ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਜਗਰਾਓਂ

ਨਸ਼ਾ (ਚਿੱਟਾ) ਸਪਲਾਈ ਤੋੜਨ ਲਈ ਪੁਲਿਸ-ਪਬਲਿਕ ਦਾ ਤਾਲਮੇਲ ਹਮੇਸ਼ਾ ਅਸਰਦਾਰ-ਡੀ.ਐੱਸ.ਪੀ. ਦਾਖਾ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)- ਦਾਖਾ ਪੁਲਿਸ ਸਬ ਡਵੀਜ਼ਨ ਅਧੀਨ ਮਾਡਲ ਥਾਣਾ ਦਾਖਾ ਦੇ ਪਿੰਡ ਮੰਡਿਆਣੀ ਵਿਖੇ ਲੋਕਾਂ ਵਲੋਂ ਫੜ ਕੇ ਪੁਲਿਸ ਹਵਾਲੇ ਕੀਤੇ ਗਏ ਚਿੱਟਾ ਤਸਕਰਾਂ ਦੀ ਗਿ੍ਫ਼ਤਾਰੀ ਬਾਅਦ ਇਕ ਪੱਤਰਕਾਰ ਸੰਮੇਲਨ 'ਚ ਡੀ.ਐੱਸ.ਪੀ ਜਸ਼ਨਦੀਪ ਸਿੰਘ ਗਿੱਲ ਕਿਹਾ ਕਿ ਸਰਪੰਚ, ਗ੍ਰਾਮ ਪੰਚਾਇਤ, ਯੂਥ ਦਾ ਪੁਲਿਸ ਨੂੰ ਸਹਿਯੋਗ ਸ਼ਲਾਘਾਯੋਗ ਹੈ, ਨਸ਼ਿਆਂ ਦੀ ਸਪਲਾਈ ਤੋੜਨ ਲਈ ਪੁਲਿਸ-ਪਬਲਿਕ ਦਾ ਤਾਲਮੇਲ ਹਮੇਸ਼ਾ ਅਸਰਦਾਰ ਰਿਹਾ | ਲੋਕਾਂ ਵਲੋਂ ਗਿਫ਼ਤਾਰ ਕੀਤੇ ਗਏ ਰਵੀ ਸਿੰਘ ਬਾਰੇ ਡੀ.ਐੱਸ.ਪੀ ਖੁਲਾਸਾ ਕੀਤਾ ਕਿ ਸਾਡੀ ਪੁਲਿਸ ਪਿੰਡ ਮੰਡਿਆਣੀ ਭੋਲੀ ਨਾਮੀ ਔਰਤ ਸਮੇਤ ਇਸ ਪਰਿਵਾਰ ਦੇ 8 ਮੈਂਬਰ ਲਾਲੀ ਸਿੰਘ, ਕਸ਼ਮੀਰ ਸਿੰਘ, ਉਸਦੀ ਪਤਨੀ ਬੰਟੀ, ਮੁਖਤਿਆਰ ਕੌਰ ਉਰਫ਼ ਗੁੱਡੀ, ਰਾਣੀ, ਧਰਮਪ੍ਰੀਤ ਸਿੰਘ, ਗੋਲਡੀ ਸਿੰਘ ਪਹਿਲਾਂ ਹੀ ਐੱਨ.ਡੀ.ਪੀ.ਐੱਸ ਐਕਟ 15, 18, 21, 22, 29 ਹੇਠ ਜੇਲ੍ਹ 'ਚ ਬੰਦ ਹਨ, ਅੱਜ ਰਵੀ ਸਿੰਘ ਵਿਰੁੱਧ ਐੱਨ.ਡੀ.ਪੀ.ਐੱਸ ਧਾਰਾਵਾਂ ਹੇਠ 144 ਨੰਬਰ ਮੁਕੱਦਮਾ ਵਿਚ ਗਿ੍ਫਤਾਰੀ ਬਾਅਦ ਪਰਿਵਾਰ ਦਾ ਕੋਈ ਜੀਅ ਘਰ ਨਹੀਂ | ਦਾਖਾ ਪੁੁਲਿਸ ਸਬ ਡਵੀਜ਼ਨ ਦੇ ਡੀ.ਐੱਸ.ਪੀ ਗਿੱਲ ਦੱਸਿਆ ਕਿ ਪਿਛਲੇ ਢਾਈ-ਤਿੰਨ ਮਹੀਨਿਆਂ 'ਚ ਪੁਲਿਸ ਸਬ ਡਵੀਜ਼ਨ ਦੇ ਥਾਣਾ ਦਾਖਾ, ਥਾਣਾ ਸੁਧਾਰ, ਥਾਣਾ ਜੋਧਾਂ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ 38 ਮੁਕੱਦਮਿਆਂ 'ਚ 73 ਲੋਕਾਂ ਨੂੰ ਨਾਮਜ਼ਦ ਕੀਤਾ, ਜਿਨ੍ਹਾਂ ਵਿਚ 56 ਦੀ ਗਿ੍ਫ਼ਤਾਰੀ ਹੋ ਚੁੱਕੀ ਹੈ | ਡੀ.ਐੱਸ.ਪੀ ਦਾਖਾ ਵਲੋਂ ਨਸ਼ਾ ਰੋਗੀ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਚਿੱਟਾ ਪੀਣ ਜਾਂ ਨਸ਼ਿਆਂ ਦੇ ਮਾਮੂਲੀ ਆਨ-ਪ੍ਰਦਾਨ ਵਿਚ ਲੱਗੇ ਨੌਜਵਾਨ ਮੇਰੇ ਨਾਲ ਸੰਪਰਕ ਕਰਨ, ਉਨ੍ਹਾਂ ਨੂੰ ਮੁੜ ਵਸੇਬਾ ਲਈ ਨਸ਼ਾ ਛੁਡਾਊ ਕੇਂਦਰ (ਡੀ.ਆਡਿਕਸ਼ਨ ਸੈਂਟਰ) ਭੇਜਿਆ ਜਾਵੇਗਾ | ਅਜਿਹੇ ਨਸ਼ਾ ਰੋਗੀਆਂ ਖ਼ਿਲਾਫ਼ ਕਾਰਵਾਈ ਦੇ ਸਵਾਲ 'ਚ ਡੀ.ਐੱਸ.ਪੀ ਦੱਸਿਆ ਕਿ 64 ਏ ਤਹਿਤ ਕਾਰਵਾਈ ਬਾਅਦ ਅਜਿਹੇ ਲੋਕਾਂ ਨੂੰ ਅਦਾਲਤ ਕਾਰਵਾਈ ਸਮੇਂ ਜਲਦੀ ਹੀ ਡਿਸਚਾਰਜ ਕਰ ਦਿੰਦੀ ਹੈ | ਡੀ.ਐੱਸ.ਪੀ ਕਿਹਾ ਕਿ ਨਸ਼ਿਆਂ ਦੀ ਚੇਨ ਤੋੜਨ ਲਈ ਰੀਹੈਬਲੀਟੇਸ਼ਨ ਵਾਲੇ ਯੂਥ ਨੂੰ ਪੁਲਿਸ ਪੂਰਾ ਸਹਿਯੋਗ ਕਰੇਗੀ | ਡੀ.ਐੱਸ.ਪੀ ਦੱਸਿਆ ਕਿ ਐੱਨ.ਡੀ.ਪੀ.ਐੱਸ ਐਕਟ ਹੇਠ ਜਾਂ ਹੋਰ ਮੁਕੱਦਮਿਆਂ 'ਚ ਪੁਲਿਸ ਰਿਕਾਰਡ ਦੇ ਭਗੌੜਿਆਂ ਦੀਆਂ ਲਿਸਟਾਂ ਬਣਗੀਆਂ, ਉਨ੍ਹਾਂ ਦੀ ਗਿ੍ਫਤਾਰੀ ਲਈ ਵਿਸ਼ੇਸ਼ ਅਪ੍ਰੇਸ਼ਨ ਜਾਰੀ ਹੈ | ਡੀ.ਐੱਸ.ਪੀ ਦਾਖਾ ਵਲੋਂ ਪਿੰਡ ਮੰਡਿਆਣੀ ਮਾਮਲੇ 'ਚ ਮੁੜ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਮੱਗਲਿੰਗ ਵਿਚ ਲੱਗਾ ਪੂਰਾ ਪਰਿਵਾਰ ਮਰਦ-ਮਹਿਲਾਵਾਂ ਸਾਰੇ ਜੇਲ੍ਹ ਵਿਚ ਬੰਦ ਹਨ, ਕੋਈ ਹੋਰ ਵੀ ਸਾਹਮਣੇ ਆਇਆ, ਬਖਸ਼ਿਆ ਨਹੀਂ ਜਾਵੇਗਾ | ਇਥੇ ਵਰਣਨਯੋਗ ਹੈ ਕਿ ਲੁਧਿਆਣਾ ਦਿਹਾਤੀ ਪੁਲਿਸ ਅਧੀਨ ਦਰਿਆ ਕਿਨਾਰੇ ਪਿੰਡ ਕੁਲਗਹਿਣਾ ਸਮੈਕ/ਹੈਰੋਇਨ ਦੀ ਥੋਕ-ਪ੍ਰਚੂਨ ਸਪਲਾਈ ਵਾਲਾ ਅਹਿਮ ਪਿੰਡ ਬਣ ਗਿਆ, ਜਦ ਮੰਡਿਆਣੀ ਵਾਂਗ ਇਸ ਪਿੰਡ ਦੇ ਚਿੱਟਾ ਵਪਾਰੀ ਪੁਲਿਸ ਨੇ ਫੜ ਲਏ ਤਾਂ ਪੁਲਿਸ ਨਸ਼ਿਆਂ ਦੀ ਸਪਲਾਈ ਤੋੜਨ ਵਾਲੀ ਮੁਹਿੰਮ ਅਸਰਦਾਰ ਬਣੇਗੀ |

ਬਿਜਲੀ ਸੋਧ ਐਕਟ 2020 ਖ਼ਿਲਾਫ਼ ਪਾਵਰਕਾਮ ਬੱਸੀਆਂ ਦੇ ਗੇਟ ਸਾਹਮਣੇ ਰੋਸ ਰੈਲੀ ਕੀਤੀ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਸਬ-ਡਿਵੀਜ਼ਨ ਬੱਸੀਆਂ ਦੇ ਗੇਟ 'ਤੇ ਜੁਆਇੰਟ ਫ਼ੋਰਮ ਪੰਜਾਬ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2020 ਪੇਸ਼ ਕੀਤਾ ਜਾ ਰਿਹਾ ਹੈ | ਜਿਸ ਤਹਿਤ ਕੇਂਦਰ ਸਰਕਾਰ ਦੇ ਇਕਪਾਸੜ ...

ਪੂਰੀ ਖ਼ਬਰ »

ਪਿੰਡ ਮੰਡਿਆਣੀ ਦੇ ਲੋਕਾਂ 3 ਨੌਜਵਾਨਾਂ ਨੂੰ ਚਿੱਟੇ ਸਣੇ ਕਾਬੂ ਕਰਕੇ ਦਾਖਾ ਪੁਲਿਸ ਹਵਾਲੇ ਕੀਤਾ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨਸ਼ਿਆਂ ਖ਼ਿਲਾਫ਼ ਡਟੀ ਪੰਜਾਬ ਪੁਲਿਸ ਦਾ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਅਧੀਨ ਮਾਡਲ ਥਾਣਾ ਦਾਖਾ ਦੀ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਵਿਚ ਬੇਵੱਸ਼ ਹੋਈ ਪਈ ਹੈ | ਪਿਛਲੇ ਦਿਨੀਂ ਇੰਸਪੈਕਟਰ ਜਨਰਲ ਆਫ਼ ...

ਪੂਰੀ ਖ਼ਬਰ »

ਪਿੰਡ ਸੇਖੂਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਪ੍ਰਧਾਨ ਜਸਵੀਰ ਕੌਰ ਸੇਖੂਪੁਰਾ, ਬੀਬੀ ਕੁਲਦੀਪ ਕੌਰ ਢੱਟ, ਸਾਬਕਾ ਸਰਪੰਚ ਗੁਰਜੀਤ ਕੌਰ ਸੇਖੂਪੁਰਾ ਤੇ ਮਨਜੀਤ ਕੌਰ ਸੇਖੂਪੁਰਾ ਦੀ ਅਗਵਾਈ ਵਿਚ ਪਿੰਡ ਦੀਆ ਔਰਤਾਂ ਤੇ ਮੁਟਿਆਰਾਂ ਵੱਲੋਂ ਤੀਆਂ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਧਰਨਾ 139ਵੇਂ ਦਿਨ 'ਚ ਦਾਖ਼ਲ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਪੀੜ੍ਹਤ ਪਰਿਵਾਰ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ 139ਵੇਂ ਦਿਨ ਵੀ ਜਾਰੀ ਰਿਹਾ | ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਫੇਕ ਇੰਸਟਾਗ੍ਰਾਮ ਬਣਾਉਣ ਵਾਲੇ ਨਾਬਾਲਗ ਲੜਕੇ ਨੂੰ ਪੁਲਿਸ ਨੇ ਕੇਂਦਰੀ ਸੁਧਾਰ ਘਰ ਭੇਜਿਆ

ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਨੂੰ 09-06-2022 ਨੂੰ ਲਿਕਤੀ ਸ਼ਿਕਾਇਤ ਕਰਦਿਆਂ ਥਾਣਾ ਸਿੱਧਵਾਂ ਬੇਟ ਦੇ ਪਿੰਡ ਸਵੱਦੀ ਕਲਾਂ ਦੀ ਕੁਲਦੀਪ ਕੌਰ ਪਤਨੀ ਲੇਟ ਵਿਕਾਸ ਕੁਮਾਰ ਨਾਗਰਾ ਨੇ ਆਖਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਟਰਾਲੇ ਅਤੇ ਕਾਰ 'ਚ ਹੋਏ ਐਕਸੀਡੈਂਟ 'ਚ ਮਾਜਰੀ ਦੇ ਨੌਜਵਾਨ ਦੀ ਮੌਕੇ 'ਤੇ ਮੌਤ

ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਜਤਿੰਦਰਾਂ ਪੈਟਰੋਲ ਪੰਪ ਦੇ ਨੇੜੇ ਇਕ ਟਰਾਲੇ ਅਤੇ ਕਾਰ ਵਿਚਕਾਰ ਹੋਏ ਐਕਸੀਡੈਂਟ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੀ ਲੰਪੀ ਸਕਿਨ ਨੇ ਇਲਾਕੇ 'ਚ ਪੈਰ ਪਸਾਰੇ

ਰਾਏਕੋਟ, 8 ਅਗਸਤ (ਸੁਸ਼ੀਲ)-ਪਸ਼ੂਆਂ ਵਿਚ (ਖਾਸਕਰ ਗਾਵਾਂ ਵਿਚ) ਫੈਲੀ ਬਿਮਾਰੀ ਲੰਪੀ ਨੂੰ ਲੈ ਕੇ ਜਿੱਥੇ ਪਸ਼ੂ ਪਾਲਕਾਂ 'ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਇਸ ਬਿਮਾਰੀ ਕਾਰਨ ਆਮ ਲੋਕ ਵੀ ਖੌਫ਼ਜਦਾ ਹੋ ਰਹੇ ਹਨ | ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਲੰਪੀ ਬਿਮਾਰੀ ਨਾਲ ...

ਪੂਰੀ ਖ਼ਬਰ »

ਹੰਬੜਾਂ ਵਿਖੇ ਪਾਵਰਕਾਮ ਮੁਲਾਜ਼ਮਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੰਬੜਾਂ ਵਿਖੇ ਪਾਵਰਕਾਮ ਦੇ ਆਊਟਸੋਰਸ਼ਡ ...

ਪੂਰੀ ਖ਼ਬਰ »

ਪਾਵਰਕਾਮ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਸੋਧ ਐਕਟ 2022 ਦੀਆਂ ਕਾਪੀਆਂ ਸਾੜੀਆਂ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਬਿੱਲ 2022 ਨੂੰ ਰੱਦ ਕਰਨ ਲਈ ਸਬ-ਡਿਵੀਜ਼ਨ ਰਾਏਕੋਟ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਦੌਰਾਨ ਸਾਥੀ ਮੁਲਾਜ਼ਮਾਂ ਨੇ ਪਾਰਲੀਮੈਂਟ ਵਿਚ ਪੇਸ਼ ਹੋ ਰਹੇ ਬਿਜਲੀ ਬਿੱਲ 2022 ਦੇ ਸਬੰਧ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜੋਧਾਂ, 8 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਮੋਬਾਇਲ ਫੋਨ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ | ਇੰਚਾਰਜ ਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਏ.ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਬੱਸ ਸਟੈਂਡ ਜਗਰਾਉਂ ਤੋਂ ਕਚਹਿਰੀਆਂ ਤੱਕ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਪਸ਼ੂਆਂ ਦੇ ਚਮੜੀ ਰੋਗ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵਲੋਂ 81 ਟੀਮਾਂ ਦਾ ਗਠਨ

ਲੁਧਿਆਣਾ, 8 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਪਸ਼ੂਆਂ ਦੇ ਲੰਪੀ ਚਮੜੀ ਰੋਗ (ਚਮੜੀ 'ਤੇ ਗੱਠਾਂ) ਦੀ ਜਾਂਚ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਪਸ਼ੂਆਂ ਦੇ ਮਾਹਿਰਾਂ ਡਾਕਟਰਾਂ ਦੀਆਂ 81 ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਹ ਟੀਮਾਂ ਜਿੱਥੇ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਬੰਦਗੀ ਮਨੁੱਖ ਨੂੰ ਨਿਮਾਣਾ ਅਤੇ ਦਿਆਲੂ ਬਣਾਉਂਦੀ ਹੈ-ਸਵਾਮੀ ਓਮਾ ਨੰਦ ਭੂਰੀ ਵਾਲੇ

ਪੱਖੋਵਾਲ/ਲੋਹਟਬੱਦੀ, 8 ਅਗਸਤ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ ਅਤੇ ਭੂਰੀ ਵਾਲੀ ਸੰਪਰਦਾਇ 'ਚੋਂ ਧਾਰਮਿਕ ਤੇ ਸਮਾਜ ਸੇਵੀ ਸ਼ਖਸੀਅਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਪਿੰਡ ਪੱਖੋਵਾਲ ਸਥਿਤ ਭੂਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਐਥਲੀਟਾਂ ਨੇ ਪੰਜਾਬ ਪੱਧਰ 'ਤੇ ਜਿੱਤੇ 2 ਤਗਮੇ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆਲ ਇੰਡੀਆ ਐਥਲੇਟਿਕਸ ਫੈੱਡੇਰੇਸ਼ਨ ਵਲੋਂ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਐਥਲੇਟਿਕਸ ਟੂਰਨਾਮੈਂਟ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਰ ਦੇ ਟਾਪਰ ...

ਪੂਰੀ ਖ਼ਬਰ »

ਗਾਈਡ ਲਾਈਨਜ਼ ਅਕੈਡਮੀ 'ਚ ਤੀਆਂ ਦਾ ਤਿਉਹਾਰ ਮਨਾਇਆ

ਭੂੰਦੜੀ, 8 ਅਗਸਤ (ਕੁਲਦੀਪ ਸਿੰਘ ਮਾਨ)-ਗਾਈਡ ਲਾਈਨਜ਼ ਅਕੈਡਮੀ ਦੇ ਵਿਦਿਆਰਥੀਆਂ ਨੇ ਤੀਆਂ ਦਾ ਤਿਉਹਾਰ ਬੜੀ ਨਾਲ ਮਨਾਇਆ ਗਿਆ | ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਅਮਨਦੀਪ ਸਿੰਘ ਸਹੋਤਾ ਨੇ ਕਿਹਾ ਕਿ ਸਾਡਾ ਸੱਭਿਆਚਾਰ ਵਿਰਸਾ ਬਹੁਤ ਅਮੀਰ ਹੈ, ਜਿਸ ਦੀ ਬਦੌਲਤ ਸਾਡੀ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਐੱਸ.ਐੱਸ. ਜੈਨ ਸਭਾ ਵਲੋਂ ਧਾਰਮਿਕ ਸਮਾਰੋਹ ਕਰਵਾਇਆ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਸ ਜੈਨ ਸਭਾ ਮੰਡੀ ਮੁੱਲਾਪੁਰ ਵਲੋਂ ਸਥਾਨਿਕ ਜੈਨ ਭਵਨ ਵਿਖੇ ਵਰਤਮਾਨ ਅਚਾਰੀਆ ਸਮਰਾਟ ਡਾ: ਸ਼੍ਰੀ ਸ਼ਿਵ ਮੁਨੀ ਮਹਾਰਾਜ, ਸ਼੍ਰੀ ਅਲੋਕ ਮੁਨੀ ਮਹਾਰਾਜ, ਪ੍ਰਵਚਨ ਪ੍ਰਭਾਕਰ ਸੰਤ ਸ਼੍ਰੀ ਅਮਨ ਮੁਨੀ ਮਹਾਰਾਜ, ...

ਪੂਰੀ ਖ਼ਬਰ »

ਇਕ ਹਜ਼ਾਰ ਕਰੋੜ ਸਿੰਜਾਈ ਘੁਟਾਲੇ ਦੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇ-ਸੁਖਦੇਵ ਸਿੰਘ ਚੱਕ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ਦੀ ਸਰਕਾਰ ਸਮੇਂ ਸਿੰਚਾਈ ਵਿਭਾਗ ਘੁਟਾਲੇ ਸਬੰਧੀ ਦਸੰਬਰ 2017 ਕਾਂਗਰਸ ਸਰਕਾਰ ਵਲੋਂ ਗਿ੍ਫ਼ਤਾਰ ਠੇਕੇਦਾਰ ਗੁਰਿੰਦਰ ਸਿੰਘ ਵਲੋਂ ਸਿੰਚਾਈ ਵਿਭਾਗ 'ਚ 1000 ਕਰੋੜ ਦੇ ਘੁਟਾਲੇ ਲਈ ਅਕਾਲੀ ਦਲ ਦੀ ਸਰਕਾਰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ 'ਗਣਿਤ' ਵਿਸ਼ੇ ਸੰਬੰਧੀ ਪ੍ਰਦਰਸ਼ਨੀ ਲਗਾਈ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੱਤਵੀਂ ਜਮਾਤ ਦੇ ਬੱਚਿਆਂ ਨੇ 'ਗਣਿਤ' ਵਿਸ਼ੇ ਨਾਲ ਸਬੰਧਿਤ ਵੱਖੋ-ਵੱਖਰੇ ਮਾਡਲ ਤਿਆਰ ਕੀਤੇ | ਜਿਨ੍ਹਾਂ ਨੂੰ ਬੱਚਿਆਂ ਨੇ ਗੋਲਾਕਾਰ, ਤਿ੍ਕੋਣਾ ਅਤੇ ਹੋਰ ਅਲੱਗ-ਅਲੱਗ ਰੂਪਾਂ ਵਿਚ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਵਲੋਂ ਤਹਿਸੀਲ ਦਫ਼ਤਰ ਸਾਹਮਣੇ ਰੋਸ ਧਰਨਾ

ਰਾਏਕੋਟ, 8 ਅਗਸਤ (ਸੁਸ਼ੀਲ)-ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ (ਰਜਿ:) ਰਾਏਕੋਟ ਵਲੋਂ ਅੱਜ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਸਰਕਾਰ ਵਲੋਂ ਵਧਾਏ ਗਏ ਕੁਲੈਕਟਰ ਰੇਟਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਸਥਾਨਕ ਤਹਿਸੀਲ ਦਫ਼ਤਰ ਸਾਹਮਣੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ, ਕਿਸਾਨ ਯੂਨੀਅਨ ਸਿੱਧੂਪੁਰ ਅਤੇ ਰੋਡ ਸੰਘਰਸ਼ ਕਮੇਟੀ ਨੇ ਕੱਢਿਆ ਮਾਰਚ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੱਦੇ 'ਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ, ਕਿਸਾਨ ਯੂਨੀਅਨ ਸਿੱਧੂਪੁਰ ਅਤੇ ਰੋਡ ਸੰਘਰਸ਼ ਕਮੇਟੀ ਨੇ ਕੱਢਿਆ ਮਾਰਚ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੱਦੇ 'ਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ...

ਪੂਰੀ ਖ਼ਬਰ »

ਵਸੀਕਾ ਨਵੀਸਾ ਅਤੇ ਅਸ਼ਟਾਮ ਫਰੋਸ਼ਾਂ ਨੇ ਕਾਰੋਬਾਰ ਬੰਦ ਕਰਕੇ ਮਾਨ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ

ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸੂਬੇ ਭਰ ਦੇ ਵਸੀਕਾ ਨਵੀਸਾ ਅਤੇ ਅਸਟਾਂਮ ਫਰੋਸਾਂ ਵੱਲੋਂ ਪੰਜਾਬ ਪ੍ਰਪਾਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਦੇ ਹੱਕ ਅਣਮਿਥੇ ਸਮੇਂ ਲਈ ਤਹਿਸੀਲ ਦਫ਼ਤਰ ਨਾਲ ਸਬੰਧਿਤ ਕੋਈ ਵੀ ਕੰਮਕਾਜ ਨਾ ਕਰਨ ਦੀ ਦਿੱਤੀ ਕਾਲ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਸਫਲਤਾ ਲਈ ਮੰਡੀ ਮੁੱਲਾਂਪੁਰ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ...

ਪੂਰੀ ਖ਼ਬਰ »

ਮਾਮਲਾ ਸੀਵਰੇਜ ਕੰਪਨੀ ਤੋਂ ਦੁਖੀ ਕਾਰੋਬਾਰੀਆਂ ਦਾ ਬਰਨਾਲਾ ਰੋਡ ਦੇ ਦੁਕਾਨਦਾਰ ਸੀਵਰੇਜ ਕੰਪਨੀ ਅਤੇ ਨਗਰ ਕੌਂਸਲ ਖ਼ਿਲਾਫ਼ ਸੜਕ 'ਤੇ ਉੱਤਰੇ, ਕੀਤੀ ਨਾਅਰੇਬਾਜ਼ੀ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੀਵਰੇਜ ਕੰਪਨੀ ਵਲੋਂ ਬਰਨਾਲਾ ਰੋਡ 'ਤੇ ਸੀਵਰੇਜ ਪਾਉਣ ਦੇ ਬਾਅਦ ਖੁਦਾਈ ਦੌਰਾਨ ਲਗਾਏ ਮਿੱਟੀ ਦੇ ਢੇਰਾਂ ਤੋਂ ਕਾਰੋਬਾਰੀ ਹੋਏ ਡਾਢੇ ਪ੍ਰੇਸ਼ਾਨ ਅਤੇ ਕੀਤਾ ਰੋਸ ਪ੍ਰਦਰਸ਼ਨ | ਇਸ ਮੌਕੇ ਨੰਬਰਦਾਰ ਪ੍ਰੀਤਮ ਸਿੰਘ ਰਟੌਲ, ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਨੁੱਕੜ ਨਾਟਕ ਖੇਡਿਆ

ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੁੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਨਿਸਟਰੀ ਆਫ਼ ਕਲਚਰ ਅਫੇਆਰ ਉੱਤਰੀ ਜ਼ੋਨ ਵੱਲੋਂ ਡਾ. ਗੁਰਤੇਜ ਸਿੰਘ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸਕੂਲ ਵਿਖੇ ਸਾਇੰਸ, ਮੈਥ ਅਤੇ ਸਮਾਜਿਕ ਵਿਗਿਆਨ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਿੰਡ ਬੁਰਜ ਨਕਲੀਆਂ ਵਿਖੇ ਤੀਆਂ-ਤੀਜ ਦਾ ਤਿਉਹਾਰ ਧੂਮ-ਧੜੱਕੇ ਨਾਲ ਮਨਾਇਆ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਪਿੰਡ ਬੁਰਜ ਨਕਲੀਆਂ ਵਿਖੇ ਗ੍ਰਾਮ ਪੰਚਾਇਤ ਦੀ ਪ੍ਰੇਰਣਾ ਤੇ ਹੌਂਸਲਾ ਅਫ਼ਜਾਈ ਸਦਕਾ ਪਿੰਡ ਦੀਆਂ ਔਰਤਾਂ ਵਲੋਂ ਹਰਪਾਲ ਕੌਰ ਦੀ ਅਗਵਾਈ ਵਿਚ ਤੀਜ਼ ਦੀਆਂ ਤੀਆਂ ਦਾ ਤਿਉਹਾਰ ਧੂਮ-ਧੜੱਕੇ ਨਾਲ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਿੱਧਵਾਂ ਖੁਰਦ ਦੇ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੁੱਧ 'ਚ ਕੱਢੀ ਰੈਲੀ ਤੇ ਸਾੜੀਆਂ ਬਿੱਲ ਦੀਆਂ ਕਾਪੀਆਂ

ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਿਵੀਜਨ ਸਿੱਧਵਾਂ ਖੁਰਦ ਵਿਖੇ ਕੇਂਦਰੀ ਬਿਜਲੀ ਟਰੇਡ ਯੂਨੀਅਨ ਦੇ ਸੱਦੇ ਤੇ ਪੀ.ਐੱਸ.ਬੀ ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਜੋ ਅੱਜ ਬਿਜਲੀ ਸੋਧ ਬਿੱਲ 2022 ...

ਪੂਰੀ ਖ਼ਬਰ »

ਡਾ. ਸਰੂਪ ਸਿੰਘ ਅਲੱਗ ਸਿੱਖ ਕੌਮ ਲਈ ਨਿਰੰਤਰ ਕਾਰਜਸ਼ੀਲ ਵਿਦਵਾਨ ਲੇਖਕ ਸਨ-ਡਾ. ਗਰੇਵਾਲ

ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਗੁਰਮਤਿ ਸਾਹਿਤ ਦੀਆਂ ਸਵਾ ਸੌ ਦੇ ਕਰੀਬ ਕਿਤਾਬਾਂ ਦੇ ਲਿਖਾਰੀ ਅਤੇ ਮਹਾਨ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਦਿਹਾਂਤ ਹੋ ਗਿਆ ਹੈ ਤੇ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਆਖ਼ਰੀ ਸਾਹ ਲਏ | ਡਾ. ਸਰੂਪ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਰਾਜ ਕੁਮਾਰ ਗੋਇਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਮਰਹੂਮ ਰਾਜ ਕੁਮਾਰ ਗੋਇਲ ਦੀ ਦੂਜੀ ਬਰਸੀ ਸਬੰਧੀ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX