ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਲੁਧਿਆਣਾ

ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਵਲੋਂ ਮੰਗਾਂ ਮਨਵਾਉਣ ਲਈ ਲੁਧਿਆਣਾ ਵਿਖੇ ਵੱਖ-ਵੱਖ ਤਹਿਸੀਲਾਂ ਬਾਹਰ ਰੋਸ ਧਰਨਾ

ਲੁਧਿਆਣਾ, 8 ਅਗਸਤ (ਪੁਨੀਤ ਬਾਵਾ/ਜੋਗਿੰਦਰ ਸਿੰਘ ਅਰੋੜਾ)-ਮੰਗਾਂ ਮਨਵਾਉਣ ਲਈ ਪੰਜਾਬ ਕਾਲੋਨਾਈਜ਼ਰ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਅੱਜ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਦੇ ਬਾਹਰ ਧਰਨਾ ਦੇਣ ਦਾ ਸੱਦਾ ਦਿੱਤਾ ਗਿਆ ਸੀ | ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ ਤੇ ਲੁਧਿਆਣਾ ਪੂਰਬੀ ਤਹਿਸੀਲ ਤੋਂ ਇਲਾਵਾ ਜ਼ਿਲ੍ਹਾ ਵਿਚ ਹੋਰ ਤਹਿਸੀਲਾਂ ਦੇ ਬਾਹਰ ਕਲੋਨਾਈਜਰਾਂ ਤੇ ਪ੍ਰਾਪਰਟੀ ਡੀਲਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨਿਆਂ ਵਿਚ ਪੰਜਾਬ ਕਲੋਨਾਈਜ਼ਰ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ, ਮੀਤ ਪ੍ਰਧਾਨ ਹਰਕਿੰਦਰ ਸਿੰਘ ਇਯਾਲੀ, ਕਮਲ ਚੇਤਲੀ, ਖਜਾਨਚੀ ਬਰਿੰਦਰ ਸਿੰਘ ਬਾਵਾ ਜੌਲੀ, ਮਨਦੀਪ ਮਨੀ, ਜੱਗਾ ਸਿੰਘ, ਸਤਵਿੰਦਰ ਸਿੰਘ ਹੈਪੀ ਸਾਹਨੇਵਾਲ, ਸਰਪੰਚ ਜਸਬੀਰ ਡੇਹਲੋਂ, ਰੂਬਲ ਜੋਗੀ, ਆਰਕੀਟੈਕਟ ਕਰਮਜੀਤ ਸਿੰਘ ਨਾਰੰਗਵਾਲ, ਗੁਰਮੀਤ ਸਿੰਘ ਮੁੰਡੀਆਂ, ਨਰਿੰਦਰ ਮੱਕੜ, ਗੁਰਚਰਨ ਸਿੰਘ ਗੁਰੂ, ਵਨੀਤਪਾਲ ਸਿੰਘ ਮੌਂਗਾ ਸਮੇਤ ਕਈ ਆਗੂ ਪੁੱਜੇ | ਪ੍ਰਾਪਰਟੀ ਡੀਲਰਾਂ ਤੇ ਕਲੋਨਾਈਜ਼ਰਾਂ ਦੇ ਧਰਨੇ ਵਿਚ ਵਸੀਕਾ ਨਵੀਸਾਂ, ਅਰਜੀ ਨਵੀਸਾਂ, ਨੰਬਰਦਾਰਾਂ, ਆਰਕੀਟੈਕਾਂ ਤੇ ਰਜਿਸਟਰੀਆਂ ਲਿਖਣ ਦਾ ਕੰਮ ਕਰਨ ਵਾਲੇ ਵਕੀਲਾਂ ਵਲੋਂ ਵੀ ਵੱਡੀ ਗਿਣਤੀ ਵਿਚ ਸਮੂਹਲੀਅਤ ਕੀਤੀ ਗਈ | ਤਹਿਸੀਲਾਂ ਦੇ ਬਾਹਰ ਸਵੇਰੇ 9 ਵਜੇ ਧਰਨਾ ਸ਼ੁਰੂ ਕੀਤਾ ਗਿਆ ਅਤੇ ਸ਼ਾਮ 5 ਵਜੇ ਤੱਕ ਇਹ ਧਰਨਾ ਜਾਰੀ ਰਿਹਾ | ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਜ਼ਮੀਨ ਦੀ ਰਜਿਸਟਰੀ ਕਰਵਾਉਣ ਸਮੇਂ ਸਰਕਾਰ ਵਲੋਂ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ, ਕੁਲੈਕਟਰ ਰੇਟਾਂ ਵਿਚ ਵਾਧਾ ਵਾਪਸ ਲੈਣ, ਬਿਜਲੀ ਦੇ ਮੀਟਰ ਲਗਾਉਣ 'ਤੇ ਲਗਾਈ ਪਾਬੰਦੀ ਹਟਾਉਣ ਸਮੇਤ ਨਵੀਂ ਨੀਤੀ ਵਿਚ ਕਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਅੱਜ ਦੇ ਸੰਘਰਸ਼ ਨਾਲ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਲਈ ਸਰਕਾਰ ਤੇ ਸਰਕਾਰੀ ਦੀਆਂ ਨੀਤੀਆਂ ਜਿੰਮੇਵਾਰ ਹਨ |

ਜੇ.ਈ.ਈ. ਸੈਸ਼ਨ-2 ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ

ਲੁਧਿਆਣਾ, 8 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵਲੋਂ ਅੱਜ ਸਾਂਝੀ ਦਾਖਲਾ ਪਰੀਖਿਆ (ਜੇ.ਈ.ਈ) ਮੇਨ 2022 ਸੈਸ਼ਨ-2 ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਲੁਧਿਆਣਾ ਜ਼ਿਲੇ੍ਹ ਦੇ ਲੜਕਿਆਂ ਨੇ ਬਾਜ਼ੀ ਮਾਰੀ ਹੈ | ਇਸ ਪ੍ਰੀਖਿਆ ਵਿਚ ਆਰੀਆਮਨ ...

ਪੂਰੀ ਖ਼ਬਰ »

ਜੇਲ੍ਹ ਵਿਚ ਛਾਪੇਮਾਰੀ ਦੌਰਾਨ 5 ਮੋਬਾਈਲ ਬਰਾਮਦ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੀਤੀ ਰਾਤ ਕੀਤੀ ਗਈ ਛਾਪਾਮਾਰੀ ਦੌਰਾਨ 5 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਦੇਰ ਰਾਤ ਵੱਖ ਵੱਖ ਬੈਰਕਾਂ ਦੀ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਕੁਲ ...

ਪੂਰੀ ਖ਼ਬਰ »

ਸੰਨ 2000 ਵਿਚ ਅਫ਼ਰੀਕਾ ਦੀਆਂ ਮੱਝਾਂ-ਗਾਵਾਂ ਨੂੰ ਹੋਣ ਵਾਲੇ ਲੰਪੀ ਚਮੜੀ ਰੋਗ ਨੇ ਪੰਜਾਬ ਵਿਚ ਪੈਰ ਪਸਾਰੇ

ਲੁਧਿਆਣਾ, 8 ਅਗਸਤ (ਪੁਨੀਤ ਬਾਵਾ)-ਸੰਨ 2000 ਵਿਚ ਅਫ਼ਰੀਕਾ ਵਿਚ ਗਾਵਾਂ ਤੇ ਮੱਝਾਂ ਵਿਚ ਲੰਪੀ ਚਮੜੀ ਰੋਗ (ਚਮੜੀ 'ਤੇ ਗੱਠਾਂ) ਆਮ ਦੇਖਣ ਨੂੰ ਮਿਲਦਾ ਸੀ, ਜਦਕਿ 3 ਸਾਲ ਪਹਿਲਾਂ ਇਸ ਰੋਸ ਨੇ ਭਾਰਤ ਦੇ ਪੂਰਬੀ ਤੇ ਪੱਛਮੀ ਰਾਜਾਂ ਵਿਚ ਪਸ਼ੂਆਂ ਦੀ ਆਪਣੀ ਲਪੇਟ ਵਿਚ ਲਿਆ ਸੀ ਅਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਯੂਥ ਕਾਂਗਰਸ ਲੁਧਿਆਣਾ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ | ਅੱਜ ਦੇਸ਼ ਅੰਦਰ ਵੱਧ ਰਹੀ ਮਹਿੰਗਾਈ, ਵਿਗੜਦੀ ਆਰਥਿਕਤਾ, ਬੇਰੋਜ਼ਗਾਰੀ ...

ਪੂਰੀ ਖ਼ਬਰ »

ਸੰਤ ਬਾਬਾ ਸੁੱਚਾ ਸਿੰਘ ਦੀ 20ਵੀਂ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ –ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇ ਜਵੱਦੀ ਟਕਸਾਲ ਦੇ ਬਾਨੀ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਦੀ 20ਵੀਂ ਬਰਸੀ ਸਮਾਗਮ 15 ਤੋਂ 27 ਅਗਸਤ ਤੱਕ ਉਨ੍ਹਾਂ ਦੇ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਪੁਲਿਸ ਨੇ ਕੀਤੀ ਮੌਕ ਡਰਿੱਲ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਪੁਲਿਸ ਵਲੋਂ ਅੱਜ ਮਾਕ ਡਰਿੱਲ ਕੀਤੀ ਗਈ | ਪੁਲਿਸ ਵਲੋਂ ਇਕ ਘਟਨਾ ਸੰਬੰਧੀ ਝੂਠੀ ਇਤਲਾਹ ਥਾਣਿਆਂ ਨੂੰ ਦਿੱਤੀ ਗਈ ਅਤੇ ਤੁਰੰਤ ਅਧਿਕਾਰੀਆਂ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »

ਗਿੱਲ ਰੋਡ 'ਤੇ ਅੱਧੀ ਰਾਤ ਹੋਈ ਗੁੰਡਾਗਰਦੀ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ 'ਤੇ ਬੀਤੀ ਅੱਧੀ ਰਾਤ ਚਾਰ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਤੀਜ ਦਾ ਤਿਉਹਾਰ ਮਨਾਇਆ

ਬਾਬਾ ਮੁਕੰਦ ਸਿੰਘ ਸਕੂਲ ਡਾਬਾ/ਲੁਹਾਰਾ, 8 ਅਗਸਤ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਗਿੱਧਾ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੇ, ...

ਪੂਰੀ ਖ਼ਬਰ »

1056 ਅਸਾਮੀਆਂ ਖ਼ਤਮ ਕਰਨ ਵਿਰੁੱਧ ਪਟਵਾਰੀਆਂ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਇਆ

ਲੁਧਿਆਣਾ, 8 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦਿਆਂ ਸੂਬੇ ਵਿਚ ਲਗਭਗ ਚੌਥਾ ਹਿੱਸਾ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਦੇ ਵਿਰੁੱਧ ਅੱਜ ਮਾਲ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਕਾਲੇ ...

ਪੂਰੀ ਖ਼ਬਰ »

ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਦੇ ਮਾਪੇ ਇਨਸਾਫ਼ ਲਈ ਭਟਕ ਰਹੇ ਨੇ ਦਰ-ਦਰ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਦੀ ਟਿਊਸ਼ਨ ਮਾਰਕੀਟ ਵਿਚ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ 6 ਦਿਨ ਬਾਅਦ ਵੀ ਪੁਲਿਸ ਕੇਸ ਦਰਜ ਨਹੀਂ ਕਰ ਸਕੀ | ...

ਪੂਰੀ ਖ਼ਬਰ »

ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਦੇ ਮਾਪੇ ਇਨਸਾਫ਼ ਲਈ ਭਟਕ ਰਹੇ ਨੇ ਦਰ-ਦਰ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਦੀ ਟਿਊਸ਼ਨ ਮਾਰਕੀਟ ਵਿਚ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ 6 ਦਿਨ ਬਾਅਦ ਵੀ ਪੁਲਿਸ ਕੇਸ ਦਰਜ ਨਹੀਂ ਕਰ ਸਕੀ | ...

ਪੂਰੀ ਖ਼ਬਰ »

ਵਿਧਾਇਕਾ ਛੀਨਾ ਨੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਸਮੂਹ ਵਾਰਡਾਂ ਦੀਆਂ ਗਲੀਆਂ ਤੇ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ...

ਪੂਰੀ ਖ਼ਬਰ »

ਇਮਾਰਤ ਦਾ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਤਿੰਨ ਜ਼ਖ਼ਮੀ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਸਾਈਕਲ ਮਾਰਕੀਟ ਨੇੜੇ ਸਥਿਤ ਬੀਤੀ ਰਾਤ ਇਕ ਇਮਾਰਤ ਦਾ ਕੁੱਝ ਹਿੱਸਾ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਜੂਆ ਖੇਡਦੇ ਨੌਜਵਾਨ 51 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਕੰਟਰੀ ਵਿਲਾ ਕਾਲੋਨੀ ਵਿਚ ਛਾਪਾਮਾਰੀ ਕਰਕੇ ਜੂਆ ਖੇਡਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 51 ਹਜ਼ਾਰ ਦੀ ਨਕਦੀ ਵੀ ਬਰਾਮਦ ਕੀਤੀ ਹੈ | ਕਾਬੂ ਕੀਤੇ ...

ਪੂਰੀ ਖ਼ਬਰ »

ਵਿਧਾਇਕ ਬੱਗਾ ਵਲੋਂ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਮਲੇ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ...

ਪੂਰੀ ਖ਼ਬਰ »

ਹਲਕਾ ਗਿੱਲ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਅੱਜ-ਕੁਲਦੀਪ ਸਿੰਘ ਵੈਦ

ਫੁੱਲਾਂਵਾਲ, 8 ਅਗਸਤ (ਮਨਜੀਤ ਸਿੰਘ ਦੁੱਗਰੀ)-ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ 15 ਕਿੱਲੋਮੀਟਰ ਲੰਬੀ ਤਿਰੰਗਾ ਯਾਤਰਾ ਅੱਜ 9 ਅਗਸਤ ਦਿਨ ਮੰਗਲਵਾਰ ਨੂੰ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਯੋਗ ਅਗਵਾਈ ਹੇਠ ਕੱਢੀ ਜਾਵੇਗੀ | ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਾਰਡੀ ਵਰਲਡ ਨੇੜੇ ਜਾਂਦਿਆਂ ਰੇਲਵੇ ਲਾਈਨਾਂ 'ਤੇ ਪੁਲਿਸ ਨੇ ਅੱਜ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਨੌਜਵਾਨ ਦੇ ਕਤਲ ਦੀ ਆਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਸਬਜ਼ੀ ਮੰਡੀ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦੇ ਕਰੇਟ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਮਨੋਜ ਕੁਮਾਰ ਵਾਸੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 2 ਹੋਰ ਮਰੀਜ਼ਾਂ ਨੇ ਦਮ ਤੋੜਿਆ-30 ਨਵੇਂ ਮਾਮਲੇ ਹੋਰ ਸਾਹਮਣੇ ਆਏ

ਲੁਧਿਆਣਾ, 8 ਜੁਲਾਈ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਨੌਕਰ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਾਲ ਨਗਰ ਸਥਿਤ ਬੇਕਰੀ ਮਾਲਕ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਉਸ ਦੇ ਦੋ ਨੌਕਰ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਬੇਕਰੀ ਮਾਲਕ ਵਿਜੇ ਕੁਮਾਰ ਪੁਰੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

¸ ਮਾਮਲਾ ਸਬ ਰਜਿਸਟਰਾਰ ਪੱਛਮੀ ਦਫ਼ਤਰ 'ਚ ਹੋਈ ਵੱਡੇ ਪੱਧਰ 'ਤੇ ਘਪਲੇਬਾਜ਼ੀ ਦਾ ¸ ਉੱਚ ਪੱਧਰੀ ਜਾਂਚ ਦੀ ਵਕੀਲ ਨੇ ਕੀਤੀ ਡੀ.ਜੀ.ਪੀ. ਵਿਜੀਲੈਂਸ ਨੂੰ ਸ਼ਿਕਾਇਤ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਬ ਰਜਿਸਟਰਾਰ ਪੱਛਮੀ ਦੇ ਦਫ਼ਤਰ ਵਿਚ ਵਸੀਕੇ ਰਜਿਸਟਰ ਕਰਨ ਸੰਬੰਧੀ ਹੋਈ ਕਥਿਤ ਤੌਰ 'ਤੇ ਵੱਡੇ ਪੱਧਰ 'ਤੇ ਘਪਲੇਬਾਜ਼ੀ ਦੀ ਸੀਨੀਅਰ ਐਡਵੋਕੇਟ ਹਰਜੋਤ ਸਿੰਘ ਹਰੀਕੇ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ | ਅੱਜ ...

ਪੂਰੀ ਖ਼ਬਰ »

ਦੇਰ ਰਾਤ ਤੱਕ ਰੈਸਟੋਰੈਂਟ ਅਤੇ ਢਾਬੇ ਖੁੱਲ੍ਹਣ ਵਾਲੇ ਮਾਲਕਾਂ ਖ਼ਿਲਾਫ਼ ਪੁਲਿਸ ਵਲੋਂ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਦੇਰ ਰਾਤ ਤੱਕ ਰੈਸਟੋਰੈਂਟ ਅਤੇ ਢਾਬਾ ਖੋਲ੍ਹਣ ਵਾਲੇ ਮਾਲਕਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਪਰ ਪੁਲਿਸ ਵਲੋਂ ਚੋਣਵੇਂ ਰੈਸਟੋਰੈਂਟ ਅਤੇ ਢਾਬਾ ਮਾਲਕਾਂ ਖ਼ਿਲਾਫ਼ ਕੀਤੀ ਗਈ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਹਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੌਤਮ ਕਲੋਨੀ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਪਸ਼ੂਆਂ ਦੇ ਲੰਪੀ ਚਮੜੀ ਰੋਗ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵਲੋਂ 81 ਟੀਮਾਂ ਦਾ ਗਠਨ

ਲੁਧਿਆਣਾ, 8 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਪਸ਼ੂਆਂ ਦੇ ਲੰਪੀ ਚਮੜੀ ਰੋਗ (ਚਮੜੀ 'ਤੇ ਗੱਠਾਂ) ਦੀ ਜਾਂਚ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਪਸ਼ੂਆਂ ਦੇ ਮਾਹਿਰਾਂ ਡਾਕਟਰਾਂ ਦੀਆਂ 81 ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਹ ਟੀਮਾਂ ਜਿੱਥੇ ...

ਪੂਰੀ ਖ਼ਬਰ »

ਸੈਕਟਰ 32 ਏ. ਲੇਡੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਸੈਕਟਰ 32 ਏ. ਲੇਡੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਹੋਟਲ ਯੈਲੋ ਚਿੱਲੀ ਵਿਖੇ ਵੱਖੋ ਵੱਖ ਪੰਜਾਬੀ ਪਹਿਰਾਵੇ ਵਿਚ ਰੰਗੀਆਂ, ਸੋਲ੍ਹਾਂ ਸ਼ਿੰਗਾਰ ਕਰਕੇ ਸੱਜੀਆਂ ਮੁਟਿਆਰਾਂ ਵਲੋਂ ਭੰਗੜਾ, ਗਿੱਧਾ, ਬੋਲੀਆਂ ਪਾਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਬਿਜਲੀ ਬਿੱਲ-2022 ਦੇ ਵਿਰੋਧ ਵਿਚ ਬਿਜਲੀ ਕਾਮਿਆਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਰੋਸ ਰੈਲੀ

ਫੁੱਲਾਂਵਾਲ, 8 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਸਬ ਡਵੀਜ਼ਨ ਲਲਤੋਂ ਕਲਾਂ ਵਿਖੇ ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ.) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਬ ਅਰਬਨ ਸਰਕਲ ਲੁਧਿਆਣਾ ਦੇ ਬਿਜਲੀ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਬਿੰਦਰਾ ਨੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਸੀਨੀਅਰ ਭਾਜਪਾ ਆਗੂ ਨੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਅਹਿਮ ਮੁਲਾਕਾਤ ਕੀਤੀ | ਬਿੰਦਰਾ ਨੇ ਅਨੁਰਾਗ ਠਾਕੁਰ ...

ਪੂਰੀ ਖ਼ਬਰ »

ਬਿ੍ਸਬੇਨ ਬਰਾਊਨ ਵਰਲਡ ਸਕੂਲ ਵਿਖੇ ਲਗਾਏ ਗਏ ਪੌਦੇ

ਡਾਬਾ/ਲੁਹਾਰਾ, 8 ਅਗਸਤ (ਕੁਲਵੰਤ ਸਿੰਘ ਸੱਪਲ)-ਵਣ ਮਹਾਂਉਤਸਵ ਨੂੰ ਸਮਰਪਿਤ ਬਿ੍ਸਬੇਨ ਬਰਾਊਨ ਵਰਲਡ ਸਕੂਲ ਗਿਆਸਪੁਰਾ ਵਿਖੇ ਪੌਦੇ ਲਗਾਏ ਗਏ | ਇਸ ਮੌਕੇ ਮੈਨੇਜਮੈਂਟ, ਸਟਾਫ਼, ਵਿਦਿਆਰਥੀਆਂ ਅਤੇ ਸੰਸਥਾ ਨੇ ਮਿਲਕੇ ਪੌਦੇ ਲਗਾਏ | ਇਸ ਮੌਕੇ ਸਕੂਲ ਵਿਦਿਆਰਥਣਾਂ ...

ਪੂਰੀ ਖ਼ਬਰ »

ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 8 ਅਗਸਤ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX