਆ ਹੈ ਤੇ ਇਸ ਬਿਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ | ਭਾਵੇਂ ਕਿ ਬੀਤੇ ਦਿਨ ਸਰਕਾਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਿਰਫ਼ 385 ਦੇ ਕਰੀਬ ਪਸ਼ੂ ਹੀ ਇਸ ਰੋਗ ਨਾਲ ਗ੍ਰਸਤ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ | ਅੱਜ ਵੱਖ-ਵੱਖ ਪਿੰਡਾਂ ਦੇ ਪਸ਼ੂ ਪਾਲਕਾਂ ਵਲੋਂ 'ਅਜੀਤ' ਨਾਲ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਬੀਤੇ ਦੋ ਦਿਨਾਂ ਅੰਦਰ ਤਕਰੀਬਨ ਇਕ ਦਰਜਨ ਦੇ ਕਰੀਬ ਗਾਵਾਂ ਅਤੇ ਮੱਝਾਂ ਦੀ ਮੌਤ ਹੋ ਚੁੱਕੀ ਹੈ | ਨਜ਼ਦੀਕੀ ਪਿੰਡ ਕਰਮੂਵਾਲਾ ਦੇ ਪਸ਼ੂ ਪਾਲਕ ਲਖਵਿੰਦਰ ਸਿੰਘ ਅਨੁਸਾਰ ਉਸ ਦੀਆਂ ਤਿੰਨ ਗਾਵਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ ਅਤੇ ਇਕ ਗਾਂ ਪਿਛਲੇ ਕੁਝ ਦਿਨਾਂ ਤੋਂ ਇਸ ਰੋਗ ਨਾਲ ਗੰਭੀਰ ਤੌਰ 'ਤੇ ਗ੍ਰਸਤ ਹੈ | ਇਸੇ ਹੀ ਪਿੰਡ ਦੇ ਕਿਸਾਨ ਸਾਰਜ ਸਿੰਘ ਬੱਲੋਕੇ ਦੀ ਇਕ ਮੱਝ ਦੀ ਅੱਜ ਇਸ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ | ਇਸੇ ਤਰ੍ਹਾਂ ਹੀ ਨਜ਼ਦੀਕੀ ਪਿੰਡ ਝੀਤੇ ਦੇ ਸੁਰਿੰਦਰ ਸਿੰਘ ਅਨੁਸਾਰ ਉਸ ਦੀਆਂ ਦੋ ਗਾਵਾਂ ਦੀ ਮੌਤ ਹੋ ਚੁੱਕੀ ਅਤੇ 25 ਦੇ ਕਰੀਬ ਗਾਵਾਂ ਇਸ ਬਿਮਾਰੀ ਨਾਲ ਪੀੜਤ ਹਨ | ਇਸ ਦੇ ਨਾਲ ਹੀ ਪਿੰਡ ਮੀਹਾਂ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਦੀ ਇਕ ਗਾਂ ਦੀ ਮੌਤ ਤੇ ਤਿੰਨ ਬਿਮਾਰ, ਅਲੀਪੁਰ ਦੇ ਕਿਸਾਨ ਸਤਨਾਮ ਸਿੰਘ, ਲੱਖਾ ਸਿੰਘ, ਪਿੰਡ ਮਰਖਾਈ ਦੇ ਕਿਸਾਨ ਜਗਤਾਰ ਸਿੰਘ ਦੀ ਕ੍ਰਮਵਾਰ ਇਕ-ਇਕ ਗਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਤਰ੍ਹਾਂ ਹੀ ਨੌਰੰਗ ਸਿੰਘ ਵਾਲਾ ਦੇ ਜੱਗਾ ਸਿੰਘ, ਠੱਠਾ ਦੇ ਕਮਲਜੀਤ ਸਿੰਘ ਦੇਵੀ ਇਕ ਗਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਨਜ਼ਦੀਕੀ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਹਰੇਕ ਪਿੰਡ ਵਿਚ ਦਰਜਨਾਂ ਹੀ ਪਸ਼ੂ ਇਸ ਬਿਮਾਰੀ ਤੋਂ ਪੀੜਤ ਹੋ ਰਹੇ ਹਨ ਅਤੇ ਦਿਨ-ਬ-ਦਿਨ ਇਹ ਗਿਣਤੀ ਵਧਦੀ ਜਾ ਰਹੀ ਹੈ | ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬੀ.ਕੇ.ਯੂ ਕਾਦੀਆਂ ਦੇ ਰਾਜਰਣਬੀਰ ਸਿੰਘ ਜੰਬਰ, ਮਨਦੀਪ ਸਿੰਘ ਅਲੀਪੁਰ, ਸੁਖਦੇਵ ਸਿੰਘ ਸਨ੍ਹੇਰ, ਹਰਪ੍ਰੀਤ ਸਿੰਘ ਲੌਂਗੋਦੇਵਾ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਅੰਕੜੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ ਅਤੇ ਸਰਕਾਰ ਨੂੰ ਸਹੀ ਅੰਕੜੇ ਪ੍ਰਾਪਤ ਕਰ ਤੁਰੰਤ ਇਸ ਮਹਾਂਮਾਰੀ ਦੇ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਬਿਮਾਰੀ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਦਵਾਈਆਂ ਅਤੇ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਛੋਟੇ ਕਿਸਾਨ ਪਸ਼ੂਆਂ ਦਾ ਇਸ ਬਿਮਾਰੀ ਤੋਂ ਇਲਾਜ ਕਰਵਾਉਣ ਲਈ ਹਜ਼ਾਰਾਂ ਰੁਪਏ ਖ਼ਰਚ ਚੁੱਕੇ ਹਨ ਅਤੇ ਹੁਣ ਬੇਵੱਸ ਹੋ ਗਏ ਹਨ, ਕਿਉਂਕਿ ਹਜ਼ਾਰਾਂ ਰੁਪਏ ਖ਼ਰਚਣ ਦੇ ਬਾਵਜੂਦ ਵੀ ਪਸ਼ੂ ਮਰ ਰਹੇ ਹਨ |

ਪੈਟਰੋਲ ਪੰਪ ਤੋਂ ਪਾਣੀ ਪੀਣ ਗਏ ਵਿਅਕਤੀਆਂ 'ਤੇ ਗਾਰਡ ਨੇ ਚਲਾਈ ਗੋਲੀ, ਤਿੰਨ ਜ਼ਖ਼ਮੀ

ਮਮਦੋਟ, 7 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਬਿਜਲੀ ਘਰ ਨੇੜੇ ਪੈਟਰੋਲ ਪੰਪ 'ਤੇ ਅੱਧੀ ਰਾਤ ਨੂੰ ਪਾਣੀ ਪੀਣ ਆਏ ਤਿੰਨ ਵਿਅਕਤੀਆਂ ਨੂੰ ਗੋਲੀ ਮਾਰਨ ਦੇ ਦੋਸ਼ ਹੇਠ ਥਾਣਾ ਮਮਦੋਟ ਵਿਖੇ ਪੰਪ ਦੇ ਗਾਰਡ ਖ਼ਿਲਾਫ਼ ਧਾਰਾ 307 ਤਹਿਤ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ ...

ਪੂਰੀ ਖ਼ਬਰ »

ਪਿੰਡ ਮੋਹਨ ਕੇ ਹਿਠਾੜ ਵਿਖੇ ਮੇਲਾ ਤੀਆਂ ਦਾ ਕਰਵਾਇਆ

ਗੋਲੂ ਕਾ ਮੋੜ, 7 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਬਲਾਕ ਗੁਰੂਹਰਸਹਾਏ ਦਾ ਪਿੰਡ ਮੇਲਿਆਂ ਦੇ ਨਾਮ 'ਤੇ ਜਾਣਿਆ ਜਾਂਦਾ ਹੈ | ਇਸ ਪਿੰਡ ਵਿਚ ਟੂਰਨਾਮੈਂਟ ਮੇਲੇ, ਸੱਭਿਆਚਾਰਕ ਮੇਲੇ ਤੋਂ ਇਲਾਵਾ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰਿਆਂ ਤੋਂ ਰੇਲਿੰਗ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਹੋਇਆ ਦਰਜ

ਕੁੱਲਗੜ੍ਹੀ, 7 ਅਗਸਤ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਬਣੀਆਂ ਪੁਲੀਆਂ ਅਤੇ ਪੁਲਾਂ ਕੋਲ ਸੁਰੱਖਿਆ ਲਈ ਲਗਾਈ ਗਈ ਰੇਲਿੰਗ ਕਾਫ਼ੀ ਦਿਨਾਂ ਤੋਂ ਚੋਰੀ ਹੋ ਰਹੀ ਸੀ | ਕਈ ਜਗ੍ਹਾ ਅਜੇ ਵੀ ਚੋਰਾਂ ਨੇ ਰੇਲਿੰਗ ਖੋਲ੍ਹ ਕੇ ਛੱਡੀ ਹੋਈ, ਜਿਸ ਨੂੰ ਮੌਕਾ ...

ਪੂਰੀ ਖ਼ਬਰ »

ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਲਾਗੇ ਫ਼ਰੀਦਕੋਟ ਰੋਡ 'ਤੇ ਸ਼ਰਾਬ ਫੈਕਟਰੀ ਲਗਾਉਣ ਦੀਆਂ ਤਿਆਰੀਆਂ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਜ਼ੀਰਾ ਲਾਗੇ ਲੱਗੀ ਸ਼ਰਾਬ ਫੈਕਟਰੀ ਕਾਰਨ ਧਰਤੀ ਹੇਠਲੇ ਖ਼ਰਾਬ ਹੋਏ ਪੀਣ ਵਾਲੇ ਪਾਣੀ ਦਾ ਮਸਲਾ ਅਜੇ ਹੱਲ ਨਹੀਂ ਹੋਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਿਮਤੀ ਨਾਲ ਕੁਝ ਲੋਕਾਂ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ ...

ਪੂਰੀ ਖ਼ਬਰ »

ਸ਼ਰਾਬ ਫੈਕਟਰੀ ਮੁਲਾਜ਼ਮਾਂ ਵਲੋਂ ਕੰਮਕਾਜ ਚਾਲੂ ਰੱਖਣ ਦੀ ਮੰਗ ਨੂੰ ਲੈ ਕੇ ਧਰਨਾ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਲਈ ਪਾਣੀ ਦਾ ਬੋਰ ਕਰਦੇ ਸਮੇਂ ਧਰਤੀ ਹੇਠੋਂ ਨਿਕਲੇ ਗੰਦੇ ਪਾਣੀ ਦੇ ਮੁੱਦੇ ਨੂੰ ਲੈ ਕੇ ਪਿੰਡ ਮਹੀਆਂ ਵਾਲਾ, ਮਨਸੂਰਵਾਲ ਅਤੇ ਰਟੌਲ ਰੋਹੀ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਗੁਰੂਹਰਸਹਾਏ, 7 ਅਗਸਤ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਅਦਰਸ਼ ਨਗਰ 'ਚੋਂ ਘਰ ਦੇ ਬਾਹਰ ਖੜੀ ਕਾਰ ਚੋਰੀ ਹੋ ਜਾਣ ਦੀ ਖ਼ਬਰ ਹੈ | ਕਾਰ ਮਾਲਕ ਵਿੱਕੀ ਮਾਨਕਟਾਲਾ ਜਿਸ ਦੀ ਬੀਟ ਕਾਰ ਨੰਬਰ ਡੀ.ਐਲ.9ਸੀ-5057 ਜੋ ਕੇ ਘਰ ਦੇ ਬਾਹਰ ਖੜੀ ਸੀ | ਅੱਜ ਸਵੇਰੇ ਉਸ ਕਾਰ ਨੂੰ ਚੋਰਾਂ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਨੂੰ ਸਫਲ ਬਣਾਉਣ ਸਾਰੇ ਲੋਕ- ਸਹਿਗਲ, ਸ਼ਰਮਾ

ਮਮਦੋਟ, 7 ਅਗਸਤ (ਸੁਖਦੇਵ ਸਿੰਘ ਸੰਗਮ)- ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਪੀਲ 'ਤੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਲੋਕ ਸਹਿਯੋਗ ਕਰਨ | ਇਹ ਪ੍ਰਗਟਾਵਾ ਕਸਬਾ ਮਮਦੋਟ ਤੋਂ ਭਾਜਪਾ ਦੇ ਸੀਨੀਅਰ ਤੇ ਸਰਗਰਮ ਆਗੂ ਅਸ਼ੋਕ ਸਹਿਗਲ ਅਤੇ ਬਲਦੇਵ ਰਾਜ ਸ਼ਰਮਾ ...

ਪੂਰੀ ਖ਼ਬਰ »

ਬਰਸਾਤ ਨੇ ਵਿਕਾਸ ਦੇ ਦਾਅਵਿਆਂ ਦੀ ਖੋਲ੍ਹੀ ਪੋਲ, ਸਰਕਾਰ 100 ਕਰੋੜ ਦਾ ਪੈਕੇਜ ਜਾਰੀ ਕਰੇ-ਰਾਣਾ ਸੋਢੀ

ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)- ਸ਼ਹੀਦਾਂ ਦੇ ਸ਼ਹਿਰ ਵਿਚ ਮੀਂਹ ਤੋਂ ਬਾਅਦ ਰਾਣਾ ਸੋਢੀ ਨੇ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਅਤੇ ਬਸਤੀਆਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦਾ ਵਿਕਾਸ ਕਰਵਾਉਣ ਦੇ ਦਾਅਵੇ ਕਰਨ ਵਾਲੇ ਹੁਣ ਜਨਤਾ ਨੂੰ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ ਸਥਿਤ ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਸਕੂਲ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ ਲੜਕੀ ਹੋਈ ਠੱਗੀ ਦਾ ਸ਼ਿਕਾਰ

ਗੁਰੂਹਰਸਹਾਏ, 7 ਅਗਸਤ (ਹਰਚਰਨ ਸਿੰਘ ਸੰਧੂ)- ਦੁਬਈ ਭੇਜਣ ਦੇ ਨਾਂਅ 'ਤੇ 70 ਹਜ਼ਾਰ ਰੁਪਏ ਦੀ ਵੱਜੀ ਠੱਗੀ ਦਾ ਸ਼ਿਕਾਰ ਹੋਈ ਇਕ ਲੜਕੀ ਨੇ ਪੁਲਿਸ ਕੋਲੋਂ ਗੁਹਾਰ ਲਾ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ | ਪਿੰਡ ਕੋਹਰ ਸਿੰਘ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)- ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਤੇ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਜਤਿੰਦਰ ...

ਪੂਰੀ ਖ਼ਬਰ »

ਮਨੀਸ਼ਾ ਦੇਵਾ ਵਿਸ਼ਵ ਸੂਫ਼ੀ ਸੰਤ ਸਮਾਜ ਦੀ ਵਾਈਸ ਕੈਸ਼ੀਅਰ ਨਿਯੁਕਤ

ਤਲਵੰਡੀ ਭਾਈ, 7 ਅਗਸਤ (ਕੁਲਜਿੰਦਰ ਸਿੰਘ ਗਿੱਲ)- ਵਿਸ਼ਵ ਸੂਫ਼ੀ ਸੰਤ ਸਮਾਜ ਰਜਿ. ਪੰਜਾਬ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਸਾਈਾ ਦੀਪਕ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬੇ ਦੇ ਰਾਜ ਦਰਬਾਰੀ ਗਾਇਕ ਭੋਲਾ ਯਮਲਾ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਐੱਸ.ਕੇ. ਪਬਲਿਕ ਸਕੂਲ ਵਿਖੇ ਤੀਆਂ ਦਾ ਮੇਲਾ ਲਗਾਇਆ

ਤਲਵੰਡੀ ਭਾਈ, 7 ਅਗਸਤ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਐੱਸ.ਕੇ. ਪਬਲਿਕ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਲਗਾਇਆ ਗਿਆ, ਜਿਸ ਦੀ ਆਰੰਭਤਾ ਸਮੇਂ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਤੀਆਂ ਦੇ ਤਿਉਹਾਰ ਸਬੰਧੀ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਮਸਲੇ ਦੇ ਹੱਲ ਲਈ ਰੱਖਿਆ ਮੰਤਰੀ ਨੂੰ ਜਲਦੀ ਮਿਲਿਆ ਜਾਵੇਗਾ- ਐਡਵੋਕੇਟ ਢੀਂਗੜਾ

ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਦੇ ਵਸਨੀਕ ਜਲਦੀ ਹੀ ਕੰਟੋਨਮੈਂਟ ਬੋਰਡ ਦੇ ਮਸਲੇ ਦੇ ਹੱਲ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲਣਗੇ | ਇਹ ਜਾਣਕਾਰੀ ਸੂਬਾ ਭਾਜਪਾ ਆਗੂ ਅਤੇ ਐਡਵੋਕੇਟ ਅਸ਼ਵਨੀ ਢੀਂਗੜਾ ਨੇ ਅੱਜ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਮਸਲੇ ਦੇ ਹੱਲ ਲਈ ਰੱਖਿਆ ਮੰਤਰੀ ਨੂੰ ਜਲਦੀ ਮਿਲਿਆ ਜਾਵੇਗਾ- ਐਡਵੋਕੇਟ ਢੀਂਗੜਾ

ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਦੇ ਵਸਨੀਕ ਜਲਦੀ ਹੀ ਕੰਟੋਨਮੈਂਟ ਬੋਰਡ ਦੇ ਮਸਲੇ ਦੇ ਹੱਲ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲਣਗੇ | ਇਹ ਜਾਣਕਾਰੀ ਸੂਬਾ ਭਾਜਪਾ ਆਗੂ ਅਤੇ ਐਡਵੋਕੇਟ ਅਸ਼ਵਨੀ ਢੀਂਗੜਾ ਨੇ ਅੱਜ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੇ ਸਰਕਾਰ 'ਤੇ ਬਜ਼ੁਰਗ ਪੈਨਸ਼ਨਰਾਂ ਨੂੰ ਮਾਯੂਸ ਕਰਨ ਦੇ ਲਗਾਏ ਦੋਸ਼

ਤਲਵੰਡੀ ਭਾਈ, 7 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਰਕਾਰੀ ਸੇਵਾ ਮੁਕਤ ਕਰਮਚਾਰੀ ਯੂਨੀਅਨ ਦੀ ਮੀਟਿੰਗ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਜਦਕਿ ਇਸ ਮੌਕੇ ਗੁਰਚਰਨ ਸਿੰਘ, ਬਲਬੀਰ ਸਿੰਘ, ਦਰਸ਼ਨ ਸਿੰਘ, ਸੂਬਾ ਸਿੰਘ, ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸੰਯੁਕਤ ਸਮਾਜ ਮੋਰਚਾ ਫ਼ਿਰੋਜ਼ਪੁਰ ਲਗਾ ਚੁੱਕਾ ਹਜ਼ਾਰਾਂ ਬੂਟੇ- ਮੋੜਾ ਸਿੰਘ ਅਨਜਾਣ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਦੇ ਲੋਕ ਕੁਦਰਤ ਪ੍ਰਤੀ ਆਕਰਸ਼ਿਤ ਹੋਏ ਹਨ, ਜਿਸ ਸਬੰਧੀ ਵੱਖ-ਵੱਖ ਸੰਸਥਾਵਾਂ ਵਲੋਂ ਵੱਖ-ਵੱਖ ਸਮੇਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਨੂੰ ਸ਼ੁਰੂ ਕੀਤੀ ਗਈ ਹੈ, ਜਿਸ ਦੇ ਫਲਸਰੂਪ ...

ਪੂਰੀ ਖ਼ਬਰ »

ਅਿਖ਼ਲ ਭਾਰਤੀਯ ਅਗਰਵਾਲ ਸੰਮੇਲਨ ਫ਼ਿਰੋਜ਼ਪੁਰ ਛਾਉਣੀ ਵਲੋਂ ਮਨਾਇਆ ਤੀਜ ਦਾ ਤਿਉਹਾਰ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਅਖਿਲ ਭਾਰਤੀਯ ਅਗਰਵਾਲ ਸੰਮੇਲਨ ਫ਼ਿਰੋਜ਼ਪੁਰ ਛਾਉਣੀ ਦੀ ਤਰਫ਼ੋਂ ਅੱਜ ਅਗਰਵਾਲ ਪਰਿਵਾਰਾਂ ਵਲੋਂ ਤੀਜ ਦਾ ਤਿਉਹਾਰ ਸਿੱਧ ਪੀਠ ਸ੍ਰੀ ਸੀਤਲਾ ਦੇਵੀ ਮੰਦਿਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਿਖ਼ਲ ਭਾਰਤੀਯ ਅਗਰਵਾਲ ਸੰਮੇਲਨ ਫ਼ਿਰੋਜ਼ਪੁਰ ਛਾਉਣੀ ਵਲੋਂ ਮਨਾਇਆ ਤੀਜ ਦਾ ਤਿਉਹਾਰ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਅਖਿਲ ਭਾਰਤੀਯ ਅਗਰਵਾਲ ਸੰਮੇਲਨ ਫ਼ਿਰੋਜ਼ਪੁਰ ਛਾਉਣੀ ਦੀ ਤਰਫ਼ੋਂ ਅੱਜ ਅਗਰਵਾਲ ਪਰਿਵਾਰਾਂ ਵਲੋਂ ਤੀਜ ਦਾ ਤਿਉਹਾਰ ਸਿੱਧ ਪੀਠ ਸ੍ਰੀ ਸੀਤਲਾ ਦੇਵੀ ਮੰਦਿਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਦੋ ਹੈਰੋਇਨ ਤਸਕਰਾਂ ਨੂੰ 18-18 ਸਾਲ ਕੈਦ

ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)- ਭਾਰਤ-ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਪਾਰ ਸਥਿਤ ਵਾਹੀ ਯੋਗ ਜ਼ਮੀਨਾਂ ਦੀ ਆੜ ਵਿਚ ਪਾਕਿਸਤਾਨੋਂ ਆਈ ਹੈਰੋਇਨ ਨੂੰ ਭਾਰਤ ਵਿਚ ਸਪਲਾਈ ਕਰਨ ਵਾਲੇ ਦੋ ਭਾਰਤੀ ਤਸਕਰਾਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ 18-18 ਸਾਲ ਕੈਦ ਦੀ ...

ਪੂਰੀ ਖ਼ਬਰ »

ਘਰ-ਘਰ ਲਹਿਰਾਇਆ ਜਾਵੇਗਾ ਤਿਰੰਗਾ- ਬੱਬੂ ਹੁਸੈਨੀ ਵਾਲਾ

ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)- ਦੇਸ਼ ਦੀ ਆਜਾਦੀ ਦੇ 75ਵੇਂ ਆਜ਼ਾਦੀ ਮਹਾਂਉਤਸਵ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਘਰ-ਘਰ ਤਿਰੰਗਾ ਲਹਿਰਾਉਣ ਮਿਸ਼ਨ ਤਹਿਤ ਭਾਜਪਾ ਆਗੂ ਬਲਵਿੰਦਰ ਸਿੰਘ ਬੱਬੂ ਹੁਸੈਨੀਵਾਲਾ ਨੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਨੌਜਵਾਨ ਦੇ ਕੁੱਟਮਾਰ ਮਾਮਲੇ ਵਿਚ ਇਕ ਨਾਮਾਲੂਮ ਸਮੇਤ 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿਚ ਇਕ ਨਾਮਾਲੂਮ ਸਮੇਤ 2 ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ...

ਪੂਰੀ ਖ਼ਬਰ »

ਸਰਹੱਦੀ ਲੋਕ ਸੇਵਾ ਸਮਿਤੀ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਵੰਡੇ ਘਰ-ਘਰ ਤਿਰੰਗੇ ਝੰਡੇ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਆਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਮੁੱਖ ਰੱਖਦੇ ਹੋਏ ਸਰਹੱਦੀ ਲੋਕ ਸੇਵਾ ਸਮਿਤੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਹਰ ਘਰ ਤਿਰੰਗਾ ਮੁਹਿੰਮ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੁਹਿੰਮ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਵਫ਼ਦ ਨੇ ਕੀਤੀ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਧਾਲੀਵਾਲ ਨਾਲ ਮੁਲਾਕਾਤ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜਾ ਚੱਕ ਅਤੇ ਗੁਰਸੇਵਕ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਮਮਦੋਟ ਦੀ ਅਗਵਾਈ ਵਿਚ ਕਿਸਾਨ ਦੇ ਵਫ਼ਦ ਨੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੇ ਮਹਿਲਾ ਵਿੰਗ ਵਲੋਂ ਤੀਆਂ ਦਾ ਤਿਉਹਾਰ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਰਵਾਇਤੀ ਢੰਗ ਨਾਲ ਮਨਾਇਆ ਗਿਆ | ਇਸ ਸਬੰਧੀ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਗੁੱਜਰਾਂ ਦੀਆਂ ਮੱਝਾਂ ਦੇ ਝੁੰਡ ਘੁੰਮ ਰਹੇ ਨੇ ਸੜਕਾਂ 'ਤੇ

ਕੁੱਲਗੜ੍ਹੀ, 7 ਅਗਸਤ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਸੜਕਾਂ 'ਤੇ ਘੁੰਮਦੇ ਗੁੱਜਰਾਂ ਦੇ ਪਸ਼ੂਆਂ ਨੂੰ ਸੜਕਾਂ ਚਰਾਉਣ ਅਤੇ ਘੁੰਮਣ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਸਿੰਘ ਵਲੋਂ ਬੀਤੀ 3 ਅਗਸਤ ਨੂੰ ...

ਪੂਰੀ ਖ਼ਬਰ »

ਪੁਰਾਣੇ ਚਲਦੇ ਝਗੜੇ ਵਿਚ ਮੁਲਜ਼ਮਾਂ ਨੇ ਕੀਤੀ ਦੋ ਭਰਾਵਾਂ ਦੀ ਕੁੱਟਮਾਰ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਰਾਣੇ ਚੱਲਦੇ ਝਗੜੇ ਵਿਚ ਦੋ ਭਰਾਵਾਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਦੀ ਸਰਕਾਰੀ ਰਿਹਾਇਸ਼ 'ਤੇ ਚੋਰਾਂ ਬੋਲਿਆ ਧਾਵਾ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੀ ਅਫ਼ਸਰ ਕਾਲੋਨੀ ਵਿਖੇ ਇਕ ਪੁਲਿਸ ਅਧਿਕਾਰੀ ਦੀ ਸਰਕਾਰੀ ਰਿਹਾਇਸ਼ 'ਤੇ ਚੋਰਾਂ ਵਲੋਂ ਧਾਵਾ ਬੋਲਦੇ ਹੋਏ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਇਕ ਨੂੰ ਕੀਤਾ ਕਾਬੂ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਹਲਕੇ ਭਰ ਦੇ ਸਰਕਾਰੀ ਸਕੂਲਾਂ 'ਚ ਬੂਟੇ ਲਗਾਉਣ ਸਮੇਤ ਪਾਰਕ ਬਣਾਏ ਜਾਣਗੇ-ਵਿਧਾਇਕ ਕਟਾਰੀਆ

ਖੋਸਾ ਦਲ ਸਿੰਘ, 7 ਅਗਸਤ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੇ ਵਾਤਾਵਰਨ ਨੂੰ ਹਰਾ ਭਰਾ ਤੇ ਸਾਫ਼-ਸੁਥਰਾ ਰੱਖਣ ਲਈ ਪੰਜਾਬ ਸਰਕਾਰ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਹਲਕਾ ਜ਼ੀਰਾ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਫਲਦਾਰ ਅਤੇ ...

ਪੂਰੀ ਖ਼ਬਰ »

ਬਾਗ਼ਬਾਨੀ ਨਾਲ ਜੁੜੇ ਕਿਸਾਨ ਫ਼ਸਲਾਂ ਦੀ ਸਾਂਭ-ਸੰਭਾਲ ਲਈ ਖੇਤ 'ਚ ਹੀ ਬਣਾ ਸਕਣਗੇ ਆਨ ਫਾਰਮ ਕੋਲਡ ਰੂਮ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਬਾਗ਼ਬਾਨੀ ਵਿਭਾਗ ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗ਼ਬਾਨੀ ਫ਼ਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਮੀਂਦਾਰਾਂ ...

ਪੂਰੀ ਖ਼ਬਰ »

ਬਾਗ਼ਬਾਨੀ ਨਾਲ ਜੁੜੇ ਕਿਸਾਨ ਫ਼ਸਲਾਂ ਦੀ ਸਾਂਭ-ਸੰਭਾਲ ਲਈ ਖੇਤ 'ਚ ਹੀ ਬਣਾ ਸਕਣਗੇ ਆਨ ਫਾਰਮ ਕੋਲਡ ਰੂਮ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਬਾਗ਼ਬਾਨੀ ਵਿਭਾਗ ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗ਼ਬਾਨੀ ਫ਼ਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਮੀਂਦਾਰਾਂ ...

ਪੂਰੀ ਖ਼ਬਰ »

ਪਸ਼ੂਆਂ 'ਚ ਪਾਈ ਜਾ ਰਹੀ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ 25 ਟੀਮਾਂ ਗਠਿਤ - ਡਿਪਟੀ ਕਮਿਸ਼ਨਰ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪਸ਼ੂਆਂ ਵਿਚ ਲੰਪੀ ਸਕਿਨ (ਐਲ.ਐਸ.ਡੀ.) ਦੀ ਬਿਮਾਰੀ ਇਕ ਨਵਾਂ ਵਾਇਰਸ ਹੈ ਅਤੇ ਦੂਜੇ ਜ਼ਿਲ੍ਹੇ ਦੇ ਮੁਕਾਬਲੇ ਮੋਗਾ ਜ਼ਿਲ੍ਹੇ ਵਿਚ ਇਸ ਦਾ ਪ੍ਰਭਾਵ ਘੱਟ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਨੂੰ ਹੱਡਾਂ ਰੋੜੀਆਂ 'ਚ ਖੁੱਲ੍ਹੇ ਅਸਮਾਨ ਥੱਲੇ ਸੁੱਟੇ ਜਾਣ ਕਰਕੇ ਲੋਕ ਪ੍ਰੇਸ਼ਾਨ

ਨੱਥੂਵਾਲਾ ਗਰਬੀ, 7 ਅਗਸਤ (ਸਾਧੂ ਰਾਮ ਲੰਗੇਆਣਾ) - ਪਸ਼ੂਆਂ 'ਚ ਪਾਈ ਜਾਣ ਵਾਲੀ ਲੰਪੀ ਸਕਿਨ ਨਾਂਅ ਦੀ ਚਮੜੀ ਦੀ ਬਿਮਾਰੀ ਦਿਨੋਂ ਦਿਨ ਖ਼ਤਰਨਾਕ ਰੂਪ ਧਾਰਨ ਕਰਦੀ ਜਾ ਰਹੀ ਹੈ | ਇਸ ਨਾਲ ਗਊਆਂ ਅਤੇ ਢੱਠਿਆਂ ਦੀ ਮੌਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੋਕ ਹੱਡਾਂ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ ਇਕ ਔਰਤ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਦਰ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਇਕ ਔਰਤ ਸਣੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਦਾ ਦੀ ਇਕਾਈ ਵਲੋਂ ਪਿੰਡ ਕਿੜਿਆਂਵਾਲੀ ਦੇ ਪਸ਼ੂ ਹਸਪਤਾਲ 'ਚ ਪਸ਼ੂਆਂ ਦੀ ਬਿਮਾਰੀ ਸੰਬੰਧੀ ਜਾਗਰੂਕਤਾ ਕੈਂਪ ਅੱਜ

ਮੰਡੀ ਲਾਧੂਕਾ, 7 ਅਗਸਤ (ਮਨਪ੍ਰੀਤ ਸਿੰਘ ਸੈਣੀ)- ਪਿੰਡ ਕਿੜਿਆਵਾਲਾ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਇਕਾਈ ਦੇ ਸਮੂਹ ਨੌਜਵਾਨਾਂ ਵਲੋਂ ਪਿੰਡ ਕਿੜਿਆਵਾਲੀ ਦੇ ਪਸ਼ੂ ਹਸਪਤਾਲ ਵਿਚ ਪਸ਼ੂਆਂ ਦੀ ਬਿਮਾਰੀ ਦੇ ਸੰਬੰਧ ਵਿਚ ਅੱਜ 08 ਅਗਸਤ ਨੂੰ 9.30 ਕੈਂਪ ਲਗਾਇਆ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 9 ਹੋਰ ਨਵੇਂ ਮਾਮਲੇ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 201 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 9 ਜਣਿਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ | ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਸਕੂਲ 'ਚ ਹੋਈ ਚੋਰੀ ਦੇ ਮਾਮਲੇ 'ਚ 5 ਖ਼ਿਲਾਫ਼ ਮੁਕੱਦਮਾ ਦਰਜ, ਇਕ ਕਾਬੂ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)- ਨੇੜਲੇ ਪਿੰਡ ਨਵਾਂ ਸਲੇਮਸ਼ਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਗਾਂਜੇ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਾਂਜੇ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਰਾਮ ਕਿਸ਼ਨ ਉਰਫ਼ ਕੱਦੂ ਪੁੱਤਰ ਹੇਤ ਰਾਮ ਵਾਸੀ ਪਿੰਡ ਕਿੱਲਿ੍ਹਆਂਵਾਲੀ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-2 ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਆਪਣੇ ਨਾਲ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਪੁਲਿਸ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਸਟੈਂਡ ਤੋਂ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸ਼ਹਿਰ ਅੰਦਰ ਦੋ ਪਹੀਆ ਵਾਹਨ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਹੁਣ ਚੋਰਾਂ ਦੇ ਹੌਸਲੇ ਇਤਨੇ ਵੱਧ ਗਏ ਹਨ ਕਿ ਸਰਕਾਰੀ ਦਫ਼ਤਰਾਂ ਦੇ ਬਾਹਰ ਮੋਟਰਸਾਈਕਲ ਸਟੈਂਡਾਂ ਤੋਂ ਵੀ ਵਾਹਨ ...

ਪੂਰੀ ਖ਼ਬਰ »

ਸੰਨੀ ਰਤਨਪੁਰੀਆ ਐੱਸ.ਓ.ਆਈ ਦੇ ਪ੍ਰਧਾਨ ਨਿਯੁਕਤ

ਮੰਡੀ ਅਰਨੀਵਾਲਾ, 7 ਅਗਸਤ (ਨਿਸ਼ਾਨ ਸਿੰਘ ਮੋਹਲਾਂ)- ਸ਼ੋ੍ਰਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐੱਸ.ਓ.ਆਈ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੱਬੂ ਮਾਹੰੂਆਣਾ ਬੋਦਲਾ ਵਲੋਂ ਸੰਨੀ ਰਤਨਪੁਰੀਆ ਝੋਟਿਆਵਾਲੀ ਨੂੰ ਐਮ.ਆਰ ਸਰਕਾਰੀ ਕਾਲਜ ਫਾਜਿਲਕਾ ਇਕਾਈ ਦਾ ਪ੍ਰਧਾਨ ...

ਪੂਰੀ ਖ਼ਬਰ »

ਮੁਫ਼ਤ ਸਹੂਲਤਾਂ ਬੰਦ ਹੋਣ ਨਾਲ ਹੀ ਪੰਜਾਬ ਪਕੜ ਸਕੇਗਾ ਖ਼ੁਸ਼ਹਾਲੀ ਦੀਆਂ ਲੀਹਾਂ-ਸੁਖਵਿੰਦਰ ਸਿੰਘ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)- ਪੰਜਾਬ ਅੰਦਰ ਮੁਫ਼ਤ ਪੁਰਾਣੀਆਂ ਸਹੂਲਤਾਂ ਬੰਦ ਹੋਣ ਤੇ ਹੀ ਸੂਬਾ ਖ਼ੁਸ਼ਹਾਲੀ ਦੀਆਂ ਲੀਹਾਂ ਪਕੜ ਸਕੇਗਾ | ਅਪਰਾਧ, ਜਾਂਚ ਅਤੇ ਗੁਪਤਚਰ ਬਿਊਰੋ ਦੇ ਜ਼ਿਲ੍ਹਾ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਭਾਵੇਂ ਕੋਈ ...

ਪੂਰੀ ਖ਼ਬਰ »

ਮੁਫ਼ਤ ਸਹੂਲਤਾਂ ਬੰਦ ਹੋਣ ਨਾਲ ਹੀ ਪੰਜਾਬ ਪਕੜ ਸਕੇਗਾ ਖ਼ੁਸ਼ਹਾਲੀ ਦੀਆਂ ਲੀਹਾਂ-ਸੁਖਵਿੰਦਰ ਸਿੰਘ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)- ਪੰਜਾਬ ਅੰਦਰ ਮੁਫ਼ਤ ਪੁਰਾਣੀਆਂ ਸਹੂਲਤਾਂ ਬੰਦ ਹੋਣ ਤੇ ਹੀ ਸੂਬਾ ਖ਼ੁਸ਼ਹਾਲੀ ਦੀਆਂ ਲੀਹਾਂ ਪਕੜ ਸਕੇਗਾ | ਅਪਰਾਧ, ਜਾਂਚ ਅਤੇ ਗੁਪਤਚਰ ਬਿਊਰੋ ਦੇ ਜ਼ਿਲ੍ਹਾ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਭਾਵੇਂ ਕੋਈ ...

ਪੂਰੀ ਖ਼ਬਰ »

ਰੈਡੀਐਂਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਿਖੇ ਬੱਚਿਆਂ ਲਈ ਦੇਸ਼ ਭਗਤੀ ਪ੍ਰੋਗਰਾਮ ਕਰਵਾਇਆ

ਮੰਡੀ ਅਰਨੀਵਾਲਾ, 7 ਅਗਸਤ (ਨਿਸ਼ਾਨ ਸਿੰਘ ਮੋਹਲਾਂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈਡੀਐਂਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਿਖੇ ਹਰ ਘਰ ਤਿਰੰਗਾ ਅਤੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਤਹਿਤ ਸਕੂਲੀ ਬੱਚਿਆਂ ਦੀਆਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਧਮਕੀਆ ਦੇਣ 'ਤੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 7 ਅਗਸਤ (ਕਰਨ ਚੁਚਰਾ)- ਥਾਣਾ ਵੈਰੋ ਕਾ ਪੁਲਿਸ ਨੇ ਪਿੰਡ ਰੱਤਾ ਥੇੜ ਦੇ ਇੱਕ ਵਿਅਕਤੀ ਦੇ ਬਿਆਨਾਂ 'ਤੇ ਕੁੱਟਮਾਰ ਕਰਨ ਤੇ ਧਮਕੀਆਂ ਦੇ ਦੋਸ਼ਾਂ ਤਹਿਤ 5 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਲੱਧੂ ਵਾਲਾ ਦੇ ...

ਪੂਰੀ ਖ਼ਬਰ »

ਪਿੰਡ ਚੱਕ ਸਿੰਘੇ ਵਾਲਾ ਸੈਣੀਆਂ 'ਚ ਦਲੀਏ ਦਾ ਲਾਇਆ ਲੰਗਰ

ਮੰਡੀ ਲਾਧੂਕਾ, 7 ਅਗਸਤ (ਮਨਪ੍ਰੀਤ ਸਿੰਘ ਸੈਣੀ)- ਸਰਬਤ ਦੇ ਭਲੇ ਲਈ ਪਿੰਡ ਚੱਕ ਸਿੰਘੇ ਵਾਲਾ ਸੈਣੀਆ ਦੇ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਦਲੀਏ ਦਾ ਲੰਗਰ ਲਗਾਇਆ ਗਿਆ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਰੋਕ-ਰੋਕ ਕੇ ਲੰਗਰ ਛਕਾਇਆ ...

ਪੂਰੀ ਖ਼ਬਰ »

ਕਿੱਲਿ੍ਹਆਂਵਾਲੀ ਵਾਲੀਬਾਲ ਮੁਕਾਬਲਾ ਪਿੰਡ ਬਾਰੇ ਕਾਂ ਨੇ ਜਿੱਤਿਆ

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਉਪਮੰਡਲ ਦੇ ਪਿੰਡ ਕਿੱਲਿ੍ਹਆਂਵਾਲੀ ਵਿਖੇ ਪਹਿਲਾ ਸੰਤ ਪੁਰਸ਼ੋਤਮ ਦਾਸ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਪ੍ਰਬੰਧਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਉਪਕਾਰ ਸਿੰਘ ਜਾਖੜ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX