ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  26 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  1 minute ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਰਨਾਲਾ

ਐਚ.ਈ.ਆਈ.ਐਸ. ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ

ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਸਥਾਨਕ ਕਚਹਿਰੀ ਚੌਕ ਵਿਖੇ ਹਾਇਰ ਐਜੂਕੇਸ਼ਨ ਇੰਸਟੀਚਿਊਟ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਲੋਂ ਪ੍ਰੋ: ਹੇਮੰਤ ਵਾਟਸ ਦੀ ਅਗਵਾਈ 'ਚ ਸੂਬਾ ਪੱਧਰੀ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਉ ਵੀ ਕੀਤਾ ਗਿਆ | ਪ੍ਰੋ: ਹੇਮੰਤ ਵਾਟਸ ਨੇ ਦੱਸਿਆ ਕਿ ਐਚ.ਈ.ਆਈ.ਐਸ. ਦੇ ਨਾਂਅ 'ਤੇ ਵੱਖਰੇ-ਵੱਖਰੇ ਕੋਰਸ ਚਲਾਏ ਜਾਂਦੇ ਹਨ, ਜਿਸ ਦੀ ਮਨਜ਼ੂਰੀ 2006 'ਚ ਕਾਂਗਰਸ ਸਰਕਾਰ ਨੇ ਦਿੱਤੀ ਸੀ ਅਤੇ ਸਰਕਾਰ ਨੇ ਇਹ ਵੀ ਹਦਾਇਤ ਕੀਤੀ ਸੀ ਕਿ ਸੁਸਾਇਟੀਆਂ ਨੂੰ ਇਕੱਠਾ ਕਰ ਕੇ ਪੰਜਾਬ ਪੱਧਰ ਦੀ ਸੁਸਾਇਟੀ ਪੰਜਾਬ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਬਣਾਈ ਜਾਵੇਗੀ ਜੋ ਅੱਜ ਤੱਕ ਨਹੀਂ ਬਣੀ ਅਤੇ ਹਰੇਕ ਸਰਕਾਰੀ ਕਾਲਜ ਆਪਣੇ ਅਨੁਸਾਰ ਨਿਯਮ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਕਰ ਕੇ ਹੀ ਸਾਨੂੰ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨਾ ਪੈਂਦਾ ਹੈ | ਜਿਸ ਨਾਲ ਕਿ ਸਾਡੇ ਘਰ ਦਾ ਗੁਜ਼ਾਰਾ ਵੀ ਨਹੀਂ ਚੱਲਦਾ, ਉਨ੍ਹਾਂ ਕਿਹਾ ਕਿ ਸਾਨੂੰ 12 ਮਹੀਨੇ ਪੰਜਾਬ ਸਰਕਾਰ ਦੇ ਲੈਵਲ ਦੱਸ ਅਤੇ ਨਾਨ ਟੀਚਿੰਗ ਸਟਾਫ ਨੂੰ ਪੰਜਾਬ ਸਰਕਾਰ ਦੀ ਲੈਵਲ ਤਿੰਨ ਦੇ ਅਨੁਸਾਰ ਬੇਸਿਕ ਤਨਖ਼ਾਹ ਦਿੱਤੀ ਜਾਵੇ, ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਧਰਨੇ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੜ੍ਹਾਉਣ ਵਾਲੇ ਪ੍ਰੋਫ਼ੈਸਰ ਤਰਨਵੀਰ ਕੌਰ ਵੀ ਬੈਠੇ ਸਨ | ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਪੜ੍ਹਾਇਆ ਹੋਇਆ ਹੈ ਪਰ ਸਾਨੂੰ ਨਹੀਂ ਸੀ ਪਤਾ ਕਿ ਅੱਜ ਸਾਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਇਨ੍ਹਾਂ ਦੇ ਅੱਗੇ ਹੀ ਧਰਨਾ ਲਗਾਉਣਾ ਪਵੇਗਾ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਸਾਡੀਆਂ ਮੰਗਾਂ ਮੰਨੇ | ਇਸ ਮੌਕੇ ਸ਼ੰਮੀ ਸਿੰਗਲਾ, ਰਿੰਕੂ ਗੁਪਤਾ, ਗਗਨਦੀਪ ਸਿੰਘ, ਅਮਿਤਾ, ਸੁਖਦੀਪ ਸਿੰਘ, ਪ੍ਰੀਤ ਕਮਲ ਕੌਰ, ਅਜੇ ਕੁਮਾਰ, ਅਮਿਤ ਮੋਗਾ, ਅੰਜੂ ਬਾਲਾ, ਪਰਮਿੰਦਰ ਕੌਰ, ਆਸ਼ਿਮਾ, ਤਰਨਵੀਰ ਕੌਰ ਆਦਿ ਹਾਜ਼ਰ ਸਨ |

ਆਜ਼ਾਦੀ ਦੇ 75 ਸਾਲਾ ਸਮਾਗਮ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਦੇ 75 ਸਾਲਾ ਸਮਾਗਮ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ...

ਪੂਰੀ ਖ਼ਬਰ »

'ਆਪ' ਸਰਕਾਰ ਪੱਤਰਕਾਰਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਆਗੂ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਸ ਕੀਤੇ ਮਤੇ ਰਾਹੀਂ ਸੂਬਾ ਸਰਕਾਰ ਵਲੋਂ ਫ਼ੀਲਡ 'ਚ ਕੰਮ ਕਰਦੇ ...

ਪੂਰੀ ਖ਼ਬਰ »

ਪਿੰਡ ਮਨਾਲ ਵਿਖੇ ਪਸ਼ੂ ਪਾਲਣ ਵਿਭਾਗ ਦੀ ਟੀਮ ਵਲੋਂ ਤੰਦਰੁਸਤ ਪਸ਼ੂਆਂ ਦੇ ਵੈਕਸੀਨ ਲਾ ਕੇ ਮੁਹਿੰਮ ਦੀ ਸ਼ੁਰੂਆਤ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਕੈਟਲ ਪੌਂਡ ਮਨਾਲ (ਬਰਨਾਲਾ) ਵਿਖੇ ਅੱਜ ਸਹਾਇਕ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ: ਕਰਮਜੀਤ ਸਿੰਘ ਕਲਾਲਾ, ਸੀਨੀਅਰ ਵੈਟਰਨਰੀ ਅਫ਼ਸਰ ਬਰਨਾਲਾ ਡਾ: ਜਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪਸ਼ੂ ਪਾਲਨ ਵਿਭਾਗ ਦੀ ਟੀਮ ...

ਪੂਰੀ ਖ਼ਬਰ »

ਬੂਟੇ ਸਾਡੀ ਜਾਨ ਅਤੇ ਧਰਤੀ ਦਾ ਮੁੱਖ ਹਿੱਸਾ ਹਨ-ਵਿਧਾਇਕ ਉੱਗੋਕੇ

ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਦਿਨ-ਬ-ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ, ਕਿਉਂਕਿ ਬੂਟੇ ਸਾਡੀ ਜਾਨ ਅਤੇ ਧਰਤੀ ਦਾ ਮੁੱਖ ਹਿੱਸਾ ਹਨ, ਇਨ੍ਹਾਂ ਨਾਲ ਹੀ ਸਾਡਾ ਵਾਤਾਵਰਨ ਸੁਰੱਖਿਅਤ ਰਹਿ ਸਕਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂਆਂ ਦੇ ਗੋਟ ਪੌਕਸ ਵੈਕਸੀਨ ਸ਼ੁਰੂ

ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ ਨੂੰ ਪਿਛਲੇ ਦਿਨਾਂ ਤੋਂ ਲੈ ਕੇ ਫੈਲ ਰਹੀ ਲੰਪੀ ਸਕਿਨ ਬਿਮਾਰੀ ਕਾਰਨ ਰੋਜ਼ਾਨਾ ਪਸ਼ੂਆਂ ਦੀਆਂ ਮੌਤਾਂ ਹੋ ਰਹੀਆਂ ਹਨ | ਬਿਮਾਰੀ ਤੋਂ ਬਚਾਉਣ ਲਈ ਪੰਜਾਬ ਦੇ ਪਸ਼ੂਆਂ ਨੂੰ ਪਸ਼ੂ ਪਾਲਨ ਵਿਭਾਗ ...

ਪੂਰੀ ਖ਼ਬਰ »

ਪਿੰਡ ਵਜੀਦਕੇ ਕਲਾਂ ਵਿਖੇ ਕੁਰੜ ਰਜਵਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਕੁਰੜ ਰਜਬਾਹੇ ਚੋਂ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲਣ ਦਾ ਪਤਾ ਲੱਗਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਾਮ 6 ਵਜੇ ...

ਪੂਰੀ ਖ਼ਬਰ »

ਸ਼ਹਿਣਾ ਦੀ ਸਿੱਧੂ ਪੱਤੀ ਵਿਖੇ ਪਹਿਲਾ ਵਿਸ਼ਾਲ ਜਾਗਰਣ ਕਰਵਾਇਆ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਦੀ ਸਿੱਧੂ ਪੱਤੀ ਵਿਖੇ ਪਹਿਲਾ ਵਿਸ਼ਾਲ ਜਾਗਰਣ ਮਾਤਾ ਚਰਨਜੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਾਗਰਣ ਦਾ ਉਦਘਾਟਨ ਗੁਰਦੀਪ ਦਾਸ ਬਾਵਾ ਨੇ ਜੋਤੀ ਪ੍ਰਚੰਡ ਕਰਨ ਉਪਰੰਤ ਕੀਤਾ | ਇਸ ਮੌਕੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਦੀ ਕੋਸ਼ਿਸ਼ ਹੋਈ ਨਾਕਾਮ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਪੈਟਰੋਲ ਪੰਪ 'ਤੇ ਅੱਜ ਲੁੱਟ ਖੋਹ ਦੀ ਵਾਰਦਾਤ ਉਸ ਸਮੇਂ ਨਾਕਾਮ ਹੋ ਗਈ ਜਦ ਸਾਹਮਣੇ ਢਾਬੇ 'ਤੇ ਮੌਜੂਦ ਲੋਕਾਂ ਨੇ ਰੌਲਾ ਪਾ ਕੇ ਲੁਟੇਰੇ ਭੱਜਣ ਲਈ ਮਜ਼ਬੂਰ ਕਰ ਦਿੱਤੇ | ਪੰਪ ਮਾਲਕ ਗੁਰਬਖਸ਼ ਸਿੰਘ ਵਲੋਂ ਥਾਣਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਚੋਰਾਂ ਨੇ ਬੀਤੀ ਰਾਤ ਦੋ ਪੋਲਟਰੀ ਫਾਰਮਾਂ ਦੇ ਚੌਕੀਦਾਰਾਂ ਨੂੰ ਬਣਾਇਆ ਨਿਸ਼ਾਨਾ

ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਪੱਤੀ ਸੇਖਵਾਂ ਰੋਡ 'ਤੇ ਪੈਂਦੇ ਦੋ ਪੋਲਟਰੀ ਫਾਰਮਾਂ ਨੂੰ ਨਿਸ਼ਾਨਾ ਬਣਾਉਂਦਿਆਂ ਚੌਕੀਦਾਰਾਂ ਨੂੰ ਕੋਈ ਵਸਤੂ ਸੁੰਘਾਉਣ ਉਪਰੰਤ ਨਗਦੀ ਅਤੇ ਕੱਪੜੇ ਚੋਰੀ ਕਰ ਕੇ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਰਾਏਸਰ 'ਚ ਇਨਕਲਾਬੀ ਕੇਂਦਰ ਦੇ ਨੌਜਵਾਨਾਂ ਵਲੋਂ ਚੇਤਨਾ ਮਾਰਚ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ 25ਵਾਂ ਸ਼ਰਧਾਂਜਲੀ ਸਮਾਗਮ ਵਿਲੱਖਣ ਢੰਗ ਨਾਲ ਮਨਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ | ਅੱਜ ਲੋਕ ਕਵੀ ਸੰਤ ਰਾਮ ਉਦਾਸੀ ਦੀ ਜੰਮਣ ਭੋਇੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਵਿਖੇ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ 'ਤੇ ਪਿੰਡ ਵਾਸੀਆਂ ਦੀ ਮਦਦ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਸ: ਦਵਿੰਦਰ ਸਿੰਘ ਸੰਧੂ ਦੀ ਪਤਨੀ ਸਰਦਾਰਨੀ ਸੁਰਜੀਤ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਹੋਇਆ | ਸ੍ਰੀ ...

ਪੂਰੀ ਖ਼ਬਰ »

ਸ਼ਿਉਰਵੇਅ ਨੇ ਇਕ ਹੋਰ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਸ਼ਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ | ਇਸੇ ਕੜੀ ਤਹਿਤ ਕੰਪਨੀ ਵਲੋਂ ਇਕ ਹੋਰ ਵਿਦਿਆਰਥਣ ਦਾ ਸਟੱਡੀ ਵੀਜ਼ਾ ਲਗਵਾ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀਆਂ ਹਦਾਇਤਾਂ ਅਨੁਸਾਰ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਊਧਮ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉੱਗੋਕੇ ਨੇ 19ਵੇਂ ਜਾਗਰਣ ਦਾ ਕੀਤਾ ਉਦਘਾਟਨ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਮਾਂ ਜਗਦੰਬੇ ਪ੍ਰਮੇਸ਼ਵਰੀ ਨੈਣਾਂ ਦੇਵੀ ਲੰਗਰ ਕਮੇਟੀ ਉੱਗੋਕੇ ਵਲੋਂ ਲੰਗਰ ਦੀ ਸਮਾਪਤੀ ਉਪਰੰਤ ਸ਼ਾਨਦਾਰ ਜਾਗਰਨ ਉੱਗੋਕੇ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਜਿਸ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜੋਤੀ ਪ੍ਰਚੰਡ ਕਰ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਮਹਾਂਸੰਘ ਵਲੋਂ ਮਨੀ ਮਹੇਸ਼ ਲਈ 19ਵਾਂ ਵਿਸ਼ਾਲ ਭੰਡਾਰਾ ਰਵਾਨਾ

ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਸ਼ਿਵ ਸ਼ਕਤੀ ਮਹਾਂਸੰਘ ਰਜਿ: ਬਰਨਾਲਾ ਵਲੋਂ ਸਥਾਨਕ ਪ੍ਰਾਚੀਨ ਸ਼ਿਵ ਮੰਦਰ ਨੇੜੇ ਰੇਲਵੇ ਸਟੇਸ਼ਨ ਤੋਂ 19ਵਾਂ ਵਿਸ਼ਾਲ ਭੰਡਾਰਾ ਕੈਲਾਸ਼ ਦਰਸ਼ਨ ਮਨੀ ਮਹੇਸ਼ ਲਈ ਰਵਾਨਾ ਕੀਤਾ ਗਿਆ | ਇਸ ਭੰਡਾਰੇ ਨੂੰ ਮੰਗੂ ਬਾਬਾ ਜੀ ਸੇਖੇ ਵਾਲੇ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਭੁਪਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ 'ਸੱਤ ਰੰਗੀ ਪੀਂਘ' ਦੇ ਨਾਂਅ ਹੇਠ ਮਨਾਇਆ ਗਿਆ ਜਿਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਮੀਟਿੰਗ

ਮਹਿਲ ਕਲਾਂ, 7 ਅਗਸਤ (ਤਰਸੇਮ ਸਿੰਘ ਗਹਿਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਡਾ: ਸੁਰਜੀਤ ਸਿੰਘ ਛਾਪਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੇ ਸਕੇਟਿੰਗ ਖਿਡਾਰੀਆਂ ਦੀ ਚੋਣ ਰਿਜਨਲ ਪੱਧਰ ਲਈ ਹੋਈ

ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਚ ਆਈ.ਸੀ.ਐਸ.ਈ. ਦੇ ਜ਼ੋਨਲ ਪੱਧਰ ਦੇ ਸਕੇਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ਬਿਨੋਏ ਜੋਸ਼ ਨੇ ਦੱਸਿਆ ਸਕੇਟਿੰਗ ਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਦੇ 75 ਸਾਲਾਂ ਮਹਾਂ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਦੋ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX