ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  34 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਖੰਨਾ / ਸਮਰਾਲਾ

ਰੇਤ ਦੀਆਂ ਸੁੱਕੀਆਂ ਖੱਡਾਂ ਚਾਲੂ ਕਰਨ ਤੇ ਨਾਜਾਇਜ਼ ਮਾਈਨਿੰਗ ਰੋਕਣ ਲਈ ਟਿੱਪਰ ਐਸੋਸੀਏਸ਼ਨ ਵਲੋਂ ਡੀ. ਸੀ. ਨੂੰ ਸ਼ਿਕਾਇਤ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਲੁਧਿਆਣਾ ਟਿੱਪਰ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ | ਟਿੱਪਰ ਐਸੋਸੀਏਸ਼ਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਸੁੱਕੀਆਂ ਖੱਡਾਂ ਚਾਲੂ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਹੋ ਰਹੀ ਨਜਾਇਜ਼ ਮਾਈਨਿੰਗ ਰੋਕਣ ਦੀ ਅਪੀਲ ਕੀਤੀ ਤਾਂ ਜੋ ਕੰਮ ਬੰਦ ਹੋਣ ਨਾਲ ਜੋ ਉਨ੍ਹਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ ਉਨ੍ਹਾਂ ਮੁਸ਼ਕਿਲਾਂ ਤੋ ਛੁਟਕਾਰਾ ਪਾਇਆ ਜਾ ਸਕੇ | ਚੇਅਰਮੈਨ ਰਵਿੰਦਰ ਕੁਮਾਰ, ਉਪ ਚੇਅਰਮੈਨ ਜਰਨੈਲ ਸਿੰਘ ਅਤੇ ਪ੍ਰਧਾਨ ਮੁਹੰਮਦ ਇਲਿਆਸ ਨੇ ਕਿਹਾ ਕਿ ਟਿੱਪਰਾਂ ਵਾਲੇ ਰੇਤ ਦੀਆ ਖੱਡਾਂ ਵਿਚੋਂ ਰੇਤਾ ਦੀ ਢੋਆ ਢੁਆਈ ਦਾ ਕੰਮ ਕਰ ਰਹੇ ਹਨ | ਜਿਸ ਨਾਲ ਹੋਣ ਵਾਲੀ ਆਮਦਨ ਨਾਲ ਉਹ ਗੱਡੀਆਂ ਦੀਆਂ ਕਿਸ਼ਤਾਂ, ਸਰਕਾਰੀ ਟੈਕਸ, ਗੱਡੀਆਂ ਦੇ ਟੈਕਸ, ਬੀਮਾ ਤੇ ਡਰਾਈਵਰਾਂ ਦਾ ਖ਼ਰਚਾ ਕੱਢਣ ਤੋਂ ਇਲਾਵਾ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ | ਉਨ੍ਹਾਂ ਕਿਹਾ ਕਿ 1 ਜੁਲਾਈ 2022 ਤੋਂ 30 ਸਤੰਬਰ 2022 ਤੱਕ ਬਰਸਾਤੀ ਮੌਸਮ ਹੋਣ ਕਰਕੇ ਮਾਈਨਿੰਗ ਦਾ ਕੰਮ ਪੱਕੇ ਤੌਰ 'ਤੇ ਬੰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਵਾਂਗ ਸੁੱਕੀਆਂ ਰੇਤ ਦੀਆਂ ਖੱਡਾਂ 'ਤੇ ਸਰਕਾਰ ਵਲੋਂ ਕੰਮ ਚਲਾਇਆ ਜਾਂਦਾ ਹੈ, ਜਿਸ ਵਿਚ ਰਤਨਗੜ੍ਹ, ਬਲੀਏਵਾਲ, ਖਾਂਸੀ ਕਲਾ ਦੀਆਂ ਸੁੱਕੀਆਂ ਖੱਡਾ ਹਨ | ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਕੰਮ ਪੂਰਨ ਤੌਰ 'ਤੇ ਬੰਦ ਕੀਤਾ ਹੋਇਆ ਹੈ, ਜਿਸ ਨਾਲ ਅਸੀਂ ਤੇ ਸਾਡੇ ਨਾਲ ਜੁੜੇ ਵੱਡੀ ਗਿਣਤੀ ਵਿਚ ਕਾਮੇ ਬੇਰੁਜ਼ਗਾਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਗੱਡੀਆਂ ਦੀਆਂ ਕਿਸ਼ਤਾਂ ਨਾ ਦੇਣ ਕਰਕੇ ਸਾਨੂੰ ਬੈਂਕਾਂ ਵਲੋਂ ਡਿਫਾਲਟਰ ਸ਼ੋਅ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸ਼ਤਾਂ ਨਾ ਦੇਣ ਕਰਕੇ ਬੈਂਕਾਂ ਵਲੋਂ ਸਾਡੀਆਂ ਗੱਡੀਆਂ ਚੁੱਕੀਆ ਜਾਣਗੀਆਂ | ਸ਼ਿਕਾਇਤ ਵਿਚ ਆਗੂਆਂ ਨੇ ਕਿਹਾ ਕਿ ਚਾਂਦ ਸਿਨੇਮਾ ਦੇ ਨਾਲ ਬੇਸਮੈਂਟ ਵਿਚ, ਪੈਵੇਲੀਅਨ ਮਾਲ ਦੇ ਸਾਹਮਣੇ, ਪਿੰਡ ਧਨਾਨਸੂ ਤੇ ਪਿੰਡ ਭੂਖੜੀ ਵਿਚ ਰੇਤ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਤਾਂ ਜੋ ਸਰਕਾਰ ਦੇ ਮਾਲੀਏ ਨੂੰ ਜੋ ਨੁਕਸਾਨ ਹੋ ਰਿਹਾ ਹੈ, ਉਸ ਨੂੰ ਬਚਾਇਆ ਜਾ ਸਕੇ ਅਤੇ ਨਜਾਇਜ਼ ਰੇਤਾ ਮਾਰਕੀਟ ਵਿਚ ਆਉਣ ਕਰਕੇ ਜੋ ਸਾਨੂੰ ਮਾਲੀ ਨੁਕਸਾਨ ਹੋ ਰਿਹਾ ਹੈ, ਉਸ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਉਹ ਆਪਣੇ ਟਿੱਪਰ ਸੜਕ 'ਤੇ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਰਾਹ 'ਤੇ ਤੁਰਨਗੇ | ਟਿੱਪਰ ਐਸੋਸੀਏਸ਼ ਦੇ ਆਹੁਦੇਦਾਰਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਨਿਰਦੇਸ਼ਕ ਨੂੰ ਵੀ ਸ਼ਿਕਾਇਤ ਕੀਤੀ ਹੈ, ਪਰ ਕਿਸੇ ਵੀ ਕਿਸਮ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਇਸ ਮੌਕ ਹਰਚੰਦ ਸਿੰਘ, ਜਸਵਿੰਦਰ ਸਿੰਘ, ਅਜਮੇਰ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਮਲੌਦ, 7 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਸੋਮਲ ਖੇੜੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਆਗੂ ਮਾ. ਰਜਿੰਦਰ ਸਿੰਘ ਸਿਆੜ ਤੇ ਸੁਦਾਗਰ ਸਿੰਘ ਘੁਡਾਣੀ ਨੇ ਵਿਸ਼ੇਸ਼ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਕਾਲੋਨਾਈਜ਼ਰ ਐਸੋਸੀਏਸ਼ਨ ਅੱਜ ਕਰੇਗੀ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਦੇ ਬਾਹਰ ਧਰਨਾ ਪ੍ਰਦਰਸ਼ਨ

ਸਾਹਨੇਵਾਲ, 7 ਅਗਸਤ (ਅਮਰਜੀਤ ਸਿੰਘ ਮੰਗਲੀ)-ਪੰਜਾਬ ਕੋਲੋਨਾਈਜਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਅੱਜ ਸਾਹਨੇਵਾਲ ਡੇਹਲੋਂ ਮਾਰਗ 'ਤੇ ਬਣੇ ਨਿੱਜੀ ਪੈਲੇਸ ਵਿਚ ਸਾਹਨੇਵਾਲ ਇਕਾਈ ਦੇ ਪ੍ਰਧਾਨ ਸਤਵਿੰਦਰ ਸਿੰਘ ਹੈਪੀ ਗਿੱਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸੰਬੰਧੀ ਮੀਟਿੰਗ ਭਲਕੇ

ਰਾੜਾ ਸਾਹਿਬ, 7 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਪਰਮ ਸੰਤ ਬਾਬਾ ਈਸ਼ਰ ਸਿੰਘ ਦੀ 47ਵੀਂ ਸਾਲਾਨਾ ਬਰਸੀਂ 24, 25 ਅਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪਰਦਾਇ ਦੇ ਮੌਜੂਦਾ ਮੁਖੀ ...

ਪੂਰੀ ਖ਼ਬਰ »

ਪਿੰਡ ਰਤਨਹੇੜੀ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ

ਖੰਨਾ, 7 ਅਗਸਤ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਰਤਨਹੇੜੀ ਵਿਖੇ ਔਰਤਾਂ ਅਤੇ ਲੜਕੀਆਂ ਵਲੋਂ ਤੀਆਂ ਤੀਜ ਦਾ ਤਿਉਹਾਰ ਮਨਾਇਆ ਗਿਆ ¢ ਇਸ ਮੌਕੇ ਪੰਜਾਬੀ ਸਭਿਆਚਾਰਕ ਰੰਗ ਵਿੱਚ ਵਿਰਾਸਤੀ ਸੂਟਾਂ ਨਾਲ ਸੱਜ ਧੱਜ ਕੇ ਆਈਆਂ ਔਰਤਾਂ ਵਲੋਂ ਪੀਂਘਾਂ ਝੂਟੀਆਂ ...

ਪੂਰੀ ਖ਼ਬਰ »

ਕਾਂਗਰਸ ਸ਼ਹਿਰੀ ਪ੍ਰਧਾਨ ਮਹਿਤਾ ਤੇ ਦਿਹਾਤੀ ਪ੍ਰਧਾਨ ਹਰਜਿੰਦਰ ਦੀ ਤਾਜਪੋਸ਼ੀ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਬਲਾਕ ਕਾਂਗਰਸ ਖੰਨਾ ਦੇ ਦਫ਼ਤਰ ਵਿਚ ਬਲਾਕ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ ਅਤੇ ਬਲਾਕ ਕਾਂਗਰਸ ਦਿਹਾਤੀ ਦੇ ਨਵੇਂ ਚੁਣੇ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਖੰਨਾ ਵਿਚ ਇਕ ਹੋਰ ਸੀਵਰੇਜ ਟਰੀਟਮੈਂਟ ਪਲਾਂਟ ਲੱਗੇਗਾ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਇੱਕ ਹੋਰ ਸੀਵਰੇਜ ਟਰੀਟਮੈਂਟ ਪਲਾਂਟ ਪਿੰਡ ਅਲੌੜ ਵਿਚ ਲਗਾਇਆ ਜਾਵੇਗਾ, ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵਲੋਂ ਪਿੰਡ ਦੀ 2 ਏਕੜ ਜ਼ਮੀਨ ਐਕੁਆਇਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ¢ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਕਾਬੂ

ਖੰਨਾ, 7 ਅਗਸਤ (ਮਨਜੀਤ ਸਿੰਘ ਧੀਮਾਨ)-ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਧਾਰਾ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਮਦਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਛੇੜਛਾੜ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 7 ਅਗਸਤ (ਮਨਜੀਤ ਸਿੰਘ ਧੀਮਾਨ)-ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਧਾਰਾ 354 ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਦੇਵ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ...

ਪੂਰੀ ਖ਼ਬਰ »

ਇਸਕੋਨ ਫ਼ੈਸਟੀਵਲ ਕਮੇਟੀ ਖੰਨਾ ਦੀ ਮੀਟਿੰਗ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਇਸਕੋਨ ਫ਼ੈਸਟੀਵਲ ਕਮੇਟੀ, ਖੰਨਾ ਦੀ ਮੀਟਿੰਗ ਇਸਕਾਨ ਪ੍ਰਚਾਰ ਕੇਂਦਰ ਵਿਖੇ ਪਿ੍ਯਾ ਗੋਬਿੰਦ ਦਾਸ ਪਵਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਸੰਸਥਾ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਦਿੱਲੀ ਦੇ ਨਿੱਜਰ ਪਰਿਵਾਰ ਨੇ ਸਿਆੜ੍ਹ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰਾੜਾ ਸਾਹਿਬ, 7 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਵਿਖੇ ਇੱਕ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਪ੍ਰੋਗਰਾਮ ਹੋਇਆ | ਜਿਸ ਵਿਚ ਵਰਤਮਾਨ ਸਮੇਂ ਨਵੀ ਦਿੱਲੀ ਵਿਚ ਵਸ ਰਹੇ ਸਿਆੜ੍ਹ ਪਿੰਡ ਦੇ ਨਿੱਜਰ ਪਰਿਵਾਰ ਨੇ ਸਕੂਲ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਜਲਦ ਚੁਣੇ ਜਾਣਗੇ ਸਰਗਰਮ ਮੈਂਬਰ-ਰਾਜੀਵ ਕੁਮਾਰ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸਫ਼ਾਈ ਕਰਮਚਾਰੀ ਯੂਨੀਅਨ ਖੰਨਾ ਦੀ ਅਹਿਮ ਮੀਟਿੰਗ ਚੇਅਰਮੈਨ ਰਾਜੀਵ ਕੁਮਾਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਮਸਲੇ ਵਿਚਾਰੇ ਗਏ ¢ ਮੈਨਪਾਲ ਨੇ ਦੱਸਿਆ ਕਿ ਕਰਮਚਾਰੀਆਂ ਨੂੰ 2 ...

ਪੂਰੀ ਖ਼ਬਰ »

ਹਰਜਿੰਦਰ ਦੇ ਬਲਾਕ ਪ੍ਰਧਾਨ ਬਣਨ ਨਾਲ ਕਾਂਗਰਸ ਮਜ਼ਬੂਤ ਹੋਵੇਗੀ-ਜਟਾਣਾ

ਬੀਜਾ, 7 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ ਨੂੰ ਬਲਾਕ ਕਾਂਗਰਸ ਖੰਨਾ ਦਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਬਲਜੀਤ ਸਿੰਘ ਸਾਬਕਾ ਸਰਪੰਚ ਜਟਾਣਾ ਤੇ ਯੂਥ ਆਗੂ ਜਤਿੰਦਰ ਸਿੰਘ ਜਟਾਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਸ਼ੂ ਤੜਫ਼-ਤੜਫ਼ ਕੇ ਮਰ ਰਹੇ ਹਨ ਤੇ ਮਾਨ ਸਰਕਾਰ ਘੂਕ ਸੁੱਤੀ-ਇਕੋਲਾਹਾ/ਮਾਂਗਟ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ(ਆਰ.ਐੱਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਹਰਬੰਸ ਸਿੰਘ ਮਾਂਗਟ ਨੇ ਸਾਂਝੇ ਬਿਆਨ ਵਿਚ ਪਸ਼ੂਆਂ ਵਿਚ ਫੈਲੀ ਬਿਮਾਰੀ ਲੰਪੀ ਸਕਿਨ ਡਿਜੀਜ਼ ਅਤੇ ਇਸ ਬਿਮਾਰੀ ਕਾਰਨ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਨਾਲ ਛੇੜ ਛਾੜ ਮਾਨਵਤਾ ਲਈ ਅਤਿ ਮਹਿੰਗੀ ਪੈ ਸਕਦੀ ਹੈ-ਸੰਤ ਬਾਬਾ ਜੰਗ ਸਿੰਘ

ਮਲੌਦ, 7 ਅਗਸਤ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਉਸਾਰੇ ਗੁਰਦੁਆਰਾ ਸ਼ਹੀਦ ਸਿੰਘਾਂ ਜੋਗੀਮਾਜਰਾ ਰੋਡ ਕੁੱਪ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੰਗ ਸਿੰਘ (ਸੰਪਰਦਾਇ ਮਸਤੂਆਣਾ ਸਾਹਿਬ) ਦਿਨੋ-ਦਿਨ ਦੂਸ਼ਿਤ ਹੋ ਰਹੇ ...

ਪੂਰੀ ਖ਼ਬਰ »

ਗਾਹੀ ਭੈਣੀ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ

ਕੁਹਾੜਾ, 7 ਅਗਸਤ (ਸੰਦੀਪ ਸਿੰਘ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਪਿੰਡ ਦੀਆਂ ਔਰਤਾਂ ਅਤੇ ਲੜਕੀਆਂ ਵਲੋਂ ਸਾਂਝੇ ਤੌਰ 'ਤੇ ਪੂਰੇ 11 ਦਿਨ ਤੀਆਂ ਤੀਜ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰੰਗ ਬਿਰੰਗੇ ਪਹਿਰਾਵਿਆਂ ਵਿਚ ਸਜੀਆਂ ਔਰਤਾਂ ਅਤੇ ...

ਪੂਰੀ ਖ਼ਬਰ »

ਬਲਾਕ ਡੇਹਲੋਂ ਵਿਖੇ ਤਾਇਨਾਤ ਰਹੇ ਬੀ. ਡੀ. ਪੀ. ਓ. ਓਮੇਸ਼ ਗੋਇਲ ਬਣੇ ਆਈ. ਪੀ. ਐੱਸ. ਅਧਿਕਾਰੀ

ਡੇਹਲੋਂ, 7 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੰਚਾਇਤ ਸੰਮਤੀ ਅਤੇ ਬਲਾਕ ਵਿਕਾਸ ਦਫ਼ਤਰ ਡੇਹਲੋਂ ਵਿਖੇ ਸੰਨ 2020 ਵਿਚ ਤਾਇਨਾਤ ਰਹੇ ਬੀ. ਡੀ. ਪੀ. ਓ. ਓਮੇਸ਼ ਗੋਇਲ ਹੁਣ ਆਈ. ਪੀ. ਐੱਸ. ਅਧਿਕਾਰੀ ਬਣ ਗਏ ਹਨ, ਜਦਕਿ ਉਨ੍ਹਾਂ ਦੇ ਸਾਕ ਸਬੰਧੀਆਂ, ਵੱਖ-ਵੱਖ ਸੇਵਾ ਮੁਕਤ ਅਫ਼ਸਰਾਂ, ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਸਰਕਾਰੀ ਸਕੂਲ ਮਾਂਗੇਵਾਲ ਦੇ ਲੋੜਵੰਦ ਬੱਚਿਆਂ ਦੀ ਸਹਾਇਤਾ

ਮਲੌਦ, 7 ਅਗਸਤ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਮਾਂਗੇਵਾਲ ਵਿਖੇ ਉੱਘੇ ਸਮਾਜ ਸੇਵੀ ਜਗਰੂਪ ਸਿੰਘ ਜੂਪਾ ਉਨ੍ਹਾਂ ਬੱਚਿਆਂ ਦੀ ਮਦਦ ਲਈ ਅੱਗੇ ਆਏ ਜਿਨ੍ਹਾਂ ਨੂੰ ਬੇਹੱਦ ਲੋੜ ਸੀ | ਇੱਕ ਵਿਸ਼ੇਸ਼ ਸਮਾਗਮ ਦੌਰਾਨ ਜਗਰੂਪ ਸਿੰਘ ਵਲੋਂ ਕਰੀਬ 10 ਉਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

ਗੁੱਜਰਵਾਲ ਪੰਚਾਇਤ ਨੇ ਵਣ ਮਹਾਂਉਤਸਵ ਤਹਿਤ ਬੂਟੇ ਲਗਾਏ

ਜੋਧਾਂ, 7 ਅਗਸਤ (ਗੁਰਵਿੰਦਰ ਸਿੰਘ ਹੈਪੀ)-ਬਲਾਕ ਸੰਮਤੀ ਮੈਂਬਰ ਬੀਬੀ ਸਿਮਰਜੀਤ ਕੌਰ ਗਰੇਵਾਲ ਅਤੇ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਆਧੁਨਿਕ ਸਪੋਰਟਸ ਪਾਰਕ ਅਤੇ ਨਗਰ 'ਚ ਵਣ ਮਹਾਂਉਤਸਵ ਤਹਿਤ ਬੂਟੇ ਲਗਾਏ ਗਏ | ਇਸ ਮੌਕੇ ਸਿਮਰਜੀਤ ਕੌਰ ਗਰੇਵਾਲ ਤੇ ਸਰਪੰਚ ...

ਪੂਰੀ ਖ਼ਬਰ »

ਫੁੱਟਬਾਲ ਅਤੇ ਕਬੱਡੀ ਟੂਰਨਾਮੈਂਟ 11 ਤੋਂ

ਈਸੜੂ, 7 ਅਗਸਤ (ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਸ਼ਹੀਦ ਕਰਨੈਲ ਸਿੰਘ ਸਪੋਰਟਸ ਐਸੋਸੀਏਸ਼ਨ ਵੱਲੋਂ ਫੁੱਟਬਾਲ ਅਤੇ ਕਬੱਡੀ ਟੂਰਨਾਮੈਂਟ 11 ਤੋਂ 15 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਜਗਬੀਰ ਸਿੰਘ ਜੱਗੀ ਨੇ ...

ਪੂਰੀ ਖ਼ਬਰ »

ਉਸਾਰੀ ਅਧੀਨ ਇਮਾਰਤ 'ਚੋਂ ਸਾਮਾਨ ਚੋਰੀ ਕਰਨ ਵਾਲੇ ਕਾਬੂ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਉਸਾਰੀ ਅਧੀਨ ਇਮਾਰਤ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਦੀਪ ਕੁਮਾਰ ਚਾਵਲਾ ਵਾਸੀ ਜੀਵਨਪ੍ਰੀਤ ਇਸ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਸਰਕਾਰੀ ਧਨਾਨਸੂ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਕੁਹਾੜਾ, 7 ਅਗਸਤ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਵਿਖੇ ਸਕੂਲ ਇੰਚਾਰਜ ਬਿੰਦੂ ਸੂਦ ਦੀ ਅਗਵਾਈ ਹੇਠ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਛੇਵੀਂ ਤੋ ਦਸਵੀਂ ...

ਪੂਰੀ ਖ਼ਬਰ »

ਸੰਤ ਬਾਬਾ ਪਿਆਰਾ ਸਿੰਘ ਦੇ ਬਰਸੀ 'ਤੇ ਤਿੰਨ ਰੋਜ਼ਾ ਜੋੜ-ਮੇਲਾ ਸਮਾਪਤ

ਸਮਰਾਲਾ, 7 ਅਗਸਤ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਇਤਿਹਾਸਕ ਨਗਰੀ ਸ਼੍ਰੀ ਝਾੜ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪਿਆਰਾ ਸਿੰਘ ਜੀ ਦੀ 56ਵੀਂ ਬਰਸੀ ਤੇ ਤਿੰਨ ਰੋਜ਼ਾ ਜੋੜ ਮੇਲਾ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ ਹੈ | ਪੰਜਾਬ ...

ਪੂਰੀ ਖ਼ਬਰ »

ਪਿੰਡ ਦਹਿੜੂ ਦੇ ਸਰਕਾਰੀ ਹਾਈ ਸਕੂਲ ਸਵੱਛਤਾ ਪੰਦ੍ਹਰਵਾੜਾ ਪ੍ਰੋਗਰਾਮ

ਬੀਜਾ, 7 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਨਹਿਰੂ ਯੁਵਾ ਕੇਂਦਰ ਲੁਧਿਆਣਾ ਯੂਥ ਕੋਆਰਡੀਨੇਟਰ ਰਸਮੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਿੰਡ ਦਹਿੜੂ ਦੇ ਸਰਕਾਰੀ ਹਾਈ ਸਕੂਲ ਵਿਚ ਦਵਿੰਦਰ ਪ੍ਰਵਾਜ਼ ਹਰਬੰਸਪੁਰਾ ਤੇ ਕਿਰਨਜੀਤ ਕੌਰ ਐਨ.ਬਾਈ.ਕੈ.ਐੱਸ.ਮੈਂਬਰ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਨੇ ਗੁਰਦੀਪ ਸਿੰਘ ਨੂੰ ਕੀਤਾ ਸਨਮਾਨਿਤ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਕਾਮਨਵੈਲਥ ਖੇਡਾਂ ਬਰਮਿੰਘਮ 2022 ਵਿਚ ਵੇਟ ਲਿਫ਼ਟਿੰਗ ਦੀ ਹੈਵੀ ਵੇਟ ਕੈਟਾਗਰੀ ਵਿਚ ਕਾਂਸੀ ਤਗ਼ਮਾ ਜਿੱਤਣ ਵਾਲੇ ਖੰਨਾ ਨੇੜਲੇ ਪਿੰਡ ਮਾਜਰੀ ਦੇ ਗੁਰਦੀਪ ਸਿੰਘ ਦਾ ਖੰਨਾ ਸ਼ਹਿਰ ਵਿਚ ਪਹੁੰਚਣ 'ਤੇ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਲੱਗੀਆਂ ਤੀਜ ਦੀਆਂ ਰੌਣਕਾਂ

ਸਮਰਾਲਾ, 7 ਅਗਸਤ (ਕੁਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਕੁੜੀਆਂ ਨੇ ਤੀਆਂ ਮਨਾ ਕੇ ਖੂਬ ਰੰਗ ਬੰਨਿ੍ਹਆ | ਇਸ ਮੌਕੇ ਕੁੜੀਆਂ ਦੇ ਵੱਖ-ਵੱਖ ਗਤੀਵਿਧੀਆਂ ਵਿੱਚ ਰੁਮਾਲ ਤੇ ਕਢਾਈ, ਸ਼ਿੰਗਾਰ ਬਾਕਸ ਤਿਆਰ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਲਈ ਤਿਆਰ ਰਹਿਣ-ਮੱਖਣ ਸਿੰਘ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸਿਟੀ-2 ਖੰਨਾ ਦੀ ਮੀਟਿੰਗ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਮਨਦੀਪ ਸਿੰਘ ਨੇ ਚਲਾਈ ਅਤੇ ਜਥੇਬੰਦੀ ਦੇ ਫ਼ੰਡ ਦਾ ਹਿਸਾਬ ਕੈਸ਼ੀਅਰ ਮਨਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਤਗਮਾ ਜੇਤੂ ਗੁਰਦੀਪ ਸਿੰਘ ਖੰਨਾ ਪੁੱਜੇ ਵਿਧਾਇਕ ਸੌਂਦ ਅਤੇ ਏ. ਡੀ. ਸੀ. ਖੰਨਾ ਬੈਂਸ ਨੇ ਕੀਤਾ ਸ਼ਾਨਦਾਰ ਸਨਮਾਨ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਕਾਮਨਵੈਲਥ ਖੇਡਾਂ ਬਰਮਿੰਘਮ 2022 ਵਿਚ ਵੇਟ ਲਿਫ਼ਟਿੰਗ ਦੀ ਹੈਵੀ ਵੇਟ ਕੈਟਾਗਰੀ ਵਿਚ ਕਾਂਸੀ ਤਗਮਾ ਜਿੱਤਣ ਵਾਲੇ ਗੁਰਦੀਪ ਸਿੰਘ ਪਿੰਡ ਮਾਜਰੀ ਦਾ ਖੰਨਾ ਸ਼ਹਿਰ ਵਿਚ ਪਹੁੰਚਣ 'ਤੇ ਜੀ.ਟੀ. ਰੋਡ ਤੇ ਪੰਜਾਬ ਸਰਕਾਰ ਵਲੋਂ ਵਿਧਾਇਕ ...

ਪੂਰੀ ਖ਼ਬਰ »

ਪਸ਼ੂਆਂ ਦੀ ਨਵੀਂ ਬਿਮਾਰੀ 'ਲੰਪੀ ਸਕਿਨ' ਕਾਰਨ ਪਸ਼ੂ ਮੰਡੀਆਂ 'ਤੇ ਸਰਕਾਰ ਨੇ ਲਗਾਈ ਪਾਬੰਦੀ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ, ਹਰਿਆਣਾ, ਰਾਜਸਥਾਨ ਵਿਚ ਹਜ਼ਾਰਾਂ ਪਸ਼ੂ 'ਲੰਪੀ ਸਕਿਨ' ਬਿਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਮੌਤਾਂ ਹੋ ਚੁੱਕੀਆਂ ਹਨ | ਪੰਜਾਬ ਵਿਚ ਇਨਫੈਕਸ਼ਨ ਵਧਣ ਕਾਰਨ ਪਸ਼ੂ ਪਾਲਣ ਵਿਭਾਗ ਵਲੋਂ ਸਾਰੇ ਜ਼ਿਲਿ੍ਹਆਂ ਦੀਆਂ ਪਸ਼ੂ ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਕਾਮਿਆਂ ਦੀ ਜਥੇਬੰਦੀ ਵਲੋਂ ਮੀਟਿੰਗ

ਦੋਰਾਹਾ, 7 ਅਗਸਤ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਮੁਲਾਜ਼ਮਾਂ ਦੇ ਮੰਗਾਂ ਮਸਲਿਆ ਨੂੰ ਹੱਲ ਕਰਾਉਣ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਵਿਰੁੱਧ ...

ਪੂਰੀ ਖ਼ਬਰ »

ਹਿੰਦੀ-ਅੰਗਰੇਜ਼ੀ ਵਾਦ ਵਿਵਾਦ ਪ੍ਰਤੀਯੋਗਤਾ ਕਰਵਾਈ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਈਸਟ (ਖੰਨਾ) ਸਹੋਦਿਆ ਸਕੂਲ ਨੇ ਸੈਸ਼ਨ 2022-23 ਦੇ ਲਈ ਸਵਾਮੀ ਛਗਨ ਲਾਲ ਲਾਲਾ ਹੰਸਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਰੋਡ ਖੰਨਾ ਵਿਚ ਆਪਣੀ ਪਹਿਲੀ ਗਤੀਵਿਧੀ ਵਾਦ ਵਿਵਾਦ ਪ੍ਰਤੀਯੋਗਤਾ ਹਿੰਦੀ ਅਤੇ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ ਦਾ ਸਨਮਾਨ

ਜੋਧਾਂ, 7 ਅਗਸਤ (ਗੁਰਵਿੰਦਰ ਸਿੰਘ ਹੈਪੀ)-ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ ਸਕੱਤਰ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਦੀ ਸਿਫ਼ਾਰਸ਼ 'ਤੇ ਬਲਾਕ ਮੁੱਲਾਂਪੁਰ ਦੇ ਨਵੇਂ ਬਣਾਏ ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ ਦਾ ਸਰਪੰਚ ...

ਪੂਰੀ ਖ਼ਬਰ »

ਸੁਭਾਸ਼ ਸ਼ਰਮਾ ਨੇ ਹਰ ਘਰ ਤਿਰੰਗੇ ਸੰਬੰਧੀ ਭਾਜਪਾ ਜ਼ਿਲ੍ਹਾ ਖੰਨਾ ਦੀ ਕੀਤੀ ਮੀਟਿੰਗ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਭਾਜਪਾ ਜ਼ਿਲ੍ਹਾ ਖੰਨਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਮਰੀਸ਼ ਵਿਜ ਦੀ ਪ੍ਰਧਾਨਗੀ ਹੇਠ ਹੋਈ ¢ ਇਸ ਮੀਟਿੰਗ ਵਿਚ ਮੁਖ ਮਹਿਮਾਨ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਸਨ¢ ਇਸ ਮੌਕੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਲਗਾਇਆ ਬੂਟਿਆਂ ਦਾ ਲੰਗਰ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ ਵਿਖੇ ਲੱਖ ਦਾਤਾ ਪੀਰ ਅਤੇ ਗੁੱਗਾ ਮਾੜੀ ਦਰਗਾਹ ਉੱਪਰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਬੂਟੇ ਲਗਾਏ ਗਏ | ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੀ ਚੇਅਰਪਰਸਨ ਬੀਬੀ ਫਾਤਿਮਾ ਅਤੇ ਏਸ਼ੀਅਨ ਬਾਕਸਿੰਗ ...

ਪੂਰੀ ਖ਼ਬਰ »

ਗਰੀਬ ਲੜਕੀਆਂ ਲਈ ਸਿਲਾਈ ਕੇਂਦਰ ਦਾ ਕੋਰਸ ਪੂਰਾ ਹੋਣ ਸਮੇਂ ਪੁਸ਼ਕਰਰਾਜ ਤੇ ਅਰੋੜਾ ਪੁੱਜੇ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਸਥਾਨਕ ਬਾਜੀਗਰ ਬਸਤੀ ਮਾਡਲ ਟਾਊਨ ਸਮਰਾਲਾ ਰੋਡ ਖੰਨਾ ਵਿਖੇ ਸ਼ਹਿਰ ਦੀ ਨਾਮਵਰ ਸਮਾਜਿਕ ਸੰਸਥਾ ਆਧਾਰ ਦੀ ਫਾਊਾਡੇਸ਼ਨ ਵਲੋਂ ਚਲਾਏ ਜਾ ਰਹੇ ਸਿਲਾਈ ਕੇਂਦਰ ਦੇ ਕੋਰਸ ਦੀ ਅੱਜ ਸੰਪੂਰਨਤਾ ਹੋਈ¢ ਇਸ ਮੌਕੇ ਹੋਏ ਇਕ ਸਾਦਾ ਤੇ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਸੰਵਿਧਾਨਿਕ ਹੱਕਾਂ ਸੰਬੰਧੀ ਵਿਧਾਇਕ ਸੰਗੋਵਾਲ ਨੂੰ ਦਿੱਤਾ ਮੰਗ ਪੱਤਰ

ਡੇਹਲੋਂ, 7 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਲੁਧਿਆਣਾ (ਪੰਜਾਬ) ਨੇ ਸੂਬਾ ਪੱਧਰ 'ਤੇ ਸਮੂਹ ਐੱਸ. ਸੀ. ਬੀ. ਸੀ. ਵਲੋਂ ਵਿਧਾਇਕਾਂ ਨੂੰ ਹੱਕ ਪੱਤਰ ਦੇਣ ਦੀ ਸ਼ੁਰੂ ਕੀਤੀ ਲੜੀ ਤਹਿਤ ਅੱਜ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ

ਪਾਇਲ, 7 ਅਗਸਤ (ਰਾਜਿੰਦਰ ਸਿੰਘ)-ਪ੍ਰਸਿੱਧ ਸਾਹਿੱਤਿਕ ਸੰਸਥਾ ਵਿਸ਼ਵ ਸਿੱਖ ਸਾਹਿੱਤ ਅਕਾਦਮੀ ਪਾਇਲ ਦੀ ਅਗਸਤ ਮਹੀਨੇ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬ੍ਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ...

ਪੂਰੀ ਖ਼ਬਰ »

ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਤੇ ਮਹਾਂਕਾਲ ਬਲੱਡ ਸੇਵਾ ਖੰਨਾ ਦੀ ਮੀਟਿੰਗ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਖੰਨਾ ਅਤੇ ਮਹਾਂਕਾਲ ਬਲੱਡ ਸੇਵਾ ਖੰਨਾ ਦੀ ਵਿਸ਼ੇਸ਼ ਮੀਟਿੰਗ ਹੋਟਲ 99 ਸੁਕੇਅਰ ਦੇ ਕਿੱਟੀ ਹਾਲ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਖਰੇ ਦੀ ਪ੍ਰਧਾਨਗੀ ਹੇਠਾਂ ਹੋਈ¢ ਜਿਸ ਵਿਚ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਲੋਂ ਐਜੂਸਕਿੱਲਜ਼ ਨਾਲ ਕਰਾਰ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਵਿਸ਼ਵ ਪੱਧਰੀ ਤਕਨੀਕੀ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਡਿਜੀਟਲ ਹੁਨਰ ਦੀ ਸਿਖਲਾਈ ਦੇਣ ਲਈ ਹੋਇਆ ਕਰਾਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਆਪਣੇ ਵਿਦਿਆਰਥੀਆਂ ਨੂੰ ਤਕਨੀਕੀ ਯੋਗਤਾ ਪ੍ਰਤੀ ਹੋਰ ਅੱਪ ਟੂ ...

ਪੂਰੀ ਖ਼ਬਰ »

ਮਾਮਲਾ ਛੁੱਟੀ ਆਏ ਨੌਜਵਾਨ ਦੇ ਗੁੰਮ ਹੋਣ ਦਾ

ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਿਛਲੇ ਇਕ ਮਹੀਨੇ ਦੇ ਕਰੀਬ ਫ਼ੌਜ ਵਿਚੋਂ ਛੁੱਟੀ ਆਏ ਨੌਜਵਾਨ ਦੇ ਭੇਦਭਰੇ ਹਾਲਾਤਾਂ 'ਚ ਗੁੰਮ ਹੋਣ ਦੇ ਰੋਸ ਵਜੋਂ ਅੱਜ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਧਰਨਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਤੋਂ ਪ੍ਰੇਸ਼ਾਨ ਕਿਸਾਨਾਂ ਦੀ ਮਦਦ ਕਰੇ ਸਰਕਾਰ-ਘੁਡਾਣੀ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਲੰਪੀ ਸਕਿਨ ਡਿਜ਼ੀਸ ਦੀ ਬਿਮਾਰੀ ਫੈਲਣ ਨਾਲ ਬਹੁਤ ਡੰਗਰ ਪਸ਼ੂ ਮਰ ਰਹੇ ਹਨ¢ ਪਰ ਸਰਕਾਰਾਂ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀਆਂ¢ ਇੱਕ ਹੀ ਗੱਲ ਸੁਣਨ 'ਚ ਆ ਰਹੀ ਹੈ ਕਿ ਇਸ ਬਿਮਾਰੀ ਦਾ ਕੋਈ ਪੱਕਾ ਇਲਾਜ ਨਹੀਂ ਹੈ ¢ ਸਰਕਾਰਾਂ ...

ਪੂਰੀ ਖ਼ਬਰ »

ਵਿਧਾਇਕ ਬੱਗਾ ਨੇ ਕੀਤਾ ਬੈਨਸਨ ਰਿਜੈਂਸੀ ਹੋਟਲ ਦਾ ਉਦਘਾਟਨ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਜਲੰਧਰ ਬਾਈਪਾਸ ਨੇੜੇ ਨਵੇ ਬਣੇ ਬੈਨਸਨ ਰਿਜੈਂਸੀ ਹੋਟਲ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਤੋਂ ਪਹਿਲਾਂ ਸ੍ਰੀ ਬੱਗਾ ਨੇ ਬੈਨਸਨ ਰਿਜੈਂਸੀ ਪਰਿਵਾਰ ਦੇ ਮੈਂਬਰਾਂ ਮੇਜਰ ਸਿੰਘ, ...

ਪੂਰੀ ਖ਼ਬਰ »

ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਵਲੋਂ ਤਹਿਸੀਲ ਪੱਛਮੀ 'ਚ ਧਰਨਾ ਅੱਜ

ਹੰਬੜਾਂ, 7 ਅਗਸਤ (ਮੇਜਰ ਹੰਬੜਾਂ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਕਲੈਕਟਰ ਰੇਟਾਂ 'ਚ ਕੀਤੇ ਵਾਧੇ ਵਿਰੁੱਧ ਅਹਿਮ ਮੀਟਿੰਗ ਪਿੰਡ ਮਲਕਪੁਰ ਵਿਖੇ ਰੱਖੀ ਗਈ, ਜਿਸ ਵਿਚ ਕਲੋਨਾਈਜ਼ਰ ਹਰਕਿੰਦਰ ਸਿੰਘ ਇਯਾਲੀ, ਕਮਲ ਚੇਤਲੀ ਸਮੇਤ ਹੋਰ ਦਰਜਨਾਂ ਦੇ ਕਰੀਬ ...

ਪੂਰੀ ਖ਼ਬਰ »

ਮਾਮਲਾ ਮਰੇ ਹੋਏ ਪਸ਼ੂਆਂ ਦੇ ਪਲਾਂਟ ਨੂੰ ਚਲਾਉਣ ਦਾ

ਪਿੰਡ ਵਾਸੀਆਂ ਤੇ ਹੋਰਾਂ ਨੇ ਕਾਰਪੋਰੇਸ਼ਨ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਲਾਡੋਵਾਲ,7 ਅਗਸਤ (ਬਲਬੀਰ ਸਿੰਘ ਰਾਣਾ)-ਲਾਡੋਵਾਲ ਤੋਂ ਹੰਬੜਾਂ ਰੋਡ ਸਥਿਤ ਪਿੰਡ ਰਸੂਲਪੁਰ ਨੇੜੇ ਬਣੇ ਮਰੇ ਹੋਏ ਪਸ਼ੂਆਂ ਦੇ ਪਲਾਂਟ ਨੂੰ ਚਲਾਉਣ ਵਿਰੁੱਧ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਪੰਚਾਇਤਾਂ ਵਲੋਂ ਕਾਫੀ ਲੰਬੇ ਸਮੇਂ ਤੋਂ ਧਰਨਾ ਲਾਇਆ ਹੋਇਆ ਹੈ | ਅੱਜ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਲੋਕਾਂ ਨੇ ਮੁੱਖ ਸੜਕ 'ਤੇ ਦਿੱਤਾ ਧਰਨਾ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਬੀਤੀ ਰਾਤ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਹੋਏ ਲੋਕਾਂ ਵਲੋਂ ਅੱਜ ਲੁਧਿਆਣਾ ਚੰਡੀਗੜ੍ਹ ਮੁੱਖ ਸੜਕ 'ਤੇ ਧਰਨਾ ਦੇ ਕੇ ਪੁਲਿਸ ਖਿਲਾਫ ਜੰਮ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਖੰਨਾ, 7 ਅਗਸਤ (ਮਨਜੀਤ ਸਿੰਘ ਧੀਮਾਨ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੰ. 7 ਖੰਨਾ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ¢ ਇਸ ਮੌਕੇ ਵਾਰਡ ਦੇ ਕੌਂਸਲਰ ਰਵਿੰਦਰ ਸਿੰਘ ਬੱਬੂ, ਚੇਅਰਪਰਸਨ ਕਿਰਨਦੀਪ ਕੌਰ, ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਮਾਤਾ ਪਾਰਵਤੀ ਦੇਵੀ ਟਰੱਸਟ ਵਲੋਂ ਕਾਪੀਆਂ ਤਕਸੀਮ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਸਥਾਨਕ ਮਾਡਲ ਟਾਊਨ ਸਮਰਾਲਾ ਰੋਡ ਵਿਖੇ ਸਥਿਤ ਸਰਕਾਰੀ ਮਿਡਲ ਸਕੂਲ ਵਿਚ ਮਾਤਾ ਪਾਰਵਤੀ ਦੇਵੀ ਐਜੂਕੇਸ਼ਨ ਟਰੱਸਟ ਵਲੋਂ ਸਮੂਹ ਵਿਦਿਆਰਥੀਆਂ ਨੂੰ ਕਾਪੀਆਂ ਭੇਟ ਕੀਤੀਆਂ ਗਈਆਂ¢ ਟਰੱਸਟ ਦੀ ਸੈਕਟਰੀ ਰੀਟਾ ਚਾਵਲਾ, ਉਨ੍ਹਾਂ ਦੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਬੁਟਹਾਰੀ ਵਿਖੇ ਹਿਸਾਬ ਵਿਸ਼ੇ 'ਤੇ ਲੱਗਾ ਮੇਲਾ

ਡੇਹਲੋਂ, 7 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਟਹਾਰੀ ਵਿਖੇ ਹਿਸਾਬ ਅਧਿਆਪਕ ਸੁਖਦੀਪ ਸਿੰਘ ਅਤੇ ਸਾਇੰਸ ਅਧਿਆਪਕਾ ਤਿ੍ਪਤਾ ਕੁਮਾਰੀ ਦੁਆਰਾ ਪਿ੍ੰਸੀਪਲ ਹਰਜੀਤ ਸਿੰਘ ਖੱਟੜਾ ਦੀ ਰਹਿਨੁਮਾਈ ਹੇਠ ਹਿਸਾਬ ਮੇਲਾ ਲਗਾਇਆ ...

ਪੂਰੀ ਖ਼ਬਰ »

ਔਰਤ ਨੇਤਾਵਾਂ ਭਾਜਪਾ 'ਚ ਸ਼ਾਮਿਲ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਚ ਪੁੱਜੇ ਸੂਬਾ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਹਾਜ਼ਰੀ 'ਚ ਖੰਨਾ ਵਾਰਡ ਨੰ: 12 ਤੋਂ ਜਸਵੀਰ ਕੌਰ, ਭਜਨਾ, ਪਰਵੀਨ ਰਾਣੀ, ਜੱਸੀ ਕੌਰ ਆਦਿ ਔਰਤਾਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਛੰਦੜਾਂ ਵਿਖੇ ਗਣਿਤ ਮੇਲਾ ਲਗਾਇਆ

ਕੁਹਾੜਾ, 7 ਅਗਸਤ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਮਿਡਲ ਸਕੂਲ ਛੰਦੜਾਂ ਵਿਖੇ ਸਕੂਲ ਇੰਚਾਰਜ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਵਲੋਂ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ. ਸ. ਸ. ਸਮਾਰਟ ਸਕੂਲ ਸ਼ਾਹਪੁਰ ਵਿਖੇ ਲੱਗਿਆ ਗਣਿਤ ਮੇਲਾ

ਪਾਇਲ, 7 ਅਗਸਤ (ਨਿਜ਼ਾਮਪੁਰ)-ਸ. ਸ. ਸ. ਸਮਾਰਟ ਸਕੂਲ ਸ਼ਾਹਪੁਰ ਵਿਖੇ ਗਣਿਤ ਮੇਲਾ ਲਗਾਇਆ ਗਿਆ | ਜਿਸ ਦੌਰਾਨ ਸਕੂਲ ਦੇ 6ਵੀਂ ਤੋਂ 10ਵੀਂ ਦੇ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਨਾਲ ਸਬੰਧਿਤ ਮਾਡਲ ਤਿਆਰ ਕਰ ਕੇ ਆਪਣੀ ਪ੍ਰਤਿਭਾਵਾਂ ਨੂੰ ਪੇਸ਼ ਕੀਤਾ | ਡਾ. ਛੀਨਾ ਨੇ ਕਿਹਾ ਕਿ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਰਕ ਨਾਲ ਕੋਚ ਰਾਣੋ ਨੇ ਕੀਤੀ ਮੁਲਾਕਾਤ

ਬੀਜਾ, 7 ਅਗਸਤ (ਬਗ਼ਲੀ)-ਆਰ.ਐੱਸ ਖ਼ਾਲਸਾ ਹਾਈ ਸਕੂਲ ਜਸਪਾਲੋਂ ਦੇ ਕੋਚ ਕਰਮਜੀਤ ਸਿੰਘ ਰਾਣੋ ਨੇ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵਿਰਕ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦਾ ਬੁੱਕੇ ਭੇਟ ਕਰ ਕੇ ਭਰਵਾਂ ਸਵਾਗਤ ਕਰਦਿਆਂ ਵਧਾਈ ਦਿਤੀ¢ ਇਸ ਮੌਕੇ ਰਾਣੋ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲਿਆਂ 'ਚ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਪਹਿਲੇ ਸਥਾਨ 'ਤੇ

ਸਮਰਾਲਾ, 7 ਅਗਸਤ (ਕੁਲਵਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਵਰਗ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਤਹਿਸੀਲਾਂ ਦੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ | ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਤੀਜ ਮੁਕਾਬਲੇ ਵਿਚ ਨਵਨੀਤ ਪਹਿਲੇ, ਮਨਪ੍ਰੀਤ ਦੂਜੇ ਅਤੇ ਰੀਟਾ ਤੀਜੇ ਸਥਾਨ 'ਤੇ ਰਹੀ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੀ ਮਸ਼ਹੂਰ ਸੰਸਥਾ ਗਰੈਜੂਏਟ ਇੰਸਟੀਚਿਊਟ ਵਲੋਂ ਤੀਆਂ ਦੇ ਤਿਉਹਾਰ ਦਾ ਆਯੋਜਨ ਕੀਤਾ ਗਿਆ | ਇਸ ਆਯੋਜਨ ਵਿਚ ਲਗਪਗ 30 ਲੜਕੀਆਂ ਨੇ ਭਾਗ ਲਿਆ | ਇਸ ਇੰਸਟੀਚਿਊਟ ਦੇ ਡਾਇਰੈਕਟਰ ਰਸ਼ਪਾਲ ਸਿੰਘ ਨੇ ਪੰਜਾਬੀ ਦੇ ਅਲੋਪ ਹੋ ...

ਪੂਰੀ ਖ਼ਬਰ »

ਸ਼ਹੀਦਗੜ੍ਹ ਖ਼ਾਲਸਾ ਪਬਲਿਕ ਸਕੂਲ ਸਿਹੌੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 7 ਅਗਸਤ (ਦਿਲਬਾਗ ਸਿੰਘ ਚਾਪੜਾ)-ਪੰਜਾਬੀ ਵਿਰਸੇ ਦਾ ਪ੍ਰਮੁੱਖ ਤੀਆਂ ਦਾ ਤਿਉਹਾਰ ਸ਼ਹੀਦਗੜ੍ਹ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਹੋੜਾ (ਲੁਧਿਆਣਾ) ਵਿਖੇ ਪਿ੍ੰਸੀਪਲ ਅੰਜੂ ਬਾਲਾ, ਡਾਇਰੈਕਟਰ ਮਨਜੀਤ ਸਿੰਘ ਅਤੇ ਸਮੂਹ ਸਟਾਫ਼ ਦੇ ਯਤਨਾਂ ਦੇ ਸਦਕਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਸਿਲਾਈ-ਕਢਾਈ ਵੁਮੈਨ ਸਕਿੱਲ ਟਰੇਨਿੰਗ ਸੈਂਟਰ ਵਾਰਡ ਨੰਬਰ 2 ਗਿੱਲ ਕਾਲੋਨੀ ਖੰਨਾ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ¢ ਜਿਸ ਦੌਰਾਨ ਸਿਖਿਆਰਥਣਾਂ ਨੇ ਮਿਲ ਕੇ ਮਹਿੰਦੀ ਲਗਾਈ ਪੀਂਘਾਂ ਝੂਟੀਆਂ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX