ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਹੁਸ਼ਿਆਰਪੁਰ / ਮੁਕੇਰੀਆਂ

ਔਰਤਾਂ ਨੇ ਨਵੇਂ ਖੁੱਲੇ੍ਹ ਸ਼ਰਾਬ ਦੇ ਠੇਕੇ 'ਤੇ ਕੀਤਾ ਰੋਸ ਪ੍ਰਦਰਸ਼ਨ

ਨੰਗਲ ਬਿਹਾਲਾਂ, 8 ਅਗਸਤ (ਵਿਨੋਦ ਮਹਾਜਨ)- ਅੱਜ ਸ਼ਾਮ ਨੂੰ ਪਿੰਡ ਸਿੰਘੋਵਾਲ ਤੋਂ ਮੁਕੇਰੀਆਂ ਨੂੰ ਜਾਂਦੀ ਲਿੰਕ ਸੜਕ 'ਤੇ ਪਿੰਡ ਦੇ ਬਾਹਰ ਥੋੜੇ੍ਹ ਦਿਨ ਪਹਿਲਾਂ ਕਾਨੂੰਨ ਨੂੰ ਛਿੱਕੇ ਟੰਗ ਕੇ ਖੁੱਲੇ੍ਹ ਸ਼ਰਾਬ ਦੇ ਠੇਕੇ 'ਤੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਪਿੰਡ ਸਿੰਘੋਵਾਲ ਤੇ ਪਿੰਡ ਬੰਬੋਵਾਲ ਦੀਆਂ ਸੈਂਕੜੇ ਔਰਤਾਂ ਨੇ ਸ਼ਰਾਬ ਦੇ ਠੇਕੇ 'ਤੇ ਪਹੁੰਚ ਕੇ ਉਸ ਨੂੰ ਬੰਦ ਕਰਨ ਲਈ ਨਾਅਰੇਬਾਜ਼ੀ ਕੀਤੀ ਅਤੇ ਜਿੱਥੇ ਫੋਕਲ ਪੁਆਇੰਟ ਪੰਜਢੇਰਾ ਵਿਖੇ ਸਿੰਘੋਵਾਲ ਬਾਰਡਰ 'ਤੇ ਚੱਲ ਰਹੇ ਠੇਕੇ ਨੂੰ ਬੰਦ ਕਰਵਾਇਆ ਉੱਥੇ ਹੀ ਪਿੰਡ ਬੰਬੋਵਾਲ ਵਿਖੇ ਇੱਕ ਔਰਤ ਦੇ ਘਰ ਵਿਚ ਇਸੇ ਸ਼ਰਾਬ ਦੇ ਠੇਕੇਦਾਰ ਵਲੋਂ ਸ਼ਰਾਬ ਸਪਲਾਈ ਕਰਕੇ ਨਾਜਾਇਜ਼ ਤੌਰ 'ਤੇ ਚਲਾਈ ਜਾ ਰਹੀ ਨਾਜਾਇਜ਼ ਬਰਾਂਚ ਨੂੰ ਵੀ ਬੰਦ ਕਰਵਾਇਆ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਜਢੇਰਾ ਕਲਾਂ ਦੀ ਪੰਚਾਇਤੀ ਜ਼ਮੀਨ 'ਤੇ ਫੋਕਲ ਪੁਆਇੰਟ ਸਥਿਤ ਹੈ ਜੋਕਿ ਸਿੰਘੋਵਾਲ ਪਿੰਡ ਨਾਲ ਲਗਦੀ ਹੈ, ਜਦੋਂ ਕਿ ਇਸ ਸਥਾਨ ਤੋਂ ਪਿੰਡ ਪੰਜਢੇਰਾ ਕਲਾਂ ਦੀ ਆਬਾਦੀ ਕਰੀਬ ਦੋ ਕਿੱਲੋਮੀਟਰ ਦੂਰ ਹੈ | ਇਸ ਨਵੇਂ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਬੰਦ ਕਰਨ ਲਈ ਪਿੰਡ ਸਿੰਘੋਵਾਲ ਦੀ ਪੰਚਾਇਤ ਤੇ ਮੋਹਤਬਰ ਵਿਅਕਤੀਆਂ ਵਲੋਂ ਮੁਕੇਰੀਆਂ ਪੁਲਿਸ, ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ, ਪਿੰਡ ਪੰਜਢੇਰਾ ਦੇ ਸਰਪੰਚ, ਪ੍ਰਸ਼ਾਸਨ ਤੇ ਠੇਕੇ ਦੇ ਮਾਲਕਾਂ ਨੂੰ ਇਹ ਠੇਕੇ ਨੂੰ ਬੰਦ ਕਰਨ ਸਬੰਧੀ ਕਈ ਵਾਰ ਕਹਿ ਚੁੱਕੇ ਸਨ, ਪਰ ਕੋਈ ਕਾਰਵਾਈ ਨਾ ਕਰਨ ਕਰਕੇ ਅੱਜ ਪਿੰਡ ਦੀਆਂ ਔਰਤਾਂ ਵਲੋਂ ਸ਼ਰਾਬ ਦੇ ਠੇਕੇ 'ਤੇ ਇਕੱਠੇ ਹੋ ਕੇ ਸ਼ਰਾਬ ਦੇ ਠੇਕੇ ਧਾਵਾ ਬੋਲਿਆ | ਇਸ ਮੌਕੇ ਪੰਜਾਬ ਸਰਕਾਰ, ਪੰਜਢੇਰਾ ਕਲਾਂ ਸਰਪੰਚ, ਠੇਕੇਦਾਰ ਤੇ ਪ੍ਰਸ਼ਾਸਨ ਮੁਰਦਾਬਾਦ ਦੇ ਨਾਅਰੇ ਲਾਉਂਦੇ ਹੋਏ ਔਰਤਾਂ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਨਸ਼ਿਆਂ ਵਿਚ ਗ਼ਰਕ ਹੈ ਤੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਜਗ੍ਹਾ ਨਸ਼ੇ ਵਿਚ ਡੋਬਣ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਅਸੀਂ ਇਸ ਸੜਕ 'ਤੇ ਸਵੇਰੇ ਸ਼ਾਮ ਸੈਰ ਕਰਦੀਆਂ ਹਾਂ ਤੇ ਮੁਕੇਰੀਆਂ ਜਾਣ ਲਈ ਵੀ ਇਸ ਸੜਕ ਤੋਂ ਲੰਘਣਾ ਪੈਂਦਾ ਹੈ ਜਿਸ ਕਾਰਨ ਇੱਥੇ ਖ਼ਾਸ ਕਰਕੇ ਸ਼ਾਮ ਵੇਲੇ ਸ਼ਰਾਬ ਪੀਣ ਵਾਲੇ ਸ਼ਰਾਬ ਪੀ ਕੇ ਮਾਹੌਲ ਖ਼ਰਾਬ ਕਰਦੇ ਹਨ | ਔਰਤਾਂ ਨੇ ਪੁਲਿਸ ਪ੍ਰਸ਼ਾਸਨ, ਠੇਕੇਦਾਰ ਤੇ ਪੰਜਢੇਰਾ ਕਲਾਂ ਸਰਪੰਚ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇੱਥੋਂ ਠੇਕਾ ਤੁਰੰਤ ਬੰਦ ਨਾ ਕੀਤਾ ਤਾਂ ਵੱਡੇ ਸੰਘਰਸ਼ ਲਈ ਅਸੀਂ ਤਿਆਰ ਹਾਂ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ਬੰਬੋਵਾਲ ਵਿਖੇ ਇੱਕ ਔਰਤ ਵਲੋਂ ਘਰ ਵਿਚ ਇਸੇ ਠੇਕੇਦਾਰ ਵਲੋਂ ਭੇਜੀ ਜਾ ਰਹੀ ਸ਼ਰਾਬ ਪੈਗ-ਪੈਗ ਵੇਚ ਕੇ ਬੱਚਿਆਂ ਅਤੇ ਜਵਾਨਾਂ ਨੂੰ ਨਸ਼ੇੜੀ ਬਣਾਉਣ ਦਾ ਸਖ਼ਤ ਨੋਟਿਸ ਲਿਆ ਤੇ ਉਸਨੂੰ ਵੀ ਬੰਦ ਕਰਵਾਇਆ | ਉਨ੍ਹਾਂ ਨੇ ਨੇੜੇ ਦੇ ਪਿੰਡਾਂ ਦੀਆਂ ਔਰਤਾਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਨਸ਼ਾ ਬੰਦੀ ਦੇ ਇਸ ਸੰਘਰਸ਼ ਵਿਚ ਇਕੱਠੇ ਹੋ ਕੇ ਯੋਗਦਾਨ ਪਾਉਣ | ਇਸ ਸਬੰਧੀ ਜਦੋਂ ਪਿੰਡ ਪੰਜਢੇਰਾ ਦੇ ਸਰਪੰਚ ਨਾਲ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਠੇਕਾ ਬੰਦ ਕਰਨ ਲਈ ਠੇਕੇਦਾਰ ਨੂੰ ਪਹਿਲਾਂ ਵੀ ਕਿਹਾ ਗਿਆ ਸੀ ਪਰੰਤੂ ਹੁਣ ਪਿੰਡ ਸਿੰਘੋਵਾਲ, ਬੰਬੋਵਾਲ ਦੀਆਂ ਔਰਤਾਂ ਵਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਸ਼ਰਾਬ ਦੇ ਠੇਕੇਦਾਰ ਨੂੰ ਪੰਜਢੇਰਾ ਫੋਕਲ ਪੁਆਇੰਟ 'ਤੇ ਖੋਲੇ ਗਏ ਸ਼ਰਾਬ ਦੇ ਠੇਕੇ ਨੂੰ ਤੁਰੰਤ ਬੰਦ ਕਰਕੇ ਇੱਥੋਂ ਚੂਕਣ ਲਈ ਕਹਿ ਦਿੱਤਾ ਹੈ |

ਭਗੌੜਾ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ)- ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਪੈਸ਼ਲ ਬਰਾਂਚ ਦੇ ਡੀ.ਐਸ.ਪੀ. ਸਤਿੰਦਰ ਕੁਮਾਰ ਚੱਢਾ ਤੇ ਜਸਕਮਲ ਸਿੰਘ ਸਹੋਤਾ ਦੀ ਅਗਵਾਈ ਵਿਚ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਤੇ ਨਸ਼ੇ ਦੇ ...

ਪੂਰੀ ਖ਼ਬਰ »

ਜਿਲ੍ਹੇ 'ਚ ਕੋਵਿਡ 19 ਦੇ 13 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 628 ਨਵੇਂ ਸੈਂਪਲ ਲੈਣ ਤੇ 423 ਸੈਂਪਲਾਂ ਦੀ ਰਿਪੋਰਟ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੋਦੀ ਦਾ ਪੁਤਲਾ ਫੂਕਿਆ

ਟਾਂਡਾ ਉੜਮੁੜ, 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਇੱਥੋਂ ਦੇ ਹਸਪਤਾਲ ਚੌਕ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੱਲਾ ਦੀ ਅਗਵਾਈ ਵਿਚ ਬਿਜਲੀ ਬਿੱਲ ਸੋਧ ਐਕਟ ਦੇ ਵਿਰੋਧ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੰਜਾਬ ਦੇ ਪਾਣੀਆਂ ਦੇ ਹੱਕਾਂ ਲਈ ਸ਼ਹਿਰ 'ਚ ਮੋਟਰਸਾਈਕਲ ਮਾਰਚ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਹੱਕਾਂ ਲਈ ਸ਼ਹਿਰ 'ਚ ਮੋਟਰਸਾਈਕਲ ਮਾਰਚ ਕੱਢਿਆ ਗਿਆ | ਇਹ ਮਾਰਚ ਸਥਾਨਕ ਸ਼ਿਮਲਾ ਪਹਾੜੀ ਚੌਂਕ ਵਿਖੇ ਇਕੱਤਰਤਾ ਉਪਰੰਤ ਰਵਾਨਾ ਹੋਇਆ, ਜੋ ਵੱਖ-ਵੱਖ ...

ਪੂਰੀ ਖ਼ਬਰ »

75ਵੀਂ ਵਰ੍ਹੇਗੰਢ 'ਅਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ' ਬਣਿਆ ਅਧਿਕਾਰੀਆਂ ਦੇ ਗਲੇ ਦੀ ਹੱਡੀ

ਨਸਰਾਲਾ, 8 ਅਗਸਤ (ਸਤਵੰਤ ਸਿੰਘ ਥਿਆੜਾ)-ਭਾਰਤ ਸਰਕਾਰ ਸਭਿਆਚਾਰਕ ਮਾਮਲੇ ਵਲੋਂ ਇਸ ਵਾਰ 15 ਅਗਸਤ ਨੂੰ ਭਾਰਤ ਦੇ 75ਵੇਂ ਵਰ੍ਹੇਗੰਡ 'ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਨੂੰ ਮਨਾਉਂਦੇ ਹੋਏ ਹਰ ਘਰ ਝੰੰਡਾ ਲਹਿਰਾਉਣ ਦਾ ਪ੍ਰੋਗਰਾਮ ਮਿਥਿਆ ਗਿਆ ਹੈ | ਇਸ ਸਕੀਮ ਅਧੀਨ ਸਾਰੇ ...

ਪੂਰੀ ਖ਼ਬਰ »

ਪ੍ਰਾਈਵੇਟ ਤੇ ਮਿੰਨੀ ਬੱਸ ਚਾਲਕ ਅੱਜ ਕਰਨਗੇ ਚੱਕਾ ਜਾਮ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਮੋਟਰ ਯੂਨੀਅਨ ਵਲੋਂ 9 ਅਗਸਤ ਨੂੰ ਸੂਬੇ 'ਚ ਚੱਕਾ ਜਾਮ ਦੇ ਐਲਾਨ ਦਾ ਸਮਰਥਨ ਕਰਨ ਲਈ ਰਣਨੀਤੀ ਤਿਆਰ ਕਰਨ ਲਈ ਦੋਆਬਾ ਰੋਡਵੇਜ਼ ਦੇ ਦਫ਼ਤਰ 'ਚ ਮੀਟਿੰਗ ਕੀਤੀ ਗਈ ਜਿਸ 'ਚ ਕੁਲਵਿੰਦਰ ਸਿੰਘ ਦੋਆਬਾ ਰੋਡਵੇਜ਼, ...

ਪੂਰੀ ਖ਼ਬਰ »

ਲਾਟਰੀ ਦਾ ਝਾਂਸਾ ਦੇ ਕੇ ਲੁੱਟਣ ਵਾਲਿਆਂ ਖਿਲਾਫ ਮਾਮਲਾ ਦਰਜ

ਚੱਬੇਵਾਲ, 8 ਅਗਸਤ (ਪਰਮਜੀਤ ਨੌਰੰਗਾਬਾਦੀ)- ਜਸਵੀਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨਵਾਂ ਜੱਟਪੁਰ ਨਾਲ ਠੱਗਾਂ ਵਲੋਂ ਲਾਟਰੀ ਦਾ ਝਾਂਸਾ ਦੇ ਕੇ ਕਰੀਬ ਅੱਠ ਲੱਖ ਵੀਹ ਹਜਾਰ ਦੀ ਠੱਗੀ ਮਾਰੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜਸਵੀਰ ਸਿੰਘ ਨੇ ਦੱਸਿਆ ਕਰੀਬ 9 ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਭਾਰਤ ਛੱਡੋ ਅੰਦੋਲਨ ਮੌਕੇ ਸ਼ਹਿਰ 'ਚ ਰੋਸ ਮਾਰਚ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਛੱਡੋ ਅੰਦੋਲਨ ਦੇ ਦਿਨ ਮੌਕੇ ਸੀਟੂ, ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਹੁਸ਼ਿਆਰਪੁਰ ਵਿਖੇ ਸੀਟੂ ਆਗੂ ਕਮਲਜੀਤ ਸਿੰਘ ਰਾਜਪੁਰ ਭਾਈਆਂ, ਮਹਿੰਦਰ ਕੁਮਾਰ ਬੱਢੋਆਣ, ਕਿਸਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਦਾਰਥ ਬਰਾਮਦ, 5 ਕਾਬੂ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 5 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਪੁਲਿਸ ਨੇ ਸੰਦੀਪ ਕੁਮਾਰ ਪੁੱਤਰ ਤਰਸੇਮ ਲਾਲ ਅਤੇ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ, 3 ਕਾਬੂ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਨਾਲੀਕਾ ਫਾਰਮ ਦੇ ਮੈਨੇਜਰ ਦੀਵਾਕਰ ਗੌੜ ਨੇ ਥਾਣਾ ਸਦਰ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

35 ਗ੍ਰਾਮ ਨਸ਼ੀਲੇ ਪਦਾਰਥ ਸਮੇਤ 1 ਕਾਬੂ

ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਨਸ਼ੇ ਦੇ ਤਸਕਰਾਂ ਦੇ ...

ਪੂਰੀ ਖ਼ਬਰ »

ਸਰਕਾਰ ਤੋਂ ਨਾਰਾਜ਼ ਪ੍ਰਾਪਰਟੀ ਡੀਲਰਾਂ ਅਤੇ ਕਾਲੋਨਾਈਜ਼ਰਾਂ ਨੇ ਲਗਾਇਆ ਪੱਕਾ ਧਰਨਾ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਪ੍ਰਾਪਰਟੀ ਡੀਲਰਾਂ ਤੇ ਕਾਲੋਨਾਈਜ਼ਰਾਂ ਵਲੋਂ ਪੱਕਾ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਸੰਸਦ 'ਚ ਪੇਸ਼ ਕਰਨ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 8 ਅਗਸਤ (ਚੱਗਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਗੜ੍ਹਦੀਵਾਲਾ ਵਿਖੇ ਬਿਜਲੀ ਸੋਧ ਬਿੱਲ ਨੂੰ ਸੰਸਦ ਵਿਚ ਪਾਸ ਕਰਵਾਉਣ ਦੇ ਮਨਸੂਬੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਮੁਕੇਰੀਆਂ ਗੋਲੜਾ ਸੜਕ ਦੀ ਖਸਤਾ ਹਾਲਤ, ਲੋਕ ਪੇ੍ਰਸ਼ਾਨ

ਐਮਾਂ ਮਾਂਗਟ, 8 ਅਗਸਤ (ਭੰਮਰਾ)- ਮੁਕੇਰੀਆਂ ਤੋਂ ਗੋਲੜਾ-ਅਬਦੁਲਾਪੁਰ ਸੜਕ ਪਿਛਲੇ ਲੰਮੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟੀ ਹੋਣ ਕਾਰਨ ਗੋਲੜਾ, ਕਲਸਾਂ, ਅਬਦੁਲਾਪੁਰ, ਤੱਗੜਾਂ ਕਲਾਂ, ਜਾਹਿਦਪੁਰ ਜੱਟਾਂ, ਘੱਲੀਆਂ, ਮਹਿੰਦੀਪੁਰ, ਬਗੜੋਈ ਆਦਿ ਪਿੰਡਾਂ ਦੇ ਲੋਕ ਬੇਹੱਦ ...

ਪੂਰੀ ਖ਼ਬਰ »

ਜਸਵਿੰਦਰ ਕੌਰ ਵਲੋਂ ਪਿੰਡ ਲਈ ਇਮਾਰਤ ਦਾਨ

ਕੋਟਫ਼ਤੂਹੀ, 8 ਅਗਸਤ (ਅਟਵਾਲ)- ਪਿੰਡ ਢਾਂਡਾ ਖ਼ੁਰਦ ਵਿਖੇ ਬੀਬੀ ਜਸਵਿੰਦਰ ਕੌਰ ਨੇ ਆਪਣੇ ਸਹੁਰਾ ਚੰਨਣ ਸਿੰਘ, ਪਤੀ ਹਰਗੁਰਬਖਸ਼ ਸਿੰਘ ਤੇ ਪੁੱਤਰ ਦਲਜੀਤ ਸਿੰਘ ਦੀ ਯਾਦ 'ਚ ਆਪਣੀ ਨਿੱਜੀ ਜਾਇਦਾਦ 'ਚੋਂ 10 ਮਰਲੇ ਥਾਂ 'ਚ ਬੀਬੀ ਜਸਜੀਤ ਪਾਲ ਕੌਰ ਤੇ ਸਪਿੰਦਰਜੀਤ ਸਿੰਘ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰਕੇ ਬਿਜਲੀ ਬਿੱਲ 2022 ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 8 ਅਗਸਤ (ਚੱਗਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉੱਪ ਮੰਡਲ ਦਫ਼ਤਰ ਗੜ੍ਹਦੀਵਾਲਾ ਦੇ ਸਮੂਹ ਮੁਲਾਜ਼ਮਾਂ ਨੇ ਸੰਯੁਕਤ ਫੋਰਮ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਗੇਟ ਰੈਲੀ ਕੀਤੀ | ਜਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਪਸ਼ੂਆਂ 'ਚ ਲੰਪੀ ਸਕਿਨ ਬਿਮਾਰੀ ਦੀ ਇਲਾਕੇ 'ਚ ਹਾਹਾਕਾਰ

ਸ਼ਾਮਚੁਰਾਸੀ, 8 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)- ਪਿੰਡਾਂ 'ਚ ਪਸ਼ੂਆਂ ਦੀ ਲੰਪੀ ਸਕਿੰਨ ਨਾਮਕ ਜਾਨਲੇਵਾ ਬਿਮਾਰੀ ਨਾਲ ਪਸ਼ੂਧਨ ਲਈ ਬਹੁਤ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ ਜਿਸ ਲਈ ਪਸ਼ੂ ਪਾਲਕਾਂ ਦੇ ਸਾਹ ਸੂਤੇ ਗਏ ਹਨ | ਇਸ ਬਿਮਾਰੀ ਨਾਲ ਪਸ਼ੂਆਂ ਦੇ ਪਿੰਡ ਦੇ ਫੋੜੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ-2022 ਦੇ ਵਿਰੋਧ 'ਚ ਰੋਸ ਰੈਲੀ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਵਰਕਰਜ਼ ਅਤੇ ਇੰਜੀਨੀਅਰ ਦੇ ਸੱਦੇ 'ਤੇ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਟਾਵਰ ਦੀ ਖਾਸਤਾ ਹਾਲਤ ਨੂੰ ਲੈ ਕੇ ਕੌਂਸਲਰ ਤੇ ਵਾਰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਮਾਹਿਲਪੁਰ, 8 ਅਗਸਤ (ਰਜਿੰਦਰ ਸਿੰਘ)-ਮਾਹਿਲਪੁਰ ਦੇ ਵਾਰਡ ਨੰ 11 'ਚ ਲੱਗੇ ਕਿਸੇ ਨਿੱਜੀ ਕੰਪਨੀ ਦੇ ਟਾਵਰ ਦੀ ਖਸਤਾ ਹਾਲਤ ਨੂੰ ਲੈ ਕੇ ਅੱਜ ਕੌਂਸਲਰ ਤੇ ਵਾਰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਅਨੁਸਾਰ ਕੌਂਸਲਰ ਸੀਤਾ ਰਾਮ ਨੇ ਦੱਸਿਆ ਕਿ ਉਸ ਦੇ ਘਰ ...

ਪੂਰੀ ਖ਼ਬਰ »

ਕੈਨੇਡਾ ਦੇ ਸਟੱਡੀ ਵੀਜ਼ੇ ਲਈ ਵਿਦਿਆਰਥੀ ਆਪਣੇ ਮਾਪਿਆਂ ਸਮੇਤ 'ਵਨ-ਆਨ-ਵਨ' ਕੌਂਸਲਿੰਗ ਸੈਸ਼ਨਾਂ ਵਿਚ ਸ਼ਾਮਿਲ ਹੋਣ- ਕੌਸ਼ਲ

ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇੰਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿੱਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਸ਼ਲ ਇੰਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...

ਪੂਰੀ ਖ਼ਬਰ »

ਹੁਣ ਤੱਕ 32506 ਘਰਾਂ ਦੇ ਕੀਤੇ ਸਰਵੇਖਣ 'ਚ 3432 ਘਰਾਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ-ਡੀ.ਸੀ.

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਜਿੱਥੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉੱਥੇ ਡੇਂਗੂ ਦਾ ਲਾਰਵਾ ਵੀ ਚੈੱਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਵਿਭਾਗ ਵਲੋਂ 32506 ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਦੇ ਖੇਤਰ 'ਚ ਮੀਲ ਪੱਥਰ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ -ਜਿੰਪਾ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 15 ਅਗਸਤ ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜੋ ਸਿਹਤ ...

ਪੂਰੀ ਖ਼ਬਰ »

ਖਾਣ ਵਾਲੇ ਤੇਲਾਂ 'ਚ ਮਿਲਾਵਟ ਖ਼ਿਲਾਫ਼ ਵਿਸ਼ੇਸ਼ ਮੁਹਿੰਮ 14 ਤੱਕ ਰਹੇਗੀ ਜਾਰੀ- ਡੀ.ਐਚ.ਓ.

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ)-ਖਾਣ ਵਾਲੇ ਤੇਲਾਂ 'ਚ ਮਿਲਾਵਟ ਨੂੰ ਰੋਕਣ ਲਈ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਿਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ.) ਵਲੋਂ 14 ਅਗਸਤ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੁਦੇਸ਼ ...

ਪੂਰੀ ਖ਼ਬਰ »

ਕੇ.ਐਮ.ਐਸ. ਕਾਲਜ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਸਬੰਧੀ ਤਿਰੰਗਾ ਯਾਤਰਾ ਕੱਢੀ

ਦਸੂਹਾ, 8 ਅਗਸਤ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 75ਵੇਂ ਆਜ਼ਾਦੀ ਦਿਵਸ ਸਬੰਧੀ ਤਿਰੰਗਾ ਯਾਤਰਾ ਕੱਢੀ ਗਈ | ਯਾਤਰਾ ਦੇ ਦੌਰਾਨ 'ਵੰਦੇ ਮਾਤਰਮ' ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰਿਆਂ ਦੇ ਨਾਲ ਆਕਾਸ਼ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨੇ ਹਾਜੀਪੁਰ ਖੇਤਰ 'ਚ ਪਸਾਰੇ ਪੈਰ, ਪਸ਼ੂ ਪਾਲਕਾਂ ਦੀ ਚਿੰਤਾ ਵਧਾਈ

ਹਾਜੀਪੁਰ, 8 ਅਗਸਤ (ਜੋਗਿੰਦਰ ਸਿੰਘ)- ਪਸ਼ੂਆਂ ਵਿਚ ਲੰਪੀ ਸਕਿਨ ਨਾਮ ਦੀ ਬਿਮਾਰੀ ਆਉਣ ਨਾਲ ਅੱਤ ਦੀ ਮਹਿੰਗਾਈ ਦੇ ਦੌਰ ਵਿਚ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਹੋਏ ਪਸ਼ੂ ਪਾਲਕਾਂ ਦੀ ਚਿੰਤਾ ਹੋਰ ਵਧ ਗਈ ਹੈ | ਇਸ ਬਿਮਾਰੀ ਨੇ ਹੁਣ ਕਸਬਾ ਹਾਜੀਪੁਰ ਦੇ ਖੇਤਰ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਕਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ 'ਚ ਤੇਜ਼ੀ ਲਿਆਉਣ ਸੰਬੰਧੀ ਮੀਟਿੰਗ

ਮਾਹਿਲਪੁਰ, 8 ਅਗਸਤ (ਰਜਿੰਦਰ ਸਿੰਘ)-ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨਾਲ ਗੈਰ ਜ਼ਿੰਮੇਵਾਰਾਨਾ ਤੇ ਲਾਪਰਵਾਹੀ ਵਾਲਾ ਵਤੀਰਾ ਅਪਣਾਉਣ ਤੇ ਹੋਰ ਮੰਗਾਂ ਨਾ ਮੰਨਣ ਲੈ ਕੇ ਅੱਜ ਇਲਾਕਾ ਮਾਹਿਲਪੁਰ ਚੱਬੇਵਾਲ ਦੀਆਂ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ, ...

ਪੂਰੀ ਖ਼ਬਰ »

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਬੁੱਲ੍ਹੋਵਾਲ 8 ਅਗਸਤ (ਲੁਗਾਣਾ)- ਬਿਜਲੀ ਸੋਧ ਬਿੱਲ ਸੰਸਦ 'ਚ ਪੇਸ਼ ਕਰਨ ਦੇ ਵਿਰੋਧ 'ਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜਿਲ੍ਹਾ ਇਕਾਈ ਵਲੋਂ ਬੁੱਲ੍ਹੋਵਾਲ ਬਾਈਪਾਸ 'ਤੇ ਰੋਸ ਪ੍ਰਦਰਸ਼ਨ ਕਰਦਿਆ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਰੈਡੀਮੇਡ ਦੀ ਦੁਕਾਨ 'ਚੋਂ 2 ਲੱਖ ਦੇ ਕੱਪੜੇ ਚੋਰੀ

ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਰੋਡ ਤੋਂ ਲੰਘੀ ਰਾਤ ਚੋਰਾਂ ਵਲੋਂ ਇਕ ਰੈਡੀਮੇਡ ਦੀ ਦੁਕਾਨ 'ਚੋਂ ਲੱਖਾਂ ਦੇ ਮੁੱਲ ਦੇ ਕੱਪੜੇ ਚੋਰੀ ਕਰ ਲਏ | ਅਮਰਜੀਤ ਸਿੰਘ ਪੁੱਤਰ ਪ੍ਰੀਤਮ ਦਾਸ ਵਾਸੀ ਗੜ੍ਹੀ ਮੱਟੋਂ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਉੱਪ ਮੰਡਲ ਮਿਆਣੀ ਦੇ ਮੁਲਾਜ਼ਮਾਂ ਨੇ ਬਿਜਲੀ ਬਿਲ 2022 ਦੇ ਵਿਰੋਧ ਵਿਚ ਕੀਤੀ ਗੇਟ ਰੈਲੀ

ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਪ ਮੰਡਲ ਮਿਆਣੀ ਵਿਖੇ ਸਵੇਰੇ 10 ਵਜੇ ਸਮੂਹ ਕਰਮਚਾਰੀਆਂ ਵਲੋਂ ਗੇਟ ਰੈਲੀ ਕੀਤੀ ਗਈ ਜਿਸ ਵਿਚ ਕੇਂਦਰ ਸਰਕਾਰ ਵਲੋਂ ਲਿਆਂਦਾ ਬਿਜਲੀ ਬਿੱਲ ਅਮੈਡਮੈਂਟ 2022 ਨੰੂ ਰੱਦ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਵਲੋਂ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਮੁਕੇਰੀਆਂ, 8 ਅਗਸਤ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਨਰਿੰਦਰ ਸਿੰਘ ਗੋਲੀ ਦੀ ਪ੍ਰਧਾਨਗੀ ਹੇਠ ਸ੍ਰੀ ਵਿਸ਼ਵਕਰਮਾ ਮੰਦਿਰ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਸ਼ਵਿੰਦਰ ਕੇਦਾਰ ਸੂਬਾ ਪ੍ਰਧਾਨ ਪੰਚਾਇਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਮੋਟਰਸਾਈਕਲ ਮਾਰਚ ਕੱਢਿਆ

ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਸੂਬਾ ਪੱਧਰ 'ਤੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਯੂਨੀਅਨ ਦੀ ਗੜ੍ਹਸ਼ੰਕਰ ਤਹਿਸੀਲ ਇਕਾਈ ਵਲੋਂ ਪਿੰਡ ਬਕਾਪੁਰ ਗੁਰੂ ਤੋਂ ਮੋਟਰਸਾਈਕਲ ...

ਪੂਰੀ ਖ਼ਬਰ »

ਬਿਜਲੀ ਬਿੱਲ ਪੇਸ਼ ਕਰਨ ਦੇ ਵਿਰੋਧ 'ਚ ਪਾਵਰਕਾਮ ਦੇ ਮੰਡਲ ਦਫ਼ਤਰ ਅੱਗੇ ਰੋਸ ਰੈਲੀ, ਬਿੱਲ ਦੀਆਂ ਕਾਪੀਆਂ ਸਾੜੀਆਂ

ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਤਾਲਮੇਲ ਕਮੇਟੀ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਿਜਲੀ ਬਿੱਲ 2022 ਦੇ ਵਿਰੋਧ ਵਿਚ ਪਾਵਰਕਾਮ ਦੇ ਗੜ੍ਹਸ਼ੰਕਰ ਸਥਿਤ ਮੰਡਲ ਦਫ਼ਤਰ ਵਿਖੇ ਰੋਸ ਰੈਲੀ ਕੀਤੀ ਗਈ ਜਿਸਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅੱਡਾ ਸਰਾਂ, 8 ਅਗਸਤ (ਮਸੀਤੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਹੁਸ਼ਿਆਰਪੁਰ ਜ਼ਿਲ੍ਹਾ ਇਕਾਈ ਵਲੋਂ ਬਿਜਲੀ ਸੋਧ ਬਿੱਲ ਸੰਸਦ ਵਿਚ ਪਾਸ ਕਰਵਾਉਣ ਦੇ ਮਨਸੂਬੇ ਨੂੰ ਲੈ ਕੇ ਕੇਂਦਰ ਸਰਕਾਰ ਵਿਖੇ ਅੱਡਾ ਸਰਾਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਇੰਸ ਵਿਦਿਆਰਥੀਆਂ ਨੂੰ 30 ਸੈੱਟ ਕਿਤਾਬਾਂ ਭੇਟ

ਕੋਟਫ਼ਤੂਹੀ, 8 ਅਗਸਤ (ਅਟਵਾਲ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ, ਕੋਟਫ਼ਤੂਹੀ ਡਿਵੈਲਪਮੈਂਟ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆ ਪ੍ਰਮੁੱਖ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਸਕੂਲ ਦੇ ਬੁੱਕ ਬੈਂਕ ਨੂੰ 30 ਸੈੱਟ ਕਿਤਾਬਾਂ ਦੇ ਭੇਟ ਕੀਤੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਜੁਆਇੰਟ ਫੋਰਮ ਦੇ ਸੱਦੇ 'ਤੇ ਗੇਟ ਰੈਲੀ

ਦਸੂਹਾ, 8 ਅਗਸਤ (ਭੁੱਲਰ)- ਦਿਹਾਤੀ ਉੱਪ ਮੰਡਲ ਦਸੂਹਾ ਅਤੇ ਸ਼ਹਿਰੀ ਉੱਪ ਮੰਡਲ ਦਸੂਹਾ ਦੀ ਸਾਂਝੇ ਤੌਰ 'ਤੇ ਪੀ. ਐੱਸ. ਈ. ਬੀ. ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਅਮੈਂਡਮੈਂਟ ਬਿਲ 2022 ਦੇ ਵਿਰੋਧ ਵਿਚ ਗੇਟ ਰੈਲੀ ਕੀਤੀ ਗਈ | ਇਸ ਰੈਲੀ ਦੌਰਾਨ ਬਿੱਲ ਨੰਬਰ 187/2022 ਅਮੈਂਡਮੇਂਟ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਧਾਰਮਿਕ ਸਮਾਗਮ 12 ਨੂੰ - ਬਾਬਾ ਸੁਖਦੇਵ ਸਿੰਘ ਬੇਦੀ

ਟਾਂਡਾ ਉੜਮੁੜ, 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਪੂਰਨਮਾਸ਼ੀ ਤੇ ਰੱਖੜ ਪੁੰਨਿਆ ਦੇ ਸੰਬੰਧ ਵਿਚ ਧਾਰਮਿਕ ਸਮਾਗਮ 12 ਅਗਸਤ ਨੂੰ ਕਰਵਾਇਆ ਜਾਵੇਗਾ | ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ

ਹੁਸ਼ਿਆਰਪੁਰ, 8 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ 'ਚ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX