ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  9 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  24 minutes ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  29 minutes ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  53 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਪਾਦਕੀ

ਪਲਾਸਟਿਕ ਵਿਰੁੱਧ ਨਵੀਂ ਮੁਹਿੰਮ

ਇਕ ਹੀ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਅਤੇ ਇਸ ਦੇ ਉਤਪਾਦਾਂ 'ਤੇ ਰੋਕ ਲਈ ਵਾਰ-ਵਾਰ ਚਲਾਈਆਂ ਜਾਣ ਵਾਲੀਆਂ ਮੁਹਿੰਮਾਂ ਅਤੇ ਫਿਰ ਉਨ੍ਹਾਂ ਦੀ ਵਾਰ-ਵਾਰ ਅਸਫਲਤਾ ਅਕਸਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਇਹ ਸਮੱਸਿਆ ਪੰਜਾਬ 'ਚ ਗੰਭੀਰ ਰੂਪ ਧਾਰਨ ਕਰਕੇ ਸਾਹਮਣੇ ਆਈ ਹੈ। ਇਸ ਗੱਲ ਦਾ ਸਬੂਤ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ ਦੇ ਉਤਪਾਦਾਂ ਵਿਰੁੱਧ ਚਲਾਈ ਗਈ ਨਵੀਂ ਮੁਹਿੰਮ ਨਾਲ ਮਿਲ ਜਾਂਦਾ ਹੈ। ਇਸ ਤਰ੍ਹਾਂ ਦੇ ਉਤਪਾਦਾਂ 'ਚ ਪਲਾਸਟਿਕ ਦੇ ਲਿਫ਼ਾਫ਼ੇ, ਗਿਲਾਸ, ਕੱਪ, ਪਲੇਟਾਂ ਅਤੇ ਕਟਲਰੀ ਦਾ ਹੋਰ ਸਾਮਾਨ ਆਉਂਦਾ ਹੈ, ਜਿਸ ਦੀ ਵਰਤੋਂ ਅਕਸਰ ਵਿਆਹਾਂ-ਸ਼ਾਦੀਆਂ ਤੇ ਹੋਰ ਕਈ ਤਰ੍ਹਾਂ ਦੇ ਸਮਾਗਮਾਂ 'ਚ ਵੱਡੀ ਪੱਧਰ 'ਤੇ ਹੁੰਦੀ ਹੈ। ਇੱਥੇ ਇਹ ਸਵਾਲ ਵੀ ਖੜ੍ਹਾ ਹੁੰਦਾ ਹੈ ਕਿ ਸਰਕਾਰਾਂ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੇ ਜਾਣ ਜਾਂ ਮੁਹਿੰਮ ਚਲਾਏ ਜਾਣ ਦਾ ਐਲਾਨ ਅੱਧੇ ਰਾਹ 'ਤੇ ਹੀ ਕਿਉਂ ਦਮ ਤੋੜ ਜਾਂਦਾ ਹੈ। ਪਿਛਲੀਆਂ ਕਈ ਸਰਕਾਰਾਂ ਦੀ ਗੱਲ ਜਾਣ ਵੀ ਦਿਓ ਤਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਆਪਣੇ ਸਿਰਫ਼ ਪੰਜ ਮਹੀਨਿਆਂ ਦੇ ਸ਼ਾਸਨ ਕਾਲ 'ਚ ਹੀ ਇਸ ਟੀਚੇ ਦੀ ਪ੍ਰਾਪਤੀ ਲਈ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਸਖ਼ਤ ਕਾਰਵਾਈ ਕੀਤੇ ਜਾਣ ਦਾ ਐਲਾਨ ਵੀ ਹੋਇਆ, ਪਰ ਨਤੀਜਾ ਅਜੇ ਤੱਕ ਸਿਫ਼ਰ ਹੀ ਹਾਸਲ ਹੋਇਆ ਹੈ। ਅਜੇ ਦੋ ਦਿਨ ਪਹਿਲਾਂ ਹੀ ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰ ਵਲੋਂ ਚਲਾਈ ਜਾਣ ਵਾਲੀ ਪਲਾਸਟਿਕ ਵਿਰੋਧੀ ਮੁਹਿੰਮ ਸੰਬੰਧੀ ਐਲਾਨ ਕੀਤਾ ਸੀ। ਇੱਥੋਂ ਤੱਕ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੀ ਇਸ ਮੁਹਿੰਮ ਲਈ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਜਾਂਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਸੀ। ਹਾਲਾਂਕਿ ਅਜੇ ਤੱਕ ਸਰਕਾਰ ਦੇ ਕਿਸੇ ਵੀ ਐਲਾਨ ਅਤੇ ਉਸ ਦੀ ਮੁਹਿੰਮ ਨੂੰ ਬੂਰ ਪੈਣ ਦੀ ਕੋਈ ਸੰਭਾਵਨਾ ਦਿਖਾਈ ਨਹੀਂ ਦਿੰਦੀ। ਹਾਲਾਤ ਇਹ ਹਨ ਕਿ ਅੱਜ ਵੀ ਪੰਜਾਬ ਦੇ ਹਰੇਕ ਛੋਟੇ-ਵੱਡੇ ਸ਼ਹਿਰ ਅਤੇ ਪਿੰਡ-ਕਸਬੇ 'ਚ ਪਲਾਸਟਿਕ ਦੇ ਉਤਪਾਦਾਂ ਅਤੇ ਖ਼ਾਸਕਰ ਪੋਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਧੜੱਲੇ ਨਾਲ, ਪ੍ਰਸ਼ਾਸਨ ਦੀ ਨੱਕ ਹੇਠ ਹੋ ਰਹੀ ਹੈ। ਇਸ ਸੰਬੰਧੀ ਨਾ ਤਾਂ ਆਮ ਲੋਕ ਜਾਗਰੂਕ ਹੋਏ ਹਨ ਅਤੇ ਨਾ ਹੀ ਪ੍ਰਸ਼ਾਸਨਿਕ ਚੌਕਸੀ ਅਤੇ ਸਰਕਾਰਾਂ ਦੀ ਸਖ਼ਤੀ ਦਾ ਕੋਈ ਅਸਰ ਹੋਇਆ ਦਿਖਾਈ ਦਿੰਦਾ ਹੈ। ਅਜਿਹੀ ਸਥਿਤੀ 'ਚ ਪਲਾਸਟਿਕ ਉਤਪਾਦਾਂ ਦੀ ਸ਼ਰੇਆਮ ਸਿਰਫ਼ ਵਰਤੋਂ ਹੀ ਨਹੀਂ ਹੋ ਰਹੀ, ਸਗੋਂ ਇਨ੍ਹਾਂ ਦਾ ਉਤਪਾਦਨ ਵੀ ਬਿਨਾਂ ਕਿਸੇ ਸਰਕਾਰੀ ਰੋਕ-ਟੋਕ ਦੇ ਲਗਾਤਾਰ ਜਾਰੀ ਹੈ।
ਅਸਲ 'ਚ ਇਸ ਸਥਿਤੀ ਲਈ ਸਰਕਾਰਾਂ ਦੀ ਕਾਰਜਸ਼ੈਲੀ ਨੂੰ ਜ਼ਿੰਮੇਵਾਰ ਮੰਨਿਆ ਜਾ ਸਕਦਾ ਹੈ। ਅਕਸਰ ਸਰਕਾਰਾਂ ਅਤੇ ਉਨ੍ਹਾਂ ਦੇ ਮੰਤਰੀ ਯੋਜਨਾਵਾਂ ਬਣਾ ਕੇ ਉਨ੍ਹਾਂ ਦੇ ਐਲਾਨ ਤਾਂ ਕਰ ਦਿੰਦੇ ਹਨ, ਪਰ ਇਨ੍ਹਾਂ ਨੂੰ ਲਾਗੂ ਕਰਨ ਅਤੇ ਇਸ ਸੰਬੰਧੀ ਆਮ ਲੋਕਾਂ ਨੂੰ ਜਾਗਰੂਕਤਾ ਤੇ ਚੇਤੰਨਤਾ ਪੈਦਾ ਕਰਨ ਦੇ ਉਪਰਾਲਿਆਂ ਵਿਚ ਕਦੇ ਵੀ ਨਿਰੰਤਰਤਾ ਨਹੀਂ ਰਹਿੰਦੀ। ਮੌਜੂਦਾ ਸਰਕਾਰ ਵਲੋਂ ਇਸ ਸੰਬੰਧੀ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਲੈ ਕੇ ਜਨਤਕ ਬੈਠਕਾਂ ਅਤੇ ਹੋਰ ਕਈ ਤਰ੍ਹਾਂ ਦੇ ਸਮਾਗਮ ਉਲੀਕੇ ਜਾਣੇ ਹਨ। ਪਰ ਪ੍ਰਸ਼ਾਸਨਿਕ ਪੱਧਰ 'ਤੇ ਪਹਿਲੇ ਦਿਨ ਹੀ ਇਹ ਸਮੁੱਚਾ ਸਮਾਗਮ ਬੇਅਸਰ ਰਿਹਾ। ਇਸ ਬਾਰੇ ਨਾ ਤਾਂ ਆਮ ਲੋਕਾਂ ਵਿਚ ਹੀ ਕੋਈ ਜਾਗਰੂਕਤਾ ਆਈ, ਨਾ ਹੀ ਪ੍ਰਸ਼ਾਸਨਿਕ ਪੱਧਰ 'ਤੇ ਕਿਸੇ ਕਾਰਵਾਈ ਦਾ ਨਾਮ-ਨਿਸ਼ਾਨ ਨਜ਼ਰ ਆਇਆ। ਸੂਬੇ 'ਚ ਪਲਾਸਟਿਕ ਦੀਆਂ ਚੀਜ਼ਾਂ ਨਾ ਸਿਰਫ਼ ਵੱਡੇ ਪੱਧਰ 'ਤੇ ਤਿਆਰ ਕੀਤੀਆਂ ਜਾ ਰਹੀਆਂ ਹਨ, ਸਗੋਂ ਇਨ੍ਹਾਂ ਦੀ ਵਪਾਰਕ ਵੰਡ ਵੀ ਬਿਨਾਂ ਕਿਸੇ ਡਰ ਜਾਂ ਪਾਬੰਦੀ ਦੇ ਕੀਤੀ ਜਾ ਰਹੀ ਹੈ। ਬਿਨਾਂ ਸ਼ੱਕ ਇਹ ਲੋਕਹਿਤ 'ਚ ਲਿਆ ਗਿਆ ਫ਼ੈਸਲਾ ਹੈ, ਪਰ ਸਰਕਾਰਾਂ ਦੇ ਲੱਖ ਐਲਾਨਾਂ ਦੇ ਬਾਵਜੂਦ ਇਸ ਦਾ ਅਮਲ ਨਾ ਹੋਣਾ ਪ੍ਰਸ਼ਾਸਨਿਕ ਤੰਤਰ ਦੀ ਨੀਤੀ ਅਤੇ ਨੀਅਤ 'ਤੇ ਸ਼ੰਕੇ ਖੜ੍ਹੇ ਕਰਦਾ ਹੈ। ਇਸ ਨਾਲ ਇਹ ਵੀ ਸ਼ੱਕ ਪੈਦਾ ਹੁੰਦਾ ਹੈ ਕਿ ਕੀ ਕਾਰੋਬਾਰੀਆਂ ਅਤੇ ਪ੍ਰਸ਼ਾਸਨਿਕਤੰਤਰ ਵਿਚਾਲੇ ਕੋਈ ਮਿਲੀਭੁਗਤ ਤਾਂ ਨਹੀਂ। ਇਕੱਲਿਆਂ ਪੰਜਾਬ 'ਚ ਇਕ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਉਤਪਾਦਾਂ ਦਾ ਬਾਜ਼ਾਰ ਸੈਂਕੜੇ ਕਰੋੜਾਂ ਰੁਪਏ ਦਾ ਹੈ। ਇਸ ਕਾਰਨ ਕਿਸੇ ਵੀ ਪੜਾਅ 'ਤੇ ਮਿਲੀਭੁਗਤ ਦੀ ਸੰਭਾਵਨਾ ਜਤਾਈ ਜਾਣ ਲੱਗੀ ਹੈ।
ਪਲਾਸਟਿਕ ਦਾ ਉਤਪਾਦਨ ਅਤੇ ਵਰਤੋਂ, ਦੋਵਾਂ ਪੱਧਰਾਂ 'ਤੇ ਖ਼ਤਰਨਾਕ ਹੈ। ਇਸ ਨਾਲ ਵਾਤਾਵਰਨ ਅਤੇ ਜਲਵਾਯੂ ਦੋਵੇਂ ਪ੍ਰਭਾਵਿਤ ਹੁੰਦੇ ਹਨ। ਪਲਾਸਟਿਕ ਦੇ ਕੂੜੇ ਕਾਰਨ ਨਦੀਆਂ ਪ੍ਰਦੂਸ਼ਿਤ ਹੁੰਦੀਆਂ ਹਨ ਅਤੇ ਸੀਵਰੇਜ ਪ੍ਰਣਾਲੀ 'ਚ ਰੁਕਾਵਟ ਆਉਂਦੀ ਹੈ। ਪਲਾਸਟਿਕ ਦਾ ਕੂੜਾ, ਕੂੜੇ ਦੇ ਢੇਰਾਂ ਤੋਂ ਭੋਜਨ ਲੱਭਦੀਆਂ ਅਵਾਰਾ ਘੁੰਮਦੀਆਂ ਗਾਵਾਂ ਦੇ ਪੇਟ 'ਚ ਜਾ ਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਨਿਰਮਾਣ ਦੌਰਾਨ ਕਈ ਤਰ੍ਹਾਂ ਦੇ ਮਾਰੂ ਅਤੇ ਜ਼ਹਿਰੀਲੇ ਤੱਤ ਇਸ ਦੀ ਅੰਦਰੂਨੀ ਸਤ੍ਹਾ 'ਤੇ ਚਿਪਕ ਜਾਂਦੇ ਹਨ ਅਤੇ ਇਹ ਤੱਤ ਇਨ੍ਹਾਂ 'ਚ ਪਾਈਆਂ ਗਈਆਂ ਖਾਣ ਵਾਲੀਆਂ ਚੀਜ਼ਾਂ ਨੂੰ ਖਾ ਕੇ ਮਨੁੱਖ ਦੇ ਪੇਟ 'ਚ ਵੀ ਚਲੇ ਜਾਂਦੇ ਹਨ। ਇਸ ਕਾਰਨ ਪੇਟ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖ਼ਤਰਾ ਆਪਣੇ-ਆਪ ਹੀ ਪੈਦਾ ਹੋ ਜਾਂਦਾ ਹੈ। ਸਮੱਸਿਆ ਦੀ ਗੰਭੀਰਤਾ ਇਹ ਵੀ ਹੈ ਕਿ ਇਹ ਕੂੜਾ ਹੁਣ ਸਮੁੰਦਰਾਂ ਦੇ ਮਿਜਾਜ਼ ਨਾਲ ਵੀ ਛੇੜਛਾੜ ਕਰਨ ਲੱਗ ਪਿਆ ਹੈ।
ਅਸੀਂ ਸਮਝਦੇ ਹਾਂ ਕਿ ਬਿਨਾਂ ਸ਼ੱਕ ਪਲਾਸਟਿਕ ਅਤੇ ਪੋਲੀਥੀਨ ਦੇ ਲਿਫ਼ਾਫ਼ੇ ਅਤੇ ਹੋਰ ਉਤਪਾਦ ਧਰਤੀ 'ਤੇ ਮਨੁੱਖੀ ਅਤੇ ਜੀਵ ਜੰਤੂਆਂ ਦੇ ਵਸੇਬੇ ਲਈ ਖ਼ਤਰਨਾਕ ਅਤੇ ਹਾਨੀਕਾਰਕ ਸਾਬਤ ਹੋ ਰਹੇ ਹਨ, ਪਰ ਸੈਂਕੜੇ ਕਰੋੜਾਂ ਰੁਪਏ ਦੇ ਇਸ ਕਾਰੋਬਾਰ 'ਚ ਕਰੋੜਾਂ ਲੋਕਾਂ ਦਾ ਸਿੱਧੇ ਜਾਂ ਅਸਿੱਧੇ ਤੌਰ 'ਤੇ ਰੁਜ਼ਗਾਰ ਵੀ ਜੁੜਿਆ ਹੋਇਆ ਹੈ। ਇਸ ਲਈ ਇਸ ਪਦਾਰਥ 'ਤੇ ਮੁਕੰਮਲ ਪਾਬੰਦੀ ਲਾਉਣ ਤੋਂ ਪਹਿਲਾਂ ਇਸ ਦਾ ਕੋਈ ਬਦਲ ਲੱਭਿਆ ਜਾਣਾ ਵੀ ਓਨਾ ਹੀ ਜ਼ਰੂਰੀ ਹੈ। ਇਸ ਲਈ ਸਰਕਾਰਾਂ ਨੂੰ ਪਹਿਲ ਦੇ ਆਧਾਰ 'ਤੇ ਕੰਮ ਕਰਨ ਦੀ ਵੱਡੀ ਜ਼ਰੂਰਤ ਹੈ। ਇਸ ਬਾਰੇ ਆਮ ਲੋਕਾਂ 'ਚ ਵਿਆਪਕ ਪੱਧਰ 'ਤੇ ਚੇਤਨਤਾ ਅਤੇ ਜਾਗਰੂਕਤਾ ਪੈਦਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਪਲਾਸਟਿਕ ਦੀ ਵਰਤੋਂ ਮਨੁੱਖੀ ਸਿਹਤ ਲਈ ਓਨੀ ਹੀ ਖ਼ਤਰਨਾਕ ਹੈ, ਜਿੰਨੀ ਪਸ਼ੂ-ਪੰਛੀਆਂ ਜਾਂ ਵਾਤਾਵਰਨ ਦੇ ਲਈ। ਅਸੀਂ ਸਮਝਦੇ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਇਸ ਐਲਾਨੀ ਮੁਹਿੰਮ 'ਚ ਕਿਸ ਤਰ੍ਹਾਂ ਦੀਆਂ ਨੀਤੀਆਂ ਦੀ ਪਾਲਣਾ ਕਰਦੀ ਹੈ, ਇਸ ਦੀ ਸਫਲਤਾ ਦੀ ਜ਼ਿੰਮੇਵਾਰੀ ਇਸੇ ਗੱਲ 'ਤੇ ਹੀ ਨਿਰਭਰ ਕਰੇਗੀ।

ਬਰਾਮਦ ਆਧਾਰਿਤ ਪਹੁੰਚ ਵਧਾ ਸਕਦੀ ਹੈ ਕਿਸਾਨਾਂ ਦੀ ਆਮਦਨ

ਭਾਵੇਂ ਕੇਂਦਰ ਸਰਕਾਰ ਨੇ ਫ਼ਸਲਾਂ ਦੀ ਪੈਦਾਵਾਰ ਵਿਚ ਸੁਧਾਰ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ, ਬਹੁਤ ਸਾਰੀਆਂ ਫ਼ਸਲਾਂ ਤੇ ਐਮ.ਐਸ.ਪੀ. ਦੀ ਪੇਸ਼ਕਸ਼ ਵੀ ਕਰ ਰਹੀ ਹੈ, ਖੇਤੀ ਤੇ ਕਰਜ਼ੇ, ਬੀਮਾ ਅਤੇ ਸਿੰਜਾਈ ਆਦਿ ਦੀ ਸਹੂਲਤ ਵੀ ਦੇ ਰਹੀ ਹੈ, ਪਰ ਫਿਰ ਵੀ ਉਸ ਦੀ 2022 ਵਿਚ ...

ਪੂਰੀ ਖ਼ਬਰ »

ਗ਼ਲਤ ਸਰਜਰੀ ਕਾਰਨ ਹਰ ਸਾਲ ਲੱਖਾਂ ਮਰੀਜ਼ਾਂ ਦੀ ਹੁੰਦੀ ਹੈ ਮੌਤ

ਮਨੁੱਖ ਮੁੱਢ ਕਦੀਮ ਤੋਂ ਆਪਣੀ ਸਿਹਤ ਨੂੰ ਲੈ ਕੇ ਫ਼ਿਕਰਮੰਦ ਰਿਹਾ ਹੈ ਅਤੇ ਜਾਗਰੂਕ ਵੀ। ਇਕ ਤੰਦਰੁਸਤੀ ਸੌ ਨਿਆਮਤ। ਜਿਨ੍ਹਾਂ ਸਮਿਆਂ ਵਿਚ ਮੈਡੀਕਲ ਨੇ ਏਨੀ ਤਰੱਕੀ ਨਹੀਂ ਸੀ ਕੀਤੀ, ਉਦੋਂ ਦਾਦੀ ਦੇ ਨੁਸਖਿਆਂ ਨਾਲ ਮਨੁੱਖ ਕੰਮ ਚਲਾ ਲੈਂਦਾ ਰਿਹਾ ਹੈ। ਫਿਰ ਮਨੁੱਖ ਦੀ ...

ਪੂਰੀ ਖ਼ਬਰ »

ਬਿਹਾਰ 'ਚ ਆਪਣੇ ਤੌਰ 'ਤੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ ਭਾਜਪਾ

ਭਾਜਪਾ ਬਿਹਾਰ 'ਚ ਅਗਲੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜ ਸਕਦੀ ਹੈ। ਪਾਰਟੀ ਦੇ ਸੱਤ ਮੋਰਚਿਆਂ ਦੇ ਸਾਢੇ ਸੱਤ ਸੌ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪਟਨਾ ਬੁਲਾ ਕੇ ਦੋ ਦਿਨ ਦਾ ਸੰਮੇਲਨ ਕਰਨਾ ਉਸ ਦੀ ਇਕੱਲਿਆਂ ਚੋਣ ਲੜਨ ਦੀਆਂ ਤਿਆਰੀਆਂ ਦਾ ਹਿੱਸਾ ਮੰਨਿਆ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX