ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦਾਸਪੁਰ-ਬਟਾਲਾ 'ਚ ਵੱਖ-ਵੱਖ ਥਾਈਾ ਰੋਸ ਪ੍ਰਦਰਸ਼ਨ

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਬਟਾਲਾ, 8 ਅਗਸਤ (ਕਾਹਲੋਂ)-ਪੱਛਮ ਸਬ-ਡਵੀਜ਼ਨ ਬਟਾਲਾ ਵਿਖੇ ਪ੍ਰਧਾਨ ਜਸਪਾਲ ਸਿੰਘ ਵਿੰਝਵਾਂ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਵੀਜਨ ਪ੍ਰਧਾਨ ਧਰਮਿੰਦਰ ਸਿੰਘ ਪਹੁੰਚੇ | ਉਨ੍ਹਾਂ ਦੱਸਿਆ ਕਿ ਜੋ ਬਿਜਲੀ ਸੋਧ ਬਿੱਲ 2022 ਅੱਜ ਪਾਰਲੀਮੈਂਟ ਵਿਚ ਪੇਸ਼ ਹੋ ਰਿਹਾ ਹੈ, ਉਸ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ, ਕਿਉਂਕਿ ਇਹ ਬਿੱਲ ਬਿਜਲੀ ਖ਼ਪਤਕਾਰ ਅਤੇ ਮੁਲਾਜ਼ਮਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗਾ | ਇਸ ਮੌਕੇ ਰੋਸ ਪ੍ਰਦਰਸ਼ਨ ਵਿਚ ਸਰਬਜੀਤ ਸਿੰਘ ਸਿੱਧੂ ਖਜਾਨਚੀ, ਕੁਲਦੀਪ ਰਾਜ ਸਕੱਤਰ, ਪੁਨੀਤ ਕੁਮਾਰ, ਜਸਵੰਤ ਸਿੰਘ ਡਵੀਜ਼ਨ ਕਮੇਟੀ, ਸੁਭਾਸ਼ ਗੌਂਸਪੁਰਾ ਡਵੀਜ਼ਨ ਖਜਾਨਚੀ, ਮਲਕੀਤ ਸਿੰਘ, ਸਚਿਨ ਕੁਮਾਰ, ਰਜਵੰਤ ਸਿੰਘ, ਸਰਬਜੀਤ ਗੋਲਡੀ, ਸੁਭਾਸ਼ ਸੀ.ਐਮ., ਮਲਕੀਅਤ ਸਿੰਘ, ਪਿ੍ਤਪਾਲ ਸਿੰਘ, ਜਗਦੀਸ਼ ਸਿੰਘ ਬਾਜਵਾ, ਰਘਬੀਰ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਮੁਖਤਿਆਰ ਸਿੰਘ, ਹਰਪ੍ਰੀਤ ਸਿੰਘ, ਰਜੇਸ਼ ਕੁਮਾਰ, ਪਵਨ ਕੁਮਾਰ, ਮਿੰਦੀ ਮੈਡਮ, ਕਰਤਾਰ ਕੌਰ ਮੈਡਮ, ਸੰਦੀਪ ਕੌਰ ਮੈਡਮ, ਮੋਹਣ ਸਿੰਘ, ਜਗਮੋਹਣ ਸਿੰਘ ਮੱਲ੍ਹੀ, ਹਰਦੇਵ ਸਿੰਘ, ਸੰਜੀਵ ਕੁਮਾਰ, ਸੁਰਜੀਤ ਸਿੰਘ ਜੇ.ਈ., ਪਰਮਜੀਤ ਸਿੰਘ, ਹਰਬੰਸ ਸਿੰਘ, ਉਂਕਾਰ ਸਿੰਘ ਏ.ਜੀ.ਈ., ਡੇਵਿਡ ਮਸੀਹ, ਪ੍ਰਭਜੋਤ ਸਿੰਘ ਆਦਿ ਹਾਜ਼ਰ ਹੋਏ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ |
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ
ਬਟਾਲਾ, (ਕਾਹਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐੱਮ. ਬਟਾਲਾ ਦੇ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਲਖਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਮਿਲੀਭੁਗਤ ਤਹਿਤ ਦਿੱਲੀ-ਜੰਮੂ-ਕੱਟੜਾ ਅਤੇ ਅੰਮਿ੍ਤਸਰ-ਊਨਾ ਐਕਸਪ੍ਰੈੱਸ ਹਾਈਵੇ ਥੱਲੇ ਆਈਆਂ ਜ਼ਮੀਨਾਂ ਦਾ ਇਕਸਾਰ ਮੁਆਵਜ਼ਾ ਨਹੀਂ ਦੇ ਰਹੀ | ਇਕ ਪਿੰਡ ਇਲਾਕੇ ਦਾ ਕੋਈ ਵੀ ਨਿਰਧਾਰਤ ਮੁਆਵਜ਼ਾ ਨਹੀਂ ਹੈ, ਜੋ ਕਿਸਾਨਾਂ ਨਾਲ ਵੱਡੀ ਧੋਖਾਧੜੀ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਗਰਾਈਆਂ ਵਿਚ ਚੱਲ ਰਹੇ ਪੋਲਟਰੀ ਫਾਰਮ ਨੂੰ ਬੰਦ ਕੀਤਾ ਜਾਵੇ, ਬਿਜਲੀ ਸੋਧ ਬਿੱਲ 2020 ਵਰਗੇ ਕਾਲੇ ਕਾਨੂੰਨ ਨੂੰ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇ ਸਰਕਾਰ ਦਾ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਰਵੱਈਆ ਨਾ ਹੋਇਆ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਸੁਖਵਿੰਰ ਸਿੰਘ, ਜੋਗਾ ਸਿੰਘ, ਬਲਵੰਤ ਸਿੰਘ, ਅਨੋਖ ਸਿੰਘ, ਹਰਵਿੰਦਰ ਸਿੰਘ, ਝਿਰਮਲ ਸਿੰਘ ਆਦਿ ਹਾਜ਼ਰ ਸਨ |
ਕਰਮਚਾਰੀ ਦਲ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਰੋਸ ਰੈਲੀ
ਬਟਾਲਾ, (ਕਾਹਲੋਂ)-ਕਰਮਚਾਰੀ ਦਲ ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਬਟਾਲਾ ਵਲੋਂ ਟੈਕਨੀਕਲ 1 ਤੇ 2 ਉਪ ਮੰਡਲਾਂ ਪ੍ਰਧਾਨ ਹੀਰਾ ਲਾਲ ਦੀ ਅਗਵਾਈ ਵਿਚ ਸਾਂਝੇ ਫੋਰਮ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਐਕਟ 2022 ਦਾ ਸਖ਼ਤ ਵਿਰੋਧ ਕਰਦਿਆਂ ਰੋਸ ਰੈਲੀ ਕੀਤੀ | ਅਰਜਨ ਸਿੰਘ ਸੁੱਖਾਚਿੜਾ ਤੇ ਸੁਰਜੀਤ ਸਿੰਘ ਅਮਰਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ | ਉਨ੍ਹਾਂ ਕਿਹਾ ਕਿ ਇਹ ਬਿੱਲ ਲਾਗੂ ਹੋਣ ਨਾਲ ਮੁਲਾਜ਼ਮਾਂ, ਮਜਦੂਰਾਂ ਤੇ ਕਿਸਾਨਾਂ 'ਤੇ ਮਹਿੰਗਾਈ ਦੀ ਮਾਰ ਪਵੇਗੀ | ਉਨ੍ਹਾਂ ਕਿਹਾ ਕਿ ਇਹ ਬਿੱਲ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਸਬੀਰ ਸਿੰਘ, ਤਰਸੇਮ ਸਿੰਘ, ਪਰਗਟ ਸਿੰਘ, ਬਲਬੀਰ ਸਿੰਘ, ਸੰਤੋਖ ਸਿੰਘ, ਮੱਲ ਸਿੰਘ, ਗੁਰਮੀਤ ਸਿੰਘ ਛੀਨਾ, ਐਸ.ਪੀ. ਸਿੰਘ, ਰਵਿੰਦਰ ਸਿੰਘ ਮੱਲੀ, ਕਵਲਜੀਤ ਸਿੰਘ, ਹਰੀਸ਼ ਕੁਮਾਰ, ਵਿਕਾਸ ਸ਼ਰਮਾ, ਸਵਿੰਦਰ ਸਿੰਘ, ਰਵੀ ਕੁਮਾਰ, ਸੰਸਾਰ ਚੰਦ ਪ੍ਰਧਾਨ ਟੀ.ਐਸ.ਯੂ., ਮਨਜੀਤ ਸਿੰਘ, ਅਮਿਤ ਕੁਮਾਰ, ਅਸ਼ਵਨੀ ਕੁਮਾਰ, ਦਲਜੀਤ ਸਿੰਘ, ਨਿਰਮਲ ਕੌਰ, ਕਸ਼ਮੀਰੋ, ਪੂਨਮ, ਸ਼ਸੀ ਬਾਲਾ, ਹਰਮੀਤ ਕੌਰ, ਰੇਖਾ ਭਨੋਟ, ਸੰਦੀਪ ਓਹਰਾ, ਰਮਨ ਕੁਮਾਰ, ਅਤੁਲ ਸਹਿਦੇਵ, ਫੁੱਲਪ੍ਰੀਤ ਸਿੰਘ, ਪਰਮਜੀਤ ਸਿੰਘ ਦਰਦੀ ਆਦਿ ਹਾਜ਼ਰ ਸਨ |
ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਰੋਸ ਰੈਲੀ
ਬਟਾਲਾ, (ਕਾਹਲੋਂ)-ਕਰਮਚਾਰੀ ਦਲ ਬਿਜਲੀ ਬੋਰਡ ਦਿਹਾਤੀ ਮੰਡਲ ਬਟਾਲਾ ਅਧੀਨ ਆਉਂਦੀਆਂ ਸਮੂਹ ਉਪ ਡਵੀਜ਼ਨਾਂ ਵਲੋਂ ਸਾਂਝੇ ਫੋਰਮ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਹਰਜੀਤ ਸਿੰਘ ਟਰਪਈ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ, ਕਿਉਂਕਿ ਇਹ ਸਰਕਾਰ ਸਮੁੱਚੇ ਦੇਸ਼ ਦੇ ਬਿਜਲੀ ਸਰਮਾਏ ਨੂੰ ਕੌਡੀਆਂ ਦੇ ਭਾਅ ਵੇਚ ਕੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪਾਵਰਕਾਮ ਅੰਦਰ ਮੁਲਾਜ਼ਮਾਂ ਦੀ ਗਿਣਤੀ ਬਹੁਤ ਘੱਟ ਹੈ, ਪਰ ਕੰਮ ਦਾ ਬੋਝ ਕਈ ਗੁਣਾ ਜ਼ਿਆਦਾ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਇਸ ਬਿੱਲ ਦਾ ਸਮੁੱਚੇ ਬਿਜਲੀ ਮੁਲਾਜ਼ਮਾਂ ਨੂੰ ਡਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਦਿਲਬਾਗ ਸਿੰਘ ਬੁੱਟਰ, ਸਰਬਜੀਤ ਸਿੰਘ ਅੱਲੋਵਾਲ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਜਤਿੰਦਰ ਸਿੰਘ, ਜੋਬਨਜੀਤ ਸਿੰਘ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਮਾੜੀ ਟਾਂਡਾ ਵਿਖੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
ਘੁਮਾਣ, (ਬੰਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੀਰੀ ਪੀਰੀ ਦੇ ਆਗੂਆਂ ਵਲੋਂ ਮਾਸਟਰ ਗੁਰਜੀਤ ਸਿੰਘ ਪੁਰਾਣਾ ਬੱਲੜਵਾਲ ਦੀ ਅਗਵਾਈ 'ਚ ਪਿੰਡ ਮਾੜੀ ਟਾਂਡਾ ਵਿਖੇ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਬਿਜਲੀ ਸਬੰਧੀ ਸੋਧ ਬਿੱਲ 2020 ਕਿਸੇ ਸੂਰਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ, ਕਿਉਂਕਿ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਦੇ ਕਿਸਾਨਾਂ ਖਿਲਾਫ ਹੈ | ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹਜੂਰ ਸਿੰਘ ਕਪੂਰਾ, ਝਿਰਮਲ ਸਿੰਘ ਕਪੂਰਾ, ਜੋਗਿੰਦਰ ਸਿੰਘ ਭੋਲ, ਪ੍ਰੀਤਮ ਸਿੰਘ, ਕਰਮਜੀਤ ਸਿੰਘ, ਜਰਨੈਲ ਸਿੰਘ, ਡਾ: ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਨੂਰਪੁਰ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਸ਼ਿੰਗਾਰਾ ਸਿੰਘ, ਕੁਲਵਿੰਦਰ ਸਿੰਘ, ਪ੍ਰੇਮ ਸਿੰਘ, ਮਲਕੀਤ ਸਿੰਘ, ਮੱਖਣ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ
ਭੈਣੀ ਮੀਆਂ ਖਾਂ, (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਵਲੋਂ ਅੱਜ ਮੋਦੀ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਕੇਂਦਰ ਸਰਕਾਰ ਦਾ ਭੈਣੀ ਮੀਆਂ ਖਾਂ ਚੌਕ ਵਿਚ ਅਰਥੀ ਫੂਕ ਰੋਸ ਮੁਜਾਹਰਾ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਭਾਰੀ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਸਕੱਤਰ ਸੋਹਣ ਸਿੰਘ ਗਿੱਲ, ਬੀਬੀਆਂ ਜ਼ੋਨ ਪ੍ਰਧਾਨ ਗੁਰਪ੍ਰੀਤ ਕੌਰ ਕੋਟਲੀ, ਜ਼ਿਲ੍ਹਾ ਪ੍ਰੱੈਸ ਸਕੱਤਰ ਗੁਰਪ੍ਰੀਤ ਨਾਨੋਵਾਲ ਨੇ ਕਿਹਾ ਕਿ ਕੱਲ੍ਹ ਨੂੰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਕੈਪਟਨ ਸਮਿੰਦਰ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਬਲਵਿੰਦਰ ਸਿੰਘ ਬਾਜਵਾ, ਨਿਸ਼ਾਨ ਸਿੰਘ, ਮਨੋਹਰ ਸਿੰਘ, ਜਸਬੀਰ ਸਿੰਘ,ਹਰਜੀਤ ਕੌਰ, ਗੁਰਦੀਪ ਕੌਰ, ਬਲਵਿੰਦਰ ਕੌਰ, ਮਹਿੰਦਰ ਕੌਰ, ਗੁਰਵਿੰਦਰ ਸਿੰਘ, ਦਲਵਿੰਦਰ ਸਿੰਘ, ਹਰਦੀਪ ਸਿੰਘ, ਕਾਬਲ ਸਿੰਘ, ਗੁਰਪ੍ਰੀਤ ਸਿੰਘ ਸੋਨੂੰ, ਚੰਨਣ ਸਿੰਘ, ਤਿਰਲੋਚਨ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਬੀਬੀਆਂ ਹਾਜ਼ਰ ਸਨ |
ਸ੍ਰੀ ਹਰਿਗੋਬਿੰਦਪੁਰ ਵਿਖੇ ਕਿਸਾਨਾਂ ਨੇ ਫ਼ੂਕਿਆ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਪੁਤਲਾ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬਟਾਲਾ ਰੋਡ 'ਤੇ ਸਥਿਤ ਨਹਿਰ ਵਾਲੇ ਪੁਲ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ਇਕੱਤਰ ਹੋਏ ਪੇਂਡੂ ਇਕਾਈਆਂ ਦੇ ਜਥੇਬੰਦੀ ਨਾਲ ਸਬੰਧਿਤ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਸੜਕ ਦੇ ਚੌਰਸਤੇ ਵਿਚ ਕੁਝ ਸਮੇਂ ਲਈ ਆਵਾਜਾਈ ਨੂੰ ਠੱਪ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਮੇਂ ਜ਼ੋਨ ਪ੍ਰਧਾਨ ਹਰਦੀਪ ਸਿੰਘ ਫੌਜੀ ਨੇ ਕਿਹਾ ਅੱਜ ਫਿਰ ਦੇਸ਼ ਦੀ ਸੰਸਦ ਵਿਚ ਮੋਦੀ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2020 ਨੂੰ ਲਾਗੂ ਕਰਨ ਲਈ ਮਤਾ ਪੇਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਕਮੇਟੀ ਦੇ ਹੁਕਮਾਂ ਅਨੁਸਾਰ ਅੱਜ ਜ਼ਿਲ੍ਹੇ ਭਰ 'ਚ ਜ਼ੋਨ ਪੱਧਰ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨੀ ਸੰਘਰਸ਼ ਦੌਰਾਨ ਇਸ ਬਿੱਲ ਨੂੰ ਰੱਦ ਕਰਨ ਲਈ ਸਹਿਮਤੀ ਜਿਤਾਈ ਸੀ, ਪਰ ਹੁਣ ਫਿਰ ਸਰਕਾਰ ਇਸ ਬਿੱਲ ਨੂੰ ਕਾਨੂੰਨ ਬਣਾਉਣ ਲਾਗੂ ਕਰਨ ਜਾ ਰਹੀ ਹੈ | ਇਸ ਸਮਾੇ ਪਰਮਿੰਦਰ ਸਿੰਘ ਪਿੰਦੂ ਚੀਮਾ ਖੁੱਡੀ, ਸੁਰਜੀਤ ਸਿੰਘ ਕਾਂਗੜਾ, ਰਾਜਾ ਸੈਣੀ, ਅਮਰਜੀਤ ਸਿੰਘ ਚੀਮਾ ਖੁੱਡੀ, ਗੁਰਮੁੱਖ ਸਿੰਘ ਚੀਮਾ ਖੁੱਡੀ, ਜਥੇਦਾਰ ਮਹਿੰਦਰ ਸਿੰਘ ਗਾਂਧੀ, ਬਖਸੀਸ਼ ਸਿੰਘ ਭਾਮ, ਸੁਖਵਿੰਦਰ ਸਿੰਘ ਭਾਮ, ਗੁਰਮੇਜ ਸਿੰਘ ਮਾੜੀ ਬੁੱਚਿਆਂ, ਰਵਿੰਦਰ ਸਿੰਘ ਰੋਮੀ, ਗੁਰਪ੍ਰੀਤ ਸਿੰਘ ਚੀਮਾ ਖੁੱਡੀ, ਦਲਜਿੰਦਰ ਸਿੰਘ ਭਰਥ, ਭੁਪਿੰਦਰ ਸਿੰਘ ਭਾਮ, ਬਲਦੇਵ ਰਾਜ ਝਾਂਗੀ ਆਦਿ ਹਾਜ਼ਰ ਸਨ |
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਪੁਤਲਾ ਫੂਕਿਆ
ਅੱਚਲ ਸਾਹਿਬ, (ਗੁਰਚਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਵਲੋਂ ਅੱਜ ਮੋਦੀ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਕੇਂਦਰ ਸਰਕਾਰ ਦਾ ਅੱਡਾ ਅੰਮੋਨੰਗਲ 'ਚ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਵਿਚ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਮੇਜਰ ਸਿੰਘ ਅਤੇ ਬੀਬੀ ਮਨਜੀਤ ਕੌਰ ਰੰਗੜ ਨੰਗਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ | ਇਸ ਮੌਕੇ ਜਗਜੀਤ ਸਿੰਘ, ਅਵਤਾਰ ਸਿੰਘ ਅੰਮੋਨੰਗਲ, ਸੰਤੋਖ ਸਿੰਘ, ਅੰਮਿ੍ਤਪਾਲ ਸਿੰਘ, ਈਸ਼ਵਰ ਸਿੰਘ ਜਾਹਦਪੁਰ, ਬਲਦੇਵ ਸਿੰਘ, ਹਰਜਿੰਦਰ ਸਿੰਘ ਬੁਜਿਆਂਵਾਲੀ, ਸਤਨਾਮ ਸਿੰਘ, ਗੁਰਮੁੱਖ ਸਿੰਘ, ਚਰਨਜੀਤ ਸਿੰਘ ਫ਼ੌਜੀ, ਗੁਰਦੀਪ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਵੈਰੋਨੰਗਲ, ਤਰਲੋਕ ਸਿੰਘ, ਸੋਹਣ ਸਿੰਘ ਲਾਧੂਭਾਣਾ, ਮਲਕੀਤ ਸਿੰਘ, ਮਨਦੀਪ ਸਿੰਘ ਢਡਿਆਲਾ, ਸੁਖਰਾਜ ਸਿੰਘ ਕੋਟਲਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ ਜਗਜੋਤ ਸਿੰਘ ਪੁਰੀਆ ਸਮੇਤ ਵੱਡੀ ਗਿਣਤੀ 'ਚ ਬੀਬੀਆਂ ਵੀ ਮੌਜੂਦ ਸਨ |
ਟੈਕਨੀਕਲ ਸਰਵਿਸ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ
ਬਟਾਲਾ, (ਹਰਦੇਵ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਸਬ-ਡਵੀਜ਼ਨ ਬਟਾਲਾ ਤੇ ਪੀ.ਐੱਸ.ਪੀ.ਸੀ.ਐਲ., ਪੀ.ਐੱਸ.ਟੀ.ਸੀ. ਐੱਲ. ਵਰਕਰ ਯੂਨੀਅਨ ਵਲੋਂ ਅੱਜ ਸਾਂਝੇ ਤੌਰ 'ਤੇ ਸਥਾਨਕ 26 ਨੰਬਰ ਬਿਜਲੀ ਘਰ ਵਿਖੇ ਕਾਲੇ ਬਿੱਲੇ ਲਗਾ ਕੇ ਤੇ ਕਾਲੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਉਪਰੰਤ ਗੁਰਦਾਸਪੁਰ ਰੋਡ ਵਿਖੇ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਸਾਡੀ ਮੰਗ ਹੈ ਕਿ ਪੰਜਾਬ ਸਰਕਾਰ ਵਲੋਂ 1690 ਸਹਾਇਕ ਲਾਇਨਮੈਨ ਭਰਤੀ ਕਰਨ ਲਈ ਜਾਰੀ ਪ੍ਰਕਿਰਿਆ ਬੰਦ ਕਰਕੇ ਪਾਵਰਕਾਮ ਤੇ ਟਰਾਂਸਕੋ ਵਿਚ ਪੂਰੀ ਯੋਗਤਾ ਰੱਖਦੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ | ਇਸ ਤੋਂ ਇਲਾਵਾ ਹੋਰ ਮੰਗਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਟੀ.ਐੱਸ.ਯੂ. ਦੇ ਪ੍ਰਧਾਨ ਬਲਕਾਰ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ ਕਲੇਰ, ਜਗਤਾਰ ਸਿੰਘ ਖੁੰਡਾ, ਬਲਜਿੰਦਰ ਸਿੰਘ, ਧਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਇਕਬਾਲ ਸਿੰਘ, ਜਗਤਾਰ ਸਿੰਘ, ਸੂਰਜ, ਭੂਸ਼ਣ, ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ |
ਸਰਕਲ ਮੰਡਲ ਦਫ਼ਤਰ ਦੇ ਕਰਮਚਾਰੀਆਂ ਵਲੋਂ ਰੋਸ ਰੈਲੀ
ਗੁਰਦਾਸਪੁਰ, (ਆਰਿਫ਼)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਨੈਸ਼ਨਲ ਕੋਆਰਡੀਨੇਟਰ ਕਮੇਟੀ ਦੇ ਸੱਦੇ 'ਤੇ ਮੁਲਾਜ਼ਮ ਤੇ ਕਿਸਾਨ ਵਿਰੋਧੀ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੀ ਅਗਵਾਈ ਕਰਮਚਾਰੀ ਦਲ ਦੇ ਸਰਕਲ ਪ੍ਰਧਾਨ ਅਸ਼ੋਕ ਕੁਮਾਰ ਵਲੋਂ ਕੀਤੀ ਗਈ | ਇਸ ਮੌਕੇ ਸਰਕਲ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਦਰਬਾਰਾ ਸਿੰਘ ਛੀਨਾ, ਸਰਕਲ ਸੁਪਰਡੈਂਟ ਸੁਰਜੀਤ ਸਿੰਘ ਘੁੰਮਣ, ਸਰਕਲ ਸਰਪ੍ਰਸਤ ਸ਼ਲੇਂਦਰ ਭਾਸਕਰ, ਹਰਸਿਮਰਤ ਛੀਨਾ, ਕਵਲਦੀਪ ਸਿੰਘ, ਮੰਡਲ ਸੁਪਰਡੈਂਟ ਦਵਿੰਦਰ ਸਿੰਘ ਗਿੱਲ, ਰਾਜਵਿੰਦਰ ਸਿੰਘ ਆਦਿ ਨੇ ਮੁਲਾਜ਼ਮ ਵਿਰੋਧੀ ਬਿੱਲ ਦੀ ਸਖ਼ਤ ਨਿੰਦਾ ਕੀਤੀ ਅਤੇ ਕੇਂਦਰ ਸਰਕਾਰ ਨੰੂ ਬਿੱਲ ਰੱਦ ਕਰਨ ਦੀ ਅਪੀਲ ਕੀਤੀ | ਉਨ੍ਹਾ ਚਿਤਵਾਨੀ ਦਿੱਤੀ ਕਿ ਜੇਕਰ ਸਰਕਾਰ ਨੇ ਬਿਜਲੀ ਬਿੱਲ ਰੱਦ ਨਾ ਕੀਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੀਬੀ ਸੁੰਦਰੀ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
ਪੁਰਾਣਾ ਸ਼ਾਲਾ, (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੀਬੀ ਸੁੰਦਰੀ ਵਲੋਂ ਕਾਰਜਕਾਰੀ ਪ੍ਰਧਾਨ ਸੁਖਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੁਖਜਿੰਦਰ ਸਿੰਘ ਫ਼ੌਜੀ ਗੋਹਤ ਪੋਕਰ ਨੇ ਕਿਹਾ ਕਿ ਬਿਜਲੀ ਸੋਧ ਬਿਲ 2020 ਪਾਰਲੀਮੈਂਟ ਸੈਸ਼ਨ ਵਿਚ ਪੇਸ਼ ਕਰਕੇ ਕੇਂਦਰ ਸਰਕਾਰ ਲਾਗੂ ਕਰਨ ਦੀ ਤਿਆਰੀ ਵਿਚ ਹੈ | ਜਿਸ ਨਾਲ ਸੂਬਿਆਂ ਦੇ ਅਧਿਕਾਰਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਜਿਸ ਨਾਲ ਖੇਤੀ ਮੋਟਰਾਂ ਦੀ ਸਬਸਿਡੀ ਤੇ ਘਰੇਲੂ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਬਿਲਕੁਲ ਖ਼ਤਮ ਹੋ ਜਾਵੇਗੀ | ਜਦੋਂ ਕਿ ਪੰਜਾਬ ਦੇ ਅਣਖੀ ਲੋਕ ਇਸ ਤਾਨਾਸ਼ਾਹੀ ਰਵੱਈਏ ਦਾ ਇੱਕਮੁੱਠ ਹੋ ਕੇ ਵਿਰੋਧ ਕਰਨਗੇ | ਉਨ੍ਹਾਂ ਦੱਸਿਆ ਕਿ ਜਲਦੀ ਹੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਨਵੇਂ ਫ਼ੈਸਲੇ ਮੁਤਾਬਿਕ ਰੇਲ ਰੋਕੋ ਤੇ ਚੱਕਾ ਜਾਮ ਕਰਨ ਦਾ ਫ਼ੈਸਲਾ ਵੀ ਲਿਆ ਜਾਵੇਗਾ | ਇਸ ਮੌਕੇ ਸਤਨਾਮ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ, ਗੁਰਬਚਨ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਤਰਸੇਮ ਸਿੰਘ, ਸੋਹਣ ਸਿੰਘ, ਤਾਰਾ ਸਿੰਘ ਆਦਿ ਹਾਜ਼ਰ ਸਨ |
ਸ਼ਹਿਰੀ ਸਬ-ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ
ਗੁਰਦਾਸਪੁਰ, (ਆਰਿਫ਼)-ਬਿਜਲੀ ਸੋਧ ਬਿੱਲ 2022 ਪਾਰਲੀਮੈਂਟ ਵਿਚ ਪੇਸ਼ ਕਰਨ ਦੇ ਵਿਰੋਧ ਵਿਚ ਅੱਜ ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਸ਼ਹਿਰੀ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸਮੂਹ ਮੁਲਾਜ਼ਾਂ ਵਲੋਂ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਰੋਸ ਰੈਲੀ ਦੀ ਪ੍ਰਧਾਨਗੀ ਟੀ.ਐਸ.ਯੂ ਦੇ ਪ੍ਰਧਾਨ ਰਜਿੰਦਰ ਕੁਮਾਰ ਸ਼ਰਮਾ ਅਤੇ ਕਰਮਚਾਰੀ ਦਲ ਦੇ ਪ੍ਰਧਾਨ ਪ੍ਰਕਾਸ਼ ਘੁੱਲਾ ਵਲੋਂ ਕੀਤੀ ਗਈ | ਇਸ ਮੌਕੇ ਮੰਡਲ ਪ੍ਰਧਾਨ ਰਕੇਸ਼ ਠਾਕੁਰ ਤੇ ਮੁਕੇਸ਼ ਕੁਮਾਰ ਸ਼ਾਮਿਲ ਹੋਏ | ਆਗੂਆਂ ਨੇ ਸਰਕਾਰ ਵਲੋਂ ਪੇਸ਼ ਕੀਤੇ ਬਿੱਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਨੰੂ ਤੁਰੰਤ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬਿੱਲ ਵਾਪਸ ਨਾ ਲਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤਪਾਲ, ਨਰੈਣ ਸਿੰਘ, ਹਰਜੀਤ ਸਿੰਘ, ਬੂਆ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੁੱਧ 'ਚ ਰੋਸ ਰੈਲੀ
ਪੁਰਾਣਾ ਸ਼ਾਲਾ, (ਅਸ਼ੋਕ ਸ਼ਰਮਾ)-ਬਿਜਲੀ ਸੋਧ ਬਿਲ 2022 ਦੇ ਵਿਰੋਧ ਵਿਚ ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਲਖਵਿੰਦਰ ਸਿੰਘ ਪ੍ਰਧਾਨ ਟੀ.ਐਸ.ਯੂ ਨੇ ਕੀਤੀ | ਇਸ ਸਮੇਂ ਕੇਂਦਰ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਸਬ ਡਵੀਜ਼ਨ ਸਕੱਤਰ ਰਣਜੀਤ ਸਿੰਘ ਟੋਨਾ ਨੇ ਕਿਹਾ ਕਿ ਬਿਜਲੀ ਬਿਲ 2022 ਲਾਗੂ ਹੋਣ ਨਾਲ ਸਮੁੱਚੇ ਭਾਰਤ ਅੰਦਰ ਸੂਬਿਆਂ ਨੂੰ ਮਿਲੇ ਅਧਿਕਾਰ ਖ਼ਤਮ ਹੋ ਜਾਣਗੇ | ਸਮੂਹ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਕਿ ਜੇਕਰ ਬਿਜਲੀ ਸੋਧ ਬਿਲ 2022 ਤੁਰੰਤ ਰੱਦ ਨਾ ਕੀਤਾ ਤਾਂ ਬਿਜਲੀ ਮੁਲਾਜ਼ਮ ਤਿੱਖਾ ਸੰਘਰਸ਼ ਕਰਨਗੇ | ਇਸ ਮੌਕੇ ਸੁਰਿੰਦਰ ਪੱਪੂ ਸਾਬਕਾ ਵਿੱਤ ਸਕੱਤਰ ਪੰਜਾਬ, ਸੁਰਿੰਦਰ ਸਿੰਘ ਸੈਣੀ, ਪਿ੍ਤਪਾਲ ਸਿੰਘ, ਤਰਸੇਮ, ਸਰਵਣ ਸਿੰਘ, ਗੁਰਦਿਆਲ ਸਿੰਘ, ਰਾਜੇਸ਼ਵਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਲਾਭ ਸਿੰਘ, ਮਦਨ ਲਾਲ ਆਦਿ ਹਾਜ਼ਰ ਸਨ |

ਬਟਾਲਾ ਦੇ ਪ੍ਰਾਪਰਟੀ ਡੀਲਰ, ਵਸੀਕਾ ਨਵੀਸ ਅਤੇ ਟਾਈਪਿਸਟਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ

ਬਟਾਲਾ, 8 ਅਗਸਤ (ਕਾਹਲੋਂ)-ਬਟਾਲਾ ਦੇ ਪ੍ਰਾਪਰਟੀ ਡੀਲਰ, ਵਸੀਕਾ ਨਵੀਸ ਅਤੇ ਟਾਈਪਿਸਟਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਤਹਿਸੀਲ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਾਲੋਨਾਈਜ਼ਰ, ਅਰਜ਼ੀ ਨਵੀਸ, ਨੰਬਰਦਾਰ ਤੇ ਰਜਿਸਟਰੀਆਂ ਲਿਖਣ ਦਾ ਕੰਮ ਕਰਨ ...

ਪੂਰੀ ਖ਼ਬਰ »

ਪੰਜਾਬ ਕ੍ਰਿਸਚੀਅਨ ਸਮਾਜ ਸੇਵਾ ਦਲ ਭਾਈਚਾਰੇ ਨਾਲ ਚੱਟਾਨ ਵਾਂਗ ਖੜ੍ਹਾ ਰਹੇਗਾ : ਪ੍ਰਧਾਨ ਸਹੋਤਾ, ਮੁਖਤਾਰ ਮਸੀਹ

ਬਟਾਲਾ, 8 ਅਗਸਤ (ਕਾਹਲੋਂ)-ਪੰਜਾਬ ਕ੍ਰਿਸ਼ਚੀਅਨ ਸਮਾਜ ਸੇਵਾ ਦਲ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਮੁਖਤਾਰ ਮਸੀਹ ਦੀ ਅਗਵਾਈ 'ਚ ਹੋਈ, ਜਿਸ ਵਿਚ ਸਾ: ਉਪ ਚੇਅਰਮੈਨ ਕ੍ਰਿਸ਼ਚੀਅਨ ਵੈੱਲਫੇਅਰ ਬੋਰਡ ਅਤੇ ਪ੍ਰਧਾਨ ਪੰਜਾਬ ਕ੍ਰਿਸ਼ਚੀਅਨ ਸਮਾਜ ਸੇਵਾ ਦਲ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

ਦੀਨਾਨਗਰ, 8 ਅਗਸਤ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਹਲਕੇ ਦੇ ਪਿੰਡ ਖਰਲਾਂ ਤੋਂ ਬਰਿਆਰ ਪੁਲਿਸ ਚੌਂਕੀ ਦੇ ਕਰਮਚਾਰੀਆਂ ਨੇ 2 ਨੌਜਵਾਨਾਂ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਸ਼ਰਨ ਸਿੰਘ ...

ਪੂਰੀ ਖ਼ਬਰ »

ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਨਵੇਂ ਬਣਾਏ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਦਾ ਸਨਮਾਨ

ਬਟਾਲਾ, 8 ਅਗਸਤ (ਕਾਹਲੋਂ)-ਸਾਬਕਾ ਮੰਤਰੀ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਨਵੇਂ ਬਣਾਏ ਸ਼ਹਿਰੀ ਅਤੇ ਦਿਹਾਤੀ ਪ੍ਰਧਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ: ਬਾਜਵਾ ਨੇ ਸ਼ਹਿਰੀ ...

ਪੂਰੀ ਖ਼ਬਰ »

ਆਈਲਟਸ ਸੈਂਟਰ ਦੇ ਬਾਹਰੋਂ ਵਿਦਿਆਰਥੀ ਦਾ ਮੋਟਰਸਾਈਕਲ ਚੋਰੀ

ਦੀਨਾਨਗਰ, 8 ਅਗਸਤ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਦੇ ਸਿਨੇਮਾ ਘਰ ਦੇ ਸਾਹਮਣੇ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰੋਂ ਇਕ ਵਿਦਿਆਰਥੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀ ਤਰੁਣਪ੍ਰੀਤ ਸਿੰਘ ਜੰਜੂਆ ...

ਪੂਰੀ ਖ਼ਬਰ »

ਵਿਆਹ ਪੁਰਬ ਤੋਂ ਪਹਿਲਾਂ ਸੜਕਾਂ ਵੱਲ ਧਿਆਨ ਦੇਵੇ ਪ੍ਰਸ਼ਾਸਨ : ਵਾਹਲਾ

ਬਟਾਲਾ, 8 ਅਗਸਤ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਸਮੁੱਚੀ ਲੋਕਾਈ ਵਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੁੰਦੀਆਂ ਹਨ | ਪਰ ਬਟਾਲਾ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲੀ-ਜਾਨੀ ਨੁਕਸਾਨ ਹੋਣੋਂ ਬਚਿਆ

ਬਟਾਲਾ, 8 ਅਗਸਤ (ਹਰਦੇਵ ਸਿੰਘ ਸੰਧੂ)-ਸਥਾਨਕ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਲੱਕੜ ਦੇ ਵਪਾਰੀਆਂ ਦੇ ਪੈਸਿਆਂ ਨੂੰ ਲੈਣ-ਦੇਣ ਤੋਂ ਹੋਏ ਤਕਰਾਰ ਤੋਂ ਬਾਅਦ ਗੋਲੀ ਚੱਲੀ | ਇਸ ਬਾਰੇ ਲੱਕੜ ਵਪਾਰੀ ਹਰੀਸ਼ ਕੁਮਾਰ ਪੁੱਤਰ ਰਾਮ ਲਾਲ ਵਾਸੀ ਡਾਇਮੰਡ ਐਵਨਿਊ ...

ਪੂਰੀ ਖ਼ਬਰ »

ਪਿੰਡ ਝੰਜੀਆਂ ਕਲਾਂ ਦੇ ਵਾਸੀਆਂ ਨੇ ਪੰਚਾਇਤ 'ਤੇ ਲਗਾਏ ਕਰੋੜਾਂ ਦੀ ਗ੍ਰਾਂਟ ਖੁਰਦ-ਬੁਰਦ ਕਰਨ ਦੇ ਦੋਸ਼

ਕਾਲਾ ਅਫਗਾਨਾ, 8 ਅਗਸਤ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਝੰਜੀਆਂ ਕਲਾਂ ਦੇ ਵਾਸੀਆਂ ਨੇ ਪਿੰਡ ਦੀ ਪੰਚਾਇਤ ਵਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੀ ਰਾਸ਼ੀ ਖੁਰਦ-ਬੁਰਦ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਵੱਡੀ ...

ਪੂਰੀ ਖ਼ਬਰ »

ਨਿੱਜੀ ਬੱਸਾਂ ਦੀ ਅੱਜ ਦੀ ਹੜਤਾਲ ਦਾ ਬਟਾਲਾ ਆਪ੍ਰੇਟਰਾਂ ਵਲੋਂ ਸਮਰਥਨ

ਬਟਾਲਾ, 8 ਅਗਸਤ (ਬੁੱਟਰ)-ਸੂਬੇ ਭਰ ਵਿਚ ਨਿੱਜੀ ਬੱਸ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 9 ਅਗਸਤ ਨੂੰ ਕੀਤੀ ਜਾ ਰਹੀ ਹੜਤਾਲ ਦਾ ਬਟਾਲਾ ਬੱਸ ਅਪ੍ਰੇਟਰਾਂ ਵਲੋਂ ਸਮਰਥਨ ਕੀਤਾ ਗਿਆ | ਸਾਹਨੀ ਟਰਾਂਸਪੋਰਟ ਦੇ ਮਾਲਕ ਅਸ਼ਵਨੀ ਸਾਹਨੀ, ਗੁਲਮਰਗ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਇੱਥੋਂ ਨਜ਼ਦੀਕ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਲਈ ਗਈ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਏ ਬੱਚਿਆਂ ਨੂੰ ਵਜ਼ੀਫੇ ਵੰਡੇ ਗਏ | ਹਲਕਾ ਧਾਰੀਵਾਲ ਅੰਦਰ ਬਾਬਾ ਅਜੈ ...

ਪੂਰੀ ਖ਼ਬਰ »

ਮਰਸੀ ਵੇਅ ਚਰਚ ਵਲੋਂ ਸੰਤ ਇਮੈਨੂਏਲ ਦੀ ਯਾਦ ਵਿਚ ਖ਼ੂਨ ਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਚੂੜੀਆਂ, 8 ਅਗਸਤ (ਐਮ.ਐਸ. ਫੁੱਲ)-ਦਾ ਮਰਸੀ ਵੇਅ ਚਰਚ ਵਲੋਂ ਪ੍ਰਮੇਸ਼ਵਰ ਦੇ ਦਾਸ ਸੰਤ ਇਮਾਨੂੰਏਲ ਦੀ ਯਾਦ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਤਹਿਗੜ੍ਹ ਚੂੜੀਆਂ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਪਾਸਟਰ ਦਿਲਬਾਗ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 10 ਅਗਸਤ ਨੂੰ ਮੰਡਲ ਪੱਧਰੀ ਰੋਸ ਮੁਜ਼ਾਹਰੇ ਕਰਨਗੇ : ਬੱਲਪੁਰੀਆਂ

ਬਟਾਲਾ, 8 ਅਗਸਤ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ, ਟਰਾਂਸਕੋ (ਚਾਹਲ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਸਮੂਹ ਬਿਜਲੀ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਹੈ ਉਹ 10 ਅਗਸਤ ਨੂੰ ਪੰਜਾਬ ਭਰ ਵਿਚ ਮੰਡਲ ਦਫਤਰਾਂ ...

ਪੂਰੀ ਖ਼ਬਰ »

ਰਵੀਕਰਨ, ਕਾਕੀ ਤੇ ਰਮਨ ਸੰਧੂ ਨੇ ਬਾਠ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਬਟਾਲਾ, 8 ਅਗਸਤ (ਕਾਹਲੋਂ)-ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਮਾਤਾ ਸਰਬਜੀਤ ਕÏਰ ਦਾ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਨਿਸ਼ਾਨੇ-ਏ-ਖ਼ਾਲਸਾ ਸਕੂਲ ਘੱਲੂਘਾਰਾ ਵਿਖੇ 'ਗੁਰਮਤਿ ਦੇ ਚਾਨਣ ਵਿਚ ਮਾਰਕਸਵਾਦ' ਵਿਸ਼ੇ 'ਤੇ ਸੈਮੀਨਾਰ

ਕਾਹਨੂੰਵਾਨ/ਭੈਣੀ ਮੀਆਂ ਖਾਂ, 8 ਅਗਸਤ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਗੁਰਮਤਿ ਲੋਕ ਧਾਰਾ ਵਿਚਾਰ ਮੰਚ ਵਲੋਂ ਇੱਥੋਂ ਨਜ਼ਦੀਕ ਪੈਂਦੇ ਨਿਸ਼ਾਨ-ਏ-ਖ਼ਾਲਸਾ ਸਕੂਲ ਘੱਲੂਘਾਰਾ ਵਿਖੇ Tਗੁਰਮਤਿ ਦੇ ਚਾਨਣ ਵਿਚ ਮਾਰਕਸਵਾਦU ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਸਕੂਲ 'ਚ ਖੁਸ਼ ਰਹਿਣ ਸਬੰਧੀ ਸੈਮੀਨਾਰ ਲਗਾਇਆ

ਬਟਾਲਾ, 8 ਅਗਸਤ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਅਤੇ ਦੇਸ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਖੁਸ਼ ਰਹਿਣ ਸਬੰਧੀ ਸੈਮੀਨਾਰ ਲਗਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਪੀਤ ਕੌਰ ਸਮੂਹ ਅਧਿਆਪਕਾਂ ਤੇ ਛੇਵੀਂ ਜਮਾਤ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੀ ਜਮਾਤ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 8 ਅਗਸਤ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪਿ੍ੰ. ਡਾ. ਅਸ਼ਵਨੀ ਕਾਂਸਰਾ ਦੀ ਰਹਿਨੁਮਾਈ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਨਰਿੰਦਰ ਸਿੰਘ ਦੇ ਯਤਨਾਂ ਸਦਕਾ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਈ ਸਟੈਂਪਿੰਗ ਲਾਗੂ ਕੀਤੇ ਜਾਣ ਦੇ ਵਿਰੋਧ 'ਚ ਅਸ਼ਟਾਮ ਫਰੋਸ਼ਾਂ ਕੀਤੀ ਹੜਤਾਲ

ਡੇਰਾ ਬਾਬਾ ਨਾਨਕ, 8 ਅਗਸਤ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਈ ਸਟੈਂਪਿੰਗ ਲਾਗੂ ਕੀਤੇ ਜਾਣ ਦੇ ਵਿਰੋਧ 'ਚ ਅੱਜ ਅਸ਼ਟਾਮ ਫਰੋਸ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਹਿਸੀਲ ਦਫ਼ਤਰ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਸਾਰੇ ਅਸ਼ਟਾਮ ਫਰੋਸ਼ਾਂ ਵਲੋਂ ਇਕ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਸ਼ਾਹਬਾਦ ਨੇ ਵਣ-ਮਹਾਂਉਤਸਵ ਮਨਾਉਂਦਿਆਂ 400 ਬੂਟੇ ਲਗਾਏ

ਵਡਾਲਾ ਗ੍ਰੰਥੀਆਂ, 8 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਪਿੰਡ ਦੀ ਦਸਮੇਸ਼ ਯੂਥ ਕਲੱਬ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ, ਜਿਸ ਵਿਚ ਕਲੱਬ ਵਲੋਂ ਪਿੰਡ ਦੇ ਮਿਡਲ ਸਕੂਲ, ਪਾਣੀ ਵਾਲੀ ਟੈਂਕੀ, ਧਰਮਸ਼ਾਲਾ ਅਤੇ ਵੱਖ-ਵੱਖ ਘਰਾਂ ...

ਪੂਰੀ ਖ਼ਬਰ »

ਰਿਟਾ: ਇੰਸਪੈਕਟਰ ਗੁਰਚਰਨ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਵਡਾਲਾ ਗ੍ਰੰਥੀਆਂ, 8 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਮਲਕਪੁਰ ਵਿਖੇ ਸਵਰਗੀ ਸੇਵਾ ਮੁਕਤ ਇੰਸਪੈਕਟਰ ਗੁਰਚਰਨ ਸਿੰਘ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਨੇ ਬਟਾਲਾ ਖੰਡ ਮਿੱਲ ਨੂੰ 12.4 ਕਰੋੜ ਦੀ ਰਾਸ਼ੀ ਜਾਰੀ ਕਰਨ 'ਤੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

ਕਿਲ੍ਹਾ ਲਾਲ ਸਿੰਘ , 8 ਅਗਸਤ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੀ ਸਹਿਕਾਰੀ ਖੰਡ ਮਿੱਲ ਬਟਾਲਾ ਨੂੰ ਪੰਜਾਬ ਸਰਕਾਰ ਵਲੋਂ 12.4 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਦੇ ਰਹਿੰਦੇ ਬਕਾਇਆ ਰਾਸ਼ੀ ਦੇਣ ਲਈ ਪ੍ਰਾਪਤ ਹੋਈ ਹੈ | ਇਸ ਸਬੰਧੀ ਆਮ ਆਦਮੀ ...

ਪੂਰੀ ਖ਼ਬਰ »

ਛੀਨਾ ਰੇਤ ਵਾਲਾ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ

ਡੇਹਰੀਵਾਲ ਦਰੋਗਾ, 8 ਅਗਸਤ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਛੀਨਾ ਰੇਤ ਵਾਲਾ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ, ਜਦੋਂ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈ, ਜਿਨ੍ਹਾਂ ਦਾ ਹਲਕਾ ਇੰਚਾਰਜ ...

ਪੂਰੀ ਖ਼ਬਰ »

ਕਾਲੋਨਾਈਜ਼ਰ ਤੇ ਪ੍ਰਾਪਰਟੀ ਡੀਲਰ ਐਸੋ. ਵਲੋਂ 'ਆਪ' ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਕੱਢੀ ਭੜਾਸ

ਕਲਾਨੌਰ, 8 ਅਗਸਤ (ਪੁਰੇਵਾਲ/ਕਾਹਲੋਂ)-ਪੰਜਾਬ ਕਲੋਨਾਈਜਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਖ਼ਿਲਾਫ਼ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਅਤੇ ਕਾਲੋਨਾਈਜ਼ਰਾਂ ਵਲੋਂ ਸਬ-ਤਹਿਸੀਲ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ

ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਪ੍ਰਾਪਰਟੀ ਡੀਲਰ ਅਤੇ ਕਲੋਨਾਈਜਰ ਐਸੋਸੀਏਸਨ ਪੰਜਾਬ ਦੇ ਸੱਦੇ 'ਤੇ ਧਾਰੀਵਾਲ ਦੇ ਪ੍ਰਾਪਰਟੀ ਡੀਲਰਾਂ ਅਤੇ ਕਲੋਨਾਈਜਰਾਂ ਵਲੋਂ ਸਬ-ਤਹਿਸੀਲ ਧਾਰੀਵਾਲ ਵਿਖੇ ਰੋਸ ਧਰਨਾ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ...

ਪੂਰੀ ਖ਼ਬਰ »

ਸੈਂਟਰਲ ਕਾਲਜ ਘੁਮਾਣ ਦੀਆਂ ਬੀ.ਕਾਮ. 6ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੋਹਰਲੀ ਸੂਚੀ ਵਿਚ

ਬਟਾਲਾ, 8 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਗਏ ਬੀ.ਕਾਮ. 6ਵੇਂ ਸਮੈਸਟਰ ਦੇ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੋਹਰਲੀ ਸੂਚੀ ਵਿਚ ਸਭ ਤੋਂ ਵੱਧ ਸਥਾਨ ਪ੍ਰਾਪਤ ਕਰਕੇ ਇਕ ਨਵਾਂ ਇਤਿਹਾਸ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ 'ਚ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ ਲਗਾਇਆ

ਬਟਾਲਾ, 8 ਅਗਸਤ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਚ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਕ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸ੍ਰੀ ਨੀਰਜ ਜੀਗ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ | ਇਸ ਮੌਕੇ ਸ੍ਰੀਮਤੀ ਨੀਲਮ ਮਹਾਜਨ ਸਮਾਜ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਵਲੋਂ ਆਜ਼ਾਦੀ ਦਿਹਾੜਾ ਸ਼ਾਨਦਾਰ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ

ਬਟਾਂਲਾ, 8 ਅਗਸਤ (ਕਾਹਲੋਂ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਪ੍ਰਬੰਧਕਾਂ, ਸਟਾਫ ਅਤੇ ਵਿਦਿਆਰਥੀਆਂ ਵਲੋਂ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ | ਸਕੂਲ ਦੇ ਡਾਇਰੈਕਟਰ ਮਨੋਹਰ ਲਾਲ ਸ਼ਰਮਾ ਨੇ ਦੱਸਿਆ ਕਿ ਅਸੀਂ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ

ਬਟਾਲਾ, 8 ਅਗਸਤ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਨਰਸਰੀ ਤੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਖੂਬ ਰੌਣਕਾਂ ਲਾਈਆਂ | ਸਕੂਲ ਵਿਦਿਆਰਥਣਾਂ ਵਲੋਂ ਗਿੱਧਾ ਤੇ ਬੋਲੀਆਂ ਪਾਈਆਂ ਗਈਆਂ | ਇਸ ਮੌਕੇ ਮਿਸ ਤੀਜ ਦੀ ...

ਪੂਰੀ ਖ਼ਬਰ »

ਜਸ ਗਰੁੱਪ ਆਫ਼ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 8 ਅਗਸਤ (ਕਾਹਲੋਂ)-ਜਸ ਗਰੁੱਪ ਆਫ਼ ਇੰਸਟੀਚਿਊਟ, ਜੋ ਕਿ ਬਟਾਲਾ-ਕਾਹਨੂੰਵਾਨ ਰੋਡ 'ਤੇ ਸਥਿਤ ਹੈ | ਇਸ ਸੰਸਥਾ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬੀਬੀ ਅਮਰਜੀਤ ਕੌਰ ਸੇਖਵਾਂ ਵਲੋਂ ...

ਪੂਰੀ ਖ਼ਬਰ »

6 ਸਾਲਾ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਵੀਡੀਓ ਬਣਾਉਣ 'ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ

ਦੋਰਾਂਗਲਾ, 8 ਅਗਸਤ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਇਕ ਵਿਅਕਤੀ ਵਲੋਂ 6 ਸਾਲਾ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਦਾ ਵੀਡੀਓ ਬਣਾਉਣ ਨੰੂ ਲੈ ਕੇ ਦੋਰਾਂਗਲਾ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਭਰਥ ਵਿਖੇ ਬਿਜਲੀ ਘਰ ਤੋਂ ਸਪਲਾਈ ਚਾਲੂ ਕਰਵਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ : ਰਮਨ ਸਿੰਘ ਵਰਸਾਲਚੱਕ

ਸ੍ਰੀ ਹਰਿਗੋਬਿੰਦਪੁਰ, 8 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਵਾਸੀਆਂ ਦੀਆਂ ਅਹਿਮ ਮੁਸ਼ਕਿਲਾਂ ਨੂੰ ਬੜੀ ਸੰਜੀਦਗੀ ਦਿਖਾ ਕੇ ਹੱਲ ਕੀਤਾ ਜਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਿਆਂ ਕਰਨ ਲੱਗੀ-ਗੁਰਦੀਪ ਸਿੰਘ ਰੰਧਾਵਾ

ਕਲਾਨੌਰ, 8 ਅਗਸਤ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਸਥਾਨਕ ਕਸਬੇ 'ਚ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਦੀ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਚੋਣਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਲੋਕ ਔਖੇ-ਰਵੀਕਰਨ ਸਿੰਘ ਕਾਹਲੋਂ

ਕਲਾਨੌਰ, 8 ਅਗਸਤ (ਪੁਰੇਵਾਲ)-ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ

ਦੋਰਾਂਗਲਾ, 8 ਅਗਸਤ (ਚੱਕਰਾਜਾ)-ਬਿਜਲੀ ਸੋਧ ਬਿੱਲ 2022 ਪਾਰਲੀਮੈਂਟ ਵਿਚ ਪੇਸ਼ ਕਰਨ ਦੇ ਵਿਰੋਧ ਵਿਚ ਅੱਜ ਬਿਜਲੀ ਮੁਲਾਜ਼ਮਾਂ ਵਲੋਂ ਸਬ-ਡਵੀਜ਼ਨ ਦੋਰਾਂਗਲਾ ਵਿਖੇ ਗੇਟ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਟੀ.ਐਸ.ਯੂ. ਦੇ ਸਬ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਖਾਣ ਵਾਲੇ ਤੇਲ 'ਚ ਮਿਲਾਵਟ ਨੰੂ ਰੋਕਣ ਲਈ ਭਰੇ ਤੇਲ ਦੇ ਸੈਂਪਲ

ਗੁਰਦਾਸਪੁਰ, 8 ਅਗਸਤ (ਆਰਿਫ਼)-ਮਾਣਯੋਗ ਕਮਿਸ਼ਨਰ ਐਫ.ਡੀ.ਏ ਪੰਜਾਬ ਤੇ ਐਫ.ਐਸ.ਐਸ.ਏ.ਆਈ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਵੱਖ-ਵੱਖ ਖਾਣ ਵਾਲੇ ਤੇਲ ਦੇ ਸਾੈਪਲ ਭਰੇ ਗਏ | ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ...

ਪੂਰੀ ਖ਼ਬਰ »

ਜਾਤੀਸੂਚਕ ਸ਼ਬਦ ਵਰਤਣ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵਲੋਂ ਰਾਸ਼ਟਰੀ ਮਾਰਗ 'ਤੇ ਤਿੰਨ ਘੰਟੇ ਜਾਮ

ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਬਾਈਪਾਸ ਤਰੀਜਾ ਨਗਰ ਮੋੜ 'ਤੇ ਜਾਤੀਸੂਚਕ ਸ਼ਬਦ ਬੋਲਣ 'ਤੇ ਕੋਈ ਕਾਰਵਾਈ ਨਾ ਹੋਣ ਨੂੰ ਲੈ ਕੇ ਭਗਵਗਾਨ ਵਾਲਮੀਕਿ ਸੁਧਾਰ ਸਭਾ ਬਾਬਾ ਪੰਕਜ ਨਾਥ ਸੇਰਗਿੱਲ ਦੀ ਅਗਵਾਈ ਹੇਠ ਵਾਲਮੀਕੀ ਭਾਈਚਾਰੇ ਵਲੋਂ ਰਾਸ਼ਟਰੀ ਮਾਰਗ ...

ਪੂਰੀ ਖ਼ਬਰ »

ਪੋਲਟਰੀ ਫਾਰਮ ਦੀ ਛੱਤ ਡਿਗਣ ਨਾਲ ਹੋਇਆ ਲੱਖਾਂ ਦਾ ਨੁਕਸਾਨ

ਗੁਰਦਾਸਪੁਰ, 8 ਅਗਸਤ (ਭਾਗਦੀਪ ਸਿੰਘ ਗੋਰਾਇਆ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਝੌਰ ਵਿਖੇ ਇਕ ਪੋਲਟਰੀ ਫਾਰਮ ਦੀ ਛੱਤ ਡਿੱਗਣ ਕਾਰਨ ਜਿੱਥੇ ਜਾਨਵਰਾਂ ਦੇ ਮਰਨ ਦੀ ਖ਼ਬਰ ਪ੍ਰਾਪਤ ਹੋਈ ਹੈ, ਉੱਥੇ ਇਸ ਨਾਲ ਪੋਲਟਰੀ ਫਾਰਮ ਦਾ ਲੱਖਾਂ ਦੇ ਕਰੀਬ ਨੁਕਸਾਨ ਹੋਇਆ ਹੈ | ਇਸ ...

ਪੂਰੀ ਖ਼ਬਰ »

ਬਿਜਲੀ ਬਿੱਲ 2022 ਵਿਰੁੱਧ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਬਹਿਰਾਮਪੁਰ, 8 ਅਗਸਤ (ਬਲਬੀਰ ਸਿੰਘ ਕੋਲਾ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਬਹਿਰਾਮਪੁਰ ਦੇ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ 2022 ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਪ੍ਰਧਾਨ ਰਮਨ ਕੁਮਾਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਝੰਡਾ ਮਾਰਚ

ਬਹਿਰਾਮਪੁਰ, 8 ਅਗਸਤ (ਬਲਬੀਰ ਸਿੰਘ ਕੋਲਾ)-ਪੰਜਾਬ ਦੇ ਪਾਣੀਆਂ ਸਬੰਧੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਇਲਾਕੇ ਵਿਚ ਝੰਡਾ ਮਾਰਚ ਕਰਕੇ ਹਲਕਾ ਵਿਧਾਇਕਾ ਅਰੁਣਾ ਚੌਧਰੀ ਨੰੂ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਮਹਿੰਗਾਈ ਦੇ ਵਿਰੋਧ 'ਚ ਤਿੰਨ ਜਥੇਬੰਦੀਆਂ ਨੇ 'ਮੋਦੀ ਗੱਦੀ ਛੱਡੋ' ਦਿਵਸ ਮਨਾਇਆ

ਗੁਰਦਾਸਪੁਰ, 8 ਅਗਸਤ (ਪੰਕਜ ਸ਼ਰਮਾ)-ਸਥਾਨਕ ਗੁਰੂ ਨਾਨਕ ਪਾਰਕ ਵਿਖੇ ਸੀ.ਆਈ.ਟੀ.ਯੂ, ਕੁਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਮੋਦੀ ਗੱਡੀ ਛੱਡੋ ਦਿਵਸ ਮਨਾਇਆ ਗਿਆ | ਇਸ ਮੌਕੇ ਰੋਸ ਰੈਲੀ ਕਰਨ ਉਪਰੰਤ ਮਾਰਚ ਕੱਢਿਆ ਗਿਆ ਜੋ ਗੁਰੂ ਨਾਨਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ 13 ਤੋਂ 15 ਅਗਸਤ ਤੱਕ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਝੰਡਾ ਲਗਾਉਣ ਦੀ ਅਪੀਲ

ਗੁਰਦਾਸਪੁਰ, 8 ਅਗਸਤ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਸਰਕਾਰੀ ਦਫ਼ਤਰ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 'ਹਰ ਘਰ ਤਿਰੰਗਾ' ਮੁਹਿੰਮ ...

ਪੂਰੀ ਖ਼ਬਰ »

'ਆਪ' ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਰਮਨ ਬਹਿਲ

ਗੁਰਦਾਸਪੁਰ, 8 ਅਗਸਤ (ਆਰਿਫ਼)-ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਅੱਜ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਆਸਟ੍ਰੇਲੀਆ ਦੇ ਸਟੱਡੀ ਵੀਜ਼ਿਆਂ ਸਬੰਧੀ ਦੇ ਰਹੀ ਸ਼ਾਨਦਾਰ ਨਤੀਜੇ

ਗੁਰਦਾਸਪੁਰ, 8 ਅਗਸਤ (ਆਰਿਫ਼)-ਦੀ ਬਿ੍ਟਿਸ਼ ਲਾਇਬੇ੍ਰਰੀ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਭਰੋਸੇਮੰਦ ਸੰਸਥਾ ਬਣ ਗਈ ਹੈ, ਜਿਸ ਵਲੋਂ ਆਪਣੀ ਚੜ੍ਹਤ ਕਾਇਮ ਰੱਖਦਿਆਂ ਆਸਟ੍ਰੇਲੀਆ ਦੇ ਸਟੱਡੀ ਵੀਜ਼ਿਆਂ ਸਬੰਧੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX