ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਲਈ ਸਰਕਾਰ ਵਲੋਂ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ. ਟੀ. ਓ. ਬਿਜਲੀ ਮੰਤਰੀ ਪੰਜਾਬ ਨੇ ਹਾਲ ਬਾਜ਼ਾਰ ਦੇ ਬਾਹਰਵਾਰ ਸਥਿਤ ਬਿਜਲੀ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ | ਬਿਜਲੀ ਮੰਤਰੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਹੋਣ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਭਿ੍ਸ਼ਟਾਚਾਰ ਪ੍ਰਤੀ ਜੀਰੋ ਟਾਲਰੈਂਸ ਦੀ ਨੀਤੀ ਹੈ ਅਤੇ ਭਿ੍ਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ | ਇਸ ਮੌਕੇ ਈ. ਟੀ. ਓ. ਵਲੋਂ ਦਫਤਰ ਵਿਖੇ ਕੰਮ ਕਰਵਾਉਣ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੁਸ਼ਕਿਲਾਂ ਸੁਣੀਆਂ | ਬਿਜਲੀ ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਲਈ ਆਏ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਇਸ ਮੌਕੇ ਬਿਜਲੀ ਮੰਤਰੀ ਵਲੋਂ ਸਿਵਲ ਲਾਈਨ, ਗੇਟ ਹਕੀਮਾਂ, ਸਿਟੀ ਸੈਂਟਰ ਅਤੇ ਇੰਡਸਟਰੀ ਸਰਕਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਵੀ ਕੀਤੀ | ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਿਟੀ ਸਰਕਲ ਦਫਤਰ ਦੀ ਇਮਾਰਤ ਜੋ ਕਿ ਖਸਤਾ ਹਾਲ ਵਿਚ ਹੈ ਦਾ ਛੇਤੀ ਹੀ ਨਵੀਨੀਕਰਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਆਪਣੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਚਨਬੱਧ ਹੈ ਅਤੇ ਇਸ ਲਈ ਬਿਜਲੀ ਦੇ ਪੁਰਾਣੇ ਖੰਭਿਆਂ, ਤਾਰਾਂ ਅਤੇ ਟਰਾਂਸਫਰਮਰਾਂ ਨੂੰ ਬਦਲਿਆ ਜਾ ਰਿਹਾ ਹੈ | ਬਿਜਲੀ ਮੰਤਰੀ ਵਲੋਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਗਈ | ਇਸ ਮੌਕੇ ਇੰਪਲਾਈ ਫੈਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਮਨਿਸਟਰੀ ਸਟਾਫ ਸਰਵਿਸ ਯੂਨੀਅਨ ਨੇ ਸਾਂਝੇ ਤੌਰ 'ਤੇ ਬਿਜਲੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ | ਈ. ਟੀ. ਓ. ਨੇ ਸੰਬੰਧਤ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ | ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਪੀ. ਸੀ. ਪੀ. ਸੀ. ਐਲ ਦੇ ਡਿਪਟੀ ਚੀਫ ਰਾਜੀਵ ਪਰਾਸ਼ਰ ਵੀ ਹਾਜ਼ਰ ਸਨ |
ਰਾਜਾਸਾਂਸੀ, 8 ਅਗਸਤ (ਹਰਦੀਪ ਸਿੰਘ ਖੀਵਾ)-ਇੰਗਲੈਂਡ ਦੇ ਬਰਮਿੰਘਮ ਵਿਚ ਹੋ ਰਹੀਆਂ ਰਾਸ਼ਟਰ ਮੰਡਲ ਖੇਡਾਂ ਵਿਚ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਬੱਲ ਸਚੰਦਰ ਦੇ ਵਸਨੀਕ ਕਿਰਪਾਲ ਸਿੰਘ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲਿਆਂ 'ਚ ...
ਅੰਮਿ੍ਤਸਰ, 8 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਆਰੰਭੀ ਭਾਸ਼ਾ ਕਨਵੈਨਸ਼ਨਾਂ ਦੀ ਲੜੀ ਤਹਿਤ ਮਾਝਾ ਜ਼ੋਨ ਵਲੋਂ ਮਾਝੇ ਖੇਤਰ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਇਸਲਾਮਾਬਾਦ ਵਿਖੇ ਭਾਸ਼ਾ ਕਨਵੈਨਸ਼ਨ ਕਰਵਾਈ ਗਈ ਜੋ ਸ਼ਾਇਰ ...
ਛੇਹਰਟਾ, 8 ਅਗਸਤ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਕਾਲੇ ਘਣੂੰਪੁਰ ਦੇ ਇੰਚਾਰਜ ਸਬ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਿਸ ਟੀਮ ਵਲੋਂ ਚੈਕਿੰਗ ਦੇ ਦੌਰਾਨ ਸ਼ੱਕੀ ਵਿਅਕਤੀ ਨੂੰ ਰੋਕਿਆ ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਮੁੱਖ ਦਫ਼ਤਰ ਨਿਊ ਅੰਮਿ੍ਤਸਰ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਅਤੇ ਜ਼ਿਲ੍ਹਾ ਸਕੱਤਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ ਨੇ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਪੰਚਾਇਤ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ, ਐਮ. ਪੀ. ਗੁਰਜੀਤ ਸਿੰਘ ...
ਅੰਮਿ੍ਤਸਰ, 8 ਅਗਸਤ (ਸੁਰਿੰਦਰ ਕੋਛੜ)-ਵਪਾਰੀਆਂ ਨੇ ਜੀ. ਐਸ. ਟੀ. ਰਿਫੰਡ ਨਾ ਮਿਲਣ 'ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਉਨ੍ਹਾਂ ਕਿਹਾ ਕਿ ਜੀ. ਐਸ. ਟੀ. ਨੂੰ ਲਾਗੂ ਹੋਏ ਪੰਜ ਸਾਲ ਹੋ ਗਏ ਹਨ ਪਰ ਫਿਰ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਂ ਸਿਰ ਹੱਲ ਨਹੀਂ ...
ਅੰਮਿ੍ਤਸਰ, 8 ਅਗਸਤ (ਹਰਮਿੰਦਰ ਸਿੰਘ)-ਵੈਸੇ ਤਾਂ ਪੂਰੇ ਸ਼ਹਿਰ 'ਚ ਹੀ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ | ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਅਤੇ ਸੜਕਾਂ ਦਾ ਵੱਡਾ ਹਿੱਸਾ ਨਾਜਾਇਜ਼ ਕਬਜ਼ਿਆਂ ਦੇ ਹੇਠ ਹੈ | ਇਹ ਨਾਜਾਇਜ਼ ਕਬਜ਼ੇ ਜਿੱਥੇ ਆਵਾਜਾਈ ਵਿਚ ਵਿਘਨ ਪਾਉਂਦੇ ...
ਅੰਮਿ੍ਤਸਰ, 8 ਅਗਸਤ (ਰੇਸ਼ਮ ਸਿੰਘ)-ਘਰੇਲੂ ਨੌਕਰਾਣੀ ਵਲੋਂ ਘਰ ਦੇ ਮਾਲਕ ਤੇ ਮਾਲਕਣ ਨੂੰ ਚਾਹ 'ਚ ਨਸ਼ੀਲੀ ਵਸਤੂ ਪਿਲਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋਈ ਤੇ ਘਰ ਦੀ ਮਾਲਕਣ ਦੀ ਹੁਸ਼ਿਆਰੀ ਕਾਰਨ ਉਹ ਪੁਲਿਸ ਦੀ ਗਿ੍ਫਤ 'ਚ ਆ ਗਈ | ਥਾਣਾ ਸਦਰ ਦੀ ...
ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੇ ਲੈਕਚਰਾਰ ਡਾ. ਗੁਰਦਾਸ ਸਿੰਘ ਸੇਖੋਂ ਨੂੰ ਪੀ. ਸੀ. ਸੀ. ਟੀ. ਯੂ. ਵਲੋਂ ਸੂਬਾਈ ਜਨਰਲ ਸਕੱਤਰ ਚੁਣਿਆ ਗਿਆ ਹੈ | ਇਸ ਮੌਕੇ ਡਾ. ਸੋਖੋਂ ਨੇ ਜਥੇਬੰਦੀ ਵਲੋਂ ਮਿਲੀ ਇਸ ਅਹਿਮ ਜ਼ਿੰਮੇਵਾਰੀ 'ਤੇ ਜਥੇਬੰਦੀ ਦੇ ...
ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਬਰਮਿੰਘਮ 'ਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਪੁਰਸ਼ਾਂ ਦੇ 109 ਕਿਲੋਗ੍ਰਾਮ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਦਾ ਆਪਣੇ ਸਕੂਲ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ...
ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਇਕ ਵਿਅਕਤੀ ਵਲੋਂ ਅੰਮਿ੍ਤਸਰ-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸੱਚਖੰਡ ਐਕਸਪ੍ਰੈਸ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜੀ. ਆਰ. ਪੀ. ਅੰਮਿ੍ਤਸਰ ਨਾਲ ਸੰਬੰਧਤ ਏ. ਐੱਸ. ਆਈ. ਪਿ੍ਥੀਪਾਲ ਸਿੰਘ ਨੇ ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ 'ਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਕਾਲਜਾਂ ਵਿਚ ਦਾਖਲੇ ਲਈ ਰਾਜ ਪੱਧਰੀ ਬੀ. ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨੌਜਵਾਨਾਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਟੀਮ ਭਾਵਨਾ ਅਤੇ ਲੀਡਰਸ਼ਿਪ ਗੁਣ ਦੇਣ ਲਈ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਇਸਵੈਸਟਚਰ ਸਮਾਗਮ ਕਰਵਾਇਆ ਗਿਆ, ਜਿਸ 'ਚ ਨਵੇਂ ਸਟੂਡੈਂਟ ਕੌਂਸਲ ਨੂੰ ਜ਼ਿੰਮੇਵਾਰੀ ...
ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ 21 ਵਿਦਿਆਰਥੀਆਂ ਨੂੰ 2 ਲੱਖ 40 ਹਜ਼ਾਰ ਰੁਪਏ ਦੇ ਸਾਲਾਨਾ ਪੈਕੇਜ ਨਾਲ ਵਿਪਰੋ ਕੰਪਨੀ ਵਿਚ ਸਕਾਲਰ ਟਰੇਨੀ ਦੇ ਅਹੁਦੇ ਲਈ ਆਨਲਾਈਨ ਕੈਂਪਸ ਪਲੇਸਮੈਂਟ ਡਰਾਈਵ ਵਿਚ ਚੁਣਿਆ ਗਿਆ ਹੈ | ਇਹ ...
ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਪਿ੍ੰਸੀਪਲ ਡਾ: ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮÏਕੇ ਡਾ: ਗਾਇਤਰੀ ਸ਼ੂਰ ਅਤੇ ਸ੍ਰੀਮਤੀ ਸਾਕਸ਼ੀ ਜੋਸ਼ੀ ਮੁੱਖ ਮਹਿਮਾਨ ਵਜੋਂ ...
ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮਨਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਹਰ ਘਰ ਤਿਰੰਗਾ' ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਡਾ: ਏ. ਐਫ. ਪਿੰਟੋ ...
ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਸਰੂਪ ਰਾਣੀ ਕਾਲਜ, ਅੰਮਿ੍ਤਸਰ ਦੀਆਂ ਵਿਦਿਆਰਥਣਾਂ ਨੇ ਇੰਟਰਨੈਸ਼ਨਲ ਤੇ ਸਟੇਟ ਪੱਧਰ ਦੀ ਚੈਂਪੀਅਨਸ਼ਿਪਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਚਾਂਦੀ ਅਤੇ 3 ਕਾਂਸੀ ਦੇ ਤਗਮੇ ਜਿੱਤੇ ਹਨ ਹੈ | ਕਾਲਜ ਦੇ ਪਿ੍ੰਸੀਪਲ ਪ੍ਰੋ. ਡਾ: ...
ਅੰਮਿ੍ਤਸਰ, 8 ਅਗਸਤ (ਹਰਮਿੰਦਰ ਸਿੰਘ)-ਆਜ਼ਾਦੀ ਦੇ 75ਵੇਂ ਵਰ੍ਹੇਗੰਢ ਨੂੰ ਲੈ ਕੇ ਮਨਾਏ ਜਾ ਰਹੇ ਅੰਮਿ੍ਤ ਮਹਾਂਉਤਸਵ ਦੇ ਸੰਬੰਧੀ ਭਾਜਪਾ ਵਲੋਂ ਆਜ਼ਾਦੀ ਦਿਹਾੜੇ ਮੌਕੇ ਹਰ ਘਰ ਕੌਮੀ ਝੰਡਾ ਲਹਿਰਾਉਣ ਦੀ ਮੁਹਿੰਮ ਨੂੰ ਲੈ ਕੇ ਅੰਮਿ੍ਤਸਰ ਸ਼ਹਿਰੀ ਦੀ ਪੰਜ ਵਿਧਾਨ ਸਭਾ ...
ਅੰਮਿ੍ਤਸਰ, 8 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਯੂਨੀਵਰਸਲ ਆਈ.ਟੀ.ਆਈ. ਦੇ ਸਹਿਯੋਗ ਨਾਲ 9 ਅਗਸਤ ਨੂੰ ਯੂਨੀਵਰਸਲ ਆਈ.ਟੀ.ਆਈ. ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਹੋਂਡਾ ਕਾਰ ਕੰਪਨੀ ਵਲੋਂ ਵੱਖ-ਵੱਖ ਟਰੇਡ ਲਈ ...
ਅੰਮਿ੍ਤਸਰ, 8 ਅਗਸਤ (ਜੱਸ)-ਸਮਾਜ ਸੇਵੀ ਜਗਜੀਵਨ ਸਿੰਘ ਭਾਟੀਆ ਕਿਰਪਾਨਾ ਵਾਲੇ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਜਸਵਿੰਦਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਕੱਲ੍ਹ 9 ਅਗਸਤ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ...
ਅੰਮਿ੍ਤਸਰ, 8 ਅਗਸਤ (ਜਸਵੰਤ ਸਿੰਘ ਜੱਸ)-ਦੇਸ਼ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਕੇਂਦਰ ਅਤੇ ਸੂਬਾ ਸਰਕਾਰਾਂ ਆਪੋ-ਆਪਣੇ ਢੰਗ ਨਾਲ ਸਮਾਗਮ ਆਯੋਜਨ ਕਰ ਰਹੀਆਂ ਹਨ, ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਦੇਸ਼ ਦੀ ਆਜ਼ਾਦੀ 'ਚ ਵੱਡਾ ਯੋਗਦਾਨ ਪਾਉਣ ਵਾਲੀ ਸਿੱਖ ...
ਸੁਲਤਾਨਵਿੰਡ, 8 ਅਗਸਤ (ਗੁਰਨਾਮ ਸਿੰਘ ਬੁੱਟਰ)-ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਪਾਰਲੀਮੈਂਟ ਵਿਚ ਪਾਸ ਹੋਣ ਤੇ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਸਕੱਤਰ ਗੁਰਬਚਨ ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ ਬਾਅਦ ਸਿੱਧੀ ਭਰਤੀ ਅਤੇ ਤਰੱਕੀ ਪ੍ਰਾਪਤ ਅਧਿਆਪਕਾਂ ਅਤੇ ਹੋਰ ਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਅਤੇ ਕੰਪਿਊਟਰ ਟੈਸਟ ਥੋਪਣ ਦੇ ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਇੰਪਲਾਈਜ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ, ਹੁਣ ਪਾਵਰਕਾਮ, ਟਰਾਂਸਕੋ (ਚਾਹਲ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜਮ 10 ਅਗਸਤ ਨੂੰ ਪੰਜਾਬ ਭਰ ਵਿਚ ਮੰਡਲ ਦਫਤਰਾਂ ਸਾਹਮਣੇ ਮੰਡਲ ਪੱਧਰ ...
ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਕ੍ਰਿਸਟਲ ਗਲਿਟਜ਼ ਈਵੈਂਟ ਮੈਨੇਜਮੈਂਟ ਕੰਪਨੀ ਵਲੋਂ ਪੀ. ਸੀ. ਜਿਊਲਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਜੀਵਨਜੋਤ ਕÏਰ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ | ...
ਛੇਹਰਟਾ, 8 ਅਗਸਤ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਪੱਛਮੀ ਤੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਸਿਵਲ ਸਰਜਨ ਡਾ: ਚਰਨਜੀਤ ਸਿੰਘ ਤੇ ਡਾ: ਜਸਪ੍ਰੀਤ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨਾਲ 15 ਅਗਸਤ ਨੂੰ ਸ਼ੁਰੂ ਹੌਣ ਜਾ ਰਹੇ ਹਲਕਾ ਪੱਛਮੀ ਦੇ ...
ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਬਾਡੀ ਦੀ ਹੰਗਾਮੀ ਜੂਮ ਮੀਟਿੰਗ 2018 ਤੋਂ ਬਾਅਦ ਤਰੱਕੀ ਉਪਰੰਤ ਵਿਭਾਗੀ ਪ੍ਰੀਖਿਆ ਦੇ ਮੁੱਦੇ 'ਤੇ ਸੰਜੀਵ ਕੁਮਾਰ ਫਤਿਹਗੜ੍ਹ ਸਾਹਿਬ ਅਤੇ ਅਮਨ ਸ਼ਰਮਾ ...
ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਉਣ ਮਹੀਨੇ ਦਾ ਅਖ਼ੀਰਲਾ ਸੋਮਵਾਰ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਮੰਦਰਾਂ ਤੇ ਸ਼ਿਵਾਲਿਆਂ 'ਚ ਸ਼ਰਧਾਲੂਆਂ ਦੀ ਰੌਣਕਾਂ ਲੱਗੀਆਂ ਰਹੀਆਂ | ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ...
ਅੰਮਿ੍ਤਸਰ, 8 ਅਗਸਤ (ਜਸਵੰਤ ਸਿਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਕੋਲੋਂ ਸੂਬੇ ਦੀਆਂ ਸਮੱਸਿਆਵਾਂ ਸੰਬੰਧੀ ਸੁਝਾਅ ਲੈਣ ਲਈ ਜਾਰੀ ਕੀਤੇ ...
ਛੇਹਰਟਾ, 8 ਅਗਸਤ (ਪੱਤਰ ਪ੍ਰੇਰਕ)-ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੰਗਲ ਸਿੰਘ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮੰਗਲ ਸਿੰਘ ਨੇ ਕਿਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX