ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਫਾਜ਼ਿਲਕਾ / ਅਬੋਹਰ

ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਵੱਖ-ਵੱਖ ਥਾੲੀਂ ਪ੍ਰਦਰਸ਼ਨ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਅਤੇ ਇੰਜੀਨੀਅਰਾਂ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਮੰਡਲ ਦਫ਼ਤਰ ਫ਼ਾਜ਼ਿਲਕਾ ਦੇ ਗੇਟ ਮੂਹਰੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਆਗੂਆਂ ਨੇ ਕਿਹਾ ਕਿ ਰਾਸ਼ਟਰੀ ਤਾਲਮੇਲ ਕਮੇਟੀ ਅਤੇ ਇੰਜੀਨੀਅਰਾਂ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਪਾਰਲੀਮੈਂਟ 'ਚ ਪੇਸ਼ ਹੋਣ ਜਾ ਰਹੇ ਬਿਜਲੀ ਸੋਧ ਬਿੱਲ 202 ਦੇ ਵਿਰੋਧ 'ਚ ਭਾਰਤ ਦੇ ਸਮੂਹ ਬਿਜਲੀ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ | ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ-2022 ਪਾਸ ਕਰ ਕੇ ਪ੍ਰਾਈਵੇਟ ਕਾਰਪੋਰੇਟ ਘਰਾਨਿਆਂ ਨੂੰ ਸਿੱਧਾ ਲਾਭ ਦੇਣ ਜਾ ਰਹੀ ਹੈ | ਉਨ੍ਹਾਂ ਇਸ ਬਿੱਲ ਦੀ ਨਿੰਦਾ ਕਰਦਿਆਂ ਤੁਰੰਤ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਇਸ ਬਿੱਲ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਓਮ ਪ੍ਰਕਾਸ਼, ਮਨੋਹਰ ਲਾਲ, ਰਵਿੰਦਰ ਮੋਹਨ, ਪੂਰਨ ਸਿੰਘ, ਕੁਲਬੀਰ ਸਿੰਘ, ਸੁਭਾਸ਼ ਪੰਚਾਲ, ਸੋਨਮ ਮਿਗਲਾਨੀ, ਕੇਵਲ ਕਿ੍ਸ਼ਨ ਲਾਧੂਕਾ ਆਦਿ ਨੇ ਵੀ ਸੰਬੋਧਨ ਕੀਤਾ |
ਅਬੋਹਰ, (ਵਿਵੇਕ ਹੂੜੀਆ)-ਕੇਂਦਰ ਸਰਕਾਰ ਵਲੋਂ ਚਲ ਰਹੇ ਪਾਰਲੀਮੈਂਟ ਸੈਸ਼ਨ ਵਿਚ ਜੋ ਬਿਜਲੀ ਸੋਧ ਬਿੱਲ 2020, ਜੋ ਪੇਸ਼ ਕੀਤਾ ਗਿਆ ਹੈ, ਉਸ ਦੇ ਰੋਸ ਵਜੋਂ ਆਲ ਇੰਡੀਆ ਇਲੈਕਟਿ੍ਕ ਸਿਟੀ ਫੈਡਰੇਸ਼ਨ ਦੇ ਸੱਦੇ 'ਤੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਜਾਰੀ ਹਨ | ਇਸੇ ਕੜ੍ਹੀ ਦੇ ਤਹਿਤ ਸਬ ਡਵੀਜ਼ਨ, 1, 2, 3 ਅਤੇ ਖੂਈਆ ਸਰਵਰ ਦੇ ਸਮੂਹ ਟੈਕਨੀਕਲ ਅਤੇ ਜੂਨੀਅਰ ਇੰਜੀਨੀਅਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਬਿੱਲ 2020 ਦੀਆਂ ਕਾਪੀਆਂ ਫੂਕੀਆਂ | ਰੋਸ ਪ੍ਰਦਰਸ਼ਨ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਬਿੱਲ ਪਾਸ ਕੀਤਾ ਗਿਆ ਤਾਂ ਸਮੂਹ ਜਥੇਬੰਦੀਆਂ ਦੀ ਮਦਦ ਨਾਲ ਸੰਘਰਸ਼ ਦੇਸ਼ ਪੱਧਰ 'ਤੇ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ | ਇਸ ਮੌਕੇ ਨਿਰਮਲ ਸਿੰਘ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ, ਮਹਿੰਦਰ ਕੁਮਾਰ, ਗੰਗਾ ਪ੍ਰਸ਼ਾਦ, ਵੀਰ ਸਿੰਘ, ਮੁਕੇਸ਼ ਸਿੰਘ, ਸੁਸ਼ੀਲ ਕੁਮਾਰ, ਵਿਨੋਦ ਕੁਮਾਰ, ਵਿਜੇ ਅਨੇਜਾ ਆਦਿ ਹਾਜ਼ਰ ਸਨ |
ਮੰਡੀ ਲਾਧੂਕਾ, (ਰਾਕੇਸ਼ ਛਾਬੜਾ)-ਸੰਯੁਕਤ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕੀਤਾ ਗਿਆ | ਇਸ ਦੌਰਾਨ ਮੁਲਾਜ਼ਮ ਆਗੂ ਮੇਜਰ ਸਿੰਘ ਰਾਮਗੜ੍ਹੀਆ, ਗੁਰਰਾਜ ਸਿੰਘ, ਜਸਵੰਤ ਸਿੰਘ, ਸਾਹਿਬ ਰਾਮ, ਖ਼ਰੈਤ ਲਾਲ ਅਤੇ ਲਜਿੰਦਰ ਸਿੰਘ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਬਿਜਲੀ ਸੋਧ ਬਿੱਲ 2022 ਨਾਲ ਬਿਜਲੀ ਸੈਕਟਰ ਵਿਚ ਨਿੱਜੀਕਰਨ ਵਧੇਗਾ, ਨਿੱਜੀ ਕੰਪਨੀਆਂ ਸਰਕਾਰੀ ਲਾਈਨਾਂ ਦੀ ਵਰਤੋਂ ਕਰਨਗੀਆਂ ਜਿਸ ਤਰ੍ਹਾਂ ਦੇ ਨਾਲ ਬੀ.ਐੱਸ.ਐਨ.ਐਲ. ਦੇ ਵਿਚ ਕੀਤਾ ਜਾ ਰਿਹਾ ਹੈ, ਨਿੱਜੀ ਕੰਪਨੀਆਂ ਦੇ ਕੇਂਦਰ ਵਿਚ ਸਿਰਫ਼ ਸ਼ਹਿਰੀ ਖੇਤਰ ਰਹੇਗਾ, ਨਿੱਜੀ ਕਰਨ ਦੇ ਚੱਲਦੇ ਖਪਤਕਾਰਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹਰ ਪ੍ਰਕਾਰ ਦੀ ਸਬਸਿਡੀ ਖ਼ਤਮ ਹੋ ਸਕਦੀਆਂ ਹਨ | ਇਸ ਤੋਂ ਇਲਾਵਾ ਮੁਨਾਫ਼ੇ ਦੇ ਹਿਸਾਬ ਨਾਲ ਨਿੱਜੀ ਕੰਪਨੀਆਂ ਖਪਤਕਾਰ ਚੁਣਨਗੀਆਂ ਜਿਸ ਕਾਰਨ ਸਰਕਾਰੀ ਕੰਪਨੀਆਂ ਨੂੰ ਘਾਟਾ ਪਵੇਗਾ | ਇਸ ਲਈ ਅੱਜ ਸਾਂਝੇ ਫੋਰਮ ਦੇ ਸੱਦੇ ਤੇ ਸਬ ਡਵੀਜ਼ਨ ਦੇ ਬਿਜਲੀ ਮੁਲਾਜ਼ਮ ਵਲੋਂ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕੀਤਾ ਗਿਆ |
ਜਲਾਲਾਬਾਦ (ਕਰਨ ਚੁਚਰਾ)-ਕੇਂਦਰ ਸਰਕਾਰ ਵਲੋਂ ਬਿਜਲੀ ਐਕਟ 2020 'ਚ ਸੋਧ ਕਰਨ ਅਤੇ ਹੋਰਨਾਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੁਆਇੰਟ ਫੋਰਮ ਦੇ ਸੱਦੇ 'ਤੇ ਮੰਡਲ ਦਫ਼ਤਰ ਦੇ ਬਾਹਰ ਰੋਸ ਰੈਲੀ ਕਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਰੋਸ ਵਿਖਾਵੇ ਦੀ ਅਗਵਾਈ ਮੰਡਲ ਪ੍ਰਧਾਨ ਰੋਹਿਤ ਬਾਘਲਾ ਵਲੋਂ ਕੀਤੀ ਗਈ | ਵਿਖਾਵਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੰਡਲ ਸਕੱਤਰ ਗਿਆਨ ਚੰਦ, ਸ਼ਾਂਤਮ ਵਰਮਾ, ਵਰਿੰਦਰ ਚੋਪੜਾ, ਗਗਨਦੀਪ ਸਿੰਘ, ਸੁਸ਼ੀਲ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਐਕਟ 'ਚ ਸੋਧ ਕਰਨ ਜਾ ਰਹੀ ਹੈ ਜੋਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਖ਼ਿਲਾਫ਼ ਹੈ ਅਤੇ ਇਸ ਬਿੱਲ ਨਾਲ ਹਰੇਕ ਵਰਗ ਦੇ ਲੋਕਾਂ ਦਾ ਨੁਕਸਾਨ ਹੋਣ ਜਾ ਰਿਹਾ ਹੈ | ਬਿਜਲੀ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ 'ਚ ਕਾਫ਼ੀ ਸਮੇਂ ਤੋਂ ਬਕਾਇਆ ਰਹਿੰਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨੀਆਂ 2016 ਦੇ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ ਆਦਿ ਮੁੱਖ ਤੋਰ ਤੇ ਸ਼ਾਮਲ ਹੈ | ਵਿਖਾਵਾਕਾਰੀਆਂ ਨੇ ਸਾਫ਼ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਨੇੜਲੇ ਭਵਿੱਖ 'ਚ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ | ਜਲਾਲਾਬਾਦ, (ਜਤਿੰਦਰ ਪਾਲ ਸਿੰਘ)-ਅੱਜ ਜਲਾਲਾਬਾਦ ਵਿਖੇ 132 ਕੇ ਵੀ ਸਟੇਸ਼ਨ ਵਿਖੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਹੋਰ ਜਥੇਬੰਦੀਆਂ ਵਲ਼ੋਂ ਸਾਂਝੇ ਤੌਰ 'ਤੇ ਰੋਸ ਰੈਲੀ ਕੀਤੀ ਗਈ | ਰੈਲੀ ਵਿਚ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਵਰਕਰ ਸ਼ਾਮਲ ਹੋਏ | ਆਗੂਆਂ ਨੇ ਕੇਂਦਰ ਸਰਕਾਰ ਵਲ਼ੋਂ ਪੇਸ਼ ਕੀਤੇ ਜਾ ਰਹੇ ਬਿਜਲੀ ਐਕਟ ਵਿਰੁੱਧ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਬਿਜਲੀ ਐਕਟ 2003 'ਚ ਸੋਧ ਕਰਨ ਲਈ ਪਾਰਲੀਮੈਂਟ 'ਚ ਬਿੱਲ ਪੇਸ਼ ਕਰ ਰਹੀ ਹੈ | ਇਸ ਬਿੱਲ ਦਾ ਸਿੱਧਾ ਅਤੇ ਸਾਫ਼ ਅਸਰ ਕਿਸਾਨ , ਮਜ਼ਦੂਰ ਤੇ ਛੋਟੇ ਦੁਕਾਨਦਾਰ ਤੇ ਹੋਵੇਗਾ | ਬਿਜਲੀ ਬਹੁਤ ਹੀ ਮਹਿੰਗੀ ਹੋ ਜਾਵੇਗੀ ਅਤੇ ਕਿਸਾਨ, ਮਜ਼ਦੂਰ ਤੇ ਛੋਟੇ ਦੁਕਾਨਦਾਰ ਬਿਜਲੀ ਵਰਤਣ ਤੋਂ ਵਾਂਝੇ ਹੋ ਜਾਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਨੀਤੀਆਂ ਰਾਹੀ ਸਮੁੱਚੇ ਬਿਜਲੀ ਬੋਰਡਾਂ ਦਾ ਭੋਗ ਪਾ ਕੇ ਬਿਜਲੀ ਵੰਡ ਦੀ ਸਾਰੀ ਪ੍ਰਣਾਲੀ ਆਪਣੇ ਚਹੇਤਿਆਂ ਨੂੰ ਕੋਡੀਆਂ ਦੇ ਭਾਅ ਵੇਚਣਾ ਚਾਹੁੰਦੀ ਹੈ | ਆਗੂਆਂ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਬਿੱਲ 2003 ਵਿਚ ਸੋਧ ਨੂੰ ਨਾ ਰੋਕਿਆ ਗਿਆ ਤਾਂ ਬਹੁਤ ਹੀ ਮਾਰੂ ਨਤੀਜੇ ਨਿਕਲਣਗੇ | ਕੇਂਦਰ ਸਰਕਾਰ ਹੌਲੀ ਹੌਲੀ ਬੋਰਡ ਤੋੜ ਕੇ ਪ੍ਰਾਈਵੇਟ ਸੈਕਟਰ ਨੂੰ ਅੱਗੇ ਲੈ ਕੇ ਆ ਰਹੀ ਹੈ, ਗ਼ਰੀਬ ਦੇਸ਼ ਵਾਸੀਆਂ ਤੇ ਬੋਝ ਪਾ ਕੇ ਪ੍ਰਾਈਵੇਟ ਕੰਪਨੀਆਂ ਨੂੰ ਕਮਾਈ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ | ਇਸ ਮੌਕੇ ਬਲਦੇਵ ਰਾਜ ਪੈੱ੍ਰਸ ਸਕੱਤਰ ਪੈਨਸ਼ਨਰ ਯੂਨੀਅਨ ਮੰਡਲ ਜਲਾਲਾਬਾਦ , ਯਸ਼ਪਾਲ , ਸ਼ੇਰ ਸਿੰਘ ਪ੍ਰਧਾਨ ਘੁਬਾਇਆ ਟੀ.ਐੱਸ.ਯੂ , ਸੰਦੀਪ ਕੁਮਾਰ ਡਵੀਜ਼ਨ ਸਕੱਤਰ ਮੰਡਲ ਜਲਾਲਾਬਾਦ, ਸੁਖਵਿੰਦਰ ਸਿੰਘ ਸਕੱਤਰ ਸਬ ਅਰਬਨ ਜਲਾਲਾਬਾਦ ਅਤੇ ਰਜਿੰਦਰ ਸਿੰਘ ਮੰਡਲ ਪ੍ਰਧਾਨ ਟੀ.ਐੱਸ.ਯੂ ਜਲਾਲਾਬਾਦ ਆਦਿ ਨੇ ਵੀ ਸੰਬੋਧਨ ਕੀਤਾ |
ਮੰਡੀ ਘੁਬਾਇਆ, (ਅਮਨ ਬਵੇਜਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ 2020 ਦੇ ਖ਼ਿਲਾਫ਼ ਸਬ ਡਵੀਜ਼ਨ ਘੁਬਾਇਆ ਵਿਖੇ ਦੇਸ਼ ਵਿਆਪੀ ਵਿਰੋਧ ਦੇ ਚਲਦਿਆਂ ਜੁਆਇੰਟ ਫੋਰਮ ਦੇ ਸੱਦੇ 'ਤੇ ਕਰਮਚਾਰੀਆਂ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਗਿਆ | ਇਸ ਬਿੱਲ ਦੇ ਵਿਰੋਧ ਵਿਚ ਘੁਬਾਇਆ ਸਬ ਡਵੀਜ਼ਨ ਵਲੋਂ ਕੀਤੀ ਗਈ ਗੇਟ ਰੈਲੀ ਵਿਚ ਸੰਬੋਧਨ ਕਰਦਿਆਂ ਆਗੂਆਂ ਨੇ ਇਸ ਨੂੰ ਦੇਸ਼ ਵਿਰੋਧੀ ਬਿੱਲ ਕਰਾਰ ਦਿੱਤਾ | ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਬਿੱਲ ਦਾ ਨੁਕਸਾਨ ਹਰ ਵਰਗ ਨੂੰ ਹੋਵੇਗਾ | ਇਸ ਮੌਕੇ ਬਿੱਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਇਸ ਮੌਕੇ ਕੁਲਦੀਪ ਸਿੰਘ, ਧੀਰਜ ਕੁਮਾਰ, ਸੁੱਖਾ ਸਿੰਘ, ਹਰਦੇਵ ਸਿੰਘ, ਰਾਕੇਸ਼ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਰਾਕੇਸ਼ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ |

ਆਂਗਣਵਾੜੀ ਵਰਕਰਾਂ, ਹੈਲਪਰਾਂ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਾਜ਼ਿਲਕਾ ਦੀਆਂ ਵਰਕਰਾਂ, ਹੈਲਪਰਾਂ ਵਲੋਂ ਆਪਣੇ ਮਾਣ ਭੱਤੇ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ...

ਪੂਰੀ ਖ਼ਬਰ »

ਜਲਾਲਾਬਾਦ 'ਚ ਪਿਛਲੇ ਕਈ ਸਾਲਾਂ ਤੋਂ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ 'ਤੇ ਲੋੜਵੰਦਾਂ ਨੂੰ ਅਣਗੌਲਿਆ ਜਾ ਰਿਹੈ

ਜਲਾਲਾਬਾਦ, 8 ਅਗਸਤ (ਕਰਨ ਚੁਚਰਾ)-ਜਿੱਥੇ ਕਿ ਹਰ ਸਾਲ 15 ਅਗਸਤ ਅਤੇ 26 ਜਨਵਰੀ ਨੂੰ ਦੇਸ਼ ਪੱਧਰ 'ਤੇ ਕਈ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ | ਇਸ ਤਰ੍ਹਾਂ ਹੀ ਪੰਜਾਬ 'ਚ ਪੰਜਾਬ ਸਰਕਾਰ ਵਲੋਂ ਵੀ ਵੱਖ-ਵੱਖ ਜ਼ਿਲ੍ਹਾ ਪੱਧਰ ਤੇ ਬਲਾਕ ਪੱਧਰ 'ਤੇ ਲੱਖਾਂ ਰੁਪਏ ਖ਼ਰਚ ਕਰ ਕੇ ...

ਪੂਰੀ ਖ਼ਬਰ »

ਮੋਟਰਸਾਈਕਲ ਹਾਦਸੇ 'ਚ ਔਰਤ ਦੀ ਮੌਤ, 2 ਜ਼ਖ਼ਮੀ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ-ਫ਼ਿਰੋਜ਼ਪੁਰ ਮਾਰਗ 'ਤੇ ਸਥਿਤ ਪਿੰਡ ਚਾਂਦਮਾਰੀ ਦੇ ਨਜ਼ਦੀਕ ਮੋਟਰਸਾਈਕਲ ਹਾਦਸੇ 'ਚ ਇਕ ਮਹਿਲਾ ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਡਰਾ ਧਮਕਾ ਕੇ ਟਰੈਕਟਰ ਲਿਜਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਪਿੰਡ ਢਿੱਪਾਂਵਾਲੀ ਦੇ ਇਕ ਵਿਅਕਤੀ ਪਾਸੋਂ ਡਰਾ ਧਮਕਾ ਕੇ ਟਰੈਕਟਰ ਲਿਜਾਉਣ ਵਾਲੇ ਪਿੰਡ ਦੇ ਹੀ ਚਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਅਰਨੀਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਇਮਾਰਤ ਦੀ ਮਾੜੀ ਹਾਲਤ ਨੂੰ ਵੇਖਦਿਆਂ ਨਵਾਂ ਸਲੇਮਸ਼ਾਹ ਵਾਸੀਆਂ ਨੇ ਸਕੂਲ ਨੂੰ ਲਾਏ ਤਾਲੇ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਨਵਾਂ ਸਲੇਮਸ਼ਾਹ ਦੇ ਵਾਸੀਆਂ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਅਤੇ ਕਮਰਿਆਂ ਦੀ ਘਾਟ ਨੂੰ ਲੈ ਕੇ ਸਕੂਲ ਦੇ ਕਮਰਿਆਂ ਨੂੰ ਤਾਲਾ ਲਗਾਉਂਦਿਆਂ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਸਬ ਤਹਿਸੀਲ ਅਰਨੀਵਾਲਾ 'ਚ ਮੰਗਾਂ ਨੂੰ ਲੈ ਕੇ ਹੜਤਾਲ

ਮੰਡੀ ਅਰਨੀਵਾਲਾ, 8 ਅਗਸਤ (ਨਸ਼ਾਨ ਸਿੰਘ ਮੋਹਲਾਂ)-ਸਬ ਤਹਿਸੀਲ ਅਰਨੀਵਾਲਾ 'ਚ ਕੰਮ ਕਰਦੇ ਸਮੂਹ ਵਕੀਲਾਂ, ਅਸ਼ਟਾਮ ਫਰੋਸ਼, ਵਸੀਕਾ ਨਵੀਸ, ਫ਼ੋਟੋ ਸਟੇਟ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਯੂਨੀਅਨ ਨੇ ਪੰਜਾਬ ਸਰਕਾਰ ਕੋਲੋਂ ਇਕ ਕਨਾਲ ਤੋਂ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਅਬੋਹਰ, 8 ਅਗਸਤ (ਵਿਵੇਕ ਹੂੜੀਆ)-ਅਬੋਹਰ ਉਪਮੰਡਲ ਦੇ ਪਿੰਡ ਮੌਜਗੜ੍ਹ ਵਿਖੇ ਇਕ ਨਾਬਾਲਗ ਵਿਦਿਆਰਥਣ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ 12ਵੀਂ ਜਮਾਤ ਦੀ ਇਹ ਵਿਦਿਆਰਥਣ ਮੋਨਿਕਾ ਰਾਣੀ ਜੋ ਕਿ ਪਿਛਲੇ ਕਈ ...

ਪੂਰੀ ਖ਼ਬਰ »

ਵਧਦੀ ਗੁੰਡਾਗਰਦੀ ਅਤੇ ਪਸ਼ੂਆਂ 'ਚ ਫੈਲ ਰਹੀ ਬਿਮਾਰੀ ਨੂੰ ਲੈ ਕੇ ਭਾਜਪਾ ਵਲੋਂ ਐੱਸ. ਡੀ. ਐਮ. ਨਾਲ ਮੁਲਾਕਾਤ

ਅਬੋਹਰ, 8 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸ਼ਹਿਰ ਵਿਚ ਗੁੰਡਾ ਗਰਦੀ ਦੀਆਂ ਵੱਧ ਰਹੀਆਂ ਘਟਨਾਵਾਂ ਅਤੇ ਪਸ਼ੂਆਂ ਵਿਚ ਫੈਲ ਰਹੀ ਬਿਮਾਰੀਆਂ ਦੇ ਮੱਦੇਨਜ਼ਰ ਅੱਜ ਭਾਜਪਾ ਉੱਤਰ ਮੰਡਲ ਦਾ ਵਫ਼ਦ ਪ੍ਰਧਾਨ ਗੌਰਵ ਟੱਕਰ ਦੀ ਅਗਵਾਈ ਹੇਠ ਸਥਾਨਕ ਐੱਸ.ਡੀ.ਐਮ. ...

ਪੂਰੀ ਖ਼ਬਰ »

ਜਗਜੀਤ ਸਿੰਘ ਡੱਲੇਵਾਲ ਨੇ ਘੁੜਿਆਣਾ ਦਾ ਬਾਰਿਸ਼ ਨਾਲ ਖ਼ਰਾਬ ਹੋਇਆ ਦੇਖਿਆ ਰਕਬਾ

ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਘੁੜਿਆਣਾ ਦੇ ਬਾਰਿਸ਼ ਨਾਲ ਪ੍ਰਭਾਵਿਤ ਰਕਬੇ ਨੂੰ ਦੇਖਿਆ ਅਤੇ ਕਿਹਾ ਕਿ ਉਹ ਕਿਸਾਨਾਂ ਦੇ ਹਰ ਸਾਲ ਹੁੰਦੇ ਨੁਕਸਾਨ ਨੂੰ ...

ਪੂਰੀ ਖ਼ਬਰ »

ਫ਼ੀਸਾਂ ਦੇ ਵਾਧੇ ਨੂੰ ਲੈ ਕੇ ਪੰਜਾਬ ਸਟੂਡੈਂਟ ਯੂਨੀਅਨ ਨੇ ਕੀਤਾ ਵਿਰੋਧ

ਫ਼ਾਜ਼ਿਲਕਾ, 8 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ ਗਈਆਂ ਫ਼ੀਸਾਂ ਦੇ ਵਾਪਸੀ ਅਤੇ ਕਾਲਜ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੂਡੈਂਟ ਯੂਨੀਅਨ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ | ਯੂਨੀਅਨ ਆਗੂ ...

ਪੂਰੀ ਖ਼ਬਰ »

ਜੈ ਮਾਂ ਪਾਰਕ 'ਚ ਲਗਾਇਆ ਤੀਆਂ ਦਾ ਮੇਲਾ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਟੀਚਰ ਕਾਲੋਨੀ ਦੇ ਜੈ ਮਾਂ ਪਾਰਕ ਵਿਚ ਤੀਆਂ ਦਾ ਮੇਲਾ ਆਯੋਜਿਤ ਕੀਤਾ ਗਿਆ | ਜਿਸ ਵਿਚ ਕਿਣ-ਮਿਣ ਬਾਰਸ਼ ਦੌਰਾਨ ਔਰਤਾਂ ਅਤੇ ਬੱਚਿਆਂ ਨੇ ਖ਼ੂਬ ਅਨੰਦ ਮਾਣਿਆ | ਇਸ ਮੌਕੇ ਔਰਤਾਂ ਵਲੋਂ ਤੀਆਂ ਦੇ ਗੀਤ ਗਾਏ ਗਏ ਅਤੇ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਨਿਕਾਸੀ ਦੇ ਦੋਸ਼ 'ਚ ਅਣਪਛਾਤੇ ਚਾਲਕ ਨਾਮਜ਼ਦ

ਜਲਾਲਾਬਾਦ, 8 ਅਗਸਤ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਰੇਤ ਦੀ ਨਾਜਾਇਜ਼ ਤੌਰ 'ਤੇ ਨਿਕਾਸੀ ਕਰਨ ਦੇ ਦੋਸ਼ 'ਚ 2 ਅਣਪਛਾਤੇ ਟਰੈਕਟਰ ਟਰਾਲੀ ਚਾਲਕਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਹਨੇਰੇ ਦਾ ਫ਼ਾਇਦਾ ਚੁੱਕ ਕੇ ਦੋਸ਼ੀ ਚਾਲਕ ਵਾਹਨ ਛੱਡ ਕੇ ਭੱਜਣ 'ਚ ...

ਪੂਰੀ ਖ਼ਬਰ »

ਸਹੀ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲਾਂ)- ਸਾਉਣ ਮਹੀਨੇ ਵਿਚ ਮੁਟਿਆਰਾਂ, ਔਰਤਾਂ ਅਤੇ ਬਾਲੜੀਆਂ ਵਲੋਂ ਮਨਾਏ ਜਾਂਦੇ ਰਵਾਇਤੀ ਤੀਆ ਦੇ ਤਿਉਹਾਰ ਨੂੰ ਪਿੰਡ ਸਹੀ ਵਾਲਾ ਵਿਖੇ ਪੂਰੇ ਜੋਸ਼ੋ ਖਰੋਸ਼ ਅਤੇ ਚਾਵਾਂ ਨਾਲ ਮਨਾਇਆ ਗਿਆ | ਪਿੰਡ ਦੀਆਂ ਮਹਿਲਾਵਾਂ, ...

ਪੂਰੀ ਖ਼ਬਰ »

ਸ਼ਤੀਰ ਵਾਲਾ ਦੇ ਸਕੂਲ ਨੂੰ ਖੇਡ ਦਾ ਮੈਦਾਨ ਮੁਹੱਈਆ ਕਰਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਫ਼ਾਜ਼ਿਲਕਾ, 8 ਅਗਸਤ (ਅਮਰਜੀਤ ਸ਼ਰਮਾ)-ਪਿੰਡ ਸ਼ਤੀਰ ਵਾਲਾ ਅਤੇ ਟਿੱਲਾਂ ਵਾਲੀ ਦੇ ਵਾਸੀਆਂ ਨੇ ਸਰਕਾਰੀ ਹਾਈ ਸਕੂਲ ਸ਼ਤੀਰ ਵਾਲਾ ਨੂੰ ਖੇਡ ਦਾ ਮੈਦਾਨ ਮੁਹੱਈਆ ਕਰਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »

ਪ੍ਰਾਪਰਟੀ ਐਡਵਾਈਜ਼ਰ, ਵਸੀਕਾ ਨਵੀਸ, ਅਸ਼ਟਾਮ ਫਰੋਸ਼, ਨਕਸ਼ਾ ਯੂਨੀਅਨ ਤੇ ਟਾਈਪਿਸਟਾਂ ਵਲੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)- ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ ਤਹਿਤ ਅੱਜ ਫ਼ਾਜ਼ਿਲਕਾ ਅੰਦਰ ਪ੍ਰਾਪਰਟੀ ਐਡਵਾਈਜ਼ਰਾਂ, ਵਸੀਕਾ ਨਵੀਸ, ਅਸ਼ਟਾਮ ਫਰੋਸ, ਨਕਸ਼ਾ ਯੂਨੀਅਨ ਅਤੇ ਟਾਈਪਿਸਟਾਂ ਨੇ ਆਪਣੇ ...

ਪੂਰੀ ਖ਼ਬਰ »

ਪੁਲਿਸ ਚੌਕੀ ਮੰਡੀ ਲਾਧੂਕਾ ਨੂੰ ਫ਼ਰਨੀਚਰ ਦਾ ਸਾਮਾਨ ਭੇਟ

ਮੰਡੀ ਲਾਧੂਕਾ, 8 ਅਗਸਤ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕਿੜਿਆਵਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਦੇ ਅਹੁਦੇਦਾਰ ਪ੍ਰਧਾਨ ਅਮਰਿੰਦਰ ਸਿੰਘ ਬਰਾੜ ਆਸਟ੍ਰੇਲੀਆ, ਸੇਵਕ ਸਿੰਘ ਸੰਧੂ, ਪ੍ਰਮਾਤਮਾ ਸਿੰਘ, ਗੁਰਮਨ ਸਿੰਘ ਬਰਾੜ, ਕਾਂਸੀ ਬਰਾੜ, ਹਰਵਿੰਦਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਤੀਆ ਤੀਜ ਦਾ ਤਿਉਹਾਰ

ਮੰਡੀ ਅਰਨੀਵਾਲਾ, 8 ਅਗਸਤ (ਨਸ਼ਾਨ ਸਿੰਘ ਮੋਹਲਾਂ)-ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਤੀਆ ਤੀਜ ਦਾ ਤਿਉਹਾਰ ਮਨਾਇਆ ਗਿਆ | ਸਕੂਲ ਮੁਖੀ ਮੁਕੇਸ਼ ਕੁਮਾਰ ਬਾਮ ਦੀ ਅਗਵਾਈ ਹੇਠ ਮਨਾਏ ਇਸ ਤਿਉਹਾਰ ਵਿਚ ਸਕੂਲੀ ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ, ਗੀਤਾਂ ਨਾਲ ...

ਪੂਰੀ ਖ਼ਬਰ »

ਵਿਧਾਨ ਸਭਾ ਵਲੋਂ ਪ੍ਰਦੂਸ਼ਣ ਰੋਕਣ ਲਈ ਬਣਾਈ ਕਮੇਟੀ ਦਾ ਵਿਧਾਇਕ ਸੰਦੀਪ ਜਾਖੜ ਨੂੰ ਮੈਂਬਰ ਚੁਣਿਆ

ਅਬੋਹਰ, 8 ਅਗਸਤ (ਵਿਵੇਕ ਹੂੜੀਆ)-ਗੰਦੇ ਸ਼ਹਿਰਾਂ ਦੀ ਸੂਚੀ ਵਿਚ ਸ਼ੁਮਾਰ ਹੋਏ ਅਬੋਹਰ ਨੂੰ ਉਸ ਸੂਚੀ 'ਚੋਂ ਬਾਹਰ ਕੱਢਣ ਲਈ ਸਿਰ ਤੋੜ ਯਤਨ ਕਰਨ ਵਾਲੇ ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੂੰ ਆਪਣਾ ਅਬੋਹਰ ਆਪਣੀ ਆਭਾ ਅਭਿਆਨ ਦੇ ਜਰੀਏ ਪੰਜਾਬ ਵਿਧਾਨ ਸਭਾ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਨਵੀਂ ਇਕਾਈ ਦਾ ਗਠਨ

ਅਬੋਹਰ, 8 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਬੋਹਰ ਦੇ ਪਰਿਵਾਰ ਵਿਚ ਵਾਧਾ ਕਰਦੇ ਹੋਏ ਢਾਣੀ ਮਸੀਤ, ਢਾਣੀ ਲਟਕਣ ਅਤੇ ਢਾਣੀ ਜੱਗੂ ਵਿਚ ਇਕਾਈਆਂ ਬਣਾਈਆਂ ਗਈਆਂ | ਜਿਸ ਵਿਚ ਇਕਾਈ ਪ੍ਰਧਾਨ ਮੇਜਰ ਸਿੰਘ, ਜਨਰਲ ...

ਪੂਰੀ ਖ਼ਬਰ »

ਕਿੜਿਆਵਾਲੀ 'ਚ ਪਸ਼ੂਆਂ ਦੀ ਬਿਮਾਰੀ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ

ਮੰਡੀ ਲਾਧੂਕਾ, 8 ਅਗਸਤ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕਿੜਿਆਵਾਲਾ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਇਕਾਈ ਦੇ ਸਮੂਹ ਨੌਜਵਾਨਾਂ ਵਲੋਂ ਪਿੰਡ ਕਿੜਿਆਵਾਲੀ ਦੇ ਪਸ਼ੂ ਹਸਪਤਾਲ 'ਚ ਪਸ਼ੂਆਂ ਦੀ ਬਿਮਾਰੀ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਤਹਿਤ ਫਲੈਗ ਕੋਡ 'ਚ ਦਿੱਤੀ ਢਿੱਲ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ 13 ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਜਾਣੀ ਹੈ, ਜਿਸ ਬਾਬਤ ਫਲੈਗ ਕੋਡ 'ਚ ਢਿੱਲ ਦਿੱਤੀ ਗਈ ਹੈ | ਫਲੈਗ ਕੋਡ ਬਾਰੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਤੋਂ ਬਚਾਓ ਲਈ ਵੈਕਸੀਨ ਲਗਾਉਣ ਦਾ ਕੰਮ ਕੀਤਾ ਸ਼ੁਰੂ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲੇ੍ਹ ਵਿਚ ਦੁਧਾਰੂ ਜਾਨਵਰਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਉਪਰਾਲੇ ਤੇਜ਼ ਹੋ ਗਏ ਹਨ | ਵਿਭਾਗ ਵਲੋਂ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਵਾਲੇ 3 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 8 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-1 ਦੀ ਪੁਲਿਸ ਨੇ ਬੀਤੇ ਦਿਨੀਂ ਆਪਣੇ ਪਿਤਾ ਦੇ ਨਾਲ ਘਰ ਜਾਂਦੇ ਸਮੇਂ 3 ਮੋਟਰਸਾਈਕਲ ਸਵਾਰਾਂ ਨੇ ਨੌਜਵਾਨ 'ਤੇ ਹਮਲਾ ਕਰਕੇ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਜਿਸ ਵਿਚ ਨੌਜਵਾਨ ਫੱਟੜ ਹੋ ਗਿਆ | ਥਾਣਾ ...

ਪੂਰੀ ਖ਼ਬਰ »

ਹਰ ਘਰ ਜਲ ਉਤਸਵ ਅਤੇ ਹਰ ਘਰ ਤਿਰੰਗਾ ਮੁਹਿੰਮ ਮਨਾਈ

ਜਲਾਲਾਬਾਦ, 8 ਅਗਸਤ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਜਲਾਲਾਬਾਦ ਅਧੀਨ ਪੈਂਦੇ ਦਰਜਨ ਭਰ ਪਿੰਡਾਂ ਵਿਚ ਹਰ ਘਰ ਜਲ ਉਤਸਵ ਅਤੇ ਹਰ ਘਰ ਤਿਰੰਗਾ ਮੁਹਿੰਮ ਨੂੰ ਗਰਾਮ ਪੰਚਾਇਤ ਅਤੇ ਜਲ ਸਪਲਾਈ ਕਮੇਟੀਆਂ ਦੇ ਸਹਿਯੋਗ ਨਾਲ ਪਿੰਡ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀ ਗਿ੍ਫ਼ਤਾਰ

ਅਬੋਹਰ, 8 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਇਕਬਾਲ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਤੂਤ ਵਾਲਾ ਦੇ ਗਸ਼ਤ ਕਰ ...

ਪੂਰੀ ਖ਼ਬਰ »

ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਜਲਾਲਾਬਾਦ, 8 ਅਗਸਤ (ਕਰਨ ਚੁਚਰਾ)-ਰੀਅਲ ਅਸਟੇਟ ਨਾਲ ਜੁੜੇ ਕਾਰੋਬਾਰੀਆਂ ਲਈ ਪੰਜਾਬ ਸਰਕਾਰ ਵਲੋਂ ਨਵੀਂ ਬਣਾਈ ਗਈ ਪਾਲਿਸੀ ਦੇ ਵਿਰੋਧ 'ਚ ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵੱਲੋਂ ਪੂਰੇ ਪੰਜਾਬ ਭਰ 'ਚ ਤਹਿਸੀਲ ਪੱਧਰ ਤੇ ਰੋਸ ਵਿਖਾਵੇ ਦੇ ...

ਪੂਰੀ ਖ਼ਬਰ »

ਕਾਲੋਨਾਈਜ਼ਰ, ਪ੍ਰਾਪਰਟੀ ਡੀਲਰਾਂ, ਵਸੀਕਾ ਨਵੀਸ, ਅਸ਼ਟਾਮ ਫਰੋਸ਼ਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਬੋਹਰ, 8 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਕਾਰੋਬਾਰ ਪ੍ਰਤੀ ਅਪਣਾਏ ਜਾ ਰਹੇ ਗ਼ਲਤ ਰਵੱਈਏ ਖ਼ਿਲਾਫ਼ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾਂ, ਅਸ਼ਟਾਮ ਫਰੋਸ਼ਾਂ, ਵਸੀਕਾ ਨਵੀਸਾਂ ਨੇ ਅੱਜ ਤਹਿਸੀਲ ਕੰਪਲੈਕਸ ਵਿਚ ਧਰਨਾ ...

ਪੂਰੀ ਖ਼ਬਰ »

ਮੈਡਮ ਸੋਬੀਆ ਗੋਲਡੀ ਕੰਬੋਜ ਨੂੰ ਦਿੱਤਾ ਮੰਗ ਪੱਤਰ

ਜਲਾਲਾਬਾਦ, 8 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਲਈ ਪੂਰੇ ਪਾਣੀ ਦੀ ਮੰਗ ਕਰ ਰਹੀ ਕਿਰਤੀ ਕਿਸਾਨ ਯੂਨੀਅਨ ਬਲਾਕ ਜਲਾਲਾਬਾਦ ਵਲ਼ੋਂ ਅੱਜ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ | ਇਹ ਮਾਰਚ ਸ਼ਹਿਰ ਦੇ ਵੱਖ ਵੱਖ ਹਿੱਸੇ ਤੋਂ ਹੁੰਦਾ ਹੋਇਆ ਹਲਕਾ ਵਿਧਾਇਕ ਜਗਦੀਪ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਬਲਾਕ ਜਲਾਲਾਬਾਦ ਵਲੋਂ ਮੋਟਰਸਾਈਕਲ ਮਾਰਚ

ਜਲਾਲਾਬਾਦ, 8 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਲਈ ਪੂਰੇ ਪਾਣੀ ਦੀ ਮੰਗ ਕਰ ਰਹੀ ਕਿਰਤੀ ਕਿਸਾਨ ਯੂਨੀਅਨ ਬਲਾਕ ਜਲਾਲਾਬਾਦ ਵਲ਼ੋਂ ਅੱਜ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ | ਇਹ ਮਾਰਚ ਸ਼ਹਿਰ ਦੇ ਵੱਖ ਵੱਖ ਹਿੱਸੇ ਤੋਂ ਹੁੰਦਾ ਹੋਇਆ ਹਲਕਾ ਵਿਧਾਇਕ ਜਗਦੀਪ ...

ਪੂਰੀ ਖ਼ਬਰ »

ਸ੍ਰੀ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਤੀਜ ਦਾ ਤਿਉਹਾਰ ਮਨਾਇਆ

ਅਬੋਹਰ, 8 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਸ੍ਰੀ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਅਤੇ ਛੇਵੀਂ ...

ਪੂਰੀ ਖ਼ਬਰ »

ਮਾਰਕਫੈੱਡ ਗੁਦਾਮਾਂ ਦੇ ਚੌਕੀਦਾਰਾਂ ਵਲੋਂ ਈ. ਪੀ. ਐਫ. ਖਾਤੇ 'ਚ ਜਮ੍ਹਾਂ ਕਰਾਉਣ ਦੀ ਮੰਗ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਮਾਰਕਫੈੱਡ ਦੇ ਗੁਦਾਮਾਂ ਦੀ ਸੁਰੱਖਿਆ ਲਈ ਤਾਇਨਾਤ ਚੌਕੀਦਾਰਾਂ ਨੇ ਬਣਦਾ ਈ.ਪੀ.ਐਫ. ਖਾਤੇ 'ਚ ਜਮਾਂ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦੇ ਕੇ ਬਣਦੀ ਕਾਰਵਾਈ ਕਰਨ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX